alāvana, alāvanaअलावण, अलावन
ਸੰ. ਆਲਾਪਨ. ਕ੍ਰਿ- ਵਖਿਆਨ ਕਰਨਾ. ਕਥਨ. "ਮੁਖ ਅਲਾਵਣ ਥੋਥਰਾ." (ਮਾਰੂ ਵਾਰ ੨, ਮਃ ੫) "ਨਹਿ ਤੁਮ ਕੀਜੈ ਕਛੂ ਅਲਾਵਨ." (ਗੁਪ੍ਰਸੂ)
सं. आलापन. क्रि- वखिआन करना. कथन. "मुख अलावण थोथरा." (मारू वार २, मः ५) "नहि तुम कीजै कछू अलावन." (गुप्रसू)
ਕ੍ਰਿ. - ਕਹਿਣਾ. ਬੋਲਣਾ. ਕਥਨ। ੨. ਰਾਗ ਦਾ ਸਰੂਪ ਸਰਗਮ ਨਾਲ ਕ਼ਾਇਮ ਕਰਨਾ। ੩. ਸੁਰਾਂ ਦਾ ਪ੍ਰਸ੍ਤਾਰ (ਫੈਲਾਉ) ਕਰਨਾ....
ਸੰਗ੍ਯਾ- ਵ੍ਯਾਖ੍ਯਾਨ. ਕਥਨ. ਬਯਾਨ. "ਆਖਹਿ ਪੜੇ ਕਰਹਿ ਵਖਿਆਣ." (ਜਪੁ)...
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. ਸੰਗ੍ਯਾ- ਕਹਿਣਾ. ਬਿਆਨ. "ਕਥਨ ਸੁਨਾਵਨ ਗੀਤ ਨੀਕੇ ਗਾਵਨ." (ਦੇਵ ਮਃ ੫)...
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਸੰ. ਆਲਾਪਨ. ਕ੍ਰਿ- ਵਖਿਆਨ ਕਰਨਾ. ਕਥਨ. "ਮੁਖ ਅਲਾਵਣ ਥੋਥਰਾ." (ਮਾਰੂ ਵਾਰ ੨, ਮਃ ੫) "ਨਹਿ ਤੁਮ ਕੀਜੈ ਕਛੂ ਅਲਾਵਨ." (ਗੁਪ੍ਰਸੂ)...
ਵਿ- ਵਿੱਚੋਂ ਪੋਲਾ. ਖੋਖਲਾ। ੨. ਸਾਰ ਰਹਿਤ. "ਕਣ ਬਿਨਾ ਜੈਸੇ ਥੋਥਰ ਤੁਖਾ." (ਗਉ ਮਃ ੫) "ਮੁਖ ਅਲਾਵਣ ਥੋਥਰਾ." (ਵਾਰ ਮਾਰੂ ੨. ਮਃ ੫) ੩. ਸੱਖਣਾ. ਖ਼ਾਲੀ. "ਅੰਦਰਹੁ ਥੋਥਾ ਕੂੜਿਆਰੁ." (ਵਾਰ ਮਾਰੂ ੨. ਮਃ ੫) ੪. ਅਸਰ ਤੋਂ ਬਿਨਾ. "ਥੋਥਰ ਵਾਜੈ ਬੇਨ." (ਆਸਾ ਮਃ ੪)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਵ੍ਯ- ਨਿਸੇਧ ਬੋਧਕ. ਨਹੀਂ. ਨਾ. "ਧਾਮ ਹੂੰ ਨਹਿ ਜਾਹਿ." (ਜਾਪੁ)...
ਸਰਵ- ਤੂ ਦਾ ਬਹੁਵਚਨ. ਤੁਸੀਂ. "ਤੁਮ ਸਾਚੇ ਹਮ ਤੁਮ ਹੀ ਰਾਚੇ." (ਸੋਰ ਮਃ ੧)...
ਕਰੀਜੈ. ਕਰੋ। ੨. ਕਰੀਦਾ ਹੈ....
ਵਿ- ਕੁਛ. ਕੁਝ. ਥੋੜਾ. ਤਨਿਕ। ੨. ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. "ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ." (ਜੈਤ ਮਃ ੪) "ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ." (ਬਾਵਨ ਕਬੀਰ) "ਕਛੂ ਸਿਆਨਪ ਉਕਤਿ ਨ ਮੋਰੀ." (ਸੂਹੀ ਅਃ ਮਃ ੫) ੩. ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. "ਸਭਕਛੁ ਪ੍ਰਾਪਤ ਹੋਇ ਤੁਮਕੋ." (ਸਲੋਹ)...
ਸੰ. ਆਲਾਪਨ. ਕ੍ਰਿ- ਵਖਿਆਨ ਕਰਨਾ. ਕਥਨ. "ਮੁਖ ਅਲਾਵਣ ਥੋਥਰਾ." (ਮਾਰੂ ਵਾਰ ੨, ਮਃ ੫) "ਨਹਿ ਤੁਮ ਕੀਜੈ ਕਛੂ ਅਲਾਵਨ." (ਗੁਪ੍ਰਸੂ)...