ahīraअहीर
ਸੰ. ਅਭੀਰ. ਸੰਗ੍ਯਾ- ਗੋਪਾਲ. ਗਵਾਲਾ.#"ਗਲਾ ਬਾਂਧਿ ਦੁਹਿ ਲੇਇ ਅਹੀਰ." (ਸਾਰ ਨਾਮਦੇਵ) ੨. ਇੱਕ ਛੰਦ. ਦੇਖੋ, ਅਭੀਰ.
सं. अभीर. संग्या- गोपाल. गवाला.#"गला बांधि दुहि लेइ अहीर." (सार नामदेव) २. इॱक छंद. देखो, अभीर.
ਸੰ. ਸੰਗ੍ਯਾ- ਆਪਣੇ ਸਾਮ੍ਹਣੇ ਪਸ਼ੂਆਂ ਨੂੰ ਪ੍ਰੇਰਣ ਵਾਲਾ. ਅਹੀਰ. ਗਵਾਲਾ. ਗੋਪਾਲ। ੨. ਇੱਕ ਮਾਤ੍ਰਿਕ ਛੰਦ, ਜਿਸ ਦਾ ਨਾਉਂ ਅਹੀਰ ਭੀ ਹੈ. ਲੱਛਣ ਚਾਰ ਚਰਣ, ਪ੍ਰਤਿ ਚਰਣ ੧੧. ਮਾਤ੍ਰਾ, ਅੰਤ ਜਗਣ. .#ਉਦਾਹਰਣ-#ਅਤਿ ਸਾਧੂ ਅਤਿ ਰਾਜ,#ਕਰਨ ਲਗੇ ਦੁਰਕਾਜ,#ਪਾਪ ਹ੍ਰਿਦੇ ਮਹਿ ਠਾਨ,#ਕਰਤ ਧਰਮ ਕਰ ਹਾਨਿ. (ਕਲਕੀ)#੩. ਵਿ- ਅਭੀਰੁ. ਜੋ ਭੀਰੁ (ਕਾਯਰ) ਨਹੀਂ. ਨਿਡਰ. ਬੇਖੌਫ਼. "ਇਹ ਗਾਢੋਈ ਅਭੀਰ ਹਨਐ." (ਨਾਪ੍ਰ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਗੋ (ਪ੍ਰਿਥਿਵੀ) ਦੀ ਪਾਲਨਾ ਕਰਨ ਵਾਲਾ ਰਾਜਾ। ੨. ਪਾਰਬ੍ਰਹਮ. ਜਗਤਪਾਲਕ ਵਾਹਗੁਰੂ. "ਹੇ ਗੋਬਿੰਦ ਹੇ ਗੋਪਾਲ." (ਮਲਾ ਮਃ ੫) "ਜਗੰਨਾਥ ਗੋਪਾਲ ਮੁਖਿ ਭਣੀ." (ਮਾਰੂ ਸੋਲਹੇ ਮਃ ੫) ੩. ਗਵਾਲਾ. ਗੋਪ. ਅਹੀਰ। ੪. ਤਲਵੰਡੀ ਦਾ ਪਾਧਾ, ਜਿਸ ਪਾਸ ਬਾਬਾ ਕਾਲੂ ਜੀ ਨੇ ਜਗਤ ਗੁਰੂ ਨੂੰ ਸੰਸਕ੍ਰਿਤ ਅਤੇ ਹਿਸਾਬ ਪੜ੍ਹਨ ਬੈਠਾਇਆ ਸੀ. "ਜਾਲਿ ਮੋਹ ਘਸਿਮਸਿ ਕਰਿ." (ਸ੍ਰੀ ਮਃ ੧) ਸ਼ਬਦ ਇਸੇ ਪਰਥਾਇ ਉਚਰਿਆ ਹੈ। ੫. ਗੁਲੇਰ ਦਾ ਪਹਾੜੀ ਰਾਜਾ, ਜੋ ਭੰਗਾਣੀ ਦੇ ਜੰਗ ਵਿੱਚ ਦਸ਼ਮੇਸ਼ ਨਾਲ ਲੜਿਆ. ਦੇਖੋ, ਗੋਪਲਾ. ੬. ਫ਼ਾ. [گوپال] ਗੁਰਜ. ਗਦਾ. ਧਾਤੁ ਦਾ ਮੂਸਲ। "ਹਮਹ ਖੰਜਰੋ ਗੁਰਜ ਗੋਪਾਲ ਨਾਮ." (ਹਕਾਯਤ ੧੦)...
