abujhanāअबुझणा
ਸੰਗ੍ਯਾ- ਨਾ ਬੁਝਣਾ. ਰੌਸ਼ਨ ਰਹਿਣਾ।#੨. ਅਬੋਧਤਾ. ਅਗ੍ਯਾਨ. "ਬੁਝਣਾ ਅਬੁਝਣਾ ਤੁਧ ਕੀਆ." (ਆਸਾ ਅਃ ਮਃ ੩)
संग्या- ना बुझणा. रौशन रहिणा।#२. अबोधता. अग्यान. "बुझणा अबुझणा तुध कीआ." (आसा अः मः ३)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ- ਜਲਦੇ (ਮਚਦੇ) ਹੋਏ ਦੀਪਕ ਅੱਗ ਆਦਿ ਦਾ ਸ਼ਾਂਤ ਹੋਣਾ. "ਬੁਝਿਗਈ ਅਗਨਿ ਨ ਨਿਕਸਿਓ ਧੂੰਆਂ." (ਆਸਾ ਕਬੀਰ) ੨. ਬੋਧ ਹੋਣਾ. ਜਾਣਨਾ. ਸਮਝਣਾ. "ਬੁਝਣਾ ਅਬੁਝਣਾ ਤੁਧੁ ਕੀਆ." (ਆਸਾ ਅਃ ਮਃ ੩) "ਨਿਕਟਿ ਬੁਝੈ, ਸੋ ਬੁਰਾ ਕਿਉ ਕਰੈ?" (ਭੈਰ ਮਃ ੫)...
ਫ਼ਾ. [روَشن] ਵਿ- ਚਮਕਦਾ ਹੋਇਆ. ਪ੍ਰਕਾਸ਼ਯੁਕ੍ਤ। ੨. ਪ੍ਰਸਿੱਧ. ਜਾਹਿਰ....
ਕ੍ਰਿ- ਨਿਵਾਸ ਕਰਨਾ. ਰਹਾਇਸ਼ ਕਰਨੀ. "ਏਕ ਦਿਵਸ ਰਹਿ ਗਮਨ ਕਰੀਜੈ." (ਗੁਪ੍ਰਸੂ) ੨. ਰੁਕਣਾ. ਠਹਿਰਨਾ. "ਹਉਮੈ ਮੇਰਾ ਰਹਿਗਇਆ." (ਸ੍ਰੀ ਮਃ ੩) ੩. ਥਕਣਾ. "ਰਹਿਓ ਸੰਤ ਹਉ ਟੋਲਿ." (ਸਵੈਯੇ ਮਃ ੩. ਕੇ)...
ਦੇਖੋ, ਅਗਿਆਨ. ਪੰਜਾਬੀ ਵਿੱਚ ਇਹ ਸ਼ਬਦ ਬਹੁਤ ਕਰਕੇ "ਅਗਿਆਨ" ਲਿਖਿਆ ਜਾਂਦਾ ਹੈ, ਅਰ ਅਗ੍ਯਾਨ ਭੀ ਵਰਤੀਦਾ ਹੈ. ਛੰਦਰਚਨਾ ਵਿੱਚ ਮਾਤ੍ਰਾ ਅਤੇ ਗਣ ਦੀ ਗਿਣਤੀ ਸਹੀ ਰੱਖਣ ਲਈ ਅਗ੍ਯਾਨ ਹੀ ਠੀਕ ਹੈ....
ਸੰਗ੍ਯਾ- ਨਾ ਬੁਝਣਾ. ਰੌਸ਼ਨ ਰਹਿਣਾ।#੨. ਅਬੋਧਤਾ. ਅਗ੍ਯਾਨ. "ਬੁਝਣਾ ਅਬੁਝਣਾ ਤੁਧ ਕੀਆ." (ਆਸਾ ਅਃ ਮਃ ੩)...
ਸਰਵ- ਤੁਝੇ. ਤੈਨੂੰ. ਤੇਰਾ. ਤੇਰੇ. "ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ." (ਸੋਦਰੁ) "ਤੁਧੁ ਜੇਵਡੁ ਅਵਰੁ ਨ ਭਾਲਿਆ." (ਸ੍ਰੀ ਮਃ ੫. ਪੈਪਾਇ)...
ਕੀਤਾ ਹੈ. ਕਰਿਆ. "ਕੰਤ ਹਮਾਰੋ ਕੀਅਲੋ ਖਸਮਾਨਾ." (ਆਸਾ ਮਃ ੫) "ਕੀਆ ਖੇਲੁ ਬਡ ਮੇਲੁ ਤਮਾਸਾ." ( ਸਵੈਯੇ ਮਃ ੪. ਕੇ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...