adhēvaअदेव
ਸੰਗ੍ਯਾ- ਦੇਵਤੇ ਤੋਂ ਭਿੰਨ. ਅਸੁਰ. "ਮਿਲ ਦੇਵ ਅਦੇਵਨ ਸਿੰਧੁ ਮਥ੍ਯੋ." (ਮੋਹਨੀ) ੨. ਜਿਸ ਦਾ ਕੋਈ ਦੇਵ (ਪੂਜ੍ਯ) ਨਹੀਂ. ਜੋ ਕਿਸੇ ਦੀ ਉਪਾਸਨਾ ਨਹੀਂ ਕਰਦਾ. "ਆਦਿ ਅਦੇਵ ਹੈ." (ਜਾਪੁ)
संग्या- देवते तों भिंन. असुर. "मिल देव अदेवन सिंधु मथ्यो." (मोहनी) २.जिस दा कोई देव (पूज्य) नहीं. जो किसे दी उपासना नहीं करदा. "आदि अदेव है." (जापु)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਭੇਦ ਨੂੰ ਪ੍ਰਾਪਤ ਹੋਇਆ. ਤੋੜਿਆ ਹੋਇਆ. ਜੁਦਾ ਕੀਤਾ। ੨. ਅਨ੍ਯ. ਹੋਰ। ੩. ਵੱਖ. ਅਲਗ. ਜੁਦਾ "ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ." (ਬਾਵਨ) ੪. ਬਾਹਰ. "ਆਗਿਆ ਭਿੰਨ ਨ ਕੋਇ." (ਬਾਵਨ)...
ਸੰ. ਸੰਗ੍ਯਾ- ਜੋ ਦੇਵਤਿਆਂ ਨੂੰ ਫੈਂਕ ਦਿੰਦਾ ਹੈ. ਦੈਤ. ਦੇਖੋ, ਅਸ੍ਰ ਧਾ. "ਅਨਗਨ ਕਾਲ ਅਸੁਰ ਤਬ ਮਾਰੇ." (ਚਰਿਤ੍ਰ ੪੦੫) ੨. ਪ੍ਰੇਤ. ਭੂਤਨਾ। ੩. ਸੂਰਜ, ਜੋ ਚਮਕਦਾ ਹੈ. ਦੇਖੋ, ਅਸ੍ ਧਾ। ੪. ਭਾਵ- ਵਿਕਾਰ. ਕੁਕਰਮ. "ਅਸੁਰ ਸੰਘਾਰੈ ਸੁਖਿ ਵਸੈ." (ਸ੍ਰੀ ਮਃ ੩) "ਸਤਿਗੁਰੁ ਅਸੁਰ ਸੰਘਾਰੁ." (ਸ੍ਰੀ ਅਃ ਮਃ ੧) ੫. ਕੁਕਰਮ ਕਰਨ ਵਾਲਾ. ਕੁਕਰਮੀ ਜੀਵ. "ਕੁਕ੍ਰਿਤ ਕਰਮ ਜੇ ਜਗ ਮਹਿ ਕਰਹੀ। ਨਾਮ ਅਸੁਰ ਤਿਨ ਕੋ ਜਗ ਧਰਹੀ." (ਵਿਚਿਤ੍ਰ)#੬. ਨਿਘੰਟੁ¹ ਵਿੱਚ ਅਸੁਰ ਦਾ ਅਰਥ ਬੱਦਲ (ਮੇਘ) ਹੈ। ੭. ਵਿ- ਅਸੁ (ਪ੍ਰਾਣ) ਧਾਰੀ. ਜ਼ਿੰਦਾ. ਜੀਵਨਦਸ਼ਾ ਵਾਲਾ। ੮. ਸ਼ਸਤ੍ਰਨਾਮਮਾਲਾ ਵਿੱਚ ਅਜਾਣ ਲਿਖਾਰੀਆਂ ਨੇ अस्र (ਅਸ੍ਰ) ਦੀ ਥਾਂ ਅਸੁਰ ਸ਼ਬਦ ਲਿਖ ਦਿੱਤਾ ਹੈ. ਅਸ੍ਰ ਦਾ ਅਰਥ ਹੈ ਫੈਂਕਿਆ ਹੋਇਆ. ਚਲਾਇਆ ਹੋਇਆ. ਦੇਖੋ, ਅਸ੍ ਧਾ. "ਪਸੁਪਤਿ ਪ੍ਰਿਥਮ ਬਖਾਨਕੈ ਅਸੁਰ ਸ਼ਬਦ ਫੁਨ ਦੇਹੁ." (੧੧੨) ਸ਼ੁਧ ਪਾਠ ਹੈ- "ਅਸ੍ਰ ਸਬਦ ਫੁਨ ਦੇਹੁ." ਪਸ਼ੁਪਤਿ (ਸ਼ਿਵ) ਕਰਕੇ ਫੈਂਕਿਆ ਹੋਇਆ ਤੀਰ। ੯. ਰਿਗਵੇਦ ਵਿੱਚ ਕਈ ਥਾਂ ਅਸੁਰ ਸ਼ਬਦ ਦੇਵਤਾ ਬੋਧਕ ਹੈ, ਕਿਉਂਕਿ ਅਸ੍ ਧਾਤੁ ਦਾ ਅਰਥ ਪ੍ਰਕਾਸ਼ਨਾ ਹੈ. ਅਸੁ (ਪ੍ਰਾਣ) ਦੇਣ ਵਾਲਾ ਹੋਣ ਕਰਕੇ ਭੀ ਅਸੁਰ ਹੈ. ਦੇਖੋ, ਰਿਗਵੇਦ ੧- ੩੫- ੯ ਦਾ ਭਾਸ਼੍ਯ- "असुरः सर्वेषां प्राणदः ,च्च् ਪਾਰਸੀਆਂ ਦੇ ਧਰਮਗ੍ਰੰਥ ਜ਼ੰਦ ਵਿੱਚ "ਅਹੁਰ" ਦੇਵਤਾ ਬੋਧਕ ਹੈ, ਪਾਰਸੀ ਵਿੱਚ ਸੰਸਕ੍ਰਿਤ ਦਾ ਸੱਸਾ ਹਾਹਾ ਹੋ ਜਾਂਦਾ ਹੈ. ਜੈਸੇ- ਸਪ੍ਤ- ਹਫ਼ਤ, ਦਸ਼- ਦਹ, ਮਾਸ- ਮਾਹ ਆਦਿ। ੧੦. ਵਾਲਮੀਕਿ ਰਾਮਾਇਣ ਬਾਲਕਾਂਡ ਦੇ ੪੫ ਵੇਂ ਅਧ੍ਯਾਯ ਵਿੱਚ ਲਿਖਿਆ ਹੈ ਕਿ ਖੀਰਸਮੁੰਦਰ ਰਿੜਕਣ ਵੇਲੇ ਵਰੁਣ ਦੀ ਕੰਨ੍ਯਾ ਵਾਰੁਣੀ (ਸ਼ਰਾਬ), ਜਿਸ ਨੂੰ "ਸੁਰਾ" ਆਖਦੇ ਹਨ ਪਰਗਟ ਹੋਈ, ਦੈਤਾਂ ਨੇ ਉਸ ਨੂੰ ਅੰਗੀਕਾਰ ਨਾ ਕੀਤਾ, ਇਸ ਲਈ ਉਨ੍ਹਾਂ ਦਾ ਨਾਉਂ ਅਸੁਰ ਹੋਇਆ, ਜਿਨ੍ਹਾਂ ਨੇ ਸੁਰਾ ਗ੍ਰਹਿਣ ਕੀਤੀ, ਉਹ ਸੁਰ ਕਹਾਏ....
ਸੰ. मिल्. ਧਾ- ਜੁੜਨਾ, ਮਿਲਣਾ, ਸੰਯੁਕ੍ਤ ਹੋਣਾ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਸੰਗ੍ਯਾ- ਇੱਕ ਜੱਟ ਗੋਤ ਜੋ ਸਿਧੂ ਅਤੇ ਸੰਧੂ ਤੋਂ ਵੱਖ ਹੈ। ੨. ਸੰ. सिन्धु ਅਟਕ ਦਰਿਆ, ਜੋ ਤਿੱਬਤ ਤੋਂ ਨਿਕਲਦਾ ਹੈ ਅਰ ਜਿਲਾ ਅਟਕ ਤਥਾ ਸਿੰਧ ਦੇਸ਼ ਵਿੱਚ ਵਹਿੰਦਾ ਹੋਇਆ ਕਰਾਚੀ ਪਾਸ ਅਰਬ ਸਮੁੰਦਰ ਵਿੱਚ ਜਾ ਮਿਲਦਾ ਹੈ. ਇਸ ਦੀ ਸਾਰੀ ਲੰਬਾਈ ੧੮੦੦ ਮੀਲ ਹੈ। ੩. ਸਿੰਧੁ (ਸਿੰਧ) ਦੇਸ਼, ਜੋ ਸਿੰਧ ਦਰਿਆ ਦੇ ਨਾਲ ਨਾਲ ਵਸਦਾ ਹੈ. ਇਸੇ ਨੂੰ ਫਾਰਸ ਦੇ ਲੋਕ ਹਿੰਦ,¹ ਯੂਨਾਨੀ Hindos ਅਤੇ ਅੰਗ੍ਰੇਜ਼ India ਆਖਦੇ ਹਨ. ਪਰ ਹੁਣ ਇਹ ਸ਼ਬਦ ਸਾਰੇ ਭਾਰਤ ਦਾ ਬੋਧ ਕਰਾਉਂਦਾ ਹੈ। ੪. ਮੱਧ ਭਾਰਤ ਦਾ ਇੱਕ ਦਰਿਆ ਜੋ ਟਾਂਕ ਰਿਆਸਤ ਤੋਂ ਨਿਕਲਦਾ ਅਤੇ ਜਮਨਾ ਨਾਲ ਮਿਲ ਜਾਂਦਾ ਹੈ। ੫. ਸਮੁੰਦਰ. ਸਾਗਰ। ੬. ਹਾਥੀ ਦਾ ਮਦ। ੭. ਜਲ। ੮. ਸੈਂਧਵ (ਲੂਣ) ਦਾ ਸੰਖੇਪ. "ਪਰਤ ਸਿੰਧੁ ਗਲਿਜਾਹਾ." (ਆਸਾ ਮਃ ੫) ਲੂਣ ਪਾਣੀ ਵਿੱਚ ਪੈਂਦਾ ਹੀ ਗਲ ਜਾਂਦਾ ਹੈ। ੯. ਇੱਕ ਵੈਸ਼੍ਯ ਮੁਨਿ, ਜੋ ਅੰਧਕ ਦਾ ਪੁਤ੍ਰ ਸੀ. ਇਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਬਣ ਦਾ ਜੀਵ ਜਾਣਕੇ ਸ਼ਬਦਾਵੇਧੀ ਤੀਰ ਨਾਲ ਮਾਰ ਦਿੱਤਾ ਸੀ. ਇਸੇ ਦਾ ਨਾਉਂ ਲੋਕਾਂ ਵਿੱਚ "ਸਰਵਣ" ਪ੍ਰਸਿੱਧ ਹੈ....
ਵਿ- ਮੋਹ ਲੈਣ ਵਾਲੀ। ੨. ਸੰਗ੍ਯਾ- ਸੁੰਦਰ ਇਸਤ੍ਰੀ। ੩. ਸੁਰਗ ਦੀ ਅਪਸਰਾ। ੪. ਮਾਯਾ. "ਮੋਹਨਿ ਸਿਉ ਬਾਵਰ ਮਨੁ ਮੋਹਿਓ." (ਸਾਰ ਮਃ ੫) "ਮੋਹਨੀ ਮੋਹਿਲੀਏ ਤ੍ਰੈ ਗੁਨੀਆ." (ਮਾਰੂ ਮਃ ੫) ੫. ਵਿਸਨੁ ਦਾ ਇੱਕ ਅਵਤਾਰ, ਜੋ ਦੇਵ ਦੈਤਾਂ ਦੇ ਅਮ੍ਰਿਤ ਵੰਡਣ ਦਾ ਝਗੜਾ ਨਿਬੇੜਨ ਲਈ ਸੁੰਦਰ ਇਸਤ੍ਰੀ ਦੇ ਰੂਪ ਵਿੱਚ ਪ੍ਰਗਟ ਹੋਇਆ ਸੀ. "ਮਹਾ ਮੋਹਨੀ ਰੂਪ ਧਾਰ੍ਯੋ ਅਨੂਪੰ." (ਚੌਬੀਸਾਵ) ੬. ਦੇਖੋ, ਮੋਹਿਨੀ ੨....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਵਿ- ਪੂਜਣ ਯੋਗ੍ਯ. ਸਨਮਾਨ ਯੋਗ੍ਯ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਸੰਗ੍ਯਾ- ਪਾਸ ਬੈਠਣ ਦੀ ਕ੍ਰਿਯਾ. ਨਜ਼ਦੀਕ ਬੈਠਣਾ। ੨. ਸੇਵਾ. ਟਹਿਲ। ੩. ਭਕ੍ਤਿ (ਭਗਤਿ). ੪. ਪੂਜਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਦੇਵਤੇ ਤੋਂ ਭਿੰਨ. ਅਸੁਰ. "ਮਿਲ ਦੇਵ ਅਦੇਵਨ ਸਿੰਧੁ ਮਥ੍ਯੋ." (ਮੋਹਨੀ) ੨. ਜਿਸ ਦਾ ਕੋਈ ਦੇਵ (ਪੂਜ੍ਯ) ਨਹੀਂ. ਜੋ ਕਿਸੇ ਦੀ ਉਪਾਸਨਾ ਨਹੀਂ ਕਰਦਾ. "ਆਦਿ ਅਦੇਵ ਹੈ." (ਜਾਪੁ)...
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...