arabindhaअरबिंद
ਸੰ. ਅਰਵਿੰਦ. ਸੰਗ੍ਯਾ- ਪਹੀਏ ਦੇ ਅਰ (ਗਜ) ਦੀ ਤਰ੍ਹਾਂ ਜਿਸ ਦੀਆਂ ਪੰਖੜੀਆਂ ਹੋਣ. ਦਿਨ ਨੂੰ ਖਿੜਨ ਵਾਲਾ. ਕਮਲ। ੨. ਸਾਰਸ ਪੰਛੀ। ੩. ਸਵੈਯੇ ਛੰਦ ਦਾ ਇੱਕ ਭੇਦ. ਦੇਖੋ, ਸਵੈਯੇ ਦਾ ਰੂਪ ੧੭.
सं. अरविंद. संग्या- पहीए दे अर (गज) दी तर्हां जिस दीआं पंखड़ीआं होण. दिन नूं खिड़न वाला. कमल। २. सारस पंछी। ३. सवैये छंद दा इॱक भेद. देखो, सवैये दा रूप १७.
ਦੇਖੋ, ਅਰਬਿੰਦ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਵਿ- ਸਰ (ਤਾਲ) ਨਾਲ ਸੰਬੰਧ ਰੱਖਣ ਵਾਲਾ। ੨. ਸੰਗ੍ਯਾ- ਇੱਕ ਕੂੰਜ ਜੇਹਾ ਪੰਛੀ, ਜੋ ਜਲ ਦੇ ਕਿਨਾਰੇ ਰਹਿੰਦਾ ਹੈ. ਰਕਤਾਕ੍ਸ਼੍. Ardia Sibirica । ੩. ਕਮਲ. "ਫੂਲ ਰਹੇ ਸਰ ਸਾਰਸ ਸੁੰਦਰ." (ਕ੍ਰਿਸਨਾਵ) ੪. ਚੰਦ੍ਰਮਾ, ਜੋ ਸਹਿਤ ਰਸ ਦੇ ਹੈ. ਅੰਮ੍ਰਿਤ ਧਾਰਨ ਕਰਨ ਵਾਲਾ। ੫. ਛੱਪਯ ਛੰਦ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ....
ਦੇਖੋ, ਪਕ੍ਸ਼ੀ। ੨. ਤੀਰ। ੩. ਤੱਥਾ. ਦੱਥਾ. ਪੀੜੇਹੋਏ ਗੰਨੇ ਦਾ ਫੋਗ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
(ਦੇਖੋ, ਭਿਦ੍ਰ ਧਾ) ਸੰ. ਸੰਗ੍ਯਾ- ਭਿੰਨਤਾ. ਜੁਦਾਈ. "ਭੇਦ ਸਜਾਤਿ ਵਿਜਾਤੀ ਸੁਗਤ ਨ। ਸਭ ਤੇ ਨ੍ਯਾਰੋ ਬ੍ਰਹਮ ਸ ਚੇਤਨ." (ਗੁਪ੍ਰਸੂ) ਦੇਖੋ, ਤਿੰਨ ਭੇਦ. "ਗੁਰ ਕੈ ਬਚਨਿ ਕਟੇ ਭ੍ਰਮ ਭੇਦ." (ਗਉ ਮਃ ੫) ੨. ਅੰਤਰਾ. ਫਰਕ. "ਹੈ ਸਰੂਪ ਮਮ ਨਹਿ ਕਛੁ ਭੇਦ." (ਗੁਪ੍ਰਸੂ) ੩. ਵੈਰੀ ਵਿੱਚ ਫੁੱਟ ਪਾਉਣਾ ਰੂਪ ਨੀਤਿ ਦਾ ਇੱਕ ਅੰਗ. "ਜਿਹਵਾ ਭੇਦ ਨ ਦੇਈ ਚਖਣ." (ਰਤਨਮਾਲਾ ਬੰਨੋ) ਜ਼ੁਬਾਨ ਨੂੰ ਫੁੱਟ ਪਾਉਣ ਵਾਲੀ ਗੱਲ ਦਾ ਚਸਕਾ ਨਹੀਂ ਪੈਂਣ ਦਿੰਦਾ। ੪. ਗੁਪਤ ਗੱਲ. ਰਾਜ਼. "ਸਗਰੋ ਭੇਦ ਕਹੋ ਹਮ ਸੰਗ." (ਗੁਪ੍ਰਸੂ)...
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....