ādhita, ādhitya, ādhita, ādhityaआदिॱत, आदित्य, आदिॱत, आदित्य
ਅਦਿਤਿ ਦੀ ਔਲਾਦ. ਅਦਿਤਿ ਦੀ ਵੰਸ਼ ਵਿੱਚ ਹੋਣ ਵਾਲਾ। ੨. ਅਦਿਤਿ ਦਾ ਪੁਤ੍ਰ ਸੂਰਜ. "ਕਿ ਆਦਿੱਤ ਸੋਖੈ." (ਜਾਪੁ) ਸੂਰਜ ਨੂੰ ਭੀ ਸੋਖਣ ਵਾਲਾ ਹੈ। ੩. ਵਾਮਨ ਭਗਵਾਨ। ੪. ਇੰਦ੍ਰ. ਦੇਵਰਾਜ। ੫. ਦੇਵਤਾ. ਸੁਰ.
अदिति दी औलाद. अदिति दी वंश विॱच होण वाला। २. अदिति दा पुत्र सूरज. "कि आदिॱत सोखै." (जापु) सूरज नूं भी सोखण वाला है। ३. वामन भगवान। ४. इंद्र. देवराज। ५. देवता. सुर.
ਸੰ. ਸੰਗ੍ਯਾ- ਪ੍ਰਿਥਿਵੀ। ੨. ਦੱਛ (ਦਕ੍ਸ਼੍) ਦੀ ਪੁਤ੍ਰੀ ਅਤੇ ਕਸ਼੍ਯਪ ਦੀ ਇਸਤ੍ਰੀ, ਜਿਸ ਤੋਂ ਦੇਵਤੇ ਜਨਮੇ. "ਦਿਤਿ ਅਦਿਤਿ ਏ ਰਿਖਿ ਬਰੀ ਬਨਾਇ." (ਵਿਚਿਤ੍ਰ) ੩. ਮਾਤਾ. ਮਾਂ। ੪. ਖਾਜਾਣ ਵਾਲੀ. ਭਾਵ- ਮੌਤ....
ਅ਼. [اوَلاد] ਸੰਗ੍ਯਾ- ਵਲਦ ਦਾ ਬਹੁ ਵਚਨ. ਸੰਤਾਨ। ੨. ਵੰਸ਼. ਨਸਲ....
ਦੇਖੋ, ਬੰਸ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਅਦਿਤਿ ਦੀ ਔਲਾਦ. ਅਦਿਤਿ ਦੀ ਵੰਸ਼ ਵਿੱਚ ਹੋਣ ਵਾਲਾ। ੨. ਅਦਿਤਿ ਦਾ ਪੁਤ੍ਰ ਸੂਰਜ. "ਕਿ ਆਦਿੱਤ ਸੋਖੈ." (ਜਾਪੁ) ਸੂਰਜ ਨੂੰ ਭੀ ਸੋਖਣ ਵਾਲਾ ਹੈ। ੩. ਵਾਮਨ ਭਗਵਾਨ। ੪. ਇੰਦ੍ਰ. ਦੇਵਰਾਜ। ੫. ਦੇਵਤਾ. ਸੁਰ....
ਦੇਖੋ, ਜਪ, ਜਪੁ ਅਤੇ ਜਾਪੁ. "ਜਾਪ ਤਾਪੁ ਗਿਆਨੁ ਸਭ ਧਿਆਨੁ." (ਸੁਖਮਨੀ) ੨. ਦਸ਼ਮੇਸ਼ ਦੀ ਬਾਣੀ, ਜੋ ਜਪੁ ਦੇ ਤੁੱਲ ਹੀ ਸਿੱਖਾਂ ਦਾ ਨਿੱਤ ਦਾ ਪਾਠ ਹੈ. ਦੇਖੋ, ਜਾਪਜੀ। ੩. ਜਾਪ੍ਯ. ਜਪਣ ਯੋਗ੍ਯ. "ਰਾਮਨਾਮ ਜਪ ਜਾਪੁ." (ਸ੍ਰੀ ਮਃ ੫)...
ਸੰ. ਸ਼ੋਸਣ. ਸੰਗ੍ਯਾ- ਸੁਕਾਉਣਾ. ਖੁਸ਼ਕ ਕਰਨਾ. "ਭਾਇ ਭਗਤਿ ਜਾ ਹਉਮੈ ਸੋਖੈ." (ਮਾਝ ਅਃ ਮਃ ੩)...
ਸੰ. ਵਿ- ਬਾਉਨਾ ਛੋਟੇ ਕੱਦ ਦਾ। ੨. ਸੰਗ੍ਯਾ- ਦੇਖੋ, ਦਿੱਗਜ। ੩. ਵਾਮਨ ਅਵਤਾਰ. ਦੇਖੋ, ਬਲਿ ਅਤੇ ਭਰੋਚ। ੪. ਦੇਖੋ, ਪੁਰਾਣ....
