anuhāraअनुहार
ਵਿ- ਤੁੱਲ. ਸਮਾਨ. "ਸਨਮੁਖ ਦੇਵੀ ਕੇ ਗਯੋ ਸਲਭ ਦੀਪ ਅਨੁਹਾਰ." (ਚੰਡੀ ੧)#੨. ਸੰਗ੍ਯਾ- ਰੂਪ. ਸ਼ਕਲ। ੩. ਮੁੜ੍ਹੰਗਾ. ਕਿਸੇ ਜੇਹੀ ਸ਼ਕਲ. ਨੁਹਾਰ.
वि- तुॱल. समान. "सनमुख देवी के गयो सलभ दीप अनुहार." (चंडी १)#२. संग्या- रूप. शकल। ३. मुड़्हंगा. किसे जेही शकल. नुहार.
ਸੰ. ਵਿ- ਤੁਲ੍ਯ. ਬਰਾਬਰ. ਜੇਹਾ। ੨. ਸਮਾਇਆ. ਮਿਲਿਆ. "ਜੋਤੀ ਜੋਤਿ ਸਮਾਨ." (ਬਿਲਾ ਮਃ ੫) ੩. ਦੇਖੋ, ਸਵੈਯੇ ਦਾ ਰੂਪ ੬। ੪. ਨਾਭਿ ਵਿੱਚ ਰਹਿਣ ਵਾਲੀ ਪ੍ਰਾਣ ਵਾਯੂ। ੫. ਆਦਰ. ਸੰਮਾਨ. "ਰਾਜ ਦੁਆਰੈ ਸੋਭ ਸਮਾਨੈ." (ਗਉ ਅਃ ਮਃ ੧) ੬. ਸ- ਮਾਨ. ਉਸ ਨੂੰ ਮੰਨ. ਉਸ ਨੂੰ ਜਾਣ. "ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨ." (ਕੇਦਾ ਰਵਿਦਾਸ) ੭. ਸਾਮਾਨ ਦਾ ਸੰਖੇਪ....
ਸੰ. सम्मुख- ਸੰਮੁਖ. ਕ੍ਰਿ. ਵਿ- ਸਾਮ੍ਹਣੇ. ਮੁਖ ਦੇ ਅੱਗੇ. "ਸਨਮੁਖ ਸਹਿ ਬਾਨ." (ਆਸਾ ਛੰਤ ਮਃ ੫) ੨. ਭਾਵ- ਆਗ੍ਯਾਕਾਰੀ. "ਮੋਹਰੀ ਪੁਤੁ ਸਨਮੁਖੁ ਹੋਇਆ." (ਸਦੁ) ੩. ਸੰਗ੍ਯਾ- ਗੁਰੂ ਵੱਲ ਹੈ ਜਿਸ ਦਾ ਮੁਖ, ਅਤੇ ਵਿਕਾਰਾਂ ਨੂੰ ਜਿਸ ਨੇ ਪਿੱਠ ਦਿੱਤੀ ਹੈ. ਜਿਸ ਵਿੱਚ ਮੈਤ੍ਰੀ ਆਦਿ ਸ਼ੁਭ ਗੁਣ ਹਨ. "ਮੈਤ੍ਰੀ ਕਰੁਣਾ ਦਨਐ ਲਖੋ ਮੁਦਿਤਾ ਤੀਜੀ ਜਾਨ। ਚਤੁਰ ਉਪੇਖ੍ਯਾ ਜਿਸ ਵਿਖੈ ਸਨਮੁਖ ਸੋ ਪਹਿਚਾਨ." (ਨਾਪ੍ਰ)...
ਸੰਗ੍ਯਾ- ਦੇਵਤਾ ਦੀ ਇਸਤ੍ਰੀ. ਦੇਖੋ, ਦੇਵਪਤਨੀ। ੨. ਦੁਰਗਾ. "ਕੋਟਿ ਦੇਵੀ ਜਾਕਉ ਸੇਵਹਿ." (ਆਸਾ ਛੰਤ ਮਃ ੫) ੩. ਸਦਾਚਾਰ ਵਾਲੀ ਇਸਤ੍ਰੀ. ਪਤਿਵ੍ਰਤਾ ਇਸਤ੍ਰੀ। ੪. ਵਿ- ਦੇਣਵਾਲੀ. "ਮਤੀ ਦੇਵੀ ਦੇਵਰ ਜੇਸਟ." (ਆਸਾ ਮਃ ੫) ੫. ਦੇਵੀਂ. ਦੇਵਤਿਆਂ. ਨੇ "ਅਠਸਠਿ ਤੀਰਥ ਦੇਵੀ ਥਾਪੇ." (ਵਾਰ ਮਾਝ ਮਃ ੧) ੬. ਸੰਗ੍ਯਾ- ਇੱਕ ਛੰਦ. ਦੇਖੋ, ਤ੍ਰਿਗਤਾ ਦਾ ਰੂਪ ੨....
