agaiअगै
ਕ੍ਰਿ. ਵਿ- ਸਾਮ੍ਹਣੇ. ਅੱਗੇ। ੨. ਪਰਲੋਕ ਵਿੱਚ. "ਅਗੈ ਜਾਤਿ ਨ ਜੋਰ ਹੈ." (ਵਾਰ ਆਸਾ)
क्रि. वि- साम्हणे. अॱगे। २. परलोक विॱच. "अगै जाति न जोर है." (वार आसा)
ਸੰਗ੍ਯਾ- ਪਰਾਏ ਲੋਕ, ਜੋ ਆਪਣੇ ਨਹੀਂ। ੨. ਸੰ. ਦੂਸਰਾ ਲੋਕ. ਉਹ ਅਸਥਾਨ, ਜੋ ਸ਼ਰੀਰ ਛੱਡਣ ਪਿੱਛੋਂ ਪ੍ਰਾਪਤ ਹੋਣ ਵਾਲਾ ਹੈ. ਸ੍ਵਰਗ ਵੈਕੁੰਠ ਬਹਿਸ਼੍ਤ ਆਦਿ. "ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ." (ਸਾਰ ਪਰਮਾਨੰਦ) "ਲੋਗ ਗਯੋ ਪਰਲੋਗ ਗਵਾਯੋ." (ਸਵੈਯੇ ੩੩) ੩. ਵਿ- ਜੋ ਸਭ ਲੋਕਾਂ ਤੋਂ ਪਰੇ ਹੈ, ਪਾਰਬ੍ਰਹਮ. "ਕੈਸੇ ਭੇਟੈ ਪਰਲੋਕ ਸੋ?" (ਅਕਾਲ)...
ਕ੍ਰਿ. ਵਿ- ਸਾਮ੍ਹਣੇ. ਅੱਗੇ। ੨. ਪਰਲੋਕ ਵਿੱਚ. "ਅਗੈ ਜਾਤਿ ਨ ਜੋਰ ਹੈ." (ਵਾਰ ਆਸਾ)...
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰਗ੍ਯਾ- ਜੋੜ. ਮਿਲਾਪ. "ਤੂਟਤ ਨਹੀ ਜੋਰ." (ਕਾਨ ਮਃ ੫) "ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ." (ਗਉ ਅਃ ਮਃ ੫) ੨. ਫ਼ਾ. [زور] ਜ਼ੋਰ. ਸੰਗ੍ਯਾ- ਬਲ. "ਜੋਰ ਜੁਲਮ ਫੂਲਹਿ ਘਣੋ." (ਬਾਵਨ) ੩. ਦੇਖੋ, ਜੋਰਿ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...