alāhanīअलाहणी
ਸੰਗ੍ਯਾ- ਸ਼ਲਾਘਾ (ਉਸਤਤਿ) ਦੀ ਕਵਿਤਾ. ਉਹ ਗੀਤ ਜਿਸ ਵਿੱਚ ਕਿਸੇ ਦੇ ਗੁਣ ਗਾਏ ਜਾਣ. ਖ਼ਾਸ ਕਰਕੇ ਮੋਏ ਪ੍ਰਾਣੀ ਦੇ ਗੁਣ ਕਰਮ ਕਹਿਕੇ ਜੋ ਗੀਤ ਗਾਇਆ ਜਾਂਦਾ ਹੈ, ਉਸ ਦਾ ਨਾਉਂ ਅਲਾਹਣੀ ਹੈ. ਦੇਖੋ, ਰਾਗ ਵਡਹੰਸ ਵਿੱਚ ਸਤਿਗੁਰੂ ਨਾਨਕ ਦੇਵ ਦੀ ਸਿਖ੍ਯਾ ਭਰੀ ਬਾਣੀ, ਜਿਸ ਦੀ ਪਹਿਲੀ ਤੁਕ ਹੈ-#"ਧੰਨੁ ਸਿਰੰਦਾ ਸਚਾ ਪਾਤਿਸਾਹੁ."
संग्या- शलाघा (उसतति) दी कविता. उह गीत जिस विॱच किसे दे गुण गाए जाण. ख़ास करके मोए प्राणी दे गुण करम कहिके जो गीत गाइआ जांदा है, उस दा नाउं अलाहणी है. देखो, राग वडहंस विॱच सतिगुरू नानक देव दी सिख्या भरी बाणी, जिस दी पहिली तुक है-#"धंनु सिरंदा सचा पातिसाहु."
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. श्लाघ् ਧਾ- ਵਡਿਆਉਣਾ. ਸ਼ੇਖੀ ਮਾਰਨਾ. ਭਰੋਸਾ ਕਰਨਾ. ਅਭਿਮਾਨੀ ਹੋਣਾ। ੨. ਸੰ. श्लाघा ਸ਼੍ਲਾਘਾ. ਸੰਗ੍ਯਾ- ਉਸਤਤਿ. ਤਅ਼ਰੀਫ।੩ ਚਾਹ. ਇੱਛਾ।...
ਸੰ. ਸ੍ਤੁਤਿ. ਸੰਗ੍ਯਾ- ਤਾਰੀਫ (ਤਅ਼ਰੀਫ) ਵਡਿਆਈ. ਸ਼ਲਾਘਾ. "ਉਸਤਤਿ ਕਹਨੁ- ਨ ਜਾਇ ਮੁਖਹੁ ਤੁਹਾਰੀਆਂ." (ਫੁਨਹੇ ਮਃ ੫) ਦੇਖੋ, ਸ੍ਤੁ...
ਸੰ. ਸੰਗ੍ਯਾ- ਕਵਿਤ੍ਵ. ਕਾਵ੍ਯਰਚਨਾ....
ਸੰ. ਸੰਗ੍ਯਾ- ਗਾਉਣ ਯੋਗ੍ਯ ਛੰਦ ਅਥਵਾ ਵਾਕ. "ਗਿਆਨ ਵਿਹੂਣਾ ਗਾਵੈ ਗੀਤ." (ਵਾਰ ਸਾਰ ਮਃ ੧) ੨. ਵਡਾਈ. ਯਸ਼। ੩. ਉਹ, ਜਿਸ ਦਾ ਯਸ਼ ਗਾਇਆ ਜਾਵੇ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਵਿ- ਪ੍ਰਾਣਧਾਰੀ (प्राणिन्) ਜਿਸ ਵਿੱਚ ਪ੍ਰਾਣ ਹੋਣਾ। ੨. ਸੰਗ੍ਯਾ- ਜੀਵ. ਜੰਤੁ। ੩. ਮਨੁੱਖ. "ਪ੍ਰਾਣੀ, ਤੂੰ ਆਇਆ ਲਾਹਾ ਲੈਣ." (ਸ੍ਰੀ ਮਃ ੫)...
