anuvādhīअनुवादी
ਸੰਗੀਤ ਅਨੁਸਾਰ ਉਹ ਸੁਰ (ਸ੍ਵਰ), ਜੋ ਸੰਵਾਦੀ ਸੁਰ ਦੀ ਪੁਸ੍ਟੀ ਕਰਦਾ ਹੈ, ਜਿਵੇਂ ਬਿਲਾਵਲ ਵਿੱਚ ਪੰਚਮ ਸੁਰ ਅਨੁਵਾਦੀ ਹੈ. ਦੇਖੋ, ਸੰਵਾਦੀ। ੨. ਵਿ- ਕਿਸੇ ਦੇ ਕਹੇ ਹੋਏ ਵਾਕ ਨੂੰ ਮੁੜ ਕਹਿਣ ਵਾਲਾ.
संगीत अनुसार उह सुर (स्वर), जो संवादी सुर दी पुस्टी करदा है, जिवें बिलावल विॱच पंचम सुर अनुवादी है. देखो, संवादी। २. वि- किसे दे कहे होए वाक नूं मुड़ कहिण वाला.
ਸੰ. ਸੰ- ਗੀਤ. ਸੰਗ੍ਯਾ- ਨ੍ਰਿਤ੍ਯ, ਗਾਯਨ ਅਤੇ ਬਜਾਉਣਾ. ਇਨ੍ਹਾਂ ਤਿੰਨਾਂ ਦਾ ਸਮੁਦਾਯ। ੨. ਇਨ੍ਹਾਂ ਤੇਹਾਂ ਦਾ ਜਿਸ ਵਿੱਚ ਵਰਣਨ ਹੋਵੇ, ਉਹ ਗ੍ਰੰਥ। ੩. ਵਿ- ਚੰਗੀ ਤਰਾਂ ਗਾਇਆ ਹੋਇਆ। ੪. ਸੰਗ੍ਰਹੀਤ ਦਾ ਸੰਖੇਪ. ਜਮਾ ਕੀਤਾ. "ਬਹੁ ਭੋਜਨ ਕਾਪਰ ਸੰਗੀਤ." (ਸੁਖਮਨੀ) ੫. ਸੰਗਤਿ ਦ੍ਵਾਰਾ. "ਸੁਖ ਗਰਧਭ ਭਸਮ ਸੰਗੀਤ." (ਧਨਾ ਮਃ ੫)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਸੰਗ੍ਯਾ- ਦੇਵਤਾ."ਸੁਰ ਨਰ ਤਿਨ ਕੀ ਬਾਣੀ ਗਾਵਹਿ." (ਸ੍ਰੀ ਅਃ ਮਃ ੩) ਦੇਖੋ, ਸੁਰਾ। ੨. ਸੰ. स्वर ਸ੍ਵਰ. ਨੱਕ ਦੇ ਰਾਹ ਸ੍ਵਾਸ ਦਾ ਆਉਣਾ ਜਾਣਾ। ੩. ਸੰਗੀਤ ਅਨੁਸਾਰ ਉਹ ਧੁਨਿ, ਜੋ ਰਾਗ ਦੀ ਸ਼ਕਲ ਬਣਾਉਣ ਦਾ ਕਾਰਣ ਹੋਵੇ. ਇਸ ਦੇ ਸੱਤ ਭੇਦ ਕਲਪੇ ਹਨ. "ਸਾਤ ਸੁਰਾ ਲੈ ਚਾਲੈ." (ਰਾਮ ਮਃ ੫) ਦੇਖੋ, ਸ੍ਵਰ....
