atērūअटेरू
ਸੰਗ੍ਯਾ- ਹੇਠ ਉੱਪਰ. ਸੱਜੇ ਖੱਬੇ ਅਟਨ (ਫਿਰਨ) ਵਾਲਾ ਜੀਵ. ਕਾਹਣਾ. ਲੰਮੀਆਂ ਟੰਗਾਂ ਵਾਲੀ ਮੱਕੜੀ. "ਅਟੇਰੂ ਕੋ ਕਨ੍ਹੈਯਾ ਨਾਮ." (ਅਕਾਲ) ੨. ਸੂਤ ਅਟੇਰਨ ਦਾ ਸੰਦ। ੩. ਸੂਤ ਅਟੇਰਨ ਵਾਲਾ.
संग्या- हेठ उॱपर. सॱजे खॱबे अटन (फिरन) वाला जीव. काहणा. लंमीआं टंगां वाली मॱकड़ी. "अटेरू को कन्हैया नाम." (अकाल) २. सूत अटेरन दा संद। ३. सूत अटेरन वाला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਦੇਖੋ, ਅੱਟਣ ਅਤੇ ਅੱਟਣਾ। ੨. ਸੰ. अटन. ਸੰਗ੍ਯਾ- ਫਿਰਨਾ. ਘੁੰਮਣਾ. ਵਿਚਰਣਾ. ਯਾਤ੍ਰਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਜੀਵਾਤਮਾ. "ਈਸ੍ਵਰ ਜੀਵ ਏਕ ਇਮ ਜਾਨਹੁ." (ਗੁਪ੍ਰਸੂ) ਦੇਖੋ, ਆਤਮਾ। ੨. ਪਾਣੀ. "ਜੀਵ ਜਿਤੇ ਜਲ ਮੈ ਥਲ ਮੈ." (ਅਕਾਲ) ੩. ਵ੍ਰਿਹਸਪਤਿ. ਦੇਵਗੁਰੂ। ੪. ਚੰਦ੍ਰਮਾ। ੫. ਵਿਸਨੁ। ੬. ਜਲ. "ਜੀਵ ਗਯੋ ਘਟ ਮੇਘਨ ਕੋ." (ਕ੍ਰਿਸਨਾਵ) ੭. जीव् ਧਾ- ਜਿਉਣਾ, ਉਪਜੀਵਿਕਾ ਲਈ ਕਮਾਉਣਾ, ਸੁਖ ਨਾਲ ਰਹਿਣਾ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਹੇਠ ਉੱਪਰ. ਸੱਜੇ ਖੱਬੇ ਅਟਨ (ਫਿਰਨ) ਵਾਲਾ ਜੀਵ. ਕਾਹਣਾ. ਲੰਮੀਆਂ ਟੰਗਾਂ ਵਾਲੀ ਮੱਕੜੀ. "ਅਟੇਰੂ ਕੋ ਕਨ੍ਹੈਯਾ ਨਾਮ." (ਅਕਾਲ) ੨. ਸੂਤ ਅਟੇਰਨ ਦਾ ਸੰਦ। ੩. ਸੂਤ ਅਟੇਰਨ ਵਾਲਾ....
ਸੰਗ੍ਯਾ- ਕੰਸਹਨੈਯਾ. ਕ੍ਰਿਸਨ. ਕਾਨ੍ਹ। ੨. ਕਰਤਾਰ. ਵਾਹਗੁਰੂ। ੩. ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ ਇੱਕ ਪ੍ਰੇਮੀ ਸਿੱਖ, ਜੋ ਆਨੰਦਪੁਰ ਦੇ ਜੰਗ ਵਿੱਚ ਦਸ਼ਮੇਸ਼ ਦੀ ਸੇਵਾ ਕਰਦਾ ਹੋਇਆ ਵੈਰੀਆਂ ਨੂੰ ਭੀ ਪਾਣੀ ਪਿਆਇਆ ਕਰਦਾ ਸੀ. ਇਸ ਦਾ ਨਾਉਂ ਘਨੈਯਾ ਭੀ ਪ੍ਰਸਿੱਧ ਹੈ. ਕਿਤਨੇ ਲੇਖਕਾਂ ਨੇ ਭਾਈ ਮੀਹਾਂ ਨੂੰ ਹੀ ਕਨ੍ਹੈਯਾ ਸਮਝਿਆ ਹੈ, ਜੋ ਭੁੱਲ ਹੈ. ਦੇਖੋ, ਮੀਹਾਂ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. ਸੂਤ੍ਰ. ਸੰਗ੍ਯਾ- ਤਾਗਾ. ਡੋਰਾ. "ਦਇਆ ਕਪਾਹ ਸੰਤੋਖ ਸੂਤ." (ਵਾਰ ਆਸਾ) ੨. ਜਨੇਊ. "ਸੂਤ ਪਾਇ ਕਰੇ ਬੁਰਿਆਈ." (ਵਾਰ ਰਾਮ ੧. ਮਃ ੧) ੩. ਪ੍ਰਬੰਧ. ਇੰਤਜਾਮ. ੪. ਪਰਸਪਰ ਪ੍ਰੇਮ. ਮੇਲ ਮਿਲਾਪ. "ਰਾਖਹੁ ਸੂਤ ਇਹੀ ਬਨ ਆਵੈ." (ਗੁਪ੍ਰਸੂ) ੫. ਰੀਤਿ. ਰਿਵਾਜ. "ਹੁਤੋ ਸੰਸਾਰ ਸੂਤ ਇਹੁ ਦਾਸਾ." (ਨਾਪ੍ਰ) ਸੰਸਾਰ ਰੀਤਿ ਅਨੁਸਾਰ ਇਹ ਸੇਵਕ ਸ੍ਰੀ। ੬. "ਠੀਕ. ਸਹੀ. ਦੁਰੁਸ੍ਤ. "ਮੰਦਲ ਨ ਬਾਜੈ ਨਟਪੈ ਸੂਤਾ." (ਆਸਾ ਕਬੀਰ) ੭. ਸੂਤ੍ਰ ਆਕਾਰ ਦੀ ਮਿਠਾਈ ਜੋ ਖੰਡ ਵਿੱਚ ਪਾਗੀ ਜਾਂਦੀ ਹੈ. ਸੇਵੀ. ਨੁਗਦੀ. "ਲਡੂਆ ਅਰ ਸੂਤ ਭਲੇ ਜੁ ਬਨੇ." (ਕ੍ਰਿਸਨਾਵ) ੮. ਸੰ. सृत ਰਥਵਾਨ. ਰਥ ਹੱਕਣ ਵਾਲਾ. "ਪਾਰਥ ਸੂਤ ਕੀ ਡੋਰ ਲਗਾਏ." (ਕ੍ਰਿਸਨਾਵ) ਅਰਜੁਨ ਨੇ ਰਥਵਾਨ ਦੀ ਡੋਰ ਕ੍ਰਿਸਨ ਜੀ ਨੂੰ ਫੜਾਈ। ੯. ਸੂਰਜ। ੧੦. ਅੱਕ। ੧੧. ਬ੍ਰਾਹਮਣੀ ਦੇ ਪੇਟ ਤੋਂ ਛਤ੍ਰੀ ਦਾ ਪੁਤ੍ਰ. ਦੇਖੋ, ਔਸ਼ਨਸੀ ਸਿਮ੍ਰਿਤਿ ਸਃ ੨. ਅਤੇ ੩। ੧੨. ਬੰਦੀਜਨ. ਦੇਵਤਾ ਰਾਜਾ ਰਿਖੀ ਆਦਿ ਦੀ ਵੰਸ਼ਾਵਲੀ ਚੇਤੇ ਰੱਖਣ ਅਰ ਪੜ੍ਹਨ ਵਾਲਾ ਕਾਵਿ¹। ੧੩. ਪਾਰਾ। ੧੪. ਵ੍ਯਾਸ ਦਾ ਚੇਲਾ, ਲੋਮਹਰਸਣ, ਜੋ ਰਿਖੀਆਂ ਨੂੰ ਪੁਰਾਣਕਥਾ ਸੁਣਾਇਆ ਕਰਦਾ ਸੀ। ੧੫. ਵਿ- ਪ੍ਰਸੂਤ. ਸੂਇਆ ਹੋਇਆ। ੧੬. ਚੁਆਇਆ ਹੋਇਆ. ਟਪਕਾਇਆ ਹੋਇਆ। ੧੭. ਸੰ. सूत्त् ਸੂੱਤ. ਦਿੱਤਾ ਹੋਇਆ. ਦਾਨ ਕੀਤਾ. ਦੇਖੋ, ਸਾਤ ਸੂਤ....
ਸੰਗ੍ਯਾ- ਅਟਨ ਕਰਨ ਵਾਲਾ ਯੰਤ੍ਰ. ਘੁੰਮਣ ਵਾਲਾ ਯੰਤ੍ਰ. ਡੋਰੂ ਦੀ ਸ਼ਕਲ ਦਾ ਇੱਕ ਯੰਤ੍ਰ, ਜਿਸ ਉੱਪਰ ਸੂਤ ਦੀ ਅੱਟੀ ਬਣਾਈ ਜਾਂਦੀ ਹੈ. "ਪੁਨਹਿ ਅਟੇਰਨ ਕੀ ਬਿਧਿ ਪ੍ਰੇਰਨ." (ਗੁਪ੍ਰਸੂ)#੨. ਮੱਕੜੀ ਦੀ ਕਿਸਮ ਦਾ ਇੱਕ ਜੀਵ, ਜਿਸ ਨੂੰ ਕਾਹਣਾ ਆਖਦੇ ਹਨ. ਦੇਖੋ, ਅਟੇਰੂ। ੩. ਸੂਤ ਅਟੇਰਨ ਦੀ ਕ੍ਰਿਯਾ. "ਸਹਿਤ ਪ੍ਰੀਤਿ ਕੇ ਕਰਹਿ ਅਟੇਰਨ." (ਗੁਪ੍ਰਸੂ)...
ਦੇਖੋ, ਸਦ ਅਤੇ ਸਦੁ। ੨. ਸ਼ਬਦ. ਧੁਨਿ. "ਭਯੋ ਸੱਦ ਏਵੰ, ਹੜ੍ਯੋ ਨੀਰਧੇਵੰ." (ਵਿਚਿਤ੍ਰ)...