ōdhaiओथै
ਕ੍ਰਿ. ਵਿ- ਦੇਖੋ, ਓਤੈ. ਉਸ ਅਸਥਾਨ. ਵਹਾਂ. "ਓਥੈ ਅਨਹਦ ਸਬਦ ਵਜਹਿ ਦਿਨ ਰਾਤੀ." (ਮਾਝ ਅਃ ਮਃ ੩)
क्रि. वि- देखो, ओतै. उस असथान. वहां. "ओथै अनहद सबद वजहि दिन राती." (माझ अः मः ३)
ਕ੍ਰਿ. ਵਿ- ਉਸ ਥਾਂ. ਓਥੇ. ਓਥੈ। ੨. ਉਸਹੀ. ਉਸੇ. "ਤੁਧੁ ਓਤੈ ਕੰਮਿ ਓਇ ਲਾਇਆ." (ਵਾਰ ਸ੍ਰੀ ਮਃ ੪) "ਓਤੈ ਸਾਥਿ ਮਨੁਖੁ ਹੈ." (ਸ੍ਰੀ ਮਃ ੫)...
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਕ੍ਰਿ. ਵਿ- ਉੱਥੇ. ਊਹਾਂ....
ਕ੍ਰਿ. ਵਿ- ਦੇਖੋ, ਓਤੈ. ਉਸ ਅਸਥਾਨ. ਵਹਾਂ. "ਓਥੈ ਅਨਹਦ ਸਬਦ ਵਜਹਿ ਦਿਨ ਰਾਤੀ." (ਮਾਝ ਅਃ ਮਃ ੩)...
ਦੇਖੋ, ਅਨਹਤ. "ਅਨਹਦ ਬਾਣੀ ਪਾਈਐ ਤਹਿ ਹਉਮੈ ਹੋਇ ਬਿਨਾਸ." (ਸ੍ਰੀ ਮਃ ੧) ੨. ਵਿ- ਬਿਨਾ ਹੱਦ ਅਪਾਰ. "ਅਨਹਦ ਰੂਪ ਅਨਾਹਤ ਬਾਨੀ." (ਅਕਾਲ) ੩. ਸੰਗ੍ਯਾ- ਇੱਕ ਗਣਛੰਦ. ਇਸ ਦਾ ਨਾਉਂ "ਅਕਰਾ" "ਅਣਕਾ" "ਅਨੁਭਵ" "ਸ਼ਸ਼ਿਵਦਨਾ" "ਚੰਡਰਸਾ" ਅਤੇ "ਮਧੁਰਧੁਨਿ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਨ. ਯ. , .#ਉਦਾਹਰਣ-#ਸਤਜੁਗ ਆਯੋ। ਸਭ ਸੁਨਪਾਯੋ।#ਮੁਨਿ ਮਨ ਭਾਯੋ। ਗੁਨਿ ਗਨ ਗਾਯੋ. (ਕਲਕੀ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਰਤ ਹੋਈ. ਪ੍ਰੇਮ ਵਿੱਚ ਮਗਨ ਭਈ। ੨. ਰੱਤੀ ਭਰ. ਤਨਿਕ. "ਤਿਤੁ ਤਨਿ ਮੈਲੁ ਨ ਰਾਤੀ, ਹਰਿ ਪ੍ਰਭੁ ਰਾਤੀ." (ਸੂਹੀ ਛੰਤ ਮਃ ੩) ਮੈਲ ਰੱਤੀ ਭਰ ਨਹੀਂ, ਕਰਤਾਰ ਵਿੱਚ ਰਤ ਹੈ। ੩. ਰਕ੍ਤ ਹੋਈ. ਲਾਲ ਭਈ. ਮਜੀਠੇ ਰੰਗ ਵਿੱਚ ਰੰਗੀ. "ਰੰਗਿ ਚਲੂਲੈ ਰਾਤੀ." (ਧਨਾ ਮਃ ੪) ੪. ਰਾਤ੍ਰਿ. ਰਾਤ. ਰਾਤ ਦਾ ਬਹੁਵਚਨ. ਰਾਤਾਂ. "ਰਾਤੀ ਹੋਵਨਿ ਕਾਲੀਆ." (ਮਃ ੧. ਵਾਰ ਸੂਹੀ) ੫. ਰਾਤ ਨੂੰ. ਰਾਤ ਸਮੇ. "ਦਿਨ ਰਾਤੀ ਆਰਾਧਹੁ." (ਗੂਜ ਮਃ ੫)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....