ādhēsa, ādhēsuआदेस, आदेसु
ਸੰ. ਆਦੇਸ਼. ਸੰਗ੍ਯਾ- ਆਗ੍ਯਾ. ਹੁਕਮ। ੨. ਖ਼ਬਰ. ਸੁਧ। ੩. ਸਿਖ੍ਯਾ. ਨਸੀਹਤ। ੪. ਵ੍ਯਾਕਰਣ ਅਨੁਸਾਰ ਇੱਕ ਅੱਖਰ ਨੂੰ ਦੂਜੇ ਨਾਲ ਬਦਲਣ ਦੀ ਕ੍ਰਿਯਾ। ੫. ਯੋਗੀਆਂ ਦਾ ਪਰਸਪਰ ਮਿਲਣ ਸਮੇਂ ਸ਼ਿਸ੍ਟਾਚਾਰ ਦਾ ਸ਼ਬਦ. "ਆਦੇਸੁ ਤਿਸੈ ਆਦੇਸੁ." (ਜਪੁ)
सं. आदेश. संग्या- आग्या. हुकम। २. ख़बर. सुध। ३. सिख्या. नसीहत। ४. व्याकरण अनुसार इॱक अॱखर नूं दूजे नाल बदलण दी क्रिया। ५. योगीआं दा परसपर मिलण समें शिस्टाचार दा शबद. "आदेसु तिसै आदेसु." (जपु)
ਸੰ. ਆਦੇਸ਼. ਸੰਗ੍ਯਾ- ਆਗ੍ਯਾ. ਹੁਕਮ। ੨. ਖ਼ਬਰ. ਸੁਧ। ੩. ਸਿਖ੍ਯਾ. ਨਸੀਹਤ। ੪. ਵ੍ਯਾਕਰਣ ਅਨੁਸਾਰ ਇੱਕ ਅੱਖਰ ਨੂੰ ਦੂਜੇ ਨਾਲ ਬਦਲਣ ਦੀ ਕ੍ਰਿਯਾ। ੫. ਯੋਗੀਆਂ ਦਾ ਪਰਸਪਰ ਮਿਲਣ ਸਮੇਂ ਸ਼ਿਸ੍ਟਾਚਾਰ ਦਾ ਸ਼ਬਦ. "ਆਦੇਸੁ ਤਿਸੈ ਆਦੇਸੁ." (ਜਪੁ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਆਗਿਆ....
ਅ਼. [حُکم] ਹ਼ੁਕਮ. ਸੰਗ੍ਯਾ- ਆਗ੍ਯਾ....
ਅ਼. [خبر] ਸੰਗ੍ਯਾ- ਸੁਧ. ਸਮਾਚਾਰ. ਹਾਲ। ੨. ਗ੍ਯਾਨ. ਸਮਝ. ਬੋਧ। ੩. ਇੱਤ਼ਿਲਾ. ਸੂਚਨਾ. "ਮਤ ਘਾਲਹੁ ਜਮਕੀ ਖਬਰੀ." (ਬਿਲਾ ਕਬੀਰ) ੪. ਨਿਗਹਬਾਨੀ. ਨਿਗਰਾਨੀ. "ਸਿੰਚਨਹਾਰੈ ਏਕੈ ਮਾਲੀ। ਖਬਰਿ ਕਰਤੁ ਹੈ ਪਾਤ ਪਤ ਡਾਲੀ." (ਆਸਾ ਮਃ ੫)...
ਸੰਗ੍ਯਾ- ਖਬਰ. ਸਮਾਚਾਰ। ੨. ਹੋਸ਼. ਬੁੱਧਿ. "ਸੁਧ ਜਬ ਤੇ ਹਮ ਧਰੀ." (ਚਰਿਤ੍ਰ ੨੨) ੩. ਸ਼ੁੱਧ. ਵਿ- ਸਾਫ. ਸ਼੍ਵੱਛ. "ਤਬ ਹੋਏ ਮਨ ਸੁਧ ਪਰਾਨੀ." (ਰਾਮ ਮਃ ੫) ੪. ਨਿਰਦੋਸ. "ਸੁਧੁ ਭਤਾਰੁ ਹਰਿ ਛੋਡਿਆ." (ਵਾਰ ਸੂਹੀ ਮਃ ੩) ੫. ਖ਼ਾਲਿਸ. ਨਿਰੋਲ। ੬. ਸੁਧਾ (ਅਮ੍ਰਿਤ) ਲਈ ਭੀ ਸੁਧ ਸ਼ਬਦ ਆਇਆ ਹੈ. ਦੇਖੋ, ਸੁਧਰਸ। ੭. ਸੰ. शुध ਧਾ- ਪਵਿਤ੍ਰ ਹੋਣਾ. ਪਾਕ ਹੋਣਾ....
