avasaraअवसर
ਸੰ. ਸੰਗ੍ਯਾ- ਸਮਾਂ. ਮੌਕਾ। ੨. ਫੁਰਸਤ. ਅਵਕਾਸ਼. ਵਿਹਲ. ਵੇਲ੍ਹ। ੩. ਵਰਖਾ। ੪. ਕਾਵ੍ਯ ਅਨੁਸਾਰ ਕਾਰਜ ਦਾ ਵੇਲੇ ਸਿਰ ਕਰਨਾ, ਜਿਸ ਵਿੱਚ ਵਰਣਨ ਕਰੀਏ, ਉਹ "ਅਵਸਰ" ਅਲੰਕਾਰ ਹੈ.#ਉਦਾਹਰਣ-#ਜਬ ਲਗੁ ਜਰਾ ਰੋਗੁ ਨਹੀ ਆਇਆ,#ਜਬ ਲਗੁ ਕਾਲਿ ਗ੍ਰਸੀ ਨਹੀਂ ਕਾਇਆ,#ਜਬ ਲਗੁ ਬਿਕਲ ਭਈ ਨਹੀ ਬਾਨੀ,#ਭਜਿਲੇਹਿ ਰੇ ਮਨ! ਸਾਰਿਗਪਾਨੀ,#ਅਬ ਨ ਭਜਸਿ, ਭਜਸਿ ਕਬ ਭਾਈ?#ਆਵੈ ਅੰਤੁ, ਨ ਭਜਿਆ ਜਾਈ.#(ਭੈਰ ਕਬੀਰ)#ਕਾਲ ਕਰੰਤਾ ਅਬਹਿ ਕਰ, ਅਬ ਕਰਤਾ ਸੁ ਇਤਾਲ,#ਪਾਛੈ ਕਛੂ ਨ ਹੋਇਗਾ ਜਬ ਸਿਰਿ ਆਵੈ ਕਾਲ.#(ਸ. ਕਬੀਰ)
सं. संग्या- समां. मौका। २. फुरसत. अवकाश. विहल. वेल्ह। ३. वरखा। ४. काव्य अनुसार कारज दा वेले सिर करना, जिस विॱच वरणन करीए, उह "अवसर" अलंकार है.#उदाहरण-#जब लगु जरा रोगु नही आइआ,#जब लगु कालि ग्रसी नहीं काइआ,#जब लगु बिकल भई नही बानी,#भजिलेहि रे मन! सारिगपानी,#अब न भजसि, भजसि कब भाई?#आवै अंतु, न भजिआ जाई.#(भैर कबीर)#काल करंता अबहि कर, अब करता सु इताल,#पाछै कछू न होइगा जब सिरि आवै काल.#(स. कबीर)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [موَقع] ਮੌਕ਼ਅ਼. ਸੰਗ੍ਯਾ- ਵਾਕ਼ਅ਼ ਹੋਣ ਦੀ ਥਾਂ. ਉਹ ਥਾਂ, ਜਿੱਥੇ ਕੋਈ ਘਟਨਾ ਹੋਈ ਹੈ। ੨. ਸਮਾਂ (ਵੇਲਾ), ਜਿਸ ਵਿੱਚ ਕੋਈ ਘਟਨਾ ਹੋਈ ਹੈ....
ਅ਼. [فُرصت] ਫ਼ੁਰਸਤ. ਸੰਗ੍ਯਾ- ਵੇਲ੍ਹ। ੨. ਸਮਾਂ. ਅਵਸਰ....
ਸੰ. ਸੰਗ੍ਯਾ- ਜਗਾ ਥਾਂ। ੨. ਆਕਾਸ਼। ੩. ਫਾਸਿਲਾ. ਅੰਤਰ. ਵਿੱਥ। ੪. ਵੇਲ੍ਹ।...
ਦੇਖੋ, ਬਰਖਾ....