ਸੰ. स्वर् ਵ੍ਯ- ਸ੍ਵਰਗ। ੨. ਉੱਤਮ. ਸ਼੍ਰੇਸ੍ਠ. ੩. ਸੰਗ੍ਯਾ- ਪ੍ਰਾਣ ਪਵਨ ਦਾ ਵਿਹਾਰ. ਸ੍ਵਾਸ ਦਾ ਅੰਦਰ ਬਾਹਰ ਆਉਣਾ ਜਾਣਾ। ੪. ਗਾਉਣ ਦੀ ਧੁਨਿ.¹ ਰਾਗ ਦੇ ਮੂਲ ਰੂਪ ਸੱਤ ਸੁਰ. ਸੜਜ. ਰਿਸਭ, ਗਾਂਧਾਰ, ਮਧ੍ਯਮ, ਪੰਚਮ, ਧੈਵਤ ਅਤੇ ਨਿਸਾਦ.#ਰਾਗ ਦੇ, ਆਚਾਰਯ ਦੇਵਤਾ ਅਤੇ ਰਿਖੀਆਂ ਨੇ ਮੋਰ ਦੀ ਆਵਾਜ ਤੋਂ ਸੜਜ, ਪਪੀਹੇ (ਚਾਤ੍ਰਕ) ਦੀ ਧੁਨਿ ਤੋਂ ਰਿਸਭ (ਕਈਆਂ ਨੇ ਗਊ ਦੇ ਰੰਭਣ ਦੀ ਆਵਾਜ਼ ਤੋਂ ਰਿਸਭ ਮੰਨਿਆ ਹੈ), ਬਕਰੀ ਅਤੇ ਭੇਡ ਦੀ ਆਵਾਜ਼ ਤੋਂ ਗਾਂਧਾਰ, ਕੂੰਜ ਦੀ ਧੁਨਿ ਤੋਂ ਮਧ੍ਯਮ, ਕੋਇਲ (ਕੋਕਿਲਾ) ਤੋਂ ਪੰਚਮ, ਡੱਡੂ (ਅਥਵਾ ਘੋੜੇ) ਦੀ ਧੁਨਿ ਤੋਂ ਧੈਵਤ ਅਤੇ ਹਾਥੀ ਦੀ ਚਿੰਘਾਰ ਤੋਂ ਨਿਸਾਦ ਸੁਰ ਕਲਪਿਆ ਹੈ.²#ਜੋ ਸੁਰ ਰਿਖੀਆਂ ਨੇ ਰਾਗ ਵਿਦ੍ਯਾ ਦੇ ਆਰੰਭ ਵਿੱਚ ਥਾਪੇ, ਉਹ ਸ਼ੁੱਧ ਕਹੇ ਜਾਂਦੇ ਹਨ. ਫੇਰ ਪਿੱਛੋਂ ਕਈ ਰਾਗਾਂ ਵਾਸਤੇ ਜੋ ਨੀਵੇਂ ਅਤੇ ਉੱਚੇ ਸੁਰ ਦੀ ਲੋੜ ਪਈ ਤਾਂ ਪੰਜ ਵਿਕ੍ਰਿਤ ਸੁਰ ਬਣਾਏ. ਇਨ੍ਹਾਂ ਵਿੱਚੋਂ ਚਾਰ- ਰਿਸਭ, ਗਾਂਧਾਰ, ਧੈਵਤ ਅਤੇ ਨਿਸਾਦ ਵਿਕਾਰੀ ਹੋਕੇ ਕੋਮਲ ਹੋ ਜਾਂਦੇ ਹਨ ਅਤੇ ਮਧ੍ਯਮ ਵਿਕ੍ਰਿਤ ਹੋਕੇ ਤੀਵ੍ਰ (ਕੜਾ) ਹੁੰਦਾ ਹੈ. ਇਸ ਹਿਸਾਬ ਅਨੁਸਾਰ ਬਾਰਾਂ (ਸੱਤ ਸ਼ੁੱਧ ਅਤੇ ਪੰਜ ਵਿਕ੍ਰਿਤ) ਸ੍ਵਰਾਂ ਤੋਂ ਸਾਰੇ ਰਾਗਾਂ ਦੇ ਠਾਟ ਬਣਦੇ ਹਨ. ਦੇਖੋ, ਠਾਟ.#ਕਈ ਅਞਾਣ ਰਿਸਭ ਗਾਂਧਾਰ ਧੈਵਤ ਅਤੇ ਨਿਸਾਦ ਨੂੰ ਤੀਵ੍ਰ (ਚੜਿਆ), ਮਧ੍ਯਮ ਨੂੰ ਉਤਰਿਆ, ਸੜਜ ਅਤੇ ਪੰਚਮ ਨੂੰ ਅਚਲ ਆਖਦੇ ਹਨ, ਪਰ ਇਹ ਭੁੱਲ ਹੈ. ਅਸਲ ਵਿੱਚ ਆਪਣੀ ਥਾਂ ਇਸਥਿਤ ਇਹ ਸੱਤੇ ਸੁਰ ਸ਼ੁੱਧ ਕਹੇ ਜਾਂਦੇ ਹਨ. ਅਞਾਣਾਂ ਦੀ ਬੋਲੀ ਵਿੱਚ ਜੋ ਅਚਲ ਸੜਜ, ਚੜ੍ਹਿਆ ਰਿਸਭ, ਚੜ੍ਹਿਆ ਗਾਂਧਾਰ, ਕੋਮਲ ਮਧ੍ਯਮ, ਅਚਲ ਪੰਚਮ, ਚੜ੍ਹਿਆ ਧੈਵਤ ਅਤੇ ਨਿਸਾਦ ਹੈ, ਵਿਦ੍ਵਾਨਾਂ ਦੇ ਹਿਸਾਬ ਇਹ ਸੱਤੇ ਸ਼ੁੱਧ ਸੁਰ ਹਨ. ਬਾਕੀ ਪੰਜ ਵਿਕ੍ਰਿਤ ਸੁਰਾਂ ਬਾਬਤ ਉੱਪਰ ਚੰਗੀ ਤਰਾਂ ਦੱਸਿਆ ਗਿਆ ਹੈ.