akavāअकवा
ਇੱਕ ਵਰਣਿਕ ਛੰਦ. ਇਸ ਦਾ ਨਾਉਂ "ਅਜਬਾ", "ਕੰਨ੍ਯਾ" ਅਤੇ "ਤੀਰਣਾ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਇੱਕ ਮਗਣ ਅਤੇ ਗੁਰੁ. , .#ਉਦਾਹਰਣ-#ਜੁੱਟੇ ਵੀਰੰ। ਛੁੱਟੇ ਤੀਰੰ।#ਜੁੱਝੇ ਤਾਜੀ। ਡਿੱਗੇ ਗਾਜੀ॥ (ਕਲਕੀ)
इॱक वरणिक छंद. इस दा नाउं "अजबा", "कंन्या" अते "तीरणा" भी है. लॱछण- चार चरण. प्रति चरण इॱक मगण अते गुरु. , .#उदाहरण-#जुॱटे वीरं। छुॱटे तीरं।#जुॱझे ताजी। डिॱगे गाजी॥ (कलकी)
ਸੰ. वर्णिक. ਵਿ- ਅੱਖਰਾਂ ਦਾ। ੨. ਸੰਗ੍ਯਾ- ਲਿਖਾਰੀ. ਮੁਨਸ਼ੀ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਇਕ ਵਰਣਿਕ ਛੰਦ. ਇਸ ਦਾ ਨਾਉਂ "ਅਕਵਾ," "ਕਨ੍ਯਾ" ਅਤੇ "ਤੀਰਣਾ" ਭੀ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਮ, ਗ. , .#ਉਦਾਹਰਣ-#ਲੱਗੈਂ ਤੀਰੰ। ਭੱਗੈਂ ਭੀਰੰ।#ਰੋਸੰ ਰੁੱਝੇ। ਅਸੰਤ੍ਰ ਜੁੱਝੇ॥ (ਰਾਮਾਵ)...
ਦੇਖੋ, ਕਨ੍ਯਕਾ ਅਤੇ ਕਨ੍ਯਾ। ੨. ਦੇਖੋ, ਨੌ ਕੰਨ੍ਯਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਅਕਵਾ....
ਦੇਖੋ, ਲਕ੍ਸ਼੍ਣ। ੨. ਦੇਖੋ, ਲਕ੍ਸ਼੍ਮਣ. "ਲੱਛਨੈ ਲੈ ਸੰਗ। ਜਾਨਕੀ ਸੋਭੰਗ." (ਰਾਮਾਵ) ੩. ਲਕ੍ਸ਼ੋਂ ਹੀ. ਲੱਖਾਂ. "ਲੱਛਨ ਦੈਕੈ ਪ੍ਰਦੱਛਨ." (ਚੰਡੀ ੧)...
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਸੰ. ਵ੍ਯ- ਨੂੰ. ਕੋ. ਤਾਈਂ। ੨. ਵਿਰੁੱਧ. ਉਲਟ। ੩. ਫਿਰ. ਪੁਨਹ। ੪. ਬਦਲੇ ਵਿੱਚ। ੫. ਹਰ. ਹਰ ਇੱਕ. "ਪ੍ਰਤਿ ਵਾਸਰ ਸੈਨ ਵਧਾਵਤ ਹੈਂ" (ਗੁਪ੍ਰਸੂ) ੬. ਸਮਾਨ. ਤੁੱਲ। ੭. ਸਾਮ੍ਹਣੇ. ਮੁਕਾਬਲੇ ਵਿੱਚ। ੮. ਓਰ. ਤਰਫ। ੯. ਸੰਗ੍ਯਾ- ਨਕਲ. ਕਾਪੀ (copy)....
ਸੰਗ੍ਯਾ- ਵਰਣਿਕ ਗਣ, ਜਿਸ ਦਾ ਰੂਪ ਹੈ ਸਰਵ ਗੁਰੁ, ਦੇਖੋ, ਗੁਣ ੭....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਸੰ. उदाहरण. ਸੰਗ੍ਯਾ- ਦ੍ਰਿਸ੍ਟਾਂਤ. ਮਿਸਾਲ. ਨਜੀਰ....
ਵਿ- ਨਵੀਂ. ਸੱਜਰੀ। ੨. ਫ਼ਾ. [تازی] ਸੰਗ੍ਯਾ- ਅਰਬ ਦੇਸ਼ ਦੀ ਬੋਲੀ। ੩. ਅ਼ਰਬ ਦਾ ਸ਼ਿਕਾਰੀ ਕੁੱਤਾ। ੪. ਅ਼ਰਬੀ ਘੋੜਾ. "ਤਾਜੀ ਤੁਰਕੀ ਸੁਇਨਾ ਰੁਪਾ." (ਗਉ ਮਃ ੧) ੫. ਸੰ. ਤਾਜਿਕ. ਫ਼ਾਰਸ ਦੇਸ਼ ਦਾ....
ਸੰ. ਕਲ੍ਕਿ. ਸੰਗ੍ਯਾ- ਕਲਕੀ ਅਵਤਾਰ. "ਚੌਬਿਸਵੋਂ ਕਲਕੀ ਅਵਤਾਰਾ." (ਕਲਕੀ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਘੋਰ ਕਲਿਯੁਗ ਆਉਣ ਤੋਂ ਸੰਭਲ ਨਗਰ (ਜਿਲਾ ਮੁਰਾਦਾਬਾਦ) ਵਿੱਚ ਵਿਸਨੁਯਸ਼ ਨਾਮਕ ਬ੍ਰਾਹਮਣ ਦੇ ਘਰ ਕਲਕੀ ਅਵਤਾਰ ਪ੍ਰਗਟੇਗਾ, ਜੋ ਸਫ਼ੇਦ ਘੋੜੇ ਤੇ ਚੜ੍ਹਕੇ ਦਿਗਵਿਜੈ ਕਰਦਾ ਹੋਇਆ ਸਾਰੇ ਕੁਕਰਮੀਆਂ ਦਾ ਨਾਸ਼ ਕਰੇਗਾ. ਦੇਖੋ, ਸੰਭਲ....