abhraअभ्र
ਸੰ. अभ्र्. ਧਾ- ਜਾਣਾ. ਫਿਰਨਾ। ੨. ਸੰ. अभ्र. ਸੰਗ੍ਯਾ- ਪਾਣੀ ਲੈ ਜਾਣ ਵਾਲਾ. ਬਦਲ. ਮੇਘ. ਫ਼ਾ. [ابر] ਅਬਰ। ੩. ਅਭਰਕ। ੪. ਆਕਾਸ਼। ੫. ਸੋਨਾ (ਸੁਵਰਣ). ੬. ਇੱਕ ਰਾਖਸ ਜੋ ਯਾਦਵਾਂ ਦੀ ਸੈਨਾ ਵਿੱਚ ਨੌਕਰ ਸੀ. "ਰਾਛਸ ਅਭ੍ਰ ਹੁਤੋ ਹਰਿ ਕੀ ਦਿਸ." (ਕ੍ਰਿਸਨਾਵ)
सं. अभ्र्. धा- जाणा. फिरना। २. सं.अभ्र. संग्या- पाणी लै जाण वाला. बदल. मेघ. फ़ा. [ابر] अबर। ३. अभरक। ४. आकाश। ५. सोना (सुवरण). ६. इॱक राखस जो यादवां दी सैना विॱच नौकर सी. "राछस अभ्र हुतो हरि की दिस." (क्रिसनाव)
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਦੇਖੋ, ਫਿਰਣਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [بدل] ਸੰਗ੍ਯਾ- ਹੇਰ ਫੇਰ. ਪਰਿਵਰਤਨ। ੨. ਪਲਟਾ. ਇ਼ਵਜ। ੩. ਦੇਖੋ, ਬੱਦਲ....
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਵਿ- ਜੋ ਨਹੀਂ ਵਰ (ਸ਼੍ਰੇਸ੍ਠ). ਅਨੁੱਤਮ. ਮੰਦ. ਬੁਰਾ। ੨. ਫ਼ਾ. [ابر] ਆਬ- ਬਰ. ਸੰ. ਅੰਬੁ- ਧਰ. ਬੱਦਲ. ਮੇਘ. ਦੇਖੋ, ਅਭ੍ਰ....
ਦੇਖੋ, ਅਭ੍ਰਕ....
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਸੰਗ੍ਯਾ- ਸੁਵਰ੍ਣ। ੨. ਸ਼ਯਨ. ਸੋਣਾ....
ਸੰ. ਸੁਵਰ੍ਣ. ਵਿ- ਉੱਤਮ ਰੰਗ. ਸ਼ੁਭ ਵਰਣ. "ਸੁਵਰਨ ਕੋ ਸੁਵਰਨ ਤਨ ਦੁਤਿ ਮਿਲ." (ਗੁਪ੍ਰਸੂ) ੨. ਉੱਤਮ ਜਾਤਿ। ੩. ਉੱਤਮ ਅੱਖਰ। ੪. ਸੰਗ੍ਯਾ- ਸੁਇਨਾ. ਸੋਨਾ. "ਲੋਹਾ ਪਾਰਸ ਭੇਟੀਐ ਮਿਲਿ ਸੰਗਤਿ ਸੁਵਰਨ ਹੋ ਜਾਇ." (ਵਾਰ ਗਉ ੧. ਮਃ ੪) ੫. ਧਤੂਰਾ। ੬. ਸੋਲਾਂ ਮਾਸੇ ਭਰ ਵਜਨ। ੭. ਹਰਿਚੰਦਨ। ੮. ਰਾਜਾ ਦਸ਼ਰਥ ਦਾ ਇੱਕ ਮੰਤ੍ਰੀ....
ਦੇਖੋ, ਰਾਕ੍ਸ਼੍ਸ....
ਫੌਜ. ਦੇਖੋ, ਸੇਨਾ. "ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ" (ਚੰਡੀ ੧) ੨. ਵਿ- ਸਿਆਣੂ. ਮੇਲੀ. "ਨਾਮ ਜਪਹੁ ਮੇਰੇ ਸਾਜਨ ਸੈਨਾ." (ਆਸਾ ਮਃ ੪)...
ਫ਼ਾ. [نوَکر] ਸੰਗ੍ਯਾ- ਚਾਕਰ. ਤਨਖ਼੍ਹਾਹ ਲੈਣ ਵਾਲਾ, ਸੇਵਕ....
ਦੇਖੋ, ਰਾਕ੍ਸ਼੍ਸ. "ਪੁਨ ਰਾਛਸ ਕਾ ਕਾਟਾ ਸੀਸਾ." (ਚਰਿਤ੍ਰ ੪੦੫)...
ਸੰ. अभ्र्. ਧਾ- ਜਾਣਾ. ਫਿਰਨਾ। ੨. ਸੰ. अभ्र. ਸੰਗ੍ਯਾ- ਪਾਣੀ ਲੈ ਜਾਣ ਵਾਲਾ. ਬਦਲ. ਮੇਘ. ਫ਼ਾ. [ابر] ਅਬਰ। ੩. ਅਭਰਕ। ੪. ਆਕਾਸ਼। ੫. ਸੋਨਾ (ਸੁਵਰਣ). ੬. ਇੱਕ ਰਾਖਸ ਜੋ ਯਾਦਵਾਂ ਦੀ ਸੈਨਾ ਵਿੱਚ ਨੌਕਰ ਸੀ. "ਰਾਛਸ ਅਭ੍ਰ ਹੁਤੋ ਹਰਿ ਕੀ ਦਿਸ." (ਕ੍ਰਿਸਨਾਵ)...
ਥਾ. ਸੀ. "ਕਰਣੋ ਹੁਤੋ ਸੁ ਨਾ ਕੀਓ" (ਸਃ ਮਃ ੯)...
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰ. दिश. ਧਾ- ਦਿਖਾਉਣਾ, ਹੁਕਮ ਦੇਣਾ, ਪ੍ਰਗਟ ਕਰਨਾ, ਉਪਦੇਸ਼ ਕਰਨਾ। ੨. ਸੰਗ੍ਯਾ- ਦਿਸ਼ਾ. ਓਰ. ਤਰਫ਼. ਸਿਮਤ....