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਸੰ. ਕਾਰ੍ਯ੍ਯ. ਸੰਗ੍ਯਾ- ਕੰਮ. ਧੰਧਾ. "ਕਾਰਜ ਸਗਲੇ ਸਾਧੇ." (ਸੋਰ ਮਃ ੫) ੨. ਫਲ. ਨਤੀਜਾ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਵਰ੍ਣਨ. ਸੰਗ੍ਯਾ- ਕਥਨ. ਬਿਆਨ ਕਰਨ ਦੀ ਕ੍ਰਿਯਾ। ੨. ਰੰਗ ਲਾਉਣ ਦੀ ਕ੍ਰਿਯਾ. ਦੇਖੋ, ਵਰਣ ਧਾ....
ਸੰ. ਸੰਗ੍ਯਾ- ਸਮਾਂ. ਮੌਕਾ। ੨. ਫੁਰਸਤ. ਅਵਕਾਸ਼. ਵਿਹਲ. ਵੇਲ੍ਹ। ੩. ਵਰਖਾ। ੪. ਕਾਵ੍ਯ ਅਨੁਸਾਰ ਕਾਰਜ ਦਾ ਵੇਲੇ ਸਿਰ ਕਰਨਾ, ਜਿਸ ਵਿੱਚ ਵਰਣਨ ਕਰੀਏ, ਉਹ "ਅਵਸਰ" ਅਲੰਕਾਰ ਹੈ.#ਉਦਾਹਰਣ-#ਜਬ ਲਗੁ ਜਰਾ ਰੋਗੁ ਨਹੀ ਆਇਆ,#ਜਬ ਲਗੁ ਕਾਲਿ ਗ੍ਰਸੀ ਨਹੀਂ ਕਾਇਆ,#ਜਬ ਲਗੁ ਬਿਕਲ ਭਈ ਨਹੀ ਬਾਨੀ,#ਭਜਿਲੇਹਿ ਰੇ ਮਨ! ਸਾਰਿਗਪਾਨੀ,#ਅਬ ਨ ਭਜਸਿ, ਭਜਸਿ ਕਬ ਭਾਈ?#ਆਵੈ ਅੰਤੁ, ਨ ਭਜਿਆ ਜਾਈ.#(ਭੈਰ ਕਬੀਰ)#ਕਾਲ ਕਰੰਤਾ ਅਬਹਿ ਕਰ, ਅਬ ਕਰਤਾ ਸੁ ਇਤਾਲ,#ਪਾਛੈ ਕਛੂ ਨ ਹੋਇਗਾ ਜਬ ਸਿਰਿ ਆਵੈ ਕਾਲ.#(ਸ. ਕਬੀਰ)...
ਸੰ. अलक्कार. ਸੰਗ੍ਯਾ- ਗਹਿਣਾ. ਜ਼ੇਵਰ. ਭੂਖਣ (ਭੂਸਣ). "ਅਲੰਕਾਰ ਮਿਲਿ ਥੈਲੀ ਹੋਈ ਹੈ." (ਧਨਾ ਮਃ ੫) ੨. ਸ਼ਬਦ ਅਤੇ ਅਰਥ ਦੇ ਵਰਣਨ ਕਰਨ ਦੀ ਉਹ ਰੀਤਿ, ਜੋ ਕਾਵ੍ਯ ਦੀ ਸ਼ੋਭਾ ਵਧਾਵੇ.¹ ਅਲੰਕਾਰ ਅਨੰਤ ਹਨ, ਪਰ ਮੁੱਖ ਦੋ ਹਨ:-#'ਸ਼ਬਦਾਲੰਕਾਰ.' ਜੋ ਸ਼ਬਦਾਂ ਨੂੰ ਭੂਸਿਤ ਕਰਨ, ਜੈਸੇ ਕਿ ਅਨੁਪ੍ਰਾਸ ਆਦਿ, ਅਤੇ 'ਅਰਥਾਲੰਕਾਰ' ਜੋ ਅਰਥਾਂ ਨੂੰ ਸ਼ੋਭਾ ਦੇਣ, ਜੈਸੇ ਕਿ ਉਪਮਾ ਰੂਪਕ ਆਦਿ. ਜੇ ਸ਼ਬਦ ਅਤੇ ਅਰਥਾਲੰਕਾਰ ਦੋਵੇਂ ਇੱਕ ਥਾਂ ਪਾਏ ਜਾਣ, ਤਦ ਉਭਯਾਲੰਕਾਰ ਸੰਗ੍ਯਾ ਹੁੰਦੀ ਹੈ. ਇਸ ਗ੍ਰੰਥ ਵਿੱਚ ਅੱਖਰ ਕ੍ਰਮ ਅਨੁਸਾਰ ਸਭ ਅਲੰਕਾਰ ਦਿਖਾਏ ਗਏ ਹਨ....
