ਅੰਗ

angaअंग


ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍‍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ.


सं. आङ् ग्. धा- चिंन्ह करना. चलना.प्रव्रिॱत करना. २. सं. अङ् ग्. संग्या शरीर. देह। ३. हॱथ. पैर, सिर आदिक शरीर दे भाग। ४. उपाय (उपाउ). यतन। ५. मित्र. दोस्त. पिआरा। ६. पॱख. सहाइता. "जिन का अंग करै मेरा सुआमी." (सार मः ४. पड़ताल) ७. हिॱसा. भाग। ८. अंक. हिंदसा। ९. बंगाल विॱच भागल पुर दे आस पास दा देश, जिस दी राजधानी किसे वेले चंपापुरी सी. "तिस दिस अंग बंग ते आदी." (गुप्रसू) महांभारत विॱच कथा है कि बलि दी इसत्री सुदेस्ना दे उदर तों रिखी दीरघतमा दे पंज पुत्र होए. अंग, वंग, कलिंग, पुंड्र, अते सूक्श्‍. जिन्हां ने आपणे आपणे नाउं पुर देशां दे नाम ठहिराए.