adhisataअदिसट
ਸੰ. अद्दष्ट ਅਦ੍ਰਿਸ੍ਟ ਵਿ- ਨਾ ਦੇਖਿਆ. ਅਣਡਿੱਠ। ੨. ਸੰਗ੍ਯਾ- ਕਰਤਾਰ. "ਸਹਜੇ ਆਦਿਸਟੁ ਪਛਾਣੀਐ." (ਸ੍ਰੀ ਅਃ ਮਃ ੩) ੩. ਕਰਮ। ੪. ਪ੍ਰਾਰਬਧ.
सं. अद्दष्ट अद्रिस्ट वि- ना देखिआ. अणडिॱठ। २. संग्या- करतार. "सहजे आदिसटु पछाणीऐ." (स्री अः मः ३) ३. करम। ४. प्रारबध.
ਦੇਖੋ, ਅਦਿਸਟ ੧. ਅਤੇ ੩....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਕ੍ਰਿ. ਵਿ- ਸ੍ਵਾਭਾਵਿਕ. "ਸਹਜੇ ਆਸਣੁ ਅਸਥਿਰੁ ਭਇਆ." (ਗਉ ਅਃ ਮਃ ੫) ੨. ਸਨੇ ਸਨੇ. ਧੀਰਜ ਨਾਲ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰ. ਪ੍ਰ-ਆ-ਰਭ੍. ਪ੍ਰਾਰਬ੍ਧ. ਸੰਗ੍ਯਾ- ਦੇਹ ਦੇ ਆਰੰਭ ਕਰਨ ਵਾਲਾ ਕਰਮ। ੨. ਭਾਗ੍ਯ. ਕਿਸਮਤ। ੩. ਵਿ- ਆਰੰਭ ਕੀਤਾ ਹੋਇਆ....