ਸੰ. ਸ਼ਲਭ. ਸੰਗ੍ਯਾ- ਪਤੰਗ. ਭਮੱਕੜ. "ਸਨਮੁਖ ਦੇਵੀ ਕੇ ਭਯੋ ਸਲਭ ਦੀਪ ਅਨੁਹਾਰ." (ਚੰਡੀ ੧) ੨. ਟਿੱਡ. ਆਹਣ. "ਗਮਨੇ ਦਲ ਸਮ ਸਲਭ ਕੇ ਕਰ ਮਾਰੋ ਮਾਰੋ." (ਗੁਪ੍ਰਸੂ) ਟਿੱਢੀਦਲ ਵਾਂਙ ਫੌਜਾਂ ਚੜ੍ਹੀਆਂ....
ਸੰ. दीप. ਧਾ- ਪ੍ਰਕਾਸ਼ਿਤ ਹੋਣਾ, ਚਮਕਣਾ। ੨. ਸੰਗ੍ਯਾ- ਦੀਵਾ. ਚਰਾਗ਼. "ਅੰਧਿਆਰੇ ਮਹਿ ਦੀਪ." (ਜੈਤ ਮਃ ੫) ੩. ਸੰ. ਦ੍ਵੀਪ. ਦ੍ਵੀ- ਆਪ. ਦੋ ਜਲ. ਚਾਰੇ ਪਾਸਿਓ ਜਲ ਨਾਲ ਘਿਰਿਆ ਦੇਸ਼. ਟਾਪੂ. ਦੇਖੋ, ਸਪਤਦੀਪ. "ਦੀਪ ਲੋਅ ਪਾਤਾਲ ਤਹ ਖੰਡ ਮੰਡਲ." (ਵਾਰ ਮਲਾ ਮਃ ੧) ੪. ਸੱਤ ਦੀ ਗਿਣਤੀ, ਕ੍ਯੋਂਕਿ ਦ੍ਵੀਪ ਸੱਤ ਮੰਨੇ ਹਨ. "ਸਤ੍ਰੈ ਸੈ ਪੈਤਾਲਿ ਮੇ ਸਾਵਨ ਸੁਦਿ ਤਿਥਿ ਦੀਪ." (ਕ੍ਰਿਸਨਾਵ) ਸੰਮਤ ੧੭੪੫ ਸਾਵਨ ਸੁਦੀ ੭। ੫. ਦੀਪ੍ਤਿ (ਚਮਕ) ਦੀ ਥਾਂ ਭੀ ਦੀਪ ਸ਼ਬਦ ਆਇਆ ਹੈ. "ਚੰਦ ਦਿਨੀਸਹਿ ਦੀਪ ਦਈ." (ਅਕਾਲ)...
ਵਿ- ਤੁੱਲ. ਸਮਾਨ. "ਸਨਮੁਖ ਦੇਵੀ ਕੇ ਗਯੋ ਸਲਭ ਦੀਪ ਅਨੁਹਾਰ." (ਚੰਡੀ ੧)#੨. ਸੰਗ੍ਯਾ- ਰੂਪ. ਸ਼ਕਲ। ੩. ਮੁੜ੍ਹੰਗਾ. ਕਿਸੇ ਜੇਹੀ ਸ਼ਕਲ. ਨੁਹਾਰ....
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸੰ. ਵਿ- ਕਲਾ ਸਹਿਤ. ਹੁਨਰ ਜਾਣਨ ਵਾਲਾ। ੨. ਸਗਲ. ਸਾਰਾ. ਸੰਪੂਰਣ. ਤਮਾਮ. "ਸਕਲ ਸੈਨ ਇਕ ਠਾਂ ਭਈ." (ਗੁਪ੍ਰਸੂ) ੩. ਸੰ. शकल- ਸ਼ਕਲ. ਸੰਗ੍ਯਾ- ਟੁਕੜਾ. ਖੰਡ. "ਨਖ ਸਸਿ ਸਕਲ ਸੇ ਉਪਮਾ ਨ ਲਟੀ ਸੀ." (ਨਾਪ੍ਰ) ੪. ਛਿਲਕਾ. ਵਲਕਲ। ੫. ਤਰਾਜੂ ਦਾ ਪਲੜਾ. ਦੇਖੋ, ਅੰ. Scales । ੬. ਅ਼. [شکل] ਸੂਰਤ. ਮੂਰਤਿ। ੭. ਨੁਹਾਰ. ਮੁੜ੍ਹੰਗਾ....
ਵਿ- ਜੈਸੀ. "ਜੇਹੀ ਸੁਰਤਿ ਤੇਹਾ ਤਿਨ ਰਾਹੁ." (ਸ੍ਰੀ ਮਃ ੧) ੨. ਸੰਗ੍ਯਾ- ਜਿਹ (ਚਿੱਲਾ) ਰੱਖਣ ਵਾਲਾ ਧਨੁਖ. ਚਿੱਲੇਦਾਰ ਕਮਾਨ....
ਦੇਖੋ, ਅਨੁਹਾਰ....