ānandhapuraआनंदपुर
ਦੇਖੋ ਅਨੰਦਪੁਰ।#੨. ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਸ਼ਤਦ੍ਰਵ (ਸਤਲੁਜ) ਦੇ ਕਿਨਾਰੇ ਨੈਣਾਦੇਵੀ ਦੇ ਪਹਾੜ ਪਾਸ ਮਾਖੋਵਾਲ ਪਿੰਡ ਦੀ ਧਰਤੀ ਖ਼ਰੀਦਕੇ ਸੰਮਤ ੧੭੨੩ ਵਿੱਚ ਇਹ ਨਗਰ ਆਬਾਦ ਕੀਤਾ, ਜੋ ਹੁਣ ਜਿਲਾ ਹੁਸ਼ਿਆਰਪੁਰ ਦੀ ਊਨਾ ਤਸੀਲ ਵਿੱਚ ਹੈ. ਦਸ਼ਮੇਸ਼ ਨੇ ਇਸ ਨਗਰ ਨੂੰ ਵਡੀ ਰੌਣਕ ਦਿੱਤੀ. ਇਹ ਨਗਰ "ਖ਼ਾਲਸੇ ਦੀ ਵਾਸੀ" ਕਰਕੇ ਪ੍ਰਸਿੱਧ ਹੈ, ਜਿਸ ਦਾ ਭਾਵ ਹੈ ਕਿ ਜੋ ਗੁਰੂ ਪਿਤਾ ਦਾ ਨਿਵਾਸ ਅਸਥਾਨ ਹੈ, ਉਹੀ ਉਸ ਦੀ ਸੰਤਾਨ ਰੂਪ ਖ਼ਾਲਸੇ ਦਾ ਹੈ.#ਸੰਮਤ ੧੭੪੬ ਵਿੱਚ ਕਲਗੀਧਰ ਨੇ ਇਸ ਨਗਰ ਦੀ ਰਖ੍ਯਾ ਲਈ ਪੰਜ ਕ਼ਿਲੇ ਤਿਆਰ ਕਰਾਏ:-#(ੳ) ਆਨੰਦਗੜ੍ਹ (ਅ) ਲੋਹਗੜ੍ਹ (ੲ) ਫਤੇਗੜ੍ਹ, (ਸ) ਕੇਸ਼ਗੜ੍ਹ. (ਹ) ਹੋਲਗੜ੍ਹ. ਇਨ੍ਹਾਂ ਕਿਲਿਆਂ ਦੀ ਥਾਂ ਹੁਣ ਗੁਰੁਦ੍ਵਾਰੇ ਸ਼ੋਭਾ ਦੇ ਰਹੇ ਹਨ.#ਇਸ ਗੁਰੁਨਗਰ ਦੇ ਗੁਰੁਦ੍ਵਾਰਿਆਂ ਦਾ ਵੇਰਵਾ ਇਉਂ ਹੈ:-#(੧) ਅਕਾਲ ਬੁੰਗਾ. ਸ਼ਹਿਰ ਦੇ ਵਿੱਚ ਹੀ ਗੁਰੁਦ੍ਵਾਰਾ ਸੀਸਗੰਜ ਦੇ ਅਹਾਤੇ ਅੰਦਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਗੁਰੁਦ੍ਵਾਰਾ ਹੈ. ਇੱਥੇ ਦਸਮ ਪਾਤਸ਼ਾਹ ਜੀ ਨੂੰ ਗੁਰਿਆਈ ਦਾ ਤਿਲਕ ਹੋਇਆ ਹੈ. ਇਸ ਥਾਂ ਛੋਟਾ ਜਿਹਾ ਬਹੁਤ ਸੁੰਦਰ ਦਰਬਾਰ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼. ਹੈ.#(੨) ਆਨੰਦਗੜ੍ਹ ਕਿਲਾ. ਸ਼ਹਿਰ ਆਨੰਦਪੁਰ ਤੋਂ ਦੱਖਣ ਵੱਲ ਅੱਧ ਮੀਲ ਤੋਂ ਭੀ ਘੱਟ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਸ਼੍ਰੀ ਆਨੰਦਪੁਰ ਦੀ ਰਖ੍ਯਾ ਲਈ ਗੁਰੂ ਜੀ ਨੇ ਜੋ ਕਿਲੇ ਬਣਵਾਏ ਸਨ ਉਨ੍ਹਾਂ ਵਿਚੋਂ ਇੱਕ ਇਹ ਭੀ ਹੈ.#ਇਸ ਕਿਲੇ ਅੰਦਰ ਇੱਕ ਬਾਵਲੀ (ਵਾਪੀ) ਹੈ. ਜਿਸ ਦੀਆਂ ਪਉੜੀਆਂ ਉਤਰਕੇ ਚੜ੍ਹਨਾ ਔਖਾ ਹੋ ਜਾਂਦਾ ਹੈ, ਅਤੇ ਇਸ ਬਾਵਲੀ ਦੇ ਇਰਦ ਗਿਰਦ ਇਹੋ ਜਿਹੀਆਂ ਗੁਪਤ ਕੋਠੜੀਆਂ ਹਨ ਕਿ ਜਿਨ੍ਹਾਂ ਅੰਦਰ ਆਦਮੀ ਚਲਾ ਜਾਵੇ ਤਾਂ ਫਿਰ ਬਾਹਰ ਦਾ ਰਸਤਾ ਮਿਲਨਾ ਮੁਸ਼ਕਲ ਹੋ ਜਾਂਦਾ ਹੈ. ਦਰਬਾਰ ਭੀ ਬਹੁਤ ਚੰਗਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਤ ਪ੍ਰਕਾਸ਼ ਹੁੰਦਾ ਹੈ.#੧੬੦੦ ਰੁਪਯੇ ਦੇ ਕਰੀਬ ਸਾਲਾਨਾ ਜਾਗੀਰ ਪਿੰਡ ਚੰਦਪੁਰ, ਬੁਰਜ, ਚੀਕੁਣਾ, ਮੈਂਹਦੜੀ ਥਾਣਾ ਆਨੰਦਪੁਰ ਵਿੱਚ ਹੈ. ੩੭।) ਰੁਪਯੇ ਸਾਲਾਨਾ ਜਾਗੀਰ ਰਿਆਸਤ ਕਲਸੀਆ ਵੱਲੋਂ ਹੈ. ੧੨੫ ਘੁਮਾਉਂ ਜ਼ਮੀਨ ਇਥੇ ਹੀ ਗੁਰੁਦ੍ਵਾਰੇ ਨਾਲ ਹੈ.#ਇਸ ਕਿਲੇ ਨੂੰ ਹੀ ਤੋੜਨ ਲਈ ਪਹਾੜੀ ਰਾਜਿਆਂ ਨੇ ਹਾਥੀ ਨੂੰ ਸ਼ਰਾਬ ਨਾਲ ਮਸਤ ਕਰਕੇ ਛੱਡਿਆ ਸੀ, ਅਤੇ ਭਾਈ ਵਿਚਿਤ੍ਰ ਸਿੰਘ ਨੇ ਬਰਛਾ ਮਾਰਕੇ ਹਾਥੀ ਦਾ ਸਿਰ ਭੇਦ਼ਨ ਕੀਤਾ ਸੀ.#(੩) ਸੀਸਗੰਜ. ਸ਼੍ਰੀ ਆਨੰਦਪੁਰ ਸਾਹਿਬ ਦੇ ਅੰਦਰ ਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਇੱਥੇ ਸਤਿਗੁਰੂ ਜੀ ਦੇ ਦਿੱਲੀ ਤੋਂ ਆਏ ਸੀਸ ਦਾ ਸਸਕਾਰ ਕੀਤਾ ਗਿਆ ਸੀ.#ਸਿੱਖ ਰਾਜ ਵੇਲੇ ਦੀ ਜਾਗੀਰ ਪਿੰਡ ਚੱਕ ਸਾਦੂ ਅਤੇ ਮੁਖੇੜਾ ਤੋਂ ਨੌ ਸੌ ਰੁਪਯੇ ਸਾਲਾਨਾ ਹੈ. ੩੭।) ਰਾਜਾ ਸਾਹਿਬ ਕਲਸੀਆ ਵੱਲੋਂ, ੬੦) ਰਿਆਸਤ ਪਟਿਆਲਾ ਅਤੇ ੭੦) ਰਿਆਸਤ ਨਾਭਾ ਵੱਲੋਂ ਸਾਲਾਨਾ ਮਿਲਦੇ ਹਨ।#(੪) ਕੇਸਗੜ੍ਹ. ਸ਼ਹਿਰ ਆਨੰਦਪੁਰ ਤੋਂ ਨੈਰਤ ਕੋਣ ਵਿੱਚ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਗੁਰੁਦ੍ਵਾਰਾ ਹੈ. ਇੱਥੇ ੧੭੫੬ ਵੈਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਾਜਿਆ. ਵਡਾ ਮੇਲਾ ਹੋਲੇ ਨੂੰ ਹੁੰਦਾ ਹੈ, ਸਾਧਾਰਨ ਮੇਲਾ ਵੈਸਾਖੀ ਨੂੰ ਭੀ ਹੁੰਦਾ ਹੈ.#ਇਸ ਗੁਰੁਦ੍ਵਾਰੇ ਵਿੱਚ ਇਹ ਗੁਰੁਵਸਤੂਆਂ ਹਨ:-#(ੳ) ਨਾਗਣੀ. ਇਸ ਨਾਗਣੀ ਬਰਛੀ ਦੀ ਲੰਬਾਈ ੮. ਫੁੱਟ ੯. ਇੰਚ ਹੈ.#(ਅ) ਭਾਲਾ (ਬਰਛਾ). ਇਸ ਦੀ ਲੰਬਾਈ ਅੱਧ ਇੰਚ ਘੱਟ ਅੱਠ ਫੁੱਟ ਹੈ. ਇਸ ਦਾ ਅਗਲਾ ਫਲ ੨. ਫੁੱਟ ੯. ਇੰਚ ਲੰਬਾ ਹੈ. ਵਿਚਕਾਰ ਲਕੜੀ ਦਾ ਲੰਬਾ ਦਸਤਾ ਹੈ.#(ੲ) ਸੈਫ਼ (ਅਥਵਾ ਬਾਣਾ). ਇਸ ਦੀ ਲੰਬਾਈ ਦਸਤੇ ਸਮੇਤ ੪. ਫੁੱਟ ੩. ਇੰਚ ਹੈ. ਚੌੜਾਈ ਦਸਤੇ ਪਾਸ ਤਿੰਨ ਇੰਚ ਫੇਰ ਵਿਚਕਾਰ ਦੋ ਇੰਚ, ਇਸੇ ਤਰ੍ਹਾਂ ਘਟਦੀ ਹੋਈ ਅੰਤ ਤਿੱਖੀ ਨੋਕ ਹੈ. ਤੋਲ ਬੱਤੀ ਛਟਾਂਕ ਹੈ.¹#ਇਸ ਉੱਪਰ ਇਹ ਇ਼ਬਾਰਤ ਲਿਖੀ ਹੋਈ ਹੈ:-#ਇੱਕ ਪਾਸੇ:-# [نصرمن الله فتح قریب] # [محیط علم راگندمہرامیرالمومنین حیدر] # [امام الجن والانس وصی مصطفٰےحق] #ਅਤੇ ਦੂਜੇ ਪਾਸੇ:-# [لااله الاالله محمد رسول الله] # [لافتٰی اِلاعلی لاسیف الاذوالفقار] # [بسم الله الرحمن الرحیم] # [تحفہ است علی فاطمہ حسین و حسن] #(ਸ) ਖੰਡਾ ਦੁਧਾਰਾ. ਇਸ ਖੰਡੇ ਦੀ ਲੰਬਾਈ ੩॥ ਫੁੱਟ ੩. ਇੰਚ ਹੈ. ਇਸੇ ਖੰਡੇ ਨਾਲ ਸਿੱਖੀ ਪਰਖੀ ਸੀ, ਜਦੋਂ ਪੰਜ ਪਿਆਰੇ ਚੁਣੇ ਸਨ. ਇਸ ਦਾ ਫਲ ਅਗਲੇ ਸਿਰੇ ਤੋਂ ੨। ਇੰਚ ਵਿਚਕਾਰੋਂ ੧॥ ਇੰਚ ਚੌੜਾ ਹੈ.#(ਹ) ਕਟਾਰ. ਇਸ ਕਟਾਰ ਦੀ ਲੰਬਾਈ ਸਮੇਤ ਦਸਤੇ ਦੋ ਫੁੱਟ ਇੱਕ ਇੰਚ ਹੈ. ਇਸ ਦੇ ਦਸਤੇ ਉੱਪਰ ਹਾਥੀ ਸ਼ੇਰਾਂ ਦੀਆਂ ਤਸਵੀਰਾਂ ਚਿਤ੍ਰ ਕੀਤੀਆਂ ਹੋਈਆਂ ਹਨ.#ਗੁਰੁਦ੍ਵਾਰੇ ਕੇਸ ਗੜ੍ਹ ਦੀ ਜਾਗੀਰ ਦਾ ਵੇਰਵਾ- ੧੧੫੦) ਰੁਪਯੇ ਸਾਲਾਨਾ ਅਰਥਾਤ ਪਿੰਡ "ਬੱਡੋਂ" ਦੇ ਸਾਰੇ ਸਰਕਾਰੀ ਮੁਆ਼ਮਲੇ ਦਾ ਅੱਧ, ਜਿਲਾ ਹੁਸ਼ਿਆਰਪੁਰ ਤੋਂ, ਜੋ ਸਰਦਾਰ ਬਘੇਲ ਸਿੰਘ ਜਥੇਦਾਰ ਨੇ ਅਮ੍ਰਿਤ ਛਕਣ ਵੇਲੇ ਅਰਦਾਸ ਕਰਾਈ. ੪੦੦) ਰੁਪਯੇ ਸਾਲਾਨਾ ਪਿੰਡ "ਗੀਗਨ ਵਾਲ" ਜ਼ਿਲਾ ਜਾਲੰਧਰ ਤੋਂ, ਜੋ ਸਰਦਾਰ ਮਿੱਤ ਸਿੰਘ ਜੀ ਜਥੇਦਾਰ ਨੇ ਅਰਦਾਸ ਕਰਾਈ. ੧੧੦੦) ਰੁਪਯੇ ਸਾਲਾਨਾ ਪਿੰਡ "ਮੋਠੇਪੁਰ" ਥਾਣਾ ਆਨੰਦਪੁਰ ਤੋਂ, ਜੋ ਸਰਦਾਰ ਚੜ੍ਹਤ ਸਿੰਘ ਜੀ ਡੱਲੇ ਵਾਲੀਏ ਨੇ ਅਰਦਾਸ ਕਰਾਈ.#੭੫) ਰੁਪਯੇ ਸਾਲਾਨਾ ਪਿੰਡ "ਮਹੈਣ" ਥਾਣਾ ਆਨੰਦਪੁਰ ਵਿੱਚ ਰਿਆਸਤ ਬਿਲਾਸਪੁਰ ਵੱਲੋਂ ਹੈ. ੩੭੫) ਰੁਪਯੇ ਸਾਲਾਨਾ ਰਿਆਸਤ ਪਟਿਆਲਾ ਵੱਲੋਂ ਹਨ. ੧੬੯/-) ਰੁਪਯੇ ਰਿਆਸਤ ਨਾਭੇ ਵੱਲੋਂ ਸਾਲਾਨਾ ਹਨ. ੩੭।) ਰੁਪਯੇ ਸਾਲਾਨਾ ਰਾਜਾ ਸਾਹਿਬ ਕਲਸੀਆ ਵੱਲੋਂ ਹਨ. ੩੩ ਘੁਮਾਉਂ ਦੇ ਕਰੀਬ ਰਕ਼ਬਾ ਜ਼ਮੀਨ ਦਾ ਹੈ, ਜਿਸ ਦੇ ਵਿੱਚ ਹੀ ਗੁਰੁਦ੍ਵਾਰਾ ਹੈ.#ਇਸ ਸਾਰੀ ਜਾਗੀਰ ਦਾ ਅਟਾ ਸਟਾ ੩. ਹਜਾਰ ਰੁਪਯੇ ਦੇ ਕ਼ਰੀਬ ਸਾਲਾਨਾ ਹੈ. ਹੋਲੇ ਮਹੱਲੇ ਦੇ ਮੇਲੇ ਤੇ ਕਾਫ਼ੀ ਚੜ੍ਹਾਵਾ ਹੋ ਜਾਂਦਾ ਹੈ.#(੫) ਗੁਰੂ ਕੇ ਮਹਿਲ. ਸ਼ਹਿਰ ਅੰਦਰ ਜੋ ਗੁਰੂ ਤੇਗ਼ ਬਹਾਦੁਰ ਜੀ ਨੇ ਆਪਣੇ ਰਹਿਣ ਲਈ ਮਕਾਨ ਬਣਾਏ. ਇਨ੍ਹਾਂ ਮਹਿਲਾਂ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਨਿਵਾਸ ਕੀਤਾ, ਅਤੇ ਚਾਰੇ ਸਾਹਿਬਜ਼ਾਦਿਆਂ ਦਾ ਜਨਮ ਹੋਇਆ ਉਸ ਵੇਲੇ ਦੀਆਂ ਕੁਝ ਦੀਵਾਰਾਂ ਅਜੇ ਮੌਜੂਦ ਹਨ.#(੬) ਦਮਦਮਾ ਸਾਹਿਬ. ਸ਼ਹਿਰ ਆਨੰਦਪੁਰ ਤੋਂ ਪੱਛਮ ਵੱਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਇੱਥੇ ਸਤਿਗੁਰੂ ਦੀਵਾਨ ਸਜਾਇਆ ਕਰਦੇ ਸਨ. ਅਤੇ ਮਸੰਦਾਂ ਨੂੰ ਦੰਡ ਇਸੇ ਥਾਂ ਬੈਠਕੇ ਦਿੱਤਾ ਸੀ.#(੭) ਮੰਜੀ ਸਾਹਿਬ. ਗੁਰੂ ਕੇ ਮਹਿਲਾਂ ਪਾਸ ਸ਼੍ਰੀ ਗੁਰੂ ਤੇਗ ਬਾਹਦੁਰ ਜੀ ਦਾ ਗੁਰੁਦ੍ਵਾਰਾ ਹੈ. ਇਥੇ ਗੁਰੂ ਜੀ ਰੋਜ਼ ਸ਼ਾਮ ਦਾ ਦੀਵਾਨ ਲਾਇਆ ਕਰਦੇ ਸਨ, ਇਥੇ ਹੀ ਦੀਵਨ ਵਿੱਚ ਆਕੇ ਕਸ਼ਮੀਰੀ ਪੰਡਿਤਾਂ ਨੇ ਸਤਿਗੁਰਾਂ ਪਾਸ ਧਰਮਰਖ੍ਯਾ ਲਈ ਫਰਿਆਦ ਕੀਤੀ ਸੀ.#(੮) ਮੰਜੀ ਸਾਹਿਬ (੨) ਸ਼ਹਿਰ ਵਿੱਚ ਗੁਰੁਦ੍ਵਾਰੇ ਕੇਸਗੜ੍ਹ ਸਾਹਿਬ ਦੇ ਪਾਸ ਹੀ ਚਾਰੇ ਸਾਹਿਬਜ਼ਾਦਿਆਂ ਦਾ ਗੁਰੁਦ੍ਵਾਰਾ ਹੈ. ਇਥੇ ਬਾਬਾ ਅਜੀਤ ਸਿਘ ਜੀ ਬਾਬਾ ਜੁਝਾਰ ਸਿੰਘ ਜੀ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤੇ ਸਿੰਘ ਜੀ ਛੋਟੀ ਅਵਸਥਾ ਵਿੱਚ ਖੇਡਦੇ ਅਤੇ ਵਿਦ੍ਯਾ ਪ੍ਰਾਪਤ ਕਰਦੇ ਹੁੰਦੇ ਸਨ.#੮੦) ਰੁਪਯੇ ਸਾਲਾਨਾ ਜਾਗੀਰ ਪਿੰਡ "ਸੂਰੇ ਵਾਲ" ਥਾਣਾ ਆਨੰਦਪੁਰ ਤੋਂ ਮਹਾਰਾਜਾ ਰਣਜੀਤ ਸਿਘ ਵੱਲੋਂ ਹੈ. ੧੮/-) ਰਿਆਸਤ ਕਲਸੀਆ ਵਲੋਂ ਅਤੇ ੨੫) ਸਾਲਾਨਾ ਰਿਆਸਤ ਪਟਿਆਲੇ ਵੱਲੋਂ ਹਨ.#ਛੋਟੀ ਜਿਹੀ ਪਹਾੜੀ ਉੱਪਰ ਉੱਚੀ ਥਾਂ ਦਰਬਾਰ ਬਣਿਆ ਹੋਇਆ ਹੈ. ਇਸ ਇਮਾਰਤ ਦੀ ਸੇਵਾ ਸਰਦਾਰ ਗੁੱਜਰ ਸਿੰਘ ਜੀ ਰਈਸ "ਸੁਰਖ ਪੁਰ," ਰਿਆਸਤ ਕਪੂਰਥਲਾ ਨੇ ਕਰਾਈ ਹੈ.#ਗੁਰਦ੍ਵਾਰੇ ਦੇ ਪਾਸ ਹੀ ਇੱਕ ਬੋਹੜ ਦਾ ਬਿਰਛ ਹੈ, ਜੋ ਸਾਹਿਬਜ਼ਾਦਿਆਂ ਦੇ ਸਮੇਂ ਦਾ ਹੈ.#(੯) ਭੋਰਾ ਸਾਹਿਬ. ਆਨੰਦਪੁਰ ਵਿੱਚ ਪੱਛਮ ਵੱਲ ਗੁਰੂ ਕੇ ਮਹਿਲਾਂ ਅੰਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਇੱਥੇ ਏਕਾਂਤ ਬੈਠਕੇ ਭਜਨ ਕੀਤਾ ਕਰਦੇ ਸਨ.#ਇਹ ਭੋਰਾ ਕਰੀਬ ੮. ਫੁੱਟ ਗਹਿਰਾ ਹੈ. ਜਿਸ ਦੀਆਂ ੧੦. ਪੌੜੀਆਂ ਹਨ.#(੧੦) ਫ਼ਤੇ ਗੜ੍ਹ ਕਿਲਾ. ਸ਼ਹਿਰ ਆਨੰਦਪੁਰ ਵਿੱਚ ਹੀ ਥਾਣੇ ਦੇ ਪਾਸ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਨੇ ਸ਼੍ਰੀ ਆਨੰਦਪੁਰ ਦੀ ਰਖ੍ਯਾ ਲਈ ਇਹ ਕਿਲਾ ਬਣਵਾਇਆ ਸੀ. ਇਹ ਕਿਲਾ ਹੁਣ ਢੈਹ ਚੁੱਕਾ ਹੈ.#(੧੧) ਲੋਹਗੜ੍ਹ ਕਿਲਾ. ਸ਼ਹਿਰ ਆਨੰਦ ਪੁਰ ਤੋਂ ਨੈਰਤ ਕੋਣ ਵਿੱਚ ਇੱਕ ਮੀਲ ਦੇ ਕਰੀਬ ਗੁਰੂ ਦਸਮ ਪਾਤਸ਼ਾਹ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਨੇ ਸ਼੍ਰੀ ਆਨੰਦਪੁਰ ਦੇ ਬਚਾਉ ਲਈ ਇਹ ਦ੍ਰਿੜ੍ਹ ਕਿਲਾ ਬਣਵਾਇਆ ਸੀ.#ਇਹ ਕਿਲਾ ਦਰਿਆ ਸਤਲੁਜ ਦੀ ਢਾਹ ਅਤੇ ਸਿੱਖਾਂ ਦੀ ਅਨਗਹਿਲੀ ਕਾਰਣ ਢੈਹ ਚੁੱਕਾ ਹੈ, ਹੁਣ ਛੋਟਾ ਜਿਹਾ ਦਰਬਾਰ ਦੇਖਣ ਵਿੱਚ ਆਉਂਦਾ ਹੈ. ਗੁਰੁਦ੍ਵਾਰੇ ਨਾਲ ਕਰੀਬ ੩. ਘੁਮਾਉਂ ਜ਼ਮੀਨ ਹੈ। ੩. ਦੇਖੋ, ਸੂਰਜ ਮੱਲ ਅਤੇ ਸੋਢੀ ਸ਼ਬਦ.
देखो अनंदपुर।#२. श्री गुरू तेग बहादुर जी ने शतद्रव (सतलुज) दे किनारे नैणादेवी दे पहाड़ पास माखोवाल पिंड दी धरती ख़रीदके संमत १७२३ विॱच इह नगर आबाद कीता, जो हुण जिला हुशिआरपुर दी ऊनातसील विॱच है. दशमेश ने इस नगर नूं वडी रौणक दिॱती. इह नगर "ख़ालसे दी वासी" करके प्रसिॱध है, जिस दा भाव है कि जो गुरू पिता दा निवास असथान है, उही उस दी संतान रूप ख़ालसे दा है.#संमत १७४६ विॱच कलगीधर ने इस नगर दी रख्या लई पंज क़िले तिआर कराए:-#(ॳ) आनंदगड़्ह (अ) लोहगड़्ह (ॲ) फतेगड़्ह, (स) केशगड़्ह. (ह) होलगड़्ह. इन्हां किलिआं दी थां हुण गुरुद्वारे शोभा दे रहे हन.#इस गुरुनगर दे गुरुद्वारिआं दा वेरवा इउं है:-#(१) अकाल बुंगा. शहिर दे विॱच ही गुरुद्वारा सीसगंज दे अहाते अंदर श्री गुरू गोबिंद सिंघ जी महाराज दा गुरुद्वारा है. इॱथे दसम पातशाह जी नूं गुरिआई दा तिलक होइआ है. इस थां छोटा जिहा बहुत सुंदर दरबार है. श्री गुरू ग्रंथ साहिब जी दा प्रकाश. है.#(२) आनंदगड़्ह किला. शहिर आनंदपुर तों दॱखण वॱल अॱध मील तों भी घॱट श्री गुरू गोबिंद सिंघ जी दा गुरुद्वारा है. श्री आनंदपुर दी रख्या लई गुरू जी ने जो किले बणवाए सन उन्हां विचों इॱक इह भी है.#इस किले अंदर इॱक बावली (वापी) है. जिस दीआं पउड़ीआं उतरके चड़्हना औखा हो जांदा है, अते इस बावली दे इरद गिरद इहो जिहीआं गुपत कोठड़ीआं हन कि जिन्हां अंदर आदमी चला जावे तां फिर बाहर दा रसता मिलना मुशकलहो जांदा है. दरबार भी बहुत चंगा बणिआ होइआ है. श्री गुरू ग्रंथ साहिब जी दा निॱत प्रकाश हुंदा है.#१६०० रुपये दे करीब सालाना जागीर पिंड चंदपुर, बुरज, चीकुणा, मैंहदड़ी थाणा आनंदपुर विॱच है. ३७।) रुपये सालाना जागीर रिआसत कलसीआ वॱलों है. १२५ घुमाउं ज़मीन इथे ही गुरुद्वारे नाल है.#इस किले नूं ही तोड़न लई पहाड़ी राजिआं ने हाथी नूं शराब नाल मसत करके छॱडिआ सी, अते भाई विचित्र सिंघ ने बरछा मारके हाथी दा सिर भेद़न कीता सी.#(३) सीसगंज. श्री आनंदपुर साहिब दे अंदर ही श्री गुरू तेग बहादुर जी दा गुरुद्वारा है. इॱथे सतिगुरू जी दे दिॱली तों आए सीस दा ससकार कीता गिआ सी.#सिॱख राज वेले दी जागीर पिंड चॱक सादू अते मुखेड़ा तों नौ सौ रुपये सालाना है. ३७।) राजा साहिब कलसीआ वॱलों, ६०) रिआसत पटिआला अते ७०) रिआसत नाभा वॱलों सालाना मिलदे हन।#(४) केसगड़्ह. शहिर आनंदपुर तों नैरत कोण विॱच नाल ही श्री गुरू गोबिंद सिंघ जी महाराज दा गुरुद्वारा है. इॱथे १७५६ वैसाखी वाले दिन ख़ालसा पंथ साजिआ. वडा मेला होले नूं हुंदा है, साधारन मेला वैसाखी नूं भी हुंदा है.#इस गुरुद्वारे विॱच इह गुरुवसतूआं हन:-#(ॳ) नागणी. इस नागणी बरछी दी लंबाई ८. फुॱट ९. इंच है.#(अ)भाला (बरछा). इस दी लंबाई अॱध इंच घॱट अॱठ फुॱट है. इस दा अगला फल २. फुॱट ९. इंच लंबा है. विचकार लकड़ी दा लंबा दसता है.#(ॲ) सैफ़ (अथवा बाणा). इस दी लंबाई दसते समेत ४. फुॱट ३. इंच है. चौड़ाई दसते पास तिंन इंच फेर विचकार दो इंच, इसे तर्हां घटदी होई अंत तिॱखी नोक है. तोल बॱती छटांक है.¹#इस उॱपर इह इ़बारत लिखी होई है:-#इॱक पासे:-# [نصرمن الله فتح قریب] # [محیط علم راگندمہرامیرالمومنین حیدر] # [امام الجن والانس وصی مصطفٰےحق] #अते दूजे पासे:-# [لااله الاالله محمد رسول الله] # [لافتٰی اِلاعلی لاسیف الاذوالفقار] # [بسم الله الرحمن الرحیم] # [تحفہ است علی فاطمہ حسین و حسن] #(स) खंडा दुधारा. इस खंडे दी लंबाई ३॥ फुॱट ३. इंच है. इसे खंडे नाल सिॱखी परखी सी, जदों पंज पिआरे चुणे सन. इस दा फल अगले सिरे तों २। इंच विचकारों १॥ इंच चौड़ा है.#(ह) कटार. इस कटार दी लंबाई समेत दसते दो फुॱट इॱक इंच है. इस दे दसते उॱपर हाथी शेरां दीआं तसवीरां चित्र कीतीआं होईआं हन.#गुरुद्वारे केस गड़्ह दी जागीर दा वेरवा- ११५०) रुपये सालाना अरथात पिंड "बॱडों" दे सारे सरकारी मुआ़मले दा अॱध, जिला हुशिआरपुर तों, जो सरदार बघेल सिंघ जथेदार ने अम्रित छकण वेलेअरदास कराई. ४००) रुपये सालाना पिंड "गीगन वाल" ज़िला जालंधर तों, जो सरदार मिॱत सिंघ जी जथेदार ने अरदास कराई. ११००) रुपये सालाना पिंड "मोठेपुर" थाणा आनंदपुर तों, जो सरदार चड़्हत सिंघ जी डॱले वालीए ने अरदास कराई.#७५) रुपये सालाना पिंड "महैण" थाणा आनंदपुर विॱच रिआसत बिलासपुर वॱलों है. ३७५) रुपये सालाना रिआसत पटिआला वॱलों हन. १६९/-) रुपये रिआसत नाभे वॱलों सालाना हन. ३७।) रुपये सालाना राजा साहिब कलसीआ वॱलों हन. ३३ घुमाउं दे करीब रक़बा ज़मीन दा है, जिस दे विॱच ही गुरुद्वारा है.#इस सारी जागीर दा अटा सटा ३. हजार रुपये दे क़रीब सालाना है. होले महॱले दे मेले ते काफ़ी चड़्हावा हो जांदा है.#(५) गुरू के महिल. शहिर अंदर जो गुरू तेग़ बहादुर जी ने आपणे रहिण लई मकान बणाए. इन्हां महिलां विॱच ही गुरू गोबिंद सिंघ जी ने निवास कीता, अते चारे साहिबज़ादिआं दा जनम होइआ उस वेले दीआं कुझ दीवारां अजे मौजूद हन.#(६) दमदमा साहिब. शहिर आनंदपुर तों पॱछम वॱल श्री गुरू गोबिंद सिंघ जी दा गुरुद्वारा है. इॱथे सतिगुरू दीवान सजाइआ करदे सन. अते मसंदां नूं दंड इसे थां बैठके दिॱता सी.#(७) मंजी साहिब. गुरू के महिलां पास श्री गुरू तेग बाहदुर जी दागुरुद्वारा है. इथे गुरू जी रोज़ शाम दा दीवान लाइआ करदे सन, इथे ही दीवन विॱच आके कशमीरी पंडितां ने सतिगुरां पास धरमरख्या लई फरिआद कीती सी.#(८) मंजी साहिब (२) शहिर विॱच गुरुद्वारे केसगड़्ह साहिब दे पास ही चारे साहिबज़ादिआं दा गुरुद्वारा है. इथे बाबा अजीत सिघ जी बाबा जुझार सिंघ जी बाबा ज़ोरावर सिंघ जी अते बाबा फ़ते सिंघ जी छोटी अवसथा विॱच खेडदे अते विद्या प्रापत करदे हुंदे सन.#८०) रुपये सालाना जागीर पिंड "सूरे वाल" थाणा आनंदपुर तों महाराजा रणजीत सिघ वॱलों है. १८/-) रिआसत कलसीआ वलों अते २५) सालाना रिआसत पटिआले वॱलों हन.#छोटी जिही पहाड़ी उॱपर उॱची थां दरबार बणिआ होइआ है. इस इमारत दी सेवा सरदार गुॱजर सिंघ जी रईस "सुरख पुर," रिआसत कपूरथला ने कराई है.#गुरद्वारे दे पास ही इॱक बोहड़ दा बिरछ है, जो साहिबज़ादिआं दे समें दा है.#(९) भोरा साहिब. आनंदपुर विॱच पॱछम वॱल गुरू के महिलां अंदर श्री गुरू तेग बहादुर जी दा गुरुद्वारा है. सतिगुरू जी इॱथे एकांत बैठके भजन कीता करदे सन.#इह भोरा करीब ८. फुॱट गहिरा है. जिस दीआं १०. पौड़ीआं हन.#(१०) फ़ते गड़्ह किला. शहिर आनंदपुर विॱच ही थाणे दे पास श्री गुरू गोबिंद सिंघ जी दा गुरुद्वारा है.सतिगुरू जी ने श्री आनंदपुर दी रख्या लई इह किला बणवाइआ सी. इह किला हुण ढैह चुॱका है.#(११) लोहगड़्ह किला. शहिर आनंद पुर तों नैरत कोण विॱच इॱक मील दे करीब गुरू दसम पातशाह जी दा गुरुद्वारा है. सतिगुरू जी ने श्री आनंदपुर दे बचाउ लई इह द्रिड़्ह किला बणवाइआ सी.#इह किला दरिआ सतलुज दी ढाह अते सिॱखां दी अनगहिली कारण ढैह चुॱका है, हुण छोटा जिहा दरबार देखण विॱच आउंदा है. गुरुद्वारे नाल करीब ३. घुमाउं ज़मीन है। ३. देखो, सूरज मॱल अते सोढी शबद.
ਦੇਖੋ, ਆਨੰਦਪੁਰ। ੨. ਰਿਆਸਤ ਪਟਿਆਲਾ, ਤਸੀਲ ਸਰਹਿੰਦ ਥਾਣਾ ਬਸੀ ਵਿੱਚ ਇੱਕ ਪਿੰਡ ਇਸ ਪਿੰਡ ਦੀ ਵਸੋਂ ਅੰਦਰ ਇੱਕ ਨੀਵੀਂ ਜਿਹੀ ਥਾਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰਦ੍ਵਾਰਾ ਹੈ.#ਨੀਵੀਂ ਥਾਂ ਹੋਣ ਕਰਕੇ ਬਰਸਾਤ ਦਾ ਪਾਣੀ ਅੰਦਰ ਆ ਜਾਂਦਾ ਹੈ. ਗੁਰੁਦ੍ਵਾਰੇ ਨਾਲ ਜਾਗੀਰ ੭੦) ਰੁਪਯੇ ਸਾਲਾਨਾ ਰਿਆਸਤ ਪਟਿਆਲਾ ਵੱਲੋਂ ਹੈ. ਪੁਜਾਰੀ ਸਿੰਘ ਹੈ.#ਰੇਲਵੇ ਸਟੇਸ਼ਨ ਸਰਹਿੰਦ ਤੋਂ ਈਸ਼ਾਨ ਕੋਣ ੯. ਮੀਲ ਹੈ. ਬਸੀ ਤਕ ੫. ਮੀਲ ਪੱਕੀ ਸੜਕ ਹੈ. ਅੱਗੇ ੪. ਮੀਲ ਕੱਚਾ ਰਸਤਾ ਹੈ. ਇਸ ਦੇ ਪਾਸ ਹੀ ਕਲੌੜ ਪਿੰਡ ਹੈ ਇਸ ਕਰਕੇ ਦੋਹਾਂ ਪਿੰਡਾਂ ਦਾ ਮਿਲਵਾਂ ਨਾਉਂ "ਅਨੰਦਪੁਰ ਕਲੌੜ" ਹੈ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਫ਼ਾ. [تیغ] ਤੇਗ਼. ਸੰਗ੍ਯਾ- ਫ਼ੌਲਾਦ ਦਾ ਜੌਹਰ। ੨. ਤਲਵਾਰ. ਖੜਗ. "ਦੇਗ ਤੇਗ ਜਗ ਮੈ ਦੋਊ ਚਲੈ." (ਚੋਪਈ) ਦੇਖੋ, ਦੇਗਤੇਗ। ੩. ਸੂਰਯ ਦੀ ਰੋਸ਼ਨੀ। ੪. ਵਿ- ਤੇਜ਼. ਤਿੱਖਾ....
ਫ਼ਾ. [بہادر] ਬਹਾ- ਦੁਰ ਚਮਕੀਲਾ ਮੋਤੀ। ੨. ਕੀਮਤੀ ਮੋਤੀ। ੩. ਉਤਸਾਹੀ. ਪਰਾਕ੍ਰਮੀ. ਸ਼ੂਰਵੀਰ....
ਸੰਗ੍ਯਾ- ਸ਼ਤ (ਸੌ) ਧਾਰਾ ਕਰਕੇ ਵਹਿਣ ਵਾਲਾ ਦਰਿਆ. ਸ਼ਤਦ੍ਰੁ. ਸਤਲੁਜ. ਪੁਰਾਣਕਥਾ ਹੈ ਕਿ ਵਸਿਸ੍ਠ ਰਿਖੀ ਪੁਤ੍ਰਾਂ ਦੇ ਸ਼ੋਕ ਨਾਲ ਇਸ ਵਿੱਚ ਡੁੱਬਕੇ ਮਰਨ ਲੱਗਾ ਸੀ. ਦਰਿਆ ਨੇ ਆਪਣੇ ਪ੍ਰਵਾਹ ਨੂੰ ਸੌ ਥਾਂ ਕਰਕੇ ਡੁੱਬਣੋ ਬਚਾ ਲੀਤਾ. ਇਹ ਦਰਿਆ ਤਿੱਬਤ ਦੇ ਪ੍ਰਸਿੱਧ ਤਾਲ ਮਾਨਸਰੋਵਰ ਦੇ ਪਾਸ ਦੇ ਤਾਲ ਰਾਵਣਰ੍ਹਦ ਵਿੱਚੋਂ ਨਿਕਲਕੇ ਕੁੱਲੂ ਮੰਡੀ ਬਿਲਾਸਪੁਰ ਆਨੰਦਪੁਰ ਰੋਪੜ ਫਿਰੋਜਪੁਰ ਆਦਿਕ ਥਾਈਂ ੯੦੦ ਮੀਲ ਵਹਿੰਦਾ ਹੋਇਆ ਮੁਜੱਫਰਗੜ੍ਹ ਜਿਲੇ ਵਿੱਚ ਸਿੰਧ ਨਾਲ ਜਾ ਮਿਲਦਾ ਹੈ. "ਨੇਤ੍ਰਤੁੰਗ ਕੇ ਚਰਨ ਤਰ ਸਤਦ੍ਰਵ ਤੀਰ ਤਰੰਗ." (ਰਾਮਾਵ)#ਮਹਾਰਾਜ ਰਣਜੀਤ ਸਿੰਘ ਅਤੇ ਅੰਗ੍ਰੇਜਾਂ ਦੇ ਰਾਜ ਦੀ ਹੱਦ ਸਤਲੁਜ ਸੀ. ਸਨ ੧੮੮੨ ਵਿੱਚ ਇਸ ਦਰਿਆ ਤੋਂ ਲਾਰਡ ਰਿਪਨ ਦੀ ਅਮਲਦਾਰੀ ਵਿੱਚ ਰੋਪੜ ਦੇ ਮੁਕਾਮੋਂ ਭਾਰੀ ਨਹਿਰ ਖੋਲ੍ਹੀ ਗਈ ਹੈ, ਜੋ ਮਾਲਵੇ ਨੂੰ ਸੈਰਾਬ ਕਰਦੀ ਹੈ. ਇਸ ਨਹਿਰ ਤੇ ਦੋ ਕ੍ਰੋੜ ਅੱਠਤਰ ਲੱਖ ਰੁਪਯਾ ਅੰਗ੍ਰੇਜੀ ਸਰਕਾਰ ਦਾ ਅਤੇ ਇੱਕ ਕਰੋੜ ਉਣੱਤੀ ਲੱਖ ਸਿੱਖ ਰਿਆਸਤਾਂ ਦਾ ਖਰਚ ਹੋਇਆ ਹੈ....
ਦੇਖੋ, ਸਤਦ੍ਰਵ....
ਆਨੰਦਪੁਰ ਤੋਂ ਸੱਤ ਕੋਹ ਉੱਤਰ ਵੱਲ ਇੱਕ ਪਹਾੜ ਦੀ ਚੋਟੀ ਤੇ ਦੁਰਗਾ ਦਾ ਅਸਥਾਨ ਅਤੇ ਇਸੇ ਨਾਮ ਦਾ ਪਿੰਡ ਹੈ. ਗੁਰੁਪ੍ਰਤਾਪਸੂਰਜ ਅਨੁਸਾਰ ਨੈਣੇ ਜੱਟ ਦੀ ਪ੍ਰਸਿੱਧ ਕੀਤੀ ਦੇਵੀ. ਪੁਰਾਣਾਂ ਅਨੁਸਾਰ ਉਹ ਥਾਂ, ਜਿੱਥੇ ਸਤੀ ਦੇ ਨਯਨ (ਨੇਤ੍ਰ) ਡਿਗੇ ਹਨ. ਦੇਖੋ, ਸਤੀ ੮. ਇਸ ਦੀ ਪੁਸ੍ਟੀ ਦਸਮਗ੍ਰੰਥ ਤੋਂ ਹੁੰਦੀਹੈ- "ਨੇਤ੍ਰਤੁੰਗ ਕੇ ਚਰਨ ਤਰ ਸਤਦ੍ਰਵ ਤੀਰ ਤਰੰਗ." (ਰਾਮਾਵ) ਨੈਣਾਦੇਵੀ ਗ੍ਰਾਮ ਤੋਂ ਉੱਤਰ ਪੂਰਵ ਗੁਰੂ ਗੋਬਿੰਦਸਿੰਘ ਸਾਹਿਬ ਦੇ ਵਿਰਾਜਣ ਦਾ ਅਸਥਾਨ ਹੈ. ਪੁਜਾਰੀ ਕੋਈ ਨਹੀਂ. ਇਹ ਥਾਂ ਰਿਆਸਤ ਬਿਲਾਸਪੁਰ ਵਿੱਚ ਹੈ ਅਤੇ ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ੩੫ ਮੀਲ ਪੂਰਵ ਹੈ. ਹੁਣ ਰੋਪੜ ਰੇਲਵੇ ਸਟੇਸ਼ਨ ਤੋਂ ਨੇੜੇ ਹੈ. ਦੇਖੋ, ਭੈਰੋ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਦੇਖੋ, ਮਾਖੋ ੨....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਸੰ. ਧਰਿਤ੍ਰੀ. ਸੰਗ੍ਯਾ- ਜੀਵਾਂ ਨੂੰ ਧਾਰਨ ਕਰਨ ਵਾਲੀ, ਪ੍ਰਿਥਿਵੀ. ਜ਼ਮੀਨ, ਭੂਮਿ. "ਧਰਤਿ ਕਾਇਆ ਸਾਧਿਕੈ." (ਵਾਰ ਆਸਾ) "ਧਨੁ ਧਰਤੀ, ਤਨੁ ਹੋਇ ਗਇਓ ਧੂੜਿ." (ਸਾਰ ਨਾਮਦੇਵ) ੨. ਤੋਲਣ ਵਾਲੇ ਦਾ ਸੰਖ੍ਯਾਕ੍ਰਮ. ਤੋਲਣ ਵੇਲੇ ਇੱਕ ਦੋ ਤਿੰਨ ਆਦਿ ਗਿਣਤੀ ਦਾ ਸਿਲਸਿਲੇ ਵਾਰ ਉੱਚਾਰਣ ਦਾ ਕੰਮ। ੩. ਤੋਲ (ਵਜ਼ਨ) ਦੀ ਸਮਤਾ. "ਆਪੇ ਧਰਤੀ ਸਾਜੀਅਨੁ ਪਿਆਰੇ ਪਿਛੈ ਟੰਕੁ ਚੜਾਇਆ" (ਸੋਰ ਮਃ ੫)...
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਅ਼. [آباد] ਅਬਦ ਦਾ ਬਹੁ ਵਚਨ. ਯੁਗ (ਜੁਗ) ੨. ਫ਼ਾ. ਵਸਤੀ ਸ਼ਹਿਰ. ੩. ਉਸਤਤਿ। ੪. ਵਿ- ਵਸਿਆ ਹੋਇਆ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਕ੍ਰਿ. ਵਿ- ਅਬ. ਇਸ ਵੇਲੇ. "ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ." (ਮਾਝ ਮਃ ੫) ਇਸ ਦਾ ਮੂਲ ਸੰਸਕ੍ਰਿਤ अहनि ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ- ਅੱਜ ਦੇ ਦਿਨ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਸੰ. ਊਨ. ਵਿ- ਅਪੂਰਣ. ਨ੍ਯੂਨ. ਊਣਾ. "ਊਨੇ ਕਾਜ ਨ ਹੋਵਤ ਪੂਰੇ." (ਰਾਮ ਮਃ ੫) ੨. ਸੰਗ੍ਯਾ- ਇੱਕ ਛੋਟੀ ਅਸੀਲ ਤਲਵਾਰ, ਜੋ ਤਕੀਏ ਹੇਠ ਰੱਖੀ ਜਾ ਸਕੇ. "ਮਿਸਰੀ ਊਨਾ ਨਾਮ, ਸੈਫ ਸਰੋਹੀ ਸਸਤ੍ਰਪਤਿ." (ਸਨਾਮਾ) ੩. ਹੁਸ਼ਿਆਰਪੁਰ ਦੇ ਜਿਲੇ ਇੱਕ ਨਗਰ, ਜਿਸ ਥਾਂ ਤਸੀਲ ਹੈ. ਇਹ ਬਾਬਾ ਸਾਹਿਬ ਸਿੰਘ ਜੀ ਬੇਦੀ ਦੀ ਰਾਜਧਾਨੀ ਸੀ. ਸਨ ੧੮੪੮ ਵਿੱਚ ਬਾਬਾ ਵਿਕ੍ਰਮ ਸਿੰਘ ਜੀ ਦੇ ਵੇਲੇ ਅੰਗ੍ਰੇਜ਼ਾਂ ਨੇ ਇਸ ਨੂੰ ਜਬਤ ਕੀਤਾ. ਹੁਣ ਬਾਬਾ ਜੀ ਦੀ ਔਲਾਦ ਊਂਨੇ ਵਿੱਚ ਜਾਗੀਰਦਾਰ ਹੈ. ਦੇਖੋ, ਵੇਦੀਵੰਸ਼.#ਊਨੇ ਦੇ ਪਾਸ ਹੀ ਦੱਖਣ ਪੂਰਵ ਵੱਲ ਇੱਕ ਬਾਗ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦਾ ਪਵਿਤ੍ਰ ਅਸਥਾਨ "ਦਮਦਮਾ ਸਾਹਿਬ" ਹੈ. ਗੁਰੁਦ੍ਵਾਰੇ ਨਾਲ ਛੀ ਘੁਮਾਉਂ ਦੇ ਬਾਗ ਤੋਂ ਛੁੱਟ ਹੋਰ ਕੋਈ ਜਾਗੀਰ ਨਹੀਂ. ਇਸ ਦਾ ਇੰਤਜਾਮ ਊਨੇ ਦੇ ਰਈਸ ਬੇਦੀ ਸਾਹਿਬ ਦੇ ਹੱਥ ਹੈ. ਊਨੇ ਲਈ ਰੇਲ ਦਾ ਸਟੇਸ਼ਨ "ਜੇਜੋਂ ਦੁਆਬਾ" ਹੈ, ਜਿਸ ਤੋਂ ੧੨. ਮੀਲ ਦੀ ਵਿੱਥ ਹੈ।#੪. ਭਾਰਤ ਦੇ ਉੱਤਰ ਪੱਛਮ ਸਿੰਧਨਦ ਅਤੇ ਸ੍ਵਾਤ ਦੇ ਮੱਧ ਇੱਕ ਪਹਾੜ, ਜੋ ਸਮੁੰਦਰ ਦੀ ਸਤਹ ਤੋਂ ੧੬੦੦ ਫੁਟ ਉੱਚਾ ਹੈ. ਇਸ ਨੂੰ ਯੂਨਾਨੀਆਂ ਨੇ ਸਿਕੰਦਰ ਦੇ ਇਤਿਹਾਸ ਵਿੱਚ Aornos ਲਿਖਿਆ ਹੈ. ਪਠਾਣਾਂ ਵਿੱਚ ਇਸ ਦਾ ਨਾਉਂ "ਪੀਰ ਸਰ" ਭੀ ਪ੍ਰਸਿੱਧ ਹੈ. ਜਨਮਸਾਖੀ ਅਨੁਸਾਰ ਗੁਰੂ ਨਾਨਕ ਦੇਵ ਦੇ ਚਰਣਾਂ ਨਾਲ ਊਨਾ ਪਵਿਤ੍ਰ ਹੋਇਆ ਹੈ....
ਦੇਖੋ, ਤਹਸੀਲ....
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਦੇਖੋ, ਰੌਨਕ....
ਸੰਗ੍ਯਾ- ਰਹਾਇਸ਼. ਨਿਵਾਸ. "ਵਾਸੀ ਨਾਮ ਪੂਛ ਸਰ ਲੀਨੋ." (ਗੁਵਿ ੧੦) ੨. वासिन्. ਵਿ- ਵਸਣ ਵਾਲਾ. "ਘਟ ਘਟ ਵਾਸੀ ਸਰਬ ਨਿਵਾਸੀ." (ਸੂਹੀ ਛੰਤ ਮਃ ੫) ੩. ਵਸ਼ (ਕ਼ਾਬੂ) ਹੈ. "ਸਭਿ ਕਾਲੈ ਵਾਸੀ." (ਵਾਰ ਮਾਰੂ ੨. ਮਃ ੫) ੪. ਵਸਦਾ, ਵਸਦੇ ਹਨ. "ਸੇ ਜਨ ਜੁਗ ਮਹਿ ਸੁਖ ਵਾਸੀ." (ਸੋਪੁਰਖੁ) ੫. ਦੇਖੋ, ਬਾਸੀ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸਰਵ- ਵਹੀ ਓਹੀ. "ਜਹਿ ਦੇਖੋ, ਉਹੀ ਹੈ" (ਚੰਡੀ ੧) "ਉਹੀ ਪੀਓ ਉਹੀ ਖੀਓ." (ਗਉ ਮਃ ੫)...
ਸੰ. सन्तान ਸੰਗ੍ਯਾ- ਔਲਾਦ. ਵੰਸ਼। ੨. ਕਲਪ ਬਿਹਛ. ਸੁਰਤਰੁ. "ਜਾਨਿਯੋ ਸੰਤਾਨ ਕੇ ਸਮਾਨ ਬਨੈ ਅਬਨ, ਦਾਨੀ ਮਨ ਕਾਮਨਾ, ਨ ਦਾਨੀ ਮੋਖ ਗ੍ਯਾਨ ਹੈ." (ਨਾਪ੍ਰ) ੩. ਵਿਸਤਾਰ. ਫੈਲਾਉ। ੪. ਇੰਤਜਾਮ. ਪ੍ਰਬੰਧ। ੫. ਨਿੱਤ ਵਹਿਣ ਵਾਲਾ ਜਲ ਦਾ ਪ੍ਰਵਾਹ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ, ਜੋ ਅਦਭੁਤ ਕਲਗੀ ਸੀਸ ਤੇ ਧਾਰਣ ਕਰਦੇ ਹਨ. "ਅਬ ਆਨਕੀ ਆਸ ਨਿਰਾਸ ਭਈ ਕਲਗੀਧਰ ਵਾਸ ਕਿਯੋ ਮਨ ਮਾਹੀ." (ਗੁਪ੍ਰਸੂ) ਲੇਡੀ Login ਲਿਖਦੀ ਹੈ ਕਿ ਜਦ ਲਾਹੌਰ ਪੁਰ ਅੰਗ੍ਰੇਜ਼ੀ ਕਬਜਾ ਹੋਇਆ, ਤਦ ਉਸ ਦੇ ਪਤੀ ਡਾਕਟਰ Login ਨੇ ਮਹਾਰਾਜਾ ਰਣਜੀਤ ਸਿੰਘ ਦੇ ਤੋਸ਼ੇਖਾਨੇ ਦੀ ਫ਼ਹਿਰਿਸ੍ਤ ਬਣਾਕੇ ਚਾਰਜ ਲਿਆ. ਤੋਸ਼ੇਖ਼ਾਨੇ ਵਿੱਚ ਉਸ ਵੇਲੇ ਦਸ਼ਮੇਸ਼ ਦੀ ਕਲਗੀ ਮੌਜੂਦ ਸੀ. ਪਤਾ ਨਹੀਂ ਉਹ ਮਹਾਰਾਜਾ ਰਣਜੀਤ ਸਿੰਘ ਦੇ ਕਬਜੇ ਕਿਸ ਤਰਾਂ ਆਈ, ਅਤੇ ਹੁਣ ਉਹ ਅਮੋਲਕ ਵਸਤੁ ਕਿੱਥੇ ਹੈ.¹...
ਦੇਖੋ, ਰਕ੍ਸ਼ਾ. "ਸਰਬ ਰਖ੍ਯਾ ਗੁਰ ਦਯਾਲਹ." (ਸਹਸ ਮਃ ੫)...
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਦੋਖੋ, ਤਯਾਰ....
ਲੋਹੇ ਜਿਹਾ ਦ੍ਰਿੜ੍ਹ ਦੁਰਗ (ਕਿਲਾ). ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਰਚਿਆ ਇੱਕ ਅਮ੍ਰਿਤਸਰ ਜੀ ਦੀ ਸ਼ਹਰਪਨਾਹ ਦਾ ਜੰਗੀ ਬੁਰਜ. ਦੇਖੋ, ਅਮ੍ਰਿਤਸਰ ੧੮। ੨. ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਆਨੰਦਪੁਰ ਦਾ ਇੱਕ ਕਿਲਾ। ੩. ਦੀਨੇ (ਕਾਂਗੜ) ਪਿੰਡ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦੇ ਵਿਸ਼੍ਰਾਮ ਦਾ ਅਸਥਾਨ. ਦੇਖੋ, ਦੀਨਾ ੩। ੪. ਮੁਖ਼ਲਿਸਗੜ੍ਹ ਦਾ ਨਾਮ ਬਦਲਕੇ ਬਾਬੇ ਬੰਦੇ ਦਾ ਦ੍ਰਿੜ੍ਹ ਕੀਤਾ ਕਿਲਾ, ਜੋ ਸਢੌਰੇ ਪਾਸ ਪੰਮੂ ਪਿੰਡ ਦੇ ਲਾਗੇ ਪਹਾੜੀ ਪੁਰ ਸੀ. ਇਸ ਥਾਂ ਬੰਦੇ ਬਹਾਦੁਰ ਨੂੰ ਫੜਨ ਲਈ ਬਹਾਦੁਰਸ਼ਾਹ ਆਪ ਬਹੁਤ ਫੌਜ ਲੈਕੇ ਗਿਆ ਸੀ ਅਰ ਬਾਦਸ਼ਾਹ ਫ਼ਰਰੁਖ਼ਸਿਯਰ ਦੇ ਜਮਾਨੇ ਸੈਯਦ ਅਮੀਰਖਾਨ ਨੇ ਬਹੁਤ ਫੌਜ ਲੈਕੇ ਇੱਥੇ ਸਿੱਖਾਂ ਨਾਲ ਭਾਰੀ ਜੰਗ ਕੀਤਾ. ਦੇਖੋ, ਮੁਖਲਿਸਗੜ੍ਹ। ੫. ਗੁਰਦਾਸਪੁਰ ਦੇ ਪਾਸ ਬੰਦੇ ਬਹਾਦੁਰ ਦਾ ਕਿਲਾ. ਜੋ ਸਨ ੧੭੧੨ ਵਿੱਚ ਤਿਆਰ ਹੋਇਆ ਸੀ....
ਉਹ ਪਵਿਤ੍ਰ ਗੁਰਧਾਮ, ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਫਤੇਸਿੰਘ ਜੀ ਸੰਮਤ ੧੭੬੧ ਵਿੱਚ ਸ਼ਹੀਦ ਹੋਏ. ਬੰਦੇ ਬਹਾਦੁਰ ਨੇ ਸੰਮਤ ੧੭੬੭ ਵਿੱਚ ਸਰਹਿੰਦ ਫਤੇ ਕਰਕੇ ਇੱਥੇ ਗੁਰਦ੍ਵਾਰਾ ਬਣਾਇਆ, ਜਿਸ ਦਾ ਨਾਮ ਫਤੇਗੜ੍ਹ ਰੱਖਿਆ, ਮਹਾਰਾਜਾ ਕਰਮਸਿੰਘ ਪਟਿਆਲਾਪਤੀ ਨੇ ਨਜਾਮਤ ਸਰਹਿੰਦ ਦਾ ਨਾਮ ਭੀ ਫਤੇਗੜ੍ਹ ਕ਼ਾਇਮ ਕਰ ਦਿੱਤਾ. ਫਤੇਗੜ੍ਹ ਸਾਹਿਬ ਰੋਪੜ ਸਰਹਿੰਦ ਰੇਲਵੇ ਲੈਨ ਦਾ ਸਟੇਸ਼ਨ ਹੈ. ਜੋ ਸਰਹਿੰਦ ਤੋਂ ਦੋ ਮੀਲ ਹੈ। ੨. ਆਨੰਦਪੁਰ ਦਾ ਇੱਕ ਕਿਲਾ, ਜੋ ਕਲਗੀਧਰ ਨੇ ਬਣਵਾਇਆ ਸੀ. ਦੇਖੋ, ਆਨੰਦਪੁਰ....
ਭਾਈ ਸੁੱਖਾਸਿੰਘ ਨੇ ਗੁਰੁਵਿਲਾਸ ਵਿੱਚ ਕੇਸਗੜ੍ਹ ਦਾ ਅਨੁਵਾਦ (ਉਲਥਾ) ਕਰਕੇ ਕੇਸਕੋਟ ਅਤੇ ਕੇਸਦੁਰਗ ਆਦਿਕ ਨਾਉਂ ਬਣਾ ਦਿੱਤੇ ਹਨ. ਕੇਸਗੜ੍ਹ ਆਨੰਦਪੁਰ ਵਿੱਚ ਉਹ ਗੁਰਧਾਮ ਹੈ, ਜਿਸ ਥਾਂ ਦਸ਼ਮੇਸ਼ ਨੇ ੧. ਵੈਸਾਖ ਸੰਮਤ ੧੭੫੬ ਨੂੰ ਅਮ੍ਰਿਤਦਾਨ ਦੇ ਕੇ ਮੁਰਦਿਆਂ ਨੂੰ ਜੀਵਨਦਾਨ ਦਿੱਤਾ ਅਤੇ ਕੇਸ਼ ਰੱਖਣ ਦਾ ਉਪਦੇਸ਼ ਕੀਤਾ. ਇਹ ਖ਼ਾਲਸੇ ਦਾ ਤੀਜਾ ਤਖਤ ਹੈ. ਇਸਥਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਜੋ ਸ਼ਸਤ੍ਰ ਹਨ, ਉਹ ਆਨੰਦਪੁਰ ਸ਼ਬਦ ਵਿਚ 'ਕੇਸਗੜ੍ਹ' ਦੇਖੋ....
ਆਨੰਦਪੁਰ ਦਾ ਇੱਕ ਕਿਲਾ. ਇਸੇ ਥਾਂ ਦਸ਼ਮੇਸ਼ ਨੇ ਦੀਵਾਨ ਲਗਾਕੇ ਸੰਮਤ ੧੭੫੭ ਚੇਤ ਬਦੀ ੧. ਨੂੰ ਹੋਲਾ ਮਹੱਲਾ ਖੇਡਣ ਦੀ ਰੀਤਿ ਚਲਾਈ. ਦੇਖੋ, ਆਨੰਦਪੁਰ ਅਤੇ ਹੋਲਾ ਮਹੱਲਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਦੇਖੋ, ਬੇਰਵਾ....
ਸੰ. एवं- ਏਵੰ. ਕ੍ਰਿ. ਵਿ- ਇਸੇ ਤਰਾਂ. ਇਸ ਢੰਗ ਨਾਲ. "ਨਾਨਕ ਕਹੈ ਸਿਆਣੀਏ! ਇਉ ਕੰਤ ਮਿਲਾਵਾ ਹੋਇ." (ਵਾਰ ਸੂਹੀ, ਮਃ ੨) ੨. ਐਸੇ ਹੀ ਔਰ. ਇਵੇਂ ਹੀ ਹੋਰ....
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਦੇਖੋ, ਬੁੰਗਹ। ੨. ਜਿਲਾ ਅੰਬਾਲਾ, ਤਸੀਲ ਅਤੇ ਥਾਣਾ ਰੋਪੜ ਦਾ ਇੱਕ ਪਿੰਡ, ਜੋ ਰੋਪੜ ਤੋਂ ੧੩. ਮੀਲ ਉੱਤਰ ਅਤੇ ਕੀਰਤਪੁਰ ਤੋਂ ਚਾਰ ਕੋਹ ਦੱਖਣ ਹੈ. ਇਸ ਪਿੰਡ ਤੋਂ ਪੂਰਵ ਸ਼੍ਰੀ ਗੁਰੂ ਹਰਿਰਾਈ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਦੇ ਘੋੜੇ ਇੱਥੇ ਰਹਿੰਦੇ ਹੁੰਦੇ ਸਨ, ਅਤੇ ਗੁਰੂ ਜੀ ਆਪ ਕਈ ਵਾਰੀਂ ਇੱਥੇ ਆਕੇ ਘੋੜਿਆਂ ਨੂੰ ਦੇਖਿਆ ਕਰਦੇ ਸਨ. ਪਹਿਲਾਂ ਪੱਕਾ ਚਬੱਚਾ ਦਾਣਾ ਭੇਉਣ ਦਾ ਹੁੰਦਾ ਸੀ. ਹੁਣ ਕੇਵਲ ਗੁਰੂ ਜੀ ਦੇ ਸਮੇਂ ਦਾ ਖੂਹ ਹੈ. ਮੰਜੀਸਾਹਿਬ ਬਣਿਆ ਹੋਇਆ ਹੈ, ਸੇਵਾਦਾਰ ਕੋਈ ਨਹੀਂ....
ਦੇਖੋ, ਸਹਰ....
ਦਿੱਲੀ ਦੇ ਚਾਂਦਨੀ ਚੌਕ ਵਿੱਚ ਨੌਮੇ ਸਤਿਗੁਰਾਂ ਦਾ ਪਵਿਤ੍ਰ ਅਸਥਾਨ, ਜਿਸ ਥਾਂ ਦੁਖੀ ਦੀਨ ਭਾਰਤ ਦੀ ਰਖ੍ਯਾ ਲਈ ਮਾਘ ਸੁਦੀ ੫. ਸੰਮਤ ੧੭੩੨ ਨੂੰ ਸਤਿਗੁਰਾਂ ਨੇ ਸੀਸ ਦਿੱਤਾ. ਸਰਦਾਰ ਬਘੇਲ ਸਿੰਘ ਨੇ ਇਹ ਗੁਰੁਦ੍ਵਾਰਾ ਸੰਮਤ ੧੮੪੭ ਵਿੱਚ ਬਣਵਾਇਆ, ਫੇਰ ਮੁਸਲਮਾਨਾਂ ਨੇ ਇਸ ਪਾਸ ਮਸੀਤ ਉਸਾਰ ਲਈ. ਅੰਤ ਨੂੰ ੧੯੧੪ ਦਾ ਗਦਰ ਸ਼ਾਂਤ ਹੋਣ ਪੁਰ ਰਾਜਾ ਸਰੂਪ ਸਿੰਘ ਜੀਂਦਪਤਿ ਨੇ ਗਵਰਨਮੇਂਟ ਤੋਂ ਗੁਰੁਦ੍ਵਾਰੇ ਦੀ ਥਾਂ ਲੈ ਕੇ ਗੁਰੁਦ੍ਵਾਰਾ ਰਚਿਆ ਅਰ ਜਾਗੀਰ ਲਾਈ. ਦੇਖੋ, ਦਿੱਲੀ। ੨. ਦੇਖੋ, ਆਨੰਦਪੁਰ ਗੁਰਦ੍ਵਾਰਾ ਨੰਃ ੩। ੩. ਦੇਖੋ, ਅੰਬਾਲਾ ਨੰਃ ੫....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਸੰ. ਗੋਵਿੰਦ. ਸੰਗ੍ਯਾ- ਗਊ ਨੂੰ ਲਾਭ ਪਹੁਚਾਉਣਵਾਲਾ ਕ੍ਰਿਸਨਦੇਵ। ੨. ਗ੍ਯਾਨ ਕਰਕੇ ਪ੍ਰਾਪਤ ਹੋਣ ਯੋਗ੍ਯ ਵਾਹਗੁਰੂ। ੩. ਪ੍ਰਿਥਿਵੀਪਾਲਕ ਕਰਤਾਰ। ੪. ਗੋ (ਗੁਰਬਾਣੀ) ਕਰਕੇ ਜੋ ਵਿੰਦ (ਲੱਭਿਆ ਜਾਵੇ) ਪਾਰਬ੍ਰਹਮ. ਕਰਤਾਰ. "ਮਨਹੁ ਨ ਬੀਸਰੈ ਗੁਣਨਿਧਿ ਗੋਬਿਦਰਾਇ." (ਬਾਵਨ) "ਗੁਣਗਾਇ ਗੋਬਿੰਦ ਅਨਦੁ ਉਪਜੈ." (ਸੂਹੀ ਛੰਤ ਮਃ ੫)...
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਉਹ ਰਾਜਾ, ਜਿਸ ਦੇ ਅਧੀਨ ਹੋਰ ਰਾਜੇ ਹੋਣ. ਸ਼ਹਨਸ਼ਾਹ। ੨. ਕਰਤਾਰ. ਪਾਰਬ੍ਰਹਮ....
ਕ੍ਰਿ. ਵਿ- ਇਸ ਥਾਂ. ਯਹਾਂ....
ਵਿ- ਦਸ਼ਮ. ਦਸਵਾਂ। ੨. ਸੰਗ੍ਯਾ- ਭਾਗਵਤ ਦਾ ਦਸਵਾਂ ਸਕੰਧ. "ਦਸਮ ਕਥਾ ਭਾਗਉਤ ਕੀ ਭਾਖਾ ਕਰੀ ਬਨਾਇ." (ਕ੍ਰਿਸਨਾਵ) ਦਸਮਗ੍ਰੰਥ ਵਿੱਚ ਜੋ ਕ੍ਰਿਸਨ ਜੀ ਦੀ ਕਥਾ ਹੈ, ਇਹ ਕੇਵਲ ਵੈਸਨਵ ਭਾਗਵਤ ਦਾ ਹੀ ਦਸਮ ਸਕੰਧ ਨਹੀਂ ਹੈ, ਕਿੰਤੁ ਦੇਵੀ ਭਾਗਵਤ ਆਦਿ ਗ੍ਰੰਥਾਂ ਦਾ ਭੀ ਮਤ ਨਾਲ ਮਿਲਾਇਆ ਗਿਆ ਹੈ. ਇਸੇ ਲਈ ਦੇਵੀ ਦੀ ਉਸਤਤਿ ਅਤੇ ਰਾਧਾ (ਰਾਧਿਕਾ) ਦਾ ਜਿਕਰ ਆਉਂਦਾ ਹੈ। ੩. ਸੰ. दस्म. ਵਿ- ਅਣੋਖਾ. ਅ਼ਜੀਬ....
ਪਾਤ (ਸਿੰਘਾਸਨ) ਦਾ ਸ੍ਵਾਮੀ. ਪਾਦਸ਼ਾਹ. ਬਾਦਸ਼ਾਹ....
ਸੰਗ੍ਯਾ- ਗੁਰੁਤਾ. ਗੁਰੂ ਪਦਵੀ. "ਪ੍ਰਾਪਤ ਭੀ ਗੁਰਿਆਈ." (ਗੁਪ੍ਰਸੂ)...
ਸੰ. तिलक. ਸੰਗ੍ਯਾ- ਤਿਲ ਦੇ ਫੁੱਲ ਵਾਂਙ ਜੋ ਸ਼ੋਭਾ ਦੇਵੇ, ਐਸਾ ਚੰਦਨ ਕੇਸਰ ਭਸਮ ਆਦਿ ਦਾ ਮੱਥੇ ਅਤੇ ਸ਼ਰੀਰ ਦੇ ਅੰਗਾਂ ਪੁਰ ਲਾਇਆ ਚਿੰਨ੍ਹ. ਟੀਕਾ. "ਗਲਿ ਮਾਲਾ ਤਿਲਕੁ ਲਿਲਾਟੰ." (ਵਾਰ ਆਸਾ) ਹਿੰਦੂਮਤ ਦੇ ਅਨੇਕ ਭੇਦ ਹੋਣ ਕਰਕੇ ਤਿਲਕਾਂ ਵਿੱਚ ਭੀ ਬਹੁਤ ਫ਼ਰਕ਼ ਹੈ. ਸ਼ੈਵ ਤ੍ਰਿਪੁੰਡ੍ਰ ਆੜਾ (ਟੇਢਾ) ਤਿਲਕ, ਅਤੇ ਵੈਸਨਵ ਖੜਾ ਤਿਲਕ (ਊਰਧਪੁੰਡ੍ਰ) ਲਗਾਉਂਦੇ ਹਨ. ਦੇਖੋ, ਤ੍ਰਿਪੁੰਡ੍ਰ.#ਪਦਮਪੁਰਾਣ ਵਿੱਚ ਲਿਖਿਆ ਹੈ ਕਿ ਵੈਸਨਵ ਨੂੰ ੧੨. ਤਿਲਕ ਬਾਰਾਂ ਨਾਮ ਲੈਕੇ ਲਾਉਣੇ ਚਾਹੀਏ:-#ਕੇਸ਼ਵ ਨਾਮ ਲੈਕੇ ਮੱਥੇ ਉੱਪਰ, ਪੇਟ ਪੁਰ ਨਾਰਾਯਣ ਨਾਮ ਨਾਲ, ਛਾਤੀ ਪੁਰ ਮਾਧਵ, ਕੰਠ ਪੁਰ ਗੋਬਿੰਦ, ਸੱਜੀ ਕੁੱਖ ਪੁਰ ਵਿਸਨੁ, ਸੱਜੀ ਬਾਂਹ ਪੁਰ ਮਧੁਸੂਦਨ, ਸੱਜੇ ਕੰਧੇ ਪੁਰ ਤ੍ਰਿਵਿਕ੍ਰਮ, ਖੱਬੀ ਕੁੱਖ ਪੁਰ ਵਾਮਨ, ਖੱਬੀ ਬਾਂਹ ਪੁਰ ਸ੍ਰੀਧਰ, ਖੱਬੇ ਕੰਧੇ ਪੁਰ ਹ੍ਰਿਸੀਕੇਸ਼, ਪਿੱਠ ਤੇ ਪਦਮਨਾਭ ਅਤੇ ਕਮਰ ਪੁਰ ਦਾਮੋਦਰ ਨਾਮ ਉੱਚਾਰਣ ਕਰਕੇ ਤਿਲਕ ਕਰਨਾ ਚਾਹੀਏ. "ਬਾਰਹਿ ਤਿਲਕ ਮਿਟਾਇਕੈ ਗੁਰਮੁਖ ਤਿਲਕ ਨੀਸਾਣ ਚੜਾਇਆ." (ਭਾਗੁ) ੨. ਰਾਜਸਿੰਘਾਸਨ ਤੇ ਬੈਠਣ ਸਮੇਂ ਤਿਲਕ (ਟਿੱਕੇ) ਦੀ ਰਸਮ। ੩. ਵਿਆਹ ਦਾ ਸੰਬੰਧ ਪੱਕਾ ਕਰਨ ਲਈ ਵਰ ਦੇ ਮੱਥੇ ਟਿੱਕਾ ਲਾਉਣ ਦੀ ਕ੍ਰਿਯਾ। ੪. ਪੁੰਨਾਗ ਜਾਤਿ ਦਾ ਇੱਕ ਬਿਰਛ, ਜੋ ਬਸੰਤ ਰੁਤ ਵਿੱਚ ਫੁਲਦਾ ਹੈ. L. Clerodendrum phlomoides । ੫. ਮਰੂਆ। ੬. ਗ੍ਰੰਥ ਦੀ ਵ੍ਯਾਖ੍ਯਾ. ਟੀਕਾ। ੭. ਤਿਲ ਦਾ ਬੂਟਾ। ੮. ਗੜ੍ਹਸ਼ੰਕਰ ਨਿਵਾਸੀ ਭਾਈ ਤਿਲਕ, ਜੋ ਸਤਿਗੁਰੂ ਦਾ ਅਨੰਨ ਸਿੱਖ ਸੀ. ਇੱਕ ਯੋਗੀ, ਜੋ ਪ੍ਰਗਟ ਕਰਦਾ ਸੀ ਕਿ ਮੇਰੇ ਦਰਸ਼ਨ ਤੋਂ ਵੈਕੁੰਠ ਦੀ ਪ੍ਰਾਪਤੀ ਹੁੰਦੀ ਹੈ, ਭਾਈ ਤਿਲਕ ਪਾਸ ਆਇਆ, ਤਿਲਕ ਨੇ ਵਸਤ੍ਰ ਨਾਲ ਨੇਤ੍ਰ ਢਕ ਲਏ ਅਰ ਆਖਿਆ ਕਿ ਮੈਂ ਆਪਣੇ ਗੁਰਾਂ ਤੋਂ ਛੁੱਟ ਕਿਸੇ ਤੋਂ ਵੈਕੁੰਠ ਆਦਿ ਦੀ ਪ੍ਰਾਪਤੀ ਨਹੀਂ ਚਾਹੁੰਦਾ. "ਤਿਲਕ ਤਿਲੋਕਾ ਪਾਠਕਾ ਸਾਧਸੰਗਤਿ ਸੇਵਾ ਹਿਤਕਾਰਾ." (ਭਾਗੁ) ੯. ਵਿ- ਸ਼ਿਰੋਮਣਿ. ਪ੍ਰਧਾਨ. ਮੁਖੀਆ. "ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾਕੀ ਸਰਣੰ." (ਸਵੈਯੇ ਮਃ ੪. ਕੇ) ੧੦. ਤਿਲਮਾਤ੍ਰ. ਥੋੜਾ. ਤਿਲ- ਇਕ। ੧੧. ਤੁ. [تِرلیک] ਤਿਰਲੀਕ. ਸੰਗ੍ਯਾ- ਜਨਾਨਾ ਕੁੜਤਾ. ਫ਼ਰਾਖ਼ ਕੁੜਤੀ. "ਦਸ ਦਸ ਮਨ ਤਿਲਕੈਂ ਭਈ ਖਟ ਮਨ ਭਈ ਇਜਾਰ." (ਚਰਿਤ੍ਰ ੧੬੮) ਪਾਣੀ ਪੈਕੇ ਦਸ ਦਸ ਮਣ ਦੀਆਂ ਕੁੜਤੀਆਂ ਅਤੇ ਛੀ ਛੀ ਮਣ ਦੀਆਂ ਸੁੱਥਣਾਂ ਹੋ ਗਈਆਂ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਦੇਖੋ, ਜੇਹਾ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਕ੍ਰਿ. ਵਿ- ਦਰ ਬ ਦਰ. ਦ੍ਵਾਰ ਦ੍ਵਾਰ. "ਭਉਕਤ ਫਿਰੈ ਦਰਬਾਰੁ." (ਭੈਰ ਮਃ ੩) ੨. ਫ਼ਾ. [دربار] ਸੰਗ੍ਯਾ- ਬਾਦਸ਼ਾਹ ਦੀ ਸਭਾ. "ਦਰਬਾਰਨ ਮਹਿ ਤੇਰੋ ਦਰਬਾਰਾ." (ਗੂਜ ਅਃ ਮਃ ੫) ੩. ਖ਼ਾਲਸਾਦੀਵਾਨ। ੪. ਸ਼੍ਰੀ ਗੁਰੂ ਗ੍ਰੰਥਸਾਹਿਬ। ੫. ਹਰਿਮੰਦਿਰ। ੬. ਰਾਜਪੂਤਾਨੇ ਵਿੱਚ ਰਾਜੇ ਨੂੰ ਭੀ ਦਰਬਾਰ ਆਖਦੇ ਹਨ, ਜਿਵੇਂ- ਅੱਜ ਅਮ੍ਰਿਤ ਵੇਲੇ ਦਰਬਾਰ ਰਾਜਧਾਨੀ ਵਿੱਚ ਪਧਾਰੇ ਹਨ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਅ਼. [قِلعہ] ਕ਼ਿਲਅ਼. ਸੰਗ੍ਯਾ- ਦੁਰਗ. ਗੜ੍ਹ....
ਦੇਖੋ ਅਨੰਦਪੁਰ।#੨. ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਸ਼ਤਦ੍ਰਵ (ਸਤਲੁਜ) ਦੇ ਕਿਨਾਰੇ ਨੈਣਾਦੇਵੀ ਦੇ ਪਹਾੜ ਪਾਸ ਮਾਖੋਵਾਲ ਪਿੰਡ ਦੀ ਧਰਤੀ ਖ਼ਰੀਦਕੇ ਸੰਮਤ ੧੭੨੩ ਵਿੱਚ ਇਹ ਨਗਰ ਆਬਾਦ ਕੀਤਾ, ਜੋ ਹੁਣ ਜਿਲਾ ਹੁਸ਼ਿਆਰਪੁਰ ਦੀ ਊਨਾ ਤਸੀਲ ਵਿੱਚ ਹੈ. ਦਸ਼ਮੇਸ਼ ਨੇ ਇਸ ਨਗਰ ਨੂੰ ਵਡੀ ਰੌਣਕ ਦਿੱਤੀ. ਇਹ ਨਗਰ "ਖ਼ਾਲਸੇ ਦੀ ਵਾਸੀ" ਕਰਕੇ ਪ੍ਰਸਿੱਧ ਹੈ, ਜਿਸ ਦਾ ਭਾਵ ਹੈ ਕਿ ਜੋ ਗੁਰੂ ਪਿਤਾ ਦਾ ਨਿਵਾਸ ਅਸਥਾਨ ਹੈ, ਉਹੀ ਉਸ ਦੀ ਸੰਤਾਨ ਰੂਪ ਖ਼ਾਲਸੇ ਦਾ ਹੈ.#ਸੰਮਤ ੧੭੪੬ ਵਿੱਚ ਕਲਗੀਧਰ ਨੇ ਇਸ ਨਗਰ ਦੀ ਰਖ੍ਯਾ ਲਈ ਪੰਜ ਕ਼ਿਲੇ ਤਿਆਰ ਕਰਾਏ:-#(ੳ) ਆਨੰਦਗੜ੍ਹ (ਅ) ਲੋਹਗੜ੍ਹ (ੲ) ਫਤੇਗੜ੍ਹ, (ਸ) ਕੇਸ਼ਗੜ੍ਹ. (ਹ) ਹੋਲਗੜ੍ਹ. ਇਨ੍ਹਾਂ ਕਿਲਿਆਂ ਦੀ ਥਾਂ ਹੁਣ ਗੁਰੁਦ੍ਵਾਰੇ ਸ਼ੋਭਾ ਦੇ ਰਹੇ ਹਨ.#ਇਸ ਗੁਰੁਨਗਰ ਦੇ ਗੁਰੁਦ੍ਵਾਰਿਆਂ ਦਾ ਵੇਰਵਾ ਇਉਂ ਹੈ:-#(੧) ਅਕਾਲ ਬੁੰਗਾ. ਸ਼ਹਿਰ ਦੇ ਵਿੱਚ ਹੀ ਗੁਰੁਦ੍ਵਾਰਾ ਸੀਸਗੰਜ ਦੇ ਅਹਾਤੇ ਅੰਦਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਗੁਰੁਦ੍ਵਾਰਾ ਹੈ. ਇੱਥੇ ਦਸਮ ਪਾਤਸ਼ਾਹ ਜੀ ਨੂੰ ਗੁਰਿਆਈ ਦਾ ਤਿਲਕ ਹੋਇਆ ਹੈ. ਇਸ ਥਾਂ ਛੋਟਾ ਜਿਹਾ ਬਹੁਤ ਸੁੰਦਰ ਦਰਬਾਰ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼. ਹੈ.#(੨) ਆਨੰਦਗੜ੍ਹ ਕਿਲਾ. ਸ਼ਹਿਰ ਆਨੰਦਪੁਰ ਤੋਂ ਦੱਖਣ ਵੱਲ ਅੱਧ ਮੀਲ ਤੋਂ ਭੀ ਘੱਟ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਸ਼੍ਰੀ ਆਨੰਦਪੁਰ ਦੀ ਰਖ੍ਯਾ ਲਈ ਗੁਰੂ ਜੀ ਨੇ ਜੋ ਕਿਲੇ ਬਣਵਾਏ ਸਨ ਉਨ੍ਹਾਂ ਵਿਚੋਂ ਇੱਕ ਇਹ ਭੀ ਹੈ.#ਇਸ ਕਿਲੇ ਅੰਦਰ ਇੱਕ ਬਾਵਲੀ (ਵਾਪੀ) ਹੈ. ਜਿਸ ਦੀਆਂ ਪਉੜੀਆਂ ਉਤਰਕੇ ਚੜ੍ਹਨਾ ਔਖਾ ਹੋ ਜਾਂਦਾ ਹੈ, ਅਤੇ ਇਸ ਬਾਵਲੀ ਦੇ ਇਰਦ ਗਿਰਦ ਇਹੋ ਜਿਹੀਆਂ ਗੁਪਤ ਕੋਠੜੀਆਂ ਹਨ ਕਿ ਜਿਨ੍ਹਾਂ ਅੰਦਰ ਆਦਮੀ ਚਲਾ ਜਾਵੇ ਤਾਂ ਫਿਰ ਬਾਹਰ ਦਾ ਰਸਤਾ ਮਿਲਨਾ ਮੁਸ਼ਕਲ ਹੋ ਜਾਂਦਾ ਹੈ. ਦਰਬਾਰ ਭੀ ਬਹੁਤ ਚੰਗਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਤ ਪ੍ਰਕਾਸ਼ ਹੁੰਦਾ ਹੈ.#੧੬੦੦ ਰੁਪਯੇ ਦੇ ਕਰੀਬ ਸਾਲਾਨਾ ਜਾਗੀਰ ਪਿੰਡ ਚੰਦਪੁਰ, ਬੁਰਜ, ਚੀਕੁਣਾ, ਮੈਂਹਦੜੀ ਥਾਣਾ ਆਨੰਦਪੁਰ ਵਿੱਚ ਹੈ. ੩੭।) ਰੁਪਯੇ ਸਾਲਾਨਾ ਜਾਗੀਰ ਰਿਆਸਤ ਕਲਸੀਆ ਵੱਲੋਂ ਹੈ. ੧੨੫ ਘੁਮਾਉਂ ਜ਼ਮੀਨ ਇਥੇ ਹੀ ਗੁਰੁਦ੍ਵਾਰੇ ਨਾਲ ਹੈ.#ਇਸ ਕਿਲੇ ਨੂੰ ਹੀ ਤੋੜਨ ਲਈ ਪਹਾੜੀ ਰਾਜਿਆਂ ਨੇ ਹਾਥੀ ਨੂੰ ਸ਼ਰਾਬ ਨਾਲ ਮਸਤ ਕਰਕੇ ਛੱਡਿਆ ਸੀ, ਅਤੇ ਭਾਈ ਵਿਚਿਤ੍ਰ ਸਿੰਘ ਨੇ ਬਰਛਾ ਮਾਰਕੇ ਹਾਥੀ ਦਾ ਸਿਰ ਭੇਦ਼ਨ ਕੀਤਾ ਸੀ.#(੩) ਸੀਸਗੰਜ. ਸ਼੍ਰੀ ਆਨੰਦਪੁਰ ਸਾਹਿਬ ਦੇ ਅੰਦਰ ਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਇੱਥੇ ਸਤਿਗੁਰੂ ਜੀ ਦੇ ਦਿੱਲੀ ਤੋਂ ਆਏ ਸੀਸ ਦਾ ਸਸਕਾਰ ਕੀਤਾ ਗਿਆ ਸੀ.#ਸਿੱਖ ਰਾਜ ਵੇਲੇ ਦੀ ਜਾਗੀਰ ਪਿੰਡ ਚੱਕ ਸਾਦੂ ਅਤੇ ਮੁਖੇੜਾ ਤੋਂ ਨੌ ਸੌ ਰੁਪਯੇ ਸਾਲਾਨਾ ਹੈ. ੩੭।) ਰਾਜਾ ਸਾਹਿਬ ਕਲਸੀਆ ਵੱਲੋਂ, ੬੦) ਰਿਆਸਤ ਪਟਿਆਲਾ ਅਤੇ ੭੦) ਰਿਆਸਤ ਨਾਭਾ ਵੱਲੋਂ ਸਾਲਾਨਾ ਮਿਲਦੇ ਹਨ।#(੪) ਕੇਸਗੜ੍ਹ. ਸ਼ਹਿਰ ਆਨੰਦਪੁਰ ਤੋਂ ਨੈਰਤ ਕੋਣ ਵਿੱਚ ਨਾਲ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਗੁਰੁਦ੍ਵਾਰਾ ਹੈ. ਇੱਥੇ ੧੭੫੬ ਵੈਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਾਜਿਆ. ਵਡਾ ਮੇਲਾ ਹੋਲੇ ਨੂੰ ਹੁੰਦਾ ਹੈ, ਸਾਧਾਰਨ ਮੇਲਾ ਵੈਸਾਖੀ ਨੂੰ ਭੀ ਹੁੰਦਾ ਹੈ.#ਇਸ ਗੁਰੁਦ੍ਵਾਰੇ ਵਿੱਚ ਇਹ ਗੁਰੁਵਸਤੂਆਂ ਹਨ:-#(ੳ) ਨਾਗਣੀ. ਇਸ ਨਾਗਣੀ ਬਰਛੀ ਦੀ ਲੰਬਾਈ ੮. ਫੁੱਟ ੯. ਇੰਚ ਹੈ.#(ਅ) ਭਾਲਾ (ਬਰਛਾ). ਇਸ ਦੀ ਲੰਬਾਈ ਅੱਧ ਇੰਚ ਘੱਟ ਅੱਠ ਫੁੱਟ ਹੈ. ਇਸ ਦਾ ਅਗਲਾ ਫਲ ੨. ਫੁੱਟ ੯. ਇੰਚ ਲੰਬਾ ਹੈ. ਵਿਚਕਾਰ ਲਕੜੀ ਦਾ ਲੰਬਾ ਦਸਤਾ ਹੈ.#(ੲ) ਸੈਫ਼ (ਅਥਵਾ ਬਾਣਾ). ਇਸ ਦੀ ਲੰਬਾਈ ਦਸਤੇ ਸਮੇਤ ੪. ਫੁੱਟ ੩. ਇੰਚ ਹੈ. ਚੌੜਾਈ ਦਸਤੇ ਪਾਸ ਤਿੰਨ ਇੰਚ ਫੇਰ ਵਿਚਕਾਰ ਦੋ ਇੰਚ, ਇਸੇ ਤਰ੍ਹਾਂ ਘਟਦੀ ਹੋਈ ਅੰਤ ਤਿੱਖੀ ਨੋਕ ਹੈ. ਤੋਲ ਬੱਤੀ ਛਟਾਂਕ ਹੈ.¹#ਇਸ ਉੱਪਰ ਇਹ ਇ਼ਬਾਰਤ ਲਿਖੀ ਹੋਈ ਹੈ:-#ਇੱਕ ਪਾਸੇ:-# [نصرمن الله فتح قریب] # [محیط علم راگندمہرامیرالمومنین حیدر] # [امام الجن والانس وصی مصطفٰےحق] #ਅਤੇ ਦੂਜੇ ਪਾਸੇ:-# [لااله الاالله محمد رسول الله] # [لافتٰی اِلاعلی لاسیف الاذوالفقار] # [بسم الله الرحمن الرحیم] # [تحفہ است علی فاطمہ حسین و حسن] #(ਸ) ਖੰਡਾ ਦੁਧਾਰਾ. ਇਸ ਖੰਡੇ ਦੀ ਲੰਬਾਈ ੩॥ ਫੁੱਟ ੩. ਇੰਚ ਹੈ. ਇਸੇ ਖੰਡੇ ਨਾਲ ਸਿੱਖੀ ਪਰਖੀ ਸੀ, ਜਦੋਂ ਪੰਜ ਪਿਆਰੇ ਚੁਣੇ ਸਨ. ਇਸ ਦਾ ਫਲ ਅਗਲੇ ਸਿਰੇ ਤੋਂ ੨। ਇੰਚ ਵਿਚਕਾਰੋਂ ੧॥ ਇੰਚ ਚੌੜਾ ਹੈ.#(ਹ) ਕਟਾਰ. ਇਸ ਕਟਾਰ ਦੀ ਲੰਬਾਈ ਸਮੇਤ ਦਸਤੇ ਦੋ ਫੁੱਟ ਇੱਕ ਇੰਚ ਹੈ. ਇਸ ਦੇ ਦਸਤੇ ਉੱਪਰ ਹਾਥੀ ਸ਼ੇਰਾਂ ਦੀਆਂ ਤਸਵੀਰਾਂ ਚਿਤ੍ਰ ਕੀਤੀਆਂ ਹੋਈਆਂ ਹਨ.#ਗੁਰੁਦ੍ਵਾਰੇ ਕੇਸ ਗੜ੍ਹ ਦੀ ਜਾਗੀਰ ਦਾ ਵੇਰਵਾ- ੧੧੫੦) ਰੁਪਯੇ ਸਾਲਾਨਾ ਅਰਥਾਤ ਪਿੰਡ "ਬੱਡੋਂ" ਦੇ ਸਾਰੇ ਸਰਕਾਰੀ ਮੁਆ਼ਮਲੇ ਦਾ ਅੱਧ, ਜਿਲਾ ਹੁਸ਼ਿਆਰਪੁਰ ਤੋਂ, ਜੋ ਸਰਦਾਰ ਬਘੇਲ ਸਿੰਘ ਜਥੇਦਾਰ ਨੇ ਅਮ੍ਰਿਤ ਛਕਣ ਵੇਲੇ ਅਰਦਾਸ ਕਰਾਈ. ੪੦੦) ਰੁਪਯੇ ਸਾਲਾਨਾ ਪਿੰਡ "ਗੀਗਨ ਵਾਲ" ਜ਼ਿਲਾ ਜਾਲੰਧਰ ਤੋਂ, ਜੋ ਸਰਦਾਰ ਮਿੱਤ ਸਿੰਘ ਜੀ ਜਥੇਦਾਰ ਨੇ ਅਰਦਾਸ ਕਰਾਈ. ੧੧੦੦) ਰੁਪਯੇ ਸਾਲਾਨਾ ਪਿੰਡ "ਮੋਠੇਪੁਰ" ਥਾਣਾ ਆਨੰਦਪੁਰ ਤੋਂ, ਜੋ ਸਰਦਾਰ ਚੜ੍ਹਤ ਸਿੰਘ ਜੀ ਡੱਲੇ ਵਾਲੀਏ ਨੇ ਅਰਦਾਸ ਕਰਾਈ.#੭੫) ਰੁਪਯੇ ਸਾਲਾਨਾ ਪਿੰਡ "ਮਹੈਣ" ਥਾਣਾ ਆਨੰਦਪੁਰ ਵਿੱਚ ਰਿਆਸਤ ਬਿਲਾਸਪੁਰ ਵੱਲੋਂ ਹੈ. ੩੭੫) ਰੁਪਯੇ ਸਾਲਾਨਾ ਰਿਆਸਤ ਪਟਿਆਲਾ ਵੱਲੋਂ ਹਨ. ੧੬੯/-) ਰੁਪਯੇ ਰਿਆਸਤ ਨਾਭੇ ਵੱਲੋਂ ਸਾਲਾਨਾ ਹਨ. ੩੭।) ਰੁਪਯੇ ਸਾਲਾਨਾ ਰਾਜਾ ਸਾਹਿਬ ਕਲਸੀਆ ਵੱਲੋਂ ਹਨ. ੩੩ ਘੁਮਾਉਂ ਦੇ ਕਰੀਬ ਰਕ਼ਬਾ ਜ਼ਮੀਨ ਦਾ ਹੈ, ਜਿਸ ਦੇ ਵਿੱਚ ਹੀ ਗੁਰੁਦ੍ਵਾਰਾ ਹੈ.#ਇਸ ਸਾਰੀ ਜਾਗੀਰ ਦਾ ਅਟਾ ਸਟਾ ੩. ਹਜਾਰ ਰੁਪਯੇ ਦੇ ਕ਼ਰੀਬ ਸਾਲਾਨਾ ਹੈ. ਹੋਲੇ ਮਹੱਲੇ ਦੇ ਮੇਲੇ ਤੇ ਕਾਫ਼ੀ ਚੜ੍ਹਾਵਾ ਹੋ ਜਾਂਦਾ ਹੈ.#(੫) ਗੁਰੂ ਕੇ ਮਹਿਲ. ਸ਼ਹਿਰ ਅੰਦਰ ਜੋ ਗੁਰੂ ਤੇਗ਼ ਬਹਾਦੁਰ ਜੀ ਨੇ ਆਪਣੇ ਰਹਿਣ ਲਈ ਮਕਾਨ ਬਣਾਏ. ਇਨ੍ਹਾਂ ਮਹਿਲਾਂ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਨਿਵਾਸ ਕੀਤਾ, ਅਤੇ ਚਾਰੇ ਸਾਹਿਬਜ਼ਾਦਿਆਂ ਦਾ ਜਨਮ ਹੋਇਆ ਉਸ ਵੇਲੇ ਦੀਆਂ ਕੁਝ ਦੀਵਾਰਾਂ ਅਜੇ ਮੌਜੂਦ ਹਨ.#(੬) ਦਮਦਮਾ ਸਾਹਿਬ. ਸ਼ਹਿਰ ਆਨੰਦਪੁਰ ਤੋਂ ਪੱਛਮ ਵੱਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਇੱਥੇ ਸਤਿਗੁਰੂ ਦੀਵਾਨ ਸਜਾਇਆ ਕਰਦੇ ਸਨ. ਅਤੇ ਮਸੰਦਾਂ ਨੂੰ ਦੰਡ ਇਸੇ ਥਾਂ ਬੈਠਕੇ ਦਿੱਤਾ ਸੀ.#(੭) ਮੰਜੀ ਸਾਹਿਬ. ਗੁਰੂ ਕੇ ਮਹਿਲਾਂ ਪਾਸ ਸ਼੍ਰੀ ਗੁਰੂ ਤੇਗ ਬਾਹਦੁਰ ਜੀ ਦਾ ਗੁਰੁਦ੍ਵਾਰਾ ਹੈ. ਇਥੇ ਗੁਰੂ ਜੀ ਰੋਜ਼ ਸ਼ਾਮ ਦਾ ਦੀਵਾਨ ਲਾਇਆ ਕਰਦੇ ਸਨ, ਇਥੇ ਹੀ ਦੀਵਨ ਵਿੱਚ ਆਕੇ ਕਸ਼ਮੀਰੀ ਪੰਡਿਤਾਂ ਨੇ ਸਤਿਗੁਰਾਂ ਪਾਸ ਧਰਮਰਖ੍ਯਾ ਲਈ ਫਰਿਆਦ ਕੀਤੀ ਸੀ.#(੮) ਮੰਜੀ ਸਾਹਿਬ (੨) ਸ਼ਹਿਰ ਵਿੱਚ ਗੁਰੁਦ੍ਵਾਰੇ ਕੇਸਗੜ੍ਹ ਸਾਹਿਬ ਦੇ ਪਾਸ ਹੀ ਚਾਰੇ ਸਾਹਿਬਜ਼ਾਦਿਆਂ ਦਾ ਗੁਰੁਦ੍ਵਾਰਾ ਹੈ. ਇਥੇ ਬਾਬਾ ਅਜੀਤ ਸਿਘ ਜੀ ਬਾਬਾ ਜੁਝਾਰ ਸਿੰਘ ਜੀ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤੇ ਸਿੰਘ ਜੀ ਛੋਟੀ ਅਵਸਥਾ ਵਿੱਚ ਖੇਡਦੇ ਅਤੇ ਵਿਦ੍ਯਾ ਪ੍ਰਾਪਤ ਕਰਦੇ ਹੁੰਦੇ ਸਨ.#੮੦) ਰੁਪਯੇ ਸਾਲਾਨਾ ਜਾਗੀਰ ਪਿੰਡ "ਸੂਰੇ ਵਾਲ" ਥਾਣਾ ਆਨੰਦਪੁਰ ਤੋਂ ਮਹਾਰਾਜਾ ਰਣਜੀਤ ਸਿਘ ਵੱਲੋਂ ਹੈ. ੧੮/-) ਰਿਆਸਤ ਕਲਸੀਆ ਵਲੋਂ ਅਤੇ ੨੫) ਸਾਲਾਨਾ ਰਿਆਸਤ ਪਟਿਆਲੇ ਵੱਲੋਂ ਹਨ.#ਛੋਟੀ ਜਿਹੀ ਪਹਾੜੀ ਉੱਪਰ ਉੱਚੀ ਥਾਂ ਦਰਬਾਰ ਬਣਿਆ ਹੋਇਆ ਹੈ. ਇਸ ਇਮਾਰਤ ਦੀ ਸੇਵਾ ਸਰਦਾਰ ਗੁੱਜਰ ਸਿੰਘ ਜੀ ਰਈਸ "ਸੁਰਖ ਪੁਰ," ਰਿਆਸਤ ਕਪੂਰਥਲਾ ਨੇ ਕਰਾਈ ਹੈ.#ਗੁਰਦ੍ਵਾਰੇ ਦੇ ਪਾਸ ਹੀ ਇੱਕ ਬੋਹੜ ਦਾ ਬਿਰਛ ਹੈ, ਜੋ ਸਾਹਿਬਜ਼ਾਦਿਆਂ ਦੇ ਸਮੇਂ ਦਾ ਹੈ.#(੯) ਭੋਰਾ ਸਾਹਿਬ. ਆਨੰਦਪੁਰ ਵਿੱਚ ਪੱਛਮ ਵੱਲ ਗੁਰੂ ਕੇ ਮਹਿਲਾਂ ਅੰਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਇੱਥੇ ਏਕਾਂਤ ਬੈਠਕੇ ਭਜਨ ਕੀਤਾ ਕਰਦੇ ਸਨ.#ਇਹ ਭੋਰਾ ਕਰੀਬ ੮. ਫੁੱਟ ਗਹਿਰਾ ਹੈ. ਜਿਸ ਦੀਆਂ ੧੦. ਪੌੜੀਆਂ ਹਨ.#(੧੦) ਫ਼ਤੇ ਗੜ੍ਹ ਕਿਲਾ. ਸ਼ਹਿਰ ਆਨੰਦਪੁਰ ਵਿੱਚ ਹੀ ਥਾਣੇ ਦੇ ਪਾਸ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਨੇ ਸ਼੍ਰੀ ਆਨੰਦਪੁਰ ਦੀ ਰਖ੍ਯਾ ਲਈ ਇਹ ਕਿਲਾ ਬਣਵਾਇਆ ਸੀ. ਇਹ ਕਿਲਾ ਹੁਣ ਢੈਹ ਚੁੱਕਾ ਹੈ.#(੧੧) ਲੋਹਗੜ੍ਹ ਕਿਲਾ. ਸ਼ਹਿਰ ਆਨੰਦ ਪੁਰ ਤੋਂ ਨੈਰਤ ਕੋਣ ਵਿੱਚ ਇੱਕ ਮੀਲ ਦੇ ਕਰੀਬ ਗੁਰੂ ਦਸਮ ਪਾਤਸ਼ਾਹ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਨੇ ਸ਼੍ਰੀ ਆਨੰਦਪੁਰ ਦੇ ਬਚਾਉ ਲਈ ਇਹ ਦ੍ਰਿੜ੍ਹ ਕਿਲਾ ਬਣਵਾਇਆ ਸੀ.#ਇਹ ਕਿਲਾ ਦਰਿਆ ਸਤਲੁਜ ਦੀ ਢਾਹ ਅਤੇ ਸਿੱਖਾਂ ਦੀ ਅਨਗਹਿਲੀ ਕਾਰਣ ਢੈਹ ਚੁੱਕਾ ਹੈ, ਹੁਣ ਛੋਟਾ ਜਿਹਾ ਦਰਬਾਰ ਦੇਖਣ ਵਿੱਚ ਆਉਂਦਾ ਹੈ. ਗੁਰੁਦ੍ਵਾਰੇ ਨਾਲ ਕਰੀਬ ੩. ਘੁਮਾਉਂ ਜ਼ਮੀਨ ਹੈ। ੩. ਦੇਖੋ, ਸੂਰਜ ਮੱਲ ਅਤੇ ਸੋਢੀ ਸ਼ਬਦ....
ਦੇਖੋ, ਦਕ੍ਸ਼ਿਣ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਦੇਖੋ, ਅਧੇ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਵਿ- ਕਮ. ਨ੍ਯੂਨ। ੨. ਸੰ. घट्ट् ਧਾ- ਜਾਣਾ, ਫੈਲਾਉਣਾ, ਮਾਂਜਣਾ, ਵਿਗਾੜਨਾ। ੩. ਸੰਗ੍ਯਾ- ਘਾਟ. ਪਾਣੀ ਭਰਨ ਅਤੇ ਇਸਨਾਨ ਦਾ ਅਸਥਾਨ....
ਦੇਖੋ, ਵਿਚਹੁ....
ਦੇਖੋ, ਬਾਵਰੀ। ੨. ਵਾਪਿਕਾ. ਵਾਪੀ. ਬਾਉਲੀ. ਪੌੜੀਦਾਰ ਖੂਹ....
ਸੰ. ਸੰਗ੍ਯਾ- ਬਾਉਲੀ. ਵਾਪਿ, ਵਾਪਿਕਾ ਅਤੇ ਵਾਪੀ ਤਿੰਨੇ ਸ਼ਬਦ ਇੱਕੋ ਅਰਥ ਰਖਦੇ ਹਨ। ੨. ਦੇਖੋ, ਅਨਾਦ ੫....
ਦੇਖੋ, ਚੜਨਾ....
ਦੇਖੋ, ਅਉਖਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਫ਼ਾ. [گِرد] ਵ੍ਯ- ਆਸਪਾਸ. ਚਾਰੋਂ ਓਰ. ਚੁਫੇਰੇ। ੨. ਸੰਗ੍ਯਾ- ਘੇਰਾ. "ਪੰਦ੍ਰਹਿ ਪਹਿਰ ਗਿਰਦ ਤਿਂਹ ਕੀਓ." (ਵਿਚਿਤ੍ਰ)...
ਸੰ. गुप्त ਵਿ- ਰਕ੍ਸ਼ਿਤ. ਹ਼ਿਫ਼ਾਜਤ ਕੀਤਾ ਹੋਇਆ। ੨. ਲੁਕਿਆ ਹੋਇਆ. ਪੋਸ਼ੀਦਾ. "ਗੁਪਤ ਕਰਤਾ ਸੰਗਿ ਸੋ ਪ੍ਰਭੁ." (ਮਾਰੂ ਮਃ ੫) ੩. ਸੰਗ੍ਯਾ- ਵੈਸ਼੍ਯ ਜਾਤਿ ਦੀ ਉਪਾਧਿ. ਇਹ ਸ਼ਬਦ ਵੈਸ਼ਾਂ ਦੇ ਨਾਉਂ ਪਿੱਛੇ ਲਗਦਾ ਹੈ। ੪. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ ੩੨੦ ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਾਟਲੀਪੁਤ੍ਰ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਵਡਾ ਪ੍ਰਸਿੱਧ ਮਹਾਰਾਜਾ ਸਨ ੩੩੦ ਵਿੱਚ ਹੋਇਆ, ਜਿਸ ਨੇ ਪਾਟਲੀਪੁਤ੍ਰ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ.#ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸ੍ਵੀ ਮਹਾਰਾਜਾ ਸਨ ੩੮੦ ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ੍ਟ੍ਰ ਨੂੰ ਫ਼ਤੇ ਕੀਤਾ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ ੪੧੩ ਅਥਵਾ ੪੧੫ ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲੱਗ ਪਿਆ.#ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ ੪੫੫ ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖ਼ੀਰੀ ਮਹਾਰਾਜਾ ਸਮਝਣਾ ਚਾਹੀਏ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਰ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ ੫੧੦ ਵਿੱਚ ਅਖ਼ੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ ੩੨੦ ਤੋਂ ੪੫੫ ਤੀਕ ਰਿਹਾ.#ਗੁਪਤ ਸੰਮਤ ਜੋ ਸਨ ੩੨੦ ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ। ੫. ਰਾਜਾ ਦਾ ਅੰਤਹਪੁਰ. ਰਾਣੀਆਂ ਦੇ ਰਹਿਣ ਦਾ ਮਹਿਲ। ੬. ਜੇਲਖ਼ਾਨਾ. ਕੈਦੀਆਂ ਦਾ ਘਰ। ੭. ਭੂਤ ਪ੍ਰੇਤ. "ਸੰਗਤ ਗੁਪਤਨ ਕੀ ਹੈ ਜੇਤੀ। ਲਾਲੋ ਕੇ ਪਗ ਪੂਜਹਿ ਤੇਤੀ." (ਗੁਪ੍ਰਸੂ)...
ਅ਼. [آدمی] ਸੰਗ੍ਯਾ- ਮਨੁੱਖ. ਆਦਮ ਤੋਂ ਪੈਦਾ ਹੋਇਆ. ਆਦਮ ਦੀ ਸੰਤਾਨ. "ਹਮ ਆਦਮੀ ਹਾਂ ਇਕ ਦਮੀ." (ਧਨਾ ਮਃ ੧)...
ਦੇਖੋ, ਚਲ੍ਹਾ। ੨. ਸੰ. ਸੰਗ੍ਯਾ- ਬਿਜਲੀ। ੩. ਲਕ੍ਸ਼੍ਮੀ. ਮਾਇਆ....
ਵ੍ਯ- ਤਬ. ਤਦ. "ਵਿਦਿਆ ਵੀਚਾਰੀ ਤਾਂ ਪਰਉਪਕਾਰੀ." (ਆਸਾ ਮਃ ੧) ੨. ਤੋ. "ਤੈ ਤਾਂ ਹਦਰਥਿ ਪਾਇਓ ਮਾਨ." (ਸਵੈਯੇ ਮਃ ੨. ਕੇ) ਤੈਨੇ ਤੋ ਹ਼ਜਰਤ (ਗੁਰੂ ਨਾਨਕ) ਤੋਂ ਮਾਨ ਪਾਇਆ ਹੈ....
ਵ੍ਯ- ਪੁਨਃ ਦੋਬਾਰਾ. ਬਾਰ ਬਾਰ. ਬਹੁਰ....
ਸੰਗ੍ਯਾ- ਬਾਹੁਬਲ. ਭੁਜਾਬਲ। ੨. ਸਹਾਇਤਾ। ੩. ਸੰ. बहिस. ਵਹਿਰ. ਕ੍ਰਿ. ਵਿ- ਬਾਹਰ. ਅੰਦਰ ਦੇ ਵਿਰੁੱਧ. "ਬਾਹਰਹੁ ਹਉਮੈ ਕਹੈ ਕਹਾਏ." (ਆਸਾ ਅਃ ਮਃ ੧) ੪. ਸੰਬੰਧ ਅਥਵਾ ਅਸਰ ਤੋਂ ਅਲਗ। ੫. ਬਿਨਾ. ਬਗੈਰ। ੬. ਸ਼ਕਤਿ ਤੋਂ ਪਰੇ....
ਫ਼ਾ. [رستہ] ਰਾਸ੍ਤਹ. ਸੰਗ੍ਯਾ- ਮਾਰਗ. ਰਾਹ. ਸੰ. ਰਥ੍ਯਾ....
ਅ਼. [مُشکل] ਮੁਸ਼ਕਿਲ. ਸ਼ਕਲ (ਪੈਰ ਬੰਨ੍ਹਣ) ਦਾ ਭਾਵ. ਜਕੜਨ ਦੀ ਕ੍ਰਿਯਾ। ੨. ਔਖ. ਕਠਿਨਾਈ. "ਜਹਿ ਮੁਸਕਲ ਹੋਵੈ ਅਤਿ ਭਾਰੀ." (ਸੁਖਮਨੀ)...
