avāīअवाई
ਸੰਗ੍ਯਾ- ਆਗਮਨ. ਆਮਦ। ੨. ਅਵਾਰਾ ਗਰਦੀ। ੩. ਵਿ- ਮੰਦ ਭਾਗੀ. ਬਦਨਸੀਬ. "ਮਨਮੁਖ ਰਾਮ ਨ ਜਪੈ ਅਵਾਈ." (ਮਾਰੂ ਸੋਲਹੇ ਮਃ ੧) ੪. ਨਿਸਫਲ. ਵ੍ਰਿਥਾ. "ਮਨਮੁਖ ਪਚੈ ਅਵਾਈ ਹੇ." (ਮਾਰੂ ਸੋਲਹੇ ਮਃ ੧) "ਛੱਡ, ਅਵਾਈ ਕਰਹਿਂ ਜੁ ਬਾਤ." (ਨਾਪ੍ਰ)
संग्या- आगमन. आमद। २. अवारा गरदी। ३. वि- मंद भागी. बदनसीब. "मनमुख राम न जपै अवाई." (मारू सोलहे मः १) ४. निसफल. व्रिथा. "मनमुख पचै अवाई हे." (मारू सोलहे मः १) "छॱड, अवाई करहिं जु बात." (नाप्र)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਆਮਦ. ਅਵਾਈ. ਆਉਣਾ। ੨. ਲਾਭ. ਮੁਨਾਫ਼ਾ....
ਫ਼ਾ. [آمد] ਆਇਆ. "ਕੂਜਾ ਆਮਦ ਕੁਜਾ ਰਫਤੀ." (ਤਿਲੰ ਨਾਮਦਵੇ) ਕਿੱਥੇ ਆਇਆ ਕਿੱਥੇ ਤੂੰ ਗਿਆ। ੨. ਸੰਗ੍ਯਾ- ਆਮਦਨੀ. ਸੰ. ਆਯ. "ਆਮਦ ਖ਼ਰਚ ਸਁਭਾਰਨ ਕਰੈ." (ਗੁਪ੍ਰਸੂ)...
ਵਿ- ਜੋ ਵਾਰਿਆ (ਵਰਜਿਆ) ਨਹੀਂ ਜਾਂਦਾ. ਅਮੋੜ। ੨. ਫ਼ਾ. [اوارہ] ਵਿ- ਸੁਸਤ. ਆਲਸੀ. ਨਿਕੰਮਾ। ੩. ਬਰਬਾਦ ਹੋਇਆ....
ਫ਼ਾ. [گردی] ਤੂੰ ਫਿਰੇਂ. ਤੂੰ ਫਿਰਦਾ ਹੈਂ. ਤੂੰ ਫਿਰੇਂਗਾ....
ਅ. [مّد] ਕ੍ਰਿ- ਖਿੰਚਣਾ। ੨. ਸੰਗ੍ਯਾ- ਖਿੱਚਣ ਦੀ ਕ੍ਰਿਯਾ। ੩. ਲਕੀਰ ਖਿੱਚਕੇ ਫਰਦ ਅਥਵਾ ਹਿਸਾਬ ਆਦਿ ਦੇ ਲਿਖਣ ਦਾ ਚਿੰਨ੍ਹ। ੪. ਸੰ. ਮਦ੍ਯ. ਸ਼ਰਾਬ। ੫. ਨਸ਼ੀਲੀ ਵਸ੍ਤੁ....
ਭਾਗੀਂ. ਭਾਗ੍ਯ ਸੇ. ਭਾਗਾਂ ਨਾਲ. "ਗੁਰ ਚਰਨ ਬੇਹਿਥ ਮਿਲਿਓ ਭਾਗੀ." (ਸਾਰ ਮਃ ੫) ੨. ਸੰ. भागिन्. ਵਿ- ਹਿੱਸਾ ਲੈਣ ਵਾਲਾ। ੩. ਹਿੱਸੇਦਾਰ. "ਕੇਵਲ ਰਾਮਭਗਤ ਨਿਜ ਭਾਗੀ." (ਗਉ ਕਬੀਰ) ੪. ਭਾਗ੍ਯ (ਨਸੀਬ) ਵਾਲਾ, ਵਾਲੇ. "ਵਡਭਾਗੀ ਸੇ ਕਾਢੀਅਹਿ." (ਬਿਲਾ ਮਃ ੫)...
ਫ਼ਾ. [بدنصیب] ਬਦਨਸੀਬ. ਵਿ- ਬੁਰੇ ਨਸੀਬ (ਭਾਗ) ਵਾਲਾ. ਬੁਰੀ ਕਿਸਮਤ ਵਾਲਾ....
ਮਨ (ਨਾ) ਮੁਖ. ਵਿਮੁਖ. ਗੁਰਮਤ ਤੋਂ ਉਲਟ. "ਸੇ ਮਨਮੁਖੁ ਜੋ ਸ਼ਬਦੁ ਨਾ ਪਛਾਣਹਿ। ਗੁਰ ਕੇ ਭੈ ਕੀ ਸਾਰ ਨ ਜਾਣਹਿ।।" (ਮਾਰੂ ਸੋਲਹੇ ਮਃ ੩) ੨. ਜਿਸ ਨੇ ਆਪਣੇ ਮਨ (ਸੰਕਲਪ) ਨੂੰ ਹੀ ਮੁੱਖ ਜਾਣਿਆ ਹੈ. ਮਨਮਤ ਧਾਰਨ ਵਾਲਾ. "ਮਨਮੁਖ ਅਗਿਆਨੁ, ਦੁਰਮਤਿ ਅਹੰਕਾਰੀ." (ਮਃ ੩. ਵਾਰ ਗਉ ੧)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰਗ੍ਯਾ- ਆਗਮਨ. ਆਮਦ। ੨. ਅਵਾਰਾ ਗਰਦੀ। ੩. ਵਿ- ਮੰਦ ਭਾਗੀ. ਬਦਨਸੀਬ. "ਮਨਮੁਖ ਰਾਮ ਨ ਜਪੈ ਅਵਾਈ." (ਮਾਰੂ ਸੋਲਹੇ ਮਃ ੧) ੪. ਨਿਸਫਲ. ਵ੍ਰਿਥਾ. "ਮਨਮੁਖ ਪਚੈ ਅਵਾਈ ਹੇ." (ਮਾਰੂ ਸੋਲਹੇ ਮਃ ੧) "ਛੱਡ, ਅਵਾਈ ਕਰਹਿਂ ਜੁ ਬਾਤ." (ਨਾਪ੍ਰ)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਸੋਲਹਾ ਦਾ ਬਹੁ ਵਚਨ....
वृथा- ਸੰਗ੍ਯਾ- ਨਿਰਰਥਕ. ਬੇਫਾਇਦਾ. ਨਿਸਫਲ....
ਸੰ. ਵਾਰ੍ਤਾ. ਗੱਲ. "ਝੂਠ ਬਾਤ. ਸਾ ਸਚਕਰਿ ਜਾਤੀ." (ਗਉ ਮਃ ੫) ੨. ਵਸ੍ਤ. ਚੀਜ਼. "ਏਕ ਬਾਤ ਮਾਂਗਨ ਕਉ ਆਵੈ।ਬੀਸਿਕ ਬਾਤ ਘਰੈਂ ਲੈਜਾਵੈ." (ਰਾਮਾਵ) ੩. ਸੰ. ਵਾਤ. ਵਾਯੁ. ਪਵਨ. "ਯਾ ਕਹਿਂ ਕਲਿ ਕੀ ਬਾਤ ਨ ਲਾਗੀ." (ਚਰਿਤ੍ਰ ੪੯) ਕਲਿਯੁਗ ਦੀ ਹਵਾ ਨਹੀ ਲੱਗੀ। ੪. ਵਾਤ ਧਾਤੁ. ਬਾਦੀ. ਬਲਗਮ. "ਕਾਢਿ ਕੁਠਾਰੁ ਪਿਤ ਬਾਤ ਹੰਤਾ." (ਟੋਢੀ ਮਃ ੫) ਵਾਤ ਪਿੱਤ ਨਾਸ਼ਕ....