ਦੇਖੋ, ਸਿਕ੍ਸ਼ਾ. "ਸਿਖ੍ਯਾ ਸੰਤ ਨਾਮੁ ਭਜੁ ਨਾਨਕ." (ਸਵੈਯੇ ਮਃ ੫. ਕੇ)...
ਅ਼. [نصیحت] ਨਸੀਹ਼ਤ. ਸੰਗ੍ਯਾ- ਖ਼ੈਰਖ੍ਵਾਹੀ. ਸ਼ੁਭਚਿੰਤਨ। ੨. ਹਿਤ ਦੀ ਗੱਲ. ਉਪਦੇਸ਼. ਸਿਖ੍ਯਾ....
ਸੰ. ਵਿ- ਆ- ਕ੍ਰਿ. ਸੰਗ੍ਯਾ- ਜੁਦਾ ਕਰਨ ਦੀ ਕ੍ਰਿਯਾ. ਅਲਗ ਕਰਨਾ. ਨਿਖੇੜਨਾ। ੨. ਧਾਤੁ ਅਤੇ ਸ਼ਬਦ ਦਾ ਗ੍ਯਾਨ ਕਰਾਉਣ ਵਾਲਾ ਸ਼ਾਸਤ੍ਰ, ਜਿਸ ਦ੍ਵਾਰਾ ਸ਼ਬਦਾਂ ਦੇ ਸ਼ੁੱਧ ਰੂਪ ਅਤੇ ਵਰਤੋਂ ਦੇ ਪ੍ਰਕਾਰ ਜਾਣੇ ਜਾਂਦੇ ਹਨ, ਅ਼. ਸਰਫ਼ੋਨਹ਼ਵ. ਅੰ. Grammar. ਦੇਖੋ, ਅਸਟ ਸਾਜਿ ਸਾਜਿ ੩....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਅਖਰ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ. ਵਿ- ਪਰਸ੍ਪਰ. ਆਪੋਵਿੱਚੀ. ਆਪਸ ਮੇਂ. ੨. ਦੇਖੋ, ਅਨ੍ਯੋਨ੍ਯ। ੩. ਦੇਖੋ, ਪਾਰਸ ਪਰਸ ਪਰਾ....
ਸ਼ੰ. ਸੰਗ੍ਯਾ- ਸ਼ਿਸ੍ਟ (ਭਲੇ ਲੋਕਾਂ) ਦਾ ਆਚਾਰ (ਵਿਹਾਰ) ਉੱਤਮ ਜਨਾਂ ਦੀ ਰੀਤਿ। ੨. ਆਉਭਗਤ ਆਦਰ ਸਨਮਾਨ।...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਆਦੇਸ਼. ਸੰਗ੍ਯਾ- ਆਗ੍ਯਾ. ਹੁਕਮ। ੨. ਖ਼ਬਰ. ਸੁਧ। ੩. ਸਿਖ੍ਯਾ. ਨਸੀਹਤ। ੪. ਵ੍ਯਾਕਰਣ ਅਨੁਸਾਰ ਇੱਕ ਅੱਖਰ ਨੂੰ ਦੂਜੇ ਨਾਲ ਬਦਲਣ ਦੀ ਕ੍ਰਿਯਾ। ੫. ਯੋਗੀਆਂ ਦਾ ਪਰਸਪਰ ਮਿਲਣ ਸਮੇਂ ਸ਼ਿਸ੍ਟਾਚਾਰ ਦਾ ਸ਼ਬਦ. "ਆਦੇਸੁ ਤਿਸੈ ਆਦੇਸੁ." (ਜਪੁ)...
ਸਰਵ- ਉਸੇ ਨੂੰ. ਉਸੀ ਕੋ. "ਤਿਸੈ ਸਰੇਵਹੁ ਪ੍ਰਾਣੀਹੋ!" (ਵਾਰ ਗਉ ੨. ਮਃ ੫)...
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....