asadhāīअसथाई
ਸੰ. स्थायिन- ਸ੍ਥਾਈ. ਵਿ- ਇਸਥਿਤ (ਸ੍ਥਿਤ) ਹੋਣ ਵਾਲਾ. ਠਹਿਰਨ ਵਾਲਾ। ੨. ਰਹਿਣ ਵਾਲਾ. ਨਿਵਾਸ ਕਰਤਾ। ੩. ਦੇਖੋ, ਅਸਥਾਈ ਭਾਵ। ੪. ਅਸ੍ਥਾਈ. ਸੰਗੀਤ ਅਨੁਸਾਰ ਧ੍ਰੁਪਦ ਆਦਿ ਦੇ ਆਲਾਪ ਦਾ ਪਹਿਲਾ ਭਾਗ। ੫. ਰਹਾਉ. ਟੇਕ.
सं. स्थायिन- स्थाई. वि- इसथित (स्थित) होण वाला. ठहिरन वाला। २. रहिण वाला. निवास करता। ३. देखो, असथाई भाव। ४. अस्थाई. संगीत अनुसार ध्रुपद आदि दे आलाप दा पहिला भाग। ५. रहाउ. टेक.
ਦੇਖੋ, ਅਸਥਾਈ....
ਦੇਖੋ, ਅਸਥਿਤ ਅਤੇ ਇਸਥਿਤ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. स्थायिन- ਸ੍ਥਾਈ. ਵਿ- ਇਸਥਿਤ (ਸ੍ਥਿਤ) ਹੋਣ ਵਾਲਾ. ਠਹਿਰਨ ਵਾਲਾ। ੨. ਰਹਿਣ ਵਾਲਾ. ਨਿਵਾਸ ਕਰਤਾ। ੩. ਦੇਖੋ, ਅਸਥਾਈ ਭਾਵ। ੪. ਅਸ੍ਥਾਈ. ਸੰਗੀਤ ਅਨੁਸਾਰ ਧ੍ਰੁਪਦ ਆਦਿ ਦੇ ਆਲਾਪ ਦਾ ਪਹਿਲਾ ਭਾਗ। ੫. ਰਹਾਉ. ਟੇਕ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰ. ਸੰ- ਗੀਤ. ਸੰਗ੍ਯਾ- ਨ੍ਰਿਤ੍ਯ, ਗਾਯਨ ਅਤੇ ਬਜਾਉਣਾ. ਇਨ੍ਹਾਂ ਤਿੰਨਾਂ ਦਾ ਸਮੁਦਾਯ। ੨. ਇਨ੍ਹਾਂ ਤੇਹਾਂ ਦਾ ਜਿਸ ਵਿੱਚ ਵਰਣਨ ਹੋਵੇ, ਉਹ ਗ੍ਰੰਥ। ੩. ਵਿ- ਚੰਗੀ ਤਰਾਂ ਗਾਇਆ ਹੋਇਆ। ੪. ਸੰਗ੍ਰਹੀਤ ਦਾ ਸੰਖੇਪ. ਜਮਾ ਕੀਤਾ. "ਬਹੁ ਭੋਜਨ ਕਾਪਰ ਸੰਗੀਤ." (ਸੁਖਮਨੀ) ੫. ਸੰਗਤਿ ਦ੍ਵਾਰਾ. "ਸੁਖ ਗਰਧਭ ਭਸਮ ਸੰਗੀਤ." (ਧਨਾ ਮਃ ੫)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਧ੍ਰੁਵਪਦ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. ਸੰਗ੍ਯਾ- ਕਥਨ. ਬਾਤਚੀਤ. ਸੰਭਾਖਣ। ੨. ਸੰਗੀਤ ਅਨੁਸਾਰ ਸੁਰਾਂ ਦਾ ਸਾਧਨ. ਸੁਰਾਂ ਨਾਲ ਰਾਗ ਦੇ ਸਰੂਪ ਨੂੰ ਪ੍ਰਗਟ ਕਰਨ ਦੀ ਕ੍ਰਿਯਾ. "ਗੁਣ ਗੋਬਿੰਦ ਗਾਵਹੁ ਸਭਿ ਹਰਿਜਨ, ਰਾਗ ਰਤਨ ਰਸਨਾ ਆਲਾਪ." (ਬਿਲਾ ਮਃ ੫)...
