anāmēaअनामय
ਵਿ- ਅਮਯ (ਰੋਗ) ਰਹਿਤ. ਅਰੋਗ. "ਅਖਿਲ ਅਨਾਮਯ ਕ੍ਰਿਪਾ ਤੁਮਾਰੀ." (ਗੁਪ੍ਰਸੂ)
वि- अमय (रोग) रहित. अरोग. "अखिलअनामय क्रिपा तुमारी." (गुप्रसू)
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਵਿ- ਰੋਗ ਰਹਿਤ. ਨੀਰੋਗ. ਨਰੋਆ....
ਦੇਖੋ, ਅਖਲ....
ਵਿ- ਅਮਯ (ਰੋਗ) ਰਹਿਤ. ਅਰੋਗ. "ਅਖਿਲ ਅਨਾਮਯ ਕ੍ਰਿਪਾ ਤੁਮਾਰੀ." (ਗੁਪ੍ਰਸੂ)...
कृपा ਦੇਖੋ, ਕਿਰਪਾ. "ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ!" (ਮਲਾ ਅਃ ਮਃ ੩) ੨. ਦੇਖੋ, ਕ੍ਰਿਪੀ। ੩. ਕ੍ਰਿਪਾਚਾਰਯ. ਦੇਖੋ, ਕ੍ਰਿਪੀ. "ਨਹਿ ਭੀਖਮ ਦ੍ਰੌਣ ਕ੍ਰਿਪਾ ਅਰੁ ਦ੍ਰੌਣਜ." (ਚੰਡੀ ੧)...