adhitiअदिति
ਸੰ. ਸੰਗ੍ਯਾ- ਪ੍ਰਿਥਿਵੀ। ੨. ਦੱਛ (ਦਕ੍ਸ਼੍) ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੇਵਤੇ ਜਨਮੇ. "ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ੩. ਮਾਤਾ. ਮਾਂ। ੪. ਖਾਜਾਣ ਵਾਲੀ. ਭਾਵ- ਮੌਤ.
सं. संग्या- प्रिथिवी। २. दॱछ (दक्श्) दी पुत्री अते कश्यप दी इसत्री, जिस तों देवते जनमे. "दिति अदिति ए रिखि बरी बनाइ." (विचित्र) ३. माता.मां। ४. खाजाण वाली. भाव- मौत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਵਿਸ੍ਤਾਰ ਨੂੰ ਪ੍ਰਾਪਤ ਹੋਵੇ, ਜ਼ਮੀਨ. ਭੂਮਿ. ਧਰਾ. ਦੇਖੋ, ਪ੍ਰਿਥਵੀ....
ਦੇਖੋ, ਦਕ੍ਸ਼੍. "ਦੱਛ ਪ੍ਰਜਾਪਤਿ ਜਿਨਹਿ ਉਪਾਏ." (ਵਿਚਿਤ੍ਰ)...
ਸੰ. दक्ष. ਧਾ- ਚਤੁਰ ਹੋਣਾ, ਯੋਗ੍ਯ ਹੋਣਾ, ਵਧਣਾ, ਬਲਵਾਨ ਹੋਣਾ। ੨. ਵਿ- ਚਤੁਰ. ਦਾਨਾ। ੩. ਸੰਗ੍ਯਾ- ਇੱਕ ਪ੍ਰਜਾਪਤਿ ਦੇਵਤਾ, ਜਿਸ ਦਾ ਜਿਕਰ ਰਿਗਵੇਦ ਵਿੱਚ ਭੀ ਹੈ. ਗਰੁੜਪੁਰਾਣ ਅਨੁਸਾਰ ਬ੍ਰਹਮਾ ਦੇ ਸੱਜੇ ਅੰਗੂਠੇ ਵਿੱਚੋਂ ਦਕ੍ਸ਼੍ ਅਤੇ ਖੱਬੇ ਵਿੱਚੋਂ ਦਕ੍ਸ਼੍ ਦੀ ਇਸਤ੍ਰੀ ਪੈਦਾ ਹੋਈ. ਭਾਗਵਤ ਵਿੱਚ ਦਕ੍ਸ਼੍ ਬ੍ਰਹਮਾ ਦਾ ਮਾਨਸ ਪੁਤ੍ਰ ਹੈ ਅਤੇ ਉਸ ਦੀ ਇਸਤ੍ਰੀ ਮਨੁ ਦੀ ਪੁਤ੍ਰੀ ਪ੍ਰਸੂਤਿ ਹੈ. ਵਿਸਨੁਪੁਰਾਣ ਅਤੇ ਮਹਾਭਾਰਤ ਅਨੁਸਾਰ ਪ੍ਰਜਾਪਤਿ ਪ੍ਰਚੇਤਾ ਦਾ ਪੁਤ੍ਰ ਦਕ੍ਸ਼੍ ਹੈ. ਇਸ ਗੱਲ ਵਿੱਚ ਸਭ ਇੱਕਮਤ ਹਨ ਕਿ ਦਕ੍ਸ਼੍ ਸੰਸਾਰਰਚਨਾ ਦਾ ਵਡਾ ਸਹਾਇਕ ਸੀ. ਇਸ ਨੇ ਬਹੁਤ ਕੰਨ੍ਯਾ ਉਤਪੰਨ ਕੀਤੀਆਂ, ਜਿਨ੍ਹਾਂ ਵਿੱਚੋਂ ਦਸ ਧਰਮਰਾਜ ਨੂੰ, ਤੇਰਾਂ ਕਸ਼੍ਯਪ ਨੂੰ, ਸਤਾਈ ਚੰਦ੍ਰਮਾ ਨੂੰ ਅਤੇ ਇੱਕ (ਸਤੀ) ਸ਼ਿਵ ਨੂੰ ਵਿਆਹੀ. ਸ਼ਿਵ ਨੇ ਦਕ੍ਸ਼੍ ਦਾ ਸਿਰ ਵੱਢਕੇ ਬਕਰੇ ਦਾ ਸਿਰ ਧੜ ਉੱਤੇ ਜੜ ਦਿੱਤੇ ਸੀ. ਦੇਖੋ, ਸਤੀ ਅਤੇ ਗਾਲ੍ਹ ਬਜਾਨਾ। ੪. ਮੁਰਗਾ. ਕੁੱਕੜ। ੫. ਸ਼ਿਵ ਦੀ ਸਵਾਰੀ ਦਾ ਬੈਲ। ੬. ਸ਼ਿਵ। ੭. ਵਿਸਨੁ। ੮. ਬਲ. ਤ਼ਾਕ਼ਤ। ੯. ਵੀਰਯ. ਮਣੀ। ੧੦. ਵਿ- ਸੱਜਾ....
