angirāअंगिरा
अङगिरस्- ਅੰਗਿਰਸ੍. ਸੰਗ੍ਯਾ- ਰਿਗ ਵੇਦ ਦੇ ਕਈ ਮੰਤ੍ਰਾਂ ਦਾ ਕਰਤਾ, ਜੋ ਸੱਤ ਵਡੇ ਰਿਖੀਆਂ ਅਤੇ ਦਸ ਪ੍ਰਜਾਪਤੀਆਂ ਵਿੱਚੋਂ ਹੈ. ਇਸ ਨੂੰ ਦੇਵਤਿਆਂ ਦਾ ਪੁਰੋਹਿਤ ਅਤੇ ਆਹੁਤਿ ਦਾ ਦੇਵਤਾ ਭੀ ਮੰਨਦੇ ਹਨ. ਕਈ ਕਹਿੰਦੇ ਹਨ ਕਿ ਅੰਗਿਰਾ ਉਰੂ ਅਤੇ ਆਗਨੇਯੀ ਦੀ ਸੰਤਾਨ ਹੈ. ਇੱਕ ਥਾਂ ਤੇ ਲਿਖਿਆ ਹੈ ਕਿ ਇਹ ਬ੍ਰਹਮਾਂ ਦੇ ਮੂੰਹ ਵਿੱਚੋਂ ਪੈਦਾ ਹੋਇਆ ਸੀ, ਸਿਮ੍ਰਿਤਿ, ਸ਼੍ਰੱਧਾ, ਸ੍ਤਧਾ, ਇਸ ਦੀਆਂ ਇਸਤ੍ਰੀਆਂ- ਉਤਥ੍ਯ, ਵ੍ਰਿਹਸਪਤਿ ਅਤੇ ਮ੍ਰਿਕੰਡੁ ਇਸ ਦੇ ਪੁਤ੍ਰ ਭਾਨੁਮਤੀ, ਰਾਕਾ, ਸਿਨੀਵਾਲੀ, ਅਰ੍ਚਿਸ੍ਮਤੀ, ਹਵਿਸ੍ਮਤੀ ਅਤੇ ਪੁਨ੍ਯਜਨਿਕਾ ਇਸ ਦੀਆਂ ਪੁਤ੍ਰੀਆਂ ਹਨ.#ਮਹਾਂਭਾਰਤ ਦੇ ਵਨ ਪਰਵ ਵਿੱਚ ਲਿਖਿਆ ਹੈ ਕਿ ਅੰਗਿਰਾ ਅਗਨਿ ਦਾ ਪੁਤ੍ਰ ਹੋਇਆ ਅਤੇ ਇਸ ਦੀ ਇਸਤ੍ਰੀ ਦਾ ਨਾਉਂ "ਸ਼ੁਭਾ" ਸੀ. ਦੇਖੋ ਅੰਗਰੈ.
अङगिरस्- अंगिरस्. संग्या- रिग वेद दे कई मंत्रां दा करता, जो सॱत वडे रिखीआं अते दस प्रजापतीआं विॱचों है. इस नूं देवतिआं दा पुरोहित अते आहुति दा देवता भी मंनदे हन. कई कहिंदे हन कि अंगिरा उरू अते आगनेयी दी संतान है. इॱक थां ते लिखिआ है कि इह ब्रहमां दे मूंह विॱचों पैदा होइआ सी, सिम्रिति, श्रॱधा, स्तधा, इस दीआं इसत्रीआं- उतथ्य, व्रिहसपति अते म्रिकंडु इस दे पुत्र भानुमती, राका, सिनीवाली, अर्चिस्मती, हविस्मती अते पुन्यजनिका इस दीआं पुत्रीआं हन.#महांभारत दे वन परव विॱच लिखिआ है कि अंगिरा अगनि दा पुत्र होइआ अते इस दी इसत्री दा नाउं "शुभा" सी. देखो अंगरै.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਵੇਦ....
