amalatāsaअमलतास
ਇੱਕ ਬੂਟਾ, ਜਿਸ ਦੇ ਬਸੰਤੀ ਫੁੱਲ ਅਤੇ ਲੰਮੀਆਂ ਫਲੀਆਂ ਲਗਦੀਆਂ ਹਨ, ਜਿਨ੍ਹਾਂ ਦਾ ਗੂਦਾ ਜੁਲਾਬ ਲਈ ਵਰਤੀਦਾ ਹੈ, ਤਾਸੀਰ ਇਸ ਦੀ ਗਰਮ ਤਰ ਹੈ. ਅ਼ ਖ਼ਯਾਰਸ਼ੰਬਰ [خیارشنبر] L. Cathartocarpus fistula.
इॱक बूटा, जिस दे बसंती फुॱल अते लंमीआंफलीआं लगदीआं हन, जिन्हां दा गूदा जुलाब लई वरतीदा है, तासीर इस दी गरम तर है. अ़ ख़यारशंबर [خیارشنبر] L. Cathartocarpus fistula.
ਸੰਗ੍ਯਾ- ਸੰ. ਵਿਟਪ. ਬਿਰਛ. ਪੌਧਾ. "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫) "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਵਸੰਤ ਨਾਲ ਹੈ ਜਿਸ ਦਾ ਸੰਬੰਧ। ੨. ਵਸੰਤ ਦਾ। ੩. ਪੀਲਾ. ਜ਼ਰਦ....
ਸੰ. फुल्ल. ਧਾ- ਖਿੜਨਾ, ਫੂਲਨਾ। ੨. ਸੰਗ੍ਯਾ- ਪੁਸਪ. ਕੁਸੁਮ. ਸੁਮਨ। ੩. ਉਂਨ ਦੇ ਗਾੜ੍ਹੇ ਵਸਤ੍ਰ ਵਿੱਚਦੀਂ ਟਪਕਾਇਆ ਹੋਇਆ ਅਫੀਮ ਦਾ ਰਸ. "ਪੀਤਾ ਫੁੱਲ ਇਆਣੀ ਘੂਮਨ ਸੂਰਮੇ." (ਚੰਡੀ ੩) ਜਿਵੇਂ ਇਆਣੇ (ਸੋਫੀ) ਫੁੱਲ ਪੀਕੇ ਝੂੰਮਦੇ ਹਨ, ਤਿਵੇਂ ਯੋਧਾ ਘੂਮਨ। ੪. ਇਸਤਰੀ ਦੀ ਰਜ। ੫. ਰਿੜਕਣ ਸਮੇਂ ਝੱਗ ਦੀ ਸ਼ਕਲ ਵਿੱਚ ਮਠੇ ਦੇ ਸਿਰ ਪੁਰ ਆਇਆ ਮੱਖਣ। ੬. ਫੁੱਲ ਦੇ ਆਕਾਰ ਦੀ ਕੋਈ ਵਸਤੁ, ਜੈਸੇ ਢਾਲ ਦੇ ਫੁੱਲ. ਇਸਤ੍ਰੀਆਂ ਦੇ ਸਿਰ ਪੁਰ ਫੁੱਲ ਆਕਾਰ ਦਾ ਗਹਿਣਾ. ਰੇਸ਼ਮ ਨਾਲ ਵਸਤ੍ਰ ਪੁਰ ਕੱਢਿਆ ਫੁੱਲ ਆਦਿ। ੭. ਦੀਵੇ ਦੀ ਬੱਤੀ ਦਾ ਅਗਲਾ ਹਿੱਸਾ, ਜੋ ਅੰਗਾਰ ਦੀ ਸ਼ਕਲ ਦਾ ਹੁੰਦਾ ਹੈ। ੮. ਚੱਪਣੀ ਨਾਲ ਲੱਗਾ ਹੋਇਆ ਦੀਵੇ ਦਾ ਕੱਜਲ। ੯. ਵਿ- ਹੌਲਾ. ਫੁੱਲ ਜੇਹਾ ਹਲਕਾ। ੧੦. ਡਿੰਗ. ਸੰਗ੍ਯਾ- ਹੈਰਾਨੀ. ਅਚਰਜ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਖਤ੍ਰੀਆਂ ਦੀ ਇੱਕ ਜਾਤਿ. "ਫਲੀਆਂ ਖੋਖਰਾਇਣ ਅਵਗਾਹੀ." (ਭਾਗੁ)...
ਅ਼. [جُّلاب] ਜੁੱਲਾਬ. ਸੰਗ੍ਯਾ- ਇਸ ਦਾ ਮੂਲ ਗੁਲ- ਆਬ ਹੈ. ਗੁਲਾਬ ਦਾ ਅ਼ਰਕ਼. ਗੁਲਾਬ ਦਾ ਅ਼ਰਕ਼ ਦਸ੍ਤਾਵਰ ਹੈ, ਇਸ ਲਈ ਦ੍ਰਾਵਕ ਦਵਾਈਆਂ ਲਈ ਇਹ ਸ਼ਬਦ ਆਮ ਹੋ ਗਿਆ ਹੈ....
ਅ਼. [تاشیِر] ਤਾਸੀਰ. ਸੰਗ੍ਯਾ- ਅਸਰ ਕਰਨਾ (effect)....
ਫ਼ਾ. [گرم] ਵਿ- ਤੱਤਾ. ਦੇਖੋ, ਘਰਮ। ੨. ਸੰ. गरिमन ਭਾਰੀ. ਵਜ਼ਨਦਾਰ. "ਕਿਤੇ ਬਰਮ ਪੈ ਚਰਮ ਰੁਪ ਗਰਮ ਝਾਰੈ." (ਚਰਿਤ੍ਰ ੯੧)...