#ਸੱਤਾਂ ਸੁਰਾਂ ਦੀਆਂ ੨੨ ਸ਼੍ਰੁਤੀਆਂ ਹਨ, ਜੋ ਸੁਰਾਂ ਦੇ ਅੰਸ਼ ਆਖਣੇ ਚਾਹੀਏ. ਦੇਖੋ, ਸ਼੍ਰੁਤਿ.#ਕਈ ਅਗ੍ਯਾਨੀ ਸ਼੍ਰੁਤਿ ਨੂੰ ਮੂਰਛਨਾ ਸਮਝਦੇ ਹਨ, ਪਰ ਐਸਾ ਨਹੀਂ ਹੈ. ਮੂਰਛਨਾ ਨਾਉਂ ਠਾਟ ਦੀ ਇਸਥਿਤੀ ਦਾ ਹੈ. ਸੁਰਾਂ ਦੀਆਂ ਤਿੰਨ ਸਪਤਕਾਂ ਹੋਣ ਕਰਕੇ ਇੱਕੀ ਮੂਰਛਨਾ, ਅਰਥਾਤ ਇੱਕੀ ਸੁਰਾਂ ਦੀ ਇਸਥਿਤੀ ਆਲਾਪ ਲਈ ਠਹਿਰਾਈ ਗਈ ਹੈ.#ਇਸ ਗ੍ਰੰਥ ਵਿੱਚ ਲਿਖੇ ਸ਼ੁੱਧ, ਕੋਮਲ ਅਤੇ ਤੀਵ੍ਰ ਸੁਰ ਸਮਝਣ ਲਈ ਅਸੀਂ ਇਹ ਸੰਕੇਤ ਰੱਖਿਆ ਹੈ ਕਿ ਮੁਕਤੇ ਅੱਖਰ ਵਾਲਾ ਸ਼ੁੱਧ ਸੁਰ, ਕੰਨੇ ਵਾਲਾ ਕੋਮਲ ਅਤੇ ਬਿਹਾਰੀ ਵਾਲਾ ਤੀਵ੍ਰ ਹੈ. ਯਥਾ-#ਸ਼ੁੱਧ- ਸ ਰ ਗ ਮ ਪ ਧ ਨ.#ਕੋਮਲ- ਰਾ ਗਾ ਧਾ ਨਾ.#ਤੀਵ੍ਰ- ਮੀ.#ਰਾਗਾਂ ਦੇ ਬਿਆਨ ਵਿੱਚ ਗ੍ਰਹਸ੍ਵਰ, ਵਾਦੀ, ਸੰਵਾਦੀ, ਅਨੁਵਾਦੀ ਅਤੇ ਵਿਵਾਦੀ ਸ਼ਬਦ ਵਰਤੇ ਗਏ ਹਨ, ਇਸ ਲਈ ਇਨ੍ਹਾਂ ਬਾਬਤ ਭੀ ਚੰਗੀ ਤਰਾਂ ਸਮਝ ਲੈਣਾ ਚਾਹੀਏ.#ਗ੍ਰਹਸ੍ਵਰ ਉਹ ਹੈ ਜਿਸ ਵਿੱਚ ਰਾਗ ਦੇ ਆਲਾਪ ਦੀ ਸਮਾਪਤੀ ਹੋਵੇ.#ਵਾਦੀ ਅਥਵਾ ਅੰਸ਼ (ਜੀਵ) ਸ੍ਵਰ ਉਹ ਹੈ ਜੋ ਰਾਗ ਦੀ ਜਾਨ ਹੋਵੇ.#ਸੰਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ.#ਅਨੁਵਾਦੀ ਉਹ ਹੈ ਜੋ ਵਾਦੀ ਸੰਵਾਦੀ ਨੂੰ ਸਹਾਇਤਾ ਦੇ ਕੇ ਰਾਗ ਦਾ ਪੂਰਾ ਸਰੂਪ ਪ੍ਰਗਟ ਕਰ ਦੇਵੇ.#ਵਿਵਾਦੀ ਸੁਰ ਉਹ ਹੈ ਜੋ ਰਾਗ ਦੀ ਸ਼ਕਲ ਵਿਗਾੜ ਦੇਵੇ. ਇਸ ਨੂੰ ਵਰਜਿਤ ਅਤੇ ਸ਼ਤ੍ਰੁ ਸ੍ਵਰ ਭੀ ਆਖਦੇ ਹਨ।³ ੫. ਉਹ ਅੱਖਰ ਜੋ ਸੁਤੇ ਆਵਾਜ਼ ਦੇਵੇ. ਜੋ ਆਪ ਹੀ ਪ੍ਰਕਾਸ਼ੇ ਉਹ ਸ੍ਵਰ ਹੈ. ਪੰਜਾਬੀ ਵਰਣਮਾਲਾ ਵਿੱਚ ੳ ਅ ੲ ਸ੍ਵਰ ਹਨ....
