asavārīअसवारी
ਫ਼ਾ. [سواری] ਸਵਾਰੀ. ਸੰਗ੍ਯਾ- ਘੋੜੇ ਉੱਪਰ ਆਰੋਹਣ (ਚੜ੍ਹਨ) ਦੀ ਕ੍ਰਿਯਾ। ੨. ਘੋੜੇ ਤੇ ਅਸਵਾਰ ਹੋਣ ਦੀ ਵਿਦ੍ਯਾ। ੩. ਯਾਨ. ਕੋਈ ਵਸਤੁ, ਜਿਸ ਉੱਪਰ ਸਵਾਰ ਹੋਈਏ.
फ़ा. [سواری] सवारी. संग्या- घोड़े उॱपर आरोहण (चड़्हन) दी क्रिया। २. घोड़े ते असवार होण दी विद्या। ३. यान. कोई वसतु, जिस उॱपर सवार होईए.
ਸੰਗ੍ਯਾ- ਯਾਨ. ਘੋੜਾ ਰਥ ਆਦਿ, ਜਿਨਾਂ ਉੱਪਰ ਸਵਾਰ ਹੋਈਏ। ੨. ਕ੍ਰਿ. ਵਿ- ਸਵੇਰੇ. ਤੜਕੇ. ਅਮ੍ਰਿਤ ਵੇਲੇ. "ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ." (ਆਸਾ ਮਃ ੫) ੩. ਦੇਖੋ, ਸਵਾਰਣਾ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਪੌੜੀ. ਸੀੜ੍ਹੀ. "ਮੋਖਾਰੋਹਣ ਪ੍ਰਗਟ ਗਿਰਾ ਅਘਖੰਡਣੀ." (ਗੁਪ੍ਰਸੂ) ਮੋਖ (ਮੁਕਤਿ) ਦੀ ਆਰੋਹਣ (ਪੌੜੀ). ੨. ਚੜ੍ਹਨਾ. ਸਵਾਰ ਹੋਣਾ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਫ਼ਾ. [اسوار] ਸਵਾਰ. ਅਸਪ- ਵਾਰ. ਵਿ- ਅਸ਼੍ਵਾਰੋਹੀ. ਘੋੜੇ ਪੁਰ ਚੜ੍ਹਿਆ ਹੋਇਆ। ੨. ਆਰੋਹਿਤ. ਕਿਸੇ ਸਵਾਰੀ ਉੱਪਰ ਚੜਿਆ ਹੋਇਆ।#੩. ਸੰਗ੍ਯਾ- ਰਸਾਲੇ ਦਾ ਸਿਪਾਹੀ. ਸੰ. अश्ववार. ਘੋੜੇ ਨੂੰ ਰੋਕਣ ਵਾਲਾ. ਜੋ ਘੇੜੇ ਦੀ ਚਾਲ ਆਪਣੇ ਵਸ਼ ਰੱਖੇ....
ਸੰਗ੍ਯਾ- ਜਾਣਨ ਦੀ ਕ੍ਰਿਯਾ. ਇ਼ਲਮ. ਦੇਖੋ, ਵਿਦ੍ ਧਾ. ਵਿਦ੍ਯਾ ਅਨੰਤ ਹਨ, ਪਰ ਆਪਣੀ ਆਪਣੀ ਬੁੱਧਿ ਅਨੁਸਾਰ ਲੋਕਾਂ ਨੇ ਅਨੇਕ ਭੇਦ ਕਲਪੇ ਹਨ. ਦੇਖੋ, ਅਠਾਰਹਿ ਵਿਦ੍ਯਾ, ਸੋਲਹ ਕਲਾ, ਕਲਾ ੧੧, ਚਉਦਹ ਵਿਦ੍ਯਾ, ਚੌਸਠ ਕਲਾ ਅਤੇ ਦਸਚਾਰ ਚਾਰ.#ਇਸ ਵੇਲੇ ਜੋ ਵਿਦ੍ਵਾਨਾਂ ਨੇ ਭੇਦ ਮੰਨੇ ਹਨ, ਉਨ੍ਹਾਂ ਵਿੱਚੋਂ ਪ੍ਰਧਾਨ ਅੰਗ ਵਿਦ੍ਯਾ ਦੇ ਇਹ ਹਨ-#(੧) ਵਿਗ੍ਯਾਨ (Philosophy) ਇਸ ਦੇ ਅੰਗ ਹਨ-#(ੳ) ਮਾਨਵੀ ਵਿਗ੍ਯਾਨ (Psychology)#(ਅ) ਨ੍ਯਾਯ (Logic)#(ੲ) ਚਰਚਾ ਵਿਦ੍ਯਾ (Dialectics)#(ਸ) ਸਦਾਚਾਰ ਵਿਦ੍ਯਾ (Ethics)#(ਹ) ਧਰਮ ਵਿਦ੍ਯਾ (Religion)#(ਕ) ਬ੍ਰਹਮ ਵਿਦ੍ਯਾ (Theology)#(ਖ) ਆਤਮ ਵਿਦ੍ਯਾ (Metaphysics)#(ਗ) ਭੂਤ ਵਿਦ੍ਯਾ (Spiritualism)#(ਘ) ਜੋਤਿਸ ਵਿਦ੍ਯਾ (Astrology)#(ਙ) ਰਮਲ ਵਿਦ੍ਯਾ (Geomancy)#(ਚ) ਸਮਾਜ ਵਿਦ੍ਯਾ (Sociology) ਇਸ ਦੇ ਅਵਾਂਤਰ ਹਨ- ਸਮਾਜਗਣਿਤ- Statistics, ਨੀਤਿ- Political Science, ਸੰਜਮ ਵਿਦ੍ਯਾ- Economics ਘਰੋਗੀ ਸੰਜਮ ਵਿਦ੍ਯਾ- Domestic Economy, ਤਾਲੀਮ- Education, ਆਦਿ.