ātasaआतस
ਫ਼ਾ. [آتِش] ਆਤਿਸ਼. ਸੰਗ੍ਯਾ- ਅਗਨਿ. ਅੱਗ. "ਆਤਸ ਦੁਨੀਆ ਖੁਨਕ ਨਾਮ ਖੁਦਾਇਆ." (ਵਾਰ ਮਲਾ ਮਃ ੫)
फ़ा. [آتِش] आतिश. संग्या- अगनि. अॱग. "आतस दुनीआ खुनक नाम खुदाइआ." (वार मला मः ५)
ਦੇਖੋ, ਆਤਸ਼....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਸੰ. आङ् ग्. ਧਾ- ਚਿੰਨ੍ਹ ਕਰਨਾ. ਚਲਨਾ. ਪ੍ਰਵ੍ਰਿੱਤ ਕਰਨਾ. ੨. ਸੰ. अङ् ग्. ਸੰਗ੍ਯਾ ਸ਼ਰੀਰ. ਦੇਹ। ੩. ਹੱਥ. ਪੈਰ, ਸਿਰ ਆਦਿਕ ਸ਼ਰੀਰ ਦੇ ਭਾਗ। ੪. ਉਪਾਯ (ਉਪਾਉ). ਯਤਨ। ੫. ਮਿਤ੍ਰ. ਦੋਸ੍ਤ. ਪਿਆਰਾ। ੬. ਪੱਖ. ਸਹਾਇਤਾ. "ਜਿਨ ਕਾ ਅੰਗ ਕਰੈ ਮੇਰਾ ਸੁਆਮੀ." (ਸਾਰ ਮਃ ੪. ਪੜਤਾਲ) ੭. ਹਿੱਸਾ. ਭਾਗ। ੮. ਅੰਕ. ਹਿੰਦਸਾ। ੯. ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼, ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. "ਤਿਸ ਦਿਸ ਅੰਗ ਬੰਗ ਤੇ ਆਦੀ." (ਗੁਪ੍ਰਸੂ) ਮਹਾਂਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇਸ੍ਨਾ ਦੇ ਉਦਰ ਤੋਂ ਰਿਖੀ ਦੀਰਘਤਮਾ ਦੇ ਪੰਜ ਪੁਤ੍ਰ ਹੋਏ. ਅੰਗ, ਵੰਗ, ਕਲਿੰਗ, ਪੁੰਡ੍ਰ, ਅਤੇ ਸੂਕ੍ਸ਼੍. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਠਹਿਰਾਏ....
ਫ਼ਾ. [آتِش] ਆਤਿਸ਼. ਸੰਗ੍ਯਾ- ਅਗਨਿ. ਅੱਗ. "ਆਤਸ ਦੁਨੀਆ ਖੁਨਕ ਨਾਮ ਖੁਦਾਇਆ." (ਵਾਰ ਮਲਾ ਮਃ ੫)...
ਦੇਖੋ, ਦੁਨਿਯਾ. "ਅਉਰ ਦੁਨੀ ਸਭ ਭਰਮਿ ਭੁਲਾਨੀ." (ਸ੍ਰੀ ਕਬੀਰ) "ਦੁਨੀਆ ਰੰਗ ਨ ਆਵੈ ਨੇੜੇ," (ਮਾਰੂ ਸੋਲਹੇ ਮਃ ੫) ੨. ਭਾਵ- ਮਾਇਆ. ਧਨ. "ਦੁਖੀ ਦੁਨੀ ਸਹੇੜੀਐ, ਜਾਹਿ ਤ ਲਗਹਿ ਦੁਖ." (ਵਾਰ ਮਲਾ ਮਃ ੧) "ਇਸ ਕੇ ਪੱਲੇ ਬਹੁਤ ਦੁਨੀਆ ਹੈ." (ਜਸਾ)...
ਫ਼ਾ. [خُنک] ਵਿ- ਸੀਤਲ. ਠੰਢਾ. "ਆਤਸ ਦੁਨੀਆ ਖੁਨਕ ਨਾਮ ਖੁਦਾਇਆ." (ਵਾਰ ਮਲਾ ਮਃ ੧) ੨. ਖ਼ੁਸ਼. ਪ੍ਰਸੰਨ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਖ਼ੁਦਾ ਦਾ. "ਖੁਨਕ ਨਾਮ ਖੁਦਾਇਆ." (ਵਾਰ ਮਲਾ ਮਃ ੧) ੨. ਫ਼ਾ. [خُدایا] ਹੇ ਕਰਤਾਰ! "ਸਚੁ ਖੁਦਾਇਆ." (ਮਾਰੂ ਸੋਲਹੇ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕੰਡੇਦਾਰ ਝਾੜ। ੨. ਫੋੜਾ। ੩. ਸੰ. ਚਮੜਾ। ੪. ਬਿੱਛੂ ਦਾ ਕੰਡਾ....