avagunīअवगुणी
ਵਿ- ਅਵਗੁਣ ਵਾਲਾ. ਦੋਸੀ. ਪਾਪੀ. ਅਪਰਾਧੀ। ੨. ਅਵਗੁਣਾਂ ਨਾਲ. "ਅਵਗੁਣੀ ਭਰਪੂਰ ਹੈ." (ਓਅੰਕਾਰ) ੩. ਅਵਗੁਣੋਂ. ਸੇ. ਔਗੁਣਾਂ ਤੋਂ.
वि- अवगुण वाला. दोसी. पापी. अपराधी। २. अवगुणां नाल. "अवगुणी भरपूर है." (ओअंकार) ३. अवगुणों. से. औगुणां तों.
ਸੰਗ੍ਯਾ- ਗੁਣ ਦੇ ਵਿਰੁੱਧ (ਉਲਟ). ਦੋਸ. ਐਬ। ੨. ਪਾਪ। ੩. ਅਪਰਾਧ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. पापिन्. ਵਿ- ਪਾਪ ਕਰਨ ਵਾਲਾ. ਦੋਸੀ. ਪਾਤਕੀ. ਅਘੀ. "ਪਾਪੀ ਹਿਐ ਮੈ ਕਾਮ ਬਸਾਇ." (ਬਸੰ ਮਃ ੯)...
ਵਿ- ਦੋਸੀ. ਗੁਨਾਹ ਕਰਨ ਵਾਲਾ. ਪਾਪੀ. ਕੁਸੂਰਵਾਰ. "ਅਪਰਾਧੀ ਮਤਿਹੀਨ ਨਿਰਗੁਨ." (ਆਸਾ ਛੰਤ ਮਃ ੫)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵਿ- ਅਵਗੁਣ ਵਾਲਾ. ਦੋਸੀ. ਪਾਪੀ. ਅਪਰਾਧੀ। ੨. ਅਵਗੁਣਾਂ ਨਾਲ. "ਅਵਗੁਣੀ ਭਰਪੂਰ ਹੈ." (ਓਅੰਕਾਰ) ੩. ਅਵਗੁਣੋਂ. ਸੇ. ਔਗੁਣਾਂ ਤੋਂ....
ਪਰਿਪੂਰ੍ਣ. ਸਰਵਵ੍ਯਾਪਕ. ਦੇਖੋ, ਭਰਪੁਰ....
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....