ਸੰ. ਸੰਗ੍ਯਾ- ਗਿਆਨ. ਇ਼ਲਮ. ਦੇਖੋ, ਵਿਦ੍ਰ ਧਾ. "ਵੇਦ ਨ ਜਾਣੈ ਵੇਦੁ ਕਿਹੁ." (ਭਾਗੁ) ੨. ਹਿੰਦੂਧਰਮ ਦੇ ਗਿਆਨਦਾਤਾ ਮੁੱਖ ਗ੍ਰੰਥ, ਜਿਨ੍ਹਾਂ ਦੀ ਗਿਣਤੀ ਪਹਿਲਾਂ ਤਿੰਨ ਸੀ ਅਤੇ ਪਿੱਛੋਂ ਅਥਰਵ ਮਿਲਾਕੇ ਚਾਰ ਕੀਤੀ ਗਈ. ਪੂਰਵ ਕਾਲ ਵਿੱਚ ਇਹ ਲਿਖਤ ਅੰਦਰ ਨਹੀਂ ਆਏ, ਇੱਕ ਦੂਜੇ ਤੋਂ ਸੁਣਕੇ ਵੇਦ ਕੰਠ ਕੀਤਾ ਜਾਂਦਾ ਸੀ, ਇਸੇ ਕਾਰਣ "ਸ੍ਰੁਤਿ" ਸੰਗ੍ਯਾ ਹੋਈ, ਅਰ ਵੇਦ ਕੰਠ ਕਰਨ ਵਾਲਾ "ਸ਼੍ਰੋਤ੍ਰਿਯ" ਪ੍ਰਸਿੱਧ ਹੋਇਆ.#ਵੇਦ ਕਿਸੇ ਇੱਕ ਦੇ ਰਚੇ ਹੋਏ ਨਹੀਂ, ਇਨ੍ਹਾਂ ਵਿੱਚ ਵਸ਼ਿਸ੍ਟ, ਵਿਸ਼੍ਵਾਮਿਤ੍ਰ, ਭਰਦ੍ਵਾਜ ਆਦਿ ਅਨੇਕ ਰਿਖੀਆਂ ਦੇ ਬਣਾਏ ਹੋਏ ਮੰਤ੍ਰ ਹਨ, ਜਿਨ੍ਹਾਂ ਵਿੱਚ ਸੂਰਯ, ਅਗਨਿ, ਵਾਯੁ, ਇੰਦ੍ਰ ਆਦਿ ਦੇਵਤਿਆਂ ਦੀ ਮਹਿਮਾ ਹੈ. ਅਨੇਕ ਗ੍ਰੰਥਾਂ ਵਿੱਚ ਵੇਦਾਂ ਨੂੰ ਈਸ਼੍ਹਰ ਦੇ ਸ੍ਵਾਸ ਲਿਖਿਆ ਹੈ. ਮਨੁ ਨੇ ਅਗਨਿ ਵਾਯੁ ਅਤੇ ਸੂਰਯ ਤੋ, ਵੇਦਾਂ ਦਾ ਪ੍ਰਾਪਤ ਹੋਣਾ ਦੱਸਿਆ ਹੈ.¹#ਸਭ ਤੋਂ ਪੁਰਾਣਾ ਰਿਗਵੇਦ ਹੈ. ਰਿਚ੍ ਨਾਮ ਉਸਤਤਿ ਦਾ ਹੈ. ਇਸੇ ਧਾਤੁ ਤੋਂ ਰਿਗ ਸ਼ਬਦ ਬਣਿਆ ਹੈ. ਜਿਸ ਵਿੱਚ ਦੇਵਤਿਆਂ ਦੀ ਉਸਤਤਿ ਹੋਵੇ ਸੋ ਰਗਿਵੇਦ ਹੈ. ਇਸ ਵੇਦ ਦੇ ਦਸ਼ ਮੰਡਲ, ੧੦੨੮ ਸੂਕ੍ਤ ਅਤੇ ੧੫੩੮੨੬ ਸ਼ਬਦ ਹਨ.#ਯਜ੍ ਧਾਤੁ ਦਾ ਅਰਥ ਹੈ ਯਗ੍ਯ ਕਰਨਾ. ਪੂਜਨ ਕਰਨਾ, ਸੋ ਜਿਸ ਵਿੱਚ ਬਲਿਦਾਨ ਅਤੇ ਜੱਗ ਹੋਮ ਦਾ ਵਰਣਨ ਹੈ, ਉਹ ਯਜੁਰਵੇਦ ਹੈ. ਇਸ ਵੇਦ ਦੀਆਂ ਦੋ ਸੰਹਿਤਾ ਹਨ, ਇੱਕ "ਤੈੱਤਿਰਯ"- ਦੂਜੀ ਵਾਜਸਨੇਯੀ." ਵਿਸਨੁਪੁਰਾਣ ਵਿੱਚ ਕਥਾ ਹੈ ਕਿ ਵੈਸ਼ੰਪਾਯਨ ਨੇ ਯਾਗ੍ਯਵਲਕ੍ਯ ਨੂੰ ਯਜੁਰਵੇਦ ਪੜ੍ਹਾਇਆ. ਇੱਕ ਵਾਰ ਵੈਸ਼ੰਪਾਯਨ ਤੋਂ ਆਪਣਾ ਭਾਣਜਾ ਅਚਾਨਕ ਲੱਤ ਮਾਰਨ ਤੋਂ ਮਰ ਗਿਆ, ਇਸ ਪੁਰ ਪ੍ਰਾਯਸ਼੍ਚਿਤ ਕਰਨ ਲਈ ਵੈਸ਼ੰਪਾਯਨ ਨੇ ਸਾਰੇ ਚੇਲਿਆਂ ਨੂੰ ਸ਼ਾਮਿਲ ਹੋਣ ਦੀ ਆਗ੍ਯਾ ਕੀਤੀ. ਯਾਗ੍ਯਵਲਕ੍ਯ ਨੇ ਆਖਿਆ ਸੀ ਕਿ ਮੈ ਕੱਲਾ ਹੀ ਪਾਪਨਾਸ਼ਕ ਕਰਮ ਕਰ ਸਕਦਾ ਹਾਂ. ਇਹ ਸੁਣਕੇ ਵੈਸ਼ੰਪਾਯਨ ਨੂੰ ਗੁੱਸਾ ਆਇਆ ਅਰ ਆਖਿਆ ਕਿ ਤੂੰ ਵਡਾ ਹੰਕਾਰੀ ਹੈਂ. ਇਸ ਲਈ ਮੇਰੀ ਪੜ੍ਹਾਈ ਵਿਦ੍ਯਾ ਉਗਲਦੇ. ਯਾਗ੍ਯਵਲਕ੍ਯ ਨੇ ਯਜੁਰਵੇਦ ਦੇ ਪੜ੍ਹੇ ਮੰਤ੍ਰ ਕ਼ਯ ਕਰਕੇ ਸਿੱਟ ਦਿੱਤੇ, ਜਿਨ੍ਹਾਂ ਨੂੰ ਵੈਸ਼ੰਪਾਯਨ ਦੇ ਚੇਲਿਆਂ ਨੇ ਤਿੱਤਿਰ ਬਣਕੇ ਚੁਗ ਲਿਆ. ਇਸ ਲਈ ਉਹ ਸ਼ਾਖਾ ਤੈੱਤਿਰੀਯ ਕਹਾਈ, ਅਰ ਯਾਗ੍ਯਵਲਕ੍ਯ ਨੇ ਵੇਦ ਵਿਦ੍ਯਾ ਸਿੱਖਣ ਲਈ ਸੂਰਯ ਦੀ ਆਰਾਧਨਾ ਕੀਤੀ. ਜਿਸ ਪੁਰ ਸੂਰਯ ਨੇ ਘੋੜੇ ਦਾ ਰੂਪ ਧਾਰਕੇ ਵੇਦਮੰਤ੍ਰ ਪੜ੍ਹਾਏ. ਇਸ ਲਈ ਦੂਜੀ ਸ਼ਾਖਾ ਦਾ ਨਾਮ "ਵਾਜਸਨੇਯੀ" ਹੋਇਆ. ਤੈੱਤਿਰਯਾ ਦਾ ਨਾਮ ਕ੍ਰਿਸ੍ਨ ਅਤੇ ਵਾਜਸਨੇਯੀ ਦਾ ਸ਼ੁਕਲ ਯਜੁਰਵੇਦ ਹੈ. ਕਈ ਵਿਦ੍ਵਾਨ ਖਿਆਲ ਕਰਦੇ ਹਨ ਕਿ ਤਿੱਤਿਰ ਅਤੇ ਵਾਜਸਨੇਯ ਨਾਮ ਰਿਸੀਆਂ ਦੇ ਨਾਮ ਤੋਂ, ਇਹ ਸੰਗ੍ਯਾ ਹੈ. ਕ੍ਰਿਸ੍ਨ ਯਜੁਰ ਦੀਆਂ ੨੧੯੮ ਕੰਡਿਕਾ ਅਤੇ ਸ਼ੁਕਲ ਦੀਆਂ ੧੯੭੫ ਹਨ.#ਸਾਮਨ ਦਾ ਅਰਥ ਹੈ ਤੁਲ੍ਯ (ਸਮਾਨ), ਜਿਸ ਦੇ ਮੰਤ੍ਰ ਗਾਉਣ ਲਈ ਸਮਾਨ ਵਜ਼ਨ ਦੇ ਹੋਣ, ਉਹ ਸਾਮਵੇਦ ਹੈ. ਗਾਯਕ ਬ੍ਰਾਹਮਣ ਸਾਮਵੇਦ ਨੂੰ ਯੱਗ ਆਦਿ ਮੰਗਲ ਕਰਮਾਂ ਵਿੱਚ ਗਾਉਂਦੇ ਹਨ, ਇਸ ਦੇ ਸਾਰੇ ਮੰਤ੍ਰ ੧੫੪੯ ਹਨ.#ਅਥਰ੍ਵਨ ਦਾ ਅਰਥ ਹੈ ਹਵਨ ਕਰਨ ਵਾਲਾ. ਜਿਸ ਵਿੱਚ ਹੋਤ੍ਰਿ ਦੇ ਕਰਮ ਅਤੇ ਹਵਨ ਦੇ ਪ੍ਰਕਾਰ ਹੋਣ, ਉਹ ਅਥਰ੍ਵਵੇਦ ਹੈ. ਇਸ ਵੇਦ ਵਿੱਚ ਮੰਤ੍ਰ ਟੂਣੇ ਜਾਦੂ ਆਦਿ ਦਾ ਬਹੁਤ ਜਿਕਰ ਹੈ. ਇਸ ਦੇ ਮੰਤ੍ਰ ੭੬੦ ਹਨ.#ਯਗ੍ਯ ਵਿੱਚ ਰਿਗਵੇਦ ਦੇ ਮੰਤ੍ਰਾਂ ਦਾ ਪਾਠਕ "ਹੋਤ੍ਰਿ" ਯਜੁਰ ਦੇ ਮੰਤ੍ਰ ਪੜ੍ਹਨ ਵਾਲਾ "ਅਧ੍ਵਰਯੁ" ਸਾਮਵੇਦ ਦੇ ਮੰਤ੍ਰ ਗਾਉਣ ਵਾਲਾ "ਉਦਗਾਤ੍ਰਿ" ਅਤੇ ਸਾਰੇ ਵੇਦਾਂ ਦੇ ਮੰਤ੍ਰ ਪੜ੍ਹਨ ਵਾਲਾ ਅਰ ਸਭ ਨੂੰ ਕਰਮਵਿਧਿ ਦੱਸਣ ਵਾਲਾ "ਬ੍ਰਹਮਾ" ਆਖਿਆ ਜਾਂਦਾ ਹੈ.#ਸਾਰੇ ਵੇਦਾਂ ਦੇ ਤਿੰਨ ਭਾਗ ਹਨ- ਇੱਕ "ਮੰਤ੍ਰ", ਦੂਜਾ "ਬ੍ਰਾਹ੍ਮਣ", ਤੀਜਾ "ਆਰਣ੍ਯਕ" ਮੰਤ੍ਰਭਾਗ ਉਹ ਹੈ, ਜੋ ਪੁਰਾਣੇ ਮੂਲਰੂਪ ਮੰਤ੍ਰ ਹਨ. ਬ੍ਰਾਹਮਣਭਾਗ ਉਹ ਹੈ, ਜਿਸ ਵਿੱਚ ਮੰਤ੍ਰਾਂ ਦੀ ਵਿ੍ਯਾਖ੍ਯਾ, ਮੰਤ੍ਰਾਂ ਨੂੰ ਯੋਗ੍ਯ ਸਮੇਂ ਪੁਰ ਵਰਤਣ ਦੀ ਵਿਧਿ ਅਤੇ ਯੱਗ ਆਦਿ ਕਰਮਾਂ ਦਾ ਪ੍ਰਕਾਰ ਰਿਖੀਆਂ ਨੇ ਦੱਸਿਆ ਹੈ. ਉਪਨਿਸਦ ਭਾਗ ਦੀ ਆਰਣ੍ਯਕ ਸੰਗ੍ਯਾ ਹੈ.#ਹਿੰਦੂਮਤ ਦੇ ਗ੍ਰੰਥਾਂ ਵਿੱਚ ਵੇਦ ਦਾ ਅਧਿਕਾਰ ਕੇਵਲ ਬ੍ਰਾਹਮਣ ਛਤ੍ਰੀ ਅਤੇ ਵੈਸ਼੍ਯ ਨੂੰ ਹੈ. ਸ਼ੂਦ੍ਰ ਅਤੇ ਨੀਚ ਜਾਤਿ ਦੇ ਲੋਕ, ਵੇਦ ਪੜ੍ਹਨਾ ਤਾਂ ਇਕ ਪਾਸੇ ਰਿਹਾ, ਸੁਣਨ ਦੇ ਭੀ ਅਧਿਕਾਰੀ ਨਹੀਂ.² "ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ." (ਮਃ ੧. ਵਾਰ ਮਾਝ)#ਗਾਯਤ੍ਰੀਤੰਤ੍ਰ ਦੇ ਪੰਜਵੇਂ ਪਟਲ ਵਿੱਚ ਵੇਦਾਂ ਦੇ ਰੰਗ ਲਿਖੇ ਹਨ- ਹੀਰੇ ਜੇਹਾ ਸਾਮ, ਪਿਲੱਤਣ ਨਾਲ ਗੋਰਾ ਰਿਗ, ਲਾਲਰੰਗ ਯਜੁਰ ਅਤੇ ਪੀਠੇ ਹੋਏ ਸੁਰਮੇ ਜੇਹਾ ਅਥਰਵਵੇਦ. ਇਹੀ ਖਿਆਲ ਵੇਦਾਂ ਦੇ ਰੰਗਾਂ ਬਾਬਤ ਕਾਤ੍ਯਾਯਨ ਰਿਖੀ ਕ੍ਰਿਤ "ਚਰਣਵ੍ਯੂਹ" ਵਿੱਚ ਪਾਇਆ ਜਾਂਦਾ ਹੈ.