andhhalā, andhhalīअंधला, अंधली
ਸੰਗ੍ਯਾ- ਅੰਧ. ਅੰਨ੍ਹਾ। ੨. ਵਿ- ਅਗ੍ਯਾਨੀ. ਵਿਚਾਰਹੀਨ. "ਅੰਧਰੀ ਮਤਿ ਅੰਧਲੀ." (ਸੂਹੀ ਛੰਤ ਮਃ ੧) ੩. ਸ਼੍ਰਵਣ ਦੇ ਪਿਤਾ ਮਾਤਾ.
संग्या- अंध. अंन्हा। २. वि- अग्यानी. विचारहीन. "अंधरी मति अंधली." (सूही छंत मः १) ३. श्रवण दे पिता माता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਅਧੇ....
ਦੇਖੋ, ਅੰਧ....
ਦੇਖੋ, ਅਗਿਆਨੀ. ਪੰਜਾਬੀ ਵਿੱਚ ਛੰਦ- ਰਚਨਾ ਲਈ "ਅਗ੍ਯਾਨੀ" ਲਿਖਣਾ ਹੀ ਉੱਤਮ ਹੈ. ਦੇਖੋ, ਅਗ੍ਯਾਨ....
ਵਿ- ਅੰਧੇਰੇ ਸਹਿਤ. ਅੰਧੇਰੀ. "ਜੈਸੇ ਰਾਤ ਅੰਧਰੀ." (ਭਾਗੁ)...
ਸੰ. ਮੱਤ. ਮਤਵਾਲਾ. "ਮਾਤੰਗ ਮਤਿ ਅਹੰਕਾਰ." (ਸਾਰ ਮਃ ੫) ੨. ਸੰ. ਮਾਤ੍ਰਿ. ਮਾਂ. "ਮਤਿ ਪਿਤ ਭਰਮੈ." (ਕਲਕੀ) ੩. ਸੰ. ਮਮਤ੍ਵ. ਅਹੰਕਾਰ. ਅੰਤਹਕਰਣ ਦਾ ਚੌਥਾ ਭੇਦ. "ਘੜੀਐ ਸੁਰਤਿ ਮਤਿ ਮਨਿ ਬੁਧਿ." (ਜਪੁ) ਦੇਖੋ, ਅੰਤਹਕਰਣ। ੪. ਸੰ. ਮਦ੍ਯ. ਸ਼ਰਾਬ. "ਪੀਵਹੁ ਸੰਤ ਸਦਾ ਮਤਿ ਦੁਰਲਭ." (ਕੇਦਾ ਕਬੀਰ) ੫. ਸੰ. ਮਤਿ. ਬੁੱਧਿ. ਅਕ਼ਲ. "ਮਤਿ ਹੋਦੀ ਹੋਇ ਇਆਣਾ." (ਸ. ਫਰੀਦ) "ਅਬ ਮੈ ਮਹਾਂ ਸੁੱਧ ਮਤਿ ਕਰਕੈ." (ਕਲਕੀ) ੬. ਗ੍ਯਾਨ। ੭. ਇੱਛਾ। ੮. ਸਿਮ੍ਰਿਤਿ. ਯਾਦ. ਚੇਤਾ। ੯. ਭਕ੍ਤਿ. ਭਗਤਿ। ੧੦. ਪ੍ਰਾਰਥਨਾ. ਅਰਦਾਸ। ੧੧. ਪੂਜਨ। ੧੨. ਧ੍ਯਾਨ। ੧੩. ਨਿਸ਼ਚਾ। ੧੪. ਰਾਇ। ੧੫. ਵ੍ਯ- ਪੰਜਾਬੀ ਵਿੱਚ ਮਤ ਦੀ ਥਾਂ ਭੀ ਮਤਿ ਆਉਂਦਾ ਹੈ. ਮਾ. ਨਾ. ਦੇਖੋ, ਮਤ ੧. "ਮਤਿ ਬਸਿ ਪਰਉ ਲੁਹਾਰ ਕੇ." (ਸ. ਕਬੀਰ)...
ਸੰਗ੍ਯਾ- ਅੰਧ. ਅੰਨ੍ਹਾ। ੨. ਵਿ- ਅਗ੍ਯਾਨੀ. ਵਿਚਾਰਹੀਨ. "ਅੰਧਰੀ ਮਤਿ ਅੰਧਲੀ." (ਸੂਹੀ ਛੰਤ ਮਃ ੧) ੩. ਸ਼੍ਰਵਣ ਦੇ ਪਿਤਾ ਮਾਤਾ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਸੰ. ਸ਼੍ਰਵਣ. ਸੰਗ੍ਯਾ- ਕੰਨ. "ਸ੍ਰਵਣ ਸੋਏ ਸੁਣਿ ਨਿੰਦ." (ਗਉ ਮਃ ੫) ੨. ਸੁਣਨਾ ੩. ਬਾਬਾ ਬੁੱਢਾ ਜੀ ਦਾ ਪੋਤਾ ਭਾਈ ਸ੍ਰਵਣ। ੪. ਅੰਧਕ ਰਿਖੀ ਦਾ ਪੁਤ੍ਰ "ਸਿੰਧੁ", ਜਿਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਜੰਗਲੀ ਜੀਵ ਸਮਝਕੇ ਮਾਰਿਆ ਸੀ. "ਤਿਸ ਕੋ ਪੁਤ੍ਰ ਨਾਮ ਕਹਿਂ ਸ੍ਰਵਣ। ਸ੍ਰਵਣ ਸੁਨ੍ਯੋ ਜਸ ਜਿਹ ਸਮ ਸ੍ਰਵਣ।।" (ਗੁਪ੍ਰਸੂ) ਭਾਈ ਭਾਨੇ ਦਾ ਪੁਤ੍ਰ ਸ੍ਰਵਣ, ਜਿਸ ਦਾ ਜਸ ਕੰਨੀ ਸੁਣਿਆ ਗਿਆ ਹੈ. ਸ੍ਰਵਣ ਰਿਖੀ (ਸਿੰਧੁ) ਜੇਹਾ। ੫. स्रवण ਚੁਇਣਾ. ਟਪਕਣਾ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....