ਸੰ. उदाहरण. ਸੰਗ੍ਯਾ- ਦ੍ਰਿਸ੍ਟਾਂਤ. ਮਿਸਾਲ. ਨਜੀਰ....
ਦੇਖੋ, ਲਗ। ੨. ਵ੍ਯ- ਤਕ. ਤੀਕ. ਤੋੜੀ. "ਜਬ ਲਗੁ ਦੁਨੀਆ ਰਹੀਐ ਨਾਨਕ." (ਧਨਾ ਮਃ ੧)...
ਸੰ. ਸੰਗ੍ਯਾ- ਬੁਢਾਪਾ. "ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ." (ਗੂਜ ਮਃ ੩)#ਬ੍ਰਹਮਵੈਵਰ੍ਤ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। ੨. ਦੇਖੋ, ਜਰਰਾ। ੩. ਦੇਖੋ, ਜਰਾਸੰਧ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਕਾਲ ਕਰਕੇ. ਕਾਲ ਨੇ. "ਸਭ ਬਾਧੀ ਜਮ ਕਾਲਿ." (ਵਡ ਛੰਤ ਮਃ ੩) "ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ." (ਭੈਰ ਕਬੀਰ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸੰ. ਕਾਯ. ਸੰਗ੍ਯਾ- ਦੇਹ. ਸ਼ਰੀਰ. "ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਊਪਰਿ ਛਾਰੋ." (ਗਉ ਮਃ ੧) "ਜਬ ਲਗੁ ਕਾਲ ਗ੍ਰਸੀ ਨਹਿ ਕਾਂਇਆ." (ਭੈਰ ਕਬੀਰ)...
ਸੰ. ਵਿਕਲ. ਵਿ- ਵਿਰੁੱਧ ਕਲਾ ਵਾਲਾ। ੨. ਕਮਜ਼ੋਰ. "ਜਬ ਲਗ ਬਿਕਲ ਭਈ ਨਹੀ ਬਾਨੀ." (ਭੈਰ ਕਬੀਰ) ੩. ਕਲ (ਆਵਾਜ਼) ਬਿਨਾ. ਸੁਣਨ ਰਹਿਤ. "ਸ੍ਰਵਨਨ ਬਿਕਲਭਏ ਸੰਗਿ ਤੇਰੇ." (ਆਸਾ ਕਬੀਰ) ੪. ਅਪੂਰਣ. ਨਾਮੁਕੰਮਲ. "ਜਿਨ ਸਕਲ ਬਿਕਲ ਭ੍ਰਮ ਕਾਟੇ ਮੋਰ." (ਬਸੰ ਰਾਮਾਨੰਦ) ਮਿਥ੍ਯਾ ਭ੍ਰਮ ਕੱਟੇ। ੬. ਬੇਅਕਲ ਦਾ ਸੰਖੇਪ....