ਵਿ- ਉੱਤਮ. ਸ਼੍ਰੇਸ੍ਠ. ਸਿੰਧੀ. ਦਙੋ. "ਸੋ ਮੁਕਤ ਨਾਨਕ ਜਿਸੁ ਸਤਿਗੁਰੁ ਚੰਗਾ." (ਕਾਨ ਮਃ ੫) ੨. ਅਰੋਗ. ਨਰੋਆ। ੩. ਸੰਗ੍ਯਾ- ਬਹਿਲ ਗੋਤ ਦਾ ਇੱਕ ਪ੍ਰੇਮੀ, ਜੋ ਸ੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਆਤਮਗ੍ਯਾਨੀ ਹੋਇਆ....
ਦੇਖੋ, ਨਿਤ....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਫ਼ਾ. [جاگیِر] ਸੰਗ੍ਯਾ- ਰਾਜੇ ਵੱਲੋਂ ਦਿੱਤੀ ਜ਼ਮੀਨ ਦੇ ਲੈਣ ਦੀ ਕ੍ਰਿਯਾ। ੨. ਉਹ ਗਾਂਵ ਅਥਵਾ ਜ਼ਮੀਨ ਜੋ ਰਾਜੇ ਵੱਲੋਂ ਕਿਸੇ ਨੂੰ ਮੁਆ਼ਫ਼ ਹੋਵੇ....
ਜਿਲਾ ਹੁਸ਼ਿਆਰਪੁਰ ਦੀ ਤਸੀਲ ਊਂਨਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਤੋਂ ੨੦. ਮੀਲ ਹੈ. ਇਸ ਥਾਂ ਸ਼੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਦ੍ਵਾਰਾ ਹੈ....
ਅ਼. [بُرج] ਸੰਗ੍ਯਾ- ਰਾਸ਼ੀਚਕ੍ਰ। ੨. ਗੋਲ ਆਕਾਰ ਦਾ ਮੰਡਪ। ੩. ਚੁਕੋਣੀ, ਅਠਪਹਿਲੂ ਜਾਂ ਗੋਲ ਇਮਾਰਤ, ਜੋ ਉੱਚੀ ਅਤੇ ਕਿਲੇ ਦੀ ਕੂਣਾਂ ਤੇ ਹੋਵੇ....
ਅਸਥਾਨ. ਥਾਂ. ਜਗਾ. ਠਹਿਰਨ ਦਾ ਠਿਕਾਣਾ। ੨. ਪੋਲੀਸ (Police) ਦੇ ਠਹਿਰਨ ਦੀ ਵਡੀ ਚੌਕੀ, ਜਿੱਥੇ ਥਾਣੇਦਾਰ ਰਹਿਂਦਾ ਹੈ....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਲਹੌਰ ਦੀ ਤਸੀਲ ਕੁਸੂਰ ਦੇ ਕਲਸੀਆ ਪਿੰਡ ਦਾ ਨਿਵਾਸੀ ਸਰਦਾਰ ਗੁਰਬਖ਼ਸ਼ ਸਿੰਘ ਸੰਧੂ ਜ਼ਿਮੀਦਾਰ ਸੰਮਤ ੧੭੮੨ ਵਿੱਚ ਅਮ੍ਰਿਤ ਛਕਕੇ ਸਿੰਘ ਸਜਿਆ ਅਤੇ ਕਰੋੜੀਆਂ ਦੀ ਮਿਸਲ ਵਿੱਚ ਸ਼ਾਮਿਲ ਹੋਕੇ ਇਸ ਨੇ ਪੰਥ ਦੀ ਭਾਰੀ ਸੇਵਾ ਕੀਤੀ. ਇਸ ਦੀ ਸੰਤਾਨ ਦੇ ਹੁਣ ਰਾਜਾ ਕਲਸੀਆ ਜ਼ਿਲੇ ਅੰਬਾਲੇ ਵਿੱਚ ਛਛਰੌਲੀ ਰਾਜਧਾਨੀ ਵਿੱਚ ਰਹਿੰਦੇ ਹਨ. ਪਰ ਰਿਆਸਤ ਦਾ ਨਾਉਂ "ਕਲਸੀਆ" ਹੈ.#ਰਾਜਾ ਕਲਸੀਆ ਦੀ ਵੰਸ਼ਾਵਲੀ:-:#ਸਰਦਾਰ ਗੁਰਬਖਸ਼ ਸਿੰਘ#।#ਸਰਦਾਰ ਜੋਧ ਸਿੰਘ ਦੇਃ ਸਨ ੧੮੧੭#।#ਸੋਭਾ ਸਿੰਘ ਦੇਃ ੧੮੫੮#।#ਲਹਿਨਾ ਸਿੰਘ ਦੇਃ ੧੮੬੯#।#ਬਿਸ਼ਨ ਸਿੰਘ ਦੇਃ ੧੮੮੩#।#।...
ਵ੍ਯ- ਪਾਸੋਂ. ਤਰਫੋਂ. ਓਰ ਸੇ. ਕੰਨੀਓਂ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਛੋਟਾ ਪਰਵਤ। ੨. ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿਸਾਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.#ਆਰੋਹੀ- ਧ ਸ ਰ ਮ ਗ ਮ ਪ ਧ ਨ ਸ.#ਅਵਰੋਹੀ- ਸ ਨਾ ਧ ਪ ਮ ਗ ਰ ਸ।#੩. ਪਹਾੜ ਦੀ ਭਾਸਾ (ਬੋੱਲੀ). ੪. ਪਹਾੜ ਦੇ ਵਸਨੀਕ। ੫. ਵਿ- ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਫ਼ਾ. [مست] ਮਸ੍ਤ ਵਿ- ਨਸ਼ੇ, ਪ੍ਰੇਮ ਅਥਵਾ ਅਭਿਮਾਨ ਵਿੱਚ ਮਤਵਾਲਾ. "ਗਰੀਬ ਮਸਤ ਸਭੁ ਲੋਕੁ ਸਿਧਾਸੀ." (ਮਃ ੫. ਵਾਰ ਮਾਰੂ ੨) ਹੰਕਾਰੀ ਅਤੇ ਗਰੀਬ। ੨. ਮਸ੍ਤਕ (ਮੱਥੇ) ਦਾ ਸੰਖੇਪ. "ਮਸਤ ਪੁਨੀਤ ਸੰਤਧੂਰਾਵਾ." (ਸਾਰ ਮਃ ੫)...
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਵਿ- ਅਨੇਕ ਰੰਗ ਦਾ. ਰੰਗ ਬਰੰਗਾ। ੨. ਅਜੀਬ. ਅਦਭੁਤ. ਅਣੋਖਾ। ੩. ਸੰਗ੍ਯਾ- ਇੱਕ ਸ਼ਬਦਾਲੰਕਾਰ. ਕਾਰਯ ਦੇ ਫਲ ਤੋਂ ਉਲਟਾ ਯਤਨ ਕਰਨਾ, ਐਸਾ ਵਰਣਨ "ਵਿਚਿਤ੍ਰ" ਅਲੰਕਾਰ ਹੈ.#ਜਹਾਂ ਕਰਤ ਉੱਦਮ ਕਛੁ ਫਲ ਚਾਹਤ ਵਿਪਰੀਤ,#ਵਰਣਤ ਤਹਾ ਵਿਚਿਤ੍ਰ ਹੈਂ ਜੇ ਕਵਿੱਤਰਸ ਪ੍ਰੀਤਿ.#(ਲਲਿਤਲਲਾਮ)#ਉਦਾਹਰਣ-#ਭੈ ਬਿਨ ਨਿਰਭਉ ਕਿਉ ਥੀਐ,#ਗੁਰੁਮੁਖਿ ਸਬਦਿ ਸਮਾਇ. (ਸ੍ਰੀ ਮਃ ੧)#ਆਪਸ ਕਉ ਜੋ ਜਾਣੈ ਨੀਚਾ,#ਸੋਊ ਗਨੀਐ ਸਭ ਤੇ ਊਚਾ. (ਸੁਖਮਨੀ)#ਨਿਰਭਯ ਹੋਣ ਲਈ ਭੈ ਧਾਰਨਾ ਅਤੇ ਉੱਚਪਦਵੀ ਲਈ ਨੰਮ੍ਰਤਾ ਧਾਰਨੀ, ਉਲਟਾ ਯਤਨ ਹੈ.#ਗਰੀਬੀ ਗਦਾ ਹਮਾਰੀ.#ਖੰਨਾ ਸਗਲ ਰੇਨ ਛਾਰੀ,#ਤਿਸੁ ਆਗੈ ਕੋਨ ਟਿਕੈ ਵੇਕਾਰੀ. (ਸੋਰ ਮਃ ੫)#ਫਤੇ ਪਾਉਣ ਲਈ ਗਰੀਬੀ ਧਾਰਨੀ ਅਰ ਪੈਰਾਂ ਦੀ ਖ਼ਾਕ ਹੋਣਾ, ਉਲਟਾ ਯਤਨ ਹੈ.#ਫਰੀਦਾ, ਲੋੜੇ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ,#ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ. (ਸ. ਫਰੀਦ)...
ਸੰ. ਵ੍ਰਸ਼੍ਚਨ. ਸੰਗ੍ਯਾ- ਕੱਟਣਾ। ੨. ਇੱਕ ਸ਼ਸਤ੍ਰ, ਜਿਸ ਦਾ ਛੜ (ਦੰਡ) ਬਾਂਸ ਆਦਿ ਦਾ ਹੁੰਦਾ ਹੈ ਅਰ ਦੋਹੀਂ ਪਾਸੀਂ ਤਿੱਖੇ ਫਲ ਹੁੰਦੇ ਹਨ. ਭਾਲਾ। ੩. ਛੈਣੀ. ਲੋਹਾ ਕੱਟਣ ਦਾ ਸੰਦ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਜਮੁਨਾ ਨਦੀ ਦੇ ਕਿਨਾਰੇ ਇੱਕ ਪੁਰਾਣੀ ਪ੍ਰਸਿੱਧ ਨਗਰੀ, ਜੋ ਕਈ ਥਾਈਂ ਵਸ ਚੁੱਕੀ ਹੈ.¹ ਪਾਂਡਵਾਂ ਵੇਲੇ ਇਸ ਦਾ ਨਾਮ ਇੰਦ੍ਰਪਸ੍ਥ² ਅਤੇ ਪਾਂਡਵਨਗਰ ਸੀ. ਫੇਰ ਇਸ ਦਾ ਨਾਮ ਯੋਗਿਨੀਪੁਰ ਹੋਇਆ. ਤੋਮਰਵੰਸ਼ ਦੇ ਰਾਜਾ ਰਾਇਸੇਨ ਨੇ ਸਨ ੯੧੯- ੨੦ ਵਿੱਚ ਸੁੰਦਰ ਮਕਾਨ ਬਣਵਾਕੇ ਰਾਜਧਾਨੀ ਕ਼ਾਯਮ ਕੀਤੀ.#ਮਯੂਰਵੰਸ਼ ਦੇ ਰਾਜਾ ਦਿਲੂ ਨੇ ਇਸ ਨੂੰ ਦਿੱਲੀ ਨਾਉਂ ਦਿੱਤਾ.³ ਸਨ ੧੧੫੧ ਵਿੱਚ ਚੌਹਾਨ ਰਾਜਪੂਤ ਵਿਸ਼ਾਲਦੇਵ ਨੇ ਇਸਨੂੰ ਰਾਜਧਾਨੀ ਬਣਾਇਆ. ਇਸ ਦੇ ਪੋਤੇ ਪ੍ਰਿਥੀ (ਪ੍ਰਿਥਿਵੀ) ਰਾਜ ਨੂੰ ਸਨ ੧੧੯੨ ਵਿੱਚ ਜਿੱਤਕੇ ਸ਼ਹਾਬੁੱਦੀਨ ਮੁਹ਼ੰਮਦ ਗੌਰੀ ਨੇ ਮੁਸਲਿਮ ਰਾਜ ਕ਼ਾਯਮ ਕੀਤਾ.#ਇਸ ਵੇਲੇ ਜਮੁਨਾ ਦੇ ਕਿਨਾਰੇ ਜੋ ਪੱਕੀ ਚਾਰ ਦੀਵਾਰੀ ਅੰਦਰ ਬਸਤੀ ਦੇਖੀ ਜਾਂਦੀ ਹੈ ਇਹ ਬਾਦਸ਼ਾਹ ਸ਼ਾਹਜਹਾਂ ਦੀ ਰਚਨਾ ਹੈ. ਉਸ ਨੇ ਇਸ ਦੇ ਲਾਲ ਕਿਲੇ ਅਤੇ ਸ਼ਹਿਰ ਦੀ ਬੁਨਿਆਦ ੧੬. ਏਪ੍ਰਿਲ ਸਨ ੧੬੩੯ ਨੂੰ ਰੱਖੀ ਅਤੇ ਚਤੁਰ ਅਹਿਲਕਾਰ ਗ਼ੈਰਤਖ਼ਾਨ ਦੀ ਨਿਗਰਾਨੀ ਵਿੱਚ ਇਮਾਰਤ ਬਣੀ. ਬਾਦਸ਼ਾਹ ਨੇ ਇਸ ਦਾ ਨਾਮ "ਸ਼ਾਹਜਹਾਨਾਬਾਦ" ਰੱਖਿਆ ਸੀ, ਪਰ ਜਗਤ ਪ੍ਰਸਿੱਧ ਦਿੱਲੀ ਹੀ ਰਿਹਾ.#ਸਨ ੧੮੦੩ ਵਿੱਚ ਦਿੱਲੀ ਅੰਗ੍ਰੇਜ਼ਾਂ ਦੇ ਅਧਿਕਾਰ ਵਿੱਚ ਆਈ, ਭਾਵੇਂ ਨਾਮਮਾਤ੍ਰ ਮੁਗਲ ਰਾਜਧਾਨੀ ਰਹੀ. ਸਨ ੧੮੫੭ ਦੇ ਗ਼ਦਰ ਪਿੱਛੋਂ ਦਿੱਲੀ ਅੰਗ੍ਰੇਜ਼ੀ ਰਾਜ ਨਾਲ ਮਿਲੀ, ਅਰ ੧੨. ਦਿਸੰਬਰ ਸਨ ੧੯੧੧ ਨੂੰ ਸ਼ਹਨਸ਼ਾਹ ਜਾਰਜਪੰਜਮ (George V) ਨੇ ਇਸ ਨੂੰ ਭਾਰਤ ਦੀ ਰਾਜਧਾਨੀ ਹੋਣ ਦਾ ਮੁੜ ਮਾਨ ਦਿੱਤਾ. ੧. ਅਕਤੂਬਰ ਸਨ ੧੯੧੨ ਨੂੰ ਦਿੱਲੀ ਨੂੰ ਪੰਜਾਬ ਤੋਂ ਅਲਗ ਕਰਕੇ ਚੀਫ਼ਕਮਿਸ਼ਨਰ ਦੇ ਅਧੀਨ ਕੀਤਾ ਗਿਆ.#ਦਿੱਲੀ ਤੋਂ ਲਹੌਰ ੨੯੭, ਕਲਕੱਤਾ ੯੫੬, ਬੰਬਈ ੯੮੨ ਅਤੇ ਕਰਾਚੀ ੯੦੭ ਮੀਲ ਹੈ.#ਸਨ ੧੯੨੧ ਦੀ ਮਰਦਮਸ਼ੂਮਾਰੀ ਅਨੁਸਾਰ ਦਿੱਲੀ ਦੀ ਆਬਾਦੀ ੩੦੪੪੨੦ ਹੈ. ਜਿਸ ਵਿੱਚੋਂ ਹਿੰਦੂ ੧੭੪੩੦੩, ਮੁਸਲਮਾਨ ੧੧੪੭੦੪, ਈਸਾਈ ੮੭੯੧, ਜੈਨੀ ੩੮੬੨, ਸਿੱਖ ੨੬੬੯, ਅਤੇ ਬਾਕੀ ਬੋੱਧ ਪਾਰਸੀ ਯਹੂਦੀ ੯੧ ਹਨ#ਜਾਰਜਪੰਜਮ ਨੇ ਜਿਸ ਨਵੀਂ ਬਸਤੀ ਦੀ ਨਿਉਂ ਰੱਖੀ ਹੈ, ਉਸ ਦਾ ਨਾਉਂ ਨ੍ਯੂ (New) ਦਿੱਲੀ ਹੈ, ਜੋ ਪਹਾੜੀਗੰਜ ਅਤੇ ਸਫਦਰਜੰਗ ਦੇ ਵਿਚਕਾਰ ਵਸੀ ਹੈ.#ਦਿੱਲੀ ਵਿੱਚ ਇਹ ਗੁਰਦ੍ਵਾਰੇ ਹਨ:-⁴#(੧) ਸੀਸਗੰਜ. ਇਹ ਚਾਂਦਨੀ ਚੌਕ ਵਿੱਚ ਹੈ. ਇੱਥੇ ੧੨. ਮੱਘਰ ਸੰਮਤ ੧੭੩੨ ਨੂੰ ਗੁਰੂ ਤੇਗਬਹਾਦੁਰ ਸਾਹਿਬ ਨੇ ਦੇਸ਼ ਅਤੇ ਧਰਮ ਦੀ ਖਾਤਿਰ ਸੀਸ ਕੁਰਬਾਨ ਕੀਤਾ. ਇਹ ਗੁਰਦ੍ਵਾਰਾ ਪਹਿਲਾਂ ਸਰਦਾਰ ਬਘੇਲਸਿੰਘ ਜੀ ਨੇ ਬਣਵਾਇਆ ਸੀ. ਫੇਰ ਮੁਸਲਮਾਨਾਂ ਨੇ ਗੁਰਦ੍ਵਾਰਾ ਢਾਹਕੇ ਪਾਸ ਮਸੀਤ ਉਸਾਰਦਿੱਤੀ. ਸਨ ੧੮੫੭ ਦੇ ਗਦਰ ਦੇ ਅੰਤ ਰਾਜਾ ਸਰੂਪਸਿੰਘ ਸਾਹਿਬ ਜੀਂਦਪਤਿ ਨੇ ਸੀਸਗੰਜ ਗੁਰਦ੍ਵਾਰੇ ਦੀ ਇਮਾਰਤ ਬਣਵਾਈ ਅਰ ਹੁਣ ਪ੍ਰੇਮੀ ਗੁਰਸਿੱਖਾਂ ਦੇ ਉੱਦਮ ਨਾਲ ਪੱਥਰ ਦੀ ਆਲੀਸ਼ਾਨ ਇਮਾਰਤ ਬਣ ਰਹੀ ਹੈ.#ਨਿੱਤ ਦੀ ਚੜ੍ਹਤ (ਭੇਟਾ ਪੂਜਾ) ਤੋਂ ਛੁੱਟ, (ਜਿਸ ਦਾ ਅੰਦਾਜ਼ਾ ਤਿੰਨ ਹਜਾਰ ਰੁਪਯਾ ਸਾਲ ਹੈ), ਇਸ ਗੁਰਦ੍ਵਾਰੇ ਨੂੰ ਹੇਠ ਲਿਖੀ ਸਾਲਾਨਾ ਪੱਕੀ ਆਮਦਨ ਹੈ:-#ਮਹਾਰਾਜਾ ਰਣਜੀਤ ਸਿੰਘ ਜੀ ਦਾ ਦਿੱਲੀ ਦੇ ਗੁਰਦ੍ਵਾਰਿਆਂ ਨੂੰ ਦਿੱਤਾ ਪਿੰਡ "ਦੋਸਾਂਝ" (ਤਸੀਲ ਨਵਾਂ ਸ਼ਹਿਰ, ਜਿਲਾ ਜਲੰਧਰ ਵਿੱਚ) ਹੈ, ਉਸ ਦਾ ਹਿੱਸਾ ੨੦੦, ਰਿਆਸਤ ਜੀਂਦ ਤੋਂ ੬੨), ਰਿਆਸਤ ਨਾਭੇ ਤੋਂ ੨੧੫), ਰਿਆਸਤ ਪਟਿਆਲੇ ਤੋਂ ੩੮੦)- ਜ਼ੀਨਤਮਹਿਲ ਦੇ ਕਿਰਾਏ ਵਿੱਚੋਂ ਦੋ ਸੌ ਚਾਲੀ, ਅਤੇ ਪੂਜਾ ਦੇ ਇੱਕ ਸੌ ਚਾਲੀ ਸਾਲਾਨਾ ਮਿਲਦੇ ਹਨ.#ਰਾਇਸੀਨਾ ਪਿੰਡ, ਜੋ ਰਿਆਸਤ ਜੀਂਦ ਨੇ ਖ਼ਰੀਦ ਕੇ ਗੁਰਦ੍ਵਾਰਾ ਸੀਸਗੰਜ ਅਤੇ ਰਕਾਬਗੰਜ ਨੂੰ ਭੇਟਾ ਕੀਤਾ ਸੀ, ਉਹ ਨਵੀਂ ਦਿੱਲੀ ਵਿੱਚ ਆ ਗਿਆ. ਗਵਰਨਮੇਂਟ ਨੇ ਉਸ ਦੀ ਕੀਮਤ ਜੋ ਦਿੱਤੀ ਉਸ ਦੇ ਪ੍ਰਾਮਿਸਰੀ (Promissory) ਨੋਟ ਖਰੀਦੇ ਗਏ. ਗੁਰਦ੍ਵਾਰਾ ਸੀਸਗੰਜ ਦੀ ਰਕਮ ਬੱਤੀ ਹਜਾਰ ਦਾ ਸੂਦ ਸਾਲਾਨਾ ੧੧੫੨) ਹੈ. ਇਸ ਤੋਂ ਛੁੱਟ ੧੫. ਮੁਰੱਬੇ ਜ਼ਮੀਨ ਗਵਰਨਮੇਂਟ ਨੇ ਦਿੱਤੀ, ਜਿਸ ਦੇ ਠੇਕੇ ਦੀ ਮਾਕੂਲ ਆਮਦਨ ਹੈ. ਗੁਰਦ੍ਵਾਰੇ ਦੇ ਸੇਵਾਦਾਰ ਮਹੰਤ ਭਾਈ ਹਰੀਸਿੰਘ ਜੀ ਬੀ. ਏ. ਅਤੇ ਭਾਈ ਰਣਜੋਧ ਸਿੰਘ ਜੀ ਹਨ.#(੨) ਰਕਾਬਗੰਜ. ਇੱਥੇ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਹੋਇਆ ਹੈ. ਇਹ ਅਸਥਾਨ ਗੁਰਦ੍ਵਾਰਾ ਰੋਡ ਤੇ ਹੈ, ਜੋ ਚਾਂਦਨੀ ਚੌਕ ਤੋਂ ਤਿੰਨ ਮੀਲ ਹੈ. ਇਸ ਗੁਰਧਾਮ ਨੂੰ ਸਾਲਾਨਾ ਆਮਦਨ ਦੋਸਾਂਝ ਪਿੰਡ ਦੇ ਹਿੱਸੇ ਵਿੱਚੋਂ ੩੩੨), ਰਿਆਸਤ ਪਟਿਆਲੇ ਤੋਂ ਆਲਾਸਿੰਘ ਦੀ ਵਡਾਲੀ ਅਤੇ ਹਿੰਦੂਪੁਰ ਦੋ ਪਿੰਡ ਜਾਗੀਰ, ਜਿਨ੍ਹਾਂ ਦੀ ਸਾਲਾਨਾ ਰਕਮ ੧੩੯੦) ਹੈ, ਰਾਇਸੀਨਾ ਪਿੰਡ ਦੀ ਰਕਮ ਦੇ ਖਰੀਦੇ ਪ੍ਰਾਮਿਸਰੀ ਨੋਟਾਂ ਦਾ ਸੂਦ ੧੩੯੮), ਮਹਾਰਾਜਾ ਪਟਿਆਲਾ ਵੱਲੋਂ ਪੂਜਾ ੧੪੦), ਕਿਰਾਇਆ ਕੋਠੜੀਆਂ ੨੫੦), ਅੱਠ ਏਕੜ ਦਾ ਗੁਰਦ੍ਵਾਰੇ ਨਾਲ ਬਾਗ਼. ਜਿਸ ਦੀ ਸਾਲਾਨਾ ਆਮਦਨ ੨੫੦) ਹੈ, ਪੰਦਰਾਂ ਮੁਰੱਬੇ ਜ਼ਮੀਨ ਗਵਰਨਮੇਂਟ ਵੱਲੋਂ, ਜੋ ਠੇਕੇ ਪੁਰ ਚੜ੍ਹਾਈ ਜਾਂਦੀ ਹੈ. ਗੁਰਦ੍ਵਾਰੇ ਦੀ ਸੇਵਾ ਕਰਨ ਵਾਲੇ ਭਾਈ ਗੁਰਬਖਸ਼ਸਿੰਘ ਜੀ ਅਤੇ ਜੀਵਨਸਿੰਘ ਜੀ ਹਨ.#(੩) ਬੰਗਲਾਸਾਹਿਬ. ਜਯਸਿੰਘਪੁਰੇ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਸੰਮਤ ੧੭੨੦ ਵਿੱਚ ਵਿਰਾਜੇ ਸਨ. ਉਸ ਸਮੇਂ ਗੁਰੂਸਾਹਿਬ ਦੇ ਨਿਵਾਸ ਲਈ ਅੰਬਰਪਤਿ⁵ ਮਿਰਜ਼ਾ ਜਯਸਿੰਘ ਨੇ ਬੰਗਲਾ ਬਣਵਾਇਆ ਸੀ. ਇਹ ਗੁਰਦ੍ਵਾਰਾ ਜਯਸਿੰਘ ਰੋਡ ਅਤੇ ਕੈਂਟਨਮੈਂਟ ਰੋਡ (Cantonement Road) ਦੇ ਮੱਧ ਹੈ. ਇਸ ਗੁਰਦ੍ਵਾਰੇ ਨੂੰ ਪਿੰਡ ਦੋਸਾਂਝ ਦਾ ਹਿੱਸਾ ੧੬੯), ਨਾਭੇ ਤੋਂ ੪॥), ਜੀਂਦ ਤੋਂ ੬੨), ਪਟਿਆਲੇ ਤੋਂ ੧੪੦), ਗੁਰਦ੍ਵਾਰੇ ਦੀ ਕੁਝ ਜ਼ਮੀਨ ਜੋ ਸਰਕਾਰ ਨੇ ਨਵੀਂ ਆਬਾਦੀ ਲਈ ਲਈ ਹੈ, ਉਸ ਦੀ ਰਕਮ ਦਾ ਸਾਲਾਨਾ ਸੂਦ ੨੨੦) ਹੈ. ਪੁਜਾਰੀ ਭਾਈ ਹਾਕਮਸਿੰਘ ਜੀ ਹਨ.#(੪) ਬਾਲਾਸਾਹਿਬ. ਬਾਲਗੁਰੂ ਹਰਿਕ੍ਰਿਸਨ ਜੀ ਦੇ ਸ਼ਰੀਰ ਦਾ ਸਸਕਾਰ ਇਸ ਥਾਂ ਸੰਮਤ ੧੭੨੧ ਵਿੱਚ ਹੋਇਆ ਹੈ. ਮਾਤਾ ਸਾਹਿਬ ਕੌਰ ਅਤੇ ਮਾਤਾ ਸੁੰਦਰੀ ਜੀ ਦਾ ਸਸਕਾਰ ਭੀ ਇਸੇ ਥਾਂ ਹੋਇਆ ਹੈ. ਦਿੱਲੀ ਦਰਵਾਜ਼ੇ ਤੋਂ ਬਾਹਰ ਬਾਰਾਂਪੁਲਾ ਲੰਘਕੇ ਨਾਲੇ ਤੋਂ ਪਾਰ ਇਹ ਅਸਥਾਨ ਹੈ, ਜੋ ਚਾਂਦਨੀ ਚੌਕ ਤੋਂ ਚਾਰ ਮੀਲ ਹੈ. ਗੁਰਦ੍ਵਾਰੇ ਦੀ ਸਾਲਾਨਾ ਆਮਦਨ- ਦੋਸਾਂਝ ਵਿੱਚੋਂ ਹਿੱਸਾ ੭੦੨), ਜੀਂਦ ਤੋਂ ੬੨), ਪਟਿਆਲੇ ਤੋਂ ਬੰਧਾਨ ੧੨੫) ਅਤੇ ਪੂਜਾ ੩੦੬), ਨਾਭੇ ਤੋਂ ੧੦੯॥), ਗੁਰਦ੍ਵਾਰੇ ਨਾਲ ਲਗਦੀ ਜ਼ਮੀਨ ਦੀ ਆਮਦਨ ੪੦) ਹੈ. ਸੇਵਾਦਾਰ ਭਾਈ ਤਾਰਾਸਿੰਘ ਜੀ ਅਤੇ ਬੀਰਸਿੰਘ ਜੀ ਹਨ.#(੫) ਮੋਤੀਬਾਗ. ਇਸ ਥਾਂ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਸੰਮਤ ੧੭੬੪ ਵਿੱਚ ਚਰਣ ਪਾਏ ਹਨ. ਇਹ ਗੁਰਦ੍ਵਾਰਾ ਅਜਮੇਰੀ ਦਰਵਾਜ਼ੇ ਤੋਂ ਬਾਹਰ, ਚਾਂਦਨੀ ਚੌਕ ਤੋਂ ਪੰਜ ਮੀਲ ਹੈ. ਇਸ ਅਸਥਾਨ ਨੂੰ ਕੇਵਲ ਪਟਿਆਲੇ ਤੋਂ ਸਾਲਾਨਾ ੨੫) ਬੰਧਾਨ ਅਤੇ ਪੂਜਾ ੧੪੦) ਹੈ. ਪੁਜਾਰੀ ਭਾਈ ਦੇਵਾਸਿੰਘ ਜੀ ਹਨ.#(੬) ਦਮਦਮਾ ਸਾਹਿਬ. ਇਸ ਥਾਂ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਨੇ ਹਾਥੀ ਨਾਲ ਝੋਟੇ ਦੀ ਲੜਾਈ ਕਰਵਾਈ ਸੀ. ਗੁਰਦ੍ਵਾਰਾ ਹੁਮਾਯੂੰ ਦੇ ਮਕਬਰੇ ਪਾਸ ਹੈ. ਚਾਂਦਨੀ ਚੌਕ ਤੋਂ ਤਿੰਨ ਮੀਲ ਹੈ. ਇਸ ਗਰੁਦ੍ਵਾਰੇ ਨੂੰ ਮਹਾਰਾਜਾ ਪਟਿਆਲਾ ਵੱਲੋਂ ੧੪੦) ਅਤੇ ਇੱਕ ਪ੍ਰੇਮੀ ਸਿੱਖ ਦੀ ਚੜ੍ਹਾਈ ਹੋਈ ੩੮ ਵਿੱਘੇ ਜ਼ਮੀਨ ਜੋਗਾਬਾਈ ਪਿੰਡ ਵਿੱਚ ਹੈ, ਜਿਸ ਦੀ ਆਮਦਨ ੬੪) ਸਾਲਾਨਾ ਹੈ. ਸੇਵਾਦਾਰ ਭਾਈ ਰਘੁਬੀਰਸਿੰਘ ਜੀ ਹਨ.#(੭) ਮਾਤਾ ਸੁੰਦਰੀ ਜੀ ਦੀ ਹਵੇਲੀ, ਜੋ ਤੁਰਕਮਾਨ ਦਰਵਾਜੇ ਤੋਂ ਬਾਹਰ ਚਾਂਦਨੀ ਚੌਕ ਤੋਂ ਡੇਢ ਮੀਲ ਹੈ. ਇੱਥੇ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਦੇਹਾਂਤ ਤੀਕ ਨਿਵਾਸ ਕਰਦੇ ਰਹੇ. ਇਹ ਅਸਥਾਨ ਨੂੰ ਪਟਿਆਲੇ ਤੋਂ ੨੫) ਬੰਧਾਨ, ਅਤੇ ਪੂਜਾ ੫੧) ਹੈ. ਜੀਂਦ ਤੋਂ ੬੨) ਸਾਲਾਨਾ ਮਿਲਦੇ ਹਨ. ਗਵਰਨਮੇਂਟ ਨੇ ਜੋ ਗੁਰਦ੍ਵਾਰੇ ਦੀ ਜ਼ਮੀਨ ਨਵੀਂ ਆਬਾਦੀ ਲਈ ਖਰੀਦੀ, ਉਸ ਦੀ ਰਕਮ ਦਾ ਸਾਲਾਨਾ ਸੂਦ ੪੮) ਹੈ. ਸੇਵਾਦਾਰ ਭਾਈ ਕਾਹਨਸਿੰਘ ਜੀ ਅਤੇ ਬਾਬਾ ਦਿਆਲ ਸਿੰਘ ਜੀ ਹਨ.#(੮) ਮਜਨੂੰ ਦਾ ਟਿੱਲਾ. ਇੱਥੇ ਜਗਤਗੁਰੂ ਨਾਨਕ ਦੇਵ ਜੀ ਅਤੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਰਾਜੇ ਹਨ, ਅਰ ਬਾਦਸ਼ਾਹ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿਣ ਸਮੇਂ ਬਾਬਾ ਰਾਮਰਾਇ ਜੀ ਦਾ ਨਿਵਾਸ ਭੀ ਇੱਥੇ ਹੀ ਰਿਹਾ ਹੈ. ਇਹ ਗੁਰਦ੍ਵਾਰਾ ਜਮੁਨਾ ਕਿਨਾਰੇ ਚੰਦ੍ਰਾਵਲ ਪਿੰਡ ਪਾਸ ਹੈ. ਕਸ਼ਮੀਰੀ ਦਰਵਾਜ਼ੇ ਤੋਂ ਬਾਹਰ, ਚਾਂਦਨੀ ਚੌਕ ਤੋਂ ੩. ਮੀਲ ਹੈ. ਇਸ ਗੁਰਦ੍ਵਾਰੇ ਨੂੰ ਕੋਈ ਜਾਗੀਰ ਨਹੀਂ. ਸੇਵਾਦਾਰ ਮਹੰਤ ਬਿਸਨਦਾਸ ਜੀ ਹਨ.#(੯) ਕੂਚਾ ਦਿਲਵਾਲੀਸਿੰਘ. ਇਹ ਅਜਮੇਰੀ ਦਰਵਾਜ਼ੇ ਤੋਂ ਅੰਦਰ ਸੀਸਗੰਜ ਗੁਰਦ੍ਵਾਰੇ ਤੋਂ ਅੱਧ ਮੀਲ ਹੈ. ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਦਸ਼ਮੇਸ਼ ਦੀ ਆਗ੍ਯਾ ਅਨੁਸਾਰ ਭਾਈ ਮਨੀਸਿੰਘ ਜੀ ਨਾਲ ਜਦ ਦਿੱਲੀ ਪੁੱਜੇ, ਤਦ ਪਹਿਲਾਂ ਕੁਝ ਕਾਲ ਇੱਥੇ ਰਹੇ. ਇੱਥੇ ਰਹਿਣ ਸਮੇਂ ਮਾਤਾ ਸੁੰਦਰੀ ਜੀ ਨੇ ਅਜੀਤਸਿੰਘ ਪਾਲਿਤਪੁਤ੍ਰ ਬਣਾਇਆ ਸੀ. ਸਿੱਖਾਂ ਨੇ ਅਨਗਹਿਲੀ ਕਰਕੇ ਇੱਥੇ ਗੁਰਦ੍ਵਾਰਾ ਨਹੀਂ ਬਣਾਇਆ. ਹਿੰਦੂ ਅਰੋੜੇ ਇਸ ਥਾਂ ਵਸਦੇ ਹਨ.#(੧੦) ਮਟੀਆ ਬਾਜ਼ਾਰ ਦੇ ਚਿਤਲੀਕਬਰ ਮਹਲੇ ਵਿੱਚ ਮਾਤਾ ਸੁੰਦਰੀ ਜੀ ਦੇ ਸੇਵਕ ਜੀਵਨਸਿੰਘ ਪਾਸ ਉਹ ਸ਼ਸਤ੍ਰ ਸਨ, ਜੋ ਸ਼੍ਰੀ ਦਸ਼ਮੇਸ਼ ਜੀ ਨੇ ਮਾਤਾ ਸਾਹਿਬਕੌਰ ਜੀ ਨੂੰ ਬਖ਼ਸ਼ੇ ਸਨ. ਜੀਵਨਸਿੰਘ ਦੀ ਔਲਾਦ ਇਨ੍ਹਾਂ ਸ਼ਸਤ੍ਰਾਂ ਦਾ ਦਰਸ਼ਨ ਗੁਰਸਿੱਖਾਂ ਨੂੰ ਕਰਾਉਂਦੀ ਅਤੇ ਧੂਪ ਦੀਪ ਦੀ ਸੇਵਾ ਕਰਦੀ ਰਹੀ ਹੈ. ਹੁਣ ਇਹ ਸ਼ਸਤ੍ਰ ਗੁਰਦ੍ਵਾਰਾ ਰਕਾਬਗੰਜ ਵਿੱਚ ਅਸਥਾਪਨ ਕੀਤੇ ਗਏ ਹਨ. ਸ਼ਸਤ੍ਰਾਂ ਦੀ ਸੇਵਾ ਲਈ ਪਟਿਆਲੇ ਤੋਂ ਸਾਲਾਨਾ ੧੦੧/- ) ਅਤੇ ਪੂਜਾ ੭੪) ਹੈ, ਰਿਆਸਤ ਨਾਭੇ ਤੋਂ ੨੦) ਅਤੇ ਦੋਸਾਂਝ ਦੀ ਜਾਗੀਰ ਵਿੱਚੋਂ ਹਿੱਸਾ ੭੦) ਮਿਲਦੇ ਹਨ.#(੧੧) ਨਾਨਕਪਿਆਉ. ਸਤਿਗੁਰੂ ਨਾਨਕਦੇਵ ਜੀ ਨੇ ਇਹ ਖੂਸ ਤੋਂ ਜਲ ਕੱਢਕੇ ਤ੍ਰਿਖਾਤੁਰ ਰਾਹੀਆਂ ਨੂੰ ਪਿਆਇਆ ਸੀ. ਇਹ ਅਸਥਾਨ ਕਰਨਾਲ ਰੋਡ ਦੇ ਕਿਨਾਰੇ ਸੀਸਗੰਜ ਤੋਂ ਉੱਤਰ ਪੱਛਮ ਚਾਰ ਮੀਲ ਹੈ. ਇਸ ਨੂੰ "ਪਉ ਸਾਹਿਬ" ਭੀ ਆਖਦੇ ਹਨ. ਇਸ ਗੁਰਦ੍ਵਾਰੇ ਨੂੰ ਕੋਈ ਜਾਗੀਰ ਨਹੀਂ. ਸੇਵਾਦਾਰ ਮਹੰਤ ਨਿਰੰਜਨਦਾਸ ਜੀ ਹਨ.#ਦੇਖੋ, ਦਿੱਲੀ ਦਾ ਨਕਸ਼ਾ.#ਭਾਈ ਸੰਤੋਖ ਸਿੰਘ ਜੀ ਲਿਖਦੇ ਹਨ ਕਿ ਜਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਯਰ ਦੇ ਕਿਲੇ ਰਹੇ, ਤਦ ਬਾਬਾ ਬੁੱਢਾ ਜੀ ਦਿੱਲੀ ਤੋਂ ਪੰਜ ਕੋਹ ਤੇ ਗੁਰੂ ਸਾਹਿਬ ਦੇ ਘੋੜਿਆਂ ਨੂੰ ਲੈਕੇ ਜਮੁਨਾ ਕਿਨਾਰੇ ਰਹੇ ਹਨ, ਪਰ ਸਾਨੂੰ ਇਸ ਥਾਂ ਦਾ ਕੁਝ ਪਤਾ ਨਹੀਂ ਮਿਲਿਆ.#"ਚਲੇ ਆਗਰੇ ਤੇ ਸਭ ਆਏ,#ਦਿੱਲੀ ਨਗਰ ਪਿਖ੍ਯੋ ਸਮੁਦਾਏ,#ਸੁਨ੍ਯੋ ਘਾਸ ਜਹਿਂ ਖਰੋ ਉਦਾਰੇ,#ਪੰਚ ਕੋਸ ਪੁਰ ਤਯਾਗ ਪਧਾਰੇ,#ਹਰਿਤ ਤਿਰਣ ਦੇਖਤ ਹਰਖਾਏ,#ਕਰ੍ਯੋ ਸਿਵਿਰ ਉਤਰੇ ਸਮੁਦਾਏ,#ਅਬ ਲੌ ਤਿਸ ਥਲ ਚਿੰਨ੍ਹ ਲਖੰਤੇ,#ਜਗਾ ਬ੍ਰਿੱਧ ਕੀ ਲੋਕ ਕਹੰਤੇ." (ਗੁਪ੍ਰਸੂ ਰਾਸਿ ੪, ਅਃ ੬੧)...
ਸੰ. ਸ਼ੀਰ੍ਸ. ਸੰਗ੍ਯਾ- ਸਿਰ। ੨. ਆਸੀਸ (ਆਸ਼ੀਰਵਾਦ) ਦਾ ਸੰਖੇਪ. "ਦੈ ਦਿਜ ਸੀਸ ਚਲ੍ਯੋ ਉਤਕੌ." (ਕ੍ਰਿਸਨਾਵ) ੩. ਸੰ. सीस ਸਿੱਕਾ. ਸੀਸਕ....
ਸੰਗ੍ਯਾ- ਸ਼ਵ ਸੰਸਕਾਰ. ਸ਼ਵ (ਮੁਰਦੇ) ਦਾ ਅੰਤਿਮ ਸੰਸਕਾਰ. ਮੁਰਦੇ ਦਾ ਅਗਨਿ ਸੰਸਕਾਰ. ਦਾਹ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਸੰਗ੍ਯਾ- ਉਕਸਾਵਟ. ਭੜਕਾਉ। ੨. ਦੋ ਉਪਰਲੇ ਦੋ ਹੇਠਲੇ ਦੰਦਾਂ ਨਾਲ ਵੱਢੀ ਹੋਈ ਦੰਦੀ। ੩. ਪਿੰਡ. ਗਾਂਵ। ੪. ਚਕ੍ਰ ਦੇ ਆਕਾਰ ਦੀ ਵਸਤੁ, ਜੈਸੇ ਕੁੰਭਾਰ ਦਾ ਚੱਕ. ਖੂਹ ਦਾ ਚੱਕ. ਸ਼ੱਕਰ ਗੁੜ ਬਣਾਉਣ ਗੰਡ ਆਦਿ। ੫. ਇਸਤ੍ਰੀਆਂ ਦਾ ਸਿਰਭੂਸਣ, ਜੋ ਗੋਲਾਕਾਰ ਹੁੰਦਾ ਹੈ। ੬. ਦਿਸ਼ਾ. ਤਰਫ. "ਚਾਰ ਚੱਕ ਸਿੱਖੀ ਵਿਸਤਾਰੀ." (ਗੁਪ੍ਰਸੂ)#੭. ਦੇਖੋ, ਚਕ....
ਵਿ- ਰੱਜਿਆ. ਤ੍ਰਿਪਤ. ਸੰਤੁਸ੍ਟ। ੨. ਸੰ. राजन्. ਸੰਗ੍ਯਾ- ਆਪਣੀ ਨੀਤਿ ਅਤੇ ਸ਼ੁਭਗੁਣਾਂ ਨਾਲ ਪ੍ਰਜਾ ਨੂੰ ਰੰਜਨ (ਪ੍ਰਸੰਨ) ਕਰਨ ਵਾਲਾ.¹#ਗੁਰਵਾਕ ਹੈ- "ਰਾਜੇ ਚੁਲੀ ਨਿਆਵ ਕੀ." (ਮਃ ੧. ਵਾਰ ਸਾਰ) ਰਾਜੇ ਨੂੰ ਨਿਆਂ ਕਰਨ ਦੀ ਪ੍ਰਤਿਗ੍ਯਾ ਕਰਨੀ ਚਾਹੀਏ. "ਰਾਜਾ ਤਖਤਿ ਟਿਕੈ ਗੁਣੀ, ਭੈ ਪੰਚਾਇਣੁ. ਰਤੁ." (ਮਾਰੂ ਮਃ ੧) ਗੁਣੀ ਅਤੇ ਪ੍ਰਧਾਨਪੁਰਖਾਂ ਦੇ ਸਮਾਜ ਦਾ ਭੈ ਮੰਨਣ ਵਾਲਾ ਰਾਜਾ ਹੀ ਤਖਤ ਤੇ ਰਹਿ ਸਕਦਾ ਹੈ. ਭਾਈ ਗੁਰਦਾਸ ਜੀ ਲਿਖਦੇ ਹਨ-#"ਜੈਸੇ ਰਾਜਨੀਤਿ ਰੀਤਿ ਚਕ੍ਰਵੈ ਚੈਤੰਨਰੂਪ#ਤਾਂਤੇ ਨਿਹਚਿੰਤ ਨ੍ਰਿਭੈ ਬਸਤ ਹੈਂ ਲੋਗ ਜੀ. ×××#ਜੈਸੇ ਰਾਜਾ ਧਰਮਸਰੂਪ ਰਾਜਨੀਤਿ ਬਿਖੈ.#ਤਾਂਕੇ ਦੇਸ ਪਰਜਾ ਬਸਤ ਸੁਖ ਪਾਇਕੈ." ×××#(ਕਬਿੱਤ)#ਪ੍ਰੇਮਸੁਮਾਰਗ ਵਿੱਚ ਕਲਗੀਧਰ ਦਾ ਉਪਦੇਸ਼ ਹੈ-#"ਰਾਜੇ ਕੋ ਚਾਹੀਐ ਜੋ ਨਿਆਉਂ ਸਮਝ ਕਰ ਭੈ ਸਾਥ ਕਰੈ, ਕੋਈ ਇਸ ਕੇ ਰਾਜ ਮੈ ਦੁਖਿਤ ਨ ਹੋਇ. ਰਾਜੇ ਕੋ ਚਾਹੀਐ ਜੋ ਅਪਨੇ ਉੱਪਰ ਭੀ ਨਿਆਉਂ ਕਰੇ." ਅਰਥਾਤ ਜਿਨ੍ਹਾਂ ਕੁਕਰਮਾਂ ਤੋਂ ਲੋਕਾਂ ਨੂੰ ਦੰਡ ਦਿੰਦਾ ਹੈ, ਉਨ੍ਹਾਂ ਤੋਂ ਆਪ ਭੀ ਬਚੇ.#ਭਾਈ ਬਾਲੇ ਦੀ ਸਾਖੀ ਵਿੱਚ ਲਿਖਿਆ ਹੈ ਕਿ- "ਮੀਰ ਬਾਬਰ ਨੇ ਕਹਿਆ, ਹੇ ਫਕੀਰ ਜੀ! ਮੁਝ ਕੋ ਤੁਸੀਂ ਕੁਛ ਉਪਦੇਸ਼ ਕਰੋ." ਤਾਂ ਸ਼੍ਰੀ ਗੁਰੂ ਜੀ ਕਹਿਆ, "ਹੇ ਪਾਤਸ਼ਾਹ! ਤੁਸਾਂ ਧਰਮ ਦਾ ਨਿਆਉਂ ਕਰਨਾ ਤੇ ਪਰਉਪਕਾਰ ਕਰਨਾ."#ਚਾਣਕ੍ਯ ਨੇ ਰਾਜਾ ਦਾ ਲੱਛਣ ਕੀਤਾ ਹੈ-#''नीतिशास्त्रानुगो राजा. '' (ਸੂਤ੍ਰ ੪੮) ਉਸ ਨੇ ਰਾਜ੍ਯ ਦਾ ਮੂਲ ਇੰਦ੍ਰੀਆਂ ਨੂੰ ਜਿੱਤਣਾ ਲਿਖਿਆ ਹੈ-#''राज्यमृलमिन्दि्रय जयः '' (ਸੂਤ੍ਰ ੪) ਸਾਥ ਹੀ ਇਹ ਭੀ ਦੱਸਿਆ ਹੈ ਕਿ ਇੰਦ੍ਰੀਆਂ ਤੇ ਕਾਬੂ ਆਇਆ ਰਾਜਾ ਚਤੁਰੰਗਿਨੀ ਫੌਜ ਰਖਦਾ ਹੋਇਆ ਭੀ ਨਸ੍ਟ ਹੋਜਾਂਦਾ ਹੈ. - ''इन्दि्रय वशवर्ती चतुरङ्गवानपि विनश्यति. '' (ਸੂਤ੍ਰ ੭੦)#ਨੀਤਿਵੇੱਤਾ ਚਾਣਕ੍ਯ ਨੇ ਇਹ ਭੀ ਲਿਖਿਆ ਹੈ ਕਿ ਜੋ ਰਾਜੇ ਪ੍ਰਜਾ ਨਾਲ ਮੇਲ ਜੋਲ ਰਖਦੇ ਅਤੇ ਹਰੇਕ ਨੂੰ ਮੁਲਾਕਾਤ ਦਾ ਮੌਕਾ ਦਿੰਦੇ ਹਨ, ਉਹ ਪ੍ਰਜਾ ਨੂੰ ਪ੍ਰਸੰਨ ਕਰਦੇ ਹਨ, ਅਰ ਜਿਨ੍ਹਾਂ ਦਾ ਦਰਸ਼ਨ ਮਿਲਣਾ ਹੀ ਔਖਾ ਹੈ, ਉਹ ਪ੍ਰਜਾ ਨੂੰ ਨਸ੍ਟ ਕਰ ਦਿੰਦੇ ਹਨ-#''दुर्दर्शना हि राजानः प्रजा नाशयन्ति।'' (ਸੂਤ੍ਰ ੫੫੭)#''सुदर्शना हि राजानः प्रजा रञ्जयन्ति. '' (ਸੂਤ੍ਰ ੫੫੮)²#ਲਾਲ, ਦੇਵੀਦਾਸ ਅਤੇ ਰਘੁਨਾਥ ਆਦਿ ਕਵੀਆਂ ਨੇ ਰਾਜਾ ਦੇ ਸੰਬੰਧ ਵਿੱਚ ਲਿਖਿਆ ਹੈ-#ਕਬਿੱਤ#"ਸੁੰਦਰ ਸਲੱਜ ਸੁਧੀ ਸਾਹਸੀ ਸੁਹ੍ਰਿਦ ਸਾਚੋ#ਸੂਰੋ ਸ਼ੁਚਿ ਸਾਵਧਾਨ ਸ਼ਾਸਤ੍ਰਗ੍ਯ ਜਾਨੀਏ,#ਉੱਦਮੀ ਉਦਾਰ ਗੁਨਗ੍ਰਾਹੀ ਔ ਗੰਭੀਰ "ਲਾਲ"#ਸ਼ੁੱਧਮਾਨ ਧਰਮੀ ਛਮੀ ਸੁ ਤਤ੍ਵਗ੍ਯਾਨੀਏ,#ਇੰਦ੍ਰਯਜਿਤ ਸਤ੍ਯਵ੍ਰਤ ਸੁਕ੍ਰਿਤੀ ਧ੍ਰਿਤੀ ਵਿਨੀਤ#ਤੇਜਸੀ ਦਯਾਲੁ ਪ੍ਰੀਤਿ ਹਰਿ ਸੋਂ ਪ੍ਰਮਾਨੀਏ,#ਲੋਭ ਛੋਭ ਹਿੰਸਾ ਕਾਮ ਕਪਟ ਗਰੂਰਤਾ ਨ#ਲੰਛਨ ਬਤੀਸ ਏ ਛਿਤੀਸ ਕੇ ਬਖਾਨੀਏ.#ਛੋਟੇ ਛੋਟੇ ਗੁਲਨ ਕੋ ਸੂਰਨ ਕੀ ਬਾਰ ਕਰੈ#ਪਾਤਰੇ ਸੇ ਪੌਧਾ ਪਾਨੀ ਪੋਖ ਕਰ ਪਾਰਬੋ,#ਫੂਲੀ ਫੁਲਵਾਰਨ ਕੇ ਫੂਲ ਮੋਹ ਲੇਵੈ ਪੁਨ#ਖਾਰੇ ਘਨੇ ਰੂਖ ਏਕ ਠੌਰ ਤੈਂ ਉਪਾਰਬੋ,#ਨੀਚੇ ਪਰੇ ਪਾਯਨ ਤੈਂ ਟੇਕ ਦੈ ਦੈ ਊਚੇ ਕਰੈ#ਊਚੇ ਬਢਗਏ ਤੇ ਜਰੂਰ ਕਾਟਡਾਰਬੋ,#ਰਾਜਨ ਕੋ ਮਾਲਿਨ ਕੋ ਦਿਨਪ੍ਰਤਿ ਦੇਵੀਦਾਸ#ਚਾਰ ਘਰੀ ਰਾਤ ਰਹੇ ਇਤਨੋ ਬਿਚਾਰਬੋ.#ਸੁਥਰੀ ਸਿਲਾਹ ਰਾਖੇ ਵਾਯੁਬੇਗੀ ਬਾਹ ਰਾਖੇ#ਰਸਦ ਕੀ ਰਾਹ ਰਾਖੇ, ਰਾਖੇ ਰਹੈ ਬਨ ਕੋ,#ਚਤੁਰ ਸਮਾਜ ਰਾਖੇ ਔਰ ਦ੍ਰਿਗਬਾਜ਼ ਰਾਖੇ#ਖਬਰ ਕੇ ਕਾਜ ਬਹੁਰੂਪਿਨ ਕੇ ਗਨ ਕੋ,#ਆਗਮਭਖੈਯਾ ਰਾਖੇ ਹਿੰਮਤਰਖੈਯਾ ਰਾਖੇ#ਭਨੇ ਰਘੁਨਾਥ ਔ ਬੀਚਾਰ ਬੀਚ ਮਨ ਕੋ,#ਬਾਜੀ ਹਾਰੇ ਕੌਨਹੂੰ ਨ ਔਸਰ ਕੇ ਪਰੇ ਭੂਪ#ਰਾਜੀ ਰਾਖੇ ਪ੍ਰਜਨ ਕੋ ਤਾਜੀ ਸੁਭਟਨ ਕੋ.#ਛੱਪਯ#ਪ੍ਰਥਮ ਬੁੱਧ ਧਨ ਧੀਰ ਧਰਨ ਧਰਨੀ ਪ੍ਰਜਾਹ ਸੁਖ,#ਸੁਚਿ ਸੁਸੀਲ ਸੁਭ ਨਿਯਤ ਨੀਤਬੇਤਾ ਪ੍ਰਸੰਨਮੁਖ,#ਨਿਰਬਿਕਾਰ ਨਿਰਲੋਭ ਨਿਰਬਿਖੀ ਨਿਰਗਰੂਰ ਮਨ,#ਹਾਨਿ ਲਾਭ ਕਰ ਨਿਪੁਣ ਕਦਰਦਾਨੀ ਬਿਬੇਕ ਸਨ,#ਤੇਗ ਤ੍ਯਾਗ ਸਾਚੋ ਸੁਕ੍ਰਿਤਿ ਹਰਿਸੇਵਕ ਹਿੰਮਤ ਅਮਿਤ,#ਸਦ ਸਭਾ ਦਾਸ ਮੰਤ੍ਰੀ ਸੁਧੀ ਬਢਤ ਰਾਜ ਸਸਿਕਲਾ ਵਤ.#੩. ਸਭ ਨੂੰ ਪ੍ਰਸੰਨ ਕਰਨ ਅਤੇ ਪ੍ਰਕਾਸ਼ਣ ਵਾਲਾ ਜਗਤ ਨਾਥ ਕਰਤਾਰ. "ਕੋਊ ਹਰਿ ਸਮਾਨਿ ਨਹੀ ਰਾਜਾ." (ਬਿਲਾ ਕਬੀਰ) "ਰਾਜਾ ਰਾਮੁ ਮਉਲਿਆ ਅਨਤਭਾਇ। ਜਹ ਦੇਖਉ ਤਹ ਰਹਿਆ ਸਮਾਇ." (ਬਸੰ ਕਬੀਰ) "ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ, ਐਸੋ ਰਾਜਾ ਛੋਡਿ ਔਰ ਦੂਜਾ ਕੌਨ ਧ੍ਯਾਇਯੇ?" (ਗ੍ਯਾਨ) ੪. ਕ੍ਸ਼੍ਤ੍ਰਿਯ. ਛਤ੍ਰੀ। ੫. ਭਾਵ- ਮਨ. "ਰਾਜਾ ਬਾਲਕ ਨਗਰੀ ਕਾਚੀ." (ਬਸੰ ਮਃ ੧) ਕੱਚੀ ਨਗਰੀ (ਵਿਨਾਸ਼ ਹੋਣ ਵਾਲੀ) ਦੇਹ ਹੈ। ੬. ਚੰਦ੍ਰਮਾ। ੭. ਨਾਪਿਤ (ਨਾਈ) ਨੂੰ ਭੀ ਪ੍ਰਸੰਨ ਕਰਨ ਲਈ ਲੋਕ ਰਾਜਾ ਆਖਦੇ ਹਨ। ੮. ਵਿ- ਰਾਜ੍ਯ ਦਾ. "ਨਾਮੁ ਧਨੁ, ਨਾਮੁ ਸੁਖ ਰਾਜਾ, ਨਾਮੁ ਕੁਟੰਬ, ਸਹਾਈ." (ਗੂਜ ਮਃ ੫)...
ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚੋਂ ਫੂਲ ਮਿਸਲ ਦੀ ਪ੍ਰਧਾਨ ਸਿੱਖਰਿਆਸਤ ਦੀ ਰਾਜਧਾਨੀ ਦਾ ਨਗਰ, ਜਿਸ ਦੀ ਨਿਉਂ ਬਾਬਾ ਆਲਾ ਸਿੰਘ ਜੀ ਨੇ ਸੰਮਤ ੧੮੧੦ ਵਿੱਚ ਰੱਖੀ ਅਤੇ ਸੰਮਤ ੧੮੨੦ (ਸਨ ੧੭੬੩) ਵਿੱਚ ਪੱਕਾ ਕਿਲਾ ਬਣਾਕੇ ਸ਼ਹਿਰ ਆਬਾਦ ਕੀਤਾ. ਇਹ ਰਾਜਪੁਰੇ ਤੋਂ ਦੱਖਣ ਪੱਛਮ ੧੬. ਮੀਲ ਹੈ, ਅਰ ਰਾਜਪੁਰਾ ਭਟਿੰਡਾ ਸਮਾਸਟਾ ਰੇਲਵੇ ਲੈਨ ਦਾ, ਰਾਜਪੁਰੇ ਤੋਂ ਦੂਜਾ ਸਟੇਸ਼ਨ ਹੈ. ਪਿਛਲੀ ਮਰਦੁਮਸ਼ੁਮਾਰੀ ਅਨੁਸਾਰ ਆਬਾਦੀ ੪੬, ੯੭੪ ਹੈ.#ਪਟਿਆਲੇ ਦਾ ਦੀਵਾਨਖ਼ਾਨਾ, ਮੋਤੀਬਾਗ, ਬਾਰਾਂਦਰੀ ਦਾ ਮਹਿਲ ਅਤੇ ਬਾਗ, ਮਹੇਂਦ੍ਰ ਕਾਲਿਜ ਅਤੇ ਰਾਜੇਂਦ੍ਰ ਹਸਪਤਾਲ ਆਦਿਕ ਅਸਥਾਨ ਦੇਖਣ ਲਾਇਕ ਹਨ.#ਪਟਿਆਲਾ ਰਿਆਸਤ#ਭਾਵੇਂ ਬਾਬਾ ਫੂਲ ਦੇ ਸੁਪੁਤ੍ਰ ਬਾਬਾ ਰਾਮਸਿੰਘ ਜੀ ਨੇ ਆਪਣੇ ਵੱਡੇ ਭਾਈ ਤਿਲੋਕਸਿੰਘ ਤੋਂ ਵੱਖ ਹੋਕੇ ਕਈ ਪਿੰਡ ਆਪਣੇ ਕਬਜੇ ਕੀਤੇ ਰਾਜਸੀ ਠਾਟ ਬਣਾ ਲਿਆ ਸੀ, ਪਰ ਪਟਿਆਲਾ ਰਾਜ ਦਾ ਮੂਲ ਬਾਬਾ ਆਲਾ ਸਿੰਘ ਜੀ ਨੂੰ ਕਹਿਣਾ ਚਾਹੀਏ, ਇਸੇ ਲਈ ਰਿਆਸਤ ਪਟਿਆਲੇ ਨੂੰ "ਬਾਬੇ ਆਲਾ ਸਿੰਘ ਦਾ ਘਰ" ਆਖਦੇ ਹਨ.#ਬਾਬਾ ਆਲਾਸਿੰਘ#ਮਾਈ ਸਾਬੀ¹ ਦੇ ਉਦਰ ਤੋਂ ਬਾਬਾ ਰਾਮਸਿੰਘ ਜੀ ਦੇ ਘਰ ਰਾਜਾ ਆਲਾ ਸਿੰਘ ਜੀ ਦਾ ਜਨਮ ਸੰਮਤ ੧੭੪੮ ਵਿੱਚ ਫੂਲ ਨਗਰ ਹੋਇਆ.² ਇਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਸ਼ੁਭ ਗੁਣਾਂ ਦੇ ਬਲ, ਲੋਕਾਂ ਦੇ ਦਿਲਾਂ ਤੇ ਪਿਆਰ ਅਤੇ ਦਬਦਬਾ ਬੈਠਾ ਦਿੱਤਾ ਸੀ. ਇਹ ਪਿਤਾ ਰਾਮ ਸਿੰਘ ਜੀ ਦੇ ਰਾਜ ਦੀ ਦਿਨੋ ਦਿਨ ਉੱਨਤੀ ਕਰਨ ਲੱਗੇ, ਕਈ ਇਲਾਕੇ ਸ਼ਮਸ਼ੇਰ ਦੇ ਜੋਰ ਅਧੀਨ ਕੀਤੇ ਅਰ ਬਰਨਾਲਾ, ਭਦੌੜ, ਪਟਿਆਲਾ ਆਦਿ ਨਗਰ ਵਸਾਏ. ਸੰਮਤ ੧੮੨੦ (ਸਨ ੧੭੬੩) ਵਿੱਚ ਸਰਹਿੰਦ ਦੇ ਸੂਬੇ ਜੈਨਖ਼ਾਨ ਨੂੰ ਜਿੱਤ ਕੇ ਸਰਹਿੰਦ ਦਾ ਇਲਾਕਾ ਆਪਣੇ ਰਾਜ ਨਾਲ ਮਿਲਾਇਆ ਅਤੇ ਗੁਰਦੁਆਰਿਆਂ ਦੀ ਸੇਵਾ ਕੀਤੀ।#ਰਾਜਾ ਆਲਾਸਿੰਘ ਜੀ ਉਦਾਰ, ਸੂਰਵੀਰ, ਗੁਰਬਾਣੀ ਦੇ ਪ੍ਰੇਮੀ, ਵਰਤਾਕੇ ਛਕਣ ਵਾਲੇ, ਨਿਰਅਭਿਮਾਨ ਅਤੇ ਨੀਤਿਨਿਪੁਣ ਸੇ, ਇਨ੍ਹਾਂ ਦੀ ਰਾਣੀ ਭਤੇਕੌਰ³ ਭੀ ਸਰਵਗੁਣ ਭਰਪੂਰ ਅਤੇ ਪਤੀ ਦੇ ਕੰਮਾਂ ਵਿੱਚ ਹੱਥ ਵਟਾਉਣ ਵਾਲੀ ਧਰਮਾਤਮਾ ਸੀ. ਇਹ ਆਪ ਲੰਗਰ ਵਰਤਾਇਆ ਕਰਦੀ ਅਤੇ ਅਨਾਥਾਂ ਦੀ ਪੁਤ੍ਰਾਂ ਵਾੰਙ ਪਾਲਨਾ ਕਰਦੀ ਸੀ.#੨੭ ਸਾਉਣ ਸੰਮਤ ੧੮੨੨ (੨੨ ਅਗਸਤ ਸਨ ੧੭੬੫) ਨੂੰ ਬਾਬਾ ਜੀ ਦਾ ਦੇਹਾਂਤ ਪਟਿਆਲੇ ਹੋਇਆ. ਇਨ੍ਹਾਂ ਦੀ ਸਮਾਧ ਤੇ ਲੰਗਰ ਜਾਰੀ ਹੈ ਅਤੇ ਕਥਾ ਕੀਰਤਨ ਦਾ ਉੱਤਮ ਪ੍ਰਬੰਧ ਹੈ. ਪੁਜਾਰੀ ਉਦਾਸੀ ਸਾਧੂ ਹਨ.#ਰਾਜਾ ਅਮਰਸਿੰਘ#ਰਾਣੀ ਹੁਕਮਾਂ ਦੇ ਉਦਰ ਤੋਂ ਬਾਬਾ ਆਲਾਸਿੰਘ ਜੀ ਦੇ ਵੱਡੇ ਸੁਪੁਤ੍ਰ ਸਰਦੂਲ ਸਿੰਘ ਦਾ ਪੁਤ੍ਰ, ਜਿਸ ਦਾ ਜਨਮ ਹਾੜ ਵਦੀ ੭. ਸੰਮਤ ੧੮੦੫ (ਸਨ ੧੭੪੮) ਨੂੰ ਹੋਇਆ. ਟਿੱਕਾ ਸਰਦੂਲ ਸਿੰਘ ਪਿਤਾ ਦੇ ਹੁੰਦੇ ਹੀ ਸਨ ੧੭੫੩ ਵਿੱਚ ਗੁਜ਼ਰ ਗਿਆ ਸੀ. ਇਸ ਲਈ ਦਾਦਾ ਜੀ ਦੇ ਦੇਹਾਂਤ ਹੋਣ ਪੁਰ ਸਨ ੧੭੬੫ (ਸੰਮਤ ੧੮੨੨) ਵਿੱਚ ਪਟਿਆਲੇ ਦੀ ਰਾਜਗੱਦੀ ਤੇ ਰਾਜਾ ਅਮਰਸਿੰਘ ਜੀ ਵਿਰਾਜੇ. ਪੰਥ ਦੇ ਪ੍ਰਸਿਧ ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲਿਏ ਤੋਂ ਅਮ੍ਰਿਤ ਛਕਿਆ.⁴ ਇਨ੍ਹਾਂ ਨੇ ਬਹੁਤ ਇਲਾਕੇ ਤਲਵਾਰ ਦੇ ਜ਼ੋਰ ਆਪਣੇ ਰਾਜ ਨਾਲ ਮਿਲਾਏ ਅਤੇ ਰਾਜਪ੍ਰਬੰਧ ਦੇ ਨਿਯਮ ਕਾਇਮ ਕੀਤੇ ਅਰ ਆਪਣਾ ਸਿੱਕਾ ਚਲਾਇਆ. ਸੰਮਤ ੧੮੨੪ (ਸਨ ੧੭੬੭) ਵਿੱਚ ਅਹਮਦਸ਼ਾਹ ਅਬਦਾਲੀ ਤੋਂ ਵੀਹ ਹਜ਼ਾਰ ਹਿੰਦੂ ਮਰਦ ਇਸਤ੍ਰੀਆਂ ਨੂੰ ਕੈਦੋਂ ਛੁਡਵਾਕੇ "ਬੰਦੀਛੋੜ" ਪਦਵੀ ਪ੍ਰਾਪਤ ਕੀਤੀ. ਸੰਮਤ ੧੮੨੮ ਵਿਚੱ ਭਟਿੰਡਾ ਫਤੇ ਕੀਤਾ. ਸੰਮਤ ੧੮੩੧ ਵਿੱਚ ਸੈਫਾਬਾਦ (ਬਹਾਦਰਗੜ੍ਹ) ਆਪਣੇ ਰਾਜ ਨਾਲ ਮਿਲਾਇਆ.#ਫੱਗੁਣ ਵਦੀ ੮. ਸੰਮਤ ੧੮੩੮ (ਫਰਵਰੀ ਸਨ ੧੭੮੪ ਨੂੰ ਤੇਤੀ ਵਰ੍ਹੇ ਦੀ ਉਮਰ ਵਿੱਚ ਜਲੋਦਰ ਰੋਗ ਨਾਲ ਰਾਜਾ ਅਮਰਸਿੰਘ ਜੀ ਦਾ ਦੇਹਾਂਤ ਹੋਇਆ.#ਰਾਜਾ ਸਾਹਿਬਸਿੰਘ#ਰਾਣੀ ਰਾਜਕੌਰ ਦੇ ਉਦਰੋਂ ਰਾਜਾ ਅਮਰਸਿੰਘ ਜੀ ਦੇ ਘਰ ਰਾਜਕੁਮਾਰ ਸਾਹਿਬ ਸਿੰਘ ਜੀ ਦਾ ਜਨਮ ਭਾਦੋਂ ਵਦੀ ੧੫. ਸੰਮਤ ੧੮੩੦ (ਸਨ ੧੭੭੩) ਨੂੰ ਹੋਇਆ. ਛੀ ਵਰ੍ਹੇ ਦੀ ਉਮਰ ਵਿੱਚ ਰਾਜਸਿੰਘਾਸਨ ਤੇ ਵਿਰਾਜੇ. ਰਾਜਪ੍ਰਬੰਧ ਮਾਈ ਹੁਕਮਾਂ ਦਾਦੀ, ਅਤੇ ਦੀਵਾਨ ਨਾਨੂ ਮੱਲ ਦੇ ਹੱਥ ਰਿਹਾ. ਰਾਣੀ ਹੁਕਮਾਂ ਦਾ ਦੇਹਾਂਤ ਹੋਣ ਪਿੱਛੋਂ ਬੀਬੀ ਰਾਜੇਂਦ੍ਰ ਕੌਰ (ਰਾਜਾ ਅਮਰਸਿੰਘ ਜੀ ਦੀ ਭੂਆ, ਜੋ ਕੌਰ ਭੂਮੀਆਸਿੰਘ ਦੀ ਸੁਪੁਤ੍ਰੀ ਅਤੇ ਫਗਵਾੜੇ ਵਿਆਹੀ ਹੋਈ ਸੀ) ਨਾਨੂਮੱਲ ਨੂੰ ਪੂਰੀ ਸਹਾਇਤਾ ਦਿੰਦੀ ਰਹੀ.#ਸੰਮਤ ੧੮੪੪ (ਸਨ ੧੭੮੭) ਵਿੱਚ ਰਾਜਾ ਸਾਹਿਬਸਿੰਘ ਜੀ ਦੀ ਸ਼ਾਦੀ ਭੰਗੀਆਂ ਦੀ ਮਿਸਲ ਦੇ ਰਤਨ ਸਰਦਾਰ ਗੰਡਾ ਸਿੰਘ ਦੀ ਸੁਪੁਤ੍ਰੀ ਰਤਨ ਕੌਰ ਨਾਲ ਵਡੀ ਧੂਮ ਧਾਮ ਸਾਥ ਅਮ੍ਰਿਤਸਰ ਹੋਈ.#ਸਨ ੧੭੯੧ ਵਿੱਚ ਬੀਬੀ ਰਾਜੇਂਦ੍ਰ ਕੌਰ ਦਾ ਦੇਹਾਂਤ ਹੋਣ ਪਿੱਛੋਂ ਬੀਬੀ ਸਾਹਿਬ ਕੌਰ (ਰਾਜਾ ਜੀ ਦੀ ਵੱਡੀ ਭੈਣ, ਜਿਸ ਦੀ ਸ਼ਾਦੀ ਸਰਦਾਰ ਹਕੀਕਤ ਸਿੰਘ ਦੇ ਪੁਤ੍ਰ ਸਰਦਾਰ ਜੈਮਲ ਸਿੰਘ ਕਨ੍ਹੈਯਾ ਮਿਸਲ ਦੇ ਸਰਦਾਰ ਨਾਲ ਫਤੇਗੜ੍ਹ ਹੋਈ ਸੀ), ਰਿਆਸਤ ਦੇ ਇੰਤਜਾਮ ਵਿੱਚ ਬਹੁਤ ਹਿੱਸਾ ਲੈਂਦੀ ਰਹੀ. ਰਾਜਾ ਸਾਹਿਬਸਿੰਘ ਜੀ ਵਡੇ ਸਿੱਧੇ ਸਭਾਉ ਵਾਲੇ, ਲਾਈਲੱਗ ਅਤੇ ਨੀਤਿਵਿਦਯਾ ਤੋਂ ਅਞਾਣ ਸਨ. ਜੇ ਕਿਤੇ ਬੀਬੀ ਸਾਹਿਬ ਕੌਰ ਰਾਜ ਦੀ ਰਖ੍ਯਾ ਨਾ ਕਰਦੀ, ਤਾਂ ਬਿਨਾ ਸੰਸੇ ਪਟਿਆਲੇ ਤੇ ਅਨੇਕ ਆਫਤਾਂ ਆ ਪੈਂਦੀਆਂ. ਸਨ ੧੭੯੪ ਵਿੱਚ ਅਨੰਤਰਾਉ ਅਤੇ ਲਛਮਨਰਾਉ ਮਰਹਟੇ ਜਦ ਪਟਿਆਲੇ ਤੇ ਚੜ੍ਹ ਆਏ, ਤਾਂ ਮਰਦਾਨਪੁਰ ਦੇ ਮੈਦਾਨਜੰਗ ਵਿੱਚ ਸਿੱਖਾਂ ਦੇ ਪੈਰ ਹਿਲਦੇ ਦੇਖਕੇ ਬੀਬੀ ਸਾਹਿਬ ਕੌਰ ਰਥੋਂ ਉਤਰਕੇ ਤਲਵਾਰ ਧੂਹਕੇ ਘੋੜੇ ਤੇ ਚੜ੍ਹ ਬੈਠੀ ਅਤੇ ਫੌਜ ਦੀ ਆਗੂ ਬਣੀ, ਅਰ ਅੱਖ ਦੇ ਫੋਰ ਵਿੱਚ ਮੈਦਾਨ ਜਿੱਤਕੇ ਫਤੇ ਦਾ ਡੰਕਾ ਵਜਾਉਂਦੀ ਪਟਿਆਲੇ ਆਈ. ਸਨ ੧੭੯੬ ਵਿੱਚ ਨਾਹਨ ਰਾਜ ਅੰਦਰ ਜਦ ਅਸ਼ਾਂਤੀ ਫੈਲੀ, ਤਾਂ ਬੀਬੀ ਸਾਹਿਬ ਕੌਰ ਨੇ ਰਾਜੇ ਦੀ ਬੇਨਤੀ ਮੰਨਕੇ ਆਪਣੀ ਫੌਜ ਲੈਜਾਕੇ ਉੱਥੇ ਅਮਨ ਕਾਇਮ ਕੀਤਾ.#ਸਨ ੧੭੯੯ (ਸੰਮਤ ੧੮੫੬) ਵਿੱਚ ਬੀਬੀ ਸਾਹਿਬ ਕੌਰ ਦਾ ਦੇਹਾਂਤ ਹੋਣ ਪੁਰ ਰਾਣੀ ਆਸਕੌਰ (ਰਾਜਾ ਸਾਹਿਬ ਸਿੰਘ ਜੀ ਦੀ ਪਟਰਾਣੀ) ਰਾਜਕਾਜ ਚੰਗੀ ਤਰਾਂ ਚਲਾਉਂਦੀ ਰਹੀ.#ਰਾਜਾ ਸਾਹਿਬਸਿੰਘ ਜੀ ਦੇ ਵੇਲੇ ਹੀ ਦੂਰੰਦੇਸ਼ ਫੂਲਕੀਆਂ ਰਿਆਸਤਾਂ ਬ੍ਰਿਟਿਸ਼ਰਾਜ ਦੀ ਰਖ੍ਯਾ ਅੰਦਰ ਆਈਆਂ.⁵#ਚੇਤ ਵਦੀ ੯. ਸੰਮਤ ੧੮੬੯ (੨੬ ਮਾਰਚ ਸਨ ੧੮੧੩) ਨੂੰ ਰਾਜਾ ਸਾਹਿਬਸਿੰਘ ਜੀ ਦਾ ਦੇਹਾਂਤ ਪਟਿਆਲੇ ਹੋਇਆ.#ਮਹਾਰਾਜਾ ਕਰਮਸਿੰਘ#ਸਰਦਾਰ ਗੁਰਦਾਸਸਿੰਘ ਚੱਠੇ ਦੀ ਸੁਪੁਤ੍ਰੀ ਰਾਣੀ ਆਸਕੌਰ⁶ ਦੇ ਉਦਰ ਤੋਂ ਰਾਜਾ ਸਾਹਿਬਸਿੰਘ ਜੀ ਦੇ ਘਰ ਮਹਾਰਾਜਾ ਕਰਮਸਿੰਘ ਜੀ ਦਾ ਜਨਮ ਅੱਸੂ ਸੁਦੀ ੫. ਸੰਮਤ ੧੮੫੫ (੧੬ ਅਕਤੂਬਰ ਸਨ ੧੭੯੮) ਨੂੰ ਹੋਇਆ.#ਹਾੜ੍ਹ ਸੁਦੀ ੨. ਸੰਮਤ ੧੮੭੦ (੩੦ ਜੂਨ ੧੮੧੩) ਨੂੰ ਪਟਿਆਲੇ ਦੇ ਰਾਜ ਸਿੰਘਾਸਨ ਤੇ ਵਿਰਾਜੇ. ਰਿਆਸਤ ਦਾ ਪ੍ਰਬੰਧ ਰਾਣੀ ਆਸਕੌਰ ਅਤੇ ਮਿੱਸਰ ਨੌਧੇ (ਨੌਨਿਧਿਰਾਇ) ਦੇ ਸੁਪੁਰਦ ਰਿਹਾ.#ਮਹਾਰਾਜੇ ਦੀ ਸ਼ਾਦੀ ਸਰਦਾਰ ਭੰਗਾਸਿੰਘ ਰਈਸ ਥਨੇਸਰ ਦੀ ਸੁਪੁਤ੍ਰੀ ਰੂਪਕੌਰ ਨਾਲ ਹੋਈ. ਸਨ ੧੮੧੦ ਵਿੱਚ ਮਹਾਰਾਜਾ ਪਦਵੀ ਮਿਲੀ. ਸਨ ੧੮੧੪ ਦੇ ਗੋਰਖਾ ਜੰਗ ਵਿੱਚ ਮਹਾਰਾਜਾ ਕਰਮਸਿੰਘ ਜੀ ਨੇ ਗਵਰਨਮੈਂਟ ਨੂੰ ਸਹਾਇਤਾ ਦਿੱਤੀ ਅਤੇ ਪਹਾੜ ਦਾ ਇਲਾਕਾ ਪ੍ਰਾਪਤ ਕੀਤਾ. ਮਾਈ ਆਸਕੌਰ ਨੇ ਸਨ ੧੮੧੮ ਵਿੱਚ ਪੁਤ੍ਰ ਦੇ ਹੱਥ ਰਾਜ ਕਾਜ ਦਾ ਭਾਰ ਦਿੱਤਾ, ਜਿਸ ਨੂੰ ਉਸ ਨੇ ਉੱਤਮ ਰੀਤਿ ਨਾਲ ਨਿਬਾਹਿਆ.#ਸਨ ੧੮੨੭ ਵਿੱਚ ਮਹਾਰਾਜਾ ਨੇ ਗਵਰਨਮੈਂਟ ਨੂੰ ੨੦. ਲੱਖ ਰੁਪਯਾ ਕਰਜ ਦਿੱਤਾ. ਸਨ ੧੮੪੫ ਦੇ ਸਿੱਖ ਜੰਗ ਸਮੇਂ ਸਰਕਾਰ ਦੀ ਸਹਾਇਤਾ ਕੀਤੀ. ਮਹਾਰਾਜਾ ਕਰਮਸਿੰਘ ਜੀ ਪੂਰਣ ਗੁਰਸਿੱਖ, ਸ਼ੂਰਵੀਰ, ਨਿਰਵਿਕਾਰ ਅਤੇ ਰਾਜ ਦਾ ਪ੍ਰਬੰਧ ਕਰਨ ਵਿੱਚ ਵਡੇ ਚਤੁਰ ਸਨ. ਇਨ੍ਹਾਂ ਨੇ ਆਪਣੀ ਰਿਆਸਤ ਅੰਦਰ ਜਿਤਨੇ ਗੁਰਦ੍ਵਾਰੇ ਸਨ ਸਾਰੇ ਪਕੇ ਬਣਵਾਏ ਅਤੇ ਉਨ੍ਹਾਂ ਨਾਲ ਜਾਗੀਰਾਂ ਲਾਈਆਂ.#ਮਹਾਰਾਜਾ ਦਾ ਦੇਹਾਂਤ ੨੩ ਦਿਸੰਬਰ ਸਨ ੧੮੪੫ (ਸੰਮਤ ੧੯੦੨) ਨੂੰ ਪਟਿਆਲੇ ਹੋਇਆ.#ਮਹਾਰਾਜ ਨਰੇਂਦ੍ਰਸਿੰਘ#ਮਹਾਰਾਜਾ ਕਰਮਸਿੰਘ ਸਾਹਿਬ ਦੇ ਸੁਪੁਤ੍ਰ, ਜਿਨ੍ਹਾਂ ਦਾ ਜਨਮ ਮੱਘਰ ਵਦੀ ੧੦. ਸੰਮਤ ੧੮੮੦ (੨੬ ਨਵੰਬਰ ਸਨ ੧੮੨੩) ਨੂੰ ਹੋਇਆ. ਆਪ ਤੇਈ ਵਰ੍ਹੇ ਦੀ ਉਮਰ ਵਿੱਚ ਮਾਘ ਵਦੀ ੬. ਸੰਮਤ ੧੯੦੨ (੧੮ ਜਨਵਰੀ ਸਨ ੧੮੪੬) ਨੂੰ ਪਟਿਆਲੇ ਦੇ ਤਖਤ ਤੇ ਵਿਰਾਜੇ ਅਤੇ ਰਾਜ ਦਾ ਪ੍ਰਬੰਧ ਬਹੁਤ ਯੋਗ੍ਯਤਾ ਨਾਲ ਕੀਤਾ. ਮਹਾਰਾਜਾ ਦਾ ਦਰਬਾਰ ਸ਼ੂਰਵੀਰ ਯੋਧਿਆਂ, ਪੰਡਿਤਾਂ, ਉੱਤਮ ਕਵੀਆਂ ਅਰ ਗਵੈਯਾਂ ਨਾਲ ਭਰਪੂਰ ਰਹਿਂਦਾ ਸੀ.#ਫਰਵਰੀ ਸਨ ੧੮੪੭ ਵਿੱਚ ਆਪ ਨੂੰ ਗਵਰਨਮੈਂਟ ਵੱਲੋਂ ਦਸ ਹਜ਼ਾਰ ਰੁਪਯੇ ਸਾਲਾਨਾ ਆਮਦਨ ਦਾ ਇਲਾਕਾ ਮਿਲਿਆ ਅਰ ਖਿਲਤ ੪੧ ਕਿਸ਼ਤੀ ਦਾ ਅਤੇ ਸਲਾਮੀ ਤੋਪਾਂ ਦੀ ਹੋਈ. ਸਿੱਖਜੰਗਾਂ ਵਿੱਚ ਗਵਰਨਮੈਂਟ ਨੂੰ ਸਹਾਇਤਾ ਦਿੱਤੀ ਅਤੇ ਨਵਾਂ ਇਲਾਕਾ ਪ੍ਰਾਪਤ ਕੀਤਾ.#ਸਨ ੧੮੫੭- ੫੮ (ਸੰਮਤ ੧੯੧੪) ਦੇ ਗਦਰ ਵੇਲੇ ਮਹਾਰਾਜਾ ਸਾਹਿਬ ਨੇ ਆਪਣੇ ਤਾਈਂ ਗਵਰਨਮੈਂਟ ਬਰਤਾਨੀਆਂ ਦਾ ਸੱਚਾ ਮਿਤ੍ਰ ਸਿੱਧ ਕੀਤਾ.⁷#ਸਨ ੧੮੫੮ ਵਿੱਚ ਧੋਲਪੁਰ, ਗਵਾਲੀਅਰ ਅਤੇ ਅਵਧ ਵਿੱਚ ਆਪਣੀ ਫੌਜ ਭੇਜਕੇ ਅਮਨ ਕਾਇਮ ਕੀਤਾ. ਸਰਕਾਰ ਅੰਗ੍ਰੇਜ਼ੀ ਨੇ ਮਹਾਰਾਜਾ ਸਾਹਿਬ ਦਾ ਉਪਕਾਰ ਮੰਨਕੇ ਨਵਾਬ ਝੱਜਰ ਦਾ ਜਬਤ ਕੀਤਾ ਇਲਾਕਾ ਨਾਰਨੌਲ, ਰਿਆਸਤ ਨੂੰ ਦਿੱਤਾ, ਅਰ ਮੁਤਬੰਨਾ ਕਰਨ, ਪ੍ਰਾਣਦੰਡ ਦੇਣ ਆਦਿਕ ਅਧਿਕਾਰ ਜੋ ਗਵਰਨਮੈਂਟ ਤੋਂ ਮੰਗ ਰੱਖੇ ਸਨ, ਉਹ ਪ੍ਰਾਪਤ ਹੋਏ.⁸#੧੮ ਜਨਵਰੀ ਸਨ ੧੮੬੦ ਨੂੰ ਲਾਰਡ ਕੈਨਿੰਗ (Lord Canning) ਨੇ ਅੰਬਾਲੇ ਦਰਬਾਰ ਕਰਕੇ ਸਰਕਾਰ ਵੱਲੋਂ ਮਹਾਰਾਜ ਦਾ ਧੰਨਵਾਦ ਕੀਤਾ.#ਸਨ ੧੮੬੧ ਵਿੱਚ ਮਹਾਰਾਜਾ ਨੂੰ ਕੇ. ਸੀ. ਐਸ. ਆਈ. ਦਾ ਖਿਤਾਬ ਮਿਲਿਆ, ਅਰ ਜਨਵਰੀ ਸਨ ੧੮੬੨ ਦੀ ਕੌਂਸਲ ਦੇ ਇਜਲਾਸ ਵਿੱਚ ਮੈਂਬਰ ਹੋਕੇ ਕਲਕੱਤੇ ਬੈਠੇ.#ਆਪ ਨੇ ਗਵਰਨਮੈਂਟ ਨਾਲ ਜੋ ਰਾਜਪ੍ਰਬੰਧ ਦੇ ਸੰਬੰਧ ਵਿੱਚ ਅਹਿਦੋਪੈਮਾਨ ਥਾਪੇ ਹਨ, ਉਨ੍ਹਾਂ ਤੋਂ ਆਪ ਦੀ ਨੀਤਿਵਿਦਯਾ ਦਾ ਪੂਰਾ ਗ੍ਯਾਨ ਹੁੰਦਾ ਹੈ.#ਖਾਲਸਾਪੰਥ ਦੇ ਹਿਤ ਲਈ ਆਪਨੇ ਸੰਮਤ ੧੯੧੮ ਵਿੱਚ ਨਿਰਮਲੇਸਿੰਘਾਂ ਦਾ ਅਖਾੜਾ "ਧਰਮਧੁਜਾ", ਦੋ ਸਾਥੀ ਰਿਆਸਤਾਂ ਨਾਲ ਮਿਲਕੇ ਰਚਿਆ. ਗੁਰੂ ਤੇਗਬਹਾਦੁਰ ਸਾਹਿਬ ਦਾ ਸੁੰਦਰ ਗੁਰਦ੍ਵਾਰਾ, ਮੋਤੀਬਾਗ ਦੇ ਸਾਮ੍ਹਣੇ ਬਣਾਕੇ ਕਥਾਕੀਰਤਨ ਅਤੇ ਲੰਗਰ ਦੀ ਮਰਯਾਦਾ ਕਾਇਮ ਕੀਤੀ.#ਉਨਤਾਲੀ ਵਰ੍ਹੇ ਦੀ ਉਮਰ ਵਿੱਚ ੧੩. ਨਵੰਬਰ ਸਨ ੧੮੬੨ (ਸੰਮਤ ੧੯੧੯) ਨੂੰ ਆਪ ਦਾ ਦੇਹਾਂਤ ਪਟਿਆਲੇ ਹੋਇਆ.#ਫੂਲਕੀਆਂ ਰਿਆਸਤਾਂ ਵਿੱਚ ਇਹ ਪਹਿਲਾ ਸਮਾ ਸੀ, ਜਦ ਇੱਕ ਸਮੇਂ ਵਿੱਚ ਤਿੰਨੇ ਰਈਸ (ਮਹਾਰਾਜਾ ਨਰੇਂਦ੍ਰਸਿੰਘ ਜੀ, ਰਾਜਾ ਭਰਪੂਰਸਿੰਘ ਜੀ, ਰਾਜਾ ਸਰੂਪ ਸਿੰਘ ਜੀ) ਪੂਰੇ ਨੀਤਿਵੇੱਤਾ, ਪ੍ਰਜਾ ਦੇ ਪਿਆਰੇ ਅਤੇ ਹੋਰ ਰਾਜਿਆਂ ਲਈ ਉਦਾਹਣਰੂਪ ਹੋਏ, ਪਰ ਪ੍ਰਜਾ ਦੀ ਬਦਕਿਸਮਤੀ ਦੇ ਕਾਰਣ ਇਹ ਤਿੰਨੇ ਰਤਨ ਥੋੜੇ ਸਮੇ ਅੰਦਰ ਹੀ ਲੋਪ ਹੋ ਗਏ, ਜਿਸ ਤੋਂ ਫੇਰ ਅਜੇ ਤਕ ਉਹ ਸੁਭਾਗੀ ਸਮਾਂ ਨਹੀਂ ਆਇਆ.#ਭਾਈ ਸਾਹਿਬਸਿੰਘ ਜੀ (ਮ੍ਰਿਗਿੰਦ) ਸੰਗਰੂਰ ਨਿਵਾਸੀ ਨੇ ਇਨ੍ਹਾਂ ਤੇਹਾਂ ਮਹਾਰਾਜਿਆਂ ਬਾਬਤ ਲਿਖਿਆ ਹੈ-#ਕੈਧੋ ਦੇਵ ਤ੍ਰਈ ਧਰਾ ਏਕਮਈ ਹੋਤ ਦੇਖ#ਧਾਏ ਅਵਤਾਰ ਧਾਰ ਹੱਦ ਹਿੰਦਵਾਨ ਕੀ,#ਨ੍ਰਿਪਤਿ ਨਰੇਂਦ੍ਰਸਿੰਘ ਸ੍ਰੀਪਤਿ ਸਰੂਪਸਿੰਘ#ਭੂਪਤਿ ਭ੍ਰਪੁਰਸਿੰਘ ਅਵਧ ਨ੍ਰਿਧਾਨ ਕੀ,#ਸੰਮਤ ਉਨੀ ਸੌ ਉੱਨੀਂ ਅਗਹਨ ਅਸਿਤ ਸਾਤੈ⁹#ਸ੍ਰੀ ਨਰੇਂਦ੍ਰਸਿੰਘ ਜੀ ਜੋ ਬੈਕੁੰਠ ਪਯਾਨ ਕੀ,#ਬੀਸੇ ਬਦੀ ਕਾਤਕ ਤ੍ਰਯੋਦਸ਼ੀ ਭ੍ਰਪੂਰਸਿੰਘ#ਮਾਘ ਬਦੀ ਤੀਜ ਸ੍ਰੀ ਸਰੂਪਸਿੰਘ ਯਾਨ¹⁰#ਕੀ, ਜਗ ਉਜਿਆਰੇ ਭੁਜਭਾਰੇ ਨੀਤਿ ਨੇਮ ਵਾਰੇ#ਤੀਨੋ ਤ੍ਰਈਵੇਦ ਕੇ ਨਿਤਾਂਤ ਭੇਦਵਾਰੇ ਹੈਂ,#ਦਾਨਾ ਦੀਨਬੰਧੁ ਦਯਾਸਿੰਧੁ ਹੈਂ ਉਦਾਰ ਦਾਨੀ#ਸਾਫ ਇਨਸਾਫ ਕੇ ਔਸਾਫ ਵਪੁ ਧਾਰੇ ਹੈਂ,#ਤੀਨਹੁ ਤ੍ਰਿਵਿਕ੍ਰਮ ਤ੍ਰਿਬੇਨੀ ਕੀ "ਮ੍ਰਿਗਿੰਦ" ਧਾਰਾ#ਤੀਨਹੂੰ ਭੁਵਨ ਜਸ ਪੂਰ ਬਿਸਤਾਰੇ ਹੈਂ,#ਅਰਸੇ ਖ਼ਫ਼ੀਫ਼ ਮੇ ਸ਼ਰੀਫ਼ ਯੇ ਰਈਸ ਤੀਨੋ#ਦੇਖੀਏ! ਬੈਕੁੰਠ ਤਸ਼ਰੀਫ਼ ਲੇ ਪਧਾਰੇ ਹੈਂ.#ਮਹਾਰਾਜਾ ਮਹੇਂਦ੍ਰਸਿੰਘ#ਮਹਾਰਾਜਾ ਨਰੇਂਦ੍ਰਸਿੰਘ ਜੀ ਦੇ ਸੁਪੁਤ੍ਰ, ਜਿਨ੍ਹਾਂ ਦਾ ਜਨਮ ੧੬. ਸਿਤੰਬਰ ਸਨ ੧੮੫੨ (ਸੰਮਤ ੧੯੧੦) ਨੂੰ ਹੋਇਆ. ਪਿਤਾ ਦੇ ਦੇਹਾਂਤ ਹੋਣ ਪੁਰ ਦਸ ਵਰ੍ਹੇ ਚਾਰ ਮਹੀਨੇ ਦੀ ਉਮਰ ਵਿੱਚ, ਮਾਘ ਸੁਦੀ ੧੦. ਸੰਮਤ ੧੯੧੯ (੨੯ ਜਨਵਰੀ ਸਨ ੧੮੬੨) ਨੂੰ ਮਸਨਦਨਸ਼ੀਨ ਹੋਏ. ਆਪਦੀ ਨਾਬਾਲਗੀ ਦੀ ਹਾਲਤ ਵਿੱਚ ਕੌਂਸਲ (The council of Regency) ਨੇ ਰਾਜ ਦਾ ਪ੍ਰਬੰਧ ਕੀਤਾ¹¹ ਫਰਵਰੀ ਸਨ ੧੮੭੦ ਵਿੱਚ ਮਹਾਰਾਜਾ ਸਾਹਿਬ ਨੇ ਰਾਜਕਾਜ ਦੇ ਪੂਰੇ ਅਖਤਿਆਰ ਆਪਣੇ ਹੱਥ ਲਏ.#ਮਹਾਰਾਜਾ ਮਹੇਂਦ੍ਰਸਿੰਘ ਜੀ ਦੀ ਅਮਲਦਾਰੀ ਵਿੱਚ ਸਰਹਿੰਦ ਕਨਾਲ (Canal) ਰੋਪੜ ਤੋਂ ਕੱਢਣੀ ਤਜਵੀਜ਼ ਹੋਈ, ਜਿਸ ਤੇ ਇੱਕ ਕਰੋੜ ਤੇਈ ਲੱਖ ਰੁਪਯਾ ਰਿਆਸਤ ਦੇ ਹਿੱਸੇ ਦਾ ਖਰਚ ਹੋਇਆ.¹²#ਅੰਗ੍ਰੇਜ਼ੀਭਾਸ਼ਾ ਦੇ ਗ੍ਯਾਤਾ ਇਹ ਪਹਿਲੇ ਮਹਾਰਾਜਾ ਪਟਿਆਲਾ ਸਨ. ਆਪ ਨੂੰ ਵਿਦਯਾ ਨਾਲ ਅਪਾਰ ਪ੍ਰੇਮ ਸੀ. ਸਨ ੧੮੭੦ ਵਿੱਚ ਇਨ੍ਹਾਂ ਨੇ ਯੂਨੀਵਰਸਿਟੀ ਪੰਜਾਬ ਨੂੰ ੭੦੦੦੦) ਦਾਨ ਦਿੱਤਾ, ਸਨ ੧੮੭੧ ਵਿੱਚ ਗਵਰਨਮੈਂਟ ਵੱਲੋਂ ਆਪ ਨੂੰ ਜੀ. ਸੀ. ਐਸ. ਆਈ. ਦਾ ਖਿਤਾਬ ਮਿਲਿਆ. ਸਨ ੧੮੭੩ ਵਿੱਚ ਬੰਗਾਲ ਦੇ ਦੁਰਭਿੱਖਗ੍ਰਸੇ ਦੁਖੀਆਂ ਦੀ ਸਹਾਇਤਾ ਲਈ ਮਹਾਰਾਜਾ ਨੇ ਦਸ ਲੱਖ ਰੁਪਯਾ ਬਖਸ਼ਿਆ.#੨੯ ਮਾਰਚ ਸਨ ੧੮੭੫ ਨੂੰ ਵਾਇਸਰਾਇ ਹਿੰਦ (Earl Northbrook) ਦੇ ਪਟਿਆਲੇ ਆਉਣ ਸਮੇਂ ਮਹਾਰਾਜ ਸਾਹਿਬ ਨੇ ਮਹੇਂਦ੍ਰਕਾਲਿਜ ਦੀ ਨਿਉਂ ਰੱਖੀ, ਜਿਸ ਵਿੱਚ ਸਭ ਨੂੰ ਮੁਫ਼ਤ ਵਿਦ੍ਯਾ ਮਿਲਦੀ ਹੈ.#ਮਹਾਰਾਜਾ ਮਹੇਂਦ੍ਰਸਿੰਘ ਜੀ ਕੱਦਾਵਰ, ਦਿਲੇਰ, ਚਤੁਰ ਅਤੇ ਵੱਡੇ ਸ਼ਹਸਵਾਰ ਸਨ. ਆਪ ਨੂੰ ਸ਼ਿਕਾਰ ਅਤੇ ਸੈਰ ਦਾ ਭਾਰੀ ਸ਼ੌਕ ਸੀ. ਸ਼ੌਕ ਹੈ ਕਿ ਆਪ ਦੀ ਉਮਰ ਵਿੱਚ ਬਰਕਤ ਨਾ ਹੋਈ. ੧੪. ਅਪ੍ਰੈਲ ਸਨ ੧੮੭੬ (ਸੰਮਤ ੧੯੩੩) ਨੂੰ ਆਪ ਦੀ ਅਕਾਲ- ਮ੍ਰਿਤ੍ਯੁ ਹੋਣ ਪੁਰ ਸਾਰੇ ਪੰਜਾਬ ਨੇ ਵਡਾ ਸ਼ੋਕ ਮਨਾਇਆ.#ਮਹਾਰਾਜਾ ਰਾਜੇਂਦ੍ਰਸਿੰਘ#ਮਹਾਰਾਜਾ ਮਹੇਂਦ੍ਰਸਿੰਘ ਜੀ ਦੇ ਸੁਪੁਤ੍ਰ, ਜਿਨ੍ਹਾਂ ਦਾ ਜਨਮ ਜੇਠ ਵਦੀ ੪. ਸੰਮਤ ੧੯੨੯ (੨੫ ਮਈ ਸਨ ੧੮੭੨) ਨੂੰ ਹੋਇਆ. ੬. ਜਨਵਰੀ ਸਨ ੧੮੭੭ ਨੂੰ ਰਾਜਸਿੰਘਾਸਨ ਤੇ ਵਿਰਾਜੇ. ਆਪ ਦੀ ਨਾਬਾਲਗੀ ਦੇ ਸਮੇਂ ਰਾਜ ਦਾ ਪ੍ਰਬੰਧ ਕੌਂਸਲ ਆਵ ਰੀਜੈਂਸੀ ਨੇ ਕੀਤਾ¹³. ਰਾਜਪੁਰਾ ਭਟਿੰਡਾ ਰੇਲਵੇ ਲੈਨ ਰਿਆਸਤ ਦੇ ਖ਼ਰਚ ਤੋਂ ਤਿਆਰ ਹੋਈ, ਜੋ ਸਨ ੧੮੮੯ ਵਿੱਚ ਖੋਲ੍ਹੀ ਗਈ.#ਸਨ ੧੮੭੯ ਦੇ ਕਾਬੁਲਜੰਗ ਵਿੱਚ ਫੌਜ ਭੇਜਕੇ ਮਹਾਰਾਜਾ ਸਾਹਿਬ ਨੇ ਸਰਕਾਰ ਅੰਗ੍ਰੇਜ਼ੀ ਨੂੰ ਪੂਰੀ ਸਹਾਇਤਾ ਦਿੱਤੀ.#ਮਹਾਰਾਜਾ ਸਾਹਿਬ ਨੇ ਸਨ ੧੮੯੦ ਵਿੱਚ ਰਾਜਪ੍ਰਬੰਧ ਦੇ ਪੂਰੇ ਅਖਤਿਆਰ ਆਪਣੇ ਹੱਥ ਲਏ, ੨੭ ਵੈਸਾਖ ਸੰਮਤ ੧੯੪੫ (ਸਨ ੧੮੮੮) ਨੂੰ ਆਪ ਦੀ ਸ਼ਾਦੀ ਸਰਦਾਰ ਕਿਸ਼ਨ ਸਿੰਘ ਰਈਸ ਚਕੇਰੀਆਂ ਦੀ ਸੁਪੁਤ੍ਰੀ ਨਾਲ ਵਡੀ ਧੂਮਧਾਮ ਨਾਲ ਹੋਈ, ਜਿਸ ਵਿੱਚ ਫੂਲਵੰਸ਼ੀ ਮਹਾਰਾਜੇ, ਵਾਇਸਰਾਇ ਹਿੰਦ ਅਤੇ ਲਾਟ ਸਾਹਿਬ ਪੰਜਾਬ ਸ਼ਾਮਿਲ ਸਨ.#ਸਨ ੧੮੯੭ ਦੇ ਤੀਰਾਹ ਜੰਗ ਵਿੱਚ ਪਟਿਆਲੇ ਦੀ ਫੌਜ ਨੇ ਸ਼ਲਾਘਾ ਯੋਗ੍ਯ ਕੰਮ ਕਰਕੇ ਸਰਕਾਰ ਤੋਂ ਧੰਨਵਾਦ ਪ੍ਰਾਪਤ ਕੀਤਾ.#ਸਨ ੧੮੯੮ ਵਿੱਚ ਆਪ ਨੂੰ ਜੀ. ਸੀ. ਐਸ. ਆਈ. ਦਾ ਖਿਤਾਬ ਮਿਲਿਆ.#ਅਠਾਈ ਵਰ੍ਹੇ ਦੀ ਉਮਰ ਵਿੱਚ ਆਪ ਦਾ ਦੇਹਾਂਤ ਨਵੰਬਰ ਸਨ ੧੯੦੦ ਵਿੱਚ ਹੋਇਆ.#ਮਹਾਰਾਜਾ ਰਾਜੇਂਦ੍ਰਸਿੰਘ ਸਾਹਿਬ ਉਦਾਰ, ਵਡੇ ਕ੍ਰਿਪਾਲੁ, ਦਿਲੇਰ ਅਤੇ ਪੋਲੋ ਕ੍ਰਿਕਟ ਆਦਿ ਖੇਡਾਂ ਦੇ ਪ੍ਰੇਮੀ ਸਨ.#ਮਹਾਰਾਜ ਭੂਪੇਂਦ੍ਰਸਿੰਘ#ਮਹਾਰਾਜਾ ਰਾਜੇਂਦ੍ਰਸਿੰਘ ਜੀ ਦੇ ਘਰ ਮਹਾਰਾਣੀ ਜਸਮੇਰਕੌਰ ਦੇ ਉਦਰ ਤੋਂ ੧੨. ਅਕਤੂਬਰ ਸਨ ੧੮੯੧ (ਅੱਸੂ ਸੁਦੀ ੧੦. ਸੰਮਤ ੧੯੪੮) ਨੂੰ ਆਪ ਦਾ ਜਨਮ ਹੋਇਆ. ਪਿਤਾ ਜੀ ਦਾ ਦੇਹਾਂਤ ਹੋਣ ਪੁਰ ਨਵੰਬਰ ਸਨ ੧੯੦੦ ਵਿੱਚ ਪਟਿਆਲੇ ਦੇ ਰਾਜਸਿੰਘਾਸਨ ਤੇ ਵਿਰਾਜੇ. ਆਪ ਦੀ ਨਾਬਾਲਗੀ ਦੇ ਸਮੇਂ ਕੌਂਸਲ ਆਵ ਰੀਜੈਂਸੀ ਦੇ ਹੱਥ ਰਿਆਸਤ ਦਾ ਪ੍ਰਬੰਧ ਰਿਹਾ, ਜਿਸ ਦੇ ਪ੍ਰਧਾਨ ਸਰਦਾਰ ਗੁਰਮੁਖਸਿੰਘ ਅਤੇ ਮੈਂਬਰ ਲਾਲਾ ਭਗਵਾਨਦਾਸ ਅਰ ਖ਼ਲੀਫ਼ਾ ਮੁਹੰਮਦਹੁਸੈਨ ਸਨ.#ਮਹਾਰਾਜਾ ਸਾਹਿਬ ਨੇ ਪ੍ਰਾਈਵੇਟ ਤਾਲੀਮ ਤੋਂ ਛੁੱਟ, ਐਚੀਸਨ ਕਾਲਿਜ ਲਾਹੌਰ ਵਿੱਚ ਬਾਕਾਇਦਾ ਵਿਦ੍ਯਾ ਪ੍ਰਾਪਤ ਕੀਤੀ.#੯. ਮਾਰਚ ਸਨ ੧੯੦੮ (੨੬ ਫੱਗੁਣ ੧੯੬੪) ਨੂੰ ਸਰਦਾਰ ਬਹਾਦੁਰ ਜਨਰਲ ਸਰਦਾਰ ਗੁਰਨਾਮ ਸਿੰਘ ਦੀ ਸੁਪੁਤ੍ਰੀ ਬਖਤਾਵਰ ਕੌਰ ਨਾਲ ਸ਼ਾਦੀ ਹੋਈ, ਜਿਸਦੀ ਕੁਖ ਤੋਂ ੭. ਜਨਵਰੀ, ੧੯੧੩ (੨੫ ਪੋਹ, ੧੯੬੬) ਨੂੰ ਟਿੱਕਾ ਯਾਦਵਇੰਦ੍ਰਸਿੰਘ ਜੀ ਜਨਮੇ.#ਸਨ ੧੯੦੮ ਦੇ ਮੋਹਮੰਦ ਅਤੇ ਜ਼ਕਾਖ਼ੇਲ ਦੀ ਅਸ਼ਾਂਤੀ ਸਮੇ ਸਰਹੱਦੀ ਜੰਗ ਵਿੱਚ ਮਹਾਰਾਜਾ ਨੇ ਸਰਕਾਰ ਨੂੰ ਸਭ ਤਰਾਂ ਸਹਾਇਤਾ ਦਿੱਤੀ.#੧. ਅਕਤੂਬਰ ਸਨ ੧੯੦੯ ਤੋਂ ਮਹਾਰਾਜਾ ਸਾਹਿਬ ਨੇ ਰਿਆਸਤ ਦਾ ਕੰਮ ਆਪਣੇ ਹੱਥ ਲਿਆ, ਜਿਸ ਦਾ ਐਲਾਨ ਲਾਰਡ ਮਿੰਟੋ ਨੇ ੩. ਨਵੰਬਰ ਸਨ ੧੯੧੦ ਨੂੰ ਪਟਿਆਲੇ ਦੇ ਦਰਬਾਰ ਵਿੱਚ ਕੀਤਾ.#ਸਨ ੧੯੧੧ ਵਿੱਚ ਮਹਾਰਾਜਾ ਨੇ ਯੂਰਪ ਦੀ ਯਾਤ੍ਰਾ ਕੀਤੀ. ਦਿਸੰਬਰ ਸਨ ੧੯੧੧ ਦੇ ਸ਼ਾਹੀ ਦਰਬਾਰ ਦਿੱਲੀ ਵਿੱਚ ਆਪ ਸ਼ਾਮਿਲ ਹੋਏ ਅਤੇ ਸਰਕਾਰ ਵਲੋਂ ਜੀ. ਸੀ. ਆਈ. ਈ. (G. C. I. E) ਦਾ ਖਿਤਾਬ ਮਿਲਿਆ.#ਸਨ ੧੯੧੪ ਦੇ ਮਹਾਨਜੰਗ ਵਿੱਚ ਮਹਾਰਾਜਾ ਨੇ ਯੁੱਧਭੂਮੀ ਵਿੱਚ ਖੁਦ ਜਾਣ ਦਾ ਸੰਕਲਪ ਕੀਤਾ, ਪਰ ਸਖ਼ਤ ਬੀਮਾਰ ਹੋ ਜਾਣ ਦੇ ਕਾਰਣ ਡਾਕਟਰਾਂ ਨੇ ਅਦਨ ਤੋਂ ਵਾਪਿਸ ਕਰਦਿੱਤੇ. ਇਸ ਨਾਜੁਕ ਸਮੇਂ ਮਹਾਰਾਜਾ ਨੇ ਜੋ ਗਵਰਨਮੈਂਟ ਦੀ ਸਹਾਇਤਾ ਕੀਤੀ, ਉਹ ਸਨ ੧੮੫੭ ਦੇ ਗਦਰ ਦੀ ਸਹਾਇਤਾ ਤੋਂ ਘੱਟ ਨਹੀਂ ਸੀ. ਹਜਾਰਾਂ ਰੰਗਰੂਟ (Recruits) ਭਰਤੀ ਕੀਤੇ ਲੱਖਾਂ ਰੁਪ੍ਯਾ ਅਨੇਕ ਫੰਡਾਂ ਵਿੱਚ ਦਿੱਤਾ ਅਤੇ ਮਹਾਰਾਜਾ ਦੀ ਫੌਜ ਨੇ ਮਿਸਰ, ਮੈਸੋਪੋਟੇਮੀਆ ਅਤੇ ਬਲੋਚਿਸਤਾਨ ਆਦਿਕ ਅਸਥਾਨਾਂ ਵਿੱਚ ਬਹੁਤ ਸ਼ਲਾਘਾਯੋਗ ਕੰਮ ਕੀਤਾ.#ਸਨ ੧੯੧੭ ਵਿੱਚ ਮਹਾਰਾਜਾ ਸਾਹਿਬ ਅਤੇ ਉਨ੍ਹਾਂ ਦੇ ਜਾਨਸ਼ੀਨ ਹਮੇਸ਼ਾ ਲਈ ਵਾਇਸਰਾਇ ਦੇ ਦਰਬਾਰ ਵਿੱਚ ਨਜਰ ਪੇਸ਼ ਕਰਨ ਤੋਂ ਗਵਰਨਮੈਂਟ ਨੇ ਮੁਆਫ਼ ਕੀਤੇ.#੧. ਜਨਵਰੀ ਸਨ ੧੯੧੮ ਨੂੰ ਜੀ. ਬੀ. ਈ. (G. B. E. ) ਦਾ ਖਿਤਾਬ ਮਿਲਿਆ ਅਤੇ ਸਲਾਮੀ ੧੯. ਤੋਪਾਂ ਦੀ ਕੀਤੀ ਗਈ ਅਰ ਮੇਜਰ ਜਨਰਲ (Major General) ਦੀ ਪਦਵੀ ਮਿਲੀ.#ਇਸੇ ਸਾਲ (੧੯੧੮), ਇੰਪੀਰਅਲ ਵਾਰ ਕਾਨਫ੍ਰੈਂਸ (Imperial War Conference) ਵਿੱਚ ਹਿੰਦੁਸਤਾਨੀ ਰੂਲਿੰਗ ਪ੍ਰਿੰਸਜ਼ ਵੱਲੋਂ ਪ੍ਰਤਿਨਿਧਿ ਹੋਕੇ ਇੰਗਲੈਂਡ ਗਏ.#ਯੂਰਪਯਾਤ੍ਰਾ ਸਮੇਂ ਸਾਰੇ ਦੇਸ਼ਾਂ ਵਿੱਚ ਮਹਾਰਾਜਾ ਸਾਹਿਬ ਦਾ ਵਡਾ ਮਾਨ ਹੋਇਆ ਅਰ ਬਹੁਤ ਸਲਤਨਤਾਂ ਵੱਲੋਂ ਉੱਚ ਸਨਮਾਨ ਦੇ ਖ਼ਿਤਾਬ ਦਿੱਤੇ ਗਏ. ¹⁴#ਸਨ ੧੯੧੯ ਦੇ ਅਫਗਾਨਜੰਗ ਵਿੱਚ ਮਹਾਰਾਜਾ ਸਾਹਿਬ ਖੁਦ ਸ਼ਾਮਿਲ ਹੋਏ. ੧. ਜਨਵਰੀ ੧੯੨੧ ਨੂੰ ਜੀ. ਸੀ. ਐਸ. ਆਈ. (G. C. S. I. ) ਦਾ ਖਿਤਾਬ ਮਿਲਿਆ. ੧੭. ਮਾਰਚ ਸਨ ੧੯੨੨ ਨੂੰ ਜੀ. ਸੀ. ਵੀ. ਓ. (G. C. V. O. ) ਹੋਏ ਅਤੇ ਬਾਦਸ਼ਾਹ (King) ਦੇ ਏ. ਡੀ. ਸੀ. ਬਾਪੇ ਗਏ. ਸਨ ੧੯੨੩ ਵਿੱਚ ੧੫. ਲੁਦਿਆਨਾ ਸਿੱਖ ਪਲਟਨ ਦੇ ਆਨਰੇਰੀ ਕਰਨੈਲ ਹੋਏ. ਜਨਵਰੀ ਸਨ ੧੯੨੬ ਤੋਂ ਮਹਾਰਾਜਾ ਭੂਪੇਂਦ੍ਰਸਿੰਘ ਸਾਹਿਬ ਨਰੇਂਦ੍ਰਮੰਡਲ (The Chamber of Princes) ਦੇ ਚਾਂਸਲਰ (Chancellor) ਹਨ.#ਮਹਾਰਾਜਾ ਸਾਹਿਬ ਦਾ ਪੂਰਾ ਖ਼ਿਤਾਬ ਹੈ:-#ਮੇਜਰ ਜਨਰਲ ਹਿਜ਼ ਹਾਈਨੈਸ ਫ਼ਰਜ਼ੰਦੇ ਖ਼ਾਸ ਦੌਲਤੇ ਇੰਗਲਿਸ਼ੀਆ ਮਨਸੂਰੇ ਜ਼ਮਾਨ ਅਮੀਰੁਲ ਉਮਰਾ ਮਹਾਰਾਜਾਧਿਰਾਜ ਰਾਜੇਸ਼੍ਵਰ ਸ੍ਰੀ ਮਹਾਰਾਜਾਏਰਾਜਗਾਨ ਸਰ ਭੂਪੇਂਦ੍ਰਸਿੰਘ ਮਹੇਂਦ੍ਰ ਬਹਾਦੁਰ, ਪਟਿਆਲਾਪਤਿ, (ਜੀ. ਸੀ. ਐਸ. ਆਈ. ) (ਜੀ. ਸੀ. ਆਈ. ) (ਜੀ. ਸੀ. ਵੀ ਓ. ) (ਜੀ. ਬੀ. ਈ. ) (ਏ. ਡੀ. ਸੀ. ) (ਐਫ਼. ਆਰ. ਜੀ. ਐਸ. ) (ਐਫ਼. ਜ਼ੈਡ. ਐਸ. ) (ਐਮ. ਆਰ. ਏ. ਐਸ. ) (ਐਮ. ਆਰ. ਐਸ. ਏ. ) (ਐਫ਼. ਆਰ. ਸੀ. ਆਈ. ) (ਐਫ਼. ਆਰ. ਐਚ. ਐਸ. )¹⁵#ਰਿਆਸਤ ਪਟਿਆਲੇ ਦਾ ਨੰਬਰ ਪੰਜਾਬ ਵਿੱਚ ਪਹਿਲਾ ਹੈ. ਇਸ ਦਾ ਰਕਬਾ ੫੪੧੨ ਵਰਗ ਮੀਲ ਹੈ. ਸਨ ੧੯੨੧ ਦੀ ਮਰਦੁਮਸ਼ੁਮਾਰੀ ਅਨੁਸਾਰ ਜਨਸੰਖ੍ਯਾ ੧੪੯੯੭੩੯ ਹੈ ਅਰ ਸਾਲਾਨਾ ਆਮਦਨ ੧, ੨੨, ੭੩, ੭੧੯ ਰੁਪ੍ਯਾ ਹੈ.#ਰਿਆਸਤ ਵਿੱਚ ੧੪. ਸ਼ਹਿਰ ਅਤੇ ੩੫੮੦ ਪਿੰਡ ਹਨ.#ਫੌਜ ਇੰਪੀਰੀਅਲ ਸਰਵਿਸ- ਰਾਜੇਂਦ੍ਰ ਰਸਾਲਾ (Lancers) ੫੨੬ ਸਵਾਰ.#ਪਲਟਨ ਪਹਿਲੀ ਦੇ ੭੪੦ ਅਤੇ ਦੂਜੀ ਦੇ ੭੪੦ ਸਿਪਾਹੀ.#ਲੋਕਲ- ਰਸਾਲਾ ੧. ਅਤੇ ਪਲਟਨਾਂ ੨.#ਤੋਪਖਾਨਾ- ੮ ਤੋਪਾਂ, ਗੋਲੰਦਾਜ਼ ੧੫੦.#ਪੋਲੀਸ ਦੀ ਗਿਣਤੀ ੧੩੦੦ ਅਤੇ ਠਾਣੇ ੩੧ ਹਨ.#ਰਾਜਧਾਨੀ ਵਿੱਚ ਇੱਕ ਆਲੀਸ਼ਾਨ ਮਹੇਂਦ੍ਰ ਕਾਲਿਜ ਹੈ, ਜਿਸ ਵਿੱਚ ਬੀ. ਏ. ਤਕ ਬਿਨਾ ਫੀਸ ਵਿਦਯਾ ਦਿੱਤੀ ਜਾਂਦੀ ਹੈ. ਭੂਪੇਂਦ੍ਰ ਤਿੱਬੀਆ ਕਾਲਿਜ ਅਤੇ ਭੂਪੇਂਦ੍ਰ ਅਤੇ ਭੂਪੇਂਦ੍ਰ ਐਗ੍ਰੀਕਲਚਰਰਲ ਇਨਸ੍ਟੀਚਯੂਟ ਭੀ ਉੱਤਮ ਹਨ.#ਰਿਆਸਤ ਵਿੱਚ ੧੧. ਹਾਈ ਸਕੂਲ, ੩੦ ਮਿਡਲ ਸਕੂਲ, ੨੫੩ ਪ੍ਰਾਇਮਰੀ ਸਕੂਲ ਹਨ.#ਗਰਲਸਕੂਲ- ਇੱਕ ਹਾਈ, ਇੱਕ ਮਿਡਲ, ੪੪ ਪ੍ਰਾਇਮਰੀ ਹਨ.#ਰਾਜਧਾਨੀ ਵਿੱਚ ਰਾਜੇਂਦ੍ਰ ਹਸਪਤਾਲ, ਜਿਸ ਅੰਦਰ ੮੦ ਰੋਗੀ ਰਹਿ ਸਕਦੇ ਹਨ, ਲੇਡੀ ਡਫ਼ਰਿਨ ਜਨਾਨਾ ਹਸਪਤਾਲ, ਜਿਸ ਵਿੱਚ ੧੨. ਬਿਸਤਰ ਹਨ ਸ਼ਲਾਘਾ ਯੋਗ੍ਯ ਹਨ. ਇਲਾਕੇ ਵਿੱਚ ੯. ਹਸਪਤਾਲ ਅਤੇ ੨੮ ਡਿਸਪੈਨਸਰੀਆਂ ਹਨ.#ਪਟਿਆਲੇ ਦੇ ਕਿਲੇ ਅੰਦਰ "ਬਾਬਾ ਆਲਾ ਸਿੰਘ ਜੀ ਦੇ ਬੁਰਜ" ਵਿੱਚ ਇਹ ਗੁਰਵਸਤਾਂ ਹਨ:-#੧. ਹੁਕਮਨਾਮਾ ਦਸ਼ਮੇਸ਼ ਜੀ ਦਾ, ਇਸਦਾ ਪਾਠ ਤ੍ਰਿਲੋਕਸਿੰਘ ਸ਼ਬਦ ਵਿੱਚ ਦਿੱਤਾ ਗਿਆ ਹੈ.#੨. ਤੇਗਾ ਗੁਰੂ ਹਰਿਗੋਬਿੰਦ ਸਾਹਿਬ ਦਾ ਫ਼ੌਲਾਦੀ, ਜਿਸ ਦਾ ਤੋਲ ੧੨. ਸੇਰ ਪੱਕਾ ਹੈ.#੩. ਗੁਰੂ ਤੇਗਬਹਾਦੁਰ ਸਾਹਿਬ ਦਾ ਦੁਧਾਰਾ ਖੰਡਾ.#੪. ਦਸ਼ਮੇਸ਼ ਦੀ ਸ਼ਿਕਾਰਗਾਹ ਤਲਵਾਰ.#੫. ਸ਼੍ਰੀ ਸਾਹਿਬ ਕਲਗੀਧਰ ਜੀ ਦਾ, ਜਿਸ ਤੇ ਲਿਖਿਆ ਹੈ- ਅਕਾਲ ਸਹਾਇ ਗੁਰੂ ਗੋਬਿੰਦਸਿੰਘ, ਜੋ ਦਰਸ਼ਨ ਕਰੇਗਾ ਸੋ ਨਿਹਾਲ ਹੋਇਗਾ.#੬. ਦਸ਼ਮੇਸ ਦਾ ਦੋ ਫਾਂਕਾ ਤੀਰ, ਇਸ ਤੇ ਸੋਨੇ ਦੇ ਤਿੰਨ ਬੰਦ ਹਨ.#੭. ਦਸਮ ਗੁਰੂ ਜੀ ਦਾ ਬਰਛਾ, ਜਿਸ ਦਾ ਛੜ (ਦਸ੍ਤਾ) ਅਜੀਬ ਜੌਹਰਦਾਰ ਹੈ.#੮. ਕਲਗੀਧਰ ਜੀ ਦਾ ਸਫਾਜੰਗ.#੯. ਦਸ਼ਮੇਸ਼ ਜੀ ਦਾ ਗੁਟਕਾ, ਜਿਸ ਵਿੱਚ ਜਪੁਜੀ, ਰਹਿਰਾਸ- "ਸਰਨ ਪਰੇ ਕੀ ਰਾਖੋ ਸਰਮਾ- " ਤਕ, ਕੀਰਤਨਸੋਹਲਾ, ਗੁਰੂ ਤੇਗਬਹਾਦੁਰ ਜੀ ਦੇ ਸ਼ਬਦ ਅਤੇ ਸਲੋਕ, ਸਲੋਕ ਸਹਸਕਿਰਤੀ ਅਰ ਗਾਥਾ ਹੈ.#੧੦ ਕਲਗੀਧਰ ਜੀ ਦਾ ਸੁਨਹਿਰੀ ਸ਼ਿਕਾਰਗਾਹ ਕਟਾਰ.#੧੧ ਦਸ਼ਮੇਸ਼ ਦੇ ਪਊਏ, ਜੋ ਪਿੰਡੀਘੇਬ ਦੇ ਸੇਠ ਨੇ ਮਹਾਰਾਜਾ ਸਾਹਿਬ ਨੂੰ ਦਿੱਤੇ.#੧੨ ਦਸ਼ਮੇਸ਼ ਦਾ ਖੰਡਾ, ਜੋ ਭਾਈ ਸਾਹਿਬ ਬਾਗੜੀਆਂ ਨੇ ਮਹਾਰਾਜਾ ਨੂੰ ਦਿੱਤਾ....
ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚੋਂ "ਮਿਸਲ ਫੂਲਕਿਆਨ" ਦੀ ਵਡੀ ਸ਼ਾਖ ਰਿਆਸਤ ਨਾਭਾ ਹੈ. ਬਾਬੇ ਫੂਲ ਦੇ ਵਡੇ ਸੁਪੁਤ੍ਰ ਚੋਧਰੀ ਤ੍ਰਿਲੋਕਸਿੰਘ ਦੇ ਵਡੇ ਪੁਤ੍ਰ ਗੁਰਦਿੱਤ ਸਿੰਘ ਤੋਂ ਨਾਭਾ ਵੰਸ਼ ਚੱਲਿਆ ਹੈ, ਇਸੇ ਲਈ ਨਾਭੇ ਨੂੰ "ਚੌਧਰੀ ਦਾ ਘਰ" ਆਖਦੇ ਹਨ.#ਚੌਧਰੀ ਗੁਰਦਿੱਤ ਸਿੰਘ ਨੇ ਆਪਣੀ ਭੁਜਾ ਦੇ ਜੋਰ ਕਈ ਇਲਾਕੇ ਮੱਲੇ ਅਤੇ ਕਈ ਪਿੰਡ ਆਬਾਦ ਕੀਤੇ ਅਰ ਆਪਣੇ ਪਾਸ ਰਾਜਸੀ ਠਾਟ ਬਣਾ ਲਿਆ. ਗੁਰਦਿੱਤ ਸਿੰਘ ਦਾ ਪੁਤ੍ਰ, ਸੂਰਤੀਆਸਿੰਘ ਸਨ. ੧੭੫੨ ਵਿੱਚ ਪਿਤਾ ਦੀ ਮੌਜੂਦਗੀ ਵਿੱਚ ਹੀ ਚਲਾਣਾ ਕਰਗਿਆ, ਇਸ ਲਈ ਚੌਧਰੀ ਗੁਰਦਿੱਤ ਸਿੰਘ ਦਾ ਸਨ ੧੭੫੪ ਵਿੱਚ ਦੇਹਾਂਤ ਹੋਣ ਪੁਰ ਇਸ ਦਾ ਪੋਤਾ (ਸੁਰਤੀਏਸਿੰਘ ਦਾ ਪੁਤ੍ਰ) ਹਮੀਰ ਸਿੰਘ ਰਾਜਦਾ ਮਾਲਿਕ ਹੋਇਆ.#ਹਮੀਰ ਸਿੰਘ#ਪ੍ਰਤਾਪੀ ਰਾਜੇ ਹਮੀਰਸਿੰਘ ਨੇ ਦਾਨੇ ਦਾ ਰਾਜ ਚੰਗੀ ਤਰ੍ਹਾਂ ਸਾਂਭਿਆ ਅਰ ਹੋਰ ਬਹੁਤ ਸਾਰਾ ਮੁਲਕ ਮੱਲਿਆ. ਕੱਤਕ ਸੰਮਤ ੧੮੧੩ (ਸਨ ੧੭੫੫) ਵਿੱਚ ਨਾਭਾ ਸ਼ਹਿਰ ਆਬਾਦ ਕੀਤਾ, ਜੋ ਰੇਲ ਦੇ ਰਸਤੇ ਰਾਜਪੁਰੇ ਤੋਂ ੩੨ ਅਤੇ ਪਟਿਆਲੇ ਤੋਂ ੧੬. ਮੀਲ ਪੱਛਮ ਹੈ.#ਸਨ ੧੭੬੩ ਵਿੱਚ ਆਪਣੇ ਭਾਈ ਰਈਸਾਂ ਨਾਲ ਮਿਲਕੇ ਬਹਾਦੁਰ ਹਮੀਰਸਿੰਘ ਨੇ ਜ਼ੈਨਖ਼ਾਂ ਸਰਹਿੰਦ ਦੇ ਸੂਬੇ ਨੂੰ ਜਿੱਤਕੇ ਅਮਲੋਹ ਦਾ ਇਲਾਕਾ ਆਪਣੇ ਰਾਜ ਨਾਲ ਮਿਲਾਇਆ ਅਤੇ ਆਪਣਾ ਸਿੱਕਾ ਚਲਾਇਆ. ਸਨ ੧੭੭੬ ਵਿੱਚ ਰੋੜੀ ਦੇ ਪਰਗਨੇ ਤੇ ਅਧਿਕਾਰ ਜਮਾਇਆ.#ਰਾਜਾ ਹਮੀਰ ਸਿੰਘ ਦਾ ਦੇਹਾਂਤ ਸਨ ੧੭੮੩ ਵਿੱਚ ਨਾਭੇ ਹੋਇਆ, ਇਸ ਦੀ ਸਮਾਧ ਕਿਲੇ ਦੇ ਪੂਰਬ ਵੱਲ ਦੇਖੀ ਜਾਂਦੀ ਹੈ.#ਰਾਜਾ ਜਸਵੰਤ ਸਿੰਘ#ਸਰਦਾਰ ਸੁਜਾਨ ਸਿੰਘ ਮਾਨਸ਼ਾਹੀਏ ਦੀ ਸੁਪੁਤ੍ਰੀ ਰਾਣੀ ਰਾਜਕੌਰ ਦੇ ਉਦਰ ਤੋਂ ਰਾਜਾ ਹਮੀਰਸਿੰਘ ਦੇ ਘਰ ਜਸਵੰਤਸਿੰਘ ਰਾਜਕੁਮਾਰ ਦਾ ਜਨਮ ਸਨ ੧੭੭੫ ਵਿੱਚ ਬਡਬਰ ਪਿੰਡ ਹੋਇਆ. ਸਨ ੧੭੮੩ ਵਿੱਚ ਪਿਤਾ ਦੇ ਦੇਹਾਂਤ ਹੋਣ ਪੁਰ ਅੱਠ ਵਰ੍ਹੇ ਦੀ ਉਮਰ ਵਿੱਚ ਨਾਭੇ ਦੀ ਗੱਦੀ ਤੇ ਬੈਠਾ. ਰਾਜ ਦਾ ਕੰਮ ਮਾਈ ਦੇਸੋ, (ਸਰਦਾਰ ਮੱਖਨ ਸਿੰਘ ਰੋੜੀ ਦੇ ਸਰਦਾਰ ਦੀ ਸੁਪਤ੍ਰੀ) ਰਾਜਾ ਹਮੀਰ ਸਿੰਘ ਦੀ ਵਿਧਵਾ ਅਤੇ ਰਾਜਾ ਜਸਵੰਤ ਸਿੰਘ ਦੀ ਮਤੇਈ ਨੇ ਬਹੁਤ ਉੱਤਮ ਰੀਤਿ ਨਾਲ ਚਲਾਇਆ, ਅਤੇ ਰਾਜਾ ਜਸਵੰਤ ਸਿੰਘ ਦੀ ਸਿਖ੍ਯਾ ਦਾ ਯੋਗ ਪ੍ਰਬੰਧ ਕੀਤਾ.#ਸਨ ੧੭੯੦ ਵਿੱਚ ਮਾਈ ਦੇਸੋ ਦਾ ਦੇਹਾਂਤ ਹੋਣ ਪੁਰ ਰਾਜਾ ਜਸਵੰਤ ਸਿੰਘ ਨੇ ਰਾਜ ਦਾ ਕੰਮ ਆਪਣੇ ਹੱਥ ਲਿਆ, ਅਰ ਸਿਆਣੇ ਮੰਤ੍ਰੀਆਂ ਦੀ ਸਲਾਹ ਨਾਲ ਰਾਜ ਦਾ ਇੰਤਜਾਮ ਚੰਗਾ ਕੀਤਾ.#ਰਾਜਾ ਜਸਵੰਤ ਸਿੰਘ ਵਡਾ ਦੂਰੰਦੇਸ਼, ਪ੍ਰਜਾਪਾਲਕ ਧਰਮ ਦਾ ਪ੍ਰੇਮੀ ਅਤੇ ਵਿਦ੍ਵਾਨਾਂ ਦਾ ਆਸਰਾ ਸੀ. ਜੋ ਅੰਗ੍ਰੇਜ਼ੀ ਅਫਸਰ ਇਸ ਨੂੰ ਮਿਲੇ ਹਨ, ਸਭ ਨੇ ਇਸ ਦੀ ਪ੍ਰਸ਼ੰਸਾ ਕੀਤੀ ਹੈ.¹#ਰਾਜਾ ਜਸਵੰਤ ਸਿੰਘ ਦੇ ਅਹਿਦ ਵਿੱਚ ੩. ਮਈ ਸਨ ੧੮੦੯ ਨੂੰ ਨਾਭਾ ਬ੍ਰਿਟਿਸ਼ ਰਖ੍ਯਾ ਅੰਦਰ ਆਇਆ. ਇਸ ਦੀ ਪ੍ਰਜਾ ਹੀ ਨਹੀਂ, ਬਲਕਿ ਪੜੋਸੀ ਲੋਕ ਭੀ ਇਸ ਦਾ ਦਿਲੋਂ ਸਨਮਾਨ ਕਰਦੇ ਸਨ.#੨੨ ਮਈ ਸਨ ੧੮੪੦ ਨੂੰ ਛਿਆਹਠ ਵਰ੍ਹੇ ਦੀ ਉਮਰ ਵਿੱਚ ਰਾਜਾ ਜਸਵੰਤ ਸਿੰਘ ਦਾ ਦੇਹਾਂਤ ਹੋਇਆ.² ਸ਼੍ਯਾਮ ਬਾਗ ਵਿੱਚ ਇਸ ਦੀ ਬਹੁਤ ਸੁੰਦਰ ਸੰਗਮਰਮਰ ਦੀ ਸਮਾਧ ਬਣੀ ਹੋਈ ਹੈ.#ਰਾਜਾ ਦੇਵੇਂਦ੍ਰ ਸਿੰਘ#ਸਰਦਾਰ ਹਰੀ ਸਿੰਘ ਜੋਧਪੁਰੀਏ³ ਦੀ ਸੁਪੁਤ੍ਰੀ ਰਾਣੀ ਹਰ ਕੌਰ ਦੇ ਉਦਰੋਂ ਰਾਜਾ ਜਸਵੰਤ ਸਿੰਘ ਦੇ ਘਰ ਰਾਜ ਕੁਮਾਰ ਦੇਵੇਂਦ੍ਰ ਸਿੰਘ ਦਾ ਜਨਮ ੨੨ ਭਾਦੋਂ ਸੰਮਤ ੧੮੭੯ (ਸਨ ੧੮੨੨) ਨੂੰ ਹੋਇਆ. ਪਿਤਾ (ਜਸਵੰਤ ਸਿੰਘ) ਦੇ ਦੇਹਾਂਤ ਹੋਣ ਪੁਰ ੫. ਅਕਤੂਬਰ ਸਨ ੧੮੪੦ ਨੂੰ ਅਠਾਰਾਂ ਵਰ੍ਹੇ ਦੀ ਉਮਰ ਵਿੱਚ ਨਾਭੇ ਦੇ ਰਾਜ ਸਿੰਘਾਸਨ ਤੇ ਬੈਠਾ.⁴ ਇਸ ਨੂੰ ਖੁਦਪਸੰਦ ਅਭਿਮਾਨੀ ਪੰਡਿਤ ਜਯ- ਗੋਪਾਲ ਕੌਲ ਵਾਲੇ ਆਚਾਰੀ ਦੀ ਸੰਗਤਿ ਦਾ ਅਜੇਹਾ ਅਸਰ ਹੋਇਆ ਕਿ ਇਹ ਪੜੋਸੀ ਰਾਜਿਆਂ ਨੂੰ ਨਫਰਤ ਕਰਨ ਲੱਗਾ ਅਤੇ ਅਹਿਲਕਾਰਾਂ ਨੂੰ ਥੋੜ੍ਹੇ ਥੋੜ੍ਹੇ ਕਸੂਰ ਬਦਲੇ ਬਹੁਤ ਜੁਰਮਾਨੇ ਹੋਣ ਲੱਗੇ, ਜਿਸ ਤੋਂ ਸਾਰੇ ਲੋਕ ਅੰਦਰੋਂ ਵੈਰੀ ਬਣ ਗਏ.#ਸਨ ੧੮੪੫ ਵਿੱਚ ਲਾਹੌਰ ਦਰਬਾਰ ਨਾਲ ਅੰਗ੍ਰੇਜਾਂ ਦੀ ਲੜਾਈ ਸਮੇ ਗਵਰਨਰ ਜਨਰਲ ਦੇ ਏਜੈਂਟ ਮੇਜਰ ਬ੍ਰਾਡਫੁਟ (Major Broadfoot) ਨੂੰ ਕਈ ਕਾਰਣਾਂ ਤੋਂ ਇਹ ਖਿਆਲ ਹੋ ਗਿਆ ਕਿ ਰਾਜਾ ਦੋਵੇਂਦ੍ਰ ਸਿੰਘ ਲਹੌਰ ਦਾ ਪੱਖੀ ਅਤੇ ਅੰਗ੍ਰੇਜੀ ਸਰਕਾਰ ਦਾ ਹਿਤੂ ਨਹੀਂ. ਉਸ ਸਮੇਂ ਦੀ ਨੀਤਿ ਅਨੁਸਾਰ ਇਹ ਫੈਸਲਾ ਹੋਇਆ ਕਿ ਰਿਆਸਤ ਨਾਭੇ ਦਾ ਚੌਥਾ ਹਿੱਸਾ ਜਬਤ ਕੀਤਾ ਜਾਵੇ* ਅਤੇ ਰਾਜੇ ਨੂੰ ਗੱਦੀਓਂ ਲਾਹਕੇ ਉਸ ਦਾ ਪੁਤ੍ਰ ਟਿੱਕਾ ਭਰਪੂਰਸਿੰਘ ਗੱਦੀ ਤੇ ਬੈਠਾਇਆ ਜਾਵੇ. ਇਸ ਅਨੁਸਾਰ ਸਨ ੧੮੪੬ ਵਿੱਚ ਰਾਜਾ ਦੇਵੇਂਦ੍ਰ ਸਿੰਘ ਨੂੰ ਪੰਜਾਹ ਹਜਾਰ ਰੁਪਯਾ ਸਾਲਾਨਾ ਪੈਨਸ਼ਨ ਦੇਕੇ ਮਥੁਰਾ ਭੇਜਿਆ ਗਿਆ. ਫੇਰ ੮. ਦਿਸੰਬਰ ਸਨ ੧੮੬੫ ਨੂੰ ਲਹੌਰ ਲੈ ਜਾ ਕੇ ਮਹਾਰਾਜਾ ਖੜਗਸਿੰਘ ਦੀ ਹਵੇਲੀ ਰੱਖਿਆ ਗਿਆ, ਜਿੱਥੇ ਨਵੰਬਰ ਸਨ ੧੮੬੫ ਵਿੱਚ ਉਸ ਦਾ ਦੇਹਾਂਤ ਹੋਇਆ. ਦੇਹ ਨਾਭੇ ਲਿਆਕੇ ਸਸਕਾਰੀ ਗਈ.#ਰਾਜਾ ਭਰਪੂਰਸਿੰਘ#ਸਰਦਾਰ ਵਜ਼ੀਰਸਿੰਘ ਰਈਸ ਰੰਗੜ ਨੰਗਲ (ਜਿਲਾ ਗੁਰਦਾਸਪੁਰ) ਦੀ ਸੁਪੁਤ੍ਰੀ ਰਾਣੀ ਮਾਨਕੌਰ ਦੇ ਉਦਰ ਤੋਂ ਰਾਜਾ ਦੇਵੇਂਦ੍ਰਸਿੰਘ ਨਾਭਾਪਤਿ ਦਾ ਵਡਾ ਸੁਪੁਤ੍ਰ, ਜਿਸ ਦਾ ਜਨਮ ਅੱਸੂ ਸੁਦੀ ੯. ਸੰਮਤ ੧੮੯੭ (ਸਨ ੧੮੪੦) ਨੂੰ ਹੋਇਆ. ਰਾਜਾ ਦੇਵੇਂਦ੍ਰਸਿੰਘ ਨੂੰ ਗੱਦੀਓਂ ਲਾਹਕੇ ਅੰਗ੍ਰੇਜ਼ ਸਰਕਾਰ ਨੇ ਜਨਵਰੀ ਸਨ ੧੮੪੭ ਵਿੱਚ ਇਸ ਨੂੰ ਰਾਜਸਿੰਘਾਸਨ ਤੇ ਬੈਠਾਇਆ. ਰਾਜਾ ਜਸਵੰਤਸਿੰਘ ਦੀ ਵਿਧਵਾ ਰਾਣੀ ਚੰਦਕੌਰ ਦੇ ਹੱਥ ਰਾਜ ਦੀ ਵਾਗ ਡੋਰ ਰਹੀ ਅਰ ਉਸ ਦੇ ਸਹਾਇਕ ਸਰਦਾਰ ਗੁਰਬਖ਼ਸ਼ਸਿੰਘ ਮਾਨਸਾਹੀਆ, ਸਰਦਾਰ ਫਤੇਹਸਿੰਘ ਗਿੱਲ ਅਤੇ ਲਾਲਾ ਬਹਾਲੀਮੱਲ ਕੌਂਸਲ ਦੇ ਮੈਂਬਰ ਥਾਪੇਗਏ. ਧਾਰਮਿਕ ਸਿਖ੍ਯਾ ਰਾਜਾ ਭਰਪੂਰ ਸਿੰਘ ਨੇ ਬਾਬਾ ਸਰੂਪਸਿੰਘ ਜੀ ਮਹੰਤ ਗੁਰਦ੍ਵਾਰਾ ਬਾਬਾ ਅਜਾਪਾਲ ਸਿੰਘ ਜੀ ਤੋਂ ਪ੍ਰਾਪਤ ਕੀਤੀ. ਇਹ ਗੁਰਬਾਣੀ ਦਾ ਪ੍ਰੇਮੀ ਅਤੇ ਪੱਕਾ ਨਿੱਤਨੇਮੀ ਸੀ.#ਇਸ ਮਨੋਹਰ ਸ਼ਕਲ ਦੇ ਰਾਜੇ ਨੇ ਛੋਟੀ ਉਮਰ ਵਿੱਚ ਹੀ ਅੰਗ੍ਰੇਜ਼ੀ ਸਰਕਾਰ, ਪੜੋਸੀ ਰਈਸ, ਰਿਆਸਤ ਦੇ ਅਹਿਲਕਾਰ ਅਤੇ ਪ੍ਰਜਾ ਦੇ ਦਿਲ ਉੱਪਰ ਆਪਣਾ ਸਨਮਾਨ ਬੈਠਾ ਦਿੱਤਾ ਸੀ. ਇਹ ਫਾਰਸੀ ਅੰਗ੍ਰੇਜ਼ੀ ਪੰਜਾਬੀ ਹਿੰਦੀ ਚੰਗੀ ਤਰ੍ਹਾਂ ਪੜ੍ਹ ਲਿਖ ਸਕਦਾ ਸੀ ਅਤੇ ਆਪਣੀ ਕਲਮ ਨਾਲ ਫੈਸਲੇ ਲਿਖਿਆ ਕਰਦਾ ਸੀ ਅਤੇ ਸਮੇਂ ਦੀ ਵੰਡ ਅਜੇਹੀ ਕਰ ਰੱਖੀ ਸੀ, ਜਿਸ ਤੋਂ ਧਰਮ ਅਤੇ ਰਿਆਸਤ ਦੇ ਕੰਮ ਉੱਤਮ ਰੀਤਿ ਨਾਲ ਨਿਭਦੇ ਰਹਿਣ, ਉਸ ਦੀ ਹਰ ਵੇਲੇ ਸਤਿਗੁਰੁ- ਦਿਆਲ ਅੱਗੇ ਅਰਦਾਸ ਸੀ ਕਿ ਮੈਥੋਂ ਆਪਣੇ ਫਰਜ ਚੰਗੀ ਤਰਾਂ ਪੂਰੇ ਹੋਣ ਅਤੇ ਮੈ ਹੋਰਨਾ ਲਈ ਸੁਖ ਦਾ ਕਾਰਣ ਹੋਵਾਂ.⁵#ਸਨ ੧੮੫੭ ਦੇ ਗਦਰ ਵੇਲੇ ਇਸ ਨੇ ਵਡੀ ਨਾਮਵਰੀ ਪਾਈ. ਆਪਣੀ ਉਮਰ ਤੋਂ ਵਧਕੇ ਦਿਲੇਰੀ ਅਤੇ ਪ੍ਰਬੰਧ ਦੀ ਸ਼ਕਤੀ ਵਿਖਾਈ. ਬਰਤਾਨੀਆ ਸਰਕਾਰ ਦੀ ਹਰ ਤਰਾਂ ਸਹਾਇਤਾ ਕਰਕੇ ਸੱਚੀ ਮਿਤ੍ਰਤਾ ਦਾ ਸਬੂਤ ਦਿੱਤਾ.⁶#ਗਵਰਨਮੇਂਟ ਨੇ ਭੀ ਉਦਾਰ ਭਾਵ ਨਾਲ ਰਾਜਾ ਭਰਪੂਰਸਿੰਘ ਦਾ ਖਿਲਤ ਖਿਤਾਬ ਆਦਿ ਨਾਲ ਮਾਨ ਕੀਤਾ ਅਤੇ ਬਾਵਲ ਕਾਂਟੀ ਦਾ ਇਲਾਕਾ ਦਿੱਤਾ ਅਰ ਫੂਲਕੀਆਂ ਦੋ ਰਿਆਸਤਾਂ ਨਾਲ ਮਿਲਕੇ ਜੋ ਕਈ ਅਧਿਕਾਰ, (ਪ੍ਰਾਣਦੰਡ, ਮੁਤਬੰਨਾ ਕਰਨਾ, ਰਿਆਸਤ ਦੇ ਮੁਆਮਲਿਆਂ ਵਿੱਚ ਅੰਗ੍ਰੇਜ਼ੀ ਸਰਕਾਰ ਦਾ ਕਿਸੇ ਤਰਾਂ ਦਾ ਦਖ਼ਲ ਨਾ ਹੋਣਾ) ਸਰਕਾਰ ਤੋਂ ਮੰਗ ਰੱਖੇ ਸਨ, ਪ੍ਰਾਪਤ ਕੀਤੇ.⁷#੧੬ ਜਨਵਰੀ ਸਨ ੧੮੬੦ ਨੂੰ ਲਾਰਡ ਕੈਨਿੰਗ (Lord Canning) ਗਵਰਨਰ ਜਨਰਲ ਨੇ ਅੰਬਾਲੇ ਦਰਬਾਰ ਕਰਕੇ ਰਾਜਾ ਭਰਪੂਰਸਿੰਘ ਦਾ ਮਹਾਰਾਣੀ (Queen Victoria) ਵੱਲੋਂ ਸਹਾਇਤਾ ਅਤੇ ਮਿਤ੍ਰਭਾਵ ਬਾਬਤ ਧੰਨਵਾਦ ਕੀਤਾ.#ਰਾਜਾ ਭਰਪੂਰਸਿੰਘ ਉੱਤਮ ਚਿਤ੍ਰਕਾਰ ਅਤੇ ਕਾਵ੍ਯਵਿਦ੍ਯਾ ਦਾ ਬਹੁਤ ਪ੍ਰੇਮੀ ਸੀ. ਗ੍ਵਾਲ ਕਵਿ ਨੂੰ ਦਾਨ ਸਨਮਾਨ ਦੇਕੇ ਆਪਣੇ ਪਾਸ ਰੱਖਿਆ ਅਤੇ ਕਾਵ੍ਯਗ੍ਰੰਥ ਪੜ੍ਹੇ. ਗ੍ਵਾਲ ਕਵਿ ਨੇ ਰਾਜਾ ਸਾਹਿਬ ਦੇ ਨਾਮ ਦੀ ਵ੍ਯਾਖ੍ਯਾ ਇਉਂ ਕੀਤੀ ਹੈ:-#ਕਾਹੂੰ ਤੇ ਨ ਕਮ ਇਤਮਾਮ* ਹਰ ਕਾਮਨ ਮੇ#ਕਬਹੂ ਨ ਹੋਯ ਕਮ ਜਿਸ ਕੋ ਕਲਾਮ ਹੈ,#ਗ੍ਯਾਨ ਮੇ ਨ ਕਮ ਹਰਿਧ੍ਯਾਨ ਮੇ ਨ ਕਮ ਕਭੂੰ#ਦਾਨ ਮੇ ਨ ਕਮ ਔ ਨ ਕਮ ਧਨ ਧਾਮ ਹੈ,#ਗ੍ਵਾਲ ਕਵਿ ਤੇਜ ਮੇ ਪ੍ਰਤਾਪ ਮੇ ਨ ਕਮ ਕ੍ਯੋਂ ਹੂੰ#ਹੁਕਮ ਮੇ ਨ ਕਮ ਔ ਨ ਕਮ ਇੰਤਜਾਮ ਹੈ,#ਯਾਹੀ ਤੇ ਗਰੀਬ ਕੇ ਨਿਵਾਜ਼ ਗੁਰੁਦੇਵ ਜੂ ਨੈ#ਰਾਖ੍ਯੋ ਮਹਾਰਾਜ "ਭਰਪੂਰਸਿੰਘ" ਨਾਮ ਹੈ.#ਸਿਤੰਬਰ ਸਨ ੧੮੬੩ ਵਿੱਚ ਲਾਰਡ ਐਲਗਿਨ (Algin) ਨੇ ਰਾਜਾ ਭਰਪੂਰ ਸਿੰਘ ਨੂੰ ਗਵਰਨਰ ਜਨਰਲ ਦੀ ਕੌਂਸਲ ਦਾ ਮੈਂਬਰ ਥਾਪਿਆ, ਪਰ ਇਹ ਕਲਕੱਤੇ ਜਾਣ ਤੋਂ ਪਹਿਲਾਂ ਹੀ ਕੁਝ ਮਹੀਨੇ ਤਾਪ ਨਾਲ ਬਿਮਾਰ ਰਹਿਕੇ ੯. ਨਵੰਬਰ ਸਨ ੧੮੬੩ ਨੂੰ ਨਾਭੇ ਪਰਲੋਕ ਸਿਧਾਰਿਆ.#ਰਾਜਾ ਭਗਵਾਨਸਿੰਘ#ਮਾਈ ਮਾਨਕੌਰ ਦੇ ਉਦਰ ਤੋਂ ਰਾਜਾ ਦੇਵੇਂਦ੍ਰਸਿੰਘ ਨਾਭਾਪਤਿ ਦਾ ਛੋਟਾ ਪੁਤ੍ਰ ਅਤੇ ਰਾਜਾ ਭਰਪੂਰਸਿੰਘ ਦਾ ਛੋਟਾ ਭਾਈ. ਇਸ ਦਾ ਜਨਮ ਸਨ ੧੮੪੨ (ਮਘ੍ਰ ਵਦੀ ੧੩. ਸੰਮਤ ੧੮੯੯) ਵਿੱਚ ਹੋਇਆ. ਰਾਜਾ ਭਰਪੂਰਸਿੰਘ ਦੇ ਲਾਵਲਦ ਮਰਨ ਤੇ ਇਹ ੧੭. ਫਰਵਰੀ ਸਨ ੧੮੬੪ ਨੂੰ ਨਾਭੇ ਦੀ ਗੱਦੀ ਤੇ ਬੈਠਾ. ਇਹ ਬਹੁਤ ਨਰਮਦਿਲ ਅਤੇ ਆਰਾਮਪਸੰਦ ਸੀ. ਇਸ ਤੇ ਕੁਸੰਗੀਆਂ ਦਾ ਇਤਨਾ ਅਸਰ ਹੋਇਆ ਕਿ ਰਾਜਪ੍ਰਬੰਧ ਵੱਲ ਧਿਆਨ ਦੇਣ ਦਾ ਇਸ ਨੂੰ ਸਮਾ ਨਹੀਂ ਮਿਲਦਾ ਸੀ. ੩੧ ਮਈ ਸਨ ੧੮੭੧ ਨੂੰ ਤਪਦਿੱਕ ਰੋਗ ਨਾਲ ਰਾਜਾ ਭਗਵਾਨਸਿੰਘ ਦਾ ਦੇਹਾਂਤ ਨਾਭੇ ਹੋਇਆ.#ਮਹਾਰਾਜਾ ਸਰ ਹੀਰਾਸਿੰਘ#ਫੂਲਵੰਸ਼ੀ ਸਰਦਾਰ ਸੁੱਖਾਸਿੰਘ ਜੀ ਰਈਸ ਬਡਰੁੱਖਾਂ ਦੇ ਸੁਪੁਤ੍ਰ, ਜਿਨ੍ਹਾਂ ਦਾ ਜਨਮ ੬. ਪੋਹ ਸੰਮਤ ੧੮੦੦ (ਸਨ ੧੮੪੩) ਨੂੰ ਮਾਈ ਰਾਜਕੌਰ (ਸਰਦਾਰ ਬਾਸਾਵਾਸਿੰਘ ਜੀ ਬੋੜਾਵਾਲੀਏ ਦੀ ਸੁਪੁਤ੍ਰੀ) ਦੇ ਉਦਰ ਤੋਂ ਬੱਡਰੁਖੀਂ ਹੋਇਆ. ਰਾਜਾ ਭਗਵਾਨਸਿੰਘ ਨਾਭਾਪਤਿ ਦੇ ਔਲਾਦ ਨਾ ਹੋਣ ਕਾਰਣ ਇਹ ਭਾਦੋਂ ਸੁਦੀ ੧੦. ਸੰਮਤ ੧੯੨੮ (੧੦ ਅਗਸਤ ਸਨ ੧੮੭੧) ਨੂੰ ਨਾਭੇ ਦੀ ਰਾਜਗੱਦੀ ਤੇ ਬੈਠੇ.#ਮਹਾਰਾਜਾ ਹੀਰਾਸਿੰਘ ਨੇ ਜਿਸ ਯੋਗ੍ਯ ਰੀਤਿ ਨਾਲ ਰਾਜ ਦਾ ਪ੍ਰਬੰਧ ਕੀਤਾ ਅਤੇ ਪ੍ਰਜਾ ਨੂੰ ਸੁਖ ਦਿੱਤਾ, ਉਹ ਦੂਜੇ ਰਾਜਿਆਂ ਲਈ ਉਦਾਹਰਣ ਰੂਪ ਹੋਣਾ ਚਾਹੀਏ. ਆਪ ਦਾ ਵਿਦ੍ਯਾ ਨਾਲ ਅਪਾਰ ਪ੍ਰੇਮ ਸੀ. ਰਿਆਸਤ ਵਿੱਚ ਅਨੇਕ ਸਕੂਲ ਖੋਲ੍ਹੇ, ਵਿਦ੍ਯਾਰਥੀਆਂ ਨੂੰ ਬਹੁਤ ਵਜੀਫੇ ਦਿੱਤੇ, ਮਕਾਲਿਫ ਸਾਹਿਬ ਨੂੰ "ਸਿੱਖ ਰੀਲੀਜਨ" ਕਿਤਾਬ ਲਿਖਣ ਲਈ ਭਾਰੀ ਸਹਾਇਤਾ ਦਿੱਤੀ ਅਤੇ ਖਾਲਸਾ ਕਾਲਿਜ ਨੂੰ ਪੱਕੇ ਪੈਰੀਂ ਕਰਣ ਦਾ ਯਤਨ ਕੀਤਾ.#ਖਾਸ ਰਾਜਧਾਨੀ ਅਤੇ ਇਲਾਕੇ ਵਿੱਚ ਲੱਖਾਂ ਰੁਪਯੇ ਖਰਚ ਕੇ ਆਲੀਸ਼ਾਨ ਇਮਾਰਤਾਂ ਬਣਵਾਈਆਂ ਅਤੇ ਫੌਜ ਨੂੰ ਯੋਗ੍ਯ ਬਣਾਉਣ ਲਈ ਬੇਅੰਤ ਧਨ ਖਰਚਿਆ.#ਗਵਰਨਮੈਂਟ ਦੇ ਸਾਰੇ ਅਹੁਦੇਦਾਰ ਮਹਾਰਾਜਾ ਹੀਰਾਸਿੰਘ ਜੀ ਦੇ ਗੁਣ ਗਾਉਣ ਵਿੱਚ ਇੱਕਸੁਰ ਸਨ.⁸#ਮਹਾਰਾਜਾ ਹੀਰਾਸਿੰਘ ਜੀ ਦੇ ਜਾਤੀ ਖਰਚ ਬਹੁਤ ਹੀ ਘੱਟ ਸਨ, ਉਹ ਰਿਆਸਤ ਦੇ ਖਜਾਨੇ ਨੂੰ ਪੂਜਾ ਦੀ ਇਮਾਨਤ ਸਮਝਦੇ ਸਨ. ਇਨਸਾਫ ਲਈ ਨਿੱਤ ਸਮਾਂ ਦਿੰਦੇ ਅਤੇ ਉਨ੍ਹਾਂ ਦੇ ਦਰਬਾਰ ਵਿੱਚ ਬਿਨਾ ਰੋਕ ਟੋਕ ਹਰੇਕ ਆਦਮੀ ਪਹੁਚ ਸਕਦਾ ਸੀ.#ਆਪ ਦੇ ਘਰ ਮਹਾਰਾਣੀ ਸਾਹਿਬਾ ਪਰਮੇਸ਼੍ਵਰ ਕੌਰ ਰੱਲੇ ਵਾਲਿਆਂ ਦੇ ਉਦਰ ਤੋਂ ੭. ਮਾਘ ਸੰਮਤ ੧੮੮੩) (੧੮ ਜਨਵਰੀ ਸਨ ੧੮੮੩) ਨੂੰ ਬੀਬੀ ਰਿਪੁਦਮਨਕੌਰ ਜੀ,⁹ ਅਤੇ ਮਹਾਰਾਣੀ ਸਾਹਿਬਾ ਜਸਮੇਰਕੌਰ ਲੋਂਗੋਵਾਲ ਵਾਲਿਆਂ ਦੇ ਉਦਰ ਤੋਂ ੨੨ ਫੱਗੁਣ ਸੰਮਤ ੧੮੩੯ (੪ ਮਾਰਚ ਸਨ ੧੮੮੩) ਨੂੰ ਟਿੱਕਾ ਰਿਪੁਦਮਨਸਿੰਘ ਜੀ ਪੈਦਾ ਹੋਏ.#ਮਹਾਰਾਜਾ ਹੀਰਾਸਿੰਘ ਜੀ ਨੇ ਸਨ ੧੮੭੯- ੯੦ ਦੇ ਅਫਗਾਨ ਜੰਗ ਵਿੱਚ, ਸਨ ੧੮੯੭ ਦੇ ਤੀਰਾਹ ਜੰਗ ਵਿੱਚ ਫੌਜ ਅਤੇ ਰੁਪਯੇ ਦੀ ਗਵਰਨਮੈਂਟ ਨੂੰ ਪੂਰੀ ਸਹਾਇਤਾ ਦਿੱਤੀ, ਸਨ ੧੮੮੭ ਵਿੱਚ ਆਪ ਦੀ ਸਲਾਮੀ ੧੧. ਤੋਪਾਂ ਤੋਂ ੧੩, ਅਤੇ ਸਨ ੧੮੯੮ ਵਿੱਚ ੧੫. ਤੋਪਾਂ ਦੀ ਹੋ ਗਈ.#ਸਨ ੧੮੭੯ ਵਿੱਚ (ਜੀ. ਸੀ. ਐਸ. ਆਈ. ), ਸਨ ੧੮੯੩ ਵਿੱਚ "ਰਾਜਾਏ ਰਾਜਗਾਨ" ਖਿਤਾਬ ਮਿਲਿਆ, ਸਨ ੧੯੦੩ ਵਿੱਚ ਜੀ. ਸੀ. ਆਈ. ਈ. ਅਤੇ ੧੪ ਫਿਰੋਜਪੁਰ ਸਿੱਖ ਪਲਟਨ (King George’s own) ਦੇ ਕਰਨੈਲ ਹੋਏ.¹⁰ ਸਨ ੧੯੧੧ ਦੇ ਦਿੱਲੀ ਦਰਬਾਰ ਵਿੱਚ ਮੌਰੂਸੀ "ਮਹਾਰਾਜਾ" ਪਦਵੀ ਮਿਲੀ.#੧੧ ਪੋਹ ਸੰਮਤ ੧੯੬੮ (੨੫ ਦਿਸੰਬਰ ਸਨ ੧੯੧੧) ਨੂੰ ਬੈਰਾੜਵੰਸ਼ ਸਰਮੌਰ ਮਹਾਰਾਜਾ ਸਰ ਹੀਰਾਸਿੰਘ ਰਾਜਰਿਖੀ ਦਾ ਦੇਹਾਂਤ ਨਾਭੇ ਹੋਇਆ.#ਮਹਾਰਾਜਾ ਰਿਪੁਦਮਨਸਿੰਘ#ਫੂਲਵੰਸ਼ ਦੇ ਰਤਨ ਮਹਾਰਾਜਾ ਸਰ ਹੀਰਾਸਿੰਘ ਸਾਹਿਬ ਨਾਭਾਪਤਿ ਦੇ ਘਰ ਸਰਦਾਰ ਅਣੋਖਸਿੰਘ ਲੌਂਗੋਵਾਲੀਏ ਦੀ ਸੁਪੁਤ੍ਰੀ ਰਾਣੀ ਜਸਮੇਰਕੌਰ ਦੇ ਉਦਰੋਂ ੨੨ ਫੱਗੁਣ ਸੰਮਤ ੧੯੩੯ (੪ ਮਾਰਚ ਸਨ ੧੮੮੩) ਨੂੰ ਟਿੱਕਾ ਰਿਪੁਦਮਨਸਿੰਘ ਜੀ ਦਾ ਜਨਮ ਨਾਭੇ ਹੋਇਆ. ਮਹਾਰਾਜਾ ਸਾਹਿਬ ਨੇ ਇਨ੍ਹਾਂ ਦੀ ਸਿਖ੍ਯਾ ਦਾ ਯੋਗ ਪ੍ਰਬੰਧ ਕਰਕੇ ਸਭ ਤਰ੍ਹਾਂ ਲਾਇਕ ਬਣਾਇਆ.#੨੯ ਜੇਠ ਸੰਮਤ ੧੯੫੮ ਨੂੰ ਸਰਦਾਰ ਗੁਰਦਿਆਲਸਿੰਘ ਮਾਨ ਦੀ ਸੁਪੁਤ੍ਰੀ ਬੀਬੀ ਜਗਦੀਸ਼ਕੌਰ¹¹ ਨਾਲ ਸ਼ਾਦੀ ਹੋਈ, ਜਿਸ ਦੀ ਕੁੱਖ ਤੋਂ ੨੩ ਅੱਸੂ ਸੰਮਤ ੧੯੬੪ (੮ ਅਕਤੂਬਰ ਸਨ ੧੯੦੭) ਨੂੰ ਬੀਬੀ ਅੰਮ੍ਰਿਤਕੌਰ ਦਾ ਜਨਮ ਹੋਇਆ, ਜਿਸ ਦੀ ਸ਼ਾਦੀ ਰਾਜਾ ਸਾਹਿਬ ਕਲਸੀਆ ਰਵਿਸ਼ੇਰ ਸਿੰਘ ਜੀ ਨਾਲ ੧੬. ਫਰਵਰੀ ਸਨ ੧੯੨੫ ਨੂੰ ਹੋਈ.#ਸਨ ੧੯੦੬ ਤੋਂ ੮. ਤਕ ਟਿੱਕਾ ਰਿਪੁਦਮਨ ਸਿੰਘ ਸਾਹਿਬ ਗਵਰਨਰ ਜਨਰਲ ਦੀ ਲੈਜਿਸਲੇਟਿਵ ਕੌਂਸਲ ਦੇ ਐਡੀਸ਼ਨਲ (aditional) ਮੈਂਬਰ ਰਹੇ. ਸਨ ੧੯੧੦ ਵਿੱਚ ਆਪ ਨੇ ਯੂਰਪ ਦੀ ਯਾਤ੍ਰਾ ਕੀਤੀ ਅਤੇ ੨੨ ਜੂਨ ੧੯੧੧ ਨੂੰ H. M. ਜਾਰਜ ਪੰਜਮ ਦੀ ਤਾਜਪੋਸ਼ੀ ਵੇਲੇ ਵੈਸ੍ਟਮਿਨਸਟਰ ਏਬੀ (Westminister Abbey) ਵਿੱਚ ਮੌਜੂਦ ਸੇ. ਇਨ੍ਹਾਂ ਦੇ ਵਿਦੇਸ਼ ਹੁੰਦਿਆਂ ਹੀ ਮਹਾਰਾਜਾ ਹੀਰਾਸਿੰਘ ਜੀ ਦਾ ਦੇਹਾਂਤ ਹੋਇਆ.#ਆਪ ੧੧. ਮਾਘ ਸੰਮਤ ੧੯੬੮ (੨੪ ਜਨਵਰੀ ਸਨ ੧੯੭੨) ਨੂੰ ਨਾਭੇ ਦੀ ਗੱਦੀ ਤੇ ਵਿਰਾਜੇ, ਅਰ ਗਵਰਨਮੇਂਟ ਬਰਤਾਨੀਆਂ ਵੱਲੋਂ ੨੦. ਦਿਸੰਬਰ ਸਨ ੧੯੧੨ ਨੂੰ ਮਸਨਦਨਸ਼ੀਨੀ ਦਾ ਖਿਲਤ ਮਿਲਿਆ. ਸਨ ੧੯੧੪ ਦੇ ਵਡੇ ਜੰਗ ਛਿੜਨ ਪੁਰ ਮਹਾਰਾਜਾ ਨੇ ਆਪਣੀ ਫੌਜ ਦੀ ਸੇਵਾ ਸਰਕਾਰ ਨੂੰ ਅਰਪਣ ਕੀਤੀ, ਜੋ ਉਸ ਵੇਲੇ ਤਾਂ ਨਹੀਂ ਲਈ ਗਈ, ਪਰ ਸਨ ੧੯੧੮ ਵਿੱਚ ਅਕਾਲ ਇਨਫੈਂਟਰੀ ਮੈਸੋਪੋਟੇਮੀਆਂ (Mesopotamia) ਭੇਜੀ ਗਈ, ਜਿਸ ਨੇ ਛੀ ਮਹੀਨੇ ਸਰਦਾਰ ਬਹਾਦੁਰ ਕਰਨੈਲ ਬਚਨ ਸਿੰਘ ਦੀ ਕਮਾਣ ਹੇਠ ਬਹੁਤ ਚੰਗਾ ਕੰਮ ਕੀਤਾ. ਮਹਾਰਾਜਾ ਸਾਹਿਬ ਨੇ ਸਨ ੧੯੧੭- ੧੮ ਵਿੱਚ ਕਈ ਲੱਖ ਰੁਪਯਾ ਜੰਗ ਦੀ ਸਹਾਇਤਾ ਲਈ ਅਨੇਕ ਫੰਡਾਂ ਵਿੱਚ ਦਿੱਤਾ. ਸਨ ੧੯੧੯ ਦੇ ਤੀਜੇ ਅਫਗ਼ਾਨ ਜੰਗ ਸਮੇਂ ਰਿਆਸਤ ਦੀ ਫੌਜ ਨੇ ਬਲੋਚਿਸਤਾਨ ਅਤੇ ਈਰਾਨ ਵਿੱਚ ਰਹਿਕੇ ਅੰਗ੍ਰੇਜ਼ੀ ਅਫਸਰਾਂ ਦੀ ਨਿਗਰਾਨੀ ਵਿੱਚ ਉੱਤਮ ਸੇਵਾ ਕੀਤੀ.#੧੦ ਅਕਤੂਬਰ ਸਨ ੧੯੧੮ ਨੂੰ ਮੇਜਰ ਸਰਦਾਰ ਪ੍ਰੇਮਸਿੰਘ ਰਾਇਪੁਰੀਏ ਦੀ ਸੁਪੁਤ੍ਰੀ ਸਰੋਜਨੀ ਦੇਵੀ ਨਾਲ ਸ਼ਾਦੀ ਹੋਈ, ਜਿਸ ਦੀ ਕੁੱਖ ਤੋਂ ੫. ਅੱਸੂ ਸੰਮਤ ੧੯੭੬ (੨੧ ਸਿਤੰਬਰ ਸਨ ੧੯੧੯) ਨੂੰ ਟਿੱਕਾ ਪ੍ਰਤਾਪ ਸਿੰਘ ਜੀ ਦਾ ਜਨਮ ਹੋਇਆ.#ਕਈ ਸ੍ਵਾਰਥੀ ਅਤੇ ਆਚਾਰ ਤੋਂ ਡਿਗੇ ਹੋਏ ਲੋਕ, ਜਿਨ੍ਹਾਂ ਨੂੰ ਰਿਆਸਤ ਨਾਲ ਕੋਈ ਪਿਆਰ ਨਹੀਂ ਸੀ ਅਰ ਜੋ ਅਸਲੋਂ ਮਹਾਰਾਜਾ ਦੇ ਹਿਤੂ ਨਹੀਂ ਸਨ, ਦੈਵਯੋਗ ਨਾਲ ਏਧਰੋਂ ਓਧਰੋਂ ਮਹਾਰਾਜਾ ਦੇ ਪਾਸ ਆ ਲੱਗੇ, ਜਿਸ ਤੋਂ ਕਈ ਭਦ੍ਰਪੁਰੁਸਾਂ ਦਾ ਅਪਮਾਨ ਹੋਇਆ ਅਤੇ ਰਿਆਸਤ ਪਟਿਆਲੇ ਨਾਲ ਵ੍ਰਿਥਾ ਅਨੇਕ ਝਗੜੇ ਛਿੜ ਪਏ. ਇਹ ਮੁਆਮਲਾ ਇੱਥੋਂ ਤਕ ਵਧਿਆ ਕਿ ਮਹਾਰਾਜਾ ਨੂੰ ੨੫ ਹਾੜ੍ਹ ਸੰਮਤ ੧੯੮੦ (੯ ਜੁਲਾਈ ਸਨ ੧੯੨੩) ਨੂੰ ਰਾਜ ਦਾ ਤਿਆਗ ਕਰਨਾ ਪਿਆ. ਰਿਆਸਤ ਤੋਂ ਤਿੰਨ ਲੱਖ ਰੁਪਯਾ ਸਾਲਾਨਾ ਮੁਕੱਰਰ ਹੋਕੇ ਦੇਹਰੇਦੂਨ ਰਹਿਣ ਦੀ ਗਵਰਨਮੇਂਟ ਵੱਲੋਂ ਆਗ੍ਯਾ ਹੋਈ. ਅਰ ਰਿਆਸਤ ਦੇ ਪ੍ਰਬੰਧ ਲਈ ਮਹਾਰਾਜਾ ਦੀ ਇੱਛਾ ਅਨੁਸਾਰ ਇੱਕ ਅੰਗ੍ਰੇਜ਼ ਐਡਮਿਨਿਸਟ੍ਰੇਟਰ (administrator)¹² ਥਾਪਿਆ ਗਿਆ.#੨੫ ਮਾਘ ਸੰਮਤ ੧੯੮੩ (੬ ਫਰਵਰੀ ਸਨ ੧੯੨੭) ਨੂੰ ਮਹਾਰਾਜਾ ਰਿਪੁਦਮਨਸਿੰਘ ਜੀ ਨੇ ਅਬਿਚਲਨਗਰ ਦੁਬਾਰਾ ਅੰਮ੍ਰਿਤ ਛਕਕੇ ਨਾਉਂ ਗੁਰੁਚਰਨ ਸਿੰਘ ਬਦਲਿਆ.#੧੯ ਫਰਵਰੀ ਸਨ ੧੯੨੮ ਨੂੰ ਸਰਕਾਰ ਵੱਲੋਂ ਇੱਕ ਐਲਾਨ ਨਿਕਲਿਆ ਕਿ ਮਹਾਰਾਜਾ ਰਿਪੁਦਮਨ ਸਿੰਘ (ਗੁਰੁਚਰਨਸਿੰਘ) ਨੂੰ ਜਿਨ੍ਹਾਂ ਸ਼ਰਤਾਂ ਤੇ ਰਿਆਸਤ ਤੋਂ ਕਿਨਾਰੇ ਹੋਣ ਦੀ ਪਰਵਾਨਗੀ ਦਿੱਤੀ ਗਈ ਸੀ, ਉਨ੍ਹਾਂ ਦੀ ਪਾਲਨਾ ਨਹੀਂ ਹੋਈ, ਇਸ ਲਈ ਗੁਜ਼ਾਰਾ ਤਿੰਨ ਲੱਖ ਦੀ ਥਾਂ ਇੱਕ ਲੱਖ ਵੀਹ ਹਜ਼ਾਰ ਰੁਪਯਾ ਸਾਲਾਨਾ ਕੀਤਾ ਜਾਵੇ ਅਤੇ ਮਹਾਰਾਜਾ ਦੀ ਪਦਵੀ ਜਬਤ ਕੀਤੀ ਜਾਵੇ ਅਰ ਮਦਰਾਸ ਦੇ ਇਲਾਕੇ ਕੋਡੇਕਾਨਲ¹³ ਸਰਕਾਰੀ ਨਿਗਰਾਨੀ ਵਿੱਚ ਰੱਖਿਆ ਜਾਵੇ.#੨੩ ਫਰਵਰੀ ਸਨ ੧੯੨੮ ਨੂੰ ਗਵਰਨਰ ਜਨਰਲ ਦੇ ਏਜੈਂਟ ਨੇ ਦੇਹਰੇਦੂਨ ਪਹੁੰਚਕੇ ਟਿੱਕਾ ਪ੍ਰਤਾਪ ਸਿੰਘ ਜੀ ਨੂੰ ਮੁਰਾਸਲਾ ਦਿੱਤਾ, ਜਿਸ ਵਿੱਚ ਲਿਖਿਆ ਸੀ ਕਿ ਆਪ ਨੂੰ ਸ਼ਹਨਸ਼ਾਹ ਨੇ ਨਾਭੇ ਦਾ ਮਹਾਰਾਜਾ ਮੰਨ ਲਿਆ ਹੈ.#ਮਹਾਰਾਜਾ ਪ੍ਰਤਾਪ ਸਿੰਘ ਜੀ ਆਪਣੀ ਮਾਤਾ ਮਹਾਰਾਣੀ ਸਰੋਜਨੀ ਦੇਵੀ ਦੀ ਨਿਗਰਾਨੀ ਵਿੱਚ ਦੇਹਰੇਦੂਨ ਰਹਿਂਦੇ ਅਤੇ ਸਿਖਯਾ ਪਾ ਰਹੇ ਹਨ.#ਰਿਆਸਤ ਨਾਭੇ ਦਾ ਰਕਬਾ ੯੬੮ ਵਰਗ ਮੀਲ ਹੈ. ਸਨ ੧੯੨੧ ਦੀ ਮਰਦੁਮਸ਼ੁਮਾਰੀ ਅਨੁਸਾਰ ਆਬਾਦੀ ੨੬੩, ੩੯੪ ਹੈ.#ਰਿਆਸਤ ਦਾ ਦਰਜਾ ਪੰਜਾਬ ਵਿੱਚ ਚੌਥਾ ਹੈ. ਵਾਇਸਰਾਏ ਦੇ ਦਰਬਾਰ ਵਿੱਚ ਨਾਭੇ ਦੀ ਨਿਸ਼ਸਤ ਜੀਂਦ ਤੋਂ ਹੇਠ ਹੈ, ਪਰ ਬਾਜ਼ਦੀਦ (return visit) ਜੀਂਦ ਤੋਂ ਪਹਿਲਾਂ ਹੁੰਦੀ ਹੈ ਅਰ ਸਲਾਮੀ ੧੩. ਤੋਪਾਂ ਦੀ ਹੈ. ਰਿਆਸਤ ਦੀ ਕੁੱਲ ਆਮਦਨ ੨੪੦੦੦੦੦ ਰੁਪਯਾ ਸਾਲਾਨਾ ਹੈ.#ਨਾਭੇ ਸ਼ਹਿਰ ਵਿੱਚ ਇੱਕ ਹਾਈ ਸਕੂਲ, ਇੱਕ ਮਿਡਲ ਗਰਲ ਸਕੂਲ, ਇਲਾਕੇ ਵਿੱਚ ਛੀ ਮਿਡਲ ਸਕੂਲ, ਤੇਈਸ ਪ੍ਰਾਇਮਰੀ ਸਕੂਲ ਹਨ. ਨਾਭੇ ਸ਼ਹਿਰ ਵਿੱਚ ਇੱਕ ਬਹੁਤ ਸੁੰਦਰ ਸਿਵਲ ਹਾਸਪਿਟਲ ਅਤੇ ਇੱਕ ਫੌਜੀ ਹਸਪਤਾਲ ਹੈ. ਇਲਾਕੇ ਵਿੱਚ ਅੱਠ ਡਿਸਪੈਨਸਰੀਆਂ ਹਨ. ਫੌਜ- ਅਕਾਲ ਇਨਫੈਂਟਰੀ (Infantry) ੪੫੦, ਪੁਲਿਸ ੪੧੫ ਹੈ.#ਮਹਾਰਾਜਾ ਦਾ ਪੂਰਾ ਖ਼ਿਤਾਬ ਹੈ- ਹਿਜ਼ ਹਾਈਨੈਸ (His Highness) ਫ਼ਰਜ਼ੰਦੇ ਅਰਜਮੰਦ ਅ਼ਕ਼ੀਦਤ ਪੈਵੰਦ ਦੋਲਤੇ ਇੰਗਲਿਸ਼ੀਆ ਬੈਰਾੜਵੰਸ਼ ਸ਼ਰਮੌਰ¹⁴ ਰਾਜਾਏ ਰਾਜਗਾਨ ਮਹਾਰਾਜਾ ਪ੍ਰਤਾਪ ਸਿੰਘ ਮਾਲਵੇਂਦ੍ਰ ਬਹਾਦੁਰ.#ਨਾਭੇ ਕਿਲੇ ਅੰਦਰ ਪੱਛੋਂ ਵੱਲ ਦੇ ਬੁਰਜ ਵਿੱਚ ਗੁਰਦ੍ਵਾਰਾ "ਸਿਰੋਪਾਉ" ਹੈ. ਇੱਥੇ ਗੁਰੂ ਸਾਹਿਬ ਦੀਆਂ ਇਤਨੀਆਂ ਵਸਤਾਂ ਹਨ:-#(ੳ) ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਚੋਲਾ, ਜੋ ਗੁਰੂ ਸਾਹਿਬ ਨੇ ਹੁਕਮਨਾਮੇ ਨਾਲ ਬਾਬਾ ਤਿਲੋਕ ਸਿੰਘ, ਰਾਮਸਿੰਘ ਜੀ ਨੂੰ ਕ੍ਰਿਪਾ ਕਰਕੇ ਭੇਜਿਆ. ਇਸ ਦੇ ਬਾਹਰ ਰੇਸ਼ਮੀ ਧਾਰੀਦਾਰ ਮਸਰੂ, ਅੰਦਰ ਮਲਾਗੀਰੀ ਰੇਸ਼ਮੀ ਵਸਤ੍ਰ ਹੈ.#(ਅ) ਦਸ਼ਮੇਸ਼ ਜੀ ਦਾ ਹੁਕਮਨਾਮਾ. ਇਹ ਅਸਲ ਹੁਕਮਨਾਮਾ ਪਟਿਆਲੇ ਹੈ, ਨਕਲ ਨਾਭੇ ਹੈ. ਹੁਕਮਨਾਮੇ ਦਾ ਪਾਠ ਦੇਖੋ, ਤਿਲੋਕ ਸਿੰਘ ਸ਼ਬਦ ਵਿੱਚ.#(ੲ) ਦਸਤਾਰ ਕਲਗੀਧਰ ਦੀ, ਜੋ ਸਤਿਗੁਰੂ ਨੇ ਭੰਗਾਣੀ ਦੇ ਜੰਗ ਪਿੱਛੋਂ ਸਾਈਂ ਬੁੱਧੂਸ਼ਾਹ ਸਢੌਰੇ ਵਾਲੇ ਨੂੰ ਬਖ਼ਸ਼ੀ.#(ਸ) ਦਸਤਾਰ ਨਾਲ ਕੰਘਾ, ਜਿਸ ਵਿੱਚ ਵਾਹੇ ਹੋਏ ਕੇਸ਼ ਹਨ.#(ਹ) ਦਸਤਾਰ ਨਾਲ ਕਰਦ, ਜੋ ਕਰੀਬ ਸਾਢੇ ਤਿੰਨ ਇੰਚ ਲੰਮੀ ਹੈ.#(ਕ) ਇਨ੍ਹਾਂ ਤਿੰਨ੍ਹਾਂ ਵਸਤਾਂ ਨਾਲ ਜੋ ਬੁੱਧੂਸ਼ਾਹ ਨੂੰ ਕਲਗੀਧਰ ਨੇ ਹੁਕਮਨਾਮਾ ਬਖ਼ਸ਼ਿਆ. * ਇਹ ਚਾਰੇ ਵਸਤਾਂ (ਨੰ: ੲ, ਸ, ਹ, ਕ) ਸਾਂਈਂ ਬੁੱਧੂਸ਼ਾਹ ਦੀ ਔਲਾਦ ਦਾ ਮਾਕੂਲ ਗੁਜ਼ਾਰਾ ਕਰਕੇ, ਮਹਾਰਾਜਾ ਭਰਪੂਰ ਸਿੰਘ ਜੀ ਨੇ ਲੈ ਲਈਆਂ ਸਨ.#(ਖ) ਕੋਰੜਾ ਗੁਰੂ ਹਰਗੋਬਿੰਦ ਸਾਹਿਬ ਦਾ, ਇਸ ਦੀ ਡੰਡੀ ਬੈਂਤ ਦੀ ਹੈ.#(ਗ) ਤੇਗਾ ਗੁਰੂ ਹਰਿਗੋਬਿੰਦ ਸਾਹਿਬ ਦਾ.#(ਘ) ਸ਼੍ਰੀ ਸਾਹਿਬ ਕਲਗੀਧਰ ਦਾ, ਜੋ ਸਤਿਗੁਰੂ ਨੇ ਤਿਲੋਕਸਿੰਘ ਜੀ ਨੂੰ ਅੰਮ੍ਰਿਤ ਛਕਾਉਣ ਸਮੇਂ ਸੰਮਤ ੧੭੬੩ ਵਿੱਚ ਦਮਦਮੇ ਬਖ਼ਸ਼ਿਆ. ਇਸ ਦੇ ਇੱਕ ਤਰਫ ਪਾਠ ਹੈ- "ਸ਼੍ਰੀ ਭਗੋਤੀ ਜੀ ਸਹਾਇ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸ." ਦੂਜੀ ਤਰਫ ਹੈ- "ਪਾਤਸ਼ਾਹੀ ਦਸ."#(ਙ) ਸ਼੍ਰੀ ਸਾਹਿਬ ਦਸ਼ਮੇਸ਼ ਦਾ, ਜੋ ਬਡਰੁੱਖਿਆਂ ਤੋਂ ਮਹਾਰਾਜਾ ਹੀਰਾਸਿੰਘ ਜੀ ਆਪਣੇ ਨਾਲ ਨਾਭੇ ਲਿਆਏ, ਇਸ ਉੱਪਰ ਪਾਠ ਹੈ- "ਗੁਰੂ ਗੋਬਿੰਦਸਿੰਘ ਕੇ ਕਮਰ ਕੀ ਤਲਵਾਰ ਹੈਗੀ, ਬਧੇ ਦੇਗ ਤੇ, ਯਾ ਤੇਗ ਤੇ." ਕਬਜੇ ਪੁਰ ਪਾਠ ਹੈ- "ਗੁਰੂ ਨਾਨਕ ਸਰਬ ਸਿੱਖਾਂ ਨੂੰ ਸਹਾਇ."#(ਚ) ਤਲਵਾਰ ਕਲਗੀਧਰ ਦੀ, ਜੋ ਕਲ੍ਹਾਰਾਇ ਨੂੰ ਬਖ਼ਸ਼ੀ ਸੀ. ਇਹ ਕੋਟਲੇ ਵਾਲੇ ਨਵਾਬ ਸਾਹਿਬ ਦੇ ਜਰੀਏ ਮਹਾਰਾਜਾ ਜਸਵੰਤਸਿੰਘ ਨੂੰ ਮਿਲੀ. ਇਸ ਪੁਰ Genoa¹⁵ ਲਿਖਿਆ ਹੈ.#(ਛ) ਖੰਜਰ ਗੁਰੂ ਗੋਬਿੰਦਸਿੰਘ ਜੀ ਦਾ, ਜੋ ਛੋਟੀ ਉਮਰ ਵਿੱਚ ਕਮਰ ਸਜਾਇਆ ਕਰਦੇ ਸਨ, ਇਸ ਪੁਰ ਪਾਠ ਹੈ-#"ਸੰਮਤ ੧੭੪੧ ਸਤਿ ਸ੍ਰੀ ਅਕਾਲ ਪੁਰਖ ਜੀ ਸਹਾਇ।#ਤੁਹੀ ਖੜਗਧਾਰਾ ਤੁਹੀ ਬਾਢਵਾਰੀ।#ਤੁਹੀ ਤੀਰ ਤਰਵਾਰ ਕਾਤੀ ਕਟਾਰੀ।#ਹਲੱਬੀ ਜਨੱਬੀ ਮਗਰਬੀ ਤੁਹੀ ਹੈ।#ਨਿਹਾਰੋ ਜਹਾਂ ਆਪ ਠਾਢੀ ਵਹੀਂ ਹੈ।×××#(ਜ) ਦਸ਼ਮੇਸ਼ ਦੇ ਢਾਲੇ ਦੇ ਦੋ ਫੁੱਲ, ਜਿਨ੍ਹਾਂ ਪੁਰ ਦਸ ਅਵਤਾਰਾਂ ਦੀਆਂ ਤਸਵੀਰਾਂ ਹਨ.#(ਝ) ਕਲਗੀਧਰ ਦੇ ਤੀਰ ਦੀ ਮੁਖੀ. ਇਸ ਦਾ ਪ੍ਰਸੰਗ ਇਉਂ ਹੈ:-#ਦਸ਼ਮੇਸ਼ ਆਨੰਦਪੁਰ ਇੱਕ ਸਿੰਮਲ ਦੇ ਬਿਰਛ ਵਿੱਚ ਤੀਰਾਂ ਦਾ ਨਿਸ਼ਾਨਾ ਲਗਾਇਆ ਕਰਦੇ ਸਨ. ਉਹ ਬਿਰਛ ਕੁਝ ਵਰ੍ਹੇ ਵੀਤੇ ਹਨ ਕਿ ਸੁੱਕ ਕੇ ਡਿਘ ਪਿਆ. ਉਸ ਵਿੱਚੋਂ ਕਈ ਮੁਖੀਆਂ ਲੱਭੀਆਂ, ਇੱਕ ਮੁਖੀ ਕੇਸਗੜ੍ਹ ਦੇ ਪੁਜਾਰੀਸਿੰਘ ਨੇ ਬਾਬਾ ਨਾਰਾਯਣ ਸਿੰਘ ਜੀ ਮਹੰਤ ਡੇਰਾ ਬਾਬਾ ਅਜਾਪਾਲ ਸਿੰਘ ਸਾਹਿਬ ਨੂੰ ਦਿੱਤੀ, ਉਨ੍ਹਾਂ ਨੇ ਮਹਾਰਾਜਾ ਹੀਰਾਸਿੰਘ ਨੂੰ ਦਿੱਤੀ.#(ਞ) ਇੱਕ ਪੁਸਤਕ, ਜਿਸ ਵਿੱਚ ਚਰਿਤ੍ਰਾਂ ਦਾ ਪਾਠ ਹੈ. ਇਸ ਦੇ ਪਤ੍ਰੇ ੩੦੦ ਹਨ. ਭਾਈ ਤਾਰਾਸਿੰਘ ਕਵੀ ਨੇ ਦੱਸਿਆ ਹੈ ਕਿ ਇਹ ਕਲਗੀਧਰ ਦਾ ਲਿਖਿਆ ਹੋਇਆ ਹੈ. ਰਾਜਾ ਭਰਪੂਰ ਸਿੰਘ ਜੀ ਨੇ ਕਵੀ ਜੀ ਨੂੰ ਦੋ ਹਜਾਰ ਨਕਦ ਅਤੇ ਦੋ ਸੌ ਰੁਪਯੇ ਸਾਲਾਨਾ ਜਾਗੀਰ ਦੇਕੇ ਇਹ ਪੁਸਤਕ ਲੈ ਲਿਆ ਹੋਇਆ ਹੈ.#ਨਾਭੇ ਦੇ ਲਹੌਰਾਂ ਵਾਲੇ ਦਰਵਾਜੇ ਤੋਂ ਬਾਹਰ ਬਾਬਾ ਅਜਾਪਾਲਸਿੰਘ ਜੀ ਦਾ ਪਵਿਤ੍ਰ ਅਸਥਾਨ ਦਰਸ਼ਨ ਯੋਗ੍ਯ ਹੈ।#੨. ਇੱਕ ਪਿੰਡ, ਜੋ ਰਿਆਸਤ ਪਟਿਆਲਾ, ਤਸੀਲ ਰਾਜਪੁਰਾ, ਬਾਣਾ ਲਾਲੜੂ ਵਿੱਚ, ਰੇਲਵੇ ਸਟੇਸ਼ਨ ਘੱਗਰ ਤੋਂ ਚਾਰ ਮੀਲ ਪੱਛਮ ਹੈ. ਇਸ ਪਿੰਡ ਤੋਂ ਦੱਖਣ ਵੱਲ ਇੱਕ ਫਰਲਾਂਗ ਪੁਰ ਦਸ਼ਮੇਸ਼ ਜੀ ਦਾ ਚੋਆਸਾਹਿਬ ਗੁਰਦ੍ਵਾਰਾ ਹੈ. ਗੁਰੂ ਜੀ ਪਾਉਂਟੇ ਤੋਂ ਆਨੰਦਪੁਰ ਜਾਂਦੇ ਵਿਰਾਜੇ ਹਨ. ਗੁਰਦ੍ਵਾਰਾ ਦਰਖਤਾਂ ਦੇ ਘਣੇ ਜੰਗਲ ਵਿੱਚ ਬਣਿਆ ਹੋਇਆ ਹੈ. ਸ਼੍ਰੀ ਗੁਰੂ ਤੇਗਬਹਾਦੁਰ ਜੀ ਦਾ ਸੀਸ ਦਿੱਲੀ ਤੋਂ ਆਨੰਦਪੁਰ ਨੂੰ ਲੈ ਜਾਂਦਾ ਸਿੱਖ ਇੱਥੇ ਕੁਝ ਸਮਾਂ ਠਹਿਰਿਆ ਸੀ. ੫੧ ਵਿੱਘੇ ਜ਼ਮੀਨ ਅਤੇ ੨੫ ਰੁਪਏ ਸਾਲਾਨਾ ਪਟਿਆਲੇ ਵੱਲੋਂ ਹਨ. ਪੁਜਾਰੀ ਸਿੰਘ ਹੈ।#੩. ਦੇਖੋ, ਨਾਭਾ ਜੀ....
ਭਾਈ ਸੁੱਖਾਸਿੰਘ ਨੇ ਗੁਰੁਵਿਲਾਸ ਵਿੱਚ ਕੇਸਗੜ੍ਹ ਦਾ ਅਨੁਵਾਦ (ਉਲਥਾ) ਕਰਕੇ ਕੇਸਕੋਟ ਅਤੇ ਕੇਸਦੁਰਗ ਆਦਿਕ ਨਾਉਂ ਬਣਾ ਦਿੱਤੇ ਹਨ. ਕੇਸਗੜ੍ਹ ਆਨੰਦਪੁਰ ਵਿੱਚ ਉਹ ਗੁਰਧਾਮ ਹੈ, ਜਿਸ ਥਾਂ ਦਸ਼ਮੇਸ਼ ਨੇ ੧. ਵੈਸਾਖ ਸੰਮਤ ੧੭੫੬ ਨੂੰ ਅਮ੍ਰਿਤਦਾਨ ਦੇ ਕੇ ਮੁਰਦਿਆਂ ਨੂੰ ਜੀਵਨਦਾਨ ਦਿੱਤਾ ਅਤੇ ਕੇਸ਼ ਰੱਖਣ ਦਾ ਉਪਦੇਸ਼ ਕੀਤਾ. ਇਹ ਖ਼ਾਲਸੇ ਦਾ ਤੀਜਾ ਤਖਤ ਹੈ. ਇਸਥਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਜੋ ਸ਼ਸਤ੍ਰ ਹਨ, ਉਹ ਆਨੰਦਪੁਰ ਸ਼ਬਦ ਵਿਚ 'ਕੇਸਗੜ੍ਹ' ਦੇਖੋ....
ਸੰ. नैर्ऋत. ਸੰਗ੍ਯਾ- ਦੱਖਣ ਪੱਛਮ ਕੋਣ ਦਾ ਸ੍ਵਾਮੀ ਇਕ ਰਾਖਸ, ਜੋ ਨਿਰ਼ਿਤਿ ਦਾ ਪੁਤ੍ਰ ਹੈ. ਜ੍ਯੋਤਿਸਗ੍ਰੰਥਾਂ ਵਿੱਚ ਰਾਹੁ ਨੂੰ ਨੈਰ਼ਿਤ ਦੱਸਿਆ ਹੈ....
ਸੰ. ਸੰਗ੍ਯਾ- ਕੂਣਾ. ਗੋਸ਼ਾ. ਕਿਨਾਰਾ। ੨. ਦੋ ਦਿਸ਼ਾ ਦੇ ਮੱਧ ਦੀ ਦਿਸ਼ਾ. ਉਪਦਿਸ਼ਾ. ਦੇਖੋ, ਦਿਸ਼ਾ। ੩. ਸਾਰੰਗੀ ਦਾ ਬਾਲਦਾਰ ਕਮਾਨਚਾ. ਗਜ਼। ੪. ਤਲਵਾਰ ਆਦਿਕ ਸ਼ਸਤ੍ਰਾਂ ਦੀ ਧਾਰ। ੫. ਢੋਲ ਦਾ ਡੱਗਾ....
ਸੰਗ੍ਯਾ- ਵੈਸ਼ਾਖੀ. ਵਿਸ਼ਾਖਾ ਨਛਤ੍ਰ ਵਾਲੀ ਪੂਰਣਮਾਸੀ। ੨. ਵੈਸ਼ਾਖ ਮਹੀਨੇ ਦਾ ਪਹਿਲਾ ਪ੍ਰਵਿਸ੍ਟਾ ਸੂਰਜ ਦੇ ਹਿਸਾਬ ਵੈਸ਼ਾਖ ਦਾ ਪਹਿਲਾ ਦਿਨ. ਗੁਰਦਰਸ਼ਨ ਲਈ ਵੈਸ਼ਾਖੀ ਦੇ ਦਿਨ ਦੇਸ਼ ਦੇਸ਼ਾਂਤਰਾਂ ਦੀ ਸੰਗਤਿ ਦਾ ਏਕਤ੍ਰ ਹੋਣਾ, ਅਰਥਾਤ ਵੇਸਾਖੀ ਦਾ ਮੇਲਾ, ਸਭ ਤੋਂ ਪਹਿਲਾਂ ਡੱਲਾ ਨਿਵਾਸੀ ਭਾਈ ਪਾਰੋ ਪਰਮਹੰਸ ਨੇ ਗੁਰੂ ਅਮਰਦੇਵ ਦੀ ਆਗ੍ਯਾ ਨਾਲ ਕਾਇਮ ਕੀਤਾ ਸੀ. ਖਾਲਸਾਪੰਥ ਦਾ ਇਹ ਜਨਮਦਿਨ ਭੀ ਹੈ, ਇਸ ਲਈ ਸਿੱਖਾਂ ਦਾ ਮਹਾਨ ਪਰਵ ਹੈ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਅ਼. [خالسہ] ਖ਼ਾਲਿਸਹ. ਵਿ- ਸ਼ੁੱਧ। ੨. ਬਿਨਾ ਮਿਲਾਵਟ. ਨਿਰੋਲ. "ਕਹੁ ਕਬੀਰ ਜਨ ਭਏ ਖਾਲਸੇ¹ ਪ੍ਰੇਮਭਗਤਿ ਜਿਹ ਜਾਨੀ." (ਸੋਰ) ੩. ਸੰਗ੍ਯਾ- ਉਹ ਜਮੀਨ ਜਾਂ ਮੁਲਕ, ਜੋ ਬਾਦਸ਼ਾਹ ਦਾ ਹੈ. ਜਿਸ ਪੁਰ ਕਿਸੇ ਜਾਗੀਰਦਾਰ ਅਥਵਾ ਜਿਮੀਦਾਰ ਦਾ ਸ੍ਵਤ੍ਵ ਨਹੀਂ। ੪. ਅਕਾਲੀ ਧਰਮ. ਵਾਹਗੁਰੂ ਜੀ ਕਾ ਖਾਲਸਾ. ਸਿੰਘ ਪੰਥ। ੫. ਖਾਲਸਾਧਰਮਧਾਰੀ ਗੁਰੁ ਨਾਨਕ ਪੰਥੀ.#"ਜਾਗਤਜੋਤਿ ਜਪੈ ਨਿਸ ਬਾਸਰ#ਏਕ ਬਿਨਾ ਮਨ ਨੈਕ ਨ ਆਨੈ,#ਪੂਰਨ ਪ੍ਰੇਮ ਪ੍ਰਤੀਤਿ ਸਜੈ#ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ,#ਤੀਰਥ ਦਾਨ ਦਯਾ ਤਪ ਸੰਜਮ,#ਏਕ ਬਿਨਾ ਨਹਿ ਨੈਕ ਪਛਾਨੈ,#ਪੂਰਨਜੋਤਿ ਜਗੈ ਘਟ ਮੈ#ਤਬ ਖਾਲਸਾ ਤਾਹਿ ਨਖਾਲਸ ਜਾਨੈ.#(੩੩ ਸਵੈਯੇ)#ਵਾਕ ਕੀਓ ਕਰਤਾਰ ਸੰਤਨ ਲੀਓ ਬਿਚਾਰ#ਸੁਪਨੇ ਸੰਸਾਰ ਤਾਂਹਿ ਕਾਹਿ ਲਪਟਾਈਏ,#ਬਿਖਿਨ ਕੋ ਤਜੋ ਨੇਹ ਸ਼੍ਰੀਗੁਰੁ ਕੀ ਸਿੱਖ ਲੇਹ#ਨਾਸੈ ਛਿਨ ਮਾਂਹਿ ਦੇਹ ਯਮਪੁਰੀ ਜਾਈਏ,#ਸੀਸ ਨ ਮੁੰਡਾਓ ਮੀਤ! ਹੁੱਕਾ ਤਜ ਭਲੀ ਰੀਤਿ#ਪ੍ਰੇਮ ਪ੍ਰੀਤਿ ਮਨ ਕਰ ਸ਼ਬਦ ਕਮਾਈਏ,#ਜੀਵਨ ਹੈ ਦਿਨ ਚਾਰ ਦੇਖ ਬੂਝ ਕੈ ਬਿਚਾਰ#ਵਾਹਗੁਰੂ ਗੁਰੂ ਜੀ ਕਾ ਖਾਲਸਾ ਕਹਾਈਏ.#(ਗੁਰੁਸੋਭਾ)#ਖਾਲਸਾ ਹਮਾਰੀ ਸੌਜ ਖਾਲਸਾ ਹਮਾਰੀ ਮੌਜ#ਖਾਲਸਾ ਹਮਾਰੀ ਫੌਜ ਜੀਤ ਕੀ ਨਿਸ਼ਾਨੀ ਹੈ,#ਖਾਲਸਾ ਹਮਾਰੀ ਚਾਲ ਖਾਲਸਾ ਹਮਾਰੀ ਢਾਲ#ਖਾਲਸਾ ਹਮਾਰੀ ਘਾਲ ਭੋਗ ਮੋਖ ਦਾਨੀ ਹੈ,#ਖਾਲਸਾ ਹਮਾਰੀ ਜਾਨ ਖਾਲਸਾ ਹਮਾਰੀ ਆਨ#ਖਾਲਸਾ ਹਮਾਰੀ ਖਾਨ ਮੋਦ ਕੀ ਸੁਹਾਨੀ ਹੈ,#ਖਾਲਸਾ ਹਮਾਰੀ ਜਾਤਿ ਖਾਲਸਾ ਹਮਾਰੀ ਪਾਤਿ#ਸ੍ਰੀ ਗੁਰੂ ਗੋਬਿੰਦ ਸਿੰਘ ਬਾਨੀ ਯੌਂ ਬਖਾਨੀ ਹੈ,#(ਸੰਤ ਨਿਹਾਲ ਸਿੰਘ)#ਪੂਜਾ ਏਕ ਅਦ੍ਵਯ ਅਕਾਲ ਕੀ ਹੈ ਇਸ੍ਟ ਜਹਾਂ#ਸਤ੍ਯਨਾਮ ਵਾਹਗੁਰੂ ਜਾਪ ਮੁਕ੍ਤਮਾਲ ਸਾ,#ਬਾਨੀਗੁਰੁ ਗਾਯਬੇ ਕੋ ਸੂਧੀ ਗੁਰੂਗ੍ਰੰਥ ਜੂ ਕੀ#ਖਾਯਬੇ ਕੋ ਭੋਜਨ ਕੜਾਹ ਨਕ੍ਦ ਮਾਲ ਸਾ,#ਕਹੈ "ਤੋਖਹਰਿ" ਭਏ ਚਾਰੋਂ ਹੀ ਬਰਨ ਏਕ#ਦਰਨ ਮਲੇਛਨ ਕੋ ਧਾਰ੍ਯੋ ਵਪੁ ਕਾਲ ਸਾ,#ਦ੍ਵੈਮਤ ਕੋ ਸਾਲ² ਸਾ ਨਿਰਾਲਸਾ ਧਰਮ ਨੀਤਿ#ਲਾਲਸਾ³ ਭਰਨ ਧਨ੍ਯ ਭਯੋ ਪੰਥ ਖਾਲਸਾ....
ਦੇਖੋ, ਪਥੁ ੨. ਅਤੇ ਪਥ੍ਯ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...
ਦੇਖੋ, ਸਾਧਾਰਣ। ੨. ਮੈਹਿਤਪੁਰ (ਜਿਲਾ ਜਲੰਧਰ) ਦਾ ਵਸਨੀਕ ਇੱਕ ਤਖਾਣ, ਜੋ ਗੁਰੂ ਅੰਗਦ ਸਾਹਿਬ ਦਾ ਸਿੱਖ ਹੋਇਆ. ਇਹ ਪ੍ਰਚਾਰ ਦੀ ਸੇਵਾ ਭੀ ਕਰਦਾ ਸੀ. ਸਾਧਾਰਨ ਗੁਰੂ ਅਰਜਨ ਸਾਹਿਬ ਦੇ ਦਰਬਾਰ ਵਿੱਚ ਭੀ ਹਾਜਿਰ ਰਿਹਾ ਹੈ....
ਨਾਗ ਦੀ ਮਦੀਨ. ਸਰਪਣੀ. ਸੱਪਣ. ਨਾਗਿਨੀ. "ਨਾਗਨਿ ਹੋਵਾਂ ਧਰ ਵਸਾਂ." (ਗਉ ਮਃ ੧) ੨. ਬਰਛੀ। ੩. ਦੇਖੋ, ਨਾਗਨੀ ੨....
ਸੰਗ੍ਯਾ- ਛੋਟਾ ਬਰਛਾ. ਸ਼ਕ੍ਤਿ....
ਸੰਗ੍ਯਾ- ਫੁੱਟਣ ਦੀ ਕ੍ਰਿਯਾ। ੨. ਵੈਰ. ਵਿਰੱਧ. ਫੂਟ। ੩. ਦੇਖੋ, ਫੁਟ....
ਅੰ. Inch. ਸੰਗ੍ਯਾ- ਫੁੱਟ ਦਾ ਬਾਰਵਾਂ ਹਿੱਸਾ. ਗਜ਼ ਦਾ ਛੱਤੀਹਵਾਂ ਭਾਗ....
ਸੰ. भल्ल- ਭੱਲ. ਸੰਗ੍ਯਾ- ਬਰਛਾ. ਨੇਜਾ....
ਦੇਖੋ, ਅਠ....
ਵਿ- ਪਹਿਲਾ. ਪ੍ਰਥਮ. ਮੁਖੀਆ. "ਤੂ ਬਖਸੀਸੀ ਅਗਲਾ." (ਵਾਰ ਆਸਾ ਮਃ ੧) ੨. ਪੁਰਾਣਾ. ਪਹਿਲੇ ਵੇਲੇ ਦਾ। ੩. ਅੱਗੇ ਦਾ. ਅਗ੍ਰ ਭਾਗ ਦਾ। ੪. ਬਹੁਤਾ. ਅਧਿਕ. "ਇਕਨਾ ਆਟਾ ਅਗਲਾ ਇਕਨਾ ਨਾਂਹੀ ਲੋਣ." (ਸ. ਫਰੀਦ) ੫. ਸੰਗ੍ਯਾ- ਪਰਲੋਕ. ਅਗਲੀ ਦੁਨੀਆਂ....
ਵਿ- ਲੰਮਾ। ੨. ਲਟਕਦਾ ਹੋਇਆ. ਦੇਖੋ, ਲੰਬ ਧਾ। ੩. ਸੰਗ੍ਯਾ- ਕੌੜੀ ਅੱਲ ਜਾਂ ਖੱਖੜੀ। ੪. ਰਿਸ਼ਵਤ। ੫. ਦੁਰਗਾ।...
ਦੇਖੋ, ਬਿਚਕਾਰ....
ਲਗੁਡ. ਦੇਖੋ, ਲਕਰਾ, ਲਕਰੀ....
ਫ਼ਾ. [دستہ] ਦਸ੍ਤਾ. ਸੰਗ੍ਯਾ- ਕ਼ਬਜਾ. ਮੁੱਠਾ. ਹੱਥਾ। ੨. ਟੋਲਾ. ਗਰੋਹ. ਝੁੰਡ। ੩. ਸੋਟਾ. ਡੰਡਾ। ੪. ਕਾਗ਼ਜ ਦੇ ਚੌਬੀਹ ਤਾਉ ਦਾ ਗੱਠਾ....
ਅ਼. [سیف] ਸੰਗ੍ਯਾ- ਸਿੱਧੀ ਤਲਵਾਰ. "ਸੈਫ ਸਰੋਹੀ ਸੈਹਥੀ." (ਸਨਾਮਾ)...
ਵ੍ਯ- ਯਾ. ਵਾ. ਕਿੰਵਾ. ਜਾਂ....
ਸੰਗ੍ਯਾ- ਲਿਬਾਸ. ਭੇਸ. ਵਰ੍ਣ. "ਕਲਿਜੁਗ ਹੋਸੀ ਨੀਲਾ ਬਾਣਾ." (ਰਹਿਤ) ੨. ਸੰ. ਵਾਨ. ਪੇਟਾ. ਤਾਣੇ ਵਿੱਚ ਬਣਿਆਂ ਤੰਦਾਂ. "ਇੱਕ ਸੂਤ ਕਰ ਤਾਣਾ ਬਾਣਾ." (ਭਾਗੁ) ੩. ਵਾਣ. ਤੀਰ. "ਆਪੇ ਧਨੁਖੁ ਆਪੇ ਸਰਬਾਣਾ." (ਮਾਰੂ ਸੋਲਹੇ ਮਃ ੧) ਆਪ ਸਰਕੰਡੋ ਦਾ ਤੀਰ ਹੈ। ੪. ਇੱਕ ਸ਼ਸਤ੍ਰ. ਜੋ ਸੈਫ ਦੀ ਸ਼ਕਲ ਦਾ ਹੈ. ਦੇਖੋ, ਆਨੰਦਪੁਰ ਸ਼ਬਦ ਵਿੱਚ ਅੰਗ ੪. ਦਾ (ੲ) ਅੱਖਰ....
ਵ੍ਯ- ਸਹਿਤ. ਸਾਥ. ਮਿਲਿਆ ਹੋਇਆ....
ਵਿ- ਤੀਨ. ਤ੍ਰਯ (ਤ੍ਰੈ)....
ਵ੍ਯ- ਪੁਨਹ. ਬਹੁਰ। ੨. ਸੰਗ੍ਯਾ- ਗੇੜਾ ਚਕ੍ਰ. "ਫੇਰ ਮਿਲੇ, ਪਰ ਫੇਰ ਨ ਆਏ." (ਦੱਤਾਵ) ਚੌਰਾਸੀ ਦੇ ਗੇੜੇ ਵਿੱਚ ਪੈ ਗਏ, ਪਰ ਮੁੜਕੇ ਉਸ ਸ਼ਕਲ ਵਿੱਚ ਪੁਨਃ ਨ ਆਏ. "ਬਹੁਤੇ ਫੇਰ ਪਏ ਕਿਰਪਨ ਕਉ." (ਧਨਾ ਮਃ ੩) "ਸਤਿਗੁਰਿ ਮਿਲਿਐ ਫੇਰ ਨ ਪਵੈ." (ਸ੍ਰੀ ਅਃ ਮਃ ੩) ੩. ਦਾਉ. ਪੇਚ। ੪. ਦਾਖਿਲੇ ਤੋਂ ਵਾਪਿਸੀ. ਅੰਦਰ ਵੜਨੋਂ ਰੁਕਾਵਟ. "ਦਰਿ ਫੇਰ ਨ ਕੋਈ ਪਾਇਦਾ." (ਮਾਰੂ ਸੋਲਹੇ ਮਃ ੫)...
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਸੰ. ਸੰਗ੍ਯਾ- ਛਿਆਨਵੇ (੯੬) ਰੱਤੀਭਰ ਵਜ਼ਨ. ਤੋਲਾ। ੨. ਸੰ. ਤੋਲ. ਤਰਾਜੂ. ਤੱਕੜੀ। ੩. ਵਜ਼ਨ. ਭਾਰ ਦਾ ਮਾਨ.#ਸ਼ਾਰੰਗਧਰ ਵਿੱਚ ਤੇਲ ਇਸ ਤਰਾਂ ਹੈ:-#੩੦ ਪ੍ਰਮਾਣੁ ਦਾ ਤ੍ਰਸਰੇਣੁ (ਅਥਵਾ ਵੰਸ਼ੀ).#੬. ਤ੍ਰਸਰੇਣੁ ਦਾ ਮਰੀਚਿ.#੬. ਮਰੀਚਿ ਦਾ ਰਾਈ.#੩. ਰਾਈ ਸਰ੍ਸਪ.#੮. ਸਰ੍ਸਪ ਦਾ ਜੌਂ (ਯਵ).#੪. ਜੌਂ ਦੀ ਗੁੰਜਾ (ਰੱਤੀ).#੬. ਗੁੰਜਾ ਦਾ ਮਾਸ਼ਾ. ਮਾਸ਼ੇ ਦਾ ਨਾਉਂ "ਹੇਮ" ਅਤੇ "ਧਾਨ੍ਯਕ" ਭੀ ਹੈ.#ਕਈਆਂ ਨੇ ਅੱਠ ਖ਼ਸ਼ਖ਼ਾਸ਼ ਦੀ ਰਾਈ, ਚਾਰ ਰਾਈ ਦਾ ਚਾਵਲ, ਅੱਠ ਚਾਵਲ ਦੀ ਰੱਤੀ, ਅੱਠ ਰੱਤੀ ਦਾ ਮਾਸ਼ਾ, ਗ੍ਯਾਰਾਂ ਮਾਸ਼ੇ ਦਾ ਤੋਲਾ, ਦੋ ਤੋਲੇ ਦੀ ਸਰਸਾਹੀ, ਦੋ ਸਰਸਾਹੀ ਦਾ ਅੱਧ ਪਾ, ਦੋ ਅੱਧ ਪਾ ਦਾ ਪਾਈਆ, ਚਾਰ ਪਾਉ ਦਾ ਸੇਰ, ਪੰਜ ਸੇਰ ਦੀ ਪੰਜਸੇਰੀ, ਦ ਪੰਜਸੇਰੀ ਦੀ ਧੜੀ, ਦੋ ਧੜੀ ਦਾ ਧੌਣ (ਅਰ੍ਧਮਨ), ਦੋ ਧੌਣ ਦਾ ਮਣ, ਅਤੇ ਪੰਜ ਮਣ ਦਾ ਭਾਰ ਲਿਖਿਆ ਹੈ.#ਭਾਈ ਗੁਰਦਾਸ ਜੀ ਲਿਖਦੇ ਹਨ:-#ਏਕ ਮਨ ਆਠ ਖੰਡ ਖੰਡ ਖੰਡ ਪਾਂਚ ਟੂਕ,#ਟੂਕ ਟੂਕ ਚਾਰੁ ਫਾਰਿ ਫਾਰ ਦੋਇ ਫਾਰ ਹੈ.#ਤਾਹੂ ਤੇ ਪਈਸੇ ਔ ਪਈਸਾ ਏਕ ਪਾਂਚ ਟਾਂਕ,#ਟਾਂਕ ਟਾਂਕ ਮਾਸੇ ਚਾਰ ਅਨਿਕ ਪ੍ਰਕਾਰ ਹੈ.#ਮਾਸਾ ਏਕ ਆਠ ਰੱਤੀ ਰੱਤੀ ਆਠ ਚਾਵਰ ਕੀ,#ਹਾਟ ਹਾਟ ਕਨੁ ਕਨੁ ਤੋਲ ਤੁਲਾਧਾਰ ਹੈ.#ਪੁਰ ਪੁਰ ਪੂਰ ਰਹੇ ਸਕਲ ਸੰਸਾਰ ਵਿਖੈ,#ਵਸ ਆਵੈ ਕੈਸੋ ਜਾਂਕੋ ਏਤੋ ਵਿਸਤਾਰ ਹੈ. (ਭਾਗੁ ਕ)#ਇਸ ਕਬਿੱਤ ਵਿੱਚ "ਮਨ" ਸ਼ਬਦ ਦੋ ਅਰਥ ਰਖਦਾ ਹੈ- ਦਿਲ ਅਤੇ ਚਾਲੀ ਸੇਰ ਤੋਲ. ਅੱਠ ਖੰਡ- ਅੱਠ ਪੰਜਸੇਰੀਆਂ. ਪੰਚ ਟੂਕ- ਪੰਜ ਸੇਰ. ਚਾਰ ਫਾੜ- ਚਾਰ ਪਾਈਏ. ਐਸੇ ਹੀ ਅੱਧ ਪਾ, ਸਰਸਾਹੀ, ਟਾਂਕ, ਮਾਸਾ, ਰੱਤੀ, ਚਾਵਲ ਆਦਿ ਜਾਣੋ.#ਇਸ ਸਮੇਂ ਪ੍ਰਚਲਿਤ ਤੋਲ ਇਹ ਹੈ-#੮. ਚਾਵਲ, ਰੱਤੀ.#੮. ਰੱਤੀ, ਮਾਸ਼ਾ.#੧੨ ਮਾਸ਼ੇ, ਤੋਲਾ.#੫. ਤੋਲਾ, ਛਟਾਂਕ.#੪. ਛਟਾਂਕ, ਪਾਵ (ਪਾਈਆ).#੧੬ ਛਟਾਂਕ, ਸੇਰ.#੪੦ ਸੇਰ, ਮਨ....
ਸੰ. ਵਿਰ੍ਤ. ਸੰਗ੍ਯਾ- ਵੱਟੀ. ਦੀਵੇ ਦੀ ਬਾਤੀ। ੨. ਮੋਮ ਦੀ ਬੱਤੀ, ਧੂਪਬੱਤੀ ਆਦਿ। ੩. ਦੇਖੋ, ਬਤੀਸ....
ਸੰ. षट्टङ्क ਸਟੰਕ. ਸੰਗ੍ਯਾ- ਛੀ ਟੰਕ ਪ੍ਰਮਾਣ. ਸੇਰ ਦਾ ਸੋਲਵਾਂ ਹਿੱਸਾ. ਪੰਜ ਤੋਲਾਭਰ....
ਅ਼. [عبارت] ਸੰਗ੍ਯਾ- ਵਾਕ੍ਯਰਚਨਾ. ਸ਼ਬਦਾਂ ਨੂੰ ਵ੍ਯਾਕਰਣ ਦੀ ਰੀਤੀ ਨਾਲ ਜੋੜਨ ਦੀ ਕ੍ਰਿਯਾ....
ਕ੍ਰਿ. ਵਿ- ਕੋਲ. ਨੇੜੇ. ਸਮੀਪ. "ਸਰਬ ਚਿੰਤ ਤੁਧੁ ਪਾਸੇ." (ਬਿਲਾ ਮਃ ੧) ੨. ਪਾਸਾ ਦਾ ਬਹੁਵਚਨ....
ਦੋਧਾਰਾ ਖੜਗ. ਦੋਹਾਂ ਪਾਸਿਆਂ ਤੋਂ ਖੰਡਨ ਕਰਨ ਵਾਲਾ ਸ਼ਸਤ੍ਰ. "ਤ੍ਰੈ ਸੈ ਹੱਥ ਉਤੰਗੀ ਖੰਡਾ ਧੂਹਿਆ." (ਕਲਕੀ) ਦੇਖੋ, ਸਸਤ੍ਰ। ੨. ਮਾਇਆ, ਜੋ ਖੰਡ (ਦ੍ਵੰਦ ਪਦਾਰਥ) ਰਚਣ ਵਾਲੀ ਹੈ. "ਖੰਡਾ ਪ੍ਰਿਥਮੈ ਸਾਜਕੈ ਜਿਨਿ ਸਭ ਸੰਸਾਰ ਉਪਾਯਾ." (ਚੰਡੀ ੩)...
ਵਿ- ਦੋ ਧਾਰਾ ਵਾਲਾ। ੨. ਸੰਗ੍ਯਾ- ਖੰਡਾ ਸ਼ਸਤ੍ਰ....
ਸੰਗ੍ਯਾ- ਸਿਖ੍ਯਾ ਧਾਰਨ ਕੀ ਕ੍ਰਿਯਾ। ੨. ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਪੱਧਤਿ. "ਗੁਰੁਸਿੱਖੀ ਦਾ ਲਿੱਖਣਾ ਲੱਖ ਨ ਚਿਤ੍ਰਗੁਪਤ ਲਿਖ ਜਾਣੈ." (ਭਾਗੁ) "ਬਿਨ ਸਿੱਖੀ ਤਰਬੋ ਕਹਾਂ ਜਗਸਾਗਰ ਭਾਰਾ." (ਗੁਪ੍ਰਸੂ) ਦੇਖੋ, ਸਿੱਖਧਰਮ....
ਦੇਖੋ, ਜਦ ਅਤੇ ਜਦਹੁ....
ਮਿਲਾਵੇ. ਪਾਨ ਕਰਾਵੇ। ੨. ਸੰਬੋਧਨ. ਹੇ ਪ੍ਰਿਯ "ਪਿਆਰੇ, ਇਨਬਿਧਿ ਮਿਲਣੁ ਨ ਜਾਈ." (ਸੋਰ ਅਃ ਮਃ ੫) ੩. ਪਿਆਰਾ ਦਾ ਬਹੁਵਚਨ....
ਦੇਖੋ, ਸਿਰਾ. "ਦੋਵੈ ਸਿਰੇ ਸਤਿਗੁਰੂ ਨਿਬੇੜੇ." (ਮਾਰੂ ਮਃ ੧) ਭਾਵ- ਜਨਮ ਮਰਨ. ੨. ਸ੍ਰਿਜੇ. ਰਚੇ. ਦੇਖੋ, ਸਿਰਜਣਾ. "ਬ੍ਰਹਮਾ ਬਿਸਨ ਸਿਰੇ ਤੈ ਅਗਨਤ." (ਸਵੈਯੇ ਮਃ ੪. ਕੇ)...
ਵਿ- ਲੰਬਾਈ ਰੁਖ਼ ਦੇ ਦੋਹਾਂ ਪਾਸਿਆਂ ਤੋਂ ਭਿੰਨ- ਦਿਸ਼ਾ (ਅ਼ਰਜ) ਵਿੱਚ ਫੈਲਿਆ ਹੋਇਆ, (ਹੋਈ)....
ਸੰ. ਵਿ- ਕਾਮੀ. ਛਿਨਾਲ। ੨. ਸੰ. ਕੱਟਾਰ. ਸੰਗ੍ਯਾ- ਇੱਕ ਦੁਧਾਰਾ ਛੋਟਾ ਸ਼ਸਤ੍ਰ, ਜੋ ਕਮਰ ਵਿੱਚ ਰੱਖੀਦਾ ਹੈ. ਦੇਖੋ, ਸਸਤ੍ਰ....