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰਗ੍ਯਾ- ਸ਼ਲਾਘਾ (ਉਸਤਤਿ) ਦੀ ਕਵਿਤਾ. ਉਹ ਗੀਤ ਜਿਸ ਵਿੱਚ ਕਿਸੇ ਦੇ ਗੁਣ ਗਾਏ ਜਾਣ. ਖ਼ਾਸ ਕਰਕੇ ਮੋਏ ਪ੍ਰਾਣੀ ਦੇ ਗੁਣ ਕਰਮ ਕਹਿਕੇ ਜੋ ਗੀਤ ਗਾਇਆ ਜਾਂਦਾ ਹੈ, ਉਸ ਦਾ ਨਾਉਂ ਅਲਾਹਣੀ ਹੈ. ਦੇਖੋ, ਰਾਗ ਵਡਹੰਸ ਵਿੱਚ ਸਤਿਗੁਰੂ ਨਾਨਕ ਦੇਵ ਦੀ ਸਿਖ੍ਯਾ ਭਰੀ ਬਾਣੀ, ਜਿਸ ਦੀ ਪਹਿਲੀ ਤੁਕ ਹੈ-#"ਧੰਨੁ ਸਿਰੰਦਾ ਸਚਾ ਪਾਤਿਸਾਹੁ."...
(ਦੇਖੋ, ਰੰਜ੍ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ....
ਇਹ ਕਮਾਚਠਾਟ ਦਾ ਸੰਪੂਰਣ ਰਾਗ ਹੈ. ਨਿਸਾਦ ਦੋਵੇਂ ਲਗਦੇ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਪੰਚਮ ਵਾਦੀ ਅਤੇ ਰਿਸਭ ਸੰਵਾਦੀ ਹੈ. ਇਸ ਦਾ ਬਰਵੇ ਨਾਲ ਬਹੁਤ ਮੇਲ ਹੈ. ਕਈ ਵਡਹੰਸ ਨੂੰ ਦਿਨ ਦਾ ਦੇਸ ਆਖਦੇ ਹਨ. ਗਾਉਣ ਦਾ ਵੇਲਾ ਦੁਪਹਿਰ ਅਤੇ ਰਾਤ ਦਾ ਦੂਜਾ ਪਹਿਰ ਹੈ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵਡਹੰਸ ਦਾ ਅੱਠਵਾਂ ਨੰਬਰ ਹੈ.#ਸੰਸਕ੍ਰਿਤ ਗ੍ਰੰਥਾਂ ਵਿੱਚ ਇਸ ਦਾ ਨਾਮ ਵਡਹੰਸਿਕਾ ਹੈ ਅਤੇ ਇਸ ਨੂੰ ਰਾਗਿਣੀ ਮੰਨਿਆ ਹੈ। ੨. ਰਾਜਹੰਸ. "ਮੈ ਜਾਨਿਆ ਵਡਹੰਸੁ ਹੈ." (ਮਃ ੩. ਵਾਰ ਵਡ) ੩. ਵਿਵੇਕੀ. ਪਰਮਹੰਸ. "ਸਬਦਿ ਰਤੇ ਵਡਹੰਸ ਹੈ." (ਮਃ ੩. ਵਾਰ ਵਡ)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਦੇਖੋ, ਸਿਕ੍ਸ਼ਾ. "ਸਿਖ੍ਯਾ ਸੰਤ ਨਾਮੁ ਭਜੁ ਨਾਨਕ." (ਸਵੈਯੇ ਮਃ ੫. ਕੇ)...
ਸੰਗ੍ਯਾ- ਪੰਡ. ਬੋਝਾ. ਗਠੜੀ। ੨. ਦੇਖੋ, ਭ੍ਰੀ। ੩. ਦੇਖੋ, ਭਰੰਮਭਰੀ। ੪. ਭਰਨਾ ਕ੍ਰਿਯਾ ਦਾ ਭੂਤਕਾਲ, ਇਸਤ੍ਰੀ ਲਿੰਗ....
