anupānaअनुपान
ਸੰ. ਸੰਗ੍ਯਾ- ਓਹ ਵਸਤੁ, ਜੋ ਦਵਾ ਪਿੱਛੋਂ ਪਾਨ (ਪੀਤੀ) ਜਾਵੇ. ਔਖਧ ਨਾਲ ਖਾਣ ਪੀਣ ਵਾਲੀ ਵਸਤੁ। ੨. ਭੋਜਨ ਪਿੱਛੋਂ ਜਲ ਆਦਿ ਜੋ ਪੀਤਾ ਜਾਵੇ.
सं. संग्या- ओह वसतु, जो दवा पिॱछों पान (पीती) जावे. औखध नाल खाण पीण वाली वसतु। २. भोजन पिॱछों जलआदि जो पीता जावे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਅ਼. [دوا] ਸੰਗ੍ਯਾ- ਰੋਗ ਦੂਰ ਕਰਨ ਵਾਲੀ ਵਸ੍ਤੁ. ਔਸਧ. ਦਾਰੂ। ੨. ਦੇਖੋ, ਦਵ ਅਤੇ ਦਾਵਾ. "ਸ੍ਰਉਣ ਕੋ ਪਾਨ ਕਰ੍ਯੋ ਜ੍ਯੋਂ ਦਵਾ ਹਰਿ." (ਚੰਡੀ ੧) ਜਿਵੇਂ ਦਾਵਾਅਗਨਿ ਕ੍ਰਿਸਨ ਜੀ ਨੇ ਪੀਲਈ ਸੀ। ੩. ਦੇਖੋ, ਦੁਆ....
ਦੇਖੋ, ਪਿਛਹੁ....
ਸੰਗ੍ਯਾ- ਪਾਣ. ਆਬ. ਚਮਕ. ਭੜਕ। ੨. ਆਗ੍ਯਾ. "ਦੀਜੈ ਪਾਨੰ." (ਰਾਮਾਵ) ੩. ਪਾਣਿ. ਹੱਥ. "ਖਾਨ ਪਾਨ ਕਰ ਪਾਨ ਪਖਾਰੇ." (ਗੁਪ੍ਰਸੂ) ੪. ਪਾਯਨ. ਪੈਰੀਂ."ਸਬੈ ਪਾਨ ਲਾਗੇ ਤਜ੍ਯੋ ਗਰਬ ਭਾਰੀ." (ਦੱਤਾਵ) ੫. ਪਰਾਯਣ. ਤਤਪਰ. "ਇਕ ਪਾਨ ਜਾਨ ਉਦਾਸ." (ਦੱਤਾਵ) ਇੱਕ ਪਰਾਯਣ ਹੋਇਆ। ੬. ਪ੍ਰਾਣ. ਸ੍ਵਾਸ. "ਪਾਨ ਤਜੇ ਤੁਮ ਤਾਹਿਤ ਪ੍ਰੀਤਮ, ਪਾਨ ਤਜੇ ਤੁਮਰੇ ਹਿਤ ਪ੍ਯਾਰੀ." (ਚਰਿਤ੍ਰ ੩੬੭) ੭. ਪਰ੍ਣ. ਪੱਤਾ. ਪਤ੍ਰ. "ਪੌਨ ਬਹੈ ਦ੍ਰਮ ਪਾਨ ਨਿਹਾਰੇ." (ਕਲਕੀ) ੮. ਨਾਗਰਬੇਲਿ ਦਾ ਪੱਤਾ. ਤਾਂਬੂਲ. ਫ਼ਾ. [پان] "ਪਾਨ ਸੁਪਾਰੀ ਖਾਤੀਆ." (ਤਿਲੰ ਮਃ ੪) ੯. ਸੰ. ਪੀਣ ਦੀ ਕ੍ਰਿਯਾ. ਪੀਣਾ. "ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ." (ਗਉ ਥਿਤੀ ਮਃ ੫) ੧੦. ਜਲ. "ਮਿਥਿਆ ਭੋਜਨ ਪਾਨ." (ਸਾਰ ਮਃ ੫) "ਨ ਪਾਨ ਫੇਰ ਜਾਚਤੇ ਨ ਪ੍ਰਾਨ ਦੇਹ ਧਾਰਤੇ." (ਗੁਪ੍ਰਸੂ) ੧੧. ਸ਼ਰਾਬ. "ਪਾਨ ਡਰਾਇ ਕਸੁੰਭੜੋ ਰੂਰੋ." (ਚਰਿਤ੍ਰ ੧੧੧) ਦੇਖੋ, ਕਸੁੰਭੜਾ। ੧੨. ਅੰਮ੍ਰਿਤ. "ਹਰੋਂ ਆਜ ਪਾਨੰ." (ਰਾਮਾਵ) ਅੱਜ ਇੰਦ੍ਰ ਤੋਂ ਅਮ੍ਰਿਤ ਖੋਹ ਸਕਦਾ ਹਾਂ। ੧੩. ਪੀਣ ਦਾ ਪਾਤ੍ਰ। ੧੪. ਕੂਲ੍ਹ. ਨਹਰ। ੧੫. ਰਕ੍ਸ਼ਾ. ਰਖ੍ਯਾ। ੧੬. ਪੌ. ਪ੍ਰਪਾ. ਜਿਸ ਥਾਂ ਪਾਣੀ ਪਿਆਇਆ ਜਾਵੇ। ੧੭. ਜਯ. ਫ਼ਤੇ. ਜਿੱਤ।...
ਪਾਨ ਕੀਤੀ। ੨. ਸੰਗ੍ਯਾ- ਪ੍ਰੀਤਿ....
ਦੇਖੋ, ਅਉਖਧ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਖਾਣਾ. "ਦਿੱਤਾ ਪੈਨਣੁ ਖਾਣੁ." (ਸੋਰ ਮਃ ੫) ੨. ਦੇਖੋ, ਖਾਨਿ....
ਦੇਖੋ, ਪੀਣਾ। ੨. ਦੇਖੋ, ਪੀਨ. "ਕ੍ਰੋਧ ਪੀਣ ਮਾਨੀਐ." (ਕਲਕੀ) ਕ੍ਰੋਧ ਨਾਲ ਭਰਿਆ ਹੋਇਆ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਪਾਨ ਕੀਤਾ। ੨. ਸੰ. ਸੰਗ੍ਯਾ- ਹਲਦੀ। ੩. ਬਸੰਤੀ ਚਮੇਲੀ। ੪. ਪੀਲਾ ਕੇਲਾ। ੫. ਅਮਰਬੇਲ। ੬. ਵਿ- ਪੀਲੇ ਰੰਗ ਵਾਲੀ....