avilanbaअविलंब
ਸੰ. अविलम्ब- ਕ੍ਰਿ. ਵਿ- ਵਿਲੰਬ (ਦੇਰੀ) ਬਿਨਾ. ਛੇਤੀ. ਤੁਰੰਤ। ੨. ਸੰ. अवलम्ब- ਅਵਲੰਬ. ਸੰਗ੍ਯਾ- ਆਧਾਰ. ਆਸਰਾ. "ਤੇਰੇ ਨਾਮ ਅਵਿਲੰਬ ਬਹੁਤ ਜਨ ਉਧਰੇ." (ਗੌਂਡ ਨਾਮਦੇਵ)
सं. अविलम्ब- क्रि. वि- विलंब (देरी) बिना. छेती. तुरंत। २. सं. अवलम्ब- अवलंब. संग्या- आधार. आसरा. "तेरे नाम अविलंब बहुत जन उधरे." (गौंड नामदेव)
ਚਿਰ. ਢਿੱਲ. ਦੇਖੋ, ਬਿਲੰਬ. "ਮੁਹਤੁ ਨ ਚਸਾ ਵਿਲੰਮੁ." (ਮਃ ੧. ਵਾਰ ਮਾਝ)...
ਦੇਖੋ, ਦੇਰ ੧....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਕ੍ਰਿ. ਵਿ- ਸਿਤਾਬ. ਸਦਯੰ. ਫੌਰਨ। ੨. ਸੰਗ੍ਯਾ- ਸੀਘ੍ਰਤਾ....
ਕ੍ਰਿ. ਵਿ- ਛੇਤੀ. ਫ਼ੌਰਨ. ਦੇਖੋ, ਤੁਰ....
ਸੰ. ਸੰਗ੍ਯਾ- ਆਸ਼੍ਰਯ (ਆਸਰਾ). ਸਹਾਰਾ. ਆਧਾਰ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਧਾਰ. "ਨਾਮ ਤੇਰਾ ਆਧਾਰ ਮੇਰਾ." (ਗਉ ਕਬੀਰ) ੨. ਗਿਜਾ. ਭੋਜਨ. "ਜਿਨ ਪੈਦਾ ਇਸ ਤੂ ਕੀਆ ਸੋਈ ਦੇਇ ਆਧਾਰ." (ਤਿਲੰ ਮਃ ੫)...
ਦੇਖੋ, ਆਸਰ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. अविलम्ब- ਕ੍ਰਿ. ਵਿ- ਵਿਲੰਬ (ਦੇਰੀ) ਬਿਨਾ. ਛੇਤੀ. ਤੁਰੰਤ। ੨. ਸੰ. अवलम्ब- ਅਵਲੰਬ. ਸੰਗ੍ਯਾ- ਆਧਾਰ. ਆਸਰਾ. "ਤੇਰੇ ਨਾਮ ਅਵਿਲੰਬ ਬਹੁਤ ਜਨ ਉਧਰੇ." (ਗੌਂਡ ਨਾਮਦੇਵ)...
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਦੇਖੋ, ਗੌਡ ੧....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...