avigata, avigatuअविगत, अविगतु
ਸੰ. ਵਿ- ਅਨਿਰਵਚਨੀਯ. ਜੋ ਬਿਆਨ ਨਾ ਕੀਤਾ ਜਾ ਸਕੇ। ੨. ਅਵਿਨਾਸ਼ੀ. ਨਿੱਤ. "ਤਤੁ ਅਵਿਗਤੁ ਧਿਆਇਆ." (ਗੂਜ ਅਃ ਮਃ ੧) ੩. ਦੇਖੋ, ਅਵਗਤ। ੪. ਦੇਖੋ, ਗਤਿ ਅਵਿਗਤਿ। ੫. ਦੇਖੋ, ਵਿਗਤ.
सं. वि-अनिरवचनीय. जो बिआन ना कीता जा सके। २. अविनाशी. निॱत. "ततु अविगतु धिआइआ." (गूज अः मः १) ३. देखो, अवगत। ४. देखो, गति अविगति। ५. देखो, विगत.
ਸੰ. अनरि्वचनीय. ਵਿ- ਜਿਸ ਦਾ ਕਥਨ ਨਾ ਹੋ ਸਕੇ. ਜੋ ਕਹਿਣ ਵਿੱਚ ਨਾ ਆਵੇ. "ਲਖਹੁ ਅਨਿਰਵਚਨੀ ਇਹੁ ਯਾਂਤੇ." (ਗੁਪ੍ਰਸੂ) ੨. ਸੰਗ੍ਯਾ- ਬ੍ਰਹਮ. ਕਰਤਾਰ....
ਦੇਖੋ, ਬਯਾਨ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਵਿ- ਵਿਨਾਸ਼ ਰਹਿਤ. ਦੇਖੋ, ਅਬਿਨਾਸੀ. "ਹਰਿਗੁਣ ਸੁਣੀਅਹਿ ਅਵਿਨਾਸੀ." (ਸੂਹੀ ਛੰਤ ਮਃ ੫) ਅਵਿਨਾਸ਼ੀ ਹਰਿ ਕੇ ਗੁਣ ਸੁਣੀਅਹਿ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ. ਅਕਾਲ। ੩. ਵਿਸਨੁ "ਕ੍ਰੁਧਕੈ ਯੁੱਧ ਕਿਯੋ ਬਹੁ ਚੰਡਿ, ਨ ਏਤੋ ਕਿਯੋ ਮਧੁ ਸੋਂ ਅਵਿਨਾਸ਼ੀ." (ਚੰਡੀ ੧)...
ਦੇਖੋ, ਨਿਤ....
ਸੰ. तत्त्व- ਤਤ੍ਵ. ਸੰਗ੍ਯਾ- ਜਗਤ ਦਾ ਮੂਲ ਕਾਰਣ ਪ੍ਰਿਥਿਵੀ ਆਦਿਕ ਭੂਤ. ਅਨਾਸਿਰ. "ਪੰਚ ਤਤੁ ਮਿਲਿ ਕਾਇਆ ਕੀਨੀ." (ਗੌਡ ਕਬੀਰ) ੨. ਪਾਰਬ੍ਰਹਮ. ਕਰਤਾਰ. "ਗੁਰਮੁਖਿ ਤਤੁ ਵੀਚਾਰੁ." (ਸ੍ਰੀ ਅਃ ਮਃ ੧) ੩. ਸਾਰ. ਸਾਰਾਂਸ਼. "ਤਤੁ ਗਿਆਨ ਤਿਸੁ ਮਨਿ ਪ੍ਰਗਟਾਇਆ." (ਸੁਖਮਨੀ) ੪. ਮੱਖਣ ਨਵਨੀਤ. "ਜਲ ਮਥੈ ਤਤੁ ਲੋੜੈ ਅੰਧ ਅਗਿਆਨਾ." (ਮਾਰੂ ਅਃ ਮਃ ੧) "ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ." (ਆਸਾ ਕਬੀਰ) ੫. ਅਸਲੀਅਤ. ਯਥਾਰ੍ਥਤਾ। ੬. ਕ੍ਰਿ. ਵਿ- ਤਤਕਾਲ. ਫ਼ੌਰਨ. "ਜੋ ਪਿਰੁ ਕਹੈ ਸੋ ਧਨ ਤਤੁ ਮਾਨੈ." (ਮਾਰੂ ਸੋਲਹੇ ਮਃ ੫)...
ਸੰ. ਵਿ- ਅਨਿਰਵਚਨੀਯ. ਜੋ ਬਿਆਨ ਨਾ ਕੀਤਾ ਜਾ ਸਕੇ। ੨. ਅਵਿਨਾਸ਼ੀ. ਨਿੱਤ. "ਤਤੁ ਅਵਿਗਤੁ ਧਿਆਇਆ." (ਗੂਜ ਅਃ ਮਃ ੧) ੩. ਦੇਖੋ, ਅਵਗਤ। ੪. ਦੇਖੋ, ਗਤਿ ਅਵਿਗਤਿ। ੫. ਦੇਖੋ, ਵਿਗਤ....
ਸੰ. ਵਿ- ਜਾਣਿਆ ਹੋਇਆ. ਗ੍ਯਾਤ। ੨. ਡਿਗਿਆ ਹੋਇਆ. ਪਤਿਤ। ੩. ਸੰ. ਅਵਿਗਤ. ਵਿ- ਜੋ ਜਾਣਿਆ ਨਾ ਜਾਵੇ. ਅਗ੍ਯਾਤ. "ਵਾਹਗੁਰੂ ਜੋ ਅਵਗਤ ਹੈ ਉਸ ਦੀ ਗਤਿ ਸ਼ਬਦ ਕਰ ਲਖਦੇ ਹੈਨ." (ਜਸਭਾਮ). "ਅਵਗਤ ਲੀਲਾ ਸਤਿਗੁਰੁ ਕੇਰੀ." (ਗੁਪ੍ਰਸੂ) ੪. ਜੋ ਨਾਸ਼ ਨਾ ਹੋਵੇ. ਨਿੱਤ। ੫. ਸੰ. ਅਵ੍ਯਕ੍ਤ. ਵ੍ਯਕ੍ਤਿ ਰਹਿਤ. ਨਿਰਾਕਾਰ. ਅਗੋਚਰ। ੬. ਸੰਗ੍ਯਾ- ਕਾਮਦੇਵ. ਅਨੰਗ।੭ ਪਾਰਬ੍ਰਹਮ. ਕਰਤਾਰ। ੮. ਜੀਵਾਤਮਾ....
ਦੇਖੋ, ਗਮ੍ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ....
ਸੰ. ਵਿ- ਗਤ. ਬਹੁਤ ਗਿਆ ਹੋਇਆ। ੨. ਨਾਸ਼ ਹੋਇਆ। ੩. ਮਰਿਆ ਹੋਇਆ। ੪. ਦੂਰ ਗਿਆ ਹੋਇਆ। ੫. ਖ਼ਬਰਦਾਰ....