ahēअहे
ਅਸ੍ਤਿ. ਹੈ। ੨. ਵ੍ਯ- ਸੰਬੋਧਨ. "ਅਹੇ ਅਨੰਤਾ." (ਸ੍ਰੀ ਰਵਿਦਾਸ) ੩. ਹਏ (ਵਿਨਾਸ਼) ਦੀ ਥਾਂ ਭੀ ਇੱਕ ਥਾਂ ਅਹੇ ਸ਼ਬਦ ਆਇਆ ਹੈ, ਯਥਾ- "ਸਿਮਰਤ ਨਾਮ ਕੋਟਿ ਜਤਨ ਭਏ। ਸਾਧੁ ਸੰਗ ਮਿਲਿ ਹਰਿਗੁਣ ਗਾਏ, ਜਮਦੂਤਨ ਕੋ ਤ੍ਰਾਸ ਅਹੇ." (ਬਿਲਾ ਮਃ ੫) ੪. ਅ (ਨਾ) ਹੇ (ਹੈ). ਨਹੀਂ ਹੈ.
अस्ति. है। २. व्य- संबोधन. "अहे अनंता." (स्री रविदास) ३. हए (विनाश) दी थां भी इॱक थां अहे शबद आइआ है, यथा- "सिमरत नाम कोटि जतन भए। साधु संग मिलि हरिगुण गाए, जमदूतन को त्रास अहे." (बिला मः ५) ४. अ (ना) हे (है). नहीं है.
ਸੰ. ਸੰਗ੍ਯਾ- ਅਸ੍ਤਿਤ੍ਵ. ਹੋਂਦ. ਭਾਵ।#੨. ਵਿਦ੍ਯਮਾਨਤਾ. ਮੌਜੂਦਗੀ। ੩. ਜਰਾਸੰਧ ਦੀ ਪੁਤ੍ਰੀ, ਜੋ ਮਥੁਰਾਪਤਿ ਕੰਸ਼ ਦੀ ਇਸਤ੍ਰੀ ਸੀ....
ਸੰ. ਸੰਗ੍ਯਾ- ਜਗਾਉਣਾ. ਸਾਵਧਾਨ ਕਰਨਾ। ੨. ਬੁਲਾਉਣਾ. ਮੁਖਾਤਿਬ ਕਰਨਾ....
ਅਸ੍ਤਿ. ਹੈ। ੨. ਵ੍ਯ- ਸੰਬੋਧਨ. "ਅਹੇ ਅਨੰਤਾ." (ਸ੍ਰੀ ਰਵਿਦਾਸ) ੩. ਹਏ (ਵਿਨਾਸ਼) ਦੀ ਥਾਂ ਭੀ ਇੱਕ ਥਾਂ ਅਹੇ ਸ਼ਬਦ ਆਇਆ ਹੈ, ਯਥਾ- "ਸਿਮਰਤ ਨਾਮ ਕੋਟਿ ਜਤਨ ਭਏ। ਸਾਧੁ ਸੰਗ ਮਿਲਿ ਹਰਿਗੁਣ ਗਾਏ, ਜਮਦੂਤਨ ਕੋ ਤ੍ਰਾਸ ਅਹੇ." (ਬਿਲਾ ਮਃ ੫) ੪. ਅ (ਨਾ) ਹੇ (ਹੈ). ਨਹੀਂ ਹੈ....
ਸੰਬੋਧਨ. ਹੇ ਅਨੰਤ! "ਜਉ ਪੈ ਹਮ ਨ ਪਾਪ ਕਰੰਤਾ, ਅਹੇ ਅਨੰਤਾ!" (ਸ੍ਰੀ ਰਵਦਾਸ) ੨. ਸੰ. अनन्ता. ਸੰਗ੍ਯਾ- ਜਿਸ ਦਾ ਅੰਤ ਨਹੀਂ, ਮਾਇਆ। ੩. ਪ੍ਰਿਥਿਵੀ। ੪. ਦੁੱਬ (ਦੂਰਵਾ). ੫. ਗਿਲੋ. ਗੁੜੂਚੀ। ੬. ਕੱਕੋ ਵਧਾਣ ਖਤ੍ਰੀ ਦਾ ਪੁਤ੍ਰ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਮਹਾਨ ਯੋਧਾ ਸਿੱਖ ਸੀ. ਇਹ ਸ਼੍ਰੀ ਅੰਮ੍ਰਿਤਸਰ ਜੀ ਦੇ ਜੰਗ ਵਿੱਚ ਸ਼ਹੀਦ ਹੋਇਆ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਅਭ਼ਾਵ. ਧ੍ਵੰਸ. ਦੇਖੋ, ਬਿਨਾਸ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਵ੍ਯ- ਜਿਸ ਤਰਹ. ਜਿਸ ਪ੍ਰਕਾਰ ਸੇ. ਜੈਸੇ. ਜਿਵੇਂ। ੨. ਬਰਾਬਰ. ਤੁੱਲ. ਸਮਾਨ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਵਿ- ਜੋ ਪਰਾਏ ਕਾਰਜ ਨੂੰ ਸਿੱਧ ਕਰੇ. ਉਪਕਾਰੀ। ੨. ਉੱਤਮ. ਸ਼੍ਰੇਸ੍ਠ. ਭਲਾ. ਨੇਕ। ੩. ਮਨੋਹਰ. ਸੁੰਦਰ। ੪. ਕੁਲੀਨ। ੫. ਯੋਗ੍ਯ. ਲਾਇਕ। ੬. ਸੰਗ੍ਯਾ- ਗੁਰੁ ਨਾਨਕ ਦੇਵ. "ਉਤਮ ਸਲੋਕ ਸਾਧੁ ਕੇ ਬਚਨ." (ਸੁਖਮਨੀ) ੭. ਵ੍ਯ- ਧਨ੍ਯ. ਵਾਹਵਾ. ਸ਼ਾਬਾਸ਼। ੮. ਸੰ. ਦੇਖੋ, ਸਾਧ੍ਯ....
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....
ਮਿਲਕੇ. ਮਿਲਾਪ ਕਰਕੇ. "ਮਿਲਿ ਸਤਿਗੁਰੁ ਨਿਸਤਾਰਾ." (ਮਾਰੂ ਮਃ ੫) "ਮਿਲਿ ਪਾਣੀ ਜਿਉ ਹਰੇ ਬੂਟ." (ਬਸੰ ਮਃ ੫)...
ਕਰਤਾਰ ਦੇ ਗੁਣ. "ਹਰਿਗੁਣ ਗਾਵਹਿ ਅਨਦਿਨੁ ਜਾਗੇ." (ਮਾਰੂ ਸੋਲਹੇ ਮਃ ੩)...
ਸੰ. ਸੰਗ੍ਯਾ- ਡਰ. ਭਯ. ਦੇਖੋ, ਤ੍ਰਸ. "ਤ੍ਰਾਸ ਮਿਟੈ ਜਮਪੰਥ ਕੀ." (ਬਾਵਨ) ੨. ਕਸ੍ਟ. ਤਕਲੀਫ਼. ਦੁੱਖ....
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...