anēkaअनेक
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)
सं. वि- ना इॱक. इॱक तों वॱध. बहुत. नाना. "अनेक उपाव करी गुर कारणि."#(सूही अः मः ४)
ਵਿ- ਅਧਿਕ. ਜ਼ਿਆਦਾ। ੨. ਦੇਖੋ, ਬੱਧ ੨....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰਗ੍ਯਾ- ਮਾਤਾ ਦਾ ਪਿਤਾ। ੨. ਵਿ- ਦੇਖੋ, ਨਨ੍ਹਾ ਅਤੇ ਨਾਨ੍ਹਾ. "ਹਮ ਨਾਨੇ ਨੀਚ, ਤੁਮੇ ਬਡ ਸਾਹਿਬ." (ਸਾਰ ਅਃ ਮਃ ੫) ੩. ਵ੍ਯ- ਨਹੀਂ ਨਹੀਂ "ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮਪੁਰਿ ਜਾਹਿ." (ਓਅੰਕਾਰ) ਨਾਸ੍ਤਿਕਤਾ ਵਾਲੇ ਛੁਟਕਾਰਾ ਨਹੀਂ ਪਾਉਣਗੇ। ੪. ਸੰ. ਵਿ- ਅਨੇਕ. ਬਹੁਤ. "ਨਾਨਾ ਰੂਪ ਜਿਉ ਸੁਆਂਗੀ ਦਿਖਾਵੈ." (ਸੁਖਮਨੀ) "ਨਾਨਾ ਪ੍ਰਕਾਰ ਜਿਨਿ ਜਗ ਕੀਓ." (ਸਵੈਯੇ ਮਃ ੪. ਕੇ) ੫. ਬਾਜੀਰਾਉ ਪੇਸ਼ਵਾ (੨) ਪੂਨਾਪਤਿ ਦਾ ਪਾਲਿਤ ਪੁਤ੍ਰ, ਜਿਸ ਦਾ ਪ੍ਯਾਰਾ ਨਾਮ ਨਾਨਾ (ਨਾਨਾ ਸਾਹਿਬ) ਸੀ. ਇਸ ਦਾ ਅਸਲ ਨਾਮ "ਜਨਾਰਦਨ ਭਾਨੁ ਜੀ". ਸੀ. ਲੋਕ ਇਸ ਨੂੰ ਧੁੰਧੂੰਪੰਤ ਭੀ ਆਖਦੇ ਹਨ. ਇਸ ਦਾ ਨਿਵਾਸ ਅਸਥਾਨ ਕਾਨਪੁਰ ਤੋਂ ਦਸ ਮੀਲ ਪੁਰ "ਬਿਠੂਰ" ਸੀ ੨੮ ਜਨਵਰੀ ਸਨ ੧੮੫੩ ਨੂੰ ਬਾਜੀਰਾਉ ਦਾ ਦੇਹਾਂਤ ਹੋਣ ਪੁਰ ਇਸ ਨੂੰ ਅੰਗ੍ਰੇਜ਼ਾਂ ਵੱਲੋਂ ਪੈਨਸ਼ਨ ਨਾ ਮਿਲੀ, ਜਿਸ ਤੋਂ ਇਹ ਵੈਰੀ ਬਣ ਗਿਆ, ਅਰ ੧੮੫੭ ਦੇ ਗ਼ਦਰ ਵਿੱਚ ਬਾਗ਼ੀਆਂ ਦਾ ਸਾਥੀ ਹੋਕੇ ਬਹੁਤ ਅੰਗ੍ਰੇਜ਼ ਮੇਮਾਂ ਅਤੇ ਬੱਚਿਆਂ ਦੀ ਜਾਨ ਲੈਣ ਦਾ ਕਾਰਣ ਬਣਿਆ. ਨਾਨਾ ਅਨੇਕ ਥਾਂ ਬਾਗੀਆਂ ਨਾਲ ਮਿਲਕੇ ਅੰਗ੍ਰੇਜ਼ਾਂ ਨਾਲ ਲੜਦਾ ਭਿੜਦਾ ਰਿਹਾ. ਨਾਨਾ ਦੇ ਫੜਨ ਦਾ ਬਹੁਤ ਜਤਨ ਕੀਤਾ ਗਿਆ, ਪਰ ਹੱਥ ਨਹੀਂ ਆਇਆ. ਖਿਆਲ ਕੀਤਾ ਜਾਂਦਾ ਹੈ ਕਿ ਨੇਪਾਲ ਦੇ ਜੰਗਲਾਂ ਵਿੱਚ ਇਸ ਦਾ ਦੇਹਾਂਤ ਹੋਇਆ....
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਉਪਾਯ. ਦੇਖੋ, ਉਪਾਉ. "ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿਨਾਮ ਪਰਾਪਤਿ ਹੋਇ." (ਵਾਰ ਗੂਜ ੧. ਮਃ ੩) "ਉਪਾਵ ਛੋਡਿ ਗਹੁ ਤਿਸ ਕੀ ਓਟ." (ਗਉ ਮਃ ੫)...