ਵਿ- ਭਗ (ਯੋਨਿ) ਵਾਲਾ. "ਸੁਰਨਾਇਕ ਕੋ ਭਗਵਾਨ ਕਿਯੋ," (ਚਰਿਤ੍ਰ ੧੧੫) ਗੋਤਮ ਨੇ ਇੰਦ੍ਰ ਨੂੰ ਸ੍ਰਾਪ ਦੇਕੇ ਭਗਾਂ ਵਾਲਾ ਬਣਾ ਦਿੱਤਾ। ੨. ਭਗਵੰਤ. ਭਾਗਯ ਵਾਲਾ. ਖ਼ੁਸ਼ਨਸੀਬ। ੩. ਐਸ਼੍ਵਰਯ (ਪ੍ਰਭੁਤਾ) ਵਾਲਾ। ੪. ਭਗ (ਛੀ ਗੁਣ) ਧਾਰਨ ਵਾਲਾ. "ਈਸ੍ਵਰ ਕੇ ਖਟ ਗੁਨ ਕੋ ਜਾਨ। ਜਾਂਤੇ ਕਹਿਯਤ ਹੈ ਭਗਵਾਨ। ਜਸ ਐਸ੍ਵਰਜ ਵਿਰਾਗ ਉਦਾਰ। ਲਛਮੀ ਗ੍ਯਾਨ ਸੁ ਪੂਰਨ ਧਾਰ।।" (ਗੁਪ੍ਰਸੂ) ੫. ਵਿਸਨੁਪੁਰਾਣ ਅੰਸ਼ ੬, ਅਃ ੫. ਵਿੱਚ ਲਿਖਿਆ ਹੈ ਕਿ ਭਰਣਵਾਲਾ, ਗਤਿਦਾਤਾ, ਵਾਸ ਸਭ ਜੀਵਾਂ ਨੂੰ ਦੇਣ ਵਾਲਾ, ਨਾਸ਼ ਰਹਿਤ ਜੋ ਹੋਵੇ, ਉਹ 'ਭਗਵਾਨ' ਹੈ। ੬. ਸੰਗ੍ਯਾ- ਕਰਤਾਰ. ਪਾਰਬ੍ਰਹਮ. "ਭਗਵਾਨ ਰਮਣੰ ਸਰਬਤ੍ਰ ਥਾਨਿਹ." (ਸਹਸ ਮਃ ੫) ੭. ਵਿਸਨੁ. "ਕਾਲਹਿ ਪਾਇ ਭਯੋ ਭਗਵਾਨ." (ਵਿਚਿਤ੍ਰ)...
ਦੇਵਰਾਜ. ਦੇਖੋ, ਇੰਦਰ. "ਇੰਦ੍ਰ ਕੋਟਿ ਜਾਕੇ ਸੇਵਾ ਕਰਹਿ." (ਭੈਰ ਅਃ ਕਬੀਰ) ੨. ਕੁਟਜ ਬਿਰਛ. ਦੇਖੋ, ਇੰਦ੍ਰਜੌਂ ਅਤੇ ਕੁਟਜ....
ਸੰਗ੍ਯਾ- ਇੰਦ੍ਰ. ਸੁਰਪਤਿ....
ਦ੍ਯੋਤਮਾਨ੍ (ਦੀਪ੍ਤਿਮਾਨ੍) ਵ੍ਯਕ੍ਤਿ. द्योतना देवः । ੨. ਸ੍ਵਰਗਨਿਵਾਸੀ ਅਮਰ. ਸੁਰ. ਦੇਖੋ, ਤੇਸੀਸ ਕੋਟਿ ਅਤੇ ਵੈਦਿਕ ਦੇਵਤੇ। ੩. ਉੱਤਮ ਪੁਰੁਸ. "ਸਾਧੁਕਰਮ ਜੋ ਪੁਰਖ ਕਮਾਵੈ। ਨਾਮ ਦੇਵਤਾ ਜਗਤ ਕਹਾਵੈ." (ਵਿਚਿਤ੍ਰ) "ਮਾਣਸ ਤੇ ਦੇਵਤੇ ਭਏ ਧਿਆਇਆ ਨਾਮ ਹਰੇ." (ਵਾਰ ਸ਼੍ਰੀ ਮਃ ੩) ੪. ਪਵਿਤ੍ਰ ਪਦਾਰਥ. "ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ." (ਵਾਰ ਆਸਾ) ੫. ਕਾਤ੍ਯਾਯਨ ਰ਼ਿਸਿ ਨੇ ਲਿਖਿਆ ਹੈ ਕਿ ਵੇਦਮੰਤ੍ਰਾਂ ਕਰਕੋ ਜੋ ਪ੍ਰਤਿਪਾਦ੍ਯ (ਦੱਸਣ ਯੋਗ੍ਯ) ਵਸ੍ਤੁ ਹੈ, ਉਹੀ ਦੇਵਤਾ ਹੈ....
ਸੰ. ਸੰਗ੍ਯਾ- ਦੇਵਤਾ."ਸੁਰ ਨਰ ਤਿਨ ਕੀ ਬਾਣੀ ਗਾਵਹਿ." (ਸ੍ਰੀ ਅਃ ਮਃ ੩) ਦੇਖੋ, ਸੁਰਾ। ੨. ਸੰ. स्वर ਸ੍ਵਰ. ਨੱਕ ਦੇ ਰਾਹ ਸ੍ਵਾਸ ਦਾ ਆਉਣਾ ਜਾਣਾ। ੩. ਸੰਗੀਤ ਅਨੁਸਾਰ ਉਹ ਧੁਨਿ, ਜੋ ਰਾਗ ਦੀ ਸ਼ਕਲ ਬਣਾਉਣ ਦਾ ਕਾਰਣ ਹੋਵੇ. ਇਸ ਦੇ ਸੱਤ ਭੇਦ ਕਲਪੇ ਹਨ. "ਸਾਤ ਸੁਰਾ ਲੈ ਚਾਲੈ." (ਰਾਮ ਮਃ ੫) ਦੇਖੋ, ਸ੍ਵਰ....