atakanā, atakanāअटकणा, अटकना
ਕ੍ਰਿ- ਰੁਕਣਾ. ਠਹਿਰਨਾ। ੨. ਆਸ਼ਿਕ ਹੋਣਾ. ਮੋਹਿਤ ਹੋਣਾ. ਪ੍ਰੇਮਬੰਧਨ ਵਿੱਚ ਫਸਣਾ. "ਅਟਕਿਓ ਸੁਤ ਬਨਿਤਾ ਸੰਗ." (ਕਾਨ ਮਃ ੫) "ਅਟਕ ਰਹੀ ਲਖ ਰਾਜ ਕੁਮਾਰਾ." (ਚਰਿਤ੍ਰ ੩੧੨)
क्रि- रुकणा. ठहिरना। २. आशिक होणा. मोहित होणा. प्रेमबंधन विॱच फसणा. "अटकिओ सुत बनिता संग." (कान मः ५) "अटक रही लख राज कुमारा." (चरित्र ३१२)
ਕ੍ਰਿ- ਅਟਕ੍ਸ਼੍ਣਾ. ਠਹਿਰਨਾ. ਬੰਦ ਹੋਣਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਵਿ- ਮੋਹਿਆ ਹੋਇਆ। ੨. ਬੇਹੋਸ਼ ਹੋਇਆ. ਮੂਰਛਿਤ. "ਲਾਗਤ ਹੀ ਸਰ ਮੋਹਿਤ ਭ੍ਯੋ." (ਕ੍ਰਿਸਨਾਵ) "ਕਰ ਮੋਹਿਤ ਕੇਸਨ ਤੇ ਗਹਿਲੀਨੋ," (ਕ੍ਰਿਸਨਾਵ)...
ਕ੍ਰਿ- ਪਾਸ਼ (ਫਾਹੀ) ਵਿੱਚ ਪੈਣਾ. ਬੰਧਨ ਮੇਂ ਪੜਨਾ। ੨. ਅਟਕਣਾ. ਉਲਝਣਾ....
ਸੰ. ਵਿ- ਨਚੋੜਕੇ ਕੱਢਿਆ ਹੋਇਆ। ੨. ਸੰਗ੍ਯਾ- ਪੁਤ੍ਰ. ਬੇਟਾ. "ਸੁਤ ਕਲਤ੍ਰ ਭ੍ਰਾਤ ਮੀਤ." (ਰਾਮ ਮਃ ੫) ੩. ਵਿ- ਸੁਪ੍ਤ (ਸੁੱਤਾ) ਦਾ ਸੰਖੇਪ....
ਸੰ. ਵਨਿਤਾ. ਸੰਗ੍ਯਾ- ਭਾਰਯਾ. ਵਹੁਟੀ. "ਬਨਿਤਾ ਛੋਡਿ, ਬਦ ਨਦਰ ਪਰਨਾਰੀ." (ਪ੍ਰਭਾ ਅਃ ਮਃ ੫) ਧਰਮਵਿਵਾਹਿਤਾ ਨਾਰੀ ਛੱਡਕੇ. "ਜਨਨਿ ਪਿਤਾ ਲੋਕ ਸੁਤ ਬਨਿਤਾ." (ਸੋਦਰੁ) ੨. ਨਾਰੀ. ਇਸਤ੍ਰੀ. "ਸੁਤ ਦਾਰਾ ਬਨਿਤਾ ਅਨੇਕ." (ਸ੍ਰੀ ਮਃ ੫)...
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਸੰਗ੍ਯਾ- ਕਰ੍ਣ. ਕੰਨ. "ਮੰਤੁ ਦੀਓ ਹਰਿ ਕਾਨ." (ਪ੍ਰਭਾ ਮਃ ੪) ੨. ਕਾਨਾ. ਸਰਕੁੜੇ ਦਾ ਕਾਂਡ. "ਦੀਸਹਿ ਦਾਧੇ ਕਾਨ ਜਿਉ." (ਸ. ਕਬੀਰ) ਜਲੇ ਹੋਏ ਕਾਨੇ ਤੁੱਲ ਦੀਸਹਿਂ। ੩. ਜੁਲਾਹੇ ਦੀ ਤਾਣੀ ਦੇ ਕਾਨੇ. "ਦੁਆਰ ਊਪਰਿ ਝਿਲਕਾਵਹਿ ਕਾਨ." (ਗੌਂਡ ਕਬੀਰ) ੪. ਕਾਨ੍ਹ. ਕ੍ਰਿਸਨ. "ਗਾਵਹਿ ਗੋਪੀਆ ਗਾਵਹਿ ਕਾਨ." (ਵਾਰ ਆਸਾ) ੫. ਦੇਖੋ, ਕਾਣ, ਕਾਣਿ ਅਤੇ ਕਾਨਿ। ੬. ਤੀਰ. ਬਾਣ. "ਪ੍ਰੇਮ ਕੇ ਕਾਨ ਲਗੇ ਤਨ ਭੀਤਰਿ." (ਮਾਰੂ ਮਃ ੧) ੭. ਫ਼ਾ. [کان] ਖਾਣਿ. ਆਕਰ। ੮. ਤੁ [قان] ਕ਼ਾਨ. ਲਹੂ. ਰੁਧਿਰ....
ਸੰਗ੍ਯਾ- ਰੁਕਾਵਟ ਰੋਕ। ੨. ਵਿਘਨ। ੩. ਅਟਕ (ਸਿੰਧ) ਦਰਿਆ। ੪. ਅਟਕ ਦਰਿਆ ਦੇ ਕੰਢੇ ਇੱਕ ਨਗਰ¹ ਅਤੇ ਇਸੇ ਨਾਉਂ ਦਾ ਜਿਲਾ, ਜੋ ਰਾਵਲਪਿੰਡੀ ਡਿਵੀਜ਼ਨ ਵਿੱਚ ਹੈ. ਇਸ ਦਾ ਨਾਉਂ ਕੈਂਬਲਪੁਰ Campbell pur ਭੀ ਹੈ....
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਦੇਖੋ, ਕੁਮਾਰ ੧੧....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....