avagataअवगत
ਸੰ. ਵਿ- ਜਾਣਿਆ ਹੋਇਆ. ਗ੍ਯਾਤ। ੨. ਡਿਗਿਆ ਹੋਇਆ. ਪਤਿਤ। ੩. ਸੰ. ਅਵਿਗਤ. ਵਿ- ਜੋ ਜਾਣਿਆ ਨਾ ਜਾਵੇ. ਅਗ੍ਯਾਤ. "ਵਾਹਗੁਰੂ ਜੋ ਅਵਗਤ ਹੈ ਉਸ ਦੀ ਗਤਿ ਸ਼ਬਦ ਕਰ ਲਖਦੇ ਹੈਨ." (ਜਸਭਾਮ). "ਅਵਗਤ ਲੀਲਾ ਸਤਿਗੁਰੁ ਕੇਰੀ." (ਗੁਪ੍ਰਸੂ) ੪. ਜੋ ਨਾਸ਼ ਨਾ ਹੋਵੇ. ਨਿੱਤ। ੫. ਸੰ. ਅਵ੍ਯਕ੍ਤ. ਵ੍ਯਕ੍ਤਿ ਰਹਿਤ. ਨਿਰਾਕਾਰ. ਅਗੋਚਰ। ੬. ਸੰਗ੍ਯਾ- ਕਾਮਦੇਵ. ਅਨੰਗ।੭ ਪਾਰਬ੍ਰਹਮ. ਕਰਤਾਰ। ੮. ਜੀਵਾਤਮਾ.
सं. वि- जाणिआ होइआ. ग्यात। २. डिगिआ होइआ. पतित। ३. सं. अविगत. वि- जो जाणिआ ना जावे. अग्यात. "वाहगुरू जो अवगत है उस दी गति शबद कर लखदे हैन." (जसभाम). "अवगत लीला सतिगुरु केरी." (गुप्रसू) ४. जो नाश ना होवे. निॱत। ५. सं. अव्यक्त. व्यक्ति रहित. निराकार. अगोचर। ६. संग्या- कामदेव. अनंग।७ पारब्रहम. करतार। ८. जीवातमा.
ਸੰ. ज्ञात ਵਿ- ਜਾਣਿਆ ਹੋਇਆ. ਮਾਲੂਮ....
ਵਿ- ਡਿਗਿਆ ਹੋਇਆ। ੨. ਧਰਮ ਕਰਮ ਤੋਂ ਡਿਗਿਆ. ਪਾਪੀ. "ਪਤਿਤ ਪਵਿਤ੍ਰ ਲਈਏ ਕਰਿ ਅਪੁਨੇ." (ਗੂਜ ਮਃ ੫) ੩. ਜਾਤਿ ਤੋਂ ਡਿਗਿਆ. ਸਮਾਜੋਂ ਖ਼ਾਰਿਜ (ਕੱਢਿਆ). "ਪਤਿਤਜਾਤਿ ਉਤਮ ਭਇਆ." (ਸੂਹੀ ਮਃ ੪)...
ਸੰ. ਵਿ- ਅਨਿਰਵਚਨੀਯ. ਜੋ ਬਿਆਨ ਨਾ ਕੀਤਾ ਜਾ ਸਕੇ। ੨. ਅਵਿਨਾਸ਼ੀ. ਨਿੱਤ. "ਤਤੁ ਅਵਿਗਤੁ ਧਿਆਇਆ." (ਗੂਜ ਅਃ ਮਃ ੧) ੩. ਦੇਖੋ, ਅਵਗਤ। ੪. ਦੇਖੋ, ਗਤਿ ਅਵਿਗਤਿ। ੫. ਦੇਖੋ, ਵਿਗਤ....
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਸੰ. ਵਿ- ਜਾਣਿਆ ਹੋਇਆ. ਗ੍ਯਾਤ। ੨. ਡਿਗਿਆ ਹੋਇਆ. ਪਤਿਤ। ੩. ਸੰ. ਅਵਿਗਤ. ਵਿ- ਜੋ ਜਾਣਿਆ ਨਾ ਜਾਵੇ. ਅਗ੍ਯਾਤ. "ਵਾਹਗੁਰੂ ਜੋ ਅਵਗਤ ਹੈ ਉਸ ਦੀ ਗਤਿ ਸ਼ਬਦ ਕਰ ਲਖਦੇ ਹੈਨ." (ਜਸਭਾਮ). "ਅਵਗਤ ਲੀਲਾ ਸਤਿਗੁਰੁ ਕੇਰੀ." (ਗੁਪ੍ਰਸੂ) ੪. ਜੋ ਨਾਸ਼ ਨਾ ਹੋਵੇ. ਨਿੱਤ। ੫. ਸੰ. ਅਵ੍ਯਕ੍ਤ. ਵ੍ਯਕ੍ਤਿ ਰਹਿਤ. ਨਿਰਾਕਾਰ. ਅਗੋਚਰ। ੬. ਸੰਗ੍ਯਾ- ਕਾਮਦੇਵ. ਅਨੰਗ।੭ ਪਾਰਬ੍ਰਹਮ. ਕਰਤਾਰ। ੮. ਜੀਵਾਤਮਾ....
ਦੇਖੋ, ਗਮ੍ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਤ੍ਰਿਤੀਯ (ਪ੍ਰਥਮ) ਪੁਰਖ ਦਾ ਬਹੁ ਵਚਨ. ਹੈਂ. "ਹੈਨਿ ਵਿਰਲੇ ਨਾਹੀ ਘਣੇ." (ਸਵਾ ਮਃ ੧) ੨. ਦੇਖੋ, ਹਾਯਨ....
