aganiअगनि
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)
देखो अगन। २. अॱग. आतिश. (देखो, L. lgnis) निरुकत विॱच अरथ कीता है कि अग्रनीः अरथात जो जॱग विॱच सभ तों पहिलां लिआंदी जावे, सो अगनि है. देखो, तिंन अगनीआं। ३. त्रिसना. "कलियुग रथु अगनि का कूड़ अगै रथवाहु." (वार आसा मः १)
ਦੇਖੋ, ਅਗਣ ੧. "ਗਨ ਅਗਨ ਨਵੋ ਹੀ ਰਸ." (ਨਾਪ੍ਰ) ੨. ਸੰ. ਅਗਿਨ. ਸੰਗ੍ਯਾ- ਅੱਗ. ਆਤਿਸ਼। ੩. ਪੰਜ ਤੱਤਾਂ ਵਿੱਚੋਂ ਇੱਕ ਤੱਤ, ਜੋ ਗਰਮੀ (ਉਸਨਤਾ) ਰੂਪ ਹੈ। ੪. ਵਿ- ਅਗਣਿਤ. ਬੇਸ਼ੁਮਾਰ. "ਇਤ ਕੋਪ ਮਲੇਛ ਚੜ੍ਹੇ ਅਗਨੇ." (ਕ੍ਰਿਸਨਾਵ) "ਆਇ ਅਗਨ ਰਾਛਸ ਯੁਤ ਰਾਵਨ." (ਗੁਪ੍ਰਸੂ) ੫. ਚੰਡੋਲ ਦੀ ਜਾਤਿ ਦਾ ਇੱਕ ਪੰਛੀ, ਜਿਸਦਾ ਕੱਦ ਚੰਡੋਲ ਨਾਲੋਂ ਛੋਟਾ ਹੁੰਦਾ ਹੈ. ਇਹ ਆਕਾਸ਼ ਵਿੱਚ ਉਡਕੇ ਅਨੇਕ ਪ੍ਰਕਾਰ ਦੀ ਮਿੱਠੀ ਬੋਲੀ ਬੋਲਦਾ ਹੈ. ਪੰਜਾਬ ਵਿੱਚ ਅਗਨ ਬਹੁਤ ਹੁੰਦਾ ਹੈ. ਰੰਗ ਖਾਕੀ ਅਤੇ ਸਿਰ ਸਾਫ ਹੁੰਦਾ ਹੈ, ਅਰਥਾਤ ਚੰਡੋਲ ਜੇਹੀ ਵਾਲਾਂ ਦੀ ਕਲਗੀ ਨਹੀਂ ਹੁੰਦੀ. ਇਹ ਜਮੀਨ ਤੇ ਆਲਨਾ ਬਣਾਕੇ ਆਂਡੇ ਦਿੰਦਾ ਹੈ. ਕਈ ਇਸ ਨੂੰ 'ਹਜ਼ਾਰ ਦਾਸਤਾਨ' ਭੀ ਆਖ ਦੇ ਹਨ. ਬੁਲਬੁਲ ਨੂੰ ਭੀ ਕਈ ਅਞਾਣ ਕਵਿ ਹਜ਼ਾਰ ਦਾਸਤਾਨ ਲਿਖ ਦਿੰਦੇ ਹਨ....
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਦੇਖੋ, ਆਤਸ਼....
ਸੰ. ਨਿਰੁਕ੍ਤ. ਵਿ- ਚੰਗੀ ਤਰਾਂ ਉਕ੍ਤ (ਆਖਿਆਹੋਇਆ). ੨. ਸੰਗ੍ਯਾ- ਵੇਦ ਦਾ ਇੱਕ ਅੰਗ, ਜਿਸ ਵਿੱਚ ਵੇਦ ਦੇ ਸ਼ਬਦਾਂ ਦੀ ਵ੍ਯਾਖ੍ਯਾ ਹੈ. ਇਸ ਵਿੱਚ ਸ਼ਬਦਾਂ ਦਾ ਅਰਥ ਉੱਤਮ ਰੀਤਿ ਨਾਲ ਕੀਤਾ ਗਿਆ ਹੈ. ਇਹ ਯਾਸ्ਕ ਮੁਨਿ ਦਾ ਰਚਿਆ ਨਿਘੰਟੁ ਕੋਸ਼ ਤੇ ਵ੍ਯਾਖ੍ਯਾਰੂਪ ਗ੍ਰੰਥ ਹੈ, ਜਿਸ ਦੇ ੧੨. ਅਪ੍ਯਾਯ ਹਨ। ੩. ਨਿਰ- ਉਕ੍ਤ. ਵਿ- ਅਕਥਿਤ. ਜੋ ਕਹਿਆ ਨਹੀਂ ਗਿਆ. " ਨਿਰਕੁਤ ਸਰੂਪ ਹੈਂ. (ਜਾਪੁ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਸੰ. यज्ञ ਯਗ੍ਯ. ਸੰਗ੍ਯਾ- ਪੂਜਨ। ੨. ਪ੍ਰਾਰਥਨਾ. ਅਰਦਾਸ। ੩. ਕੁਰਬਾਨੀ. ਬਲਿਦਾਨ. "ਕੀਜੀਐ ਅਬ ਜੱਗ ਕੋ ਆਰੰਭ." (ਗ੍ਯਾਨ)...
ਕ੍ਰਿ. ਵਿ- ਪਹਿਲੇ. ਪੂਰਵ ਕਾਲ ਮੇਂ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਵਿ- ਤੀਨ. ਤ੍ਰਯ (ਤ੍ਰੈ)....
ਚੌਥਾ ਯੁਗ. ਦੇਖੋ, ਕਲਿ ੩. ਅਤੇ ਯੁਗ। ੨. ਜਗੰਨਾਥ ਦਾ ਇੱਕ ਪੰਡਾ, ਜੋ ਵਡਾ ਪਾਖੰਡੀ ਅਤੇ ਕੁਕਰਮੀ ਸੀ. ਇਹ ਗੁਰੂ ਨਾਨਕ ਦੇਵ ਦੇ ਉਪਦੇਸ਼ ਨਾਲ ਸਦਾਚਾਰੀ ਅਤੇ ਮਹਾਨ ਉਪਕਾਰੀ ਹੋਇਆ....
ਦੇਖੋ, ਰਥ, ਰਥ ਫਿਰਣਾ ਅਤੇ ਰਥਵਾਹ....
ਸੰਗ੍ਯਾ- ਕੂਟ. ਅਸਤ੍ਯ. ਝੂਠ. "ਕੂੜ ਕਪਟ ਕਮਾਵੈ ਮਹਾਦੁਖ ਪਾਵੈ." (ਸੂਹੀ ਛੰਤ ਮਃ ੪) "ਕੂੜ ਬੋਲਿ ਬਿਖੁ ਖਾਵਣਿਆ." (ਮਾਝ ਅਃ ਮਃ ੩)...
ਕ੍ਰਿ. ਵਿ- ਸਾਮ੍ਹਣੇ. ਅੱਗੇ। ੨. ਪਰਲੋਕ ਵਿੱਚ. "ਅਗੈ ਜਾਤਿ ਨ ਜੋਰ ਹੈ." (ਵਾਰ ਆਸਾ)...
ਰਥਵਾਹਕ. ਰਥ ਹੱਕਣ ਵਾਲਾ. "ਇਕ ਰਥੁ, ਇਕ ਰਥਵਾਹੁ." (ਵਾਰ ਆਸਾ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...