adhhiअधि
ਸੰ. ਉਪ. ਇਹ ਸ਼ਬਦਾਂ ਦੇ ਮੁੱਢ ਲਗਕੇ ਉੱਪਰ, ਉੱਚਾ, ਪ੍ਰਧਾਨ, ਸ਼ਿਰੋਮਣੀ, ਅਧਿਕ, ਜਾਦਾ (ਜ਼ਯਾਦਾ) ਆਦਿ. ਅਰਥ ਜਣਾਉਦਾ ਹੈ, ਜਿਵੇਂ- ਅਧਿਕਾਰੀ, ਅਧਿਪਤਿ, ਅਧਿਭੂਤ ਅਤੇ ਅਧਿਰਾਜ ਆਦਿ.
सं. उप. इह शबदां दे मुॱढ लगके उॱपर, उॱचा, प्रधान, शिरोमणी, अधिक, जादा (ज़यादा) आदि. अरथ जणाउदा है, जिवें- अधिकारी, अधिपति, अधिभूत अते अधिराज आदि.
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...
ਉੱਚਤਾ ਵਾਲਾ- ਵਾਲੀ. "ਪਿਰ ਉਚੜੀਐ ਮਾੜਤੀਐ ਤਿਹੁ ਲੋਆ ਸਿਰ ਤਾਜਾ." (ਸੂਹੀ ਛੰਤ ਮਃ ੧) ਉੱਚੀ ਮਾੜੀ (ਮਹਿਲ) ਵਾਲਾ.#ਦੇਖੋ, ਉੱਚ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਵਿ- ਬਹੁਤ "ਅਧਿਕ ਸੁਆਦ ਰੋਗ ਅਧਿਕਾਈ." (ਮਲਾ ਮਃ ੧) ੨. ਸ਼ੇਸ. ਬਾਕੀ। ੩. ਸੰਗ੍ਯਾ- ਪੰਜਾਬੀ ਵਿੱਚ ਇਕ ਮਾਤ੍ਰਾ, ਜੋ ਦੂਜ ਦੇ ਚੰਦ ਜੇਹੀ ਹੁੰਦੀ ਹੈ, ਅਤੇ ਦੁੱਤ (ਦ੍ਵਿਤ੍ਵ) ਦਾ ਕੰਮ ਦਿੰਦੀ ਹੈ. ਜਿਵੇਂ "ਅੱਲਾ" ਅਧਿਕ ਨਾਲ "ਲ" ਦੋ ਹੋ ਗਏ। ੪. ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਇਹ ਹੈ ਕਿ ਆਧੇਯ ਦੇ ਮੁਕਾਬਲੇ ਆਧਾਰ ਦੀ ਅਧਿਕਤਾ ਵਰਣਨ ਕਰਨੀ. "ਜਹਿਂ ਅਧੇਯ ਤੇ ਅਧਿਕ ਅਧਾਰ." (ਗਰਬਗੰਜਨੀ)#"ਰੋਮ ਰੋਮ ਵਿੱਚ ਰੱਖਿਓਨ#ਕਰ ਬ੍ਰਹਮੰਡ ਕਰੋੜ ਸੁਮਾਰਾ." (ਭਾਗੁ)#ਇਸ ਥਾਂ ਆਧੇਯ ਬ੍ਰਹਮੰਡ ਨਾਲੋਂ ਰੋਮ ਆਧਾਰ ਦੀ ਅਧਿਕਤਾ ਕਹੀ....
ਫ਼ਾ. [زادہ] ਜ਼ਾਦਹ. ਵਿ- ਜਾਤ. ਜਣਿਆ- ਹੋਇਆ. ਜਿਵੇਂ- ਅਮੀਰਜ਼ਾਦਾ। ੨. ਅ਼. [زیادہ] ਜ਼੍ਯਾਦਹ. ਬਹੁਤ ਅਧਿਕ। ੩. ਦੇਖੋ, ਜਾਦਹ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. अधिकारिन्- ਸੰਗ੍ਯਾ- ਹੱਕਦਾਰ। ੨. ਅਹੁਦੇਦਾਰ। ੩. ਮਾਲਿਕ. ਸ੍ਵਾਮੀ....
ਸੰਗ੍ਯਾ- ਸ੍ਵਾਮੀ. ਮਾਲਿਕ। ਸਰਦਾਰ, ਸ਼ਿਰੋਮਣੀ। ੩. ਰਾਜਾ....
ਸੰਗ੍ਯਾ- ਕਰਤਾਰ, ਜੋ ਸਭ ਜੀਵਾਂ ਨੂੰ ਆਪਣੇ ਆਸਰੇ ਕਰਦਾ ਹੋਇਆ ਵਿਦ੍ਯਮਾਨ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਵੱਡਾ ਰਾਜਾ. ਮਹਾਰਾਜਾ ਚਕ੍ਰਵਰਤੀ ਰਾਜਾ. ਸ਼ਹਨਸ਼ਾਹ....