ਦੇਖੋ, ਗ੍ਵਾਰ- ਗ੍ਵਾਰਨੀ....
ਸੰਗ੍ਯਾ- ਗ੍ਰੀਵਾ. ਗਲ. ਗਰਦਨ. "ਗਲਾ ਬਾਂਧਿ ਦੁਹਿਲੇਇ ਅਹੀਰ." (ਸਾਰ ਨਾਮਦੇਵ) ੨. ਗੱਲ (ਬਾਤ) ਦਾ ਬਹੁਵਚਨ. ਗੱਲਾਂ. "ਗਲਾ ਕਰੇ ਘਣੇਰੀਆ." (ਵਾਰ ਆਸਾ ਮਃ ੨) ੩. ਗੱਲ (ਕਪੋਲ) ਦਾ ਬਹੁਵਚਨ. ਗਲ੍ਹਾਂ "ਗਲਾ ਪਿਟਨਿ ਸਿਰੁ ਖੁਹੇਨਿ." (ਸਵਾ ਮਃ ੧) ੪. ਓਲਾ. ਗੜਾ. ਹਿਮਉਪਲ. "ਗਲਿਆਂ ਸੇਤੀ ਮੀਹ ਕੁਰੁੱਤਾ." (ਭਾਗੁ) ੫. ਮੋਰੀ. ਸੁਰਾਖ਼. ਛਿਦ੍ਰ. ਮੋਘਾ. ਪਹਾੜ ਦਾ ਦਰਾ। ੬. ਅੰਨ ਦਾ ਉਤਨਾ ਪ੍ਰਮਾਣ, ਜੋ ਖਰਾਸ ਅਥਵਾ ਚੱਕੀ ਦੇ ਗਲ (ਮੂੰਹ) ਵਿੱਚ ਆਸਕੇ. ੭. ਅ਼. [غلہ] ਗ਼ੱਲਹ. ਅਨਾਜ. ਦਾਣਾ. ਅੰਨ. "ਗਲਾ ਪੀਹਾਵਣੀ." (ਭਾਗੁ) ੮. ਵੱਗ. ਪਸ਼ੁਝੁੰਡ. ਪਸ਼ੂਆਂ ਦਾ ਟੋਲਾ. "ਫਿਟਾ ਵਤੈ ਗਲਾ." (ਵਾਰ ਮਾਝ ਮਃ ੧) ਫਿੱਟਿਆ (ਅਪਮਾਨਿਤ) ਪਸ਼ੁਝੁੰਡ ਫਿਰ ਰਿਹਾ ਹੈ....
ਕ੍ਰਿ. ਵਿ- ਲੈਕੇ। ੨. ਲੈਂਦਾ ਹੈ। ੩. ਲੈ ਕਰਦਾ ਹੈ. "ਹਰਿ ਆਪੇ ਆਪੁ ਉਪਾਇਦਾ, ਆਪੈ ਦੇਵੈ ਲੇਇ." (ਸ੍ਰੀ ਵਣਜਾਰਾ ਮਃ ੪) ਉਪਾਉਂਦਾ ਪਾਲਦਾ ਅਤੇ ਲੈ ਕਰਦਾ ਹੈ....
ਸੰ. ਅਭੀਰ. ਸੰਗ੍ਯਾ- ਗੋਪਾਲ. ਗਵਾਲਾ.#"ਗਲਾ ਬਾਂਧਿ ਦੁਹਿ ਲੇਇ ਅਹੀਰ." (ਸਾਰ ਨਾਮਦੇਵ) ੨. ਇੱਕ ਛੰਦ. ਦੇਖੋ, ਅਭੀਰ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....