apachharā, apachharāअपछरा, अपॱछरा
ਦੇਖੋ, ਅਪਸਰਾ.
देखो, अपसरा.
ਸੰ. अप्सरस्. ਸੰਗ੍ਯਾ- ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁਦੰਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭. ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁ ਪੁਰਾਣ ਵਿੱਚ ੧੪. ਅਤੇ ਹਰਿਵੰਸ਼ ਵਿੱਚ ੭. ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦. ਅਤੇ ਲੌਕਿਕ ੩੪. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰ ਗਏ ਹੋਣ.¹ ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. "ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ." (ਮਲਾ ਪੜਤਾਲ ਮਃ ੫)...