adhālatīअदालती
ਵਿ- ਅਦਾਲਤ ਕਰਨ ਵਾਲਾ. ਨਿਆਂਉ ਕਰਨ ਵਾਲਾ। ੨. ਸੰਗ੍ਯਾ- ਜੱਜ. ਨ੍ਯਾਯਾਧੀਸ਼.
वि- अदालत करन वाला. निआंउ करन वाला। २. संग्या- जॱज. न्यायाधीश.
ਅ਼. [عدالت] ਸੰਗ੍ਯਾ- ਅ਼ਦਲ ਦੀ ਥਾਂ. ਨ੍ਯਾਯਸ਼ਾਲਾ। ੨. ਇਨਸਾਫ. ਨਿਆਂਉ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਨ੍ਯਾਯ. ਸੰਗ੍ਯਾ- ਇਨਸਾਫ਼.#ਅ਼ਦਲ. ਨਿਆਂ. "ਤੇਰੈ ਘਰਿ ਸਦਾ ਸਦਾ ਹੈ ਨਿਆਉ." (ਆਸਾ ਮਃ ੫)#"ਰਾਜਸਿੰਘਾਸਨ ਸ੍ਯੰਦਨ ਬੈਠਕੇ ਸੂਰਨ ਕੋ ਨ੍ਰਿਪ ਨਿਆਉਂ ਚੁਕਾਯੋ." (ਕ੍ਰਿਸਨਾਵ) "ਕਹੂੰ ਨਿਆਇ ਰਾਜਵਿਭੂਤਿ." (ਅਕਾਲ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਜੰਞ....