anghri, anghrīअंघ्रि, अंघ्री
ਸੰ. अङ् घ्रि. ਸੰਗ੍ਯਾ- ਜੜ. ਮੂਲ। ੨. ਪੈਰ. ਚਰਣ, ਜਿਸ ਨਾਲ ਜਮੀਨ ਤੇ ਨਿਸ਼ਾਨ ਹੁੰਦਾ ਹੈ. ਦੇਖੋ, ਅੰਘ ਧਾ. "ਅੰਘ੍ਰੀ ਸਮ ਅਰਬਿੰਦ ਸਰਸ ਤਵ ਮਨ ਸਮ ਮਧੁਪ ਕਰੀਜੈ." (ਨਾਪ੍ਰ)
सं. अङ् घ्रि. संग्या- जड़. मूल। २. पैर. चरण, जिस नाल जमीन ते निशान हुंदा है. देखो, अंघ धा. "अंघ्री सम अरबिंद सरस तव मन सम मधुप करीजै." (नाप्र)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਸੰਗ੍ਯਾ- ਪਦ. ਚਰਨ. "ਪੈਰ ਧੋਵਾਂ ਪਖਾ ਫੇਰਦਾ." (ਸ੍ਰੀ ਮਃ ੫) ੨. ਸ਼ੂਦ੍ਰ, ਜਿਸ ਦੀ ਚਰਣਾਂ ਤੋਂ ਉਤਪੱਤੀ ਮੰਨੀ ਹੈ. ਪਾਦਜ. "ਉਲਟਾ ਖੇਲ ਪਿਰੰਮ ਦਾ ਪੈਰਾਂ ਉੱਪਰ ਸੀਸ ਨਿਵਾਯਾ." (ਭਾਗੁ) ਬ੍ਰਾਹਮਣ ਸ਼ੂਦ੍ਰ ਅੱਗੇ ਝੁਕਾਇਆ। ੩. ਵਿ- ਪਰਲਾ. ਦੂਸਰਾ ਕਿਨਾਰਾ. "ਪਾਯੋ ਨਾ ਜਾਇ ਜਿਹ ਪੈਰ ਪਾਰ." (ਅਕਾਲ) ੪. ਵਿਸਤੀਰਣ. "ਪੈਰ ਪਰਾਗ ਰਹੀ ਹੈ ਬੈਸਾਖ." (ਕ੍ਰਿਸਨਾਵ)...
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਫ਼ਾ. [نِشان] ਸੰਗ੍ਯਾ- ਝੰਡਾ, ਧ੍ਵਜ, ਰਿਆਸਤਾਂ ਅਤੇ ਧਰਮਾਂ ਦੇ ਨਿਸ਼ਾਨ ਵੱਖ- ਵੱਖ ਹੋਇਆ ਕਰਦੇ ਹਨ, ਜਿਸ ਤੋਂ ਉਨ੍ਹਾਂ ਦੀ ਭਿੰਨਤਾ ਜਾਣੀ ਜਾਂਦੀ ਹੈ, ਸਿੰਘਾਂ (ਖਾਲਸੇ) ਦੇ ਨਿਸ਼ਾਨ ਦੇ ਸਿਰ ਖੜਗ (ਖੰਡੇ) ਦਾ ਚਿੰਨ੍ਹ ਹੋਇਆ ਕਰਦਾ ਹੈ ਅਤੇ ਫਰਹਰਾ ਬਸੰਤੀ ਰੰਗ ਦਾ ਹੁੰਦਾ ਹੈ। ੨. ਚਿੰਨ੍ਹ। ੩. ਲਕ੍ਸ਼੍ਣ (ਲੱਛਣ), ੪. ਸ਼ਾਹੀ ਫ਼ਰਮਾਨ। ੫. ਤਮਗ਼ਾ। ੬. ਸੰਗੀਤ ਅਨੁਸਾਰ ਲੰਮਾ ਨਗਾਰਾ, ਜਿਸ ਦਾ ਭਾਂਡਾ ਤਿੰਨ ਹੱਥ ਦਾ ਗਹਿਣਾ (ਡੂੰਘਾ) ਹੋਵੇ, ਪਰ ਹੁਣ ਨਿਸ਼ਾਨ ਸ਼ਬਦ ਨਗਾਰੇਮਾਤ੍ਰ ਵਾਸਤੇ ਵਰਤੀਦਾ ਹੈ, "ਲਘੁ ਨਿਸਾਨ ਅਰੁ ਬਜੀ ਨਫੀਰੀ," (ਗੁਪ੍ਰਸੂ) "ਬਜ੍ਯੋ ਨਿਸਾਨ ਇਹ ਜੰਬੁ ਦੀਪ,"(ਗ੍ਯਾਨ) ੭. ਸੰ. ਨਿਸ਼ਾਨ, ਤਿੱਖਾ (ਤੇਜ਼) ਕਰਨਾ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. अङ् घ्. ਧਾ- ਜਾਣਾ. ਆਰੰਭ ਕਰਨਾ. ਜੂਆ ਖੇਡਣਾ. ਦਾਗ ਲਾਉਣਾ. ਨਿਸ਼ਾਨ ਕਰਨਾ. ਝਿੜਕਨਾ. ਉਲਾਂਭਾ ਦੇਣਾ. ਛੇਤੀ ਕਰਨਾ....
ਸੰ. अङ् घ्रि. ਸੰਗ੍ਯਾ- ਜੜ. ਮੂਲ। ੨. ਪੈਰ. ਚਰਣ, ਜਿਸ ਨਾਲ ਜਮੀਨ ਤੇ ਨਿਸ਼ਾਨ ਹੁੰਦਾ ਹੈ. ਦੇਖੋ, ਅੰਘ ਧਾ. "ਅੰਘ੍ਰੀ ਸਮ ਅਰਬਿੰਦ ਸਰਸ ਤਵ ਮਨ ਸਮ ਮਧੁਪ ਕਰੀਜੈ." (ਨਾਪ੍ਰ)...
ਸੰ. ਅਰਵਿੰਦ. ਸੰਗ੍ਯਾ- ਪਹੀਏ ਦੇ ਅਰ (ਗਜ) ਦੀ ਤਰ੍ਹਾਂ ਜਿਸ ਦੀਆਂ ਪੰਖੜੀਆਂ ਹੋਣ. ਦਿਨ ਨੂੰ ਖਿੜਨ ਵਾਲਾ. ਕਮਲ। ੨. ਸਾਰਸ ਪੰਛੀ। ੩. ਸਵੈਯੇ ਛੰਦ ਦਾ ਇੱਕ ਭੇਦ. ਦੇਖੋ, ਸਵੈਯੇ ਦਾ ਰੂਪ ੧੭....
ਸੰ. ਵਿ- ਰਸ (ਜਲ) ਸਹਿਤ. ਸਜਲ। ੨. ਕਾਵ੍ਯ ਦੇ ਨੌ ਰਸਾਂ ਸਹਿਤ। ੩. ਰਸਨਾ ਕਰਕੇ ਗ੍ਰਹਣ ਯੋਗ੍ਯ ਛੀ ਰਸਾਂ ਸਹਿਤ। ੪. ਆਨੰਦ ਸਹਿਤ. ਆਨੰਦ ਦਾਇਕ. "ਰੁਤ ਆਈਲੇ ਸਰਸ ਬਸੰਤ ਮਾਹ." (ਬਸੰ ਮਃ ੧) ੫. ਸੰ. सध्श ਸਦ੍ਰਿਸ਼. ਤੁੱਲ. ਜੇਹਾ. "ਆਪਨ ਸਰਸ ਕੀਅਉ ਨ ਜਗਤ ਕੋਈ." (ਸਵੈਯੇ ਮਃ ੪. ਕੇ) ੬. ਸੰ. सहर्ष. ਸਹਰ੍ਸ. ਖ਼ੁਸ਼. ਪ੍ਰਸੰਨ. "ਸਿਖ ਸੰਤ ਸਭਿ ਸਰਸੇ ਹੋਏ." (ਸੋਰ ਮਃ ੫) ੭. ਪ੍ਰਾ. ਅਧਿਕ. ਜਾਦਾ. ਬਹੁਤ....
ਫੁੱਲ ਦੀ ਮਧੁ (ਮਿਠਾਸ) ਪੀਣ ਵਾਲਾ, ਭ੍ਰਮਰ. ਭੌਰਾ। ੨. ਵਿ- ਸ਼ਹਦ ਪੀਣ ਵਾਲਾ। ੩. ਸ਼ਰਾਬ ਪੀਣ ਵਾਲਾ....