antarāअंतरा
ਸੰਗ੍ਯਾ- ਟੇਕ (ਸ੍ਥਾਈ- ਰਹਾਉ) ਦੀਆਂ ਤੁਕਾਂ ਤੋਂ ਭਿੰਨ, ਸ਼ਬਦ ਦੀਆਂ ਬਾਕੀ ਤੁਕਾਂ. ਉਹ ਪਦ ਅਤੇ ਵਾਕ, ਜੋ ਰਹਾਉ ਦੀ ਤੁਕ ਦੇ ਅੰਦਰ ਗਾਏ ਜਾਣ। ੨. ਫਾਸਲਾ. ਵਿੱਥ। ੩. ਪੜਦਾ. ਆਵਰਣ. "ਜਿਨ ਕੈ ਭੀਤਰਿ ਹੈ ਅੰਤਰਾ। ਜੈਸੇ ਪਸੁ ਤੈਸੇ ਉਇ ਨਰਾ." (ਭੈਰ ਨਾਮਦੇਵ) ੪. ਯੋਗ ਮਤ ਅਨੁਸਾਰ ਅੰਤਰਾ ਉਸ ਵਿਘਨ ਨੂੰ ਆਖਦੇ ਹਨ, ਜੋ ਮਨ ਦੀ ਇਸਥਿਤੀ ਵਿੱਚ ਵਿਘਨ ਪਾਵੇ. ਦੇਖੋ, ਯੋਗ ਦਰਸ਼ਨ ੧- ੩੦ ੫. ਕ੍ਰਿ. ਵਿ- ਸਿਵਾਇ. ਬਿਨਾ.
संग्या- टेक (स्थाई- रहाउ) दीआं तुकां तों भिंन, शबद दीआं बाकी तुकां. उह पद अते वाक, जो रहाउ दी तुक दे अंदर गाए जाण। २. फासला. विॱथ। ३. पड़दा. आवरण. "जिन कै भीतरि है अंतरा। जैसे पसु तैसे उइ नरा." (भैर नामदेव) ४. योग मत अनुसार अंतरा उस विघन नूं आखदे हन, जो मन दी इसथिती विॱच विघन पावे. देखो, योग दरशन १- ३० ५. क्रि. वि- सिवाइ. बिना.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਆਸਰਾ. ਆਧਾਰ. "ਦੀਨ ਦੁਨੀਆ ਤੇਰੀ ਟੇਕ." (ਭੈਰ ਮਃ ੫) ੨. ਉਹ ਲਕੜੀ ਜੋ ਕਿਸੇ ਬੂਟੇ ਨੂੰ ਉਭਾਰਨ ਲਈ ਅਥਵਾ ਸਿੱਧਾ ਰੱਖਣ ਲਈ ਲਗਾਈ ਜਾਵੇ. "ਟੇਕ ਦੈ ਦੈ ਊਚੇ ਕਰੇ." (ਦੇਵੀਦਾਸ) ੩. ਸੋਟੀ. ਟੋਹਣੀ. "ਮੈ ਅੰਧੁਲੇ ਕੀ ਟੇਕ." (ਤਿਲੰ ਨਾਮਦੇਵ) ੪. ਮੂਲ. ਬੁਨਿਆਦ. "ਰੋਵਨਹਾਰੇ ਕੀ ਕਵਨ ਟੇਕ?" (ਰਾਮ ਮਃ ੫) ੫. ਰਹਾਉ. ਸ੍ਥਾਈ. ਗਾਉਣ ਵੇਲੇ ਜੋ ਤੁਕ ਹਟ ਹਟ ਅੰਤਰੇ ਪਿੱਛੋਂ ਆਵੇ। ੬. ਡਿੰਗ. ਹਠ. ਜਿਦ....
ਦੇਖੋ, ਅਸਥਾਈ....
ਸੰਗ੍ਯਾ- ਰਹਿਣ ਦਾ ਭਾਵ. ਇਸਥਿਤਿ. ਵਿਸ਼੍ਰਾਮ. "ਭਾਈ ਰੇ! ਗੁਰਮਤਿ ਸਾਚਿ ਰਹਾਉ." (ਸ੍ਰੀ ਮਃ ੩) ੨. ਸ੍ਵਰ। ੩. ਪਾਠ ਦੀ ਧਾਰਨਾ। ੪. ਟੇਕ ਸਥਾਈ. ਉਹ ਪਦ, ਜੋ ਗਾਉਣ ਵੇਲੇ ਵਾਰ ਵਾਰ ਅੰਤਰੇ ਪਿੱਛੋਂ ਵਰਤਿਆ ਜਾਵੇ. ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਸ਼ਬਦਾਂ ਵਿੱਚ ਜੋ ਰਹਾਉ ਸ਼ਬਦ ਆਉਂਦਾ ਹੈ, ਉਸ ਦਾ ਇਹੀ ਭਾਵ ਹੈ.¹ ਦੇਖੋ, ਰਾਮਕਲੀ ਦੀ ਪਹਿਲੀ ਵਾਰ ਦੀ ਪਹਿਲੀ ਪੌੜੀ ਦੇ ਅੰਤ "ਰਹਾਉ" ਸ਼ਬਦ. ਇਸ ਦਾ ਭਾਵ ਹੈ ਕਿ ਹਰੇਕ ਪੌੜੀ ਦੇ ਅੰਤ ਪਿਛਲੀ ਤੁਕ ਜੋੜਕੇ ਪਾਠ ਕਰੋ. ਦੇਖੋ, ਰਹਾਉ ਦੂਜਾ....
ਸੰ. ਵਿ- ਭੇਦ ਨੂੰ ਪ੍ਰਾਪਤ ਹੋਇਆ. ਤੋੜਿਆ ਹੋਇਆ. ਜੁਦਾ ਕੀਤਾ। ੨. ਅਨ੍ਯ. ਹੋਰ। ੩. ਵੱਖ. ਅਲਗ. ਜੁਦਾ "ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ." (ਬਾਵਨ) ੪. ਬਾਹਰ. "ਆਗਿਆ ਭਿੰਨ ਨ ਕੋਇ." (ਬਾਵਨ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਵਮਨ ਅਤੇ ਵਾਂਤ. ਉਲਟੀ (ਛਰਦ), ਅਤੇ ਮੁਖ ਤੋਂ ਉਗਲੀ ਹੋਈ ਵਸਤੁ। ੨. ਅ਼. [باقی] ਬਾਕ਼ੀ ਵਿ- ਸ਼ੇਸ. ਜੋ ਬਚ ਰਿਹਾ ਹੈ। ੩. ਸੰਗ੍ਯਾ- ਹਿਸਾਬ ਕਰਨ ਪਿੱਛੋਂ ਕਿਸੇ ਵੱਲ ਰਹੀ ਰਕਮ. "ਨਾ ਜਮ ਕਾਣਿ, ਨ ਜਮ ਕੀ ਬਾਕੀ." (ਗੁਜ ਅਃ ਮਃ ੧) "ਤਜਿ ਅਭਿਮਾਨ ਛੁਟੈ ਤੇਰੀ ਬਾਕੀ." (ਬਾਵਨ) ੪. ਪਾਰਬ੍ਰਹਮ. ਕਰਤਾਰ। ੫. ਅ਼. [باکی] ਵਿ ਰੋਂਦਾ ਹੋਇਆ. ਰੋਂਦੂ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਸੰਗ੍ਯਾ- ਛੰਦ ਦਾ ਚਰਣ। ੨. ਛੰਦ ਦੇ ਚਰਣ ਦਾ ਅੰਤਿਮ ਅੱਖਰ। ੩. ਸੰ. तुक्. ਬਾਲਕ. ਬੱਚਾ। ੪. ਸੰ. ਤ੍ਵਚ. ਖੱਲ. ਛਿਲਕਾ. "ਤਰੁ ਤੁਕ ਦੀ ਕਟਿ ਕੀਨ ਕੁਪੀਨਾ." (ਨਾਪ੍ਰ) ਬਲਕਲ ਦੀ ਕੌਪੀਨ....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਸੰਗ੍ਯਾ- ਗ੍ਯਾਨ. ਸਮਝ. ਬੋਧ. "ਪੂਰੇ ਗੁਰੁ ਤੇ ਜਾਣੈ ਜਾਣ." (ਬਸੰ ਅਃ ਮਃ ੧) ੨. ਜਾਣਾ. ਗਮਨ। ੩. ਜਾਣਨਾ ਕ੍ਰਿਯਾ ਦਾ ਅਮਰ. ਤੂੰ ਜਾਣ। ੪. ਦੇਖੋ, ਜਾਣੁ....
ਅ਼. [فاصلہ] ਫ਼ਾਸਿਲਹ. ਸੰਗ੍ਯਾ- ਅੰਤਰ. ਦੂਰੀ. ਵਿੱਥ....
ਬਿਬ. ਅੰਤਰਾ....
ਦੇਖੋ, ਪਰਦਾ। ੨. ਪੈਂਦਾ. ਡਿਗਦਾ। ੩. ਪਠਨ ਕਰਦਾ. ਪੜ੍ਹਦਾ....
ਸੰ. ਸੰਗ੍ਯਾ- ਪਰਦਾ. ਢੱਕਣ. ਗ਼ਿਲਾਫ਼। ੨. ਢਾਲ. ਸਿਪਰ. ਚਰਮ। ੩. ਅਵਿਦ੍ਯਾ- ਅਗ੍ਯਾਨ....
ਸਰਵ- ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. "ਜਿਨ ਜਾਨਿਆ ਸੇਈ ਤਰੇ." (ਰਾਮ ਰੁਤੀ ਮਃ ੫) ੨. ਵ੍ਯ- ਮਤ. ਨਾ. "ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ." (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩. ਜਿਧਰ. ਜਿਸ ਤਰਫ਼. "ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪. ਸੰ. ਵਿ- ਜਿੱਤਣ ਵਾਲਾ. ਵਿਜਯੀ. "ਅਬ ਮੋਤੇ ਏਈ ਜਿਨ ਜਾਈ." (ਪਾਰਸਾਵ) ੫. ਸੰਗ੍ਯਾ- ਵਿਸਨੁ। ੬. ਸੂਰਜ। ੭. ਬੁੱਧ ਭਗਵਾਨ। ੮. ਰਿਸਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਸਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ "ਜੈਨ" ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯. ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ....
ਕ੍ਰਿ. ਵਿ- ਅਭ੍ਯੰਤਰ. ਅੰਦਰ. ਵਿੱਚ. "ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ." (ਮਲਾ ਮਃ ੧) ੨. ਸੰ. ਭੂਤੇਸ਼੍ਵਰ. ਸੰਗ੍ਯਾ- ਸਾਰੇ ਜੀਵਾਂ ਦਾ ਸ੍ਵਾਮੀ ਕਰਤਾਰ. "ਜਹ ਭੀਤਰਿ ਘਟਿ ਭੀਤਰਿ ਵਸਿਆ, ਬਾਹਰਿ ਕਾਹੇ ਨਾਹੀ?" (ਰਾਮ ਮਃ ੧) ਜਦ ਮਨ ਅੰਦਰ ਕਰਤਾਰ ਦਾ ਨਿਵਾਸ ਹੈ, ਫੇਰ (ਮੁਕਤਿ ਲਈ) ਸ਼ਰੀਰ ਧੋਣ ਦੀ ਕੀ ਲੋੜ ਹੈ?...
ਸੰਗ੍ਯਾ- ਟੇਕ (ਸ੍ਥਾਈ- ਰਹਾਉ) ਦੀਆਂ ਤੁਕਾਂ ਤੋਂ ਭਿੰਨ, ਸ਼ਬਦ ਦੀਆਂ ਬਾਕੀ ਤੁਕਾਂ. ਉਹ ਪਦ ਅਤੇ ਵਾਕ, ਜੋ ਰਹਾਉ ਦੀ ਤੁਕ ਦੇ ਅੰਦਰ ਗਾਏ ਜਾਣ। ੨. ਫਾਸਲਾ. ਵਿੱਥ। ੩. ਪੜਦਾ. ਆਵਰਣ. "ਜਿਨ ਕੈ ਭੀਤਰਿ ਹੈ ਅੰਤਰਾ। ਜੈਸੇ ਪਸੁ ਤੈਸੇ ਉਇ ਨਰਾ." (ਭੈਰ ਨਾਮਦੇਵ) ੪. ਯੋਗ ਮਤ ਅਨੁਸਾਰ ਅੰਤਰਾ ਉਸ ਵਿਘਨ ਨੂੰ ਆਖਦੇ ਹਨ, ਜੋ ਮਨ ਦੀ ਇਸਥਿਤੀ ਵਿੱਚ ਵਿਘਨ ਪਾਵੇ. ਦੇਖੋ, ਯੋਗ ਦਰਸ਼ਨ ੧- ੩੦ ੫. ਕ੍ਰਿ. ਵਿ- ਸਿਵਾਇ. ਬਿਨਾ....
ਜਿਸ ਪ੍ਰਕਾਰ. ਜਿਸ ਤਰਾਂ। ੨. ਜੇਹਾ. ਜੈਸਾ. ਦੇਖੋ, ਜੈਸਾ. "ਜੈਸੇ ਜਲ ਮਹਿ ਕਮਲ ਨਿਰਾਲਮੁ." (ਸਿਧਗੋਸਟਿ) "ਜੈਸੋ ਗੁਰਿ ਉਪਦੇਸਿਆ." (ਗਉ ਮਃ ੫)...
ਸੰ. ਪਸ਼ੁ. ਸੰਗ੍ਯਾ- ਜੋ ਬੰਨ੍ਹਿਆ ਜਾਵੇ. ਦੇਖੋ, ਪਸ਼ ਧਾ. ਚਾਰ ਪੈਰਾਂ ਵਾਲਾ ਜੀਵ। ੨. ਪ੍ਰਾਣੀ। ੩. ਯਗ੍ਯ। ੪. ਪਸ਼ੁ ਜੇਹਾ ਮੂਰਖ. "ਪਸੁ ਆਪਨ ਹਉ ਹਉ ਕਰੈ." (ਬਾਵਨ)...
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਬਿਘਨ....
ਸੰ. ਦਰ੍ਸ਼ਨ. ਸੰਗ੍ਯਾ- ਦੇਖਣ ਦਾ ਸਾਧਨ, ਨੇਤ੍ਰ। ੨. ਦੀਦਾਰ. "ਦਰਸਨ ਕਉ ਲੋਚੈ ਸਭੁ- ਕੋਈ." (ਸੂਹੀ ਮਃ ੫) ਕਾਵ੍ਯਗ੍ਰੰਥਾਂ ਵਿੱਚ ਦਰਸ਼ਨ ਚਾਰ ਪ੍ਰਕਾਰ ਦਾ ਲਿਖਿਆ ਹੈ-#(ੳ) ਸ਼੍ਰਵਣ ਦਰਸ਼ਨ. ਪ੍ਰੀਤਮ ਦਾ ਗੁਣ ਰੂਪ ਸੁਣਕੇ ਉਸ ਦਾ ਰਿਦੇ ਵਿੱਚ ਸਾਕ੍ਸ਼ਾਤ ਕਰਨਾ. "ਸੁਣਿਐ ਲਾਗੈ ਸਹਜਿਧਿਆਨੁ." (ਜਪੁ) "ਸੁਣਿ ਸੁਣਿ ਜੀਵਾ ਸੋਇ ਤੁਮਾਰੀ। ਤੂੰ ਪ੍ਰੀਤਮ ਠਾਕੁਰ ਅਤਿ ਭਾਰੀ." (ਮਾਝ ਮਃ ੫)#(ਅ) ਚਿਤ੍ਰ ਦਰਸ਼ਨ. ਪ੍ਰੀਤਮ ਦੀ ਮੂਰਤਿ ਦਾ ਦੀਦਾਰ. "ਗੁਰ ਕੀ ਮੂਰਤਿ ਮਨ ਮਹਿ ਧਿਆਨੁ." (ਗੌਂਡ ਮਃ ੫) "ਮੋਹਨ ਮੀਤ ਕੋ ਚਿਤ੍ਰ ਲਖੇ ਭਈ ਚਿਤ੍ਰ ਹੀ ਸੀ, ਤੋ ਵਿਚਿਤ੍ਰ ਕਹਾਂ ਹੈ?" (ਪਦਮਾਕਰ)#(ੲ) ਸ੍ਵਪਨ ਦਰਸ਼ਨ. ਪ੍ਯਾਰੇ ਨੂੰ ਸੁਪਨੇ ਵਿੱਚ ਦੇਖਣਾ. "ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ." (ਗਉ ਛੰਤ ਮਃ ੫)#(ਸ) ਪ੍ਰਤ੍ਯਕ੍ਸ਼੍ ਦਰਸ਼ਨ. ਪ੍ਰੇਮੀ ਦਾ ਸਾਕ੍ਸ਼ਾਤ ਦੀਦਾਰ ਕਰਨਾ. "ਅਦਿਸਟ ਅਗੋਚਰ ਅਲਖ ਨਿਰੰਜਨ ਸੋ ਦੇਖਿਆ ਗੁਰਮੁਖਿ ਆਖੀ." (ਵਾਰ ਸ੍ਰੀ ਮਃ ੪) ੩. ਸ਼ੀਸ਼ਾ. ਦਰਪਣ। ੪. ਧਰਮ ਦਿਖਾਉਣ ਵਾਲਾ ਗ੍ਰੰਥ. ਦੇਖੋ, ਖਟ ਸ਼ਾਸਤ੍ਰ. "ਖਟ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਗਮ ਅਪਾਰਾ." (ਆਸਾ ਮਃ ੩) "ਦਰਸਨ ਛੋਡਿ ਭਏ ਸਮਦਰਸੀ." (ਮਾਰੂ ਕਬੀਰ) ਖਟ ਦਰਸ਼ਨਾਂ ਦਾ ਪਕ੍ਸ਼੍ ਤ੍ਯਾਗਕੇ ਸਭ ਦਰਸ਼ਨਾਂ ਵਿੱਚ ਸਮਾਨਤਾ ਰੱਖਣ ਵਾਲੇ ਹੋਗਏ। ੫. ਛੀ ਸੰਖ੍ਯਾ ਬੋਧਕ, ਕ੍ਯੋਂਕਿ ਦਰਸ਼ਨ ਛੀ ਹਨ। ੬. ਧਰਮ. ਮਜਹਬ. "ਇਕਨਾ ਦਰਸਨ ਕੀ ਪਰਤੀਤਿ ਨ ਆਈਆ." (ਵਾਰ ਵਡ ਮਃ ੩)...
ਦੇਖੋ, ਸਿਵਾ ੧੦....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....