#ਮਹਾਭਾਰਤ ਦੇ ਵਨ ਪਰਵ ਦੇ ੧੮੯ ਵੇਂ ਅਧ੍ਯਾਯ ਵਿੱਚ ਭਗਵਾਨ ਨੇ ਯੁਗਾਂ ਅਨੁਸਾਰ ਆਪਣੇ ਰੰਗ ਦੱਸੇ ਹਨ- ਸਤਯੁਗ ਵਿੱਚ ਚਿੱਟਾ, ਤ੍ਰੇਤੇ ਵਿੱਚ ਪੀਲਾ, ਦ੍ਵਾਪਰ ਵਿੱਚ ਲਾਲ ਅਤੇ ਕਲਿਯੁਗ ਵਿੱਚ ਕਾਲਾ.³ "ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ. (ਮਃ ੧. ਵਾਰ ਮਾਝ)#ਇਨ੍ਹਾਂ ਰੰਗਾਂ ਨੂੰ ਕਈ ਵਿਦ੍ਵਾਨਾਂ ਨੇ ਹੋਰ ਢੰਗ ਨਾਲ ਲਿਖਿਆ ਹੈ, ਜੇਹਾਕਿ ਭਾਈ ਗੁਰੁਦਾਸ ਜੀ ਦੇ ਵਾਕ ਤੋਂ ਸਿੱਧ ਹੁੰਦਾ ਹੈ. "ਰਿਗਨੀਲੰਬਰ ਜੁਜਰ ਪੀਤ ਸ੍ਵੇਤੰਬਰ ਕਰ ਸਾਮ ਸੁਧਾਰਾ." (ਭਾਗੁ) ੩. ਪਾਰਬ੍ਰਹਮ. ਕਰਤਾਰ। ੪. ਰੜਕਾ. ਮੋਟੀਆਂ ਤੀਲੀਆਂ ਦਾ ਝਾੜੂ. ਖਾਸ ਕਰਕੇ ਕੁਸ਼ਾ ਦੀਆਂ ਤੀਲੀਆਂ ਦੀ ਬੁਹਾਰੀ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਸਤ, ਸਤਿ ਅਤੇ ਸਤ੍ਯ। ੨. ਸਪ੍ਤ. ਸਾਤ। ੩. ਸ਼ਸਤ੍ਰਨਾਮਮਾਲਾ ਵਿੱਚ ਸੂਤ ਦੀ ਥਾਂ ਲਿਖਾਰੀ ਨੇ ਕਈ ਥਾਂ ਸੱਤ ਲਿਖ ਦਿੱਤਾ ਹੈ, ਯਥਾ- "ਸਭ ਅਰਜਨ ਕੇ ਨਾਮ ਲੈ ਸੱਤ ਸ਼ਬਦ ਪੁਨਦੇਹੁ." (੧੪੫) ਚਾਹੀਏ ਅਰਜਨ ਸੂਤ. ਅਰਜੁਨ ਦਾ ਰਥਵਾਹੀ ਕ੍ਰਿਸਨਦੇਵ. ਦੇਖੋ, ਸੱਤਰਿ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਯਗ੍ਯਾਦਿ ਧਾਰਮਿਕ ਕੰਮਾਂ ਵਿੱਚ ਆਗੂ ਕੀਤਾ ਹੋਇਆ ਪੁਰਖ. ਹਿੰਦੂਆਂ ਦੇ ਸੰਸਕਾਰ ਆਦਿ ਕਰਮ ਕਰਾਉਣ ਵਾਲਾ ਬ੍ਰਾਹਮਣ. ਚਾਣਿਕ੍ਯ ਨੇ ਪੁਰੋਹਿਤ ਦਾ ਲੱਛਣ ਕੀਤਾ ਹੈ-#''वेद वेदांङ्ग तत्वज्ञो जप होम परायणः#आशीर्वाद वचो युक्त एव राजपुरोहितः ''...