ਸੰਗ੍ਯਾ- ਬੇਟੀ. ਸੁਤਾ. "ਸਾਈ ਪੁਤ੍ਰੀ ਜਜਮਾਨ ਕੀ." (ਆਸਾ ਪਟੀ ਮਃ ੩) ੨. ਪੁੱਤਲਿਕਾ. ਪੁਤਲੀ. "ਕਿ ਸੋਵਰਣ ਪੁਤ੍ਰੀ." (ਦੱਤਾਵ) ਮਾਨੋ ਸੋਨੇ ਦੀ ਪੁਤਲੀ ਹੈ। ੩. ਅੱਖ ਦੀ ਧੀਰੀ। ੪. ਪੁਤ੍ਰੀਂ. ਪੁਤ੍ਰਾਂ ਨੇ. "ਪੁਤ੍ਰੀ ਕਉਲੁ ਨ ਪਾਲਿਓ." (ਵਾਰ ਰਾਮ ੩)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਕਸ਼੍ਯ (ਸ਼ਰਾਬ) ਪੀਣ ਵਾਲਾ. ਦੇਖੋ, ਕੱਸਪ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਦੱਤਿ. ਸੰਗ੍ਯਾ- ਦਾਨ. ਬਖ਼ਸ਼ਿਸ਼. "ਖਰਚੇ ਦਿਤਿ ਖਸੰਮ ਦੀ." (ਵਾਰ ਰਾਮ ੩) ੨. ਸੰ. ਦਿਤਿ. ਦਕ੍ਸ਼੍ ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੈਤ ਪੈਦਾ ਹੋਏ. "ਬਿਨਤਾ ਕਦ੍ਰ ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ਰਿਖਿ (ਕਸ਼੍ਯਪ) ਨੇ ਵਿਆਹੀਆਂ....
ਸੰ. ਸੰਗ੍ਯਾ- ਪ੍ਰਿਥਿਵੀ। ੨. ਦੱਛ (ਦਕ੍ਸ਼੍) ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੇਵਤੇ ਜਨਮੇ. "ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ੩. ਮਾਤਾ. ਮਾਂ। ੪. ਖਾਜਾਣ ਵਾਲੀ. ਭਾਵ- ਮੌਤ....
ਸੰ. ऋषि. ਸੰਗ੍ਯਾ- ਪਰਮਪਦ ਨੂੰ ਪਹੁਚਿਆ ਹੋਇਆ ਪੁਰਖ. ਕਰਨੀ ਵਾਲਾ ਸਾਧੂ. ਮੁਨਿ. ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਰਿਖੀਆਂ ਦੇ ਸੱਤ ਭੇਦ ਥਾਪੇ ਹਨ.#(ੳ) ਸ਼੍ਰੁਤਿਰ੍ਸ. ਵੇਦਮੰਤ੍ਰਾਂ ਦਾ ਕਰਤਾ ਰਿਖਿ.#(ਅ) ਕਾਂਡਿਰ੍ਸ. ਜੋ ਵੇਦ ਦਾ ਕੋਈ ਖ਼ਾਸ ਕਾਂਡ ਸਿਖਾਉਂਦਾ ਹੈ.#(ੲ) ਪਰਮਿਰ੍ਸ. ਜੋ ਵਿਰਕ੍ਤਦਸ਼ਾ ਵਿੱਚ ਰਹਿਕੇ ਥਾਂ ਥਾਂ ਫਿਰ ਕੇ ਵੇਦ ਦਾ ਉਪਦੇਸ਼ ਕਰਦਾ ਹੈ.