arunachūrhaअरुणचूड़
ਸੰ. ਸੰਗ੍ਯਾ ਅਰੁਣ (ਲਾਲ) ਚੋਟੀ ਵਾਲਾ. ਮੁਰਗ. ਕੁੱਕੜ. "ਅਰੁਣਚੂੜ ਕੇ ਤਨ ਸਸਿ ਭਯੋ." (ਨਾਪ੍ਰ) ਚੰਦ੍ਰਮਾ ਮੁਰਗਾ ਬਣ ਗਿਆ.
सं. संग्या अरुण (लाल) चोटी वाला. मुरग. कुॱकड़. "अरुणचूड़ के तन ससि भयो." (नाप्र) चंद्रमा मुरगा बण गिआ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸੂਰਜ ਦਾ ਰਥ। ੨. ਸੂਰਜ ਦਾ ਰਥਵਾਨ. ਇਹ ਵਿਨਤਾ ਦੇ ਉਦਰ ਤੋਂ ਕਸ਼੍ਯਪ ਦਾ ਪੁਤ੍ਰ ਗਰੁੜ ਦਾ ਵਡਾ ਭਾਈ ਹੈ. ਇਹ ਕਮਰ ਤੋਂ ਹੇਠਲਾ ਹਿੱਸਾ ਨਹੀਂ ਰਖਦਾ, ਪਿੰਗਲਾ ਹੈ, ਕਿਉਂਕਿ ਇਸ ਦੀ ਮਾਤਾ ਨੇ ਛੇਤੀ ਪੁਤ੍ਰ ਦੇਖਣ ਦੀ ਚਾਹ ਨਾਲ ਕੱਚਾ ਅੰਡਾ ਹੀ ਭੰਨ ਦਿੱਤਾ ਸੀ. ਇਸੇ ਲਈ ਇਸਨੂੰ "ਅਨੂਰੁ"¹ ਭੀ ਆਖਦੇ ਹਨ. ਪੁਰਾਣਾਂ ਵਿੱਚ ਇਸ ਦਾ ਰੰਗ ਬਹੁਤ ਲਾਲ ਦੱਸਿਆ ਹੈ, ਅਤੇ ਲਿਖਿਆ ਹੈ ਕਿ ਸੂਰਜ ਚੜ੍ਹਨ ਤੋਂ ਪਹਿਲਾਂ ਜੋ ਲਾਲੀ ਹੁੰਦੀ ਹੈ, ਉਹ ਇਸੇ ਦੀ ਸੁਰਖੀ ਝਲਕਦੀ ਹੈ, ਅਰੁਣ ਦੀ ਇਸਤ੍ਰੀ ਦਾ ਨਾਉਂ ਸ਼੍ਯੇਨੀ, ਪੁਤ੍ਰ ਸੰਪਾਤੀ ਅਤੇ ਜਟਾਯੁ ਲਿਖੇ ਹਨ. "ਕਰਮ ਕਰਿ ਅਰੁਣ ਪਿੰਗੁਲਾ ਰੀ." (ਧਨਾ ਤ੍ਰਿਲੋਚਨ) ੩. ਸੰਧੂਰ। ੪. ਵਿ- ਲਾਲ. ਸ਼ੁਰਖ਼. ਰਕ੍ਤ. ਰੱਤਾ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸੰਗ੍ਯਾ- ਸ਼ਿਖਾ. ਬੋਦੀ। ੨. ਕੇਸਾਂ ਦਾ ਜੂੜਾ। ੩. ਪਹਾੜ ਦਾ ਉੱਚਾ ਟਿੱਲਾ, ਮੰਦਿਰ ਬਿਰਛ ਮੁਨਾਰੇ ਆਦਿ ਦੀ ਟੀਸੀ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਫ਼ਾ. [مُرغ] ਸੰਗ੍ਯਾ- ਪੰਛੀ। ੨. ਸੂਰਜ। ੩. ਕੁੱਕੜ....
ਦੇਖੋ, ਕੁਕਟ- ਕੁਕਟੀ....
ਸੰ. ਸੰਗ੍ਯਾ ਅਰੁਣ (ਲਾਲ) ਚੋਟੀ ਵਾਲਾ. ਮੁਰਗ. ਕੁੱਕੜ. "ਅਰੁਣਚੂੜ ਕੇ ਤਨ ਸਸਿ ਭਯੋ." (ਨਾਪ੍ਰ) ਚੰਦ੍ਰਮਾ ਮੁਰਗਾ ਬਣ ਗਿਆ....
ਸੰ. शशिन- ਸ਼ਸ਼ਿਨ. ਸੰਗ੍ਯਾ- ਸਹੇ ਵਾਲਾ, ਚੰਦ੍ਰਮਾ. ਸਹੇ ਦਾ ਚਿੰਨ੍ਹ ਧਾਰਣ ਵਾਲਾ ਚੰਦ੍ਰ. ਦੇਖੋ, ਸ਼ਸ਼ਾਂਕ. "ਅਸਿਤਾ¹ ਨਿਸਿ ਮੇ ਸਸਿ ਸੇ ਬਿਗਸੇ." (ਸਮੁਦ੍ਰਮਥਨ) ੨. ਯੋਗਮਤ ਅਨੁਸਾਰ ਖੱਬਾ ਸੁਰ ਅਤੇ ਮਸ੍ਤਕ ਵਿੱਚ ਇਸਥਿਤ ਚੰਦ੍ਰਮਾ, ਜਿਸ ਤੋਂ ਅਮ੍ਰਿਤ ਟਪਕਦਾ ਹੈ "ਸਸਿ ਕੀਨੋ ਸੂਰ ਗਿਰਾਸਾ." (ਰਾਮ ਕਬੀਰ) ੩. ਇੱਕ ਗਿਣਤੀ ਬੋਧਕ, ਕਿਉਂਕਿ ਚੰਦ੍ਰਮਾ ਇੱਕ ਮੰਨਿਆ ਹੈ. "ਸੰਮਤ ਬਾਨ ਸੁ ਚੰਦ, ਖੰਭ ਸਸੀ ਸਾਵਨ ਵਿਖੇ." (ਨਿਹਾਲ ਸਿੰਘ) ਸੰਮਤ ੧੯੧੫² ੪. ਸੋਮਵਾਰ ਲਈ ਭੀ ਸਸਿ ਸ਼ਬਦ ਵਰਤਿਆ ਹੈ. "ਜਮਦੁਤਿਯਾ ਸਸਿ ਦਿਨ ਤਬ ਹੁਤੋ." (ਗੁਪ੍ਰਸੂ) ੫. ਸੰ. शस्य ਸ਼ਸਯ. ਖੇਤੀ. "ਸਦਾ ਸੁਕਾਲ ਸਸਿਨ ਕੋ ਸਾਲੀ." (ਨਾਪ੍ਰ)...
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....