ਦੇਖੋ, ਪਹਲਾ। ੨. ਕ੍ਰਿ. ਵਿ- ਪਹਲੇ. ਪੇਸ਼ਤਰ. ਪਹਿਲਾਂ. "ਪਹਿਲਾ ਸੁਚਾ ਆਪਿ ਹੁਇ." (ਵਾਰ ਆਸਾ)...
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...
ਸੰਗ੍ਯਾ- ਰਹਿਣ ਦਾ ਭਾਵ. ਇਸਥਿਤਿ. ਵਿਸ਼੍ਰਾਮ. "ਭਾਈ ਰੇ! ਗੁਰਮਤਿ ਸਾਚਿ ਰਹਾਉ." (ਸ੍ਰੀ ਮਃ ੩) ੨. ਸ੍ਵਰ। ੩. ਪਾਠ ਦੀ ਧਾਰਨਾ। ੪. ਟੇਕ ਸਥਾਈ. ਉਹ ਪਦ, ਜੋ ਗਾਉਣ ਵੇਲੇ ਵਾਰ ਵਾਰ ਅੰਤਰੇ ਪਿੱਛੋਂ ਵਰਤਿਆ ਜਾਵੇ. ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਸ਼ਬਦਾਂ ਵਿੱਚ ਜੋ ਰਹਾਉ ਸ਼ਬਦ ਆਉਂਦਾ ਹੈ, ਉਸ ਦਾ ਇਹੀ ਭਾਵ ਹੈ.¹ ਦੇਖੋ, ਰਾਮਕਲੀ ਦੀ ਪਹਿਲੀ ਵਾਰ ਦੀ ਪਹਿਲੀ ਪੌੜੀ ਦੇ ਅੰਤ "ਰਹਾਉ" ਸ਼ਬਦ. ਇਸ ਦਾ ਭਾਵ ਹੈ ਕਿ ਹਰੇਕ ਪੌੜੀ ਦੇ ਅੰਤ ਪਿਛਲੀ ਤੁਕ ਜੋੜਕੇ ਪਾਠ ਕਰੋ. ਦੇਖੋ, ਰਹਾਉ ਦੂਜਾ....
ਸੰਗ੍ਯਾ- ਆਸਰਾ. ਆਧਾਰ. "ਦੀਨ ਦੁਨੀਆ ਤੇਰੀ ਟੇਕ." (ਭੈਰ ਮਃ ੫) ੨. ਉਹ ਲਕੜੀ ਜੋ ਕਿਸੇ ਬੂਟੇ ਨੂੰ ਉਭਾਰਨ ਲਈ ਅਥਵਾ ਸਿੱਧਾ ਰੱਖਣ ਲਈ ਲਗਾਈ ਜਾਵੇ. "ਟੇਕ ਦੈ ਦੈ ਊਚੇ ਕਰੇ." (ਦੇਵੀਦਾਸ) ੩. ਸੋਟੀ. ਟੋਹਣੀ. "ਮੈ ਅੰਧੁਲੇ ਕੀ ਟੇਕ." (ਤਿਲੰ ਨਾਮਦੇਵ) ੪. ਮੂਲ. ਬੁਨਿਆਦ. "ਰੋਵਨਹਾਰੇ ਕੀ ਕਵਨ ਟੇਕ?" (ਰਾਮ ਮਃ ੫) ੫. ਰਹਾਉ. ਸ੍ਥਾਈ. ਗਾਉਣ ਵੇਲੇ ਜੋ ਤੁਕ ਹਟ ਹਟ ਅੰਤਰੇ ਪਿੱਛੋਂ ਆਵੇ। ੬. ਡਿੰਗ. ਹਠ. ਜਿਦ....