ਦੇਖੋ, ਸੰਬਾਦੀ। ੨. ਸੰਗੀਤ ਅਨੁਸਾਰ ਉਹ ਸ੍ਵਰ, ਜੋ ਰਾਗ ਦਾ ਨਿਰਵਾਹ ਕਰੇ, ਅਰਥਾਤ ਰਾਗ ਦਾ ਸਰੂਪ ਬਣਾਉਣ ਵਿੱਚ ਵਾਦੀ ਸੁਰ ਨੂੰ ਸਹਾਇਤਾ ਦੇਵੇ, ਜੈਸੇ ਭੈਰਵ ਵਿੱਚ ਰਿਖਭ (ਰਿਸਭ) ਸੰਵਾਦੀ ਹੈ. ਦੇਖੋ, ਸ੍ਵਰ....
ਦੇਖੋ, ਪੁਸ੍ਟਿ। ੨. ਵਿ- ਪੁਸ੍ਟ ਕਰਨ ਵਾਲੀ. ਪਾਲਣ ਵਾਲੀ. "ਪਰਮ ਈਸ੍ਵਰੀ ਪੁਸ੍ਟੀ." (ਗੁਪ੍ਰਸੂ)...
ਇਹ ਸੰਪੂਰਣ ਜਾਤਿ ਦਾ ਰਾਗ ਹੈ. ਸਾਰੇ ਸ਼ੁੱਧ ਸੁਰ ਹਨ. ਵਾਦੀ ਸੜਜ ਅਤੇ ਸੰਵਾਦੀ ਪੰਚਮ ਹੈ. ਇਸ ਦੇ ਗਾਉਣ ਦਾ ਵੇਲਾ ਦਿਨ ਦੇ ਦੂਜੇ ਪਹਿਰ ਦਾ ਆਰੰਭ ਹੈ. ਅਨੰਦ ਮੰਗਲ ਦੇ ਵੇਲੇ ਇਸ ਦੇ ਗਾਉਣ ਦੀ ਰੀਤਿ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਬਿਲਾਵਲ ਦਾ ਸੋਲਵਾਂ ਨੰਬਰ ਹੈ.#"ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗ." (ਮਃ ੩. ਵਾਰ ਬਿਲਾ) ੨. ਆਨੰਦ. ਪ੍ਰਸੰਨਤਾ. "ਦੂਜੇ ਭਾਇ ਬਿਲਾਵਲੁ ਨ ਹੋਵਈ." (ਮਃ ੩. ਵਾਰ ਬਿਲਾ) ੩. ਮੰਗਲ. ਉਤਸਵ. "ਬਿਲਾਵਲੁ ਕਰਿਹੁ ਤੁਮ ਪਿਆਰਿ ਹੋ! ਏਕਸੁ ਸਿਉ ਲਿਵ ਲਾਇ." (ਮਃ ੩. ਵਾਰ ਬਿਲਾ)...
ਸੰ. ਵਿ- ਪੰਜਵਾਂ. ਪਾਂਚਵਾਂ। ੨. ਸੁੰਦਰ। ੩. ਚਤੁਰ। ੪. ਸੰਗ੍ਯਾ- ਸੱਤਸੁਰਾਂ ਵਿੱਚੋਂ ਪੰਜਵਾਂ ਸੁਰ। ੫. ਨੀਚ ਜਾਤਿ, ਜਿਸ ਨੂੰ ਛੁਹਣਾ ਹਿੰਦੂ ਪਾਪ ਸਮਝਦੇ ਹਨ। ੬. ਚਾਰ ਵਰਣਾਂ ਤੋਂ ਬਾਹਰ ਕੋਈ ਜਾਤਿ....
ਸੰਗੀਤ ਅਨੁਸਾਰ ਉਹ ਸੁਰ (ਸ੍ਵਰ), ਜੋ ਸੰਵਾਦੀ ਸੁਰ ਦੀ ਪੁਸ੍ਟੀ ਕਰਦਾ ਹੈ, ਜਿਵੇਂ ਬਿਲਾਵਲ ਵਿੱਚ ਪੰਚਮ ਸੁਰ ਅਨੁਵਾਦੀ ਹੈ. ਦੇਖੋ, ਸੰਵਾਦੀ। ੨. ਵਿ- ਕਿਸੇ ਦੇ ਕਹੇ ਹੋਏ ਵਾਕ ਨੂੰ ਮੁੜ ਕਹਿਣ ਵਾਲਾ....
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....