ਸੰ. ਵਰ੍ਣ. ਰੰਗਤ. "ਕੁਮ੍ਹਾਰੈ ਏਕੁ ਜੁ ਮਾਟੀ ਗੂੰਧੀ, ਬਹੁ ਬਿਧਿ ਬਾਨੀ ਲਾਈ." (ਆਸਾ ਕਬੀਰ) ੨. ਕਿਸਮ. ਭਾਂਤ. ਪ੍ਰਕਾਰ. "ਰਾਂਧਿ ਕੀਓ ਬਹੁ ਬਾਨੀ." (ਸੋਰ ਰਵਿਦਾਸ) ਰਿੰਨ੍ਹਕੇ ਕਈ ਪ੍ਰਕਾਰ ਦਾ ਬਣਾਇਆ। ੩. ਲਾਲ ਵਰ੍ਣ ਦਾ ਸੂਤ, ਜੋ ਦੁਤਹੀ ਖੇਸ ਆਦਿ ਦੇ ਕਿਨਾਰੇ ਬੁਣਿਆ ਜਾਂਦਾ ਹੈ। ੪. ਸੁਵਰਣ ਦਾ ਵਰ੍ਣ (ਰੰਗਤ) ਬੰਨੀ। ੫. ਸੁਭਾਉ. ਬਾਣ. ਆਦਤ. "ਪਰਦਰਬੁ ਹਿਰਨ ਕੀ ਬਾਨੀ." (ਪ੍ਰਭਾ ਬੇਣੀ) ੬. ਬਾਣਾਂ (ਤੀਰਾਂ) ਨਾਲ. ਵਾਣੋ ਸੇ. "ਪਾਂਚ ਮਿਰਗ ਬੇਧੇ ਸਿਵ ਕੀ ਬਾਨੀ." (ਭੈਰ ਮਃ ੫) ੭. ਅ਼. [بانی] ਵਿ- ਮੋਢੀ. ਮੂਜਿਦ. "ਮੰਡ੍ਯੋ ਬੀਰ ਬਾਨੀ." (ਵਿਚਿਤ੍ਰ) ੮. ਸੰ. ਵਾਣੀ. ਸੰਗ੍ਯਾ- ਵਚਨ. ਵਾਕ੍ਯ. "ਬਾਨੀ ਪਢੋ ਸ਼ੁੱਧ ਗੁਰੁ ਕੇਰੀ." (ਗੁਪ੍ਰਸੂ) ੯. ਸਰਸ੍ਵਤੀ. "ਲਿਯੇ ਬੀਨ ਨਾਰਦ ਅਰੁ ਬਾਨੀ." (ਸਲੋਹ)...
ਦੇਖੋ, ਸਾਰਗਪਾਣੀ. "ਸਾਰਿੰਗਧਰ ਭਗਵਾਨ ਬੀਠੁਲਾ." (ਮਾਰੂ ਸੋਲੇਹ ਮਃ ੫) "ਚਿਰੁ ਹੋਆ ਦੇਖੇ ਸਾਰਿੰਗਪਾਣੀ." (ਮਾਝ ਮਃ ੫) "ਨਟਵਟ ਖੇਲੈ ਸਾਰਿਗਪਾਨਿ." (ਗਉ ਕਬੀਰ) "ਭਜਲੇਹਿ ਰੇ ਮਨ, ਸਾਰਿਗਪਾਨੀ." (ਭੈਰ ਕਬੀਰ) ੨. ਦੇਖੋ, ਸਾਰੰਗ ੮. ੯. ਅਤੇ ੧੦...
ਸੇਵਨ ਕਰਦਾ. ਭਜਨ ਕਰਦਾ. "ਅਬ ਨ ਭਜਸਿ. ਭਜਸਿ ਕਬ ਭਾਈ? (ਭੈਰ ਕਬੀਰ)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਦੇਖੋ, ਅੰਤ ਅਤੇ ਅੰਤ੍ਯ. "ਅੰਤੁ ਨ ਜਾਪੈ ਕੀਤਾ ਆਕਾਰ." (ਜਪੁ)...
ਜਾਂਦਾ. "ਇਹ ਬਿਧਿ ਮਿਲਣ ਨ ਜਾਈ." (ਸੋਰ ਅਃ ਮਃ ੫) ੨. ਜਾਯ (ਥਾਂ) ਦਾ ਬਹੁਵਚਨ. ਥਾਵਾਂ. "ਸਭ ਤਿਸੈ ਕੀਆ ਜਾਈ ਜੀਉ." (ਮਾਝ ਮਃ ੫) ੩. ਪੈਦਾ ਕੀਤੀ. ਜਣੀ। ੪. ਬੇਟੀ. ਪੁਤ੍ਰੀ। ੫. ਜਾਇਅ਼. ਵ੍ਯਰਥ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਕਰਦਾ. "ਖਟਕਰਮ ਕਰੰਤਾ." (ਸੋਪੁਰਖੁ) ੨. ਦੇਖੋ, ਕਰੰਤੇ ਕੀ ਆਗਿ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਕ੍ਰਿ. ਵਿ- ਇਸ ਸਮੇਂ. ਇਸ ਕਾਲ. "ਅਬ ਕਰਤਾ ਸੁ ਇਤਾਲ." (ਸ. ਕਬੀਰ) ਜੋ ਅੱਜ ਕਰਨਾ ਹੈ ਸੋ ਇਸੇ ਵੇਲੇ ਕਰ....