ਸੰ. चित्र् ਧਾ- ਤਸਵੀਰ ਖਿੱਚਣਾ, ਅਚਰਜ ਕਰਨਾ ਅਤੇ ਅਚਰਜ ਦੇਖਣਾ। ੨. ਸੰਗ੍ਯਾ- ਲਿਖੀ ਹੋਈ ਤਸਵੀਰ. "ਚਚਾ ਰਚਿਤ ਚਿਤ੍ਰ ਹੈ ਭਾਰੀ." (ਗਉ ਬਾਵਨ ਕਬੀਰ) ਇਸ ਥਾਂ ਜਗਤਰੂਪ ਮੂਰਤਿ ਹੈ। ੩. ਦੇਖੋ, ਚੰਚਲਾ। ੪. ਕਾਵ੍ਯ ਦਾ ਇੱਕ ਅਲੰਕਾਰ. ਰਚਨਾ ਵਰਣਨ ਕੀ ਜਹਾਂ ਕੀਜੈ ਅਧਿਕ ਵਿਚਿਤ੍ਰ, ਕਵਿਅਨ ਕੇ ਮਤ ਜਾਨਿਯੇ ਅਲੰਕਾਰ ਸੋ ਚਿਤ੍ਰ. ਇਹ ਸ਼ਬਦਾਲੰਕਾਰ ਹੈ. ਚਿਤ੍ਰਕਾਵ੍ਯ ਨੂੰ ਵਿਦ੍ਵਾਨਾਂ ਨੇ ਅਧਮ ਕਾਵ੍ਯ ਲਿਖਿਆ ਹੈ, ਕਿਉਂਕਿ ਇਸ ਵਿੱਚ ਕੋਈ ਚਮਤਕਾਰੀ ਕਵਿਤਾ ਨਹੀਂ ਹੋ ਸਕਦੀ, ਕੇਵਲ ਬਾਲ ਲੀਲ੍ਹਾ ਅਤੇ ਖੇਲਮਾਤ੍ਰ ਰਚਨਾ ਹੁੰਦੀ ਹੈ. ਭਾਵੇਂ ਅਨੇਕ ਕਵੀਆਂ ਨੇ ਇਸ ਅਲੰਕਾਰ ਦੇ ਬਹੁਤ ਭੇਦ ਥਾਪੇ ਹਨ, ਪਰ ਮੁੱਖ ਪੰਜ ਹਨ, ਜਿਨ੍ਹਾਂ ਦੇ ਅੰਦਰ ਸਾਰੇ ਹੀ ਭੇਦ ਆ ਜਾਂਦੇ ਹਨ-#ਵਰਣਚਿਤ੍ਰ, ਸ੍ਥਾਨਚਿਤ੍ਰ, ਆਕਰਚਿਤ੍ਰ, ਗਤਿਚਿਤ੍ਰ ਅਤੇ ਭਾਸਾਚਿਤ੍ਰ.#(ੳ) ਵਰਣਚਿਤ੍ਰ ਇੱਕ ਪ੍ਰਕਾਰ ਦਾ ਅਕ੍ਸ਼੍ਰਖੇਲ ਹੈ, ਅਰਥਾਤ ਇੱਕ ਅੱਖਰ ਵਿੱਚ ਹੀ ਛੰਦਰਚਨਾ ਕਰਨੀ, ਜਾਂ ਛੰਦ ਦੇ ਸਾਰੇ ਅੱਖਰ ਲਘੁ ਅਥਵਾ ਗੁਰੁ ਹੋਣ ਅਤੇ ਕਿਸੇ ਅੱਖਰ ਨੂੰ ਮਾਤ੍ਰਾ ਨਾ ਲਾਉਣੀ, ਆਦਿ.#(ਅ) ਸ੍ਥਾਨਚਿਤ੍ਰ ਉਸ ਨੂੰ ਆਖਦੇ ਹਨ ਕਿ ਅੱਖਰਾਂ ਦੇ ਅਸਥਾਨ ਵਿਚਾਰਕੇ. ਇੱਕ ਥਾਂ ਬੋਲਣ ਵਾਲੇ ਹੀ ਅੱਖਰ ਇੱਕ ਛੰਦ ਵਿੱਚ ਵਰਤਣੇ, ਦੂਜੇ ਥਾਂ ਦਾ ਅੱਖਰ ਨਾ ਵਰਤਣਾ. ਇਸੇ ਦੇ ਅੰਦਰ ਨਿਰੋਸ੍ਠ ਭੀ ਆ ਜਾਂਦਾ ਹੈ.#(ੲ) ਆਕਾਰਚਿਤ੍ਰ ਉਹ ਹੈ ਕਿ ਕਮਲ, ਗਊ, ਚੌਰ ਆਦਿ ਦੀ ਮੂਰਤੀ ਲਿਖਕੇ ਉਸ ਵਿੱਚ ਛੰਦ ਲਿਖਣਾ, ਯਥਾ ਕਮਲਚਿਤ੍ਰ#(fig.)#ਜਿਨ ਦਾਨ ਦੀਨ, ਤਿਨ ਮਾਨ ਲੀਨ,#ਗੁਨ ਗ੍ਯਾਨ ਹੀਨ, ਜਨ ਜਾਨ ਖੀਨ.#(ਸ) ਗਤਿਚਿਤ੍ਰ ਉਸ ਦਾ ਨਾਮ ਹੈ ਕਿ ਸਿੱਧਾ ਪੜ੍ਹੀਏ ਤਦ ਹੋਰ ਪਾਠ, ਪੁੱਠਾ ਪੜ੍ਹੀਏ ਤਦ ਹੋਰ ਪਾਠ ਅਥਵਾ ਸਿੱਧਾ ਪੁੱਠਾ ਪੜ੍ਹਨ ਤੋਂ ਇੱਕੋ ਪਾਠ ਰਹੇ ਇਤ੍ਯਾਦਿ.#(ਹ) ਭਾਸਾਚਿਤ੍ਰ ਉਸ ਨੂੰ ਕਹੀਦਾ ਹੈ ਕਿ ਅਨੇਕ ਭਾਸਾ ਮਿਲਾਕੇ ਛੰਦਰਚਨਾ ਕੀਤੀ ਜਾਵੇ. ਇਸ ਦੀ ਸੰਗ੍ਯਾ "ਭਾਸਾਸਮਕ" ਭੀ ਹੈ.#ਉਦਾਹਰਣ-#ਮੀਰਾ ਦਾਨਾ ਦਿਲ ਸੋਚ,#ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀਮੋਚ.#ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ,#ਪਾਕ ਪਰਵਦਿਗਾਰ ਤੂ ਖੁਦਿ ਖਸਮੁ ਵਡਾ ਅਤੋਲੁ,#ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ,#ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ.#(ਤਿਲੰ ਮਃ ੧)#ਗਾਜੇ ਮਹਾਸੂਰ ਘੂੰਮੀ ਰਣੰ ਹੂਰ#ਭ੍ਰੰਮੀ ਨਭੰ ਪੂਰ ਬੇਖੰ ਅਨੂਪੰ,#ਵਲੇ ਵਲੀ ਸਾਂਈਂ ਜੀਵੀਂ ਜੁਗਾਂ ਤਾਈਂ#ਤੈਂਡੇ ਘੋਲੀ ਜਾਂਈ ਅਲਾਵੀ ਤ ਐਸੇ,#ਲਗੋ ਲਾਰ ਥਾਨੇ ਬਰੋ ਰਾਜ ਮ੍ਹਾਨੇ#ਕਹੋ ਔਰ ਕਾਨੇ ਹਠੀ ਛਾਡ ਥੇਸੌ,#ਬਰੋ ਆਨ ਮੋਕੋ ਭਜੋ ਆਜ ਤੋਕੋ#ਚਲੋ ਦੇਵਲੋਕੋ ਤਜੋ ਬੇਗ ਲੰਕਾ.#(ਰਾਮਾਵ)#ਆਫਤਾਬ ਸੇ ਰੌਸ਼ਨ ਹੋ ਤੁਮ ਹਿਮਕਰ ਸੇ ਅਤਿ ਸੀਤ,#ਧਰਤੀ ਵਾਂਙ ਖਿਮਾਂ ਨੂੰ ਧਰਦੇ ਰਹੋਂ ਸਦਾ ਨਿਰਭੀਤ. ੫. ਚਿਤ੍ਰ ਅਲੰਕਾਰ ਦਾ ਇੱਕ ਭੇਦ "ਅਰਥਚਿਤ੍ਰ" ਭੀ#ਕਵੀਆਂ ਨੇ ਮੰਨਿਆ ਹੈ, ਜੋ ਉਭਯਾਲੰਕਾਰ ਹੈ. ਇਸ#ਦਾ ਰੂਪ ਹੈ ਕਿ ਪ੍ਰਸ਼ਨ ਦਾ ਪਦ ਹੀ ਉੱਤਰ ਹੋਵੇ.#ਜਹਿਂ ਬੂਝਤ ਕਛੁ ਬਾਤ ਕੋ ਉੱਤਰ ਸੋਈ ਬਾਤ,#ਚਿਤ੍ਰ ਕਹਿਤ ਮਤਿਰਾਮ ਕਵਿ ਸਕਲ ਸੁ ਮਤਿ ਅਵਦਾਤ.#(ਲਲਿਤ ਲਲਾਮ)#ਉਦਾਹਰਣ-#ਕੋ ਕਹਿਯੇ ਜਲ ਤੇ ਸੁਖੀ, ਕਾ ਕਹਿਯੇ ਪਰ ਸ਼੍ਯਾਮ?#(ਚਿਤ੍ਰਚੰਦ੍ਰਿਕਾ)#ਕੋ ਕਹਿਯੇ ਜਲ ਤੇ ਸੁਖੀ?#ਇਸ ਦਾ ਉੱਤਰ- ਕੋਕ ਹਿਯੇ ਜਲ ਤੇ ਸੁਖੀ.#ਕਾ ਕਹਿਯੇ ਪਰ ਸ਼੍ਯਾਮ?#ਇਸ ਦਾ ਉੱਤਰ- ਕਾਕ ਹਿਯੇ ਪਰ ਸ਼੍ਯਾਮ.#(ਅ) ਅਨੇਕ ਪ੍ਰਸ਼ਨਾਂ ਦਾ ਇੱਕ ਪਦ ਨਾਲ ਹੀ ਉੱਤਰ ਦੇਣਾ, ਇਹ ਅਰਥਚਿਤ੍ਰ ਦਾ ਦੂਜਾ ਰੂਪ ਹੈ. ਇਸ ਦੀ ਸੰਗ੍ਯਾ ਸ਼ਾਸਨੋੱਤਰ ਹੈ.#ਪ੍ਰਸ਼੍ਨ ਅਨੇਕਨ ਕੋ ਇੱਕ ਉੱਤਰ।#ਭੇਦ ਚਿਤ੍ਰ ਜਾਨੋ ਸ਼ਾਸਨੋਤਰ.#ਉਦਾਹਰਣ-#ਕੋ ਸ਼ਤ੍ਰੂ ਰਤਿਨਾਥ ਕੋ? ਸ਼ਿਵਅਰਿ ਕੋ ਕ੍ਯਾ ਨਾਮ?#ਕਿਹ ਬਿਨ ਜੀਵਨ ਦੁਖੀ ਹੈ? ਉੱਤਰ ਦੀਨੋ 'ਕਾਮ'. ਤਿੰਨਾਂ ਪ੍ਰਸ਼ਨਾ ਉੱਤਰ "ਕਾਮ" ਪਦ ਨਾਲ ਦਿੱਤਾ. "ਕਾਮ" ਦਾ ਅਰਥ ਹੈ ਮਹਾਦੇਵ, ਅਨੰਗ ਅਤੇ ਕੰਮ. ਰਾਜਦ੍ਵਾਰ ਅਰੁ ਮਾਨਸਰ ਕਮਲ ਦੇਵਤਾਅੰਗ, ਕਿਸ ਸੇ ਸ਼ੋਭਨ ਹੋਤ ਹੈਂ? ਉੱਤਰ ਹੈ ਸਾਰੰਗ. "ਸਾਰੰਗ" ਸ਼ਬਦ ਨਾਲ ਚੌਹਾਂ ਪ੍ਰਸ਼ਨਾਂ ਦਾ ਉੱਤਰ ਦਿੱਤਾ, ਅਰਥਾਤ ਰਾਜਦ੍ਵਾਰ ਹਾਥੀ ਘੋੜੇ ਨਾਲ ਸੋਭਦਾ ਹੈ, ਮਾਨਸਰੋਵਰ ਰਾਜਹੰਸਾਂ ਸਾਥ, ਕਮਲ ਭੌਰਿਆਂ ਕਰਕੇ ਅਤੇ ਦੇਵਤਾ ਦੇ ਅੰਗ ਚੰਦਨ ਕਪੂਰ ਨਾਲ ਸ਼ੋਭਾ ਪਾਉਂਦੇ ਹਨ.#੬. ਅਰਥਪ੍ਰਹੇਲਿਕਾ ਅਰਥਾਲੰਕਾਰ ਚਿਤ੍ਰ ਦਾ ਤੀਜਾ ਰੂਪ ਹੈ. ਇਹ ਐਸੀ ਬੁਝਾਰਤ ਹੋਇਆ ਕਰਦੀ ਹੈ ਜਿਸ ਦੇ ਅਰਥਵਿਚਾਰ ਤੋਂ ਵਸਤੁ ਦਾ ਗ੍ਯਾਨ ਹੋਵੇ, ਪਰ ਬੁਝਾਰਤ ਵਿੱਚ ਸਪਸ੍ਟ ਨਾਮ ਨਾ ਦੱਸਿਆ ਜਾਵੇ.#ਉਦਾਹਰਣ-#ਪਉਣੈ ਪਾਣੀ ਅਗਨੀ ਕਾ ਮੇਲ,#ਚੰਚਲ ਚਪਲਬੁਧਿ ਕਾ ਖੇਲੁ,#ਨਉ ਦਰਵਾਜੇ ਦਸਵਾਂ ਦੁਆਰੁ,#ਬੁਝੁ ਰੇ ਗਿਆਨੀ ਏਹੁ ਬੀਚਾਰੁ." (ਗਉ ਮਃ ੧)#ਇਸ ਬੁਝਾਰਤ ਵਿੱਚ ਸ਼ਰੀਰ ਦਾ ਵਰਣਨ ਹੈ.#ਪੰਚ ਮਨਾਏ ਪੰਚ ਰੁਸਾਏ,#ਪੰਚ ਵਸਾਏ ਪੰਚ ਗਵਾਏ,#ਇਨ ਬਿਧਿ ਨਗਰੁ ਵੁਠਾ ਮੇਰੇ ਭਾਈ.#(ਆਸਾ ਅਃ ਮਃ ੫)#ਸਾਰਾ ਪਉਣਾ ਦੂਜਾ ਗਉਣਾ,#ਨਰ ਨਾਰੀ ਥੇ ਦੋਨੋ ਭਉਣਾ,#ਕੁਛ ਖਾਧਾ ਕੁਛ ਲੈ ਕੇ ਸਉਣਾ,#ਉੱਤਰ ਦੇਹ ਗੁਰੂ ਜੀ ਕਉਣਾ?#ਇੱਕ ਰਾਜਕੁਮਾਰੀ ਨੇ ਦਸ਼ਮੇਸ਼ ਪਾਸ ਇਹ ਪ੍ਰਸ਼ਨ ਕੀਤੇ, ਜਿਨ੍ਹਾਂ ਦਾ ਉੱਤਰ ਭਾਈ ਸੰਤੋਖ ਸਿੰਘ ਜੀ ਦੇ ਲਿਖਣ ਅਨੁਸਾਰ ਇਹ ਹੈ-#ਜਾਣੋ ਸਾਰਾ ਦੇਵਤਨ ਪੌਣਾ ਮਾਣਸਦੇਹ,#ਦੁਵਿਧਾ ਦੂਜੀ ਕਰ ਗਮਨ ਨਰ ਨਾਰੀ ਹ੍ਵੈ ਖੇਹ,#ਉਭੈ ਲੋਕ ਭੌਦਾਂ ਫਿਰੈ ਖਾਧਾ ਖਰਚ ਜਮਾਲ,#ਪ੍ਰਲੈ ਭਈ ਸੌਣਾ ਹੂਆ ਉੱਤਰ ਤੁਮਰਾ ਬਾਲ.#(ਗੁਪ੍ਰਸੂ)#ਪਾਨੀ ਮੇ ਨਿਸ ਦਿਨ ਰਹੇ ਜਾਂਕੇ ਹਾਡ ਨ ਮਾਸ,#ਕਾਮ ਕਰੇ ਤਰਵਾਰ ਕੋ ਫਿਰ ਪਾਨੀ ਮੇ ਬਾਸ.#(ਚਿਤ੍ਰਚੰਦ੍ਰਿਕਾ)#ਇਹ ਕੁੰਭਕਾਰ (ਕੁਮ੍ਹਿਆਰ) ਦਾ ਡੋਰਾ ਹੈ। ੭. ਦੇਖੋ, ਚਿਤ੍ਰਕੁਸ੍ਟ। ੮. ਚਰਾਇਤਾ। ੯. ਵਿ- ਰੰਗਬਰੰਗਾ. ਡੱਬਖੜੱਬਾ....
ਸੰ. ਕੇਸ਼. ਸੰਗ੍ਯਾ- ਸਿਰ ਦੇ ਰੋਮ. "ਕੇਸ ਸੰਗਿ ਦਾਸ ਪਗ ਝਾਰਉ." (ਗੂਜ ਮਃ ੫) ਕੇਸ, ਅਮ੍ਰਿਤਧਾਰੀ ਸਿੰਘਾਂ ਦਾ ਪਹਿਲਾ ਕਕਾਰ (ਕੱਕਾ) ਹੈ. ਦੇਖੋ, ਮੁੰਡਨ। ੨. ਕ (ਜਲ) ਦਾ ਈਸ਼. ਵਰੁਣ. ਜਲਪਤਿ। ੩. ਫ਼ਾ. [کیش] ਕੇਸ਼. ਤ਼ਰੀਕ਼ਾ. ਰਿਵਾਜ. ਦਸ੍ਤੂਰ। ੪. ਆਦਤ. ਸੁਭਾਉ। ੫. ਧਰਮ. ਮਜਹਬ। ੬. ਖ਼ਲੀਜ ਫ਼ਾਰਸ ਵਿੱਚ ਇੱਕ ਟਾਪੂ....
ਦੇਖੋ, ਗਢ ਅਤੇ ਗੜ....
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਜਿਲਾ ਹੁਸ਼ਿਆਰਪੁਰ, ਤਸੀਲ ਗੜ੍ਹਸ਼ੰਕਰ, ਥਾਣਾ ਮਾਹਿਲਪੁਰ ਵਿੱਚ ਇੱਕ ਪਿੰਡ ਹੈ, ਜੋ ਰੇਲਵੇ ਸਟੇਸ਼ਨ ਫਗਵਾੜੇ ਤੋਂ ਦਸ ਮੀਲ ਉੱਤਰ ਪੂਰਵ ਹੈ. ਇਸ ਪਿੰਡ ਵਿੱਚ ਇੱਕ ਨਿਹੰਗਾਂ ਦਾ ਡੇਰਾ ਗੁਰਦ੍ਵਾਰਾ ਹੈ. ਬਾਬਾ ਅਜੀਤਸਿੰਘ ਜੀ ਨੇ ਸੰਮਤ ੧੭੫੭ ਵਿੱਚ ਇੱਥੇ ਚਰਨ ਪਾਏ ਹਨ, ਜਦਕਿ ਬਾਬਾ ਜੀ ਦੋ ਬ੍ਰਾਹਮਣ ਲੜਕੀਆਂ ਨੂੰ ਬਸੀਕਲਾਂ ਦੇ ਪਠਾਣ ਤੋਂ ਛੁੜਾਨ ਲਈ ਆਏ ਸਨ.#ਜਦ ਸਾਹਿਬਜਾਦਾ ਜੀ ਉਨ੍ਹਾਂ ਸਤਵੰਤੀਆਂ ਨੂੰ ਛੁਡਾਕੇ ਆਨੰਦਪੁਰ ਨੂੰ ਜਾਂਦੇ ਹੋਏ ਇੱਥੇ ਪੁੱਜੇ, ਤਾਂ ਬਾਬਾ ਕਰਮਸਿੰਘ ਜੀ ਬਸੀ ਦੇ ਜੰਗ ਵਿੱਚ ਘਾਇਲ ਹੋਏ ਸਫਰ ਕਰਨ ਦੋ ਯੋਗ ਨਾ ਰਹੇ, ਬਾਬਾ ਅਜੀਤ ਸਿੰਘ ਜੀ ਨੇ ਕੁਝ ਸਮਾਂ ਇੱਥੇ ਠਹਿਰਕੇ ਨਗਰਵਾਸੀਆਂ ਨੂੰ ਹੁਕਮ ਦਿੱਤਾ ਕਿ ਕਰਮਸਿੰਘ ਜੀ ਦੀ ਯੋਗ ਸੇਵਾ ਕਰਨੀ, ਤਾਂ ਲੋਕਾਂ ਧੰਨ ਭਾਗ ਸਮਝਕੇ ਸਤਿਵਚਨ ਆਖਿਆ ਅਤੇ ਬਾਬਾ ਕਰਮਸਿੰਘ ਜੀ ਇਸ ਪਿੰਡ ਹੀ ਰਹੇ ਅਤੇ ਕਈ ਮਹੀਨੇ ਸੇਵਾ ਕਰਾਉਂਦੇ ਹੋਏ ਅੰਤ ਗੁਰਪੁਰੀ ਨੂੰ ਸਿਧਾਰੇ. ਸ਼ਹੀਦ ਕਰਮਸਿੰਘ ਜੀ ਦਾ ਸ਼ਹੀਦਗੰਜ ਇਸ ਪਿੰਡ ਵਿੱਚ ਪ੍ਰਸਿੱਧ ਅਸਥਾਨ ਹੈ.#ਬਾਬਾ ਅਜੀਤਸਿੰਘ ਜੀ ਦੇ ਚਰਣ ਪਾਉਣ ਵਾਲੀ ਥਾਂ ਗੁਰਦ੍ਵਾਰਾ ਹੈ, ਜਿਸ ਨੂੰ ਸਰਦਾਰ ਬਘੇਲਸਿੰਘ ਜੀ ਨੇ ਬਹੁਤ ਜਾਗੀਰ ਲਗਾਈ ਸੀ, ਜੋ ਪੁਜਾਰੀਆਂ ਦੇ ਝਗੜਿਆਂ ਕਰਕੇ ਹੱਥੋਂ ਜਾਂਦੀ ਰਹੀ ਹੈ, ਹੁਣ ੧੦. ਘੁਮਾਉਂ ਦੇ ਕਰੀਬ ਜ਼ਮੀਨ ਪਿੰਡ ਵੱਲੋਂ ਹੈ.#ਸਨ ੧੯੨੮ ਵਿੱਚ ਇੱਥੋਂ ਦੇ ਵਸਨੀਕ ਸਰਦਾਰ ਕੁੰਦਨਸਿੰਘ ਜੀ ਨੇ ਗੁਰਦ੍ਵਾਰੇ ਦੀ ਸੁੰਦਰ ਇਮਾਰਤ ਬਣਵਾ ਦਿੱਤੀ ਹੈ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....
ਸੰਗ੍ਯਾ- ਜਥਾ (ਯੂਥ) ਰੱਖਣ ਵਾਲਾ ਮੁਖੀਆ. ਮੰਡਲੀ ਦਾ ਸਰਦਾਰ. ਯੂਥਪ. ਇਹ ਪਦ ਖ਼ਾਸ ਕਰਕੇ ਖ਼ਾਲਸੇ ਵਿੱਚ ਪ੍ਰਚਲਿਤ ਹੈ. "ਜਥੇਦਾਰ ਜੋਕਛੁ ਕਹਿਦੇਤਾ। ਸੋਈ ਪੰਥ ਮਾਨ ਸਭ ਲੇਤਾ." (ਪੰਪ੍ਰ)...
ਸੰ. अमृत. ਸੰਗ੍ਯਾ- ਇੱਕ ਪੀਣ ਯੋਗ੍ਯ- ਪਦਾਰਥ, ਜਿਸ ਦੇ ਅਸਰ ਨਾਲ ਮੌਤ ਨਹੀਂ ਹੁੰਦੀ. ਸੁਧਾ. ਪੀਯੂਸ। ੨. ਦਸ਼ਮੇਸ਼ ਦਾ ਬਖ਼ਸ਼ਿਆ ਅਮ੍ਰਿਤਤਜਲ, ਜੋ ਸਿੰਘ ਸਜਣ ਵੇਲੇ ਛਕਾਇਆ ਜਾਂਦਾ ਹੈ. ਦੇਖੋ, ਅਮ੍ਰਿਤ ਸੰਸਕਾਰ। ੩. ਜਲ। ੪. ਘੀ। ੫. ਦੁੱਧ। ੬. ਧਨ। ੭. ਮੁਕਤਿ. ਮੋਕ੍ਸ਼੍। ੮. ਸੁਆਦਦਾਇਕ ਰਸ. "ਜਿਹ ਪ੍ਰਸਾਦਿ ਛਤੀਹ ਅਮ੍ਰਿਤ ਖਾਹਿ." (ਸੁਖਮਨੀ) ਦੇਖੋ, ਛਤੀਹ ਅਮ੍ਰਿਤ। ੯. ਦੇਵਤਾ। ੧੦. ਆਤਮਾ। ੧੧. ਪਾਰਾ। ੧੨. ਅਨਾਜ। ੧੩. ਰਸ ਦਾਇਕ ਭੋਜਨ। ੧੪. ਰੋਗਨਾਸ਼ਕ ਦਵਾ। ੧੫. ਵਿ- ਜ਼ਿੰਦਾ. ਜੋ ਮਰਿਆ ਨਹੀਂ। ੧੬. ਸੁੰਦਰ. ਪਿਆਰਾ....
ਸੰ. ਅਰ੍ਦ੍ਹ੍ਹ (ਮੰਗਣਾ) ਆਸ (ਆਸ਼ਾ). ਮੁਰਾਦ ਮੰਗਣ ਦੀ ਕ੍ਰਿਯਾ.#ਫ਼ਾ. [عرضداشت] ਅ਼ਰਜਦਾਸ਼੍ਤ. ਸੰਗ੍ਯਾ- ਪ੍ਰਾਰਥਨਾ. ਬੇਨਤੀ. ਵਿਨ੍ਯ. "ਅਰਦਾਸ ਬਿਨਾ ਜੋ ਕਾਜ ਸਿਧਾਵੈ." (ਤਨਾਮਾ) "ਅਰਦਾਸਿ ਸੁਨੀ ਭਗਤ ਅਪੁਨੇ ਕੀ." (ਸੋਰ ਮਃ ੫)#ਸਿੱਖ ਧਰਮ ਵਿੱਚ ਨਿੱਤ ਨੇਮ ਦੀ ਬਾਣੀ ਦਾ ਪਾਠ ਕਰਕੇ, ਅਤੇ ਹੋਰ ਅਨੇਕ ਕਾਰਜਾਂ ਦੀ ਨਿਰਵਿਘਨ ਪੂਰਤੀ ਲਈ, ਕੇਵਲ ਕਰਤਾਰ ਅੱਗੇ ਅਰਦਾਸ ਕਰਨੀ ਵਿਧਾਨ ਹੈ, ਅਤੇ ਅਰਦਾਸ ਕਰਨ ਵੇਲੇ ਦੋਵੇਂ ਹੱਥ ਜੋੜਕੇ ਖੜੇ ਹੋਣ ਦੀ ਆਗ੍ਯਾ ਹੈ, ਯਥਾ:-#"ਸੁਖ ਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ." (ਸਿਰੀ ਮਃ ੫)#"ਆਪੇ ਜਾਣੈ ਕਰੈ ਆਪਿ ਆਪੇ ਆਣੈ ਰਾਸਿ,#ਤਿਸੈ ਅਗੈ ਨਾਨਕਾ, ਖਲਿਇ ਕੀਚੈ ਅਰਦਾਸਿ."#(ਵਾਰ ਮਾਰੂ ੧. ਮਃ ੨)#"ਦੁਇ ਕਰ ਜੋਰਿ ਕਰਉ ਅਰਦਾਸਿ." (ਭੈਰ ਮਃ ੫)#"ਤੂੰ ਠਾਕੁਰ ਤੁਮ ਪਹਿ ਅਰਦਾਸਿ।#ਜੀਉ ਪਿੰਡੁ ਸਭ ਤੇਰੀ ਰਾਸਿ।#ਤੁਮ ਮਾਤ ਪਿਤਾ ਹਮ ਬਾਰਿਕ ਤੇਰੇ।#ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ।#ਕੋਇ ਨਾ ਜਾਨੈ ਤੁਮਰਾ ਅੰਤੁ।#ਊਚੇ ਤੇ ਊਚਾ ਭਗਵੰਤੁ।#ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ।#ਤੁਮ ਤੇ ਹੋਇ ਸੁ ਆਗਿਆਕਾਰੀ।#ਤੁਮਰੀ ਗਤਿ ਮਿਤਿ ਤੁਮ ਹੀ ਜਾਨੀ।#ਨਾਨਕ ਦਾਸ ਸਦਾ ਕੁਰਬਾਨੀ."#(ਸੁਖਮਨੀ)...
ਕਰਾਉਂਦਾ ਹੈ. "ਜੇਹਾ ਕਰਾਇਹ ਤੇਹਾ ਹਉ ਕਰੀ ਵਖਿਆਨੁ." (ਸੂਹੀ ਮਃ ੪) ੨. ਤੂੰ ਕਰਾਵੇਂ। ੩. ਕਰਾਈਂ. ਮੈਂ ਕਰਾਵਾਂ....
ਸੰਗ੍ਯਾ- ਵਾਤ. ਵਾਯੁ. ਪਵਨ। ੨. ਸੰ. ਰੋਮ. ਕੇਸ਼. ਬਾਲ. "ਖੰਨਿਅਹੁ ਤਿਖੀ ਵਾਲਹੁ ਨਿਕੀ, ਏਤੁ ਮਾਰਿਗ ਜਾਣਾ." (ਅਨੰਦੁ) ੩. ਪੂਛ ਦਾ ਰੇਮ। ੪. ਦੁਮ. ਪੂਛ। ੫. ਸੰ. ਬਾਲ. ਬਾਲਕ. ਬੱਚਾ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਵਿ- ਜਲੰਧਰ ਨਾਲ ਹੈ ਜਿਸ ਦਾ ਸੰਬੰਧ। ੨. ਸੰਗ੍ਯਾ- ਦੇਖੋ, ਜਲੰਧਰ। ੩. ਗੋਰਖਨਾਥ ਦਾ ਇੱਕ ਪ੍ਰਸਿੱਧ ਚੇਲਾ. ਜਾਲੰਧਰਨਾਥ....
ਦੇਖੋ, ਚੜਤ....
ਕਹਲੂਰ ਰਿਆਸਤ ਦੀ ਰਾਜਧਾਨੀ. ਇਹ ਨਗਰ ਸਤਲੁਜ ਦੇ ਖੱਬੇ ਕਿਨਾਰੇ, ਸਮੁੰਦਰ ਤੋਂ ੧੪੬੮ ਫੁਟ ਦੀ ਉਚਾਈ ਪੁਰ ਹੈ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦੇ ਸਮੇਂ ਇਸ ਦਾ ਰਾਜਾ ਭੀਮਚੰਦ ਸੀ. ਪਹਿਲਾਂ ਜਦ ਉਹ ਗੁਰੂ ਸਾਹਿਬ ਨਾਲ ਪ੍ਰੇਮ ਰਖਦਾ ਸੀ. ਤਦ ਦਸ਼ਮੇਸ਼ ਨੂੰ ਬਿਲਾਸਪੁਰ ਲਿਆਇਆ ਅਰ ਮਹਿਲਾਂ ਵਿੱਚ ਡੇਰਾ ਕਰਵਾਇਆ, ਜਿੱਥੇ ਹੁਣ ਗੁਰਦ੍ਵਾਰਾ ਹੈ. ਰਿਆਸਤ ਵੱਲੋਂ ਮੰਜੀਸਾਹਿਬ ਦੀ ਸੇਵਾ ਬ੍ਰਾਹਮਣ ਕਰਦੇ ਹਨ. ਰੇਲਵੇ ਸਟੇਸ਼ਨ ਗੜ੍ਹਸ਼ੰਕਰ ਅਥਵਾ ਨਵਾਂਸ਼ਹਰ ਤੋਂ ਕਰੀਬ ੬੦ ਮੀਲ ਹੈ ਅਤੇ ਰੋਪੜ ਤੋਂ ੩੦ ਮੀਲ ਹੈ. ਬਿਲਾਸਪੁਰ ਰਿਆਸਤ ਬੀਰਚੰਦ ਰਾਜਪੂਤ ਨੇ ਕਾਇਮ ਕੀਤੀ ਹੈ. ਰਿਆਸਤ ਦਾ ਰਕਬਾ ੪੪੮ ਵਰਗਮੀਲ ਅਤੇ ਆਬਾਦੀ ੯੮੦੦੦ ਹੈ. ਪੰਜਾਬ ਵਿੱਚ ਰਿਆਸਤ ਦਾ ਨੰਬਰ ਅੱਠਵਾਂ ਹੈ. ਸਨ ੧੯੨੧ ਤੋਂ ਬਿਲਾਸਪੁਰ ਦਾ ਨੀਤਿਸੰਬੰਧ ਸਰਕਾਰ ਨਾਲ ਏ. ਜੀ. ਜੀ. ਪੰਜਾਬ ਸਟੇਟਸ ਦ੍ਵਾਰਾ ਹੈ. ਵਰਤਮਾਨ ਰਾਜਾ ਸਰ ਬਿਜੈਚੰਦ ਹੈ. ਸਲਾਮੀ ੧੧. ਤੋਪਾਂ ਦੀ ਹੈ....
ਅ਼. [رقبہ] ਸੰਗ੍ਯਾ- ਗਰਦਨ. ਗ੍ਰੀਵਾ। ੨. ਜ਼ਮੀਨ (ਭੂਮਿ) ਦਾ ਲੰਬਾਉ ਚੌੜਾਉ. ਵਿਸ੍ਤਾਰ. area । ੩. ਗ਼ੁਲਾਮ। ੪. ਜਿਲਾ ਲੁਦਿਆਨਾ, ਤਸੀਲ ਜਗਰਾਉਂ, ਥਾਣਾ ਦਾਖਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ "ਮੁੱਲਾਪੁਰ" ਤੋਂ ਦੋ ਮੀਲ ਦੱਖਣ ਹੈ. ਇਸ ਪਿੰਡ ਤੋਂ ਉੱਤਰ ਪੱਛਮ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਜਦ ਇੱਥੇ ਵਿਰਾਜੇ ਹੋਏ ਸਨ, ਤਾਂ ਇੱਕ ਦਾਖੇ ਪਿੰਡ ਦੀ ਮਾਈ ਗੁਰੂ ਜੀ ਲਈ ਮਿੱਸੇ ਪ੍ਰਸਾਦੇ ਲੈਕੇ ਆਈ. ਸਤਿਗੁਰਾਂ ਪ੍ਰਸਾਦੇ ਛਕਕੇ ਉਸ ਮਾਈ ਨੂੰ ਨਿਹਾਲ ਕੀਤਾ. ਗੁਰਦ੍ਵਾਰਾ ਬਣਿਆ ਹੋਇਆ ਹੈ. ਨਿਹੰਗਸਿੰਘ ਪੁਜਾਰੀ ਹੈ. ਗੁਰਦ੍ਵਾਰੇ ਨੂੰ "ਦਮਦਮਾ" ਸਾਹਿਬ ਆਖਦੇ ਹਨ....
ਵਿ- ਸਰਵ. ਪੂਰੀ। ੨. ਸਾਰ ਰੂਪ. "ਨਾਨਕ ਇਹੁ ਮਤਿ ਸਾਰੀ ਜੀਉ." (ਮਾਝ ਮਃ ੫) ੩. ਕਥਨ (ਬਯਾਨ) ਕੀਤੀ. "ਗੁਰੁ ਪੂਰੇ ਏਹ ਗਲ ਸਾਰੀ." (ਸੋਰ ਮਃ ੫) ੪. ਸੰਗ੍ਯਾ- ਸਾਰ. ਸੁਧ. ਖ਼ਬਰ. "ਅਪਨੀ ਇਤਨੀ ਕਛੂ ਨ ਸਾਰੀ." (ਸਾਰ ਮਃ ੫) ੫. ਦੇਖੋ, ਸਾਰਿ. "ਕਰਮ ਧਰਮ ਤੁਮ ਚਉਪੜ ਸਾਜਹੁ ਸਤਿ ਕਰਹੁ ਤੁਮ ਸਾਰੀ." (ਬਸੰ ਮਃ ੫) "ਆਪੇ ਪਾਸਾ ਆਪੇ ਸਾਰੀ." (ਮਾਰੂ ਸੋਲਹੇ ਮਃ ੧) ੬. ਬਾਜੀ. ਖੇਲ. "ਸਾਰੀ ਸਿਰਜਨਹਾਰ ਕੀ." (ਸ. ਕਬੀਰ) ੭. ਸਾੜ੍ਹੀ. ਓਢਨੀ. "ਡਾਰੇ ਸਾਰੀ ਨੀਲ ਕੀ." (ਚਰਿਤ੍ਰ ੧੩੬) "ਸੇਤ ਧਰੇ ਸਾਰੀ ਬ੍ਰਿਖਭਾਨੁ ਕੀ ਕੁਮਾਰੀ." (ਕ੍ਰਿਸਨਾਵ) ੮. ਸਾਲੀ. ਬਹੂ ਦੀ ਭੈਣ. "ਨਹੀ ਸਸੁਰਾਲ ਸਾਸ ਸਸੁਰਾ ਔ ਸਾਰੋ ਸਾਰੀ." (ਭਾਗੁ ਕ) "ਰਾਮੋ ਲਗਤ ਹੁਤੀ ਗੁਰੁ ਸਾਰੀ." (ਗੁਪ੍ਰਸੂ) "ਸਾਰੀਆਂ ਸਾਰੀਆਂ ਆਇ ਪਿਖ੍ਯੋ." (ਗੁਪ੍ਰਸੂ) ਸਭ ਸਾਲੀਆਂ ਨੇ ਆਕੇ ਦੇਖਿਆ। ੯. ਸਾਰਿਕਾ. ਮੈਨਾ....
ਸੰ. अट्ट- ਅੱਟ. ਸੰਗ੍ਯਾ- ਅੱਟਾਲਿਕਾ. ਅਟਾਰੀ ਉੱਪਰਲੀ ਮੰਜ਼ਿਲ ਦਾ ਹਵਾਦਾਰ ਚੌਬਾਰਾ. ਦੇਖੋ, ਅੰ. Attic....
ਵਟਾਂਦਰਾ. ਦਖੋ, ਸੱਟਾ. "ਮੈ ਤਉ ਮੋਲਿ ਮਹਿਗੀ ਲਈ ਜੀਅ ਸਟੈ." (ਧਨਾ ਰਵਿਦਾਸ) ੨. ਸੰ. ਸੰਗ੍ਯਾ- ਗਰਦਨ ਦੇ ਬਾਲ। ੩. ਪੂਛ ਉੱਪਰ ਬਾਲਾਂ ਦਾ ਗੁੱਛਾ. "ਉੱਧਿਤ ਸਟਾਯੰ ਉਤੈ ਸਿੰਘ ਧਾਯੋ." (ਚੰਡੀ ੨) ੪. ਜਟਾ....
ਫ਼ਾ. [ہزار] ਹਜ਼ਾਰ. ਸੰਗ੍ਯਾ- ਦਸ ਸੌ. ਸਹਸ੍ਰ- ੧੦੦੦....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਅ਼. [کافی] ਵਿ- ਕਫ਼ਾਯਤ (ਸਰਫਾ) ਕਰਨ ਵਾਲਾ. ਸੰਜਮੀ ੨. ਸੰਗ੍ਯਾ- ਕਰਤਾਰ। ੩. ਇੱਕ ਰਾਗਿਨੀ,#ਜੋ ਕਾਫੀ ਠਾਟ ਦੀ ਸੰਪੂਰਣ ਰਾਗਿਨੀ ਹੈ. ਇਸ ਨੂੰ ਗਾਂਧਾਰ ਸ਼ੁੱਧ ਅਤੇ ਕੋਮਲ ਦੋਵੇਂ ਲਗਦੇ ਹਨ. ਨਿਸਾਦ ਕੋਮਲ ਅਤੇ ਬਾਕੀ ਸਾਰੇ ਸ਼ੁੱਧ ਸੁਰ ਹਨ. ਪੰਚਮ ਵਾਦੀ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ. ਕਈਆਂ ਨੇ ਕਾਫੀ ਨੂੰ ਧਮਾਰ ਨਾਉਂ ਦਿੱਤਾ ਹੈ.#ਆਰੋਹੀ- ਸ ਰ ਗਾ ਮ ਪ ਧ ਨਾ ਸ.#ਅਵਰੋਹੀ- ਸ ਨਾ ਧ ਪ ਮ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਾਫੀ ਵੱਖਰੀ ਨਹੀਂ ਲਿਖੀ, ਕਿੰਤੂ ਆਸਾ, ਤਿਲੰਗ, ਸੂਹੀ ਅਤੇ ਮਾਰੂ ਨਾਲ ਮਿਲਾਕੇ ਲਿਖੀ ਗਈ ਹੈ.#੪. ਗੀਤ ਦੀ ਇੱਕ ਧਾਰਣਾ. ਅ਼ਰਬੀ ਵਿੱਚ "ਕ਼ਾਫ਼ੀ" [قافی] ਦਾ ਅਰਥ ਹੈ ਪਿੱਛੇ ਚੱਲਣ ਵਾਲਾ. ਅਨੁਚਰ. ਅਨੁਗਾਮੀ. ਛੰਦ ਦਾ ਉਹ ਪਦ, ਜੋ ਸ੍ਥਾਈ (ਰਹਾਉ) ਹੋਵੇ, ਜਿਸ ਪਿੱਛੇ ਹੋਰ ਤੁਕਾਂ ਗਾਉਣ ਸਮੇਂ ਜੋੜੀਆਂ ਜਾਣ, ਅਤੇ ਜੋ ਮੁੜ ਮੁੜ ਗੀਤ ਦੇ ਤਾਲ ਵਿਸ਼੍ਰਾਮ ਪੁਰ ਆਵੇ, ਸੋ "ਕ਼ਾਫ਼ੀ" ਹੈ. ਇਹ ਛੰਦ ਦੀ ਖਾਸ ਜਾਤਿ ਨਹੀਂ ਹੈ. ਸੂਫ਼ੀ ਫ਼ਕ਼ੀਰ ਜੋ ਪ੍ਰੇਮਰਸ ਭਰੇ ਪਦ ਗਾਇਆ ਕਰਦੇ ਹਨ, ਅਤੇ ਜਿਨ੍ਹਾਂ ਪਿੱਛੇ ਸਾਰੀ ਮੰਡਲੀ ਮੁਖੀਏ ਦੇ ਕਹੇ ਪਦ ਨੂੰ ਦੁਹਰਾਉਂਦੀ ਹੈ, ਉਹ ਕ਼ਾਫ਼ੀ ਨਾਮ ਤੋਂ ਪ੍ਰਸਿੱਧ ਹਨ. ਦੇਖੋ, ਮੀਆਂ ਬਖ਼ਸ਼ ਦੀ ਕ਼ਾਫ਼ੀ-#ਮਿਠੜੀ ਪੌਨ ਮੋਰ ਮਨ ਭਾਵੇ,#ਕੋਇਲ ਮਸ੍ਤ ਅਵਾਜ਼ ਸੁਨਾਵੇ,#ਕੈਸੇ ਗੀਤ ਪਪੀਹਾ ਗਾਵੇ,#ਝਿਮ ਝਿਮ ਮੇਘ ਮਲਾਰੇ. x x x#ਇਸ ਧਾਰਣਾ ਵਿੱਚ ਤਿੰਨ ਪਦ ਸੋਲਾਂ ਸੋਲਾਂ ਮਾਤ੍ਰਾ ਦੇ ਹਨ, ਅੰਤ ਦਾ ਰਹਾਉ (ਕ਼ਾਫ਼ੀ) ੧੨. ਮਾਤ੍ਰਾ ਦਾ ਹੈ.#(ਅ) ਬੁਲ੍ਹੇਸ਼ਾਹ ਫ਼ਕ਼ੀਰ ਦੀਆਂ ਕ਼ਾਫ਼ੀਆਂ ਭੀ ਪੰਜਾਬ ਵਿੱਚ ਬਹੁਤ ਪ੍ਰਸਿੱਧ ਹਨ, ਜੋ ਚੌਪਈ ਦਾ ਰੂਪ ਸੋਲਾਂ ਮਾਤ੍ਰਾ ਦੀਆਂ ਹਨ, ਯਥਾ-#ਉਠ ਜਾਗ ਘੁਰਾੜੇ ਮਾਰ ਨਹੀਂ, -#ਤੂੰ ਏਸ ਜਹਾਨੋ ਜਾਵੇਂਗੀ,#ਫਿਰ ਕਦਮ ਨ ਏਥੇ ਪਾਵੇਂਗੀ,#ਇਹ ਜੋਬਨ ਰੂਪ ਲੁਟਾਂਵੇਗੀ,#ਤੂੰ ਰਹਿਣਾ ਵਿੱਚ ਸੰਸਾਰ ਨਹੀਂ. -#ਮੁਁਹ ਆਈ ਬਾਤ ਨ ਰਹਿੰਦੀ ਹੈ, -#ਉਹ ਸ਼ੌਹ ਅਸਾਥੋਂ ਵੱਖ ਨਹੀਂ,#ਬਿਨ ਸ਼ੌਹ ਤੋਂ ਦੂਜਾ ਕੱਖ ਨਹੀਂ,#ਪਰ ਦੇਖਣ ਵਾਲੀ ਅੱਖ ਨਹੀ,#ਇਹ ਜਾਨ ਪਈ ਦੁਖ ਸਹਿੰਦੀ ਹੈ. -#(ੲ) ਕਈਆਂ ਨੇ "ਤਾਟੰਕ" ਛੰਦ ਦੀ ਚਾਲ ਨੂੰ ਹੀ "ਕ਼ਾਫ਼ੀ" ਦਾ ਸਰੂਪ ਦੱਸਿਆ ਹੈ, ਪਰ ਇਹ ਸਹੀ ਨਹੀਂ, ਕਿਉਂਕਿ ਕਾਫੀ ਖਾਸ ਛੰਦ ਨਹੀਂ ਹੈ ਕਿੰਤੂ ਗਾਉਣ ਦਾ ਇੱਕ ਢੰਗ ਹੈ। ੫. ਅ਼ਰਬ ਮਿਸਰ ਆਦਿਕ ਵਿੱਚ ਹੋਣ ਵਾਲਾ ਇੱਕ ਪੌਦਾ, ਜਿਸ ਨੂੰ ਮਕੋਯ ਜੇਹੇ ਫਲ ਲਗਦੇ ਹਨ. ਇਨ੍ਹਾਂ ਫਲਾਂ ਨੂੰ ਭੁੰਨਕੇ, ਆਟਾ ਬਣਾ ਲੈਂਦੇ ਹਨ. ਅਤੇ ਉਸ ਚੂਰਣ ਨੂੰ ਚਾਯ (ਚਾਹ) ਦੀ ਤਰਾਂ ਉਬਾਲਕੇ ਪੀਂਦੇ ਹਨ. ਕਾਹਵਾ....
ਸੰਗ੍ਯਾ- ਭੇਟਾ. ਪੂਜਾ. ਦੇਵਤਾ ਨੂੰ ਅਰਪਿਆ ਪਦਾਰਥ। ੨. ਧਾਵਾ. ਕੂਚ। ੩. ਸ਼ਾਦੀ ਤੋਂ ਪਹਿਲਾਂ ਦੁਲਹਨਿ (ਲਾੜੀ) ਲਈ ਭੇਜੇ ਵਸਤ੍ਰ ਭੂਖਣ....
ਦੇਖੋ, ਮਹਲ....
ਫ਼ਾ. [تیغ] ਤੇਗ਼. ਸੰਗ੍ਯਾ- ਫ਼ੌਲਾਦ ਦਾ ਜੌਹਰ। ੨. ਤਲਵਾਰ. ਖੜਗ. "ਦੇਗ ਤੇਗ ਜਗ ਮੈ ਦੋਊ ਚਲੈ." (ਚੋਪਈ) ਦੇਖੋ, ਦੇਗਤੇਗ। ੩. ਸੂਰਯ ਦੀ ਰੋਸ਼ਨੀ। ੪. ਵਿ- ਤੇਜ਼. ਤਿੱਖਾ....
ਚੜ੍ਹਾਵੇ. ਅਰਪੇ. ਅਰਚਨ ਕਰੇ. "ਘਸਿ ਜਪੇ ਨਾਮ ਲੈ ਤੁਝਹਿ ਕਉ ਚਾਰੇ." (ਧਨਾ ਰਵਿਦਾਸ ) ੨. ਕ੍ਰਿ. ਵਿ- ਚਾਰੋਂ ਹੀ. "ਚਾਰੇ ਬੇਦ ਮੁਖਾਗਰ ਪਾਠਿ." (ਬਸੰ ਮਃ ੧) ੩. ਚਰਾਵੇ. ਚੁਗਾਵੇ। ੪. ਸੰ. ਚਰੁ. ਸੰਗ੍ਯਾ- ਹਵਨ ਦੀ ਸਾਮਗ੍ਰੀ. "ਚਾਰਿ ਨਦੀਆ ਅਗਨੀ ਤਨਿ ਚਾਰੇ." (ਬਸੰ ਮਃ ੩) ਹਿੰਸਾ, ਮੋਹ, ਲੋਭ, ਕ੍ਰੋਧ ਚਾਰ ਅਗਨਿ ਨਦੀਆਂ ਤਨ (ਸ਼ਰੀਰ ) ਨੂੰ ਚਰੁ ਵਾਂਙ ਖਾ ਰਹੀਆਂ ਹਨ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਵਿ- ਕਛੁ. ਕਿਛੁ. ਕੁਛ. ਤਨਿਕ. ਥੋੜਾ....
ਕ੍ਰਿ। ਵਿ- ਅਭੀ. ਇਬ. ਹੁਣੇ। ੨. ਅਦ੍ਯਾਪਿ. ਅਜੇ ਭੀ. ਹੁਣ ਤੋੜੀ. ਅਬ ਤਕ। ੩. ਸੰ. ਅਜੇਯ. ਵਿ- ਜੋ ਜਿੱਤਣ ਯੋਗ੍ਯ ਨਹੀਂ....
ਅ਼. [موَجوُد] ਵਿ- ਵਜੂਦ ਕੀਤਾ ਗਿਆ. ਹਸ੍ਤੀ ਵਿੱਚ ਆਇਆ। ੨. ਉਪਿਸ੍ਥਤ. ਹ਼ਾਜਿਰ....
ਫ਼ਾ. [دمدمہ] ਸੰਗ੍ਯਾ- ਨਗਾਰਾ. ਦਮਾਮਾ। ੨. ਕ਼ਿਲੇ ਦਾ ਬੁਰਜ। ੩. ਦੇਖੋ, ਦਮਦਮਾ ਸਾਹਿਬ....
ਦੇਖੋ, ਦੀਬਾਨ. "ਸਭਨਾ ਦੀਵਾਨ ਦਇਆਲਾ." (ਵਡ ਮਃ ੩) ੨. ਗ਼ਜ਼ਲਾਂ ਦਾ ਸਮੁਦਾਯ ਹੋਵੇ ਜਿਸ ਪੁਸ੍ਤਕ ਵਿੱਚ. ਗ਼ਜ਼ਲਾਂ ਦਾ ਗ੍ਰੰਥ. ਦੇਖੋ, ਦੀਵਾਨ ਗੋਯਾ....
ਸੰ. दण्ड्. ਧਾ- ਤਾੜਨਾ, ਜੁਰਮਾਨਾ ਕਰਨਾ। ੨. ਸੰਗ੍ਯਾ- ਡੰਡਾ. ਸੋਟਾ। ੩. ਸਜ਼ਾ। ੪. ਜੁਰਮਾਨਾ। ੫. ਚਾਰ ਹੱਥ ਦੀ ਲੰਬਾਈ। ੬. ਸੱਠ ਪਲ ਦਾ ਸਮਾਂ ਇੱਕ ਘੜੀ. "ਪਰਸਾਦ ਛਕਕੈ ਏਕ ਦੰਡ ਵਿਰਾਜ." (ਪੰਪ੍ਰ) ੭. ਯਮ। ੮. ਟਾਹਣਾ. ਕਾਂਡ। ੯. ਦੇਖੋ, ਤ੍ਰਿਦੰਡ....
ਛੋਟਾ ਮੰਜਾ. ਦੇਖੋ, ਮੰਚ। ੨. ਗੁਰਦ੍ਵਾਰੇ ਦਾ ਉਹ ਥੜਾ (ਚਬੂਤਰਾ), ਜੋ ਗੁਰੂ ਸਾਹਿਬ ਦੇ ਬੈਠਣ ਦੀ ਥਾਂ ਸਨਮਾਨ ਵਾਸਤੇ ਬਣਾਇਆ ਹੈ। ੩. ਮਹੰਤ ਦੀ ਗੱਦੀ. ਸ਼੍ਰੀ ਗੁਰੂ ਅਮਰਦੇਵ ਜੀ ਨੇ ੨੨ ਧਰਮਪ੍ਰਚਾਰਕ ਮਹੰਤ ਭਾਰਤ ਵਿੱਚ ਥਾਪੇ ਸਨ. ਇਸੇ ਨੂੰ ਇਤਿਹਾਸਕਾਰਾਂ ਨੇ ਬਾਈ ਮੰਜੀਆਂ ਬਖ਼ਸ਼ਣ ਦਾ ਪ੍ਰਸੰਗ ਲਿਖਿਆ ਹੈ. ਦੇਖੋ, ਬਾਈ ਮੰਜੀਆਂ। ੪. ਸੰ. मञ्जी. ਮੰਜਰੀ. ਸਿੱਟਾ. ਬੱਲੀ....