#(੨) ਸਾਇੰਸ (Science) ਇਸ ਦੇ ਅੰਗ ਹਨ-#(ੳ) ਗਣਿਤ (Mathematics) ਇਸ ਦੇ ਅਵਾਂਤਰ ਹਨ-#ਹਿਸਾਬ- Arithmetic,#ਰੇਖਾਗਣਿਤ- Geometry,#ਮਾਪ ਵਿਦ੍ਯਾ –Mensuration,#ਅਲਜਬਰਾ- Algebra, ਆਦਿ#(ਅ) ਖਗੋਲ ਵਿਦਯਾ (Astronomy).#(ੲ) ਪਦਾਰਥ ਵਿਦ੍ਯਾ (Physics).#(ਸ) ਰਸਾਇਣ ਵਿਦ੍ਯਾ (Chemistry)#(ਹ) ਭੂਗਰਭ ਵਿਦ੍ਯਾ (Geology)#(ਕ) ਜੀਵਨ ਵਿਦ੍ਯਾ (Biology) ਇਸ ਦੇ ਅੰਗ ਹਨ-#ਵਨਸਪਤਿ ਵਿਦ੍ਯਾ Botony,#ਜੀਵਜੰਤੂ ਵਿਦ੍ਯਾ- Zoology ਇਸ ਦੇ ਹੀ ਅਵਾਂਤਰ ਹੈ,#ਪੰਛੀ ਵਿਦ੍ਯਾ- Ornithology#(ਖ) ਧਾਤੁ ਵਿਦਯਾ (Mineralogy)#(ਗ) ਦ੍ਰਵੀ ਵਿਦ੍ਯਾ (Hydrostatics)#ਵੈਦ੍ਯ ਵਿਦ੍ਯਾ (Medicine) ਜਿਸ ਦੇ ਅਵਾਂਤਰ ਮਾਨਵ ਚਿਕਿਤਸਾ- Human Pathology, ਪਸ਼ੁਚਿਕਿਤਸਾ- Veterinary science ਜੱਰਾਹੀ- Surgery, ਆਦਿ ਹਨ.#(ਙ) ਅੰਗ ਵਿਦ੍ਯਾ (Anatomy)#(ਚ) ਸ਼ਰੀਰ ਵਿਦ੍ਯਾ (Physiology)#(ਛ) ਇੰਜਨੀਅਰੀ (Engineering)#(ਜ) ਖੇਤੀ ਬਾੜੀ (Agriculture)#(ਝ) ਪੁਰਾਣੇ ਖੰਡਹਰਾਂ ਦੀ ਖੋਜ (Archeology)#(ਙ) ਸ਼ਬਦ ਵਿਦ੍ਯਾ (Acoustics) ਆਦਿ#(੩) ਇਤਿਹਾਸ ਵਿਦ੍ਯਾ (History) ਅਥਵਾ (Chronology)#(੪) ਭੁਗੋਲ ਵਿਦ੍ਯਾ (Geography)#(੫) ਹੁਨਰ ਅਤੇ ਕਾਰੀਗਰੀ (Arts and crafts) ਜਿਸ ਦੇ ਅੰਗ ਹਨ-#(ੳ) ਰਾਗ ਵਿਦ੍ਯਾ (Music)#(ਅ) ਚਿਤ੍ਰਕਾਰੀ (Painting)#(ੲ) ਨੱਕਾਸ਼ੀ (Drawing).#(ਸ) ਅਕਸ ਵਿਦ੍ਯਾ (Photography).#(ਹ) ਉੱਕਰਣਾ (Engraving).#(ਕ) ਸੰਗਤਰਾਸ਼ੀ (Sculpture).#(ਖ) ਸ਼ਿਲਪ (Architecture).#(ਗ) ਕਸੀਦਾ (Embroidery). ਆਦਿ,#(੬) ਸਾਹਿਤ੍ਯ ਵਿਦ੍ਯਾ (Literature). ਜਿਸ ਦੇ ਅੰਗ ਹਨ-#(ੳ) ਭਾਸਾ ਗ੍ਯਾਨ (Languages).#(ਅ) ਭਾਸ਼੍ਯ ਵਿਦ੍ਯਾ (Philology).#(ੲ) ਵਾਕ੍ਯ ਵਿਦ੍ਯਾ (Phonetics).#(ਸ) ਵ੍ਯਾਕਰਣ (Grammar).#(ਹ) ਛੰਦ ਵਿਦ੍ਯਾ (Prosozy).#(ਕ) ਅਲੰਕਾਰ ਵਿਦ੍ਯਾ (Rhetoric), ਆਦਿ....
ਸੰ. ਸੰਗ੍ਯਾ- ਗਮਨ. ਜਾਣਾ। ੨. ਹਮਲਾ. ਆਕ੍ਰਮਣ. ਧਾਵਾ। ੩. ਜਾਣ ਦਾ ਸਾਧਨ ਰਥ ਘੋੜਾ ਆਦਿ ਸਵਾਰੀ. ਦੇਖੋ, ਯਾ ਧਾ....
ਸਰਵ- ਕੋਪਿ. ਕੋਈਇੱਕ. "ਕੋਈ ਬੋਲੈ ਰਾਮ ਕੋਈ ਖੁਦਾਇ." (ਰਾਮ ਮਃ ੫)...
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਅਸਵਾਰ ਅਤੇ ਸਵਾਰਣਾ....