amējaअमेज
ਦੇਖੋ, ਆਮੇਜ਼. "ਭੋਜਨ ਮੇਵੇ ਅਮੇਜ ਕਰਾਏ." (ਨਾਪ੍ਰ) ਮੇਵਿਆਂ ਨਾਲ ਮਿਲੇ ਭੋਜਨ.
देखो, आमेज़. "भोजन मेवे अमेज कराए." (नाप्र) मेविआं नाल मिले भोजन.
ਫ਼ਾ. [آمیز] ਵਿ- ਮਿਲਿਆ ਹੋਇਆ। ੨. ਮਿਸ਼੍ਰਿਤ. ਮਿੱਸਾ. ਇਹ ਸ਼ਬਦ ਦੇ ਅੰਤ ਆਉਂਦਾ ਹੈ. ਯਥਾ- "ਰੰਗਾਮੇਜ਼."...
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਦੇਖੋ, ਆਮੇਜ਼. "ਭੋਜਨ ਮੇਵੇ ਅਮੇਜ ਕਰਾਏ." (ਨਾਪ੍ਰ) ਮੇਵਿਆਂ ਨਾਲ ਮਿਲੇ ਭੋਜਨ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....