auraअउर
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਦਾਨਵ ਅਉਰ ਦੇਵ ਮਿਲ ਸਬਹਿਨ." (ਸਲੋਹ) ੨. ਸੰ. ਅਪਰ. ਵਿ- ਪਹਿਲਾ। ੩. ਪਿਛਲਾ। ੪. ਦੂਜਾ. ਅਨ੍ਯ. ਹੋਰ. "ਅਉਰ ਸਗਲ ਜਗੁ ਮਾਇਆ ਮੋਹਿਆ." (ਗਉ ਮਃ ੯) "ਅਉਰ ਧਰਮ ਤਾਕੈ ਸਮ ਨਾਹਨ." (ਸੋਰ ਮਃ ੯)
व्य- और. अते. दो शबदां नूं जोड़न वाला शबद. "दानव अउर देव मिल सबहिन." (सलोह) २. सं. अपर. वि- पहिला। ३. पिछला। ४. दूजा. अन्य. होर. "अउर सगल जगु माइआ मोहिआ." (गउ मः ९) "अउर धरम ताकै सम नाहन." (सोर मः ९)
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਦਕ੍ਸ਼੍ਪੁਤ੍ਰੀ ਦਨੁ ਦੇ ਉਦਰ ਤੋਂ ਕਸ਼੍ਯਪ ਦੀ ਸੰਤਾਨ. ਰਾਖਸ. "ਦੇਵ ਦਾਨਵ ਗਣ ਗੰਧਰਬ ਸਾਜੇ." (ਮਾਰੂ ਸੋਲਹੇ ਮਃ ੩)...
ਵ੍ਯ- ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. "ਦਾਨਵ ਅਉਰ ਦੇਵ ਮਿਲ ਸਬਹਿਨ." (ਸਲੋਹ) ੨. ਸੰ. ਅਪਰ. ਵਿ- ਪਹਿਲਾ। ੩. ਪਿਛਲਾ। ੪. ਦੂਜਾ. ਅਨ੍ਯ. ਹੋਰ. "ਅਉਰ ਸਗਲ ਜਗੁ ਮਾਇਆ ਮੋਹਿਆ." (ਗਉ ਮਃ ੯) "ਅਉਰ ਧਰਮ ਤਾਕੈ ਸਮ ਨਾਹਨ." (ਸੋਰ ਮਃ ੯)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰ. मिल्. ਧਾ- ਜੁੜਨਾ, ਮਿਲਣਾ, ਸੰਯੁਕ੍ਤ ਹੋਣਾ....
ਸੰ. ਵਿ- ਪਹਿਲਾ। ੨. ਪਿਛਲਾ। ੩. ਦੂਸਰਾ. ਦੂਜਾ। ੪. ਭਿੰਨ. ਅਲਗ. ਵੱਖ। ੫. ਅਪਾਰ ਦੀ ਥਾਂ ਭੀ ਅਪਰ ਸ਼ਬਦ ਆਇਆ ਹੈ. "ਸਮਝ ਨ ਪਰੈ ਅਪਰ ਮਾਇਆ." (ਸੋਰ ਰਵਿਦਾਸ)...
ਦੇਖੋ, ਪਹਲਾ। ੨. ਕ੍ਰਿ. ਵਿ- ਪਹਲੇ. ਪੇਸ਼ਤਰ. ਪਹਿਲਾਂ. "ਪਹਿਲਾ ਸੁਚਾ ਆਪਿ ਹੁਇ." (ਵਾਰ ਆਸਾ)...
ਵਿ- ਪਿੱਛੇ ਦਾ. ਪਿੱਛੇ ਦੀ. ਪਾਸ਼੍ਚਾਤਯ. "ਪਿਛਲੇ ਅਉਗੁਣ ਬਖਸਿਲਏ ਪ੍ਰਭੁ." (ਸੋਰ ਮਃ ੫)...
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...
ਸੰ. ਵਿ- ਦੂਸਰਾ. ਦੂਜਾ। ੨. ਪਰਾਇਆ. ਓਪਰਾ। ੩. ਭਿੰਨ. ਜੁਦਾ. ਵੱਖਰਾ।...