ਸੰ. ਸੰਗ੍ਯਾ- ਦੇਵਤਾ ਨੂੰ ਆਹ੍ਵਾਨ (ਸੱਦਣ) ਦੀ ਕ੍ਰਿਯਾ. ਦੇਵਤਾ ਨੂੰ ਬੁਲਾਉਣਾ। ੨. ਦੇਵਤਾ ਨੂੰ ਸੰਬੋਧਨ ਕਰਕੇ ਅਗਨਿ ਵਿੱਚ ਘੀ ਆਦਿ ਪਦਾਰਥ ਪਾਉਣ ਦੀ ਕ੍ਰਿਯਾ. ਹੋਮ. ਹਵਨ। ੩. ਹਵਨ ਦੀ ਸਾਮਗ੍ਰੀ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
अङगिरस्- ਅੰਗਿਰਸ੍. ਸੰਗ੍ਯਾ- ਰਿਗ ਵੇਦ ਦੇ ਕਈ ਮੰਤ੍ਰਾਂ ਦਾ ਕਰਤਾ, ਜੋ ਸੱਤ ਵਡੇ ਰਿਖੀਆਂ ਅਤੇ ਦਸ ਪ੍ਰਜਾਪਤੀਆਂ ਵਿੱਚੋਂ ਹੈ. ਇਸ ਨੂੰ ਦੇਵਤਿਆਂ ਦਾ ਪੁਰੋਹਿਤ ਅਤੇ ਆਹੁਤਿ ਦਾ ਦੇਵਤਾ ਭੀ ਮੰਨਦੇ ਹਨ. ਕਈ ਕਹਿੰਦੇ ਹਨ ਕਿ ਅੰਗਿਰਾ ਉਰੂ ਅਤੇ ਆਗਨੇਯੀ ਦੀ ਸੰਤਾਨ ਹੈ. ਇੱਕ ਥਾਂ ਤੇ ਲਿਖਿਆ ਹੈ ਕਿ ਇਹ ਬ੍ਰਹਮਾਂ ਦੇ ਮੂੰਹ ਵਿੱਚੋਂ ਪੈਦਾ ਹੋਇਆ ਸੀ, ਸਿਮ੍ਰਿਤਿ, ਸ਼੍ਰੱਧਾ, ਸ੍ਤਧਾ, ਇਸ ਦੀਆਂ ਇਸਤ੍ਰੀਆਂ- ਉਤਥ੍ਯ, ਵ੍ਰਿਹਸਪਤਿ ਅਤੇ ਮ੍ਰਿਕੰਡੁ ਇਸ ਦੇ ਪੁਤ੍ਰ ਭਾਨੁਮਤੀ, ਰਾਕਾ, ਸਿਨੀਵਾਲੀ, ਅਰ੍ਚਿਸ੍ਮਤੀ, ਹਵਿਸ੍ਮਤੀ ਅਤੇ ਪੁਨ੍ਯਜਨਿਕਾ ਇਸ ਦੀਆਂ ਪੁਤ੍ਰੀਆਂ ਹਨ.#ਮਹਾਂਭਾਰਤ ਦੇ ਵਨ ਪਰਵ ਵਿੱਚ ਲਿਖਿਆ ਹੈ ਕਿ ਅੰਗਿਰਾ ਅਗਨਿ ਦਾ ਪੁਤ੍ਰ ਹੋਇਆ ਅਤੇ ਇਸ ਦੀ ਇਸਤ੍ਰੀ ਦਾ ਨਾਉਂ "ਸ਼ੁਭਾ" ਸੀ. ਦੇਖੋ ਅੰਗਰੈ....