ਸੰ. ਸੰਗ੍ਯਾ- ਕ੍ਰੀੜਾ. ਖੇਲ. "ਲੀਲਾ ਕਿਛੁ ਲਖੀ ਨ ਜਾਇ." (ਰਾਮ ਮਃ ੫) ੨. ਵਿਲਾਸ। ੩. ਸ਼੍ਰਿੰਗਾਰ ਦੀ ਚੇਸ੍ਟਾ। ੪. ਸੁੰਦਰਤਾ। ੫. ਕ੍ਰਿਪਾ. ਦਯਾ....
ਦੇਖੋ, ਸਤਗੁਰ. "ਜਿਸੁ ਮਿਲਿਐ ਮਨਿ ਹੋਇ ਅਨੰਦ ਸੋ ਸਤਿਗੁਰੁ ਕਹੀਐ." (ਗਉ ਮਃ ੪) "ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ." (ਸ੍ਰੀ ਮਃ ੧, ਜੋਗੀਅੰਦਰਿ)...
ਸੰਗ੍ਯਾ- ਕੱਚੀ ਅੰਬੀ. ਅੰਬਿਯਾ। ੨. ਕੇਰਾ ਦਾ ਇਸ੍ਤ੍ਰੀਲਿੰਗ. ਦੀ. ਕੀ. "ਕਲਰ ਕੇਰੀ ਕੰਧ ਜਿਉ." (ਸ੍ਰੀ ਮਃ ੧)...
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਦੇਖੋ, ਨਿਤ....
ਦੇਖੋ, ਅਵਿਅਕਤ....
ਸੰਗ੍ਯਾ- ਜਨ. ਮਨੁੱਖ। ੨. ਦੇਹ. ਜਿਸਮ। ੩ ਵਸ੍ਤੁ. ਪਦਾਰਥ। ੪. ਪ੍ਰਕਾਸ਼....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਵਿ- ਆਕਾਰ (ਸ਼ਕਲ) ਰਹਿਤ।#੨. ਸੰਗ੍ਯਾ- ਕਰਤਾਰ. ਪਾਰਬ੍ਰਹਮ। ੩. ਆਕਾਸ਼....
ਵਿ- ਜੋ ਗੋ (ਇੰਦ੍ਰੀਆਂ) ਦਾ ਵਿਸਾ ਨਾ ਹੋਵੇ. "ਅਗਮ ਅਗੋਚਰ ਅਲਖ ਅਪਾਰਾ." (ਬਿਲਾ ਮਃ ੧) ੨. ਜੋ ਪ੍ਰਤੱਖ ਨਾ ਭਾਸੇ। ੩. ਗੁਪਤ. ਲੋਪ. "ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ." (ਬਿਲਾ ਮਃ ੫) ੪. ਜਿਵੇਂ ਕ੍ਰਿਤਘਨ ਦੀ ਥਾਂ ਅਕਿਰਤਘਨ ਸ਼ਬਦ ਹੈ, ਤਿਵੇਂ ਹੀ ਗੋਚਰ ਦੀ ਥਾਂ ਅਗੋਚਰ ਸ਼ਬਦ ਆਉਂਦਾ ਹੈ. "ਜੋ ਕਛੁ ਦ੍ਰਿਸਟਿ ਅਗੋਚਰ ਆਵਤ। ਤਾਂ ਕਹੁ ਮਨ ਮਾਯਾ ਠਹਿਰਾਵਤ." (ਚੌਬੀਸਾਵ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਰਤਿ ਦਾ ਪਤਿ, ਮਨੋਜ. ਅਨੰਗ. ਮਦਨ. ਭੋਗ ਵਿਲਾਸ ਦਾ ਦੇਵਤਾ. ਦੇਖੋ, L. Cupid....
ਸੰ. अनङ्ग. ਸੰਗ੍ਯਾ- ਜਿਸ ਦੇ ਅੰਗ (ਦੇਹ) ਨਹੀਂ. ਕਾਮਦੇਵ. ਪੁਰਾਣਕਥਾ ਹੈ ਕਿ ਮਦਨ ਨੇ ਇੱਕ ਵਾਰ ਸ਼ਿਵ ਨੂੰ ਸੰਤਾਪ ਦਿੱਤਾ, ਜਿਸ ਪਰ ਕ੍ਰੋਧਦ੍ਰਿਸ੍ਟਿ ਨਾਲ ਮਹਾਦੇਵ ਨੇ ਉਸ ਨੂੰ ਭਸਮ ਕਰ ਦਿੱਤਾ। ੨. ਵਿ- ਦੇਹ ਰਹਿਤ. "ਅੰਗ ਤੇ ਹੋਇ ਅਨੰਗ ਕਿਨ?" (ਰਾਮਾਵ) ਸ਼ਰੀਰ ਦਾ ਤਿਆਗ ਕਿਉਂ ਨਾ ਹੋ ਜਾਵੇ? ੩. ਵਿਦੇਹ. ਦੇਹ ਅਭਿਮਾਨ ਰਹਿਤ. "ਧਨੁਖ ਧਰ੍ਯੋ ਲੈ ਭਵਨ ਮੇ ਰਾਜਾ ਜਨਕ ਅਨੰਗ." (ਰਾਮਚੰਦ੍ਰਿਕਾ) ਵਿਦੇਹ ਜਨਕ। ੪. ਸੰਗ੍ਯਾ- ਆਕਾਸ਼। ੫. ਮਨ। ੬. ਆਤਮਾ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. जीवात्मन्. ਸੰਗ੍ਯਾ- ਦੇਹ ਨੂੰ ਚੇਤਨਸੱਤਾ ਦੇਣ ਵਾਲਾ ਆਤਮਾ. ਰੂਹ. ਪ੍ਰਤ੍ਯਗਾਤਮਾ. ਦੇਖੋ, ਆਤਮਾ....