ਫ਼ਾ. [رُوذ] ਸੰਗ੍ਯਾ- ਦਿਨ. "ਸਬ ਰੋਜ ਗਸਤਮ ਦਰ ਹਵਾ." (ਤਿਲੰ ਮਃ ੧) ੨. ਸੂਰਜ। ੩. ਕ੍ਰਿ. ਵਿ- ਨਿਤ੍ਯ. "ਕਿਸ ਥੈ ਰੋਵਹਿ ਰੋਜ?" (ਬਾਰਹਮਾਹਾ ਮਾਝ) ੪. ਸਿੰਧੀ. ਰੋਜੁ ਸੰਗ੍ਯਾ- ਸ਼ੋਕ. ਗਮ. "ਖੇਦੁ ਨ ਪਾਇਓ ਨਹ ਫੁਨਿ ਰੋਜ." (ਰਾਮ ਮਃ ੫) "ਰੋਵਨਹਾਰੀ ਰੋਜੁ ਬਨਾਇਆ." (ਭੈਰ ਮਃ ੫) ੫. ਰੋਜ਼ਾਨਾ ਖ਼ਰਚ ਲਈ ਭੀ ਰੋਜ ਸਬਦ ਆਇਆ ਹੈ. "ਹਰ ਧਨ ਲੈ ਨ੍ਰਿਪ ਰੋਜ ਚਲਾਵੈ." (ਚਰਿਤ੍ਰ ੫੫) ੬. ਰੋਜ਼ਾ ਲਈ ਭੀ ਰੋਜ ਸਬਦ ਵਰਤਿਆ ਹੈ. "ਰਚ ਰੋਜ ਇਕਾਦਸਿ ਚੰਦ੍ਰਬ੍ਰਤੰ." (ਅਕਾਲ) ਰੋਜ਼ੇ, ਏਕਾਦਸ਼ੀ ਅਤੇ ਚਾਂਦ੍ਰਾਯਣ ਵ੍ਰਤ ਰਚੇ....
ਸੰ. सामन ਸਾਮਵੇਦ. ਦੇਖੋ, ਵੇਦ. "ਸਾਮ ਕਹੈ ਸੇਤੰਬਰ ਸੁਆਮੀ." (ਵਾਰ ਆਸਾ) "ਸਾਮਵੇਦੁ ਰਿਗੁ ਜੁਜਰੁ ਅਥਰਬਣੁ." (ਮਾਰੂ ਸੋਲਹੇ ਮਃ ੧) ੨. ਸੁਲਹ. ਮਿਲਾਪ. ਦੇਖੋ, ਨੀਤਿ ਦੇ ਚਾਰ ਅੰਗ. ਭਾਵ- ਸ਼ਰਣ. ਪਨਾਹ. "ਥਕਿ ਆਏ ਪ੍ਰਭੁ ਕੀ ਸਾਮ." (ਮਾਝ ਬਾਰਹਮਾਹਾ) "ਹਉ ਆਇਆ ਸਾਮੈ ਤਿਹੰਡੀਆ." (ਸ੍ਰੀ ਮਃ ੫. ਪੈਪਾਇ) ੩. ਆਸਾਮ ਦੇਸ਼ ਦਾ ਸੰਖੇਪ. "ਸਾਮ ਦੇਸ ਜਹਿਂ ਤਹਿ ਕਰ ਗੌਨ." (ਗੁਵਿ ੧੦) ੪. ਵਿ- ਸ਼੍ਯਾਮ. ਕਾਲਾ. "ਸਾਮ ਸੁ ਘੱਟੰ." (ਗ੍ਯਾਨ) ਕਾਲੀ ਸੁੰਦਰ ਘਟਾ। ੫. ਅ਼. [شام] ਸ਼ਾਮ Syria. ਸੰਗ੍ਯਾ- ਏਸ਼ੀਆ ਦਾ ਇੱਕ ਦੇਸ਼, ਜੋ ੪੦੦ ਮੀਲ ਲੰਮਾ ਅਤੇ ੧੫੦ ਮੀਲ ਤੀਕ ਚੌੜਾ ਹੈ. ਇਸ ਦੇ ਦੱਖਣ ਅਰਬ ਦੇ ਰੇਤਲੇ ਮੈਦਾਨ ਅਤੇ ਪੱਛਮ ਮੈਡੀਟ੍ਰੇਨੀਅਨ ਸਮੁੰਦਰ ਹੈ. ਦਮਿਸ਼ਕ (Damascus) ਇਸ ਦਾ ਪ੍ਰਧਾਨ ਸ਼ਹਿਰ ਹੈ. "ਜਿਤ੍ਯੋ ਰੂਮ ਅਰੁ ਸਾਮ." (ਸਨਾਮਾ) ੬. ਫ਼ਾ. ਸੰਝ. ਆਥਣ ਸੰ. ਸਾਯੰ। ੭. ਸੰ. ਸਾਮਯ. ਬਰਾਬਰੀ. ਸਮਤਾ।...
ਦੇਣਾ. ਦਾਨ ਕਰਨਾ. ਦੇਵਨ. "ਪ੍ਰਭੁ ਕ੍ਰਿਪਾਲੁ ਜਿਸ ਦੀਵਨਾ." (ਮਾਰੂਃ ਮਃ ੫)...
ਵਿ- ਕਸ਼ਮੀਰ ਦੇਸ਼ ਦਾ, ਕਸ਼ਮੀਰ ਨਾਲ ਸੰਬੰਧਿਤ. ਕਾਸ਼ਮੀਰੀ....
ਫ਼ਾ. [فریاد] ਫ਼ਰਯਾਦ. ਸੰਗ੍ਯਾ- ਸਹਾਇਤਾ ਲਈ ਪੁਕਾਰ. ਦੁੱਖ ਦੇ ਦੂਰ ਕਰਨ ਲਈ ਪ੍ਰਾਰਥਨਾ....
ਫ਼ਾ. [بابا] ਸੰਗ੍ਯਾ- ਪਿਤਾ. ਬਾਪ. "ਬਾਬਾ, ਹੋਰ ਖਾਣਾ ਖੁਸੀ ਖੁਆਰ."¹ (ਸ੍ਰੀ ਮਃ ੧) ੨. ਦਾਦਾ। ੩. ਪ੍ਰਧਾਨ ਮਹੰਤ। ੪. ਸਤਿਗੁਰੂ ਨਾਨਕਦੇਵ. "ਘਰਿ ਘਰਿ ਬਾਬਾ ਗਾਵੀਐ." (ਭਾਗੁ) "ਜਾਹਰ ਪੀਰ ਜਗਤਗੁਰੁ ਬਾਬਾ." (ਭਾਗੁ) ਦੇਖੋ, ਬਾਬੇਕੇ। ੫. ਬਜ਼ੁਰਗ ਲਈ ਸਨਮਾਨ ਬੋਧਕ. ਸ਼ਬਦ. "ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ." (ਭੈਰ ਕਬੀਰ)...
ਦੇਖੋ, ਅਜਿਤ. "ਹੈਂ ਜੁਗ ਬੀਰ ਅਜੀਤ ਬਡੇ ਇਕ ਕਾਲ ਦੁਤੀ ਮਨ ਸੂਰ ਕਰਾਰੇ." (ਸਲੋਹ)...
ਵਿ- ਯੁੱਧ ਕਰਨ ਵਾਲਾ. ਲੜਾਕਾ ਯੋਧਾ....
ਫ਼ਾ. [زوراور] ਵਿ- ਜ਼ੋਰ ਵਾਲਾ. ਬਲੀ. ਜ਼ੋਰ- ਆਵਰ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਸੰ. ਅਵਸ੍ਥਾ. ਸੰਗ੍ਯਾ- ਦਸ਼ਾ. ਹਾਲਤ। ੨. ਉਮਰ. ਆਯੁ। ੩. ਜਾਗ੍ਰਤ, ਸ੍ਵਪਨ, ਸੁਸੁਪ੍ਤਿ (ਸੁਖੁਪਤਿ) ਅਤੇ ਤੁਰੀਯ (ਤੁਰੀਆ) ਇਹ ਚਾਰ ਹਾਲਤਾਂ। ੪. ਬਾਲ, ਯੁਵਾ, ਵ੍ਰਿੱਧ (ਬਿਰਧ) ਆਦਿ ਉਮਰ ਦੇ ਭੇਦ....
ਸੰਗ੍ਯਾ- ਜਾਣਨ ਦੀ ਕ੍ਰਿਯਾ. ਇ਼ਲਮ. ਦੇਖੋ, ਵਿਦ੍ ਧਾ. ਵਿਦ੍ਯਾ ਅਨੰਤ ਹਨ, ਪਰ ਆਪਣੀ ਆਪਣੀ ਬੁੱਧਿ ਅਨੁਸਾਰ ਲੋਕਾਂ ਨੇ ਅਨੇਕ ਭੇਦ ਕਲਪੇ ਹਨ. ਦੇਖੋ, ਅਠਾਰਹਿ ਵਿਦ੍ਯਾ, ਸੋਲਹ ਕਲਾ, ਕਲਾ ੧੧, ਚਉਦਹ ਵਿਦ੍ਯਾ, ਚੌਸਠ ਕਲਾ ਅਤੇ ਦਸਚਾਰ ਚਾਰ.#ਇਸ ਵੇਲੇ ਜੋ ਵਿਦ੍ਵਾਨਾਂ ਨੇ ਭੇਦ ਮੰਨੇ ਹਨ, ਉਨ੍ਹਾਂ ਵਿੱਚੋਂ ਪ੍ਰਧਾਨ ਅੰਗ ਵਿਦ੍ਯਾ ਦੇ ਇਹ ਹਨ-#(੧) ਵਿਗ੍ਯਾਨ (Philosophy) ਇਸ ਦੇ ਅੰਗ ਹਨ-#(ੳ) ਮਾਨਵੀ ਵਿਗ੍ਯਾਨ (Psychology)#(ਅ) ਨ੍ਯਾਯ (Logic)#(ੲ) ਚਰਚਾ ਵਿਦ੍ਯਾ (Dialectics)#(ਸ) ਸਦਾਚਾਰ ਵਿਦ੍ਯਾ (Ethics)#(ਹ) ਧਰਮ ਵਿਦ੍ਯਾ (Religion)#(ਕ) ਬ੍ਰਹਮ ਵਿਦ੍ਯਾ (Theology)#(ਖ) ਆਤਮ ਵਿਦ੍ਯਾ (Metaphysics)#(ਗ) ਭੂਤ ਵਿਦ੍ਯਾ (Spiritualism)#(ਘ) ਜੋਤਿਸ ਵਿਦ੍ਯਾ (Astrology)#(ਙ) ਰਮਲ ਵਿਦ੍ਯਾ (Geomancy)#(ਚ) ਸਮਾਜ ਵਿਦ੍ਯਾ (Sociology) ਇਸ ਦੇ ਅਵਾਂਤਰ ਹਨ- ਸਮਾਜਗਣਿਤ- Statistics, ਨੀਤਿ- Political Science, ਸੰਜਮ ਵਿਦ੍ਯਾ- Economics ਘਰੋਗੀ ਸੰਜਮ ਵਿਦ੍ਯਾ- Domestic Economy, ਤਾਲੀਮ- Education, ਆਦਿ.#(੨) ਸਾਇੰਸ (Science) ਇਸ ਦੇ ਅੰਗ ਹਨ-#(ੳ) ਗਣਿਤ (Mathematics) ਇਸ ਦੇ ਅਵਾਂਤਰ ਹਨ-#ਹਿਸਾਬ- Arithmetic,#ਰੇਖਾਗਣਿਤ- Geometry,#ਮਾਪ ਵਿਦ੍ਯਾ –Mensuration,#ਅਲਜਬਰਾ- Algebra, ਆਦਿ#(ਅ) ਖਗੋਲ ਵਿਦਯਾ (Astronomy).#(ੲ) ਪਦਾਰਥ ਵਿਦ੍ਯਾ (Physics).#(ਸ) ਰਸਾਇਣ ਵਿਦ੍ਯਾ (Chemistry)#(ਹ) ਭੂਗਰਭ ਵਿਦ੍ਯਾ (Geology)#(ਕ) ਜੀਵਨ ਵਿਦ੍ਯਾ (Biology) ਇਸ ਦੇ ਅੰਗ ਹਨ-#ਵਨਸਪਤਿ ਵਿਦ੍ਯਾ Botony,#ਜੀਵਜੰਤੂ ਵਿਦ੍ਯਾ- Zoology ਇਸ ਦੇ ਹੀ ਅਵਾਂਤਰ ਹੈ,#ਪੰਛੀ ਵਿਦ੍ਯਾ- Ornithology#(ਖ) ਧਾਤੁ ਵਿਦਯਾ (Mineralogy)#(ਗ) ਦ੍ਰਵੀ ਵਿਦ੍ਯਾ (Hydrostatics)#ਵੈਦ੍ਯ ਵਿਦ੍ਯਾ (Medicine) ਜਿਸ ਦੇ ਅਵਾਂਤਰ ਮਾਨਵ ਚਿਕਿਤਸਾ- Human Pathology, ਪਸ਼ੁਚਿਕਿਤਸਾ- Veterinary science ਜੱਰਾਹੀ- Surgery, ਆਦਿ ਹਨ.#(ਙ) ਅੰਗ ਵਿਦ੍ਯਾ (Anatomy)#(ਚ) ਸ਼ਰੀਰ ਵਿਦ੍ਯਾ (Physiology)#(ਛ) ਇੰਜਨੀਅਰੀ (Engineering)#(ਜ) ਖੇਤੀ ਬਾੜੀ (Agriculture)#(ਝ) ਪੁਰਾਣੇ ਖੰਡਹਰਾਂ ਦੀ ਖੋਜ (Archeology)#(ਙ) ਸ਼ਬਦ ਵਿਦ੍ਯਾ (Acoustics) ਆਦਿ#(੩) ਇਤਿਹਾਸ ਵਿਦ੍ਯਾ (History) ਅਥਵਾ (Chronology)#(੪) ਭੁਗੋਲ ਵਿਦ੍ਯਾ (Geography)#(੫) ਹੁਨਰ ਅਤੇ ਕਾਰੀਗਰੀ (Arts and crafts) ਜਿਸ ਦੇ ਅੰਗ ਹਨ-#(ੳ) ਰਾਗ ਵਿਦ੍ਯਾ (Music)#(ਅ) ਚਿਤ੍ਰਕਾਰੀ (Painting)#(ੲ) ਨੱਕਾਸ਼ੀ (Drawing).#(ਸ) ਅਕਸ ਵਿਦ੍ਯਾ (Photography).#(ਹ) ਉੱਕਰਣਾ (Engraving).#(ਕ) ਸੰਗਤਰਾਸ਼ੀ (Sculpture).#(ਖ) ਸ਼ਿਲਪ (Architecture).#(ਗ) ਕਸੀਦਾ (Embroidery). ਆਦਿ,#(੬) ਸਾਹਿਤ੍ਯ ਵਿਦ੍ਯਾ (Literature). ਜਿਸ ਦੇ ਅੰਗ ਹਨ-#(ੳ) ਭਾਸਾ ਗ੍ਯਾਨ (Languages).#(ਅ) ਭਾਸ਼੍ਯ ਵਿਦ੍ਯਾ (Philology).#(ੲ) ਵਾਕ੍ਯ ਵਿਦ੍ਯਾ (Phonetics).#(ਸ) ਵ੍ਯਾਕਰਣ (Grammar).#(ਹ) ਛੰਦ ਵਿਦ੍ਯਾ (Prosozy).#(ਕ) ਅਲੰਕਾਰ ਵਿਦ੍ਯਾ (Rhetoric), ਆਦਿ....
ਪ੍ਰ- ਆਪ੍- ਕ੍ਤ. ਵਿ- ਪ੍ਰਾਪ੍ਤ. ਮਿਲਿਆ. ਹਾਸਿਲ. ਪਾਇਆ....
ਦੇਖੋ, ਮਹਾਰਾਜ....
ਵਿ- ਜੰਗ ਜਿੱਤਣ ਵਾਲਾ. "ਰਣਜੀਤ ਬੜਾ ਅਖਾੜਾ." (ਆਸਾ ਮਃ ੫) ਭਾਵ- ਵਿਕਾਰਦੰਗਲ ਫਤੇ ਕਰਨ ਵਾਲਾ। ੨. ਸੰਗ੍ਯਾ- ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਨਗਾਰਾ, ਜੋ ਸਵਾਰੀ ਦੇ ਅੱਗੇ ਵੱਜਿਆ ਕਰਦਾ ਸੀ. "ਗੁਰੁਘਰ ਕੋ ਰਣਜੀਤ ਨਗਾਰਾ." (ਗੁਪ੍ਰਸੂ) ਇਹ ਨਗਾਰਾ ਸੰਮਤ ੧੭੪੧ ਵਿੱਚ ਆਨੰਦਪੁਰ ਤਿਆਰ ਹੋਇਆ ਸੀ। ੩. ਕਵਿ ਸੈਨਾਪਤਿ ਨੇ ਗੁਰੁਸੋਭਾ ਗ੍ਰੰਥ ਵਿੱਚ ਸਾਹਿਬਜ਼ਾਦਾ ਅਜੀਤਸਿੰਘ ਜੀ ਲਈ ਰਣਜੀਤ ਅਤੇ ਰਣਜੀਤਸਿੰਘ ਨਾਮ ਵਰਤਿਆ ਹੈ- "ਲਰਤ ਸਿੰਘਰਣਜੀਤ ਤਹਿਂ ਫੌਜ ਦਈ ਸਭ ਮੋਰ." (ਗੁਰੁਸ਼ੋਭਾ)...
ਅ਼. [عمارت] ਇ਼ਮਾਰਤ. ਸੰਗ੍ਯਾ- ਤਾਮੀਰ. ਉਸਾਰੀ। ੨. ਸ਼ਾਨਦਾਰ ਮਕਾਨ। ੩. ਅ਼. [امارت] ਅਮੀਰੀ ਭਾਵ. ਅਮੀਰਪੁਣਾ....
ਸੰਗ੍ਯਾ- ਸੇਵਾ. ਖਿਦਮਤ. ਉਪਾਸਨਾ. "ਨਾਮੈ ਕੀ ਸਭ ਸੇਵਾ ਕਰੈ." (ਆਸਾ ਅਃ ਮਃ ੩) ੨. ਫ਼ਾ. ਸ਼ੇਵਹ. ਤਰੀਕਾ. ਕਾਇਦਾ."ਗੁਰਮਤਿ ਪਾਏ ਸਹਜਿ ਸੇਵਾ." (ਆਸਾ ਮਃ ੧) ੩. ਆਦਤ. ਸੁਭਾਉ। ੪. ਸਿੰਧੀ ਵਿੱਚ ਸੇਵਾ ਦਾ ਉੱਚਾਰਣ 'ਸ਼ੇਵਾ' ਹੈ ਅਤੇ ਇਸ ਦਾ ਅਰਥ ਪੂਜਾ ਭੇਟਾ ਭੀ ਹੈ....
ਸੰ. ਗੁਰ੍ਜਰ. ਗੋਚਾਰਕ. ਅਹੀਰਾਂ ਦੀ ਇੱਕ ਜਾਤਿ। ੨. ਛਤ੍ਰੀਆਂ ਦਾ ਇੱਕ ਗੋਤ੍ਰ। ੩. ਗੁਜਰਾਤ ਦੇਸ਼। ੪. ਗੁਰੂ ਅੰਗ ਦੇਵ ਦਾ ਇੱਕ ਲੁਹਾਰ ਸਿੱਖ, ਜੋ ਪਰਉਪਕਾਰੀਆਂ ਵਿੱਚ ਮੁਖੀਆ ਸੀ. "ਗੁੱਜਰ ਜਾਤਿ ਲੁਹਾਰ ਹੈ." (ਭਾਗੁ)...
ਅ਼. [رئیس] ਰਿਆਸਤ ਵਾਲਾ। ੨. ਰਾਜਾ. ਮਹਾਰਾਜਾ....
ਫ਼ਾ. [سُرخ] ਸੁਰਖ਼. ਵਿ- ਲਾਲ. ਅਰੁਣ. ਰੱਤਾ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਬਿਆਸ (ਵਿਪਾਸ਼) ਦੇ ਪੂਰਬੀ ਕਿਨਾਰੇ ਇੱਕ ਸ਼ਹਿਰ, ਜੋ ਕਪੂਰਥਲਾ ਰਿਆਸਤ ਦੀ ਰਾਜਧਾਨੀ ਹੈ. ਇਸ ਰਿਆਸਤ ਦੇ ਉੱਤਰ ਹੁਸ਼ਿਆਰਪੁਰ, ਦੱਖਣ ਫਿਰੋਜ਼ਪੁਰ ਅਤੇ ਪੂਰਬ ਜਲੰਧਰ ਹੈ. ਇਸ ਦਾ ਰਕਬਾ (area) ੬੫੨ ਮੀਲ ਅਤੇ ਸਨ ੧੯੨੧ ਦੀ ਮਰਦੁਮਸ਼ੁਮਾਰੀ ਅਨੁਸਾਰ ਜਨ ਸੰਖ੍ਯਾ ੨੮੪੦੭੦ ਹੈ. ਲਹੌਰ ਅਤੇ ਅਮ੍ਰਿਤਸਰ ਦੇ ਜਿਲਿਆਂ ਵਿੱਚ ਭੀ ਕਪੂਰਥਲੇ ਦੇ ਤੀਹ ਪਿੰਡ ਹਨ, ਅਰ ਅਵਧ ਦੇ ਇਲਾਕੇ ੪੬੧੦੩੨ ਏਕੜ ਜ਼ਮੀਨ ਤੇ ਜਿਮੀਂਦਾਰੀ ਹੈ. ਰਿਆਸਤ ਦੀ ਕੁੱਲ ਆਮਦਨ ੪੦ ਲੱਖ ਦੇ ਕਰੀਬ ਹੈ.#ਕਪੂਰਥਲੇ ਦਾ ਵਡੇਰਾ ਸਾਧੂ ਸਿੰਘ (ਜਿਸ ਨੂੰ ਕਈਆਂ ਨੇ ਸੱਦਾ ਸਿੰਘ ਅਤੇ ਸੱਦੋ ਲਿਖਿਆ ਹੈ), ਪ੍ਰਤਾਪੀ ਪੁਰਖ ਹੋਇਆ. ਇਸ ਨੇ ਆਹਲੂ ਪਿੰਡ ਆਬਾਦ ਕੀਤਾ, ਜੋ ਹੁਣ ਲਹੌਰ ਦੇ ਜ਼ਿਲੇ ਵਿੱਚ ਹੈ. ਇਸ ਪਿੰਡ ਤੋਂ ਹੀ ਖ਼ਾਨਦਾਨ ਦੀ ਅੱਲ "ਆਹਲੂਵਾਲੀਏ" ਹੋਈ. ਸਾਧੂ ਸਿੰਘ ਦਾ ਪੜੋਤਾ ਬਦਰ ਸਿੰਘ ਨਵਾਬ ਕਪੂਰ ਸਿੰਘ ਫੈਜੁੱਲਾਪੁਰੀਆ ਮਿਸਲ ਦੇ ਜਥੇਦਾਰ ਦਾ ਚਾਟੜਾ ਹੋਇਆ. ਬਦਰ ਸਿੰਘ ਦੇ ਘਰ ਕੁਲਦੀਪਕ ਜੱਸਾ ਸਿੰਘ ਸਨ ੧੭੧੮ ਵਿੱਚ ਜਨਮਿਆ. ਅਜੇ ਜੱਸਾ ਸਿੰਘ ਪੰਜ ਵਰ੍ਹੇ ਦਾ ਹੀ ਸੀ ਕਿ ਬਦਰ ਸਿੰਘ ਦਾ ਦੇਹਾਂਤ ਹੋ ਗਿਆ. ਮਾਤਾ ਸੁੰਦਰੀ ਜੀ ਨੇ ਜੱਸਾ ਸਿੰਘ ਨੂੰ ਉਸ ਦੀ ਮਾਤਾ ਸਮੇਤ ਆਪਣੇ ਪਾਸ ਰੱਖਕੇ ਪਿਆਰ ਨਾਲ ਪਾਲਿਆ. ਮਾਤਾ ਜੀ ਨੇ ਜੱਸਾ ਸਿੰਘ ਨੂੰ ਆਸ਼ੀਰਵਾਦ ਦੇ ਕੇ ਇੱਕ ਗੁਰਜ ਬਖਸ਼ੀ ਅਤੇ ਸਿਖ੍ਯਾ ਲਈ ਨਵਾਬ ਕਪੂਰ ਸਿੰਘ ਦੇ ਸਪੁਰਦ ਕੀਤਾ. ਨਵਾਬ ਨੇ ਜੱਸਾ ਸਿੰਘ ਨੂੰ ਆਪਣਾ ਪੁਤ੍ਰ ਜਾਣਕੇ ਧਰਮ ਅਤੇ ਸ਼ਸਤ੍ਰ ਵਿਦ੍ਯਾ ਦੀ ਸਿਖ੍ਯਾ ਦਿੱਤੀ. ਧਰਮਵੀਰ ਕਪੂਰ ਸਿੰਘ ਨੇ ਆਪਣੇ ਦੇਹਾਂਤ ਵੇਲੇ ਜੱਸਾ ਸਿੰਘ ਨੂੰ ਕਲਗੀਧਰ ਦੀ ਤਲਵਾਰ ਦਿੱਤੀ, ਜੋ ਉਸ ਨੂੰ ਮਾਤਾ ਸੁੰਦਰੀ ਜੀ ਤੋਂ ਪ੍ਰਾਪਤ ਹੋਈ ਸੀ. ਇਹ ਅਮੋਲਕ ਸ਼ਸਤ੍ਰ ਹੁਣ ਰਿਆਸਤ ਦੇ ਤੋਸ਼ੇਖਾਨੇ ਸਨਮਾਨ ਨਾਲ ਰੱਖਿਆ ਹੋਇਆ ਹੈ.#ਸਰਦਾਰ ਜੱਸਾ ਸਿੰਘ ਨੇ ਆਪਣੇ ਉਸਤਾਦ ਨਵਾਬ ਦੀ ਪੈਰਵੀ ਕਰਦੇ ਹੋਏ ਪੰਥ ਵਿੱਚ ਵਡਾ ਮਾਨ ਅਤੇ ਨਾਮ ਪਾਇਆ, ਅਤੇ ਮਿਸਲ ਆਹਲੂਵਾਲੀਆਂ ਦੀ ਜਥੇਦਾਰੀ ਵਿੱਚ ਕੌਮ ਦੀ ਵਡੀ ਸੇਵਾ ਕੀਤੀ. ਅਨੇਕ ਇਲਾਕਿਆਂ ਤੇ ਕਬਜ਼ਾ ਕਰਕੇ ਆਪਣੀ ਹੁਕੂਮਤ ਬੈਠਾਈ. ਇਸ ਨੇ ਸਨ ੧੭੫੮ ਵਿੱਚ ਕੁਝ ਸਮੇਂ ਲਈ ਲਹੌਰ ਭੀ ਮੱਲ ਲਿਆ ਸੀ. ਸਨ ੧੭੭੪ ਵਿੱਚ ਰਾਇ਼ ਇਬਰਾਹੀਮ ਭੱਟੀ ਤੋਂ ਕਪੂਰਥਲਾ ਜਿੱਤਕੇ ਆਪਣੀ ਰਾਜਧਾਨੀ ਥਾਪੀ.#ਬਾਬਾ ਜੱਸਾ ਸਿੰਘ ਤੋਂ ਵਡੇ ਵਡੇ ਘਰਾਣੇ ਅਮ੍ਰਿਤ ਛਕਣਾ ਪੁੰਨ ਕਰਮ ਜਾਣਦੇ ਸਨ, ਪਟਿਆਲਾਪਤਿ ਰਾਜਾ ਅਮਰ ਸਿੰਘ ਨੇ ਆਪ ਤੋਂ ਹੀ ਅਮ੍ਰਿਤਪਾਨ ਕੀਤਾ ਸੀ.#ਜੱਸਾ ਸਿੰਘ ਜੀ ਦਾ ਦੇਹਾਂਤ ਸਨ ੧੭੮੩ ਵਿੱਚ ਅਮ੍ਰਿਤਸਰ ਹੋਇਆ. ਇਸ ਪੰਥਰਤਨ ਦੇ ਔਲਾਦ ਨਹੀਂ ਸੀ, ਇਸ ਲਈ ਰਿਆਸਤ ਦਾ ਮਾਲਿਕ ਸਰਦਾਰ ਭਾਗ ਸਿੰਘ ਥਾਪਿਆ ਗਿਆ, ਜੋ ਉਸ ਵੇਲੇ ੩੮ ਵਰ੍ਹੇ ਦਾ ਸੀ. ਭਾਗ ਸਿੰਘ ਦਾ ਦੇਹਾਂਤ ਸਨ ੧੮੦੧ ਵਿੱਚ ਕਪੂਰਥਲੇ ਹੋਇਆ. ਇਸ ਦਾ ਪੁਤ੍ਰ ਰਾਜਾ ਫਤੇ ਸਿੰਘ, ਜੋ ਸਨ ੧੭੮੪ ਵਿੱਚ ਜੰਮਿਆ ਸੀ ਗੱਦੀ ਤੇ ਬੈਠਾ. ਇਸ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਕੇਸਰੀ ਨਾਲ ਗਾੜ੍ਹੀ ਮਿਤ੍ਰਤਾ ਸੀ. ਸਨ ੧੮੦੨ ਵਿੱਚ ਦੋਹਾਂ ਨੇ ਆਪੋ ਵਿੱਚ ਪੱਗ ਬਦਲੀ. ਸਨ ੧੮੨੬ ਵਿੱਚ ਦੂਰੰਦੇਸ਼ ਰਾਜਾ ਫਤੇ ਸਿੰਘ ਸਰਕਾਰ ਅੰਗ੍ਰੇਜ਼ੀ ਦੀ ਰਖ੍ਯਾ ਵਿੱਚ ਆਇਆ ਅਤੇ ਸਨ ੧੮੩੬ ਵਿੱਚ ਰਾਜੇ ਦਾ ਦੇਹਾਂਤ ਹੋਇਆ. ਕਪੂਰਥਲੇ ਦੀ ਗੱਦੀ ਤੇ ਰਾਜਾ ਫਤੇ ਸਿੰਘ ਦਾ ਪੁਤ੍ਰ ਨਿਹਾਲ ਸਿੰਘ ਬੈਠਾ. ਅੰਗ੍ਰੇਜਾਂ ਅਤੇ ਸਿੱਖਾਂ ਦੀ ਪਹਿਲੀ ਲੜਾਈ ਵਿੱਚ ਕਪੂਰਥਲੇ ਦੀ ਫੌਜ ਨੇ ਲਹੌਰ ਦਾ ਪੱਖ ਲੀਤਾ, ਇਸ ਲਈ ਰਿਆਸਤ ਦਾ ਕੁਝ ਇਲਾਕਾ ਜਬਤ ਹੋ ਗਿਆ ਅਤੇ ਜੋ ਕਪੂਰਥਲੇ ਦੇ ਕਬਜ਼ੇ ਰਹਿਣ ਦਿੱਤਾ ਗਿਆ, ਉਸ ਤੇ ੧੩੧੦੦੦ ਸਾਲਾਨਾ ਖਿਰਾਜ ਲਾਇਆ ਗਿਆ, ਰਾਜਾ ਨਿਹਾਲ ਸਿੰਘ ਦਾ ਦੇਹਾਂਤ ਸਨ ੧੮੫੨ ਵਿੱਚ ਹੋਇਆ ਅਤੇ ਉਸ ਦਾ ਵਡਾ ਪੁਤ੍ਰ ਰਣਧੀਰ ਸਿੰਘ, ਜੋ ਮਾਰਚ ਸਨ ੧੮੩੧ ਵਿੱਚ ਜਨਮਿਆਂ ਸੀ, ੨੨ ਵਰ੍ਹੇ ਦੀ ਉਮਰ ਵਿੱਚ ਗੱਦੀ ਤੇ ਬੈਠਾ. ਇਸ ਨੇ ਸਨ ੧੮੫੭ ਦੇ ਗਦਰ ਵੇਲੇ ਅੰਗ੍ਰੇਜਾਂ ਨੂੰ ਤਨ ਮਨ ਧਨ ਤੋਂ ਪੂਰੀ ਸਹਾਇਤਾ ਦਿੱਤੀ, ਇਸ ਲਈ ੧੫੦੦੦ ਦਾ ਖਿਲਤ, ੧੧. ਤੋਪਾਂ ਦੀ ਸਲਾਮੀ, ਅਵਧ ਦੇ ਇਲਾਕੇ ਵਡੀ ਭਾਰੀ ਜਿਮੀਦਾਰੀ ਅਤੇ- "ਫ਼ਰਜ਼ੰਦੇ ਦਿਲਬੰਦ ਰਸੀਖ਼ੁਲ ਇਤਕ਼ਾਦ ਦੌਲਤੇ ਇੰਗਲਸ਼ੀਆ"- ਖਿਤਾਬ ਮਿਲਿਆ.#ਰਾਜਾ ਰਣਧੀਰ ਸਿੰਘ ਇੰਗਲੈਂਡ ਨੂੰ ਜਾਂਦਾ ਜਹਾਜ਼ ਵਿੱਚ ਸਖਤ ਬੀਮਾਰ ਹੋ ਗਿਆ ਇਸ ਲਈ ਅਦਨ ਤੋਂ ਮੁੜਨਾ ਪਿਆ. ਵਾਪਿਸ ਆਉਂਦੇ ਹੋਇਆ ੨. ਅਪ੍ਰੈਲ ਸਨ ੧੮੭੦ ਨੂੰ ਜਹਾਜ਼ ਵਿੱਚ ਦੇਹਾਂਤ ਹੋਇਆ.#ਰਾਜਾ ਰਣਧੀਰ ਸਿੰਘ ਦਾ ਪੁਤ੍ਰ ਖੜਕ ਸਿੰਘ, ਜਿਸ ਦਾ ਜਨਮ ਸਨ ੧੮੫੦ ਵਿੱਚ ਹੋਇਆ ਸੀ, ੧੨. ਮਈ ਸਨ ੧੮੭੦ ਨੂੰ ਗੱਦੀ ਤੇ ਬੈਠਾ. ਇਸ ਦਾ ਦਿਮਾਗ ਰੋਗੀ ਹੋ ਗਿਆ, ਇਸ ਲਈ ਰਾਜ ਦਾ ਪ੍ਰਬੰਧ ਪਹਿਲਾਂ ਕੌਂਸਲ ਦੇ ਹੱਥ ਰਿਹਾ ਫੇਰ ਸੁਪਰਨਡੰਟ (Superintendent) ਦੇ ਸਪੁਰਦ ਹੋਇਆ. ਰਾਜਾ ਖੜਕ ਸਿੰਘ ਸਨ ੧੮੭੭ ਵਿੱਚ ਧਰਮਸਾਲਾ ਚਲਾਣਾ ਕਰ ਗਿਆ ਅਤੇ ਉਸ ਦਾ ਪੰਜ ਵਰ੍ਹੇ ਦਾ ਪੁਤ੍ਰ ਟਿੱਕਾ ਜਗਤਜੀਤ ਸਿੰਘ ਗੱਦੀ ਤੇ ਬੈਠਾ.#ਮਹਾਰਾਜਾ ਜਗਤਜੀਤ ਸਿੰਘ ਜੀ ਦਾ ਜਨਮ ੨੪ ਨਵੰਬਰ ਸਨ ੧੮੭੨ ਨੂੰ ਹੋਇਆ, ੧੬. ਅਕਤੂਬਰ ੧੮੭੭ ਨੂੰ ਰਾਜਸਿੰਘਾਸਨ ਤੇ ਬੈਠੇ. ਸਨ ੧੮੯੦ ਵਿੱਚ ਰਾਜ ਦੇ ਪੂਰੇ ਅਖਤਿਆਰ ਆਪਣੇ ਹੱਥ ਲੈ ਕੇ ਰਿਆਸਤ ਸਾਂਭੀ. ਮਹਾਰਾਜਾ ਜਗਤਜੀਤ ਸਿੰਘ ਜੀ ਨੂੰ ਇਮਾਰਤਾਂ ਦਾ ਵਡਾ ਸ਼ੌਕ ਹੈ, ਇਨ੍ਹਾਂ ਦੇ ਬਣਵਾਏ ਮਕਾਨ- ਰਾਜਮਹਿਲ, ਕਚਹਿਰੀਆਂ, ਦਰਬਾਰ ਹਾਲ, ਗੁਰਦ੍ਵਾਰਾ ਮਸਜਿਦ ਆਦਿਕ ਵੇਖਣ ਲਾਇਕ ਹਨ. ਆਪ ਪੰਜਾਬੀ ਅੰਗ੍ਰੇਜ਼ੀ ਫ੍ਰੈਂਚ ਹਿੰਦੀ ਫਾਰਸੀ ਉਰਦੂ ਚੰਗੀ ਤਰਾਂ ਜਾਣਦੇ ਹਨ ਅਤੇ ਵਿਦ੍ਯਾ ਨਾਲ ਅਪਾਰ ਪ੍ਰੇਮ ਹੈ. ਸਭ ਤੋਂ ਵਧਕੇ ਇਹ ਗੱਲ ਹੈ ਕਿ ਹਰੇਕ ਮਹਿਕਮੇ ਵਿੱਚ ਆਪਣੇ ਕਦੀਮੀ ਸੇਵਕਾਂ ਨੂੰ ਪੂਰਣ ਵਿਦ੍ਵਾਨ ਬਣਾਕੇ ਅਧਿਕਾਰ ਦਿੱਤੇ ਹਨ.#ਆਪ ਨੇ ਹਿੰਦੁਸਤਾਨ ਦੇ ਮਹਾਰਾਜਿਆਂ ਵਿੱਚੋਂ ਦੁਨੀਆਂ ਦਾ ਸੈਰ ਸਭ ਤੋਂ ਵਧਕੇ ਕੀਤਾ ਹੈ. ਇਨ੍ਹਾਂ ਦੇ ਰਾਜਪ੍ਰਬੰਧ ਤੇ ਖੁਸ਼ ਹੋ ਕੇ ਗਵਰਨਮੈਂਟ ਬਰਤਾਨੀਆਂ ਵੱਲੋਂ ਪ੍ਰਾਣਦੰਡ ਦੇ ਪੂਰੇ ਅਖਤਿਆਰਾਤ ਮਿਲ ਗਏ ਹਨ ਅਤੇ ੧੩੧੦੦੦ ਸਾਲਾਨਾ ਖ਼ਰਾਜ ਮੁਆਫ ਕੀਤਾ ਗਿਆ ਹੈ.#ਮਹਾਰਾਜਾ ਦਾ ਪੂਰਾ ਕਿਤਾਬ ਹੈ- ਹਿਜ਼ ਹਾਈਨੈਸ ਕਰਨੈਲ ਫ਼ਰਜ਼ੰਦੇ ਦਿਲਬੰਦ ਰਸੀਖ਼ੁਲ ਇਤਕ਼ਾਦ ਦੌਲਤੇ ਇੰਗਲਿਸ਼ੀਆ ਰਾਜਾਏ ਰਾਜਗਾਨ ਮਹਾਰਾਜਾ ਜਗਤਜੀਤ ਸਿੰਘ ਜੀ. ਸੀ. ਐਸ. ਆਈ. , ਜੀ. ਸੀ. ਆਈ. ਈ. , ਜੀ. ਬੀ. ਈ. ਵਾਲੀਏ ਕਪੂਰਥਲਾ.#ਮਹਾਰਾਜਾ ਸਾਹਿਬ ਦੇ ਵਡੇ ਪੁਤ੍ਰ ਟਿੱਕਾ ਪਰਮਜੀਤ ਸਿੰਘ ਜੀ ਹਨ, ਜਿਨ੍ਹਾਂ ਦਾ ਜਨਮ ੧੯. ਮਈ ਸਨ ੧੮੯੨ ਨੂੰ ਹੋਇਆ ਹੈ. ਇਨ੍ਹਾਂ ਤੋਂ ਛੋਟੇ ਮਹਾਰਾਜਕੁਮਾਰ ਮਹੀਜੀਤ ਜੀ, ਅਮਰਜੀਤ ਸਿੰਘ ਜੀ, ਕਰਮਜੀਤ ਸਿੰਘ ਜੀ ਅਤੇ ਜੀਤ ਸਿੰਘ ਜੀ ਹਨ, ਜਿਨ੍ਹਾਂ ਨੇ ਯੋਗ੍ਯ ਪਿਤਾ ਦੀ ਨਿਗਰਾਨੀ ਵਿੱਚ ਉੱਚ ਵਿਦ੍ਯਾ ਪਾਈ ਹੈ. ਕਪੂਰਥਲੇ ਦਾ ਵੰਸ਼ਵ੍ਰਿਕ੍ਸ਼੍ (ਸ਼ਜ਼ਰਾ) ਇਹ ਹੈ:-:#ਸਾਧੂ ਸਿੰਘ (ਸੱਦਾ ਸਿੰਘ)#।#ਗੋਪਾਲ ਸਿੰਘ#।#ਦੇਵਾ ਸਿੰਘ#।#।...
ਸੰਗ੍ਯਾ- ਵਟ. ਬੜ. ਵਰੋਟਾ....
ਦੇਖੋ, ਬਿਰਖ ੧....
ਵਿ ਸਾਦਾ. ਭੋਲਾ. "ਬਾਵਰੇ ਕਹਾਵੈ ਭੋਰਾ." (ਭਾਗੁ ਕੇ) ਦੇਖੋ, ਭੋਰੇ ਭੋਰੇ। ੨. ਦੇਖੋ, ਭੋਰ ੧. "ਨਿਸਿ ਕਹੀਐ ਤਉ ਸਮਝੈ ਭੋਰਾ." (ਸੁਖਮਨੀ) ੩. ਤਨਿਕਮਾਤ੍ਰ. ਜਰਾ. ਥੋੜਾ. "ਕਹਨੁ ਨ ਜਾਇ ਭੋਰਾ." (ਬਿਲਾ ਮਃ ੫) "ਕਿਛੁ ਸਾਥ ਨ ਚਾਲੈ ਭੋਰਾ." (ਗੂਜ ਮਃ ੫) ੪. ਭੂਮਿਗ੍ਰਹ ਤਹਖ਼ਾਨਾ. ਗੁਫਾ. ਦੇਖੋ, ਭੋਰਾਸਾਹਿਬ। ੫. ਭੁਲੇਖਾ. ਭ੍ਰਮ "ਆਦਿਕ ਕੇ ਬਿਖ ਚਾਬਤ ਭੋਰੈਂ." (ਕ੍ਰਿਸਨਾਵ) ਮਿੱਠੇ ਤੇਲਇ ਦੀ ਗੱਠੀ ਨੂੰ ਅਦਰਕ ਦੇ ਭੁਲੇਖੇ ਚੱਬਦਾ ਹੈ....
ਦੇਖੋ, ਇਕਾਤ....
ਸੰ. ਸੰਗ੍ਯਾ- ਪੂਜਨ। ੨. ਸੇਵਨ। ੩. ਨਾਮ ਜਪਨ. "ਗੋਬਿੰਦਭਜਨ ਬਿਨ ਬਿਰਥੇ ਸਭ ਕਾਮ." (ਸੁਖਮਨੀ) ੪. ਭੋਗਣਾ. ਮੈਥੁਨ ਕਰਨਾ. "ਤਾਹਿਂ ਭਜਨ ਕਉ ਹਾਥ ਪਸਾਰਾ। ਤਬ ਤ੍ਰਿਯ ਤਾਹਿਂ ਜੂਤੀਅਨ ਮਾਰਾ." (ਚਰਿਤ੍ਰ ੪੭) ੫. ਵੰਡਣਾ. ਤਕਸੀਮ ਕਰਨਾ। ੬. ਧਾਰਣ (ਧਾਰਨ) ਕਰਨਾ. "ਸੇਸ ਨਿਹਾਰਕੈ ਮੌਨ ਭਜੈ ਹੈ." (ਕ੍ਰਿਸਨਾਵ) ਚੁੱਪ ਵੱਟਦਾ ਹੈ. "ਮਨ ਰੇ! ਸਦਾ ਭਜਹੁ ਹਰਿਸਰਣਾਈ." (ਸ੍ਰੀ ਮਃ ੩)...
ਚੁੱਕਣਾ ਦਾ ਭੂਤਕਾਲ. ਚੁੱਕਿਆ। ੨. ਸੰਗ੍ਯਾ- ਹੱਥ ਦੀਆਂ ਅਗਲੀਆਂ ਉਂਗਲਾਂ ਉੱਤੇ ਰੱਖਕੇ ਜਿੱਨੀ ਵਸਤੂ ਆਸਕੇ. ਇਹ ਚੁਟਕਾ ਦਾ ਹੀ ਰੂਪਾਂਤਰ ਹੈ....
ਦੇਖੋ, ਅਨੰਦ. "ਆਨੰਦ ਗੁਰੁ ਤੇ ਜਾਣਿਆ." (ਅਨੰਦੁ) ੨. ਇੱਕ ਛੰਦ. ਦੇਖੋ, ਕੋਰੜਾ। ੩. ਪਾਰਬ੍ਰਹਮ. ਕਰਤਾਰ। ੪. ਸਿੱਖਧਰਮ ਅਨੁਸਾਰ ਵਿਆਹ, ਜਿਸ ਦੀ ਰੀਤਿ ਇਹ ਹੈ-#(ੳ) ਸਿੱਖਪੁਤ੍ਰੀ ਦਾ ਸਿੱਖ ਨਾਲ ਸੰਬੰਧ ਹੋਵੇ.#(ਅ) ਦੋਵੇਂ ਰੂਪ ਅਵਸਥਾ ਗੁਣ ਆਦਿ ਵਿੱਚ ਯੋਗ੍ਯ ਅਤੇ ਪਰਸਪਰ ਸੰਯੋਗ ਦੇ ਇੱਛਾਵਾਨ ਹੋਣ.#(ੲ) ਸਗਾਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਹਜੂਰ ਅਰਦਾਸ ਕਰਕੇ ਹੋਵੇ.#(ਸ) ਆਨੰਦ ਦਾ ਦਿਨ ਗੁਰਪੁਰਬ ਵਾਲੇ ਦਿਨ ਅਥਵਾ ਪੰਜ ਪਿਆਰਿਆਂ ਦੀ ਸੰਮਤਿ ਨਾਲ ਥਾਪਿਆ ਜਾਵੇ.#(ਹ) ਜਿਤਨੇ ਆਦਮੀ ਲੜਕੀ ਵਾਲਾ ਸੱਦੇ ਉਤਨੇ ਨਾਲ ਲੈ ਕੇ ਦੁਲਹਾ ਸਹੁਰੇ ਘਰ ਜਾਵੇ. ਦੋਹੀਂ ਪਾਸੀਂ ਗੁਰੁਸ਼ਬਦ ਗਾਏ ਜਾਣ.#(ਕ) ਅਮ੍ਰਿਤ ਵੇਲੇ ਆਸਾ ਦੀ ਵਾਰ ਪਿੱਛੋਂ ਵਰ ਅਤੇ ਕੰਨ੍ਯਾ ਨੂੰ ਗੁਰੁਬਾਣੀ ਅਨੁਸਾਰ ਉਪਦੇਸ਼ ਦੇ ਕੇ ਅਤੇ ਨਿਯਮ ਅੰਗੀਕਾਰ ਕਰਵਾਕੇ ਲਾਵਾਂ ਅਤੇ ਆਨੰਦ ਦਾ ਪਾਠ ਕਰਕੇ ਪ੍ਰਸਾਦ ਵਰਤਾਇਆ ਜਾਵੇ.#ਆਨੰਦ ਦੀ ਰੀਤਿ ਸਿੱਖਾਂ ਵਿੱਚ ਬਹੁਤ ਪੁਰਾਣੀ ਹੈ, ਪਰ ਇਸ ਨੂੰ ਕਾਨੂੰਨ ਦੀ ਸ਼ਕਲ ਵਿੱਚ ਲਿਆਉਣ ਦਾ ਯਤਨ ਟਿੱਕਾ ਸਾਹਿਬ (ਵਲੀਅਹਿਦ) ਨਾਭਾ ਸ਼੍ਰੀ ਮਾਨ ਰਿਪੁਦਮਨ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੇ ੩੦ ਅਕਤੂਬਰ ਸਨ ੧੯੦੮ ਨੂੰ ਬਿਲ ਕੌਂਸਲ ਵਿੱਚ ਪੇਸ਼ ਕੀਤਾ ਅਤੇ ਸਰਦਾਰ ਸੁੰਦਰ ਸਿੰਘ ਜੀ ਰਈਸ ਮਜੀਠਾ ਦੇ ਜਤਨ ਨਾਲ ੨੭ ਅਗਸ੍ਤ ਸਨ ੧੯੦੯ ਨੂੰ ਰਪੋਟ ਲਈ ਖ਼ਾਸ ਕਮੇਟੀ ਦੇ ਸਪੁਰਦ ਹੋਇਆ ਅਤੇ ੨੨ ਅਕਤਬੂਰ ਸਨ ੧੯੦੯ ਨੂੰ ਆਨੰਦ ਵਿਵਾਹ ਦਾ ਕਾਨੂਨ (Anand Marriage Act) ਪਾਸ ਹੋਇਆ.¹...
ਸੰਗ੍ਯਾ- ਬਚਣ ਦਾ ਭਾਵ. ਵਚਾਉ. ਰਖ੍ਯਾ....
ਦੇਖੋ, ਦ੍ਰਿਢ....
ਦੇਖੋ, ਦਰਯਾ....
ਸੰਗ੍ਯਾ- ਨਦੀ ਦੇ ਵੇਗ ਨਾਲ ਪਿਆ ਹੋਇਆ ਖਾਰ। ੨. ਢਹਿਣ ਦਾ ਭਾਵ. ਗਿਰਾਉ। ੩. ਧਾਹ. "ਢਾਹਾਂ ਮਾਰਨ ਹੋਇ ਨਿਸੰਗੈ." (ਭਾਗੁ)....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰ. मल्ल. ਧਾ- ਧੀਰਜ ਕਰਨਾ, ਰੱਖਣਾ। ੨. ਸੰਗ੍ਯਾ- ਭੁਜਾ ਨਾਲ ਲੜਨ ਵਾਲਾ, ਪਹਿਲਵਾਨ. "ਮੱਲਨ ਸੋਂ ਜਦੁਰਾਇ ਲਰਾਯੋ." (ਕ੍ਰਿਸਨਾਵ) ੩. ਬਲਵਾਨ ਆਦਮੀ। ੪. ਪਾਤ੍ਰ. ਭਾਂਡਾ। ੫. ਭੇਪੱਲ ਗਲ੍ਹ। ੬. ਸੰਘੀਆ। ੭. ਪੰਜੀਬ ਵਿੱਚ ਮੱਲਣ (ਕਬਜਾ ਕਰਨ) ਯੋਗ੍ਯ ਵਸਤੂ ਧਨ ਸੁੰਪਦਾ ਆਦਿ ਦਾ ਨਾਉਂ ਭੀ ਮੇਲ ਹੈ, ਜੈਸੇ- "ਉਸ ਨੇ ਵਡੀ ਮੀਝ ਮੱਲੀ ਹੈ." (ਲੋਕੇ) ੮. ਕਈ ਲੋਖਕਾਂ ਨੇ ਮਲ੍ਹੰ ਪਿੰਡ ਦਾ ਨਾਮ ਲਿਖ ਦਿੱਤਾ ਹੈ, ਦੇਖੋ, ਚੌਤਰਾਸਾਹਿਬ ੨....
ਦੇਖੋ, ਸਨਉਢ ਅਤੇ ਸਨਉਢੀ. ਵਿਚਿਤ੍ਰ ਨਾਟਕ ਅਨੁਸਾਰ ਸੋਢੀ ਲਵ (ਲਉ) ਦੀ ਔਲਾਦ ਹਨ ਅਤੇ ਵੇਦੀ ਕੁਸ਼ ਦੀ ਦੇਖੋ, ਕੁਸੀ ਅਤੇ ਵੇਦੀ. " ਤਾਂਤੇ ਪੁਤ੍ਰ ਪੌਤ੍ਰ ਹ੍ਵੈ ਆਏ। ਤੇ ਸੋਢੀ ਸਭ ਜਗਤ ਕਹਾਏ।।" (ਵਿਚਿਤ੍ਰ) ਸੋਢੀ ਗੋਤ ਹੁਣ ਛੋਟੇ ਸਰੀਣਾਂ ਵਿੱਚ ਗਿਣੀਦਾ ਹੈ. ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਇਸੇ ਜਾਤਿ ਅੰਦਰ ਹੋਇਆ ਹੈ. ਦੇਖੋ, ਖਤ੍ਰੀ.#ਸੋਢੀ ਗੋਤ ਦੇ ਖਤ੍ਰੀਆਂ ਵਿੱਚੋਂ "ਸਾਹਿਬਜ਼ਾਦੇ ਸੋਢੀ" ਕੇਵਲ ਸ਼੍ਰੀ ਗੁਰੂ ਰਾਮਦਾਸ ਜੀ ਦੀ ਸੰਤਾਨ ਦੇ ਹਨ, ਜਿਨ੍ਹਾਂ ਵਿੱਚੋਂ ਪ੍ਰਿਥੀ ਚੰਦ ਜੀ ਦੀ ਵੰਸ਼ ਦੇ ਛੋਟੇ ਮੇਲ ਦੇ ਸੋਢੀ ਕਹੇ ਜਾਂਦੇ ਹਨ, ਅਰ ਸੂਰਜ ਮੱਲ ਜੀ ਦੀ ਔਲਾਦ ਦੇ ਵਡੇ ਮੇਲ ਦੇ ਸੋਢੀ ਸੱਦੀਦੇ ਹਨ. ਪ੍ਰਧਾਨ ਸ਼ਾਖ ਸੋਢੀਆਂ ਦੀ ਆਨੰਦਪੁਰ ਦੀ ਗੱਦੀ ਹੈ, ਜਿਸ ਦਾ ਵੰਸ਼ਵ੍ਰਿਕ੍ਸ਼੍ ਇਉਂ ਹੈ:-:#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ.#।#ਦੀਪਚੰਦ ਜੀ#।#ਸੂਰਜਮੱਲ ਜੀ#।#ਸ਼੍ਯਾਮ ਸਿੰਘ ਜੀ#।#ਨਾਹਰ ਸਿੰਘ ਜੀ#।#ਸੁਰਜਨ ਸਿੰਘ ਜੀ#।#ਦੀਵਾਨ ਸਿੰਘ ਜੀ#।#ਬ੍ਰਿਜਇੰਦ੍ਰ ਸਿੰਘ ਜੀ#।#ਟਿੱਕਾ ਰਾਮ ਨਰਾਯਨ ਸਿੰਘ ਜੀ#।#ਜਗਤਾਰ ਸਿੰਘ ਜੀ#ਸ਼੍ਯਾਮ ਸਿੰਘ ਜੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਅਮ੍ਰਿਤ ਛਕਾਇਆ. ਜਿਸ ਖੰਡੇ ਨਾਲ ਅਮ੍ਰਿਤ ਤਿਆਰ ਕੀਤਾ, ਅਰ ਜੋ ਸ਼੍ਰੀ ਸਾਹਿਬ ਉਸ ਵੇਲੇ ਸ਼੍ਯਾਮ ਸਿੰਘ ਜੀ ਨੂੰ ਪਹਿਰਾਇਆ ਗਿਆ ਸੀ, ਉਹ ਟਿੱਕਾ ਰਾਮਨਰਾਯਨ ਸਿੰਘ ਜੀ ਰਈਸ ਆਨੰਦਪੁਰਪਾਸ ਹਨ। ੨. ਵਿ- ਸੋਢ੍ਰਿ. ਸਹਾਰਨ ਵਾਲਾ. "ਮਹਾਂ ਸਸਤ੍ਰ ਸੋਢੀ ਮਹਾ ਲੋਹ ਪੂਰੰ." (ਰਾਮਾਵ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....