ਸੰ. उरु. ਸੰਗ੍ਯਾ- ਪੱਟ. ਜੰਘਾ। ੨. ਵਿ- ਚੌੜਾ। ੩. ਲੰਮਾ। ੪. ਉੱਚਾ। ੫. ਵੱਡਾ।...
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਮੁਖ। ੨. ਚੇਹਰਾ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਸੰ. स्मृति ਸ੍ਮ੍ਰਿਤਿ. ਸੰਗ੍ਯਾ- ਚੇਤਾ. ਯਾਦਦਾਸ਼੍ਤ. ਯਾਦਗੀਰੀ। ੨. ਰਿਖੀਆਂ ਦੇ ਲਿਖੇ ਹੋਏ ਉਹ ਧਰਮਗ੍ਰੰਥ, ਜੋ ਉਨ੍ਹਾਂ ਨੇ ਵੇਦਵਾਕਾਂ ਨੂੰ ਅਥਵਾ ਬਜੁਰਗਾਂ ਦੇ ਉਪਦੇਸ਼ਾਂ ਨੂੰ ਚੇਤੇ ਕਰਕੇ ਲਿਖੇ ਹਨ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ੩੧ ਹਨ ਇਨ੍ਹਾਂ ਦੇ ਅੰਦਰ ਹੀ ਅਠਾਰਾਂ ਅਤੇ ਅਠਾਈ ਆ ਜਾਂਦੀਆਂ ਹਨ-#ਮਨੁਸਿਮ੍ਰਿਤਿ, ਯਾਗ੍ਯਵਲਕ੍ਯ, ਲਘੁਅਤ੍ਰਿ, ਅਤ੍ਰਿ, ਵ੍ਰਿੱਧ ਅਤ੍ਰਿ, ਵਿਸਨੁ, ਲਘੁਹਾਰੀਤ, ਵ੍ਰਿੱਧ ਹਾਰੀਤ, ਔਸ਼ਨਸ, ਔਸ਼ਨਸ ਸੰਹਿਤਾ, ਆਂਗਿਰਸ, ਯਮ, ਆਪਸਤੰਬ, ਸੰਵਰ੍ਤ, ਕਾਤ੍ਯਾਯਨ, ਵ੍ਰਿਹਸਪਤਿ, ਪਾਰਾਸ਼ਰ, ਵ੍ਰਿਹਤਪਾਰਾਸ਼ਰੀ, ਵ੍ਯਾਸ, ਲਘੁਵ੍ਯਾਸ, ਸ਼ੰਖ, ਲਿਖਿਤ, ਦਕ੍ਸ਼੍, ਗੌਤਮ, ਵ੍ਰਿੱਧ ਗੌਤਮ, ਸ਼ਾਤਾਤਪ, ਵਾਸਿਸ੍ਠ, ਪੁਲਸ੍ਤ੍ਯ, ਬੁਧ, ਕਸ਼੍ਯਪ, ਅਤੇ ਨਾਰਦ ਸਿਮ੍ਰਿਤਿ. "ਸਾਸਤ੍ਰ ਸਿੰਮ੍ਰਿਤ ਬਿਨਸਹਿਗੇ ਬੇਦਾ." (ਗਉ ਅਃ ਮਃ ੫) "ਕੋਟਿ ਸਿਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤ." (ਜਾਪੁ)...
ਸੰ. श्रद्घा ਸ਼੍ਰਤ- ਧਾ. ਸੰਗ੍ਯਾ- ਭਰੋਸਾ. ਨਿਸ਼ਚਾ. ਯਕੀਨ। ੨. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਸ਼੍ਰਤ੍ (ਸਤ੍ਯ) ਦੇ ਧਾਰਨ ਦਾ ਨਾਉਂ ਸ਼੍ਰੱਧਾ ਹੈ....
ਦੇਖੋ, ਬ੍ਰਿਹਸਪਤਿ....
