ākhyāna, ākhiānaआख्यान, आखिआन
ਸੰ. ਸੰਗ੍ਯਾ- ਕਥਾ. ਕਿੱਸਾ। ੨. ਇਤਿਹਾਸ.
सं.संग्या- कथा. किॱसा। २. इतिहास.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਅ਼. [قِصّہ] ਕ਼ਿੱਸਾ. ਸੰਗ੍ਯਾ- ਕਥਾ. ਕਹਾਣੀ. ਆਖ੍ਯਾਨ....
ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)....