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰਗ੍ਯਾ- ਛੰਦ ਦਾ ਚਰਣ। ੨. ਛੰਦ ਦੇ ਚਰਣ ਦਾ ਅੰਤਿਮ ਅੱਖਰ। ੩. ਸੰ. तुक्. ਬਾਲਕ. ਬੱਚਾ। ੪. ਸੰ. ਤ੍ਵਚ. ਖੱਲ. ਛਿਲਕਾ. "ਤਰੁ ਤੁਕ ਦੀ ਕਟਿ ਕੀਨ ਕੁਪੀਨਾ." (ਨਾਪ੍ਰ) ਬਲਕਲ ਦੀ ਕੌਪੀਨ....
ਸੰ. ਧਨ੍ਯ. ਵਿ- ਸਲਾਹੁਣ ਲਾਇਕ਼. ਸ਼ਲਾਘਾ ਯੋਗ੍ਯ। ੨. ਧੁਨ੍ਯਵਾਨ. "ਧੰਨੁ ਜਣੇਦੀ ਮਾਇ." (ਸ੍ਰੀ ਮਃ ੩) ੩. ਸੰਗ੍ਯਾ- ਧਨ. ਦ੍ਰਵ੍ਹ੍ਹ੍ਯ. "ਅੰਨੁ ਧੰਨੁ ਬਹੁਤ ਉਪਜਿਆ." (ਵਾਰ ਗਉ ੨. ਮਃ ੫) ੪. ਡਿੰਗ. ਧਨੁ. ਧਨੁਖ. ਕਮਾਣ....
ਵਿ- ਸਰ੍ਜਨ ਕਰਿੰਦਾ. ਸ੍ਰਿਸ੍ਟਿ ਕਰਤਾ. "ਧੰਨੁ ਸਿਰੰਦਾ ਸਚਾ ਪਾਤਿਸਾਹੁ." (ਵਡ ਮਃ ੧. ਅਲਾਹਣੀਆ) ੨. ਦੇਖੋ, ਸਰੰਦਾ....
ਵਿ- ਸਤ੍ਯਵਾਦੀ. ਸੱਚਾ. "ਸਚਾ ਸਤਿਗੁਰੁ ਸਾਚੀ ਜਿਸੁ ਬਾਣੀ." (ਸੋਰ ਅਃ ਮਃ ੩) ੨. ਅਨਿਤ੍ਯਤਾ ਰਹਿਤ. "ਸਚਾ ਤੇਰਾ ਅਮਰੁ ਸਚਾ ਦੀਬਾਣੁ." (ਵਾਰ ਆਸਾ) ੩. ਸੰਗ੍ਯਾ- ਸਤ੍ਯਰੂਪ ਪਾਰਬ੍ਰਹਮ. ਕਰਤਾਰ. "ਸਚਾ ਸੇਵੀ ਸਚੁ ਸਲਾਹੀ." (ਮਾਝ ਅਃ ਮਃ ੩) ੪. ਸੰਚਾ. ਕਾਲਬੁਦ. "ਅੰਧਾ ਸਚਾ ਅੰਧੀ ਸਟ." (ਗਉ ਮਃ ੧) ੫. ਸੁਚਿ. ਪਵਿਤ੍ਰ. "ਸਚਾ ਚਉਕਾ ਸੁਰਤਿ ਕੀ ਕਾਰਾ." (ਮਾਰੂ ਸੋਲਹੇ ਮਃ ੩) ੬. ਸੰ. सचा ਕ੍ਰਿ. ਵਿ- ਨੇੜੇ. ਪਾਸ ਮੌਜੂਦ....
ਦੇਖੋ, ਪਾਤਸਾਹ ਅਤੇ ਪਾਦਸ਼ਾਹ. "ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ." (ਵਾਰ ਆਸਾ) "ਪਾਤਿਸਾਹੁ ਛਤ੍ਰਸਿਰ ਸੋਊ." (ਬਾਵਨ) "ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ." (ਜਪੁ)...