ਸੰ. मृकण्ड. ਮ੍ਰਿਗ- ਕੰਡੁ. ਇੱਕ ਰਿਖੀ, ਜਿਸ ਨੂੰ ਸੁੱਕੀ ਲੱਕੜ ਸਮਝਕੇ ਮ੍ਰਿਗ ਕੰਡੁ (ਖੁਰਕ) ਕੀਤਾ ਕਰਦੇ ਸਨ. ਇਸ ਦਾ ਪੁਤ੍ਰ ਮਾਰਕੰਡੇਯ ਪ੍ਰਸਿੱਧ ਰਿਖੀ ਹੋਇਆ ਹੈ. ਦੇਖੋ, ਮਾਰਕੰਡਾ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਰਾਜਾ ਭਰਤਰੀ (ਭਿਰ੍ਤ੍ਰਹਰਿ) ਦੀ ਰਾਣੀ. "ਭਾਨੁਮਤੀ ਤਾਂਕੇ ਬਰ ਨਾਰੀ." (ਚਰਿਤ੍ਰ ੨੦੯) ੨. ਦੇਖੋ, ਨਿਕੁੰਭ ੩। ੩. ਰਾਜਾ ਭੋਜ ਦੀ ਪੁਤ੍ਰੀ, ਜੋ ਜਾਦੂ ਟੂਣੇ ਦੀ ਵਿਦ੍ਯਾ ਵਿੱਚ ਵਡੀ ਨਿਪੁਣ ਸੀ। ੪. ਜਾਦੂ ਦਾ ਖੇਡ ਕਰਨ ਵਾਲੀ ਇਸਤ੍ਰੀ....
ਸੰ. ਸੰਗ੍ਯਾ- ਚੰਦ੍ਰਮਾ ਨੂੰ ਰੰਜਨ ਕਰਨ ਵਾਲੀ ਉਹ ਪੂਰਣਮਾਸੀ, ਜਿਸ ਵਿੱਚ ਸੂਰਜ ਛਿਪਣ ਤੇ ਅਥਵਾ ਕੁਝ ਚਿਰ ਸੂਰਜ ਛਿਪਣ ਪਿੱਛੋਂ ਚੰਦ੍ਰਮਾ ਉਦੇ ਹੋਵੇ. ਅਥਵਾ ਏਕਮ ਤਿਥਿ ਨਾਲ ਮਿਲੀ ਹੋਈ ਪੂਰਣਮਾਸੀ.#ਜਿਸ ਪੂਰਣਮਾਸੀ ਨੂੰ ਸੂਰਜ ਛਿਪਣ ਤੋਂ ਪਹਿਲਾਂ ਚੰਦ੍ਰਮਾ ਚੜ੍ਹਦਾ ਹੈ, ਅਥਵਾ ਜੋ ਚੌਦੇਂ ਤਿਥਿ ਨਾਲ ਮਿਲੀ ਹੋਈ ਹੈ, ਉਸ ਦੀ "ਅਨੁਮਤਿ" ਸੰਗ੍ਯਾ- ਹੈ। ੨. ਪੂਰਣਮਾਸੀ ਚਾਨਣੇ ਪੱਖ ਦੀ ਪੰਦ੍ਰਵੀਂ ਤਿਥਿ। ੩. ਉਹ ਇਸਤ੍ਰੀ, ਜਿਸ ਨੂੰ ਪਹਿਲੀ ਵਾਰ ਰਿਤੁ ਆਈ ਹੈ....
ਦੇਖੋ, ਪਰਬ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਦੇਖੋ, ਸੁਬਹ। ੨. ਸ਼ੁਬਹ. ਸ਼ੱਕ. ਸੰਸਾ. "ਜੇ ਦਿਲ ਸੁਭਾ ਤੁਮਾਰੇ ਲਹੈ." (ਗੁਪ੍ਰਸੂ) ੩. ਸੰ. ਸ਼ੁਭਾ. ਕਾਂਤਿ. ਸ਼ੋਭਾ. "ਬਰਨੀ ਨਹਿ ਜਾਤ ਸੁਭਾ ਹੈ." (ਕ੍ਰਿਸਨਾਵ) ੪. ਇੱਛਾ। ੫. ਦੇਵਤਿਆਂ ਦੀ ਸਭਾ....
ਸੰਗ੍ਯਾ- ਅੰਗਿਰਾ ਰਿਖੀ. ਦੇਖੋ, ਅੰਗਿਰਾ. "ਪਰੂਰਉ ਅੰਗਰੈ ਗੁਰੁ ਨਾਨਕ ਜਸ ਗਾਇਅਉ." (ਸਵੈਯੇ ਮਃ ੧. ਕੇ) ਪੁਰੂਰਵਾ ਅਤੇ ਅੰਗਿਰਾ ਨੇ....