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਵਿ- ਸਕਲ. ਸਭ. ਤਮਾਮ. "ਸਗਲ ਨਾਮ ਨਿਧਾਨ ਤਿਨ ਪਾਇਆ." (ਮਾਰੂ ਸੋਲਹੇ ਮਃ ੫) ਸਗਲ ਨਿਧਾਨ ਨਾਮ ਤਿਨ ਪਾਇਆ। ੨. ਅ਼. [شغل] ਸ਼ਗ਼ਲ. ਸੰਗ੍ਯਾ- ਕੰਮ. ਕਿਰਤ। ੩. ਅ਼. [صغل] ਸਗ਼ਲ. ਬਦ ਦਿਮਾਗ਼. ਪਾਂਮਰ....
ਦੇਖੋ, ਜਗ ਅਤੇ ਜਗਤ. "ਜਗੁ ਉਪਜੈ ਬਿਨਸੈ." (ਆਸਾ ਛੰਤ ਮਃ ੪) ੨. ਜਨਸਮੁਦਾਯ. ਲੋਕ."ਜਗੁ ਰੋਗੀ ਭੋਗੀ." (ਆਸਾ ਮਃ ੧)...
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਬੇਸੁਧ ਹੋਇਆ, ਹੋਈ। ੨. ਮੋਹਿਤ ਹੋਇਆ, ਹੋਈ. "ਹਰਿ ਮੋਹਿਅੜੀ ਸਾਚਸਬਦਿ." (ਸੂਹੀ ਛੰਤ ਮਃ ੧)...
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸਰਵ- ਉਸ ਦੇ. ਤਾਂਕੇ। ੨. ਤੱਕਦਾ ਹੈ. ਦੇਖੋ, ਤਕਣਾ. "ਛਾਇਆ ਧਨ ਤਾਕੈ." (ਤੁਖਾ ਬਾਰਹਮਾਹਾ)...
ਵ੍ਯ- ਨਹੀਂ. ਨਿਸੇਧ ਬੋਧਕ ਸ਼ਬਦ. "ਨਾਹਨ ਗਨ ਨਾਹਨਿ ਕਛ ਬਿਦਿਆ" (ਰਾਮ ਮਃ ੯) ੨. ਸੰਗ੍ਯਾ- ਪੰਜਾਬ ਦੀ ਇੱਕ ਪਹਾੜੀ ਰਿਆਸਤ, ਜੋ ਜਿਲੇ ਅੰਬਾਲੇ ਦੇ ਨਾਲ ਲਗਦੀ ਹੈ. ਇਸ ਨੂੰ ਸਰਮੌਰ ਭੀ ਆਖਦੇ ਹਨ. ਗੁਰੂ ਗੋਬਿੰਦ ਸਿੰਘ ਸਾਹਿਬ ਇੱਥੇ ਰਾਜਾ ਮੇਦਿਨੀਪ੍ਰਕਾਸ਼ ਦਾ ਪ੍ਰੇਮ ਵੇਖਕੇ ਕਈ ਦਿਨ ਪਾਂਵਟੇ ਤੋਂ ਆਕੇ ਵਿਰਾਜੇ ਹਨ. ਗੁਰਦ੍ਵਾਰਾ ਪਰੇਡ (parade) ਪਾਸ ਹੈ. ਰਿਆਸਤ ਵੱਲੋਂ ਧੂਪ ਦੀਪ ਲਈ ਪੰਦਰਾਂ ਰੁਪਯੇ ਸਾਲਾਨਾ ਮਿਲਦੇ ਹਨ. ਪੁਜਾਰੀ ਸਿੰਘ ਹੈ. ਰੇਲਵੇ ਸਟੇਸ਼ਨ ਬਰਾਰਾ ਤੋਂ ਨਾਹਨ ੩੭ ਮੀਲ ਉੱਤਰ ਹੈ. ਨਾਹਨ ਨਗਰ ਸਨ ੧੬੨੧ ਵਿੱਚ ਰਾਜਾ ਕਰਮਪ੍ਰਕਾਸ਼ ਨੇ ਵਸਾਇਆ ਹੈ. ਇਸ ਦੀ ਸਮੁੰਦਰ ਤੋਂ ਬਲੰਦੀ ੩੨੦੭ ਫੁਟ ਹੈ. ਦੇਖੋ, ਮੇਦਿਨੀਪ੍ਰਕਾਸ਼....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....