ਕ੍ਰਿ. ਵਿ- ਪੀਛੇ. ਪਿੱਛੇ. "ਸਰਣਿ ਪ੍ਰਭੂ ਤਿਸੁ ਪਾਛੇ ਪਈਆ." (ਬਿਲਾ ਅਃ ਮਃ ੪) "ਅਗਲੇ ਮੁਏ ਸਿ ਪਾਛੈ ਪਰੇ." (ਗਉ ਮਃ ੫) ੨. ਭੂਤ ਕਾਲ ਮੇਂ. ਦੇਖੋ, ਆਗੈ ੩....
ਵਿ- ਕੁਛ. ਕੁਝ. ਥੋੜਾ. ਤਨਿਕ। ੨. ਤਨਿਕ ਮਾਤ੍ਰ. ਥੋੜਾ ਜੇਹਾ. ਥੋੜਾ ਸਾ. ਕਿੰਚਿਤ. "ਹਮ ਬਾਰਿਕ ਕਛੂਅ ਨ ਜਾਨਹਿ ਗਤਿ ਮਿਤਿ." (ਜੈਤ ਮਃ ੪) "ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ." (ਬਾਵਨ ਕਬੀਰ) "ਕਛੂ ਸਿਆਨਪ ਉਕਤਿ ਨ ਮੋਰੀ." (ਸੂਹੀ ਅਃ ਮਃ ੫) ੩. ਜਦ ਕਛੁ ਅਥਵਾ ਕੁਛ ਸ਼ਬਦ ਕਿਸੇ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ ਤਦ ਵਸਤੁ ਅਥਵਾ ਪਦਾਰਥ ਦਾ ਅਰਥ ਰਖਦਾ ਹੈ. "ਸਭਕਛੁ ਪ੍ਰਾਪਤ ਹੋਇ ਤੁਮਕੋ." (ਸਲੋਹ)...
ਸੰਗ੍ਯਾ- ਰਚਨਾ. ਸ੍ਰਿਸ੍ਟਿ. "ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ." (ਆਸਾ ਮਃ ੧) ੨. ਕ੍ਰਿ. ਵਿ- ਸਿਰਪਰ. ਸਿਰ ਤੇ. "ਸਿਰਿ ਲਗਾ ਜਮਡੰਡੁ." (ਵਾਰ ਜੈਤ) "ਪੁਰੀਆਂ ਖੰਡਾਂ ਸਿਰਿ ਕਰੇ ਇਕ ਪੈਰਿ ਧਿਆਏ." (ਮਃ ੧. ਵਾਰ ਸਾਰ) ਜੇ ਪੁਰੀਆਂ ਅਤੇ ਖੰਡਾਂ ਨੂੰ ਸਿਰ ਤੇ ਚੁੱਕਕੇ ਇੱਕ ਪੈਰ ਤੇ ਖੜਾ ਅਰਾਧਨ ਕਰੇ. ੩. ਉੱਪਰ. ਉੱਤੇ। ੪. ਸ੍ਰਿਜ (ਰਚ) ਕੇ. ਦੇਖੋ, ਸ੍ਰਿਜ। ੫. ਵਿ- ਸ਼ਿਰੋਮਣਿ. ਵਧੀਆ. "ਸਭਨਾ ਉਪਾਵਾ ਸਿਰਿ ਉਪਾਉ ਹੈ." (ਵਾਰ ਗੂਜ ੧. ਮਃ ੩) ੬. ਸੰ ਸ਼ਿਰਿ. ਸੰਗ੍ਯਾ- ਤਲਵਾਰ। ੭. ਤੀਰ। ੮. ਪਤੰਗਾ. ਭਮੱਕੜ....