anāsaअनास
ਵਿ- ਆਸ਼ਾ ਬਿਨਾ. ਇੱਛਾ ਰਹਿਤ. "ਅਨਾਸੰ ਉਦਾਸੀ." (ਦੱਤਾਵ) ੨. ਨਾਸ਼ ਰਹਿਤ. ਅਵਿਨਾਸ਼ੀ. "ਨਮੋ ਨਮੋ ਅਨਾਸ ਕੋ." (ਨਾਪ੍ਰ) ੩. ਸੰ. ਨਾਸਾ (ਨੱਕ) ਬਿਨਾ. ਨਕਟਾ.
वि- आशा बिना. इॱछा रहित. "अनासं उदासी." (दॱताव) २. नाश रहित. अविनाशी. "नमो नमो अनास को." (नाप्र) ३. सं. नासा (नॱक) बिना. नकटा.
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਦੇਖੋ, ਇਛਾ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰ. उदासीनता. ਉਦਾਸੀਨਤਾ. ਸੰਗ੍ਯਾ- ਉਪਰਾਮਤਾ. ਵਿਰਕ੍ਤਤਾ।#੨. ਨਿਰਾਸਤਾ. "ਉਸ ਦੇ ਮੂੰਹ ਉੱਪਰ ਉਦਾਸੀ ਛਾਈ ਹੋਈ ਹੈ." (ਲੋਕੋ) ੩. ਉਦਾਸੀਨ. ਵਿ- ਉਪਰਾਮ. ਵਿਰਕਤ. "ਗੁਰੁਬਚਨੀ ਬਾਹਰਿ ਘਰਿ ਏਕੋ ਨਾਨਕ ਭਇਆ ਉਦਾਸੀ." (ਮਾਰੂ ਮਃ ੧) ੪. ਸੰਗ੍ਯਾ- ਸਿੱਖ ਕੌਮ ਦਾ ਇੱਕ ਅੰਗ, ਇਹ ਪੰਥ ਬਾਬਾ ਸ੍ਰੀ ਚੰਦ ਜੀ ਤੋਂ ਚੱਲਿਆ ਹੈ, ਜੋ ਸ਼੍ਰੀ ਗੁਰੂ ਨਾਨਕ ਦੇਵ ਦੇ ਵਡੇ ਸੁਪੁਤ੍ਰ ਸਨ. ਬਾਬਾ ਗੁਰੁਦਿੱਤਾ ਜੀ ਇਨ੍ਹਾਂ ਦੇ ਪਹਿਲੇ ਚੇਲੇ ਬਣੇ. ਅੱਗੇ ਇਨ੍ਹਾਂ ਦੇ ਚਾਰ ਸੇਵਕ-#(ੳ) ਬਾਲੂ ਹਸਨਾ. (ਅ) ਅਲਮਸਤ. (ੲ) ਫੂਲਸ਼ਾਹ ਅਤੇ (ਸ) ਗੋਂਦਾ ਅਥਵਾ ਗੋਇੰਦ ਜੀ ਕਰਣੀ ਵਾਲੇ ਸਾਧੁ ਹੋਏ, ਜਿਨ੍ਹਾਂ ਦੇ ਨਾਂਉ ਚਾਰ ਧੂਏਂ ਉਦਾਸੀਆਂ ਦੇ ਪ੍ਰਸਿੱਧ ਹਨ.¹#ਇਨ੍ਹਾਂ ਚਾਰ ਧੂਇਆਂ (ਧੂਣਿਆਂ) ਨਾਲ ਛੀ ਬਖਸ਼ਿਸ਼ਾਂ ਮਿਲਾਕੇ ਦਸਨਾਮੀ ਉਦਾਸੀ ਸਾਧੁ ਕਹੇ ਜਾਂਦੇ ਹਨ. ਛੀ ਬਖਸ਼ਿਸ਼ਾਂ ਇਹ ਹਨ-#(ੳ) ਸੁਥਰੇਸ਼ਾਹੀ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ.#(ਅ) ਸੰਗਤਸਾਹਿਬੀਏ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ.#(ੲ) ਜੀਤਮੱਲੀਏ- ਬਖ਼ਸ਼ਿਸ਼ ਗੁਰੂ ਗੋਬਿੰਦ ਸਿੰਘ ਸਾਹਿਬ.#(ਸ) ਬਖਤਮੱਲੀਏ- ਬਖ਼ਸ਼ਿਸ਼ ਗੁਰੂ ਗੋਬਿੰਦ ਸਿੰਘ ਜੀ#(ਹ) ਭਗਤ ਭਗਵਾਨੀਏ- ਬਖ਼ਸ਼ਿਸ਼ ਗੁਰੂ ਹਰਿਰਾਇ ਸਾਹਿਬ.