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਸੰਗ੍ਯਾ- ਗੁੜ. ਸਿਆਹਕੰਦ. "ਜੈਸੇ ਭਾਂਤ ਮਾਖਿਕਾ ਗੁਰ ਸੋਂ." (ਚਰਿਤ੍ਰ ੧੦੮) ੨. ਸੰ. गुर ਧਾ- ਯਤਨ ਕਰਨਾ, ਉੱਦਮ ਕਰਨਾ, ਮਾਰਨਾ, ਨੁਕ਼ਸਾਨ ਕਰਨਾ, ਉਭਾਰਨਾ, ਉੱਚਾ ਕਰਨਾ। ੩. ਸੰ. गुरू ਗੁਰੂ. ਸੰਗ੍ਯਾ- ਇਹ ਸ਼ਬਦ ਗ੍ਰੀ (गृ) ਧਾਤੁ ਤੋਂ ਬਣਿਆ ਹੈ, ਇਸ ਦੇ ਅਰਥ ਹਨ ਨਿਗਲਣਾ ਅਤੇ ਸਮਝਾਉਣਾ, ਜੋ ਅਗ੍ਯਾਨ ਨੂੰ ਖਾ ਜਾਂਦਾ ਹੈ ਅਤੇ ਸਿੱਖ ਨੂੰ ਤਤ੍ਵਗ੍ਯਾਨ ਸਮਝਾਉਂਦਾ ਹੈ, ਉਹ ਗੁਰੂ ਹੈ. ਗੁਰਬਾਣੀ ਵਿੱਚ ਗੁਰ, ਗੁਰੁ ਅਤੇ ਗੁਰੁ ਸ਼ਬਦ ਇੱਕ ਹੀ ਅਰਥ ਵਿੱਚ ਆਏ ਹਨ, ਯਥਾ- "ਗੁਰੁ ਅਪਨੇ ਬਲਿਹਾਰੀ." (ਸੋਰ ਮਃ ੫) "ਸੁਖਸਾਗਰੁ ਗੁਰੁ ਪਾਇਆ." (ਸੋਰ ਮਃ ੫) "ਅਪਨਾ ਗੁਰੂ ਧਿਆਏ." (ਸੋਰ ਮਃ ੫) ੪. ਧਰਮਉਪਦੇਸ੍ਟਾ. ਧਾਰਮਿਕ ਸਿਖ੍ਯਾ ਦੇਣ ਵਾਲਾ ਆਚਾਰਯ। ੫. ਮਤ ਦਾ ਆਚਾਰਯ. ਕਿਸੇ ਮਤ ਦੇ ਚਲਾਉਣ ਵਾਲਾ. "ਛਿਅ ਘਰ ਛਿਅ ਗੁਰ ਛਿਅ ਉਪਦੇਸ." (ਸੋਹਿਲਾ) ਦੇਖੋ, ਛਿਅ ਉਪਦੇਸ। ੬. ਪਤਿ. ਭਰਤਾ. "ਸੋਭਾਵੰਤੀ ਸੋਹਾਗਣੀ ਜਿਨਿ ਗੁਰ ਕਾ ਹੇਤ ਅਪਾਰੁ." (ਸ੍ਰੀ ਮਃ ੩) ੭. ਵ੍ਰਿਹਸਪਤਿ. ਦੇਵਗੁਰੁ. "ਕਹੁ ਗੁਰ ਗਜ ਸਿਵ ਸਭਕੋ ਜਾਨੈ." (ਗਉ ਕਬੀਰ) ੮. ਅੰਤਹਕਰਣ. ਮਨ. "ਕੁੰਭੇ ਬਧਾ ਜਲੁ ਰਹੈ, ਜਲੁ ਬਿਨੁ ਕੁੰਭ ਨ ਹੋਇ। ਗਿਆਨ ਕਾ ਬਧਾ ਮਨੁ ਰਹੈ, ਗੁਰ (ਮਨ) ਬਿਨੁ ਗਿਆਨ ਨ ਹੋਇ." (ਵਾਰ ਆਸਾ) ੯. ਵਿ- ਪੂਜ੍ਯ. "ਨਾਨਕ ਗੁਰ ਤੇ ਗੁਰ ਹੋਇਆ." (ਗੂਜ ਮਃ ੩) ੧੦. ਵਡਾ. ਪ੍ਰਧਾਨ. "ਕਉਨ ਨਾਮ ਗੁਰ ਜਾਕੈ ਸਿਮਰੈ ਭਵਸਾਗਰ ਕਉ ਤਰਈ?" (ਸੋਰ ਮਃ ੯) ੧੧. ਦੇਖੋ, ਗੁਰੁ....
ਕਾਰਣ (ਸਬਬ) ਨਾਲ. ਵਾਸਤੇ. ਲਈ. ਦੇਖੋ, ਕਾਰਣ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....