amīraअमीर
ਅ਼. [امیِر] ਸੰਗ੍ਯਾ- ਪ੍ਰਭੁਤਾ ਵਾਲਾ. ਬਾਦਸ਼ਾਹ। ੨. ਸਰਦਾਰ। ੩. ਧਨੀ। ੪. ਵਿ- ਅਮਰ (ਹੁਕਮ) ਕਰਨ ਵਾਲਾ। ੫. ਅਫ਼ਗ਼ਾਨਿਸਤਾਨ ਦੇ ਸ਼ਾਹ ਦੀ ਉਪਾਧੀ (ਪਦਵੀ ਅਥਵਾ ਖਿਤਾਬ). ਵਰਤਮਾਨ ਅਮੀਰ ਅਮਾਨੁੱਲਾ ਆਪਣੇ ਤਾਂਈ ਬਾਦਸ਼ਾਹ ਸਦਾਉਂਦਾ ਹੈ.
अ़. [امیِر] संग्या- प्रभुता वाला. बादशाह। २. सरदार। ३. धनी। ४. वि- अमर (हुकम) करन वाला। ५. अफ़ग़ानिसतान दे शाह दी उपाधी (पदवी अथवा खिताब). वरतमान अमीर अमानुॱला आपणे तांई बादशाह सदाउंदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪ੍ਰਭਤਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....
ਸੰ. धनिन ਵਿ- ਧਨ ਵਾਲਾ. ਦੌਲਤਮੰਦ. ਧਨਿਕ੍ਸ਼੍। ੨. ਦੇਖੋ, ਧਣੀ....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...
ਅ਼. [حُکم] ਹ਼ੁਕਮ. ਸੰਗ੍ਯਾ- ਆਗ੍ਯਾ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
[افغانِستان] ਸੰਗ੍ਯਾ- ਅਫ਼ਗ਼ਾਨਾਂ ਦੇ ਰਹਿਣ ਦਾ ਦੇਸ਼. ਭਾਰਤ ਦੇ ਉੱਤਰ ਪੱਛਮ ਵੱਲ ਇਕੱ ਦੇਸ਼, ਜਿਸ ਦੀ ਰਾਜਧਾਨੀ ਕਾਬੁਲ ਹੈ. ਇਸ ਦੇ ਉੱਤਰ ਰੂਸੀ ਤੁਰਕਿਸਤਾਨ, ਪੱਛਮ ਫਾਰਿਸ ਅਤੇ ਦੱਖਣ ਪੂਰਵ ਕਸ਼ਮੀਰ ਹੈ. ਅਫ਼ਗ਼ਾਨਿਸਤਾਨ ਦੇ ਸ੍ਵਾਮੀ ਦੀ ਪਹਿਲਾਂ "ਅਮੀਰ" ਪਦਵੀ ਸੀ, ਹੁਣ "ਸ਼ਾਹ" (King) ਹੈ. ਦੇਖੋ, ਅਮੀਰ....
ਸੰਗ੍ਯਾ- ਸ੍ਵਾਸ. ਦਮ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧) ੨. ਫ਼ਾ. [شاہ] ਸ਼ਾਹ. ਬਾਦਸ਼ਾਹ. "ਸਭਿ ਤੁਝਹਿ ਧਿਆਵਹਿ ਮੇਰੇ ਸਾਹ." (ਧਨਾ ਮਃ ੪) ੩. ਸ਼ਾਹੂਕਾਰ. "ਸਾਹ ਚਲੇ ਵਣਜਾਰਿਆ." (ਵਾਰ ਸਾਰ ਮਃ ੨) ੪. ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੀ ਬਖਸ਼ੀ ਹੋਈ ਇੱਕ ਸਿੱਖ ਖਾਨਦਾਨ ਨੂੰ ਪਦਵੀ. ਦੇਖੋ, ਸੋਮਾ ੨। ੫. ਸ੍ਵਾਮੀ. ਪਤਿ। ੬. ਸੰ. साह. ਵਿ- ਪ੍ਰਬਲ. ਜੋਰਾਵਰ....
ਦੇਖੋ, ਉਪਾਧਿ....
ਸੰ. ਸੰਗ੍ਯਾ- ਰਾਹ. ਮਾਰਗ. "ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ." (ਨਾਪ੍ਰ) ੨. ਪੱਧਤਿ. ਪਰਿਪਾਟੀ. ਤ਼ਰੀਕ਼ਾ। ੩. ਦਰਜਾ. ਉਹਦਾ ਰੁਤਬਾ. "ਤਿਨ ਕਉ ਪਦਵੀ ਉਚ ਭਈ." (ਸਵੈਯੇ ਮਃ ੪. ਕੇ) ੩. ਉਪਾਧਿ. ਖ਼ਿਤ਼ਾਬ (title) ਲਕ਼ਬ....
ਵ੍ਯ- ਯਾ. ਵਾ. ਕਿੰਵਾ. ਜਾਂ....
ਦੇਖੋ, ਖਤਾਬ....
ਸੰਗ੍ਯਾ- ਵਰ੍ਤਮਾਨ. ਉਹ ਸਮਾਂ ਜੋ ਵਰਤ ਰਿਹਾ ਹੈ. ਹਾਲ. ਮੌਜੂਦ. "ਵਰਤਮਾਨ ਬਿਭੂਤੰ." (ਆਸਾ ਮਃ ੧) ਵਰਤਮਾਨ ਦਸ਼ਾ ਵਿੱਚ ਪ੍ਰਸੰਨ ਰਹਿਣਾ, ਸ਼ਰੀਰ ਉੱਤੇ ਭਸਮ ਲਾਉਣੀ ਹੈ....
ਅ਼. [امیِر] ਸੰਗ੍ਯਾ- ਪ੍ਰਭੁਤਾ ਵਾਲਾ. ਬਾਦਸ਼ਾਹ। ੨. ਸਰਦਾਰ। ੩. ਧਨੀ। ੪. ਵਿ- ਅਮਰ (ਹੁਕਮ) ਕਰਨ ਵਾਲਾ। ੫. ਅਫ਼ਗ਼ਾਨਿਸਤਾਨ ਦੇ ਸ਼ਾਹ ਦੀ ਉਪਾਧੀ (ਪਦਵੀ ਅਥਵਾ ਖਿਤਾਬ). ਵਰਤਮਾਨ ਅਮੀਰ ਅਮਾਨੁੱਲਾ ਆਪਣੇ ਤਾਂਈ ਬਾਦਸ਼ਾਹ ਸਦਾਉਂਦਾ ਹੈ....