ākhya, ākhyaआख्य, आख्य
ਸੰ. ਆਖ੍ਯਾ. ਨਾਉਂ. ਇਸਮ. ਨਾਮ. ਸੰਗ੍ਯਾ। ੨. ਨੇਕਨਾਮੀ. ਕੀਰਤਿ. ਜਸ.
सं. आख्या. नाउं. इसम. नाम. संग्या। २. नेकनामी. कीरति. जस.
ਦੇਖੋ ਆਖ੍ਯ....
ਅ਼. [اِسم] ਇਸਮ੍ ਸੰਗ੍ਯਾ- ਨਾਉਂ ਨਾਮ। ੨. ਪਾਰਬ੍ਰਹਮ ਦਾ ਇੱਕ ਨਾਉਂ. ਦੇਖੋ, ਤਸਬੀ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कीर्ति ਸੰਗ੍ਯਾ- ਵਡਾਈ. ਨੇਕਨਾਮੀ. ਜਸ. "ਜੈ ਘਰਿ ਕੀਰਤਿ ਆਖੀਐ." (ਸੋਹਿਲਾ)...