#(ਸ) ਰਾਜਿਰ੍ਸ. ਜੋ ਰਾਜ ਕਾਜ ਕਰਦਾ ਹੋਇਆ ਭੀ ਇੰਦ੍ਰੀਆਂ ਨੂੰ ਕਾਬੂ ਰਖਦਾ ਹੈ.#(ਹ) ਬ੍ਰਹਮ੍ਰ੍ਸ. ਆਤਮਤਤ੍ਵਵੇਤਾ. ਬ੍ਰਹਮਗ੍ਯਾਨੀ.#(ਕ) ਦੇਵਿਰ੍ਸ. ਦੇਵਯੋਨਿ ਵਿੱਚੋਂ ਜਿਸ ਨੇ ਰਿਸਿਪਦ ਪਾਇਆ ਹੈ.#(ਖ) ਮਹਿਰ੍ਸ. ਜੋ ਵੇਦ ਦਾ ਪੂਰਣ ਪ੍ਰਚਾਰਕ ਅਤੇ ਧਰਮਸ਼ਾਸਤ੍ਰ ਦੇ ਬਣਾਉਣ ਵਾਲਾ ਤਥਾ ਕਰਮਕਾਂਡ ਦੀ ਵਿਧਿ ਦਸਦਾ ਹੈ ੨. ਦੇਖੋ, ਸਪਤਰਿਖੀ। ੩. ਸੰ. ऋक्ष. ਰਿਕ੍ਸ਼੍. ਨਛਤ੍ਰ. "ਸਸਿ ਰਿਖਿ ਨਿਸਿ ਸੂਰ." (ਸਵੈਯੇ ਮਃ ੪. ਕੇ) ਚੰਦ ਤਾਰੇ ਰਾਤ ਸੂਰਜ....
ਵਿ- ਵਡੀ. ਮਹਾਨ. "ਦੁਇ ਤੂੰ ਬਰੀ ਅਬਧ." (ਸ. ਕਬੀਰ) ਹੇ ਦ੍ਵੈਤ! ਤੂੰ ਵਡੀ ਅਵਧ੍ਯ ਹੈਂ। ੨. ਮੱਚੀ. ਪ੍ਰਜ੍ਵਲਿਤ ਹੋਈ. ਬਲੀ. "ਬੁਝੈ ਨਾ ਬੁਝਾਈ ਬਰੀ ਹੈ ਅਪਾਰਾ." (ਨਾਪ੍ਰ) "ਬਰੀ ਬਿਰਹਿ ਕੀ ਆਗ ਮੈ." (ਚਰਿਤ੍ਰ ੯੧) ੩. ਵਰੀ ਹੋਈ. ਵਿਆਹੀ ਹੋਈ. "ਦੇਹੁਰੀ ਲਉ ਬਰੀ ਨਾਰਿ ਸੰਗਿ ਭਈ." (ਸੋਰ ਕਬੀਰ) ੪. ਸੰਗ੍ਯਾ- ਵਟਿਕਾ. ਗੋਲੀ. ਵੱਟੀ. "ਭਾਂਤ ਜਰੀ ਕੀ ਬਰੀ." (ਚਰਿਤ੍ਰ ੯੧) ਜਰੀ (ਬੂਟੀ) ਦੀ ਵੱਟੀ। ੫. ਮਾਂਹ ਆਦਿ ਦੀ ਪੀਠੀ ਦੀ ਟੁੱਕੀ ਹੋਈ ਗੋਲੀ. ਬੜੀ. "ਬਰੀ ਮਸਾਲੇਦਾਰ." (ਗੁਪ੍ਰਸੂ) ੬. ਬੜੀ. ਪ੍ਰਵੇਸ਼ ਹੋਈ. ਦੇਖੋ, ਬੜਨਾ। ੭. ਵਰ (ਦੁਲਹਾ) ਵੱਲੋਂ ਦੁਲਹਨ ਲਈ ਵਿਆਹ ਸਮੇਂ ਭੇਜੀ ਹੋਈ ਪੋਸ਼ਾਕ. ਸੰ- ਵਰ੍ਤ੍ਰੀ. "ਪੁਰਾਣੀ ਆਂਦੀ ਬਰੀ ਕੁੜੇ." (ਲੋਕੋ) ੮. ਅ਼. [بری] ਵਿ- ਮੁਕ੍ਤ. ਦੋਸ ਰਹਿਤ। ੯. ਤਨਦੁਰੁਸ੍ਤ. ਅਰੋਗ. ਨਰੋਆ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਅ਼. [موَت] ਸੰਗ੍ਯਾ- ਮ੍ਰਿਤ੍ਯੁ. ਅਜਲ. ਕਾਲ ਦੇਖੋ, ਮ੍ਰਿਤ੍ਯੁ....