#(ਕ) ਮੀਹਾਂਸ਼ਾਹੀਏ- ਬਖ਼ਸ਼ਿਸ਼ ਗੁਰੂ ਤੇਗ ਬਹਾਦੁਰ ਸਾਹਿਬ.#ਉਦਾਸੀਆਂ ਦਾ ਲਿਬਾਸ ਮੰਜੀਠੀ ਚੋਲਾ, ਗਲ ਕਾਲੀ ਸੇਲ੍ਹੀ, ਹੱਥ ਤੂੰਬਾ ਅਤੇ ਸਿਰ ਉੱਚੀ ਟੋਪੀ ਹੈ. ਪਹਿਲਾਂ ਇਸ ਮਤ ਦੇ ਸਾਧੂ ਕੇਸ਼ ਦਾੜੀ ਨਹੀਂ ਮੁਨਾਉਂਦੇ ਸਨ, ਪਰ ਹੁਣ ਬਹੁਤ ਜਟਾਧਾਰੀ, ਮੁੰਡਿਤ, ਭਸਮਧਾਰੀ ਨਾਂਗੇ, ਅਤੇ ਗੇਰੂਰੰਗੇ ਵਸਤ੍ਰ ਪਹਿਰਦੇ ਦੇਖੀਦੇ ਹਨ. ਧਰਮਗ੍ਰੰਥ ਸਭ ਦਾ ਸ੍ਰੀ ਗੁਰੂ ਗ੍ਰੰਥਸਾਹਿਬ ਹੈ. ਦੇਖੋ, ਅਖਾੜਾ ਅਤੇ ਮਾਤ੍ਰਾ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਵਿ- ਵਿਨਾਸ਼ ਰਹਿਤ. ਦੇਖੋ, ਅਬਿਨਾਸੀ. "ਹਰਿਗੁਣ ਸੁਣੀਅਹਿ ਅਵਿਨਾਸੀ." (ਸੂਹੀ ਛੰਤ ਮਃ ੫) ਅਵਿਨਾਸ਼ੀ ਹਰਿ ਕੇ ਗੁਣ ਸੁਣੀਅਹਿ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ. ਅਕਾਲ। ੩. ਵਿਸਨੁ "ਕ੍ਰੁਧਕੈ ਯੁੱਧ ਕਿਯੋ ਬਹੁ ਚੰਡਿ, ਨ ਏਤੋ ਕਿਯੋ ਮਧੁ ਸੋਂ ਅਵਿਨਾਸ਼ੀ." (ਚੰਡੀ ੧)...
ਨਮਸਕਾਰ. "ਹਰਿਸੰਤਨ ਕਰਿ ਨਮੋ ਨਮੋ." (ਗਉ ਅਃ ਮਃ ੫)...
ਵਿ- ਆਸ਼ਾ ਬਿਨਾ. ਇੱਛਾ ਰਹਿਤ. "ਅਨਾਸੰ ਉਦਾਸੀ." (ਦੱਤਾਵ) ੨. ਨਾਸ਼ ਰਹਿਤ. ਅਵਿਨਾਸ਼ੀ. "ਨਮੋ ਨਮੋ ਅਨਾਸ ਕੋ." (ਨਾਪ੍ਰ) ੩. ਸੰ. ਨਾਸਾ (ਨੱਕ) ਬਿਨਾ. ਨਕਟਾ....
ਸੰ. ਸੰਗ੍ਯਾ- ਨਾਸਿਕਾ. ਨੱਕ। ੨. ਨੱਕ ਦਾ ਛਿਦ੍ਰ (ਛੇਕ)...
ਨਾਕ. ਦੇਖੋ, ਨਕ੍ਰ। ੨. ਸੰ. नक्क्. ਧਾ- ਵਧ (ਕ਼ਤਲ) ਕਰਨਾ....
ਵਿ- ਜਿਸ ਦਾ ਨੱਕ ਕਟ ਗਿਆ ਹੈ. ਨਾਸਿਕਾ ਰਹਿਤ। ੨. ਸੰਗ੍ਯਾ- ਬੇ ਸ਼ਰਮ ਆਦਮੀ. ਨਿਰਲੱਜ ਪੁਰਖ. "ਨਾਮਹੀਣ ਫਿਰਹਿ ਸੇ ਨਕਟੇ." (ਰਾਮ ਮਃ ੪) ੩. ਨਿਰਲੱਜ ਲੋਕਾਂ ਦਾ ਟੋਲਾ. ਨਕਟਿਆਂ ਦਾ ਪੰਥ. ਆਪਣੇ ਜੇਹਾ ਨਿਰਲੱਜ ਕਰਨ ਵਾਲੇ ਲੋਕਾਂ ਦੀ ਜਮਾਤ। ੪. ਨਕਟ ਦੇਵੀ. ਮਾਇਆ. ਸਾਧੁਜਨਾਂ ਨੇ ਜਿਸ ਦਾ ਨੱਕ ਕੱਟਕੇ ਨਕਟੀ ਕੀਤਾ ਹੈ. "ਨਕਖੀਨੀ ਸਭ ਨਥਹਾਰੇ." (ਨਟ ਅਃ ਮਃ ੪) ਨਕਟੀ (ਮਾਇਆ) ਨੇ ਸਾਰੇ ਨੱਥ ਲਏ ਹਨ. "ਬੀਚਿ ਨਕਟਦੇ ਰਾਨੀ." (ਆਸਾ ਕਬੀਰ) ਵਾਮਮਾਰਗੀਆਂ ਦੇ ਪੂਜਨਚਕ੍ਰ ਵਿਚਕਾਰ ਨਕਟਦੇਵੀ ਹੈ....