asagandhhaअसगंध
ਸੰ. अश्व्गन्धा- ਅਸ਼੍ਵਗੰਧਾ. L. Physalis flexuosa. ਇਹ ਗਰਮਤਰ ਦਵਾਈ ਹੈ. ਖਾਂਸੀ, ਦਮਾ, ਪੇਟ ਦੇ ਕੀੜੇ ਆਦਿਕ ਰੋਗ ਦੂਰ ਕਰਦੀ ਹੈ. ਬਲਦਾਇਕ ਅਤੇ ਧਾਤੁ ਪੁਸ੍ਟ ਕਰਨ ਵਾਲੀ ਹੈ.
सं. अश्व्गन्धा- अश्वगंधा. L. Physalis flexuosa. इह गरमतर दवाई है. खांसी, दमा, पेट दे कीड़े आदिक रोग दूर करदी है. बलदाइक अते धातु पुस्ट करन वाली है.
ਦੇਖੋ, ਦਵਾ ੧....
ਇੱਕ ਰੋਗ. ਸੰ. काश ਅਤੇ काम [سُعال] ਸੁਆ਼ਲ. Cough. ਖੰਘ. ਇਹ ਰੋਗ ਬਹੁਤ ਖਟਿਆਈਆਂ ਦੇ ਸੇਵਨ, ਤੱਤੀਆਂ ਚੀਜਾਂ ਖਾਕੇ ਠੰਢਾ ਪਾਣੀ ਪੀਣ, ਧੂੰਆਂ ਅਤੇ ਧੂੜ ਨਾਸਾਂ ਦੇ ਰਾਹ ਅੰਦਰ ਜਾਣ, ਰੁੱਖੇ ਬੇਹੇ ਭੋਜਨ ਖਾਣ, ਗੰਦੇ ਥਾਂ ਰਹਿਣ ਅਤੇ ਰੇਜਸ਼ ਦੇ ਹੋਣ ਤੋਂ ਹੋਇਆ ਕਰਦਾ ਹੈ.#ਪੁਰਾਣੇ ਰੋਗਾਂ ਨਾਲ ਜਦ ਬੀਮਾਰ ਕਮਜ਼ੋਰ ਹੋ ਜਾਵੇ ਤਾਂ ਅਚਾਨਕ ਛਾਤੀ ਨੂੰ ਠੰਢ ਲਗਣ ਤੋਂ ਬੀ ਖਾਂਸੀ ਹੁੰਦੀ ਹੈ. ਜੇ ਵਿਚਾਰਕੇ ਦੇਖੀਏ ਤਾਂ ਇਹ ਸਾਰੇ ਰੋਗਾਂ ਦੀ ਜੜ੍ਹ ਹੈ. ਪੰਜਾਬੀ ਕਹਾਉਤ ਹੈ- "ਰੋਗਾਂ ਦਾ ਮੂਲ ਖਾਂਸੀ, ਝਗੜਿਆਂ ਦਾ ਮੂਲ ਹਾਂਸੀ."#ਖਾਂਸੀ ਦੇ ਰੋਗੀ ਦੇ ਕੰਠ ਤੋਂ ਅਵਾਜ਼ ਕਾਂਸੀ ਦੇ ਭੱਜੇ ਬਰਤਨ ਜੇਹੀ ਹੁੰਦੀ ਹੈ, ਛਾਤੀ ਵਿੱਚ ਖਿੱਚ ਪੈਂਦੀ ਹੈ, ਸਾਹ ਦੀਆਂ ਨਾਲੀਆਂ ਬਲਗਮ ਨਾਲ ਭਰ ਜਾਂਦੀਆਂ ਹਨ, ਗਲ ਅਤੇ ਜੀਭ ਉੱਤੇ ਕੰਡੇ ਜੇਹੇ ਹੋ ਜਾਂਦੇ ਹਨ, ਮੱਥੇ ਵਿੱਚ ਦਰਦ ਹੁੰਦਾ ਹੈ, ਭੁੱਖ ਘਟ ਜਾਂਦੀ ਹੈ. ਖਾਂਸੀ ਦੇ ਕਈ ਕਾਰਣ ਤੇ ਭੇਦ ਹਨ. ਸਿਆਣੇ ਹਕੀਮ ਦੇ ਸਲਾਹ ਨਾਲ ਇਲਾਜ ਹੋਣਾ ਚਾਹੀਏ, ਪਰ ਇਸ ਦੇ ਸਾਧਾਰਣ ਇਲਾਜ ਇਹ ਹਨ-#(੧) ਬਾਂਸੇ ਦੇ ਹਰੇ ਪੱਤਿਆਂ ਦਾ ਰਸ ਸ਼ਹਿਦ ਨਾਲ ਮਿਲਾਕੇ ਚੱਟਣਾ.#(੨) ਮੁਲੱਠੀ, ਬਹੇੜੇ ਦੀ ਛਿੱਲ, ਨਸ਼ਾਸਤਾ, ਕਤੀਰਾ ਗੂੰਦ, ਮਿਸ਼ਰੀ ਸਭ ਸਮਾਨ ਤੋਲ ਦੇ ਲੈ ਕੇ ਝਾੜਬੇਰੀ ਦੇ ਬੇਰ ਜਿੱਡੀ ਗੋਲੀ ਬਣਾਕੇ ਮੂੰਹ ਵਿੱਚ ਰੱਖਕੇ ਰਸਾ ਚੂਸਣਾ.#(੩) ਅਦਰਕ ਦੇ ਰਸ ਵਿੱਚ ਸ਼ਹਿਦ ਮਿਲਾਕੇ ਚੱਟਣਾ.#(੪) ਕਾਲੀਆਂ ਮਿਰਚਾਂ, ਅਫੀਮ, ਮਿਸ਼ਰੀ, ਕੱਥ, ਕਿੱਕਰ ਦਾ ਗੂੰਦ, ਇੱਕ ਇੱਕ ਮਾਸ਼ਾ ਲੈ ਕੇ ਪੀਸਕੇ ਰੱਤੀ ਰੱਤੀ ਦੀਆਂ ਗੋਲੀਆਂ ਸਵੇਰ ਵੇਲੇ ਅਤੇ ਸੌਣ ਵੇਲੇ ਗਰਮ ਜਲ ਨਾਲ ਖਾਣੀਆਂ.¹...
ਫ਼ਾ. [دمہ] ਸੰਗ੍ਯਾ- ਫੂਕਣੀ. ਅੱਗ ਸੁਲਗਾਉਣ ਦੀ ਨਲਕੀ। ੨. ਇੱਕ ਫਿਫੜੇ ਦਾ ਰੋਗ. ਸ੍ਵਾਸ ਰੋਗ. ਦਮਕਸ਼ੀ, ਅ਼. [ضیقاُلنفس] ਜੀਕ਼ੁਲਨਫ਼ਸ. Asthma. ਕਫਪ੍ਰਧਾਨ ਪ੍ਰਾਣਵਾਯੁ, ਅੰਨ ਅਤੇ ਜਲਵਾਹੀ ਸ੍ਰੋਤਾਂ ਵਿੱਚ ਰੁਕਕੇ ਸ੍ਵਾਸ ਦੀ ਨਾਲੀਆਂ ਨੂੰ ਭਰ ਦਿੰਦਾ ਹੈ, ਤਦ ਸਾਹ ਖਿੱਚਕੇ ਦੁੱਖ ਨਾਲ ਆਉਂਦਾ ਹੈ. ਫਿਫੜੇ ਦੀਆਂ ਨਲਕੀਆਂ ਵਿੱਚੋਂ ਸੀਟੀ ਜੇਹੀ ਆਵਾਜ਼ ਨਿਕਲਦੀ ਹੈ. ਮਨ ਵਿੱਚ ਘਬਰਾਹਟ, ਮੱਥਾ ਭਾਰੀ, ਪੇਟ ਦਾ ਫੁੱਲਣਾ, ਖੰਘ ਵੇਲੇ ਕਸ੍ਟ, ਕਦੇ ਕੈ ਆਜਾਣੀ ਆਦਿ, ਇਸ ਦੇ ਲੱਛਣ ਹਨ. ਦਮਾ ਦੁਪਹਿਰ ਪਿੱਛੋਂ ਅੱਧੀ ਰਾਤ ਤਕ ਜਾਦਾ ਦੁੱਖ ਦਿੰਦਾ ਹੈ. ਵੈਦਕ ਗ੍ਰੰਥਾਂ ਵਿੱਚ ਦਮੇ ਦੇ ਪੰਜ ਭੇਦ ਲਿਖੇ ਹਨ-#ਮਹਾ ਸ੍ਵਾਸ, ਊਰਧ ਸ੍ਵਾਸ, ਛਿੰਨ ਸ੍ਵਾਸ, ਤਮਕ ਸ੍ਵਾਸ ਅਤੇ ਕ੍ਸ਼ੁਦ੍ਰ ਸ੍ਵਾਸ.#ਦਮੇ ਦੇ ਕਾਰਣ ਹਨ- ਰੁੱਖੇ ਭਾਰੀ ਅਤੇ ਕਾਬਿਜ ਪਦਾਰਥ ਖਾਣੇ, ਕਫ ਵਧਾਉਣ ਵਾਲੀਆਂ ਚੀਜਾਂ ਵਰਤਣੀਆਂ, ਬੇਹਾ ਖਾਣਾ, ਬਹੁਤ ਠੰਢਾ ਪਾਣੀ ਪੀਣਾ, ਧੂੰਆਂ ਅਤੇ ਧੂੜ ਫੱਕਣੀ, ਬਹੁਤ ਸ਼ਰਾਬ ਪੀਣੀ, ਬਹੁਤ ਮੈਥੁਨ ਕਰਨਾ, ਫਾਕੇ ਕਰਨੇ, ਪਿਆਸ ਰੋਕਣੀ, ਮਲਮੂਤ੍ਰ ਰੋਕਣਾ ਆਦਿਕ. ਇਹ ਰੋਗ ਮਾਤਾ ਪਿਤਾ ਤੋਂ ਭੀ ਸੰਤਾਨ ਨੂੰ ਹੋਇਆ ਕਰਦਾ ਹੈ.#ਦਮੇ ਦੇ ਸਾਧਾਰਣ ਇਲਾਜ ਇਹ ਹਨ-#(੧) ਕਾਲੀਆਂ ਮਿਰਚਾਂ ਗੁੜ ਮਿਲਾਕੇ ਖਵਾਉਣੀਆਂ.#(੨ ਅਦਰਕ ਦਾ ਰਸ ਸ਼ਹਿਦ ਮਿਲਾਕੇ ਚਟਾਉਣਾ.#(੩) ਬਾਂਸੇ (ਅੜੂਸੇ) ਦੇ ਕਾੜੇ ਵਿੱਚ ਸ਼ਹਿਦ ਮਿਲਾਕੇ ਪਿਆਉਣਾ.#(੪) ਬਿੱਲਪਤ੍ਰ ਦਾ ਕਾੜ੍ਹਾ ਸ਼ਹਿਦ ਮਿਲਾਕੇ ਦੇਣਾ.#(੫) ਬਾਰਾਂਸਿੰਗੇ ਦਾ ਕੁਸ਼ਤਾ ਮੁਨੱਕਾ ਦਾਖ ਵਿੱਚ ਦੇਣਾ.#(੬) ਜੌਂ ਦੇ ਕਸੀਰ ਲੈਕੇ ਇੱਕ ਕੁੱਜੇ ਵਿੱਚ ਪਾਕੇ ਅੱਕ ਦੇ ਦੁੱਧ ਨਾਲ ਤਰ ਕਰਕੇ, ਕੁੱਜੇ ਦਾ ਮੂੰਹ ਬੰਦ ਕਰਕੇ ਪਾਥੀਆਂ ਵਿੱਚ ਰੱਖ ਦੇਣੇ. ਠੰਢਾ ਹੋਣ ਤੇ ਜੌਂ ਦੇ ਕਸੀਰਾਂ ਨੂੰ ਪੀਹ ਲੈਣਾ ਦੋ ਚਾਉਲ ਤੋਂ ਦੋ ਰੱਤੀ ਤੀਕ ਸ਼ਹਿਦ ਜਾਂ ਮੁਨੱਕਾ ਦਾਖ ਵਿੱਚ ਖਵਾਉਣੇ.#(੭) ਬਨਫ਼ਸ਼ਾ ਛੀ ਮਾਸ਼ੇ, ਕਾਹਜਬਾਂ (ਗਾਉਜ਼ੁਬਾਨ) ਛੀ ਮਾਸ਼ੇ, ਅੰਜੀਰ ਦੋ ਦਾਣੇ, ਉਨਾਬ ਸੱਤ ਦਾਣੇ, ਲਸੂੜੀਆਂ ਗਿਆਰਾਂ, ਇਨ੍ਹਾਂ ਸਭ ਦਵਾਈਆਂ ਨੂੰ ਰਾਤ ਨੂੰ ਭਿਉਂ ਰੱਖਣਾ, ਸਵੇਰੇ ਉਬਾਲਕੇ ਥੋੜੀ ਖੰਡ ਮਿਲਾਕੇ ਰੋਗੀ ਨੂੰ ਪਿਆਉਣੇ.#(੮) ਧਤੂਰੇ ਦੇ ਪੀਲੇ ਪੱਤੇ ਜਾਂ ਜੜ ਦਾ ਧੂੰਆਂ ਪੀਣਾ ਦਮੇ ਰੋਗ ਦੇ ਹਟਾਉਣ ਲਈ ਸਿੱਧ ਇਲਾਜ ਹੈ.#ਦਮੇ ਦੇ ਰੋਗੀ ਨੂੰ ਚਾਹੀਏ ਕਿ ਭੋਜਨ ਪਿੱਛੋਂ ਦੋ ਘੜੀ ਤੀਕ ਪਾਣੀ ਨਾ ਪੀਵੇ, ਅਤੇ ਪਾਣੀ ਬਹੁਤ ਘੱਟ ਪੀਵੇ. ਨਰਮ ਅਤੇ ਸੁਥਰੀ ਗਿਜਾ ਖਾਵੇ. ਖਟਾਈ, ਚਿਕਨੀ ਅਤੇ ਲੇਸਲੀਆਂ ਚੀਜਾਂ ਤੋਂ ਪਰਹੇਜ ਕਰੇ....
ਸੰ. ਸੰਗ੍ਯਾ- ਚਪੇੜ. ਧੱਫਾ। ੨. ਸੰ. ਪੇਟਕ. ਪਿਟਾਰਾ. ਥੈਲਾ। ੩. ਉਦਰ. ਢਿੱਡ. ਪੇਟਕ (ਪਿਟਾਰ) ਦੀ ਸ਼ਕਲ ਹੋਣ ਕਰਕੇ ਇਹ ਸੰਗ੍ਯਾ ਹੈ. "ਘਰ ਮੂਸਿ ਬਿਰਾਨੋ ਪੇਟ ਭਰੈ ਅਪਰਾਧੀ." (ਸਾਰ ਪਰਮਾਨੰਦ) "ਜਉ ਇਹ ਪੇਟ ਨ ਕਾਹੂੰ ਹੋਤਾ। ਰਾਉ ਰੰਕ ਕਾਹੂੰ ਕੋ ਕਹਿਤਾ?" (ਵਿਚਿਤ੍ਰ) ੪. ਗਰਭ. ਢਿੱਡ. ਹਮਲ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਫ਼ਾ. [کردی] ਤੈਂ ਕੀਤਾ. ਇਸ ਦਾ